ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜਨਵਰੀ 2027 › ਜਨਵਰੀ 18
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 18 ਜਨਵਰੀ 2027
ਸੋਮਵਾਰ · ਆਮ ਸਮੇਂ ਦਾ ਦੂਜਾ ਹਫ਼ਤਾ
ਤਿਉਹਾਰ ਅਤੇ ਸੰਤ
ਆਮ ਸਮੇਂ ਦੇ ਦੂਜੇ ਹਫ਼ਤੇ ਦਾ ਸੋਮਵਾਰ
ਆਮ ਦਿਨ · ਉਪਾਸਨਾ ਦਾ ਰੰਗ: ਹਰਾ
ਦਿਨ ਦੇ ਪਾਠ
ਪਹਿਲਾ ਪਾਠ
1ਹਰੇਕ ਪ੍ਰਧਾਨ ਜਾਜਕ ਜੋ ਮਨੁੱਖਾਂ ਹੀ ਵਿੱਚੋਂ ਲਿਆ ਜਾਂਦਾ ਹੈ ਪਰਮੇਸ਼ੁਰ ਦੇ ਕੰਮਾਂ ਦੇ ਲਈ ਮਨੁੱਖਾਂ ਦੇ ਹੀ ਲਈ ਥਾਪਿਆ ਜਾਂਦਾ ਹੈ, ਤਾਂ ਕਿ ਭੇਟਾਂ ਅਤੇ ਪਾਪਾਂ ਦੇ ਲਈ ਬਲੀਦਾਨ ਚੜ੍ਹਾਵੇ। 2ਅਤੇ ਉਹ ਨਦਾਨਾਂ ਅਤੇ ਭੁੱਲਿਆਂ ਹੋਇਆਂ ਦੇ ਨਾਲ ਨਰਮੀ ਕਰ ਸਕਦਾ ਹੈ, ਕਿਉਂ ਜੋ ਉਹ ਆਪ ਵੀ ਕਮਜ਼ੋਰੀਆਂ ਵਿੱਚ ਘੇਰਿਆ ਹੋਇਆ ਰਹਿੰਦਾ ਹੈ। 3ਅਤੇ ਇਸੇ ਕਾਰਨ ਜਿਵੇਂ ਪਰਜਾ ਲਈ ਤਿਵੇਂ ਉਹ ਨੂੰ ਆਪਣੇ ਪਾਪਾਂ ਦੇ ਲਈ ਵੀ ਬਲੀ ਚੜ੍ਹਾਉਣੀ ਪੈਂਦੀ ਹੈ। 4ਅਤੇ ਕੋਈ ਆਪਣੇ ਆਪ ਇਹ ਇੱਜ਼ਤ ਹਾਸਿਲ ਨਹੀਂ ਕਰ ਸਕਦਾ, ਜਦ ਤੱਕ ਹਾਰੂਨ ਦੀ ਤਰ੍ਹਾਂ ਪਰਮੇਸ਼ੁਰ ਵੱਲੋਂ ਬੁਲਾਇਆ ਨਾ ਜਾਵੇ। 5ਇਸੇ ਤਰ੍ਹਾਂ ਮਸੀਹ ਨੇ ਵੀ ਆਪਣੇ ਆਪ ਨੂੰ ਨਹੀਂ ਵਡਿਆਈ ਦਿੱਤੀ ਜੋ ਪ੍ਰਧਾਨ ਜਾਜਕ ਬਣੇ, ਸਗੋਂ ਉਸ ਨੇ ਜਿਸ ਨੇ ਉਹ ਨੂੰ ਆਖਿਆ, - ਤੂੰ ਮੇਰਾ ਪੁੱਤਰ ਹੈਂ, ਮੈਂ ਅੱਜ ਤੈਨੂੰ ਜਨਮ ਦਿੱਤਾ ਹੈ। 6ਜਿਵੇਂ ਉਹ ਇੱਕ ਹੋਰ ਥਾਂ ਵਿੱਚ ਆਖਦਾ ਹੈ ਕਿ ਤੂੰ ਮਲਕਿਸਿਦਕ ਦੀ ਪਦਵੀ ਦੇ ਅਨੁਸਾਰ ਸਦਾ ਤੱਕ ਦਾ ਜਾਜਕ ਹੈਂ। 7ਉਹ ਨੇ ਉਨ੍ਹੀਂ ਦਿਨੀਂ ਜਦੋਂ ਉਹ ਸਰੀਰ ਵਿੱਚ ਸੀ, ਬਹੁਤ ਧਾਂਹਾਂ ਮਾਰ-ਮਾਰ ਕੇ ਅਤੇ ਹੰਝੂਆਂ ਨਾਲ ਬੇਨਤੀਆਂ ਅਤੇ ਮਿੰਨਤਾਂ ਕੀਤੀਆਂ, ਉਸ ਦੇ ਅੱਗੇ ਜਿਹੜਾ ਉਹ ਨੂੰ ਮੌਤ ਤੋਂ ਬਚਾ ਸਕਦਾ ਸੀ ਅਤੇ ਪਰਮੇਸ਼ੁਰ ਦੇ ਡਰ ਵਿੱਚ ਬਣੇ ਰਹਿਣ ਦੇ ਕਾਰਨ ਉਹ ਦੀ ਸੁਣੀ ਗਈ। 8ਅਤੇ ਉਹ ਭਾਵੇਂ ਪੁੱਤਰ ਸੀ ਪਰ ਜਿਹੜੇ ਉਹ ਨੇ ਦੁੱਖ ਭੋਗੇ, ਉਨ੍ਹਾਂ ਤੋਂ ਆਗਿਆਕਾਰੀ ਸਿੱਖੀ। 9ਅਤੇ ਉਹ ਸੰਪੂਰਨ ਹੋ ਕੇ ਉਹਨਾਂ ਸਭਨਾਂ ਦੇ ਲਈ ਜਿਹੜੇ ਆਗਿਆਕਾਰ ਹਨ, ਸਦਾ ਦੇ ਛੁਟਕਾਰੇ ਦਾ ਕਾਰਨ ਹੋਇਆ। 10ਕਿ ਉਹ ਪਰਮੇਸ਼ੁਰ ਦੀ ਵੱਲੋਂ ਮਲਕਿਸਿਦਕ ਦੀ ਪਦਵੀ ਦੇ ਅਨੁਸਾਰ ਪ੍ਰਧਾਨ ਜਾਜਕ ਕਰਕੇ ਆਖਿਆ ਗਿਆ।
ਜਵਾਬੀ ਭਜਨ
1ਦਾਊਦ ਦਾ ਭਜਨ ਯਹੋਵਾਹ ਦਾ ਮੇਰੇ ਪ੍ਰਭੂ ਲਈ ਇਹ ਵਾਕ ਹੈ ਕਿ ਤੂੰ ਮੇਰੇ ਸੱਜੇ ਹੱਥ ਬੈਠ ਜਦ ਤੱਕ ਮੈਂ ਤੇਰੇ ਵੈਰੀਆਂ ਨੂੰ ਤੇਰੇ ਪੈਰ ਰੱਖਣ ਦੀ ਚੌਂਕੀ ਨਾ ਕਰ ਦਿਆਂ। 2ਯਹੋਵਾਹ ਤੇਰੇ ਬਲ ਦੀ ਆਸਾ ਸੀਯੋਨ ਵਿੱਚੋਂ ਘੱਲੇਗਾ, ਤੂੰ ਆਪਣੇ ਵੈਰੀਆਂ ਦੇ ਵਿਚਕਾਰ ਰਾਜ ਕਰ। 3ਤੇਰੇ ਲੋਕ ਤੇਰੀ ਭਰਤੀ ਦੇ ਵੇਲੇ ਆਪਣੇ ਆਪ ਨੂੰ ਖੁਸ਼ੀ ਨਾਲ ਪੇਸ਼ ਕਰਦੇ ਹਨ, ਪਵਿੱਤਰ ਸਜਾਵਟ ਨਾਲ ਤੜਕੇ ਦੀ ਕੁੱਖੋਂ, ਤੇਰੇ ਜੁਆਨ ਤੇਰੇ ਲਈ ਤ੍ਰੇਲ ਵਰਗੇ ਹਨ। 4ਯਹੋਵਾਹ ਨੇ ਸਹੁੰ ਖਾਧੀ ਅਤੇ ਉਹ ਨਹੀਂ ਮੁੱਕਰੇਗਾ, ਤੂੰ ਮਲਕਿਸਿਦਕ ਦੀ ਪਦਵੀ ਦੇ ਅਨੁਸਾਰ ਸਦਾ ਤੱਕ ਦਾ ਜਾਜਕ ਹੈਂ।
ਇੰਜੀਲ
18ਯੂਹੰਨਾ ਦੇ ਚੇਲੇ ਅਤੇ ਫ਼ਰੀਸੀ ਵਰਤ ਰੱਖਦੇ ਸਨ, ਅਤੇ ਉਨ੍ਹਾਂ ਨੇ ਆਣ ਕੇ ਉਸ ਨੂੰ ਕਿਹਾ, ਇਹ ਦਾ ਕੀ ਕਾਰਨ ਹੈ ਜੋ ਯੂਹੰਨਾ ਦੇ ਚੇਲੇ ਅਤੇ ਫ਼ਰੀਸੀਆਂ ਦੇ ਚੇਲੇ ਵਰਤ ਰੱਖਦੇ ਹਨ ਪਰ ਤੇਰੇ ਚੇਲੇ ਵਰਤ ਨਹੀਂ ਰੱਖਦੇ? 19ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, ਜਦ ਤੱਕ ਲਾੜਾ ਬਰਾਤੀਆਂ ਦੇ ਨਾਲ ਹੈ ਭਲਾ, ਉਹ ਵਰਤ ਰੱਖ ਸਕਦੇ ਹਨ? ਜਿੰਨਾਂ ਚਿਰ ਲਾੜਾ ਉਨ੍ਹਾਂ ਦੇ ਨਾਲ ਹੈ ਉਹ ਵਰਤ ਨਹੀਂ ਰੱਖ ਸਕਦੇ। 20ਪਰ ਉਹ ਦਿਨ ਆਉਣਗੇ ਜਦ ਲਾੜਾ ਉਨ੍ਹਾਂ ਤੋਂ ਅਲੱਗ ਕੀਤਾ ਜਾਵੇਗਾ ਤਦ ਉਸ ਦਿਨ ਉਹ ਵਰਤ ਰੱਖਣਗੇ। 21ਪੁਰਾਣੇ ਕੱਪੜੇ ਨੂੰ ਨਵੇਂ ਕੱਪੜੇ ਦੀ ਟਾਕੀ ਕੋਈ ਨਹੀਂ ਲਾਉਂਦਾ, ਨਹੀਂ ਤਾਂ ਉਹ ਟਾਕੀ ਉਸ ਵਿੱਚੋਂ ਕੁਝ ਕੱਪੜਾ ਖਿੱਚ ਲੈਂਦੀ ਹੈ ਅਤੇ ਉਹ ਹੋਰ ਫਟ ਜਾਂਦਾ ਹੈ। 22ਅਤੇ ਨਵੀਂ ਮੈਅ ਨੂੰ ਪੁਰਾਣੀਆਂ ਮਸ਼ਕਾਂ ਵਿੱਚ ਕੋਈ ਨਹੀਂ ਭਰਦਾ, ਨਹੀਂ ਤਾਂ ਮੈਅ ਮਸ਼ਕਾਂ ਨੂੰ ਪਾੜ ਦੇਵੇਗੀ ਅਤੇ ਮੈਅ ਅਤੇ ਮਸ਼ਕਾਂ ਦੋਵੇਂ ਖ਼ਰਾਬ ਹੋ ਜਾਣਗੀਆਂ, ਪਰ ਨਵੀਂ ਮੈਅ ਨਵੀਆਂ ਮਸ਼ਕਾਂ ਵਿੱਚ ਭਰੀ ਜਾਂਦੀ ਹੈ।
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ