ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜਨਵਰੀ 2027 › ਜਨਵਰੀ 16
ਆਰਥੋਡਾਕਸ ਕੈਲੰਡਰ · 3 ਜਨਵਰੀ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 16 ਜਨਵਰੀ 2027
ਸ਼ਨੀਵਾਰ · ਪੰਤੇਕੁਸਤ ਤੋਂ ਬਾਅਦ 33ਵਾਂ ਹਫ਼ਤਾ · ਸੁਰ 7
ਤਿਉਹਾਰ ਅਤੇ ਸੰਤ
ਥਿਓਫ਼ਨੀ ਤੋਂ ਪਹਿਲਾਂ ਦਾ ਸ਼ਨੀਵਾਰ
ਕ੍ਰਿਸਮਸ ਦੇ ਦਿਨ (ਸਵਿਆਤਕੀ)
ਕੋਈ ਵਰਤ ਨਹੀਂ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਪੱਤ੍ਰੀ (ਥਿਓਫ਼ਨੀ ਤੋਂ ਪਹਿਲਾਂ ਦੇ ਸ਼ਨੀਵਾਰ ਲਈ)
14ਭਾਵੇਂ ਮੈਨੂੰ ਤੇਰੇ ਕੋਲ ਛੇਤੀ ਆਉਣ ਦੀ ਆਸ ਹੈ, ਫਿਰ ਵੀ ਮੈਂ ਤੈਨੂੰ ਇਹ ਗੱਲਾਂ ਲਿਖਦਾ ਹਾਂ। 15ਪਰ ਜੇ ਮੇਰੇ ਆਉਣ ਵਿੱਚ ਦੇਰੀ ਹੋ ਜਾਵੇ, ਤਾਂ ਤੂੰ ਜਾਣ ਲਵੇਂ ਜੋ ਪਰਮੇਸ਼ੁਰ ਦੇ ਘਰ ਵਿੱਚ ਕਿਹੋ ਜਿਹਾ ਵਿਹਾਰ ਕਰਨਾ ਚਾਹੀਦਾ ਹੈ, ਜਿਹੜਾ ਜਿਉਂਦੇ ਪਰਮੇਸ਼ੁਰ ਦੀ ਕਲੀਸਿਯਾ, ਸਚਿਆਈ ਦਾ ਥੰਮ੍ਹ ਅਤੇ ਨੀਂਹ ਹੈ। 16ਅਤੇ ਯਕੀਨਨ ਭਗਤੀ ਦਾ ਭੇਤ ਵੱਡਾ ਹੈ, ਉਹ ਸਰੀਰ ਵਿੱਚ ਪਰਗਟ ਹੋਇਆ, ਆਤਮਾ ਵਿੱਚ ਧਰਮੀ ਠਹਿਰਾਇਆ ਗਿਆ, ਦੂਤਾਂ ਦੁਆਰਾ ਵੇਖਿਆ ਗਿਆ, ਕੌਮਾਂ ਵਿੱਚ ਉਹਦਾ ਪਰਚਾਰ ਕੀਤਾ ਗਿਆ, ਸੰਸਾਰ ਵਿੱਚ ਉਸ ਉੱਤੇ ਵਿਸ਼ਵਾਸ ਕੀਤੀ ਗਈ, ਮਹਿਮਾ ਵਿੱਚ ਉੱਪਰ ਉੱਠਾ ਲਿਆ ਗਿਆ। 4:1ਪਰ ਆਤਮਾ ਸਪੱਸ਼ਟ ਆਖਦਾ ਹੈ ਕਿ ਅੰਤ ਦੇ ਦਿਨਾਂ ਵਿੱਚ ਕਈ ਲੋਕ ਭਰਮਾਉਣ ਵਾਲੀਆਂ ਰੂਹਾਂ ਅਤੇ ਭੂਤਾਂ ਦੀਆਂ ਸਿੱਖਿਆ ਵੱਲ ਮਨ ਲਾ ਕੇ, ਵਿਸ਼ਵਾਸ ਤੋਂ ਮੁੜ ਜਾਣਗੇ। 2ਇਹ ਝੂਠ ਬੋਲਣ ਵਾਲਿਆਂ ਦੇ ਕਪਟ ਤੋਂ ਹੋਵੇਗਾ, ਜਿੰਨ੍ਹਾ ਦਾ ਆਪਣਾ ਹੀ ਵਿਵੇਕ ਗਰਮ ਲੋਹੇ ਨਾਲ ਦਾਗਿਆ ਹੋਇਆ ਹੈ। 3ਜਿਹੜੇ ਵਿਆਹ ਕਰਨ ਤੋਂ ਰੋਕਦੇ, ਜੋ ਪਰਮੇਸ਼ੁਰ ਦੇ ਉਤਪਤ ਕੀਤੇ ਭੋਜਨਾਂ ਨੂੰ ਖਾਣ ਤੋਂ ਮਨਾ ਕਰਦੇ ਹਨ, ਪਰ ਵਿਸ਼ਵਾਸ ਕਰਨ ਵਾਲੇ ਅਤੇ ਸਚਿਆਈ ਦੇ ਜਾਣਨ ਵਾਲੇ ਧੰਨਵਾਦ ਸਹਿਤ ਸਵੀਕਾਰ ਕਰਨ। 4ਕਿਉਂ ਜੋ ਪਰਮੇਸ਼ੁਰ ਦੀ ਰਚੀ ਹੋਈ ਹਰੇਕ ਰਚਨਾ ਚੰਗੀ ਹੈ, ਅਤੇ ਕੋਈ ਵੀ ਤਿਆਗਣ ਦੇ ਯੋਗ ਨਹੀਂ ਜੇ ਉਹ ਧੰਨਵਾਦ ਸਹਿਤ ਸਵੀਕਾਰ ਕੀਤੀ ਜਾਵੇ। 5ਇਸ ਲਈ ਜੋ ਉਹ ਪਰਮੇਸ਼ੁਰ ਦੇ ਬਚਨ ਅਤੇ ਪ੍ਰਾਰਥਨਾ ਨਾਲ ਪਵਿੱਤਰ ਹੋ ਜਾਂਦੀ ਹੈ।
ਇੰਜੀਲ (ਥਿਓਫ਼ਨੀ ਤੋਂ ਪਹਿਲਾਂ ਦੇ ਸ਼ਨੀਵਾਰ ਲਈ)
1ਉਹਨਾਂ ਦਿਨਾਂ ਵਿੱਚ ਯੂਹੰਨਾ ਬਪਤਿਸਮਾ ਦੇਣ ਵਾਲਾ, ਯਹੂਦਿਯਾ ਦੇ ਉਜਾੜ ਵਿੱਚ ਪਰਚਾਰ ਕਰਦੇ ਹੋਏ ਆਖਣ ਲੱਗਾ, 2ਤੋਬਾ ਕਰੋ, ਕਿਉਂ ਜੋ ਸਵਰਗ ਰਾਜ ਨੇੜੇ ਹੈ। 3ਇਹ ਉਹੀ ਹੈ ਜਿਹ ਦੇ ਬਾਰੇ ਯਸਾਯਾਹ ਨਬੀ ਨੇ ਆਖਿਆ ਸੀ, ਉਜਾੜ ਵਿੱਚ ਪੁਕਾਰਨ ਵਾਲੇ ਦੀ ਅਵਾਜ਼, ਕਿ ਪ੍ਰਭੂ ਦੇ ਰਸਤੇ ਨੂੰ ਤਿਆਰ ਕਰੋ, ਉਹ ਦੇ ਰਾਹਾਂ ਨੂੰ ਸਿੱਧੇ ਕਰੋ। 4ਯੂਹੰਨਾ ਦੇ ਬਸਤਰ ਊਠ ਦੇ ਵਾਲਾਂ ਦੇ ਸਨ, ਚਮੜੇ ਦੀ ਪੇਟੀ ਉਸ ਦੇ ਲੱਕ ਨਾਲ ਬੰਨ੍ਹੀ ਹੋਈ ਸੀ, ਅਤੇ ਉਹ ਦਾ ਭੋਜਨ ਟਿੱਡੀਆਂ ਅਤੇ ਜੰਗਲੀ ਸ਼ਹਿਦ ਸੀ। 5ਤਦ ਯਰੂਸ਼ਲਮ ਅਤੇ ਸਾਰੇ ਯਹੂਦਿਯਾ ਅਤੇ ਯਰਦਨ ਦੇ ਆਲੇ-ਦੁਆਲੇ ਦੇ ਰਹਿਣ ਵਾਲੇ ਸਾਰੇ ਲੋਕ ਉਹ ਦੇ ਕੋਲ ਆਉਂਦੇ ਸਨ। 6ਅਤੇ ਆਪਣੇ ਪਾਪਾਂ ਨੂੰ ਮੰਨ ਕੇ ਯਰਦਨ ਨਦੀ ਵਿੱਚ ਉਹ ਦੇ ਹੱਥੋਂ ਬਪਤਿਸਮਾ ਲੈਂਦੇ ਸਨ। 7ਪਰ ਜਦ ਉਹ ਨੇ ਵੇਖਿਆ ਜੋ ਫ਼ਰੀਸੀਆਂ ਅਤੇ ਸਦੂਕੀਆਂ ਵਿੱਚੋਂ ਬਹੁਤ ਸਾਰੇ ਉਸ ਤੋਂ ਬਪਤਿਸਮਾ ਲੈਣ ਨੂੰ ਆਉਂਦੇ ਹਨ, ਤਾਂ ਉਨ੍ਹਾਂ ਨੂੰ ਆਖਿਆ, “ਹੇ ਸੱਪਾਂ ਦੇ ਬੱਚਿਓ! ਤੁਹਾਨੂੰ ਆਉਣ ਵਾਲੇ ਕਹਿਰ ਤੋਂ ਭੱਜਣ ਲਈ ਕਿਸ ਨੇ ਚਿਤਾਵਨੀ ਦਿੱਤੀ?” 8ਸੋ ਤੁਸੀਂ ਤੋਬਾ ਦੇ ਯੋਗ ਫਲ ਲਿਆਓ। 9ਅਤੇ ਆਪਣੇ ਮਨ ਵਿੱਚ ਇਹ ਨਾ ਸੋਚੋ ਕਿ ਅਬਰਾਹਾਮ ਸਾਡਾ ਪਿਤਾ ਹੈ, ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਪਰਮੇਸ਼ੁਰ ਅਬਰਾਹਾਮ ਦੇ ਲਈ ਇਨ੍ਹਾਂ ਪੱਥਰਾਂ ਵਿੱਚੋਂ ਵੀ ਸੰਤਾਨ ਪੈਦਾ ਕਰ ਸਕਦਾ ਹੈ। 10ਅਤੇ ਹੁਣ ਕੁਹਾੜਾ ਰੁੱਖਾਂ ਦੀ ਜੜ੍ਹ ਉੱਤੇ ਰੱਖਿਆ ਹੋਇਆ ਹੈ, ਸੋ ਹਰੇਕ ਰੁੱਖ ਜਿਹੜਾ ਚੰਗਾ ਫਲ ਨਹੀਂ ਦਿੰਦਾ, ਵੱਢਿਆ ਅਤੇ ਅੱਗ ਵਿੱਚ ਸੁੱਟਿਆ ਜਾਂਦਾ ਹੈ। 11ਮੈਂ ਤਾਂ ਤੁਹਾਨੂੰ ਮਨ ਫ਼ਿਰਾਉਣ ਦੇ ਲਈ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ, ਪਰ ਜਿਹੜਾ ਮੇਰੇ ਮਗਰੋਂ ਆਉਣ ਵਾਲਾ ਹੈ ਉਹ ਮੇਰੇ ਤੋਂ ਵੀ ਬਲਵੰਤ ਹੈ, ਮੈਂ ਉਹ ਦੀ ਜੁੱਤੀ ਦਾ ਤਸਮਾ ਖੋਲ੍ਹਣ ਦੇ ਯੋਗ ਨਹੀਂ ਹਾਂ, ਉਹ ਤੁਹਾਨੂੰ ਪਵਿੱਤਰ ਆਤਮਾ ਅਤੇ ਅੱਗ ਨਾਲ ਬਪਤਿਸਮਾ ਦੇਵੇਗਾ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਜਨਵਰੀ 3 ਸਿਵਲ ਕੈਲੰਡਰ ਦਾ ਜਨਵਰੀ 16 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ