ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜਨਵਰੀ 2027 › ਜਨਵਰੀ 18
ਆਰਥੋਡਾਕਸ ਕੈਲੰਡਰ · 5 ਜਨਵਰੀ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 18 ਜਨਵਰੀ 2027
ਸੋਮਵਾਰ · ਪੰਤੇਕੁਸਤ ਤੋਂ ਬਾਅਦ 34ਵਾਂ ਹਫ਼ਤਾ · ਸੁਰ 8
ਤਿਉਹਾਰ ਅਤੇ ਸੰਤ
ਥਿਓਫ਼ਨੀ ਦੀ ਪਹਿਲੀ ਸ਼ਾਮ
ਇੱਕ ਦਿਨ ਦਾ ਵਰਤ · ਸਖ਼ਤ ਵਰਤ
ਵਰਤ: ਤੇਲ ਨਾਲ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਪਹਿਲਾ ਘੰਟਾ: ਭਵਿੱਖਬਾਣੀ
1ਉਜਾੜ ਅਤੇ ਥਲ ਦੇਸ ਖੁਸ਼ੀ ਮਨਾਉਣਗੇ, ਰੜਾ ਮੈਦਾਨ ਬਾਗ-ਬਾਗ ਹੋਵੇਗਾ, ਅਤੇ ਨਰਗਸ ਵਾਂਗੂੰ ਖਿੜੇਗਾ। 2ਉਹ ਬਹੁਤਾ ਖਿੜੇਗਾ, ਅਤੇ ਖੁਸ਼ੀ ਤੇ ਜੈਕਾਰਿਆਂ ਨਾਲ ਬਾਗ-ਬਾਗ ਹੋਵੇਗਾ, ਲਬਾਨੋਨ ਦੀ ਸ਼ੋਭਾ, ਕਰਮਲ ਅਤੇ ਸ਼ਾਰੋਨ ਦੀ ਸ਼ਾਨ ਉਹ ਨੂੰ ਦਿੱਤੀ ਜਾਵੇਗੀ, ਉਹ ਯਹੋਵਾਹ ਦਾ ਪਰਤਾਪ, ਸਾਡੇ ਪਰਮੇਸ਼ੁਰ ਦੀ ਸ਼ਾਨ ਵੇਖਣਗੇ। 3ਢਿੱਲੇ ਹੱਥਾਂ ਨੂੰ ਤਕੜੇ ਕਰੋ, ਅਤੇ ਕੰਬਦੇ ਗੋਡਿਆਂ ਨੂੰ ਮਜ਼ਬੂਤ ਕਰੋ! 4ਘਬਰਾਉਂਦੇ ਦਿਲ ਵਾਲਿਆਂ ਨੂੰ ਆਖੋ, ਤਕੜੇ ਹੋਵੋ! ਨਾ ਡਰੋ! ਆਪਣੇ ਪਰਮੇਸ਼ੁਰ ਨੂੰ ਵੇਖੋ! ਉਹ ਬਦਲਾ ਲੈਣ ਲਈ, ਅਤੇ ਫਲ ਦੇਣ ਲਈ ਆ ਰਿਹਾ, ਉਹ ਆਵੇਗਾ ਅਤੇ ਤੁਹਾਨੂੰ ਬਚਾਵੇਗਾ। 5ਤਦ ਅੰਨ੍ਹਿਆਂ ਦੀਆਂ ਅੱਖਾਂ ਸੁਜਾਖੀਆਂ ਹੋ ਜਾਣਗੀਆਂ, ਅਤੇ ਬੋਲ਼ਿਆਂ ਦੇ ਕੰਨ ਖੁੱਲ੍ਹ ਜਾਣਗੇ। 6ਤਦ ਲੰਗੜਾ ਹਿਰਨ ਵਾਂਗੂੰ ਚੌਂਕੜੀਆਂ ਭਰੇਗਾ, ਅਤੇ ਗੁੰਗੇ ਦੀ ਜ਼ਬਾਨ ਜੈਕਾਰਾ ਗਜਾਵੇਗੀ, ਕਿਉਂ ਜੋ ਉਜਾੜ ਵਿੱਚ ਪਾਣੀ, ਅਤੇ ਰੜੇ ਮੈਦਾਨ ਵਿੱਚ ਨਦੀਆਂ ਫੁੱਟ ਨਿੱਕਲਣਗੀਆਂ। 7ਤੱਪਦੀ ਰੇਤ ਤਲਾਬ ਬਣ ਜਾਵੇਗੀ, ਅਤੇ ਤਿਹਾਈ ਜ਼ਮੀਨ ਪਾਣੀ ਦੇ ਸੁੰਬ। ਜਿਹੜੇ ਟਿਕਾਣਿਆਂ ਵਿੱਚ ਗਿੱਦੜ ਬੈਠਦੇ ਸਨ, ਉੱਥੇ ਘਾਹ, ਕਾਨੇ ਅਤੇ ਦਬ ਹੋਣਗੇ। 8ਉੱਥੇ ਇੱਕ ਸ਼ਾਹੀ ਮਾਰਗ ਹੋਵੇਗਾ, ਅਤੇ ਉਹ ਮਾਰਗ “ਪਵਿੱਤਰ ਮਾਰਗ” ਕਹਾਵੇਗਾ, ਕੋਈ ਅਸ਼ੁੱਧ ਉਹ ਦੇ ਉੱਤੋਂ ਦੀ ਨਹੀਂ ਲੰਘੇਗਾ, ਉਹ ਮਾਰਗ ਛੁਡਾਏ ਹੋਇਆਂ ਦੇ ਲਈ ਹੋਵੇਗਾ। ਉਸ ਉੱਤੇ ਚੱਲਣ ਵਾਲੇ ਭਾਵੇਂ ਮੂਰਖ ਹੋਣ, ਤਾਂ ਵੀ ਕੁਰਾਹੇ ਨਾ ਪੈਣਗੇ। 9ਉੱਥੇ ਕੋਈ ਬੱਬਰ ਸ਼ੇਰ ਨਹੀਂ ਹੋਵੇਗਾ, ਕੋਈ ਪਾੜਨ ਵਾਲਾ ਜਾਨਵਰ ਉਸ ਉੱਤੇ ਨਾ ਚੜ੍ਹੇਗਾ, ਉਹ ਉੱਥੇ ਨਾ ਲੱਭਣਗੇ, ਪਰ ਛੁਡਾਏ ਹੋਏ ਉੱਥੇ ਹਮੇਸ਼ਾ ਚੱਲਣਗੇ। 10ਯਹੋਵਾਹ ਦੇ ਮੁੱਲ ਲਏ ਹੋਏ ਮੁੜ ਆਉਣਗੇ, ਉਹ ਜੈਕਾਰਿਆਂ ਨਾਲ ਸੀਯੋਨ ਨੂੰ ਆਉਣਗੇ, ਅਤੇ ਸਦੀਪਕ ਅਨੰਦ ਉਹਨਾਂ ਦੇ ਸਿਰਾਂ ਉੱਤੇ ਹੋਵੇਗਾ। ਉਹ ਖੁਸ਼ੀ ਅਤੇ ਅਨੰਦ ਪਰਾਪਤ ਕਰਨਗੇ, ਸੋਗ ਅਤੇ ਹਾਉਂਕੇ ਉੱਥੋਂ ਨੱਠ ਜਾਣਗੇ।
ਪਹਿਲਾ ਘੰਟਾ: ਪੱਤ੍ਰੀ
25ਜਦੋਂ ਯੂਹੰਨਾ ਆਪਣੀ ਦੌੜ ਪੂਰੀ ਕਰ ਰਿਹਾ ਸੀ ਤਾਂ ਉਹ ਨੇ ਆਖਿਆ ਕਿ ਤੁਸੀਂ ਮੈਨੂੰ ਕੀ ਸਮਝਦੇ ਹੋ? ਮੈਂ ਉਹ ਨਹੀਂ ਹਾਂ ਪਰ ਵੇਖੋ ਮੇਰੇ ਪਿੱਛੇ ਇੱਕ ਆਉਂਦਾ ਹੈ, ਮੈਂ ਜਿਸ ਦੇ ਪੈਰਾਂ ਦੀ ਜੁੱਤੀ ਖੋਲ੍ਹਣ ਦੇ ਯੋਗ ਵੀ ਨਹੀਂ ਹਾਂ। 26ਹੇ ਭਾਈਓ, ਅਬਰਾਹਾਮ ਦੀ ਅੰਸ ਦੇ ਪੁੱਤਰੋ ਅਤੇ ਤੁਹਾਡੇ ਵਿੱਚ ਜਿਹੜੇ ਪਰਮੇਸ਼ੁਰ ਦਾ ਡਰ ਮੰਨਦੇ ਹੋ, ਸਾਡੇ ਕੋਲ ਇਸ ਮੁਕਤੀ ਦਾ ਬਚਨ ਭੇਜਿਆ ਹੋਇਆ ਹੈ। 27ਕਿਉਂ ਜੋ ਯਰੂਸ਼ਲਮ ਦੇ ਰਹਿਣ ਵਾਲਿਆਂ ਅਤੇ ਉਨ੍ਹਾਂ ਦੇ ਅਧਿਕਾਰੀਆਂ ਨੇ ਉਹ ਨੂੰ ਅਤੇ ਨਬੀਆਂ ਦੇ ਬਚਨਾਂ ਨੂੰ ਜੋ ਹਰ ਸਬਤ ਦੇ ਦਿਨ ਪੜ੍ਹੇ ਜਾਂਦੇ ਹਨ ਨਾ ਸਮਝਦੇ ਹੋਏ, ਉਸ ਨੂੰ ਦੋਸ਼ੀ ਠਹਿਰਾ ਕੇ ਉਨ੍ਹਾਂ ਗੱਲਾਂ ਨੂੰ ਪੂਰਾ ਕੀਤਾ। 28ਭਾਵੇਂ ਉਨ੍ਹਾਂ ਨੇ ਉਹ ਦੇ ਵਿੱਚ ਕਤਲ ਦੇ ਲਾਇਕ ਕੋਈ ਦੋਸ਼ ਨਹੀਂ ਵੇਖਿਆ ਤਾਂ ਵੀ ਪਿਲਾਤੁਸ ਦੇ ਅੱਗੇ ਬੇਨਤੀ ਕੀਤੀ ਕਿ ਉਹ ਜਾਨੋਂ ਮਾਰਿਆ ਜਾਵੇ। 29ਅਤੇ ਜਦੋਂ ਉਹ ਸਭ ਕੁਝ ਜੋ ਉਹ ਦੇ ਹੱਕ ਵਿੱਚ ਲਿਖਿਆ ਹੋਇਆ ਸੀ ਪੂਰਾ ਕਰ ਚੁੱਕੇ ਤਾਂ ਉਹ ਨੂੰ ਸਲੀਬ ਉੱਤੋਂ ਉਤਾਰ ਕੇ ਕਬਰ ਵਿੱਚ ਰੱਖਿਆ। 30ਪਰੰਤੂ ਪਰਮੇਸ਼ੁਰ ਨੇ ਉਹ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ। 31ਅਤੇ ਉਹ ਬਹੁਤ ਦਿਨਾਂ ਤੱਕ ਉਨ੍ਹਾਂ ਲੋਕਾਂ ਨੂੰ ਵਿਖਾਈ ਦਿੰਦਾ ਰਿਹਾ, ਜਿਹੜੇ ਗਲੀਲ ਤੋਂ ਯਰੂਸ਼ਲਮ ਨੂੰ ਉਹ ਦੇ ਨਾਲ ਆਏ ਸਨ ਅਤੇ ਹੁਣ ਲੋਕਾਂ ਦੇ ਅੱਗੇ ਉਹ ਦੇ ਉੱਤੇ ਗਵਾਹੀ ਦੇਣ ਵਾਲੇ ਹਨ। 32ਅਸੀਂ ਤੁਹਾਨੂੰ ਉਸ ਬਚਨ ਦੀ ਖੁਸ਼ਖਬਰੀ ਸੁਣਾਉਂਦੇ ਹਾਂ ਜਿਹੜਾ ਸਾਡੇ ਪਿਉ-ਦਾਦਿਆਂ ਨਾਲ ਕੀਤਾ ਗਿਆ ਸੀ।
ਪਹਿਲਾ ਘੰਟਾ: ਇੰਜੀਲ
1ਉਹਨਾਂ ਦਿਨਾਂ ਵਿੱਚ ਯੂਹੰਨਾ ਬਪਤਿਸਮਾ ਦੇਣ ਵਾਲਾ, ਯਹੂਦਿਯਾ ਦੇ ਉਜਾੜ ਵਿੱਚ ਪਰਚਾਰ ਕਰਦੇ ਹੋਏ ਆਖਣ ਲੱਗਾ, 2ਤੋਬਾ ਕਰੋ, ਕਿਉਂ ਜੋ ਸਵਰਗ ਰਾਜ ਨੇੜੇ ਹੈ। 3ਇਹ ਉਹੀ ਹੈ ਜਿਹ ਦੇ ਬਾਰੇ ਯਸਾਯਾਹ ਨਬੀ ਨੇ ਆਖਿਆ ਸੀ, ਉਜਾੜ ਵਿੱਚ ਪੁਕਾਰਨ ਵਾਲੇ ਦੀ ਅਵਾਜ਼, ਕਿ ਪ੍ਰਭੂ ਦੇ ਰਸਤੇ ਨੂੰ ਤਿਆਰ ਕਰੋ, ਉਹ ਦੇ ਰਾਹਾਂ ਨੂੰ ਸਿੱਧੇ ਕਰੋ। 4ਯੂਹੰਨਾ ਦੇ ਬਸਤਰ ਊਠ ਦੇ ਵਾਲਾਂ ਦੇ ਸਨ, ਚਮੜੇ ਦੀ ਪੇਟੀ ਉਸ ਦੇ ਲੱਕ ਨਾਲ ਬੰਨ੍ਹੀ ਹੋਈ ਸੀ, ਅਤੇ ਉਹ ਦਾ ਭੋਜਨ ਟਿੱਡੀਆਂ ਅਤੇ ਜੰਗਲੀ ਸ਼ਹਿਦ ਸੀ। 5ਤਦ ਯਰੂਸ਼ਲਮ ਅਤੇ ਸਾਰੇ ਯਹੂਦਿਯਾ ਅਤੇ ਯਰਦਨ ਦੇ ਆਲੇ-ਦੁਆਲੇ ਦੇ ਰਹਿਣ ਵਾਲੇ ਸਾਰੇ ਲੋਕ ਉਹ ਦੇ ਕੋਲ ਆਉਂਦੇ ਸਨ। 6ਅਤੇ ਆਪਣੇ ਪਾਪਾਂ ਨੂੰ ਮੰਨ ਕੇ ਯਰਦਨ ਨਦੀ ਵਿੱਚ ਉਹ ਦੇ ਹੱਥੋਂ ਬਪਤਿਸਮਾ ਲੈਂਦੇ ਸਨ। 7ਪਰ ਜਦ ਉਹ ਨੇ ਵੇਖਿਆ ਜੋ ਫ਼ਰੀਸੀਆਂ ਅਤੇ ਸਦੂਕੀਆਂ ਵਿੱਚੋਂ ਬਹੁਤ ਸਾਰੇ ਉਸ ਤੋਂ ਬਪਤਿਸਮਾ ਲੈਣ ਨੂੰ ਆਉਂਦੇ ਹਨ, ਤਾਂ ਉਨ੍ਹਾਂ ਨੂੰ ਆਖਿਆ, “ਹੇ ਸੱਪਾਂ ਦੇ ਬੱਚਿਓ! ਤੁਹਾਨੂੰ ਆਉਣ ਵਾਲੇ ਕਹਿਰ ਤੋਂ ਭੱਜਣ ਲਈ ਕਿਸ ਨੇ ਚਿਤਾਵਨੀ ਦਿੱਤੀ?” 8ਸੋ ਤੁਸੀਂ ਤੋਬਾ ਦੇ ਯੋਗ ਫਲ ਲਿਆਓ। 9ਅਤੇ ਆਪਣੇ ਮਨ ਵਿੱਚ ਇਹ ਨਾ ਸੋਚੋ ਕਿ ਅਬਰਾਹਾਮ ਸਾਡਾ ਪਿਤਾ ਹੈ, ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਪਰਮੇਸ਼ੁਰ ਅਬਰਾਹਾਮ ਦੇ ਲਈ ਇਨ੍ਹਾਂ ਪੱਥਰਾਂ ਵਿੱਚੋਂ ਵੀ ਸੰਤਾਨ ਪੈਦਾ ਕਰ ਸਕਦਾ ਹੈ। 10ਅਤੇ ਹੁਣ ਕੁਹਾੜਾ ਰੁੱਖਾਂ ਦੀ ਜੜ੍ਹ ਉੱਤੇ ਰੱਖਿਆ ਹੋਇਆ ਹੈ, ਸੋ ਹਰੇਕ ਰੁੱਖ ਜਿਹੜਾ ਚੰਗਾ ਫਲ ਨਹੀਂ ਦਿੰਦਾ, ਵੱਢਿਆ ਅਤੇ ਅੱਗ ਵਿੱਚ ਸੁੱਟਿਆ ਜਾਂਦਾ ਹੈ। 11ਮੈਂ ਤਾਂ ਤੁਹਾਨੂੰ ਮਨ ਫ਼ਿਰਾਉਣ ਦੇ ਲਈ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ, ਪਰ ਜਿਹੜਾ ਮੇਰੇ ਮਗਰੋਂ ਆਉਣ ਵਾਲਾ ਹੈ ਉਹ ਮੇਰੇ ਤੋਂ ਵੀ ਬਲਵੰਤ ਹੈ, ਮੈਂ ਉਹ ਦੀ ਜੁੱਤੀ ਦਾ ਤਸਮਾ ਖੋਲ੍ਹਣ ਦੇ ਯੋਗ ਨਹੀਂ ਹਾਂ, ਉਹ ਤੁਹਾਨੂੰ ਪਵਿੱਤਰ ਆਤਮਾ ਅਤੇ ਅੱਗ ਨਾਲ ਬਪਤਿਸਮਾ ਦੇਵੇਗਾ।
ਤੀਜਾ ਘੰਟਾ: ਭਵਿੱਖਬਾਣੀ
16ਨਹਾਓ, ਆਪਣੇ ਆਪ ਨੂੰ ਪਵਿੱਤਰ ਕਰੋ, ਆਪਣੇ ਬੁਰੇ ਕੰਮਾਂ ਨੂੰ ਮੇਰੀਆਂ ਅੱਖਾਂ ਦੇ ਅੱਗੋਂ ਦੂਰ ਕਰੋ, ਬੁਰਿਆਈ ਨੂੰ ਛੱਡ ਦਿਓ। 17ਨੇਕੀ ਕਰਨਾ ਸਿੱਖੋ, ਨਿਆਂ ਨੂੰ ਭਾਲੋ, ਜ਼ਾਲਮ ਨੂੰ ਸੁਧਾਰੋ, ਯਤੀਮ ਦਾ ਨਿਆਂ ਕਰੋ, ਵਿਧਵਾ ਦਾ ਮੁਕੱਦਮਾ ਲੜੋ। 18ਯਹੋਵਾਹ ਆਖਦਾ ਹੈ, ਆਓ, ਅਸੀਂ ਸਲਾਹ ਕਰੀਏ, ਭਾਵੇਂ ਤੁਹਾਡੇ ਪਾਪ ਕਿਰਮਚ ਵਰਗੇ ਸੁਰਖ਼ ਹੋਣ, ਉਹ ਬਰਫ਼ ਜਿਹੇ ਚਿੱਟੇ ਹੋ ਜਾਣਗੇ, ਭਾਵੇਂ ਉਹ ਲਾਲ ਸੂਹੇ ਹੋਣ, ਉਹ ਉੱਨ ਜਿਹੇ ਸਫ਼ੇਦ ਹੋ ਜਾਣਗੇ। 19ਜੇ ਤੁਸੀਂ ਖੁਸ਼ੀ ਨਾਲ ਮੇਰੇ ਹੁਕਮ ਮੰਨੋ, ਤਾਂ ਤੁਸੀਂ ਦੇਸ ਦੇ ਉੱਤਮ ਪਦਾਰਥ ਖਾਓਗੇ। 20ਪਰ ਜੇ ਤੁਸੀਂ ਨਾ ਮੰਨੋ ਅਤੇ ਵਿਦਰੋਹੀ ਹੋ ਜਾਓ, ਤਾਂ ਤੁਸੀਂ ਤਲਵਾਰ ਨਾਲ ਵੱਢੇ ਜਾਓਗੇ। ਇਹ ਯਹੋਵਾਹ ਦਾ ਮੁੱਖ ਵਾਕ ਹੈ।
ਤੀਜਾ ਘੰਟਾ: ਪੱਤ੍ਰੀ
1ਇਸ ਤਰ੍ਹਾਂ ਹੋਇਆ ਕਿ ਜਦੋਂ ਅਪੁੱਲੋਸ ਕੁਰਿੰਥੁਸ ਸ਼ਹਿਰ ਵਿੱਚ ਸੀ ਤਾਂ ਪੌਲੁਸ ਉੱਪਰਲੇ ਇਲਾਕਿਆਂ ਵਿੱਚੋਂ ਦੀ ਲੰਘ ਕੇ ਅਫ਼ਸੁਸ ਨੂੰ ਆਇਆ। 2ਅਤੇ ਕਈ ਚੇਲਿਆਂ ਨੂੰ ਲੱਭ ਕੇ ਉਨ੍ਹਾਂ ਨੂੰ ਆਖਿਆ, ਜਦੋਂ ਤੁਸੀਂ ਵਿਸ਼ਵਾਸ ਕੀਤਾ ਤਾਂ ਕੀ ਤੁਹਾਨੂੰ ਪਵਿੱਤਰ ਆਤਮਾ ਮਿਲਿਆ? ਉਨ੍ਹਾਂ ਉਸ ਨੂੰ ਕਿਹਾ, ਅਸੀਂ ਤਾਂ ਇਹ ਸੁਣਿਆ ਵੀ ਨਹੀਂ ਕਿ ਪਵਿੱਤਰ ਆਤਮਾ ਹੈ। 3ਫਿਰ ਉਸ ਨੇ ਆਖਿਆ, ਫੇਰ ਤੁਸੀਂ ਕਿਸ ਦਾ ਬਪਤਿਸਮਾ ਲਿਆ? ਉਹਨਾਂ ਆਖਿਆ, ਅਸੀਂ ਯੂਹੰਨਾ ਦਾ ਬਪਤਿਸਮਾ ਲਿਆ। 4ਤਦ ਪੌਲੁਸ ਨੇ ਕਿਹਾ, ਯੂਹੰਨਾ ਤਾਂ ਤੋਬਾ ਦਾ ਬਪਤਿਸਮਾ ਦਿੰਦਾ ਅਤੇ ਲੋਕਾਂ ਨੂੰ ਆਖਦਾ ਸੀ ਕਿ ਤੁਸੀਂ ਉਸ ਉੱਤੇ ਜੋ ਮੇਰੇ ਤੋਂ ਬਾਅਦ ਆਉਣ ਵਾਲਾ ਹੈ ਅਰਥਾਤ ਯਿਸੂ ਉੱਤੇ ਵਿਸ਼ਵਾਸ ਕਰੋ। 5ਇਹ ਸੁਣ ਕੇ ਉਨ੍ਹਾਂ ਨੇ ਪ੍ਰਭੂ ਯਿਸੂ ਦੇ ਨਾਮ ਵਿੱਚ ਬਪਤਿਸਮਾ ਲਿਆ। 6ਅਤੇ ਜਦੋਂ ਪੌਲੁਸ ਨੇ ਉਨ੍ਹਾਂ ਉੱਤੇ ਹੱਥ ਰੱਖੇ ਤਾਂ ਪਵਿੱਤਰ ਆਤਮਾ ਉਨ੍ਹਾਂ ਤੇ ਉੱਤਰਿਆ ਅਤੇ ਉਹ ਤਰ੍ਹਾਂ-ਤਰ੍ਹਾਂ ਦੀਆਂ ਭਾਸ਼ਾ ਬੋਲਣ ਅਤੇ ਭਵਿੱਖਬਾਣੀ ਕਰਨ ਲੱਗੇ। 7ਉਹ ਸਾਰੇ ਬਾਰਾਂ ਕੁ ਮਨੁੱਖ ਸਨ। 8ਫਿਰ ਪੌਲੁਸ ਪ੍ਰਾਰਥਨਾ ਘਰ ਵਿੱਚ ਜਾ ਕੇ, ਤਿੰਨ ਮਹੀਨੇ ਤੱਕ ਨਿਡਰਤਾ ਨਾਲ ਪਰਮੇਸ਼ੁਰ ਦੇ ਰਾਜ ਦੇ ਬਾਰੇ ਬਚਨ ਸੁਣਾਉਂਦਾ ਅਤੇ ਲੋਕਾਂ ਨੂੰ ਸਮਝਾਉਂਦਾ ਰਿਹਾ।
ਤੀਜਾ ਘੰਟਾ: ਇੰਜੀਲ
1ਪਰਮੇਸ਼ੁਰ ਦੇ ਪੁੱਤਰ ਯਿਸੂ ਮਸੀਹ ਦੀ ਖੁਸ਼ਖਬਰੀ ਦਾ ਅਰੰਭ। 2ਜਿਵੇਂ ਯਸਾਯਾਹ ਨਬੀ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ, ਵੇਖ, ਮੈਂ ਆਪਣੇ ਦੂਤ ਨੂੰ ਤੇਰੇ ਅੱਗੇ ਭੇਜਦਾ ਹਾਂ ਜੋ ਤੇਰੇ ਲਈ ਰਾਹ ਤਿਆਰ ਕਰੇਗਾ, 3ਉਜਾੜ ਵਿੱਚ ਇੱਕ ਪੁਕਾਰਨ ਵਾਲੇ ਦੀ ਅਵਾਜ਼, ਕਿ ਪ੍ਰਭੂ ਦੇ ਰਸਤੇ ਨੂੰ ਤਿਆਰ ਕਰੋ, ਅਤੇ ਉਹ ਦੇ ਰਾਹਾਂ ਨੂੰ ਸਿੱਧੇ ਕਰੋ। 4ਯੂਹੰਨਾ ਆਇਆ, ਜਿਹੜਾ ਉਜਾੜ ਵਿੱਚ ਬਪਤਿਸਮਾ ਦਿੰਦਾ ਅਤੇ ਪਾਪਾਂ ਦੀ ਮਾਫ਼ੀ ਲਈ ਤੋਬਾ ਦੇ ਬਪਤਿਸਮੇ ਦਾ ਪਰਚਾਰ ਕਰਦਾ ਸੀ। 5ਸਾਰੇ ਯਹੂਦਿਯਾ ਦੇਸ ਅਤੇ ਯਰੂਸ਼ਲਮ ਦੇ ਸਾਰੇ ਰਹਿਣ ਵਾਲੇ ਨਿੱਕਲ ਕੇ ਉਹ ਦੇ ਕੋਲ ਆਉਂਦੇ, ਅਤੇ ਆਪਣਿਆਂ ਪਾਪਾਂ ਨੂੰ ਮੰਨ ਕੇ ਯਰਦਨ ਨਦੀ ਵਿੱਚ ਉਹ ਦੇ ਹੱਥੋਂ ਬਪਤਿਸਮਾ ਲੈਂਦੇ ਸਨ। 6ਯੂਹੰਨਾ ਦੇ ਬਸਤਰ ਊਠ ਦੇ ਵਾਲਾਂ ਦੇ ਸੀ ਅਤੇ ਚਮੜੇ ਦੀ ਪੇਟੀ ਉਸ ਦੇ ਲੱਕ ਨਾਲ ਬੰਨ੍ਹੀ ਹੋਈ ਸੀ, ਉਹ ਟਿੱਡੀਆਂ ਅਤੇ ਜੰਗਲੀ ਸ਼ਹਿਦ ਖਾਂਦਾ ਹੁੰਦਾ ਸੀ। 7ਅਤੇ ਉਸ ਨੇ ਪਰਚਾਰ ਕੀਤਾ ਕਿ ਮੇਰੇ ਪਿਛੋਂ ਉਹ ਆਉਂਦਾ ਹੈ, ਜੋ ਮੇਰੇ ਨਾਲੋਂ ਬਲਵੰਤ ਹੈ ਅਤੇ ਮੈਂ ਇਸ ਲਾਇਕ ਨਹੀਂ ਜੋ ਝੁੱਕ ਕੇ ਉਸ ਦੀ ਜੁੱਤੀ ਦਾ ਤਸਮਾ ਖੋਲ੍ਹਾਂ। 8ਮੈਂ ਤਾਂ ਤੁਹਾਨੂੰ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ ਪਰ ਉਹ ਤੁਹਾਨੂੰ ਪਵਿੱਤਰ ਆਤਮਾ ਨਾਲ ਬਪਤਿਸਮਾ ਦੇਵੇਗਾ।
ਛੇਵਾਂ ਘੰਟਾ: ਭਵਿੱਖਬਾਣੀ
3ਮੁਕਤੀ ਦੇ ਸੋਤਿਆਂ ਤੋਂ, ਤੁਸੀਂ ਖੁਸ਼ੀ ਨਾਲ ਪਾਣੀ ਭਰੋਗੇ। 4ਅਤੇ ਉਸ ਦਿਨ ਤੁਸੀਂ ਆਖੋਗੇ, ਯਹੋਵਾਹ ਦਾ ਧੰਨਵਾਦ ਕਰੋ, ਉਹ ਦੇ ਨਾਮ ਉੱਤੇ ਪੁਕਾਰੋ, ਲੋਕਾਂ ਵਿੱਚ ਉਹ ਦੇ ਕੰਮਾਂ ਦਾ ਵਰਣਨ ਕਰੋ, ਪਰਚਾਰ ਕਰੋ ਕਿ ਉਹ ਦਾ ਨਾਮ ਉੱਤਮ ਹੈ। 5ਯਹੋਵਾਹ ਲਈ ਗਾਓ, ਕਿਉਂ ਜੋ ਉਸ ਨੇ ਸ਼ਾਨਦਾਰ ਕੰਮ ਕੀਤੇ ਹਨ, ਇਹ ਸਾਰੀ ਧਰਤੀ ਵਿੱਚ ਜਾਣਿਆ ਜਾਵੇ। 6ਹੇ ਸੀਯੋਨ ਦੀਏ ਵਾਸਣੇ, ਜੈਕਾਰਾ ਗਜਾ ਅਤੇ ਅਨੰਦ ਨਾਲ ਗੀਤ ਗਾ, ਕਿਉਂ ਜੋ ਤੇਰੇ ਵਿੱਚ ਇਸਰਾਏਲ ਦਾ ਪਵਿੱਤਰ ਪੁਰਖ ਮਹਾਨ ਹੈ।
ਛੇਵਾਂ ਘੰਟਾ: ਪੱਤ੍ਰੀ
3ਕੀ ਤੁਸੀਂ ਇਸ ਗੱਲ ਤੋਂ ਅਣਜਾਣ ਹੋ ਕਿ ਸਾਡੇ ਵਿੱਚੋਂ ਜਿਨ੍ਹਾਂ ਨੇ ਮਸੀਹ ਯਿਸੂ ਵਿੱਚ ਬਪਤਿਸਮਾ ਲਿਆ, ਉਸ ਦੀ ਮੌਤ ਵਿੱਚ ਬਪਤਿਸਮਾ ਲਿਆ? 4ਸੋ ਅਸੀਂ ਮੌਤ ਦਾ ਬਪਤਿਸਮਾ ਲੈਣ ਦੇ ਕਾਰਨ ਉਹ ਦੇ ਨਾਲ ਦੱਬੇ ਗਏ, ਤਾਂ ਜੋ ਜਿਵੇਂ ਪਿਤਾ ਦੀ ਮਹਿਮਾ ਦੇ ਵਸੀਲੇ ਨਾਲ ਮਸੀਹ ਮੁਰਦਿਆਂ ਵਿੱਚੋਂ ਜਿਵਾਲਿਆ ਗਿਆ, ਤਿਵੇਂ ਅਸੀਂ ਵੀ ਨਵੇਂ ਜੀਵਨ ਦੇ ਰਾਹ ਚੱਲੀਏ। 5ਜਦੋਂ ਅਸੀਂ ਉਹ ਦੀ ਮੌਤ ਦੀ ਸਮਾਨਤਾ ਵਿੱਚ ਉਸ ਦੇ ਨਾਲ ਜੋੜੇ ਗਏ ਤਾਂ ਉਸ ਦੇ ਜੀ ਉੱਠਣ ਦੀ ਸਮਾਨਤਾ ਵਿੱਚ ਵੀ ਹੋਵਾਂਗੇ। 6ਕਿਉਂ ਜੋ ਅਸੀਂ ਇਹ ਜਾਣਦੇ ਹਾਂ ਕਿ ਸਾਡੀ ਪੁਰਾਣੀ ਇਨਸਾਨੀਅਤ ਉਹ ਦੇ ਨਾਲ ਸਲੀਬ ਉੱਤੇ ਚੜ੍ਹਾਈ ਗਈ ਤਾਂ ਜੋ ਪਾਪ ਦਾ ਸਰੀਰ ਨਸ਼ਟ ਹੋ ਜਾਵੇ ਤਾਂ ਹੁਣ ਅਸੀਂ ਅੱਗੇ ਤੋਂ ਪਾਪ ਦੀ ਗੁਲਾਮੀ ਨਾ ਕਰੀਏ। 7ਕਿਉਂਕਿ ਜਿਹੜਾ ਮਰ ਗਿਆ ਉਹ ਪਾਪ ਤੋਂ ਛੁੱਟ ਕੇ ਧਰਮੀ ਠਹਿਰਾਇਆ ਗਿਆ। 8ਪਰੰਤੂ ਜਦੋਂ ਅਸੀਂ ਮਸੀਹ ਦੇ ਨਾਲ ਮਰੇ ਤਾਂ ਸਾਨੂੰ ਵਿਸ਼ਵਾਸ ਹੈ ਜੋ ਅਸੀਂ ਉਹ ਦੇ ਨਾਲ ਜੀਵਾਂਗੇ ਵੀ। 9ਕਿਉਂ ਜੋ ਅਸੀਂ ਇਹ ਜਾਣਦੇ ਹਾਂ ਕਿ ਮਸੀਹ ਜੋ ਮੁਰਦਿਆਂ ਵਿੱਚੋਂ ਜੀ ਉੱਠਿਆ ਤਾਂ ਫੇਰ ਨਹੀਂ ਮਰੇਗਾ, ਹੁਣ ਅੱਗੇ ਤੋਂ ਮੌਤ ਦਾ ਉਸ ਉੱਤੇ ਕੋਈ ਵੱਸ ਨਹੀਂ। 10ਜਿਹੜੀ ਮੌਤ ਉਹ ਮੋਇਆ ਉਹ ਪਾਪ ਦੇ ਕਾਰਨ ਇੱਕੋ ਵਾਰ ਮੋਇਆ, ਪਰ ਜਿਹੜਾ ਜੀਵਨ ਉਹ ਜਿਉਂਦਾ ਹੈ ਉਹ ਪਰਮੇਸ਼ੁਰ ਦੇ ਕਾਰਨ ਜਿਉਂਦਾ ਹੈ। 11ਇਸੇ ਤਰ੍ਹਾਂ ਤੁਸੀਂ ਵੀ ਆਪਣੇ ਆਪ ਨੂੰ ਪਾਪ ਦੀ ਵੱਲੋਂ ਮਰੇ ਹੋਏ ਪਰ ਮਸੀਹ ਯਿਸੂ ਵਿੱਚ ਪਰਮੇਸ਼ੁਰ ਲਈ ਜਿਉਂਦੇ ਸਮਝੋ।
ਛੇਵਾਂ ਘੰਟਾ: ਇੰਜੀਲ
9ਉਨ੍ਹਾਂ ਦਿਨਾਂ ਵਿੱਚ ਅਜਿਹਾ ਹੋਇਆ ਜੋ ਯਿਸੂ ਨੇ ਗਲੀਲ ਦੇ ਨਾਸਰਤ ਤੋਂ ਆਣ ਕੇ ਯਰਦਨ ਨਦੀ ਵਿੱਚ ਯੂਹੰਨਾ ਦੇ ਹੱਥੋਂ ਬਪਤਿਸਮਾ ਲਿਆ। 10ਅਤੇ ਪਾਣੀ ਵਿੱਚੋਂ ਨਿੱਕਲਦੇ ਸਾਰ ਉਸ ਨੇ ਅਕਾਸ਼ ਨੂੰ ਖੁੱਲਦਿਆਂ ਅਤੇ ਪਵਿੱਤਰ ਆਤਮਾ ਨੂੰ ਆਪਣੇ ਉੱਤੇ ਘੁੱਗੀ ਵਾਂਗੂੰ ਉੱਤਰਦਿਆਂ ਵੇਖਿਆ। 11ਅਤੇ ਇੱਕ ਸਵਰਗੀ ਬਾਣੀ ਆਈ ਜੋ ਤੂੰ ਮੇਰਾ ਪਿਆਰਾ ਪੁੱਤਰ ਹੈਂ, ਤੇਰੇ ਤੋਂ ਮੈਂ ਖੁਸ਼ ਹਾਂ। 12ਤਦ ਪਵਿੱਤਰ ਆਤਮਾ ਉਸੇ ਸਮੇਂ ਉਸ ਨੂੰ ਉਜਾੜ ਵਿੱਚ ਲੈ ਗਿਆ। 13ਅਤੇ ਉਜਾੜ ਵਿੱਚ ਚਾਲ੍ਹੀ ਦਿਨਾਂ ਤੱਕ ਸ਼ੈਤਾਨ ਨੇ ਉਸ ਨੂੰ ਪਰਤਾਇਆ ਅਤੇ ਉਹ ਜੰਗਲੀ ਜਾਨਵਰਾਂ ਦੇ ਨਾਲ ਰਿਹਾ ਅਤੇ ਸਵਰਗ ਦੂਤ ਉਸ ਦੀ ਸੇਵਾ ਟਹਿਲ ਕਰਦੇ ਰਹੇ। 14ਉਪਰੰਤ ਯੂਹੰਨਾ ਦੇ ਫੜਵਾਏ ਜਾਣ ਦੇ ਪਿੱਛੋਂ ਯਿਸੂ ਗਲੀਲ ਵਿੱਚ ਆਇਆ ਅਤੇ ਉਸ ਨੇ ਪਰਮੇਸ਼ੁਰ ਦੇ ਰਾਜ ਦੀ ਖੁਸ਼ਖਬਰੀ ਦਾ ਪਰਚਾਰ ਕਰ ਕੇ ਆਖਿਆ, 15ਸਮਾਂ ਪੂਰਾ ਹੋਇਆ ਅਤੇ ਪਰਮੇਸ਼ੁਰ ਦਾ ਰਾਜ ਨੇੜੇ ਆ ਗਿਆ ਹੈ। ਤੋਬਾ ਕਰੋ ਅਤੇ ਖੁਸ਼ਖਬਰੀ ਉੱਤੇ ਵਿਸ਼ਵਾਸ ਕਰੋ।
9ਵਾਂ ਘੰਟਾ: ਭਵਿੱਖਬਾਣੀ
8ਯਹੋਵਾਹ ਇਹ ਆਖਦਾ ਹੈ, ਮੈਂ ਮਨਭਾਉਂਦੇ ਸਮੇਂ ਤੇਰੀ ਸੁਣ ਲਈ, ਮੈਂ ਮੁਕਤੀ ਦੇ ਦਿਨ ਤੇਰੀ ਸਹਾਇਤਾ ਕੀਤੀ, ਅਤੇ ਮੈਂ ਤੇਰੀ ਰੱਖਿਆ ਕਰਾਂਗਾ ਅਤੇ ਤੈਨੂੰ ਪਰਜਾ ਦੇ ਨੇਮ ਲਈ ਦਿਆਂਗਾ, ਤਾਂ ਜੋ ਤੂੰ ਦੇਸ ਨੂੰ ਬਹਾਲ ਕਰੇਂ, ਵਿਰਾਨ ਵਿਰਾਸਤਾਂ ਨੂੰ ਵੰਡੇਂ, 9ਗੁਲਾਮਾਂ ਨੂੰ ਇਹ ਆਖੇਂ ਕਿ ਨਿੱਕਲ ਜਾਓ! ਅਤੇ ਉਹਨਾਂ ਨੂੰ ਜੋ ਹਨੇਰੇ ਵਿੱਚ ਹਨ, ਆਪਣੇ ਆਪ ਨੂੰ ਵਿਖਲਾਓ। ਉਹ ਰਾਹਾਂ ਦੇ ਨਾਲ-ਨਾਲ ਚਰਨਗੇ, ਅਤੇ ਸਾਰੀਆਂ ਨੰਗੀਆਂ ਟੀਸੀਆਂ ਉੱਤੇ ਉਹਨਾਂ ਦੀਆਂ ਜੂਹਾਂ ਹੋਣਗੀਆਂ। 10ਉਹ ਨਾ ਭੁੱਖੇ ਹੋਣਗੇ, ਨਾ ਤਿਹਾਏ ਹੋਣਗੇ, ਨਾ ਲੂ, ਨਾ ਧੁੱਪ ਉਹਨਾਂ ਨੂੰ ਮਾਰੇਗੀ, ਕਿਉਂ ਜੋ ਉਹਨਾਂ ਉੱਤੇ ਦਯਾ ਕਰਨ ਵਾਲਾ ਉਹਨਾਂ ਦੀ ਅਗਵਾਈ ਕਰੇਗਾ, ਅਤੇ ਪਾਣੀ ਦੇ ਸੋਤਿਆਂ ਕੋਲ ਉਹਨਾਂ ਨੂੰ ਲੈ ਜਾਵੇਗਾ। 11ਮੈਂ ਆਪਣੇ ਸਾਰੇ ਪਰਬਤਾਂ ਨੂੰ ਰਾਹ ਬਣਾਵਾਂਗਾ, ਅਤੇ ਮੇਰੀਆਂ ਸੜਕਾਂ ਉੱਚੀਆਂ ਕੀਤੀਆਂ ਜਾਣਗੀਆਂ। 12ਵੇਖੋ, ਉਹ ਦੂਰੋਂ ਆਉਣਗੇ, ਅਤੇ ਵੇਖੋ, ਉਹ ਉੱਤਰ ਵੱਲੋਂ ਤੇ ਪੱਛਮ ਵੱਲੋਂ, ਅਤੇ ਅਸਵਨ ਦੇਸ ਤੋਂ ਆਉਣਗੇ। 13ਹੇ ਅਕਾਸ਼ੋ, ਜੈਕਾਰਾ ਗਜਾਓ! ਹੇ ਧਰਤੀ, ਬਾਗ-ਬਾਗ ਹੋ! ਹੇ ਪਰਬਤੋ, ਜੈ ਜੈ ਕਾਰ ਦੇ ਨਾਰੇ ਮਾਰੋ! ਕਿਉਂਕਿ ਯਹੋਵਾਹ ਨੇ ਆਪਣੀ ਪਰਜਾ ਨੂੰ ਦਿਲਾਸਾ ਦਿੱਤਾ, ਅਤੇ ਆਪਣੇ ਦੁਖਿਆਰਿਆਂ ਉੱਤੇ ਰਹਮ ਕੀਤਾ ਹੈ। 14ਪਰ ਸੀਯੋਨ ਨੇ ਆਖਿਆ, ਯਹੋਵਾਹ ਨੇ ਮੈਨੂੰ ਛੱਡ ਦਿੱਤਾ, ਅਤੇ ਪ੍ਰਭੂ ਨੇ ਮੈਨੂੰ ਭੁਲਾ ਦਿੱਤਾ ਹੈ। 15ਭਲਾ, ਮਾਂ ਆਪਣੇ ਦੁੱਧ ਚੁੰਘਦੇ ਬੱਚੇ ਨੂੰ ਭੁਲਾ ਸਕਦੀ ਹੈ ਕਿ ਉਹ ਆਪਣੀ ਕੁੱਖ ਤੋਂ ਜੰਮੇ ਹੋਏ ਬਾਲ ਉੱਤੇ ਰਹਮ ਨਾ ਕਰੇ? ਉਹ ਤਾਂ ਭਾਵੇਂ ਭੁੱਲ ਜਾਵੇ ਪਰ ਮੈਂ ਤੈਨੂੰ ਨਹੀਂ ਭੁੱਲਾਂਗਾ।
9ਵਾਂ ਘੰਟਾ: ਪੱਤ੍ਰੀ
11ਕਿਉਂ ਜੋ ਪਰਮੇਸ਼ੁਰ ਦੀ ਕਿਰਪਾ ਸਭਨਾਂ ਮਨੁੱਖਾਂ ਦੀ ਮੁਕਤੀ ਲਈ ਪਰਗਟ ਹੋਈ। 12ਅਤੇ ਇਹ ਕਿਰਪਾ ਸਾਨੂੰ ਚਿਤਾਵਨੀ ਦਿੰਦੀ ਹੈ ਕਿ ਅਸੀਂ ਅਭਗਤੀ ਅਤੇ ਸੰਸਾਰੀ ਵਿਸ਼ਿਆਂ ਤੋਂ ਮਨ ਫਿਰਾ ਕੇ ਇਸ ਵਰਤਮਾਨ ਸਮੇਂ ਵਿੱਚ ਸਮਝ, ਧਾਰਮਿਕਤਾ ਅਤੇ ਭਗਤੀ ਨਾਲ ਜ਼ਿੰਦਗੀ ਨੂੰ ਬਤੀਤ ਕਰੀਏ। 13ਅਤੇ ਉਸ ਪਵਿੱਤਰ ਆਸ ਦੀ ਅਤੇ ਆਪਣੇ ਮਹਾਨ ਪਰਮੇਸ਼ੁਰ ਅਤੇ ਮੁਕਤੀਦਾਤਾ ਯਿਸੂ ਮਸੀਹ ਦੀ ਮਹਿਮਾ ਦੇ ਪਰਗਟ ਹੋਣ ਦੀ ਉਡੀਕ ਕਰੀਏ। 14ਜਿਸ ਨੇ ਆਪਣੇ ਆਪ ਨੂੰ ਸਾਡੇ ਲਈ ਦੇ ਦਿੱਤਾ ਕਿ ਸਾਰੇ ਕੁਧਰਮ ਤੋਂ ਸਾਡਾ ਛੁਟਕਾਰਾ ਕਰੇ ਅਤੇ ਆਪਣੇ ਲਈ ਇੱਕ ਖ਼ਾਸ ਕੌਮ ਨੂੰ ਪਵਿੱਤਰ ਕਰੇ ਜੋ ਭਲੇ ਕੰਮਾਂ ਵਿੱਚ ਲੱਗੀ ਰਹੇ। 3:4ਪਰ ਜਦੋਂ ਸਾਡੇ ਮੁਕਤੀਦਾਤਾ ਪਰਮੇਸ਼ੁਰ ਦੀ ਕਿਰਪਾ ਅਤੇ ਪਿਆਰ ਜੋ ਮਨੁੱਖਾਂ ਦੇ ਨਾਲ ਸੀ, ਸਾਡੇ ਉੱਤੇ ਪਰਗਟ ਹੋਇਆ। 5ਤਾਂ ਉਸ ਨੇ ਧਾਰਮਿਕਤਾ ਦੇ ਕੰਮਾਂ ਕਰਕੇ ਨਹੀਂ ਜੋ ਅਸੀਂ ਕੀਤੇ ਸਗੋਂ ਆਪਣੀ ਦਯਾ ਦੇ ਅਨੁਸਾਰ ਨਵੇਂ ਜਨਮ ਦੇ ਇਸ਼ਨਾਨ ਅਤੇ ਪਵਿੱਤਰ ਆਤਮਾ ਵਿੱਚ ਨਵੀਨੀਕਰਨ ਦੁਆਰਾ ਨਵੇਂ ਜਨਮ ਦੇ ਰਾਹੀਂ ਸਾਨੂੰ ਬਚਾਇਆ। 6ਜਿਸ ਨੂੰ ਉਸ ਨੇ ਸਾਡੇ ਮੁਕਤੀਦਾਤਾ ਯਿਸੂ ਮਸੀਹ ਦੇ ਦੁਆਰਾ ਸਾਡੇ ਉੱਤੇ ਵਧੇਰੇ ਵਹਾਇਆ। 7ਤਾਂ ਜੋ ਅਸੀਂ ਉਸ ਦੀ ਕਿਰਪਾ ਨਾਲ ਧਰਮੀ ਠਹਿਰ ਕੇ ਸਦੀਪਕ ਜੀਵਨ ਦੀ ਆਸ ਵਿੱਚ ਵਾਰਿਸ ਹੋਈਏ।
9ਵਾਂ ਘੰਟਾ: ਇੰਜੀਲ
13ਤਦ ਯਿਸੂ ਗਲੀਲ ਤੋਂ ਯਰਦਨ ਦੇ ਕੰਢੇ, ਯੂਹੰਨਾ ਕੋਲ ਉਸ ਦੇ ਹੱਥੋਂ ਬਪਤਿਸਮਾ ਲੈਣ ਨੂੰ ਆਇਆ। 14ਪਰ ਯੂਹੰਨਾ ਨੇ ਇਹ ਕਹਿ ਕਿ ਉਸ ਨੂੰ ਰੋਕਿਆ, ਕਿ ਮੈਨੂੰ ਤਾਂ ਤੇਰੇ ਕੋਲੋਂ ਬਪਤਿਸਮਾ ਲੈਣ ਦੀ ਜ਼ਰੂਰਤ ਹੈ ਪਰ ਤੂੰ ਮੇਰੇ ਕੋਲ ਆਇਆ ਹੈਂ? 15ਪਰ ਯਿਸੂ ਨੇ ਉਸ ਨੂੰ ਉੱਤਰ ਦਿੱਤਾ, ਹੁਣ ਅਜਿਹਾ ਹੋਣਾ ਯੋਗ ਹੈ ਜੋ ਸਾਰੀ ਧਾਰਮਿਕਤਾ ਨੂੰ ਇਸੇ ਤਰ੍ਹਾਂ ਪੂਰਾ ਕਰੀਏ। ਤਦ ਉਸ ਨੇ ਅਜਿਹਾ ਹੋਣ ਦਿੱਤਾ। 16ਜਦ ਯਿਸੂ ਬਪਤਿਸਮਾ ਲੈਣ ਤੋਂ ਬਾਅਦ ਪਾਣੀ ਤੋਂ ਉੱਪਰ ਆਇਆ ਅਤੇ ਵੇਖੋ, ਅਕਾਸ਼ ਉਹ ਦੇ ਲਈ ਖੁੱਲ੍ਹ ਗਿਆ ਅਤੇ ਉਹ ਨੇ ਪਰਮੇਸ਼ੁਰ ਦਾ ਆਤਮਾ ਘੁੱਗੀ ਵਾਂਗੂੰ ਉੱਤਰਦਿਆਂ ਅਤੇ ਆਪਣੇ ਉੱਤੇ ਆਉਂਦਿਆਂ ਦੇਖਿਆ। 17ਅਤੇ ਵੇਖੋ ਇਹ ਸਵਰਗੀ ਬਾਣੀ ਆਈ ਕਿ ਇਹ ਮੇਰਾ ਪਿਆਰਾ ਪੁੱਤਰ ਹੈ ਜਿਸ ਤੋਂ ਮੈਂ ਬਹੁਤ ਖੁਸ਼ ਹਾਂ।
ਸ਼ਾਮ ਦੀ ਪ੍ਰਾਰਥਨਾ: ਪਾਠ
1ਆਦ ਵਿੱਚ ਪਰਮੇਸ਼ੁਰ ਨੇ ਅਕਾਸ਼ ਅਤੇ ਧਰਤੀ ਨੂੰ ਸਿਰਜਿਆ। 2ਧਰਤੀ ਬੇਡੌਲ ਅਤੇ ਵਿਰਾਨ ਸੀ ਅਤੇ ਡੁੰਘਿਆਈ ਉੱਤੇ ਹਨ੍ਹੇਰਾ ਸੀ, ਪਰਮੇਸ਼ੁਰ ਦਾ ਆਤਮਾ ਪਾਣੀਆਂ ਦੇ ਉੱਤੇ ਮੰਡਲਾਉਂਦਾ ਸੀ। 3ਪਰਮੇਸ਼ੁਰ ਨੇ ਆਖਿਆ, ਚਾਨਣ ਹੋਵੇ, ਤਦ ਚਾਨਣ ਹੋ ਗਿਆ। 4ਪਰਮੇਸ਼ੁਰ ਨੇ ਚਾਨਣ ਨੂੰ ਵੇਖਿਆ ਕਿ ਚੰਗਾ ਹੈ, ਪਰਮੇਸ਼ੁਰ ਨੇ ਚਾਨਣ ਨੂੰ ਹਨ੍ਹੇਰੇ ਤੋਂ ਵੱਖਰਾ ਕੀਤਾ। 5ਪਰਮੇਸ਼ੁਰ ਨੇ ਚਾਨਣ ਨੂੰ ਦਿਨ ਆਖਿਆ ਅਤੇ ਹਨ੍ਹੇਰੇ ਨੂੰ ਰਾਤ ਆਖਿਆ। ਇਸ ਤਰ੍ਹਾਂ ਸ਼ਾਮ ਤੇ ਸਵੇਰ ਹੋਈ, ਇਹ ਪਹਿਲਾ ਦਿਨ ਹੋਇਆ। 6ਫੇਰ ਪਰਮੇਸ਼ੁਰ ਨੇ ਆਖਿਆ, ਪਾਣੀਆਂ ਦੇ ਵਿਚਕਾਰ ਅੰਬਰ ਹੋਵੇ ਅਤੇ ਉਹ ਪਾਣੀਆਂ ਨੂੰ ਪਾਣੀਆਂ ਤੋਂ ਵੱਖਰਾ ਕਰੇ। 7ਸੋ ਪਰਮੇਸ਼ੁਰ ਨੇ ਅੰਬਰ ਨੂੰ ਬਣਾਇਆ ਅਤੇ ਅੰਬਰ ਦੇ ਹੇਠਲੇ ਪਾਣੀਆਂ ਨੂੰ ਅੰਬਰ ਦੇ ਉੱਪਰਲੇ ਪਾਣੀਆਂ ਤੋਂ ਵੱਖਰਾ ਕੀਤਾ ਅਤੇ ਅਜਿਹਾ ਹੀ ਹੋ ਗਿਆ। 8ਤਦ ਪਰਮੇਸ਼ੁਰ ਨੇ ਅੰਬਰ ਨੂੰ ਅਕਾਸ਼ ਆਖਿਆ, ਇਸ ਤਰ੍ਹਾਂ ਸ਼ਾਮ ਤੇ ਸਵੇਰ ਹੋਈ ਅਤੇ ਇਹ ਦੂਜਾ ਦਿਨ ਹੋਇਆ। 9ਫੇਰ ਪਰਮੇਸ਼ੁਰ ਨੇ ਆਖਿਆ ਕਿ ਅਕਾਸ਼ ਦੇ ਹੇਠਲੇ ਪਾਣੀ ਇੱਕ ਥਾਂ ਇਕੱਠੇ ਹੋ ਜਾਣ ਤਾਂ ਜੋ ਸੁੱਕੀ ਜ਼ਮੀਨ ਦਿਸੇ ਅਤੇ ਅਜਿਹਾ ਹੀ ਹੋ ਗਿਆ। 10ਪਰਮੇਸ਼ੁਰ ਨੇ ਸੁੱਕੀ ਜ਼ਮੀਨ ਨੂੰ ਧਰਤੀ ਆਖਿਆ, ਪਾਣੀਆਂ ਦੇ ਇਕੱਠ ਨੂੰ ਸਮੁੰਦਰ ਆਖਿਆ ਅਤੇ ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਹੈ। 11ਫੇਰ ਪਰਮੇਸ਼ੁਰ ਨੇ ਆਖਿਆ ਕਿ ਧਰਤੀ ਘਾਹ, ਬੀਜ ਵਾਲਾ ਸਾਗ ਪੱਤ ਅਤੇ ਫਲਦਾਰ ਰੁੱਖ ਉਗਾਵੇ ਜਿਹੜੇ ਆਪੋ-ਆਪਣੀ ਕਿਸਮ ਦੇ ਅਨੁਸਾਰ ਬੀਜ ਵਾਲਾ ਫਲ ਧਰਤੀ ਉੱਤੇ ਪੈਦਾ ਕਰਨ ਅਤੇ ਅਜਿਹਾ ਹੀ ਹੋ ਗਿਆ। 12ਸੋ ਧਰਤੀ ਨੇ ਘਾਹ ਤੇ ਬੀਜ ਵਾਲਾ ਸਾਗ ਪੱਤ ਉਹ ਦੀ ਕਿਸਮ ਦੇ ਅਨੁਸਾਰ ਤੇ ਫਲਦਾਰ ਰੁੱਖ ਜਿਨ੍ਹਾਂ ਵਿੱਚ ਆਪੋ-ਆਪਣੀ ਕਿਸਮ ਦੇ ਅਨੁਸਾਰ ਬੀਜ ਹੈ, ਉਗਾਇਆ ਅਤੇ ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਹੈ। 13ਇਸ ਤਰ੍ਹਾਂ ਸ਼ਾਮ ਤੇ ਸਵੇਰ ਹੋਈ, ਇਹ ਤੀਜਾ ਦਿਨ ਹੋਇਆ।
ਸ਼ਾਮ ਦੀ ਪ੍ਰਾਰਥਨਾ: ਪਾਠ
15ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਤੂੰ ਕਿਉਂ ਮੇਰੇ ਤਰਲੇ ਕਰਦਾ ਹੈਂ? ਇਸਰਾਏਲੀਆਂ ਨਾਲ ਗੱਲ ਕਰ ਕਿ ਉਹ ਅੱਗੇ ਤੁਰਨ। 16ਤੂੰ ਆਪਣਾ ਢਾਂਗਾ ਚੁੱਕ ਅਤੇ ਆਪਣਾ ਹੱਥ ਸਮੁੰਦਰ ਉੱਤੇ ਲੰਮਾ ਕਰ ਅਤੇ ਉਸ ਨੂੰ ਦੋ ਭਾਗ ਕਰ ਦੇ ਕਿ ਇਸਰਾਏਲੀ ਸਮੁੰਦਰ ਦੇ ਵਿੱਚ ਦੀ ਸੁੱਕੀ ਥਾਂ ਥਾਣੀ ਲੰਘ ਜਾਣ। 17ਵੇਖ ਮੈਂ ਮਿਸਰੀਆਂ ਦੇ ਮਨ ਕਠੋਰ ਹੋਣ ਦੇਵਾਂਗਾ ਅਤੇ ਉਹ ਉਨ੍ਹਾਂ ਦੇ ਪਿੱਛੇ ਜਾਣਗੇ ਅਤੇ ਮੈਂ ਫ਼ਿਰਊਨ ਅਤੇ ਉਸ ਦੀ ਸਾਰੀ ਫੌਜ ਅਤੇ ਰੱਥਾਂ ਅਤੇ ਘੋੜ ਚੜ੍ਹਿਆਂ ਤੋਂ ਆਦਰ ਪਾਵਾਂਗਾ। 18ਜਦ ਮੈਂ ਫ਼ਿਰਊਨ ਉਸ ਦੇ ਰਥਾਂ ਅਤੇ ਉਸ ਦੇ ਘੋੜ ਚੜ੍ਹਿਆਂ ਤੋਂ ਆਦਰ ਪਾਵਾਂਗਾ ਤਦ ਮਿਸਰੀ ਜਾਣਨਗੇ ਕਿ ਮੈਂ ਯਹੋਵਾਹ ਹਾਂ। 21ਤਾਂ ਮੂਸਾ ਨੇ ਆਪਣਾ ਹੱਥ ਸਮੁੰਦਰ ਉੱਤੇ ਲੰਮਾ ਕੀਤਾ ਅਤੇ ਯਹੋਵਾਹ ਨੇ ਤੇਜ ਪੁਰੇ ਦੀ ਹਵਾ ਸਾਰੀ ਰਾਤ ਵਗਾ ਕੇ ਸਮੁੰਦਰ ਨੂੰ ਪਿੱਛੇ ਹਟਾ ਦਿੱਤਾ ਅਤੇ ਸਮੁੰਦਰ ਨੂੰ ਸੁਕਾ ਦਿੱਤਾ ਅਤੇ ਪਾਣੀ ਦੋ ਭਾਗ ਹੋ ਗਏ। 22ਇਸਰਾਏਲੀ ਸਮੁੰਦਰ ਦੇ ਵਿੱਚ ਦੀ ਸੁੱਕੀ ਜ਼ਮੀਨ ਉੱਤੋਂ ਦੀ ਆਏ ਅਤੇ ਉਨ੍ਹਾਂ ਦੇ ਸੱਜੇ ਖੱਬੇ ਪਾਣੀ ਕੰਧ ਵਾਂਗੂੰ ਸਨ। 23ਮਿਸਰੀਆਂ ਨੇ ਪਿੱਛਾ ਕੀਤਾ ਅਤੇ ਉਨ੍ਹਾਂ ਦਾ ਪਿੱਛਾ ਕਰਦੇ ਹੋਏ ਫ਼ਿਰਊਨ ਦੇ ਸਾਰੇ ਘੋੜੇ ਅਤੇ ਉਸ ਦੇ ਰੱਥ ਅਤੇ ਘੋੜ ਚੜ੍ਹੇ ਸਮੁੰਦਰ ਵਿੱਚ ਆ ਗਏ। 27ਮੂਸਾ ਨੇ ਆਪਣਾ ਹੱਥ ਸਮੁੰਦਰ ਉੱਤੇ ਲੰਮਾ ਕੀਤਾ ਅਤੇ ਪਹੁ ਫਟਣ ਵੇਲੇ ਸਮੁੰਦਰ ਆਪਣੇ ਪਹਿਲੇ ਬਲ ਨਾਲ ਮੁੜਿਆ ਅਤੇ ਮਿਸਰੀ ਉਸ ਦੀ ਵੱਲੋਂ ਨੱਠੇ ਪਰ ਯਹੋਵਾਹ ਨੇ ਮਿਸਰੀਆਂ ਨੂੰ ਸਮੁੰਦਰ ਦੇ ਵਿੱਚ ਛੰਡ ਸੁੱਟਿਆ। 28ਉਪਰੰਤ ਪਾਣੀ ਮੁੜੇ ਅਤੇ ਉਨ੍ਹਾਂ ਨੇ ਰੱਥ ਅਤੇ ਘੋੜ ਚੜ੍ਹੇ ਅਤੇ ਫ਼ਿਰਊਨ ਦੀ ਸਾਰੀ ਫੌਜ ਜਿਹੜੀ ਉਨ੍ਹਾਂ ਦੇ ਮਗਰ ਸਮੁੰਦਰ ਵਿੱਚ ਆਈ ਸੀ ਢੱਕ ਲਈ ਅਤੇ ਉਨ੍ਹਾਂ ਵਿੱਚੋਂ ਇੱਕ ਵੀ ਨਾ ਬਚਿਆ। 29ਪਰ ਇਸਰਾਏਲੀ ਖੁਸ਼ਕੀ ਉੱਤੋਂ ਸਮੁੰਦਰ ਦੇ ਵਿੱਚ ਦੀ ਚੱਲਦੇ ਗਏ ਅਤੇ ਪਾਣੀ ਉਨ੍ਹਾਂ ਦੇ ਸੱਜੇ ਖੱਬੇ ਕੰਧ ਵਾਂਗੂੰ ਸਨ।
ਸ਼ਾਮ ਦੀ ਪ੍ਰਾਰਥਨਾ: ਪਾਠ
22ਮੂਸਾ ਨੇ ਇਸਰਾਏਲ ਨੂੰ ਲਾਲ ਸਮੁੰਦਰ ਤੋਂ ਤੋਰ ਦਿੱਤਾ। ਉਹ ਸ਼ੂਰ ਦੀ ਉਜਾੜ ਨੂੰ ਨਿੱਕਲੇ ਅਤੇ ਤਿੰਨ ਦਿਨ ਉਜਾੜ ਵਿੱਚ ਦੀ ਤੁਰੇ ਗਏ ਪਰ ਉਨ੍ਹਾਂ ਨੂੰ ਪਾਣੀ ਨਾ ਲੱਭਾ। 23ਜਦ ਉਹ ਮਾਰਾਹ ਨੂੰ ਆਏ ਤਾਂ ਉਹ ਮਾਰਾਹ ਦਾ ਪਾਣੀ ਨਾ ਪੀ ਸਕੇ ਕਿਉਂ ਜੋ ਉਹ ਕੌੜਾ ਸੀ ਇਸ ਲਈ ਉਸ ਦਾ ਨਾਮ ਮਾਰਾਹ ਪੈ ਗਿਆ। 24ਉਪਰੰਤ ਪਰਜਾ ਮੂਸਾ ਦੇ ਵਿਰੁੱਧ ਬੁੜ-ਬੁੜਾਉਣ ਲੱਗੀ ਕਿ ਅਸੀਂ ਕੀ ਪੀਈਏ? 25ਤਾਂ ਉਸ ਨੇ ਯਹੋਵਾਹ ਅੱਗੇ ਦੁਹਾਈ ਦਿੱਤੀ ਤਾਂ ਯਹੋਵਾਹ ਨੇ ਉਸ ਨੂੰ ਇੱਕ ਬਿਰਛ ਵਿਖਾਲਿਆ। ਉਸ ਨੇ ਉਹ ਨੂੰ ਪਾਣੀ ਵਿੱਚ ਸੁੱਟਿਆ ਤਾਂ ਪਾਣੀ ਮਿੱਠਾ ਹੋ ਗਿਆ। ਉੱਥੇ ਉਸ ਨੇ ਉਨ੍ਹਾਂ ਲਈ ਇੱਕ ਬਿਧੀ ਅਤੇ ਕਨੂੰਨ ਠਹਿਰਾਇਆ ਅਤੇ ਉੱਥੇ ਉਸ ਨੇ ਉਨ੍ਹਾਂ ਨੂੰ ਪਰਖ ਲਿਆ 26ਅਤੇ ਉਸ ਨੇ ਆਖਿਆ, ਜੇ ਤੁਸੀਂ ਰੀਝ ਨਾਲ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਸੁਣੋਗੇ ਅਤੇ ਜਿਹੜਾ ਉਸ ਦੀਆਂ ਅੱਖਾਂ ਵਿੱਚ ਭਲਾ ਹੈ ਤੁਸੀਂ ਉਹ ਕਰੋਗੇ ਅਤੇ ਉਸ ਦੇ ਹੁਕਮਾਂ ਉੱਤੇ ਕੰਨ ਲਾਓਗੇ ਅਤੇ ਉਸ ਦੀਆਂ ਸਾਰੀਆਂ ਬਿਧੀਆਂ ਨੂੰ ਮੰਨੋਗੇ ਤਾਂ ਜਿਹੜੀਆਂ ਬਿਮਾਰੀਆਂ ਮੈਂ ਮਿਸਰੀਆਂ ਉੱਤੇ ਪਾਈਆਂ ਹਨ ਤੁਹਾਡੇ ਉੱਤੇ ਨਹੀਂ ਪਾਵਾਂਗਾ ਕਿਉਂ ਜੋ ਮੈਂ ਯਹੋਵਾਹ ਤੁਹਾਨੂੰ ਨਰੋਇਆ ਕਰਨ ਵਾਲਾ ਹਾਂ। 27ਫਿਰ ਉਹ ਏਲਿਮ ਨੂੰ ਆਏ ਜਿੱਥੇ ਪਾਣੀ ਦੇ ਬਾਰਾਂ ਸੋਤੇ ਅਤੇ ਸੱਤਰ ਖਜ਼ੂਰ ਦੇ ਬਿਰਛ ਸਨ ਅਤੇ ਉਨ੍ਹਾਂ ਨੇ ਉੱਥੇ ਪਾਣੀ ਕੋਲ ਡੇਰੇ ਲਾਏ। 16:1ਫੇਰ ਉਨ੍ਹਾਂ ਨੇ ਏਲਿਮ ਤੋਂ ਕੂਚ ਕੀਤਾ ਅਤੇ ਇਸਰਾਏਲੀਆਂ ਦੀ ਸਾਰੀ ਮੰਡਲੀ ਸੀਨ ਦੀ ਉਜਾੜ ਵਿੱਚ ਜਿਹੜੀ ਏਲਿਮ ਅਤੇ ਸੀਨਈ ਦੇ ਵਿਚਕਾਰ ਹੈ ਦੂਜੇ ਮਹੀਨੇ ਦੇ ਪੰਦਰਵੇਂ ਦਿਨ ਉਨ੍ਹਾਂ ਦੇ ਮਿਸਰ ਦੇਸ ਤੋਂ ਨਿੱਕਲਣ ਦੇ ਮਗਰੋਂ ਆਈ
ਸ਼ਾਮ ਦੀ ਪ੍ਰਾਰਥਨਾ: ਪਾਠ
7ਤਦ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, ਅੱਜ ਦੇ ਦਿਨ ਮੈਂ ਸਾਰੇ ਇਸਰਾਏਲ ਦੇ ਵੇਖਦਿਆਂ ਤੈਨੂੰ ਵਡਿਆਈ ਦੇਣ ਦੀ ਸ਼ੁਰੂਆਤ ਕਰਾਂਗਾ ਇਸ ਲਈ ਕਿ ਉਹ ਜਾਣਨ ਕਿ ਜਿਵੇਂ ਮੈਂ ਮੂਸਾ ਦੇ ਸੰਗ ਸੀ ਤਿਵੇਂ ਮੈਂ ਤੇਰੇ ਸੰਗ ਵੀ ਹਾਂ। 8ਤੂੰ ਉਹਨਾਂ ਜਾਜਕਾਂ ਨੂੰ ਜਿਹੜੇ ਨੇਮ ਦੇ ਸੰਦੂਕ ਨੂੰ ਚੁੱਕਦੇ ਹਨ ਹੁਕਮ ਕਰ ਕਿ ਜਦ ਤੁਸੀਂ ਯਰਦਨ ਦੇ ਪਾਣੀ ਦੇ ਕੰਡੇ ਉੱਤੇ ਪਹੁੰਚੇ ਤਾਂ ਤੁਸੀਂ ਯਰਦਨ ਦੇ ਵਿੱਚ ਖੜ੍ਹੇ ਹੋ ਜਾਣਾ। 15ਜਦ ਨੇਮ ਦੇ ਸੰਦੂਕ ਨੂੰ ਚੁੱਕਣ ਵਾਲੇ ਯਰਦਨ ਤੱਕ ਆਏ ਅਤੇ ਜਿਹੜੇ ਸੰਦੂਕ ਨੂੰ ਚੁੱਕੀ ਜਾਂਦੇ ਸਨ ਉਹਨਾਂ ਜਾਜਕਾਂ ਦੇ ਪੈਰ ਕੰਢੇ ਦੇ ਪਾਣੀ ਵਿੱਚ ਡੁੱਬੇ ਕਿਉਂ ਜੋ ਯਰਦਨ ਦਾ ਦਰਿਆ ਫ਼ਸਲ ਵੱਢਣ ਦੇ ਸਾਰੇ ਸਮੇਂ ਵਿੱਚ ਆਪਣਿਆਂ ਸਾਰਿਆਂ ਕੰਢਿਆਂ ਉੱਤੇ ਚੜ੍ਹ ਜਾਂਦਾ ਸੀ। 16ਤਾਂ ਉੱਤੋਂ ਵਗਣ ਵਾਲੇ ਪਾਣੀ ਆਦਾਮ ਸ਼ਹਿਰ ਦੇ ਕੋਲ ਜਿਹੜਾ ਸਾਰਥਾਨ ਦੇ ਲਾਗੇ ਹੈ ਬਹੁਤ ਦੂਰੋਂ ਠਹਿਰ ਗਏ ਅਤੇ ਇੱਕ ਢੇਰ ਹੋ ਕੇ ਖਲੋ ਗਏ ਅਤੇ ਉਹ ਪਾਣੀ ਜਿਹੜੇ ਅਰਾਬਾਹ ਦੇ ਸਮੁੰਦਰ ਅਰਥਾਤ ਖਾਰੇ ਸਮੁੰਦਰ ਵੱਲ ਵਹਿੰਦੇ ਸਨ ਪੂਰੀ ਤਰ੍ਹਾਂ ਹੀ ਅੱਡ ਹੋ ਗਏ ਤਾਂ ਲੋਕ ਯਰੀਹੋ ਸ਼ਹਿਰ ਦੇ ਸਾਹਮਣੇ ਹੀ ਪਾਰ ਲੰਘੇ। 17ਅਤੇ ਉਹ ਜਾਜਕ ਜਿਹੜੇ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਚੁੱਕਦੇ ਸਨ ਯਰਦਨ ਦੇ ਵਿਚਕਾਰ ਸੁੱਕੀ ਧਰਤੀ ਉੱਤੇ ਪੱਕੇ ਪੈਰੀਂ ਖਲੋ ਗਏ ਅਤੇ ਸਾਰੇ ਇਸਰਾਏਲੀ ਸੁੱਕੀ ਧਰਤੀ ਦੇ ਉੱਤੋਂ ਦੀ ਪਾਰ ਹੋ ਗਏ ਜਦ ਤੱਕ ਸਾਰੀ ਕੌਮ ਯਰਦਨ ਦੇ ਪਾਰ ਲੰਘ ਨਾ ਚੁੱਕੀ।
ਸ਼ਾਮ ਦੀ ਪ੍ਰਾਰਥਨਾ: ਪਾਠ
6ਤਾਂ ਏਲੀਯਾਹ ਨੇ ਉਸ ਨੂੰ ਆਖਿਆ ਕਿ ਤੂੰ ਇੱਥੇ ਠਹਿਰ ਜਾਈਂ, ਕਿਉਂ ਜੋ ਯਹੋਵਾਹ ਨੇ ਮੈਨੂੰ ਯਰਦਨ ਨੂੰ ਭੇਜਿਆ ਹੈ। ਪਰ ਉਹ ਬੋਲਿਆ, “ਜੀਉਂਦੇ ਯਹੋਵਾਹ ਦੀ ਅਤੇ ਤੇਰੀ ਜਾਨ ਦੀ ਸਹੁੰ ਮੈਂ ਤੈਨੂੰ ਨਹੀਂ ਛੱਡਾਂਗਾ।” ਸੋ ਓਹ ਦੋਵੇਂ ਤੁਰ ਪਏ। 7ਨਬੀਆਂ ਦੇ ਪੁੱਤਰਾਂ ਵਿੱਚੋਂ ਪੰਜਾਹ ਜਣੇ ਆਏ, ਉਨ੍ਹਾਂ ਦੇ ਆਹਮੋ-ਸਾਹਮਣੇ ਦੂਰ ਜਾ ਖੜ੍ਹੇ ਹੋਏ ਅਤੇ ਉਹ ਦੋਵੇਂ ਯਰਦਨ ਦੇ ਕੰਢੇ ਉੱਤੇ ਖੜ੍ਹੇ ਰਹੇ। 8ਤਦ ਏਲੀਯਾਹ ਨੇ ਆਪਣੀ ਚਾਦਰ ਲਈ, ਉਹ ਨੂੰ ਵਲ੍ਹੇਟ ਕੇ ਪਾਣੀ ਉੱਤੇ ਮਾਰਿਆ ਅਤੇ ਉਹ ਪਾਟ ਕੇ ਇੱਧਰ-ਉੱਧਰ ਹੋ ਗਿਆ, ਤਦ ਉਹ ਦੋਵੇਂ ਸੁੱਕੀ ਧਰਤੀ ਦੇ ਉੱਤੋਂ ਦੀ ਪਾਰ ਲੰਘ ਗਏ। 9ਫਿਰ ਇਸ ਤਰ੍ਹਾਂ ਹੋਇਆ ਕਿ ਜਦੋਂ ਉਹ ਪਾਰ ਲੰਘ ਰਹੇ ਸਨ, ਤਾਂ ਏਲੀਯਾਹ ਨੇ ਅਲੀਸ਼ਾ ਨੂੰ ਆਖਿਆ, “ਇਸ ਤੋਂ ਪਹਿਲਾ ਕਿ ਮੈਂ ਤੇਰੇ ਕੋਲੋਂ ਲੈ ਲਿਆ ਜਾਂਵਾਂ ਦੱਸ ਮੈਂ ਤੇਰੇ ਲਈ ਕੀ ਕਰਾਂ?” ਅਲੀਸ਼ਾ ਬੋਲਿਆ, “ਤੇਰੇ ਆਤਮਾ ਦਾ ਦੁੱਗਣਾ ਹਿੱਸਾ ਮੇਰੇ ਉੱਤੇ ਹੋਵੇ!” 10ਉਹ ਨੇ ਆਖਿਆ, ਤੂੰ ਔਖੀ ਗੱਲ ਮੰਗੀ ਹੈ। ਜੇ ਤੂੰ ਮੈਨੂੰ ਉਸ ਸਮੇਂ ਵੇਖੇਂ ਜਦ ਮੈਂ ਤੇਰੇ ਕੋਲੋਂ ਲੈ ਲਿਆ ਜਾਂਵਾਂ, ਤਾਂ ਤੇਰੇ ਲਈ ਉਵੇਂ ਹੀ ਹੋਵੇਗਾ, ਪਰ ਜੇ ਨਾ ਵੇਖਿਆ ਤਾਂ ਐਉਂ ਨਹੀਂ ਹੋਵੇਗਾ। 11ਤਾਂ ਜਦੋਂ ਉਹ ਗੱਲਾਂ ਕਰਦੇ-ਕਰਦੇ ਤੁਰੇ ਜਾਂਦੇ ਸਨ ਤਾਂ ਵੇਖੋ, ਉੱਥੇ ਇੱਕ ਅਗਨ ਰੱਥ ਤੇ ਅਗਨ ਘੋੜੇ ਦਿੱਸੇ, ਜਿਨ੍ਹਾਂ ਨੇ ਉਨ੍ਹਾਂ ਨੂੰ ਦੋਹਾਂ ਵੱਖੋ-ਵੱਖ ਕਰ ਦਿੱਤਾ ਅਤੇ ਏਲੀਯਾਹ ਵਾਵਰੋਲੇ ਵਿੱਚ ਅਕਾਸ਼ ਨੂੰ ਚੜ੍ਹ ਗਿਆ। 12ਅਤੇ ਇਹ ਵੇਖਦਿਆਂ ਹੀ ਅਲੀਸ਼ਾ ਉੱਚੀ ਦਿੱਤੀ ਬੋਲਿਆ, “ਹੇ ਮੇਰੇ ਪਿਤਾ, ਹੇ ਮੇਰੇ ਪਿਤਾ! ਇਸਰਾਏਲ ਦੇ ਰੱਥ ਤੇ ਉਹ ਦੇ ਸਾਰਥੀ!” ਪਰ ਜਦ ਉਹ ਉਸ ਨੂੰ ਫੇਰ ਨਾ ਵੇਖ ਸਕਿਆ ਤਾਂ ਉਸ ਨੇ ਆਪਣੇ ਕੱਪੜੇ ਪਾੜ ਕੇ ਦੋ ਹਿੱਸੇ ਕੀਤੇ। 13ਉਸ ਨੇ ਏਲੀਯਾਹ ਦੀ ਗੋਦੜੀ ਵੀ ਜਿਹੜੀ ਉਹ ਦੇ ਉੱਤੋਂ ਡਿੱਗੀ ਸੀ, ਚੁੱਕ ਲਈ ਅਤੇ ਮੁੜ ਕੇ ਯਰਦਨ ਦੇ ਕੰਢੇ ਉੱਤੇ ਖੜ੍ਹਾ ਹੋ ਗਿਆ। 14ਅਤੇ ਉਹ ਗੋਦੜੀ ਜਿਹੜੀ ਏਲੀਯਾਹ ਉੱਤੋਂ ਡਿੱਗੀ ਸੀ, ਉਸ ਨੂੰ ਲੈ ਕੇ ਪਾਣੀ ਉੱਤੇ ਮਾਰਿਆ ਅਤੇ ਆਖਿਆ, “ਯਹੋਵਾਹ ਏਲੀਯਾਹ ਦਾ ਪਰਮੇਸ਼ੁਰ ਕਿੱਥੇ ਹੈ?” ਜਦੋਂ ਉਸ ਨੇ ਵੀ ਪਾਣੀ ਨੂੰ ਮਾਰਿਆ ਤਾਂ ਉਹ ਪਾਟ ਕੇ ਇੱਧਰ-ਉੱਧਰ ਹੋ ਗਿਆ ਅਤੇ ਅਲੀਸ਼ਾ ਪਾਰ ਲੰਘ ਗਿਆ।
ਸ਼ਾਮ ਦੀ ਪ੍ਰਾਰਥਨਾ: ਪਾਠ
9ਸੋ ਨਅਮਾਨ ਆਪਣੇ ਘੋੜਿਆਂ ਤੇ ਆਪਣੇ ਰੱਥਾਂ ਸਮੇਤ ਆਇਆ ਅਤੇ ਅਲੀਸ਼ਾ ਦੇ ਘਰ ਦੇ ਦਰਵਾਜ਼ੇ ਕੋਲ ਆ ਗਿਆ। 10ਅਲੀਸ਼ਾ ਨੇ ਇੱਕ ਸੰਦੇਸ਼ਵਾਹਕ ਨੂੰ ਇਹ ਆਖ ਕੇ ਉਹ ਦੇ ਕੋਲ ਭੇਜਿਆ ਕਿ ਜਾ ਤੇ ਯਰਦਨ ਵਿੱਚ ਸੱਤ ਚੁੱਭੀਆਂ ਮਾਰ, ਤਾਂ ਤੇਰਾ ਕੋੜ੍ਹ ਜਾਂਦਾ ਰਹੇਗਾ ਅਤੇ ਤੂੰ ਸ਼ੁੱਧ ਹੋ ਜਾਵੇਂਗਾ। 11ਪਰ ਨਅਮਾਨ ਕ੍ਰੋਧੀ ਹੋ ਕੇ ਚੱਲਿਆ ਗਿਆ ਅਤੇ ਕਹਿਣ ਲੱਗਾ, “ਵੇਖੋ, ਮੈਂ ਤਾਂ ਸੋਚਦਾ ਸੀ ਕਿ ਜ਼ਰੂਰ ਉਹ ਬਾਹਰ ਆ ਕੇ ਮੇਰੇ ਕੋਲ ਆਵੇਗਾ ਅਤੇ ਆਪਣੇ ਪਰਮੇਸ਼ੁਰ ਯਹੋਵਾਹ ਦਾ ਨਾਮ ਲੈ ਕੇ ਉਸ ਕੋੜ੍ਹ ਵਾਲੇ ਥਾਂ ਉੱਤੇ ਆਪਣਾ ਹੱਥ ਫੇਰੇਗਾ ਅਤੇ ਕੋੜ੍ਹ ਨੂੰ ਚੰਗਾ ਕਰੇਗਾ। 12ਕੀ ਦੰਮਿਸ਼ਕ ਦੀਆਂ ਨਦੀਆਂ ਅਬਾਨਾਹ ਤੇ ਫਰਫਰ ਇਸਰਾਏਲ ਦੀਆਂ ਸਾਰੀਆਂ ਨਦੀਆਂ ਤੋਂ ਚੰਗੀਆਂ ਨਹੀਂ ਹਨ? ਕੀ ਮੈਂ ਉਨ੍ਹਾਂ ਵਿੱਚ ਨਹਾ ਕੇ ਸ਼ੁੱਧ ਨਹੀਂ ਹੋ ਸਕਦਾ ਸੀ?” ਸੋ ਉਹ ਮੁੜਿਆ ਤੇ ਗੁੱਸੇ ਨਾਲ ਚੱਲਿਆ ਗਿਆ। 13ਤਦ ਉਹ ਦੇ ਸੇਵਕ ਨੇੜੇ ਆਏ ਤੇ ਉਹ ਨੂੰ ਇਹ ਆਖਿਆ, “ਹੇ ਸਾਡੇ ਪਿਤਾ, ਜੇ ਨਬੀ ਤੁਹਾਨੂੰ ਕੋਈ ਵੱਡਾ ਕੰਮ ਕਰਨ ਦੀ ਆਗਿਆ ਦਿੰਦਾ ਤਾਂ ਕੀ ਤੁਸੀਂ ਨਾ ਕਰਦੇ? ਜਦੋਂ ਉਸ ਨੇ ਤੁਹਾਨੂੰ ਆਖਿਆ ਹੈ ਕਿ ਨਹਾ ਲੈ ਤੇ ਸ਼ੁੱਧ ਹੋ ਜਾ, ਤਾਂ ਕਿੰਨ੍ਹਾਂ ਵਧ ਕੇ ਇਹ ਕਰਨਾ ਚਾਹੀਦਾ ਹੈ?” 14ਤਦ ਪਰਮੇਸ਼ੁਰ ਦੇ ਜਨ ਦੇ ਕਹਿਣ ਅਨੁਸਾਰ ਉਹ ਨੇ ਯਰਦਨ ਵਿੱਚ ਉਤਰ ਕੇ ਸੱਤ ਚੁੱਭੀਆਂ ਮਾਰੀਆਂ ਤੇ ਫੇਰ ਉਹ ਦੀ ਦੇਹ ਛੋਟੇ ਬੱਚੇ ਦੇ ਸਰੀਰ ਵਰਗੀ ਸਾਫ਼ ਹੋ ਗਈ ਅਤੇ ਉਹ ਸ਼ੁੱਧ ਹੋ ਗਿਆ।
ਸ਼ਾਮ ਦੀ ਪ੍ਰਾਰਥਨਾ: ਪਾਠ
16ਨਹਾਓ, ਆਪਣੇ ਆਪ ਨੂੰ ਪਵਿੱਤਰ ਕਰੋ, ਆਪਣੇ ਬੁਰੇ ਕੰਮਾਂ ਨੂੰ ਮੇਰੀਆਂ ਅੱਖਾਂ ਦੇ ਅੱਗੋਂ ਦੂਰ ਕਰੋ, ਬੁਰਿਆਈ ਨੂੰ ਛੱਡ ਦਿਓ। 17ਨੇਕੀ ਕਰਨਾ ਸਿੱਖੋ, ਨਿਆਂ ਨੂੰ ਭਾਲੋ, ਜ਼ਾਲਮ ਨੂੰ ਸੁਧਾਰੋ, ਯਤੀਮ ਦਾ ਨਿਆਂ ਕਰੋ, ਵਿਧਵਾ ਦਾ ਮੁਕੱਦਮਾ ਲੜੋ। 18ਯਹੋਵਾਹ ਆਖਦਾ ਹੈ, ਆਓ, ਅਸੀਂ ਸਲਾਹ ਕਰੀਏ, ਭਾਵੇਂ ਤੁਹਾਡੇ ਪਾਪ ਕਿਰਮਚ ਵਰਗੇ ਸੁਰਖ਼ ਹੋਣ, ਉਹ ਬਰਫ਼ ਜਿਹੇ ਚਿੱਟੇ ਹੋ ਜਾਣਗੇ, ਭਾਵੇਂ ਉਹ ਲਾਲ ਸੂਹੇ ਹੋਣ, ਉਹ ਉੱਨ ਜਿਹੇ ਸਫ਼ੇਦ ਹੋ ਜਾਣਗੇ। 19ਜੇ ਤੁਸੀਂ ਖੁਸ਼ੀ ਨਾਲ ਮੇਰੇ ਹੁਕਮ ਮੰਨੋ, ਤਾਂ ਤੁਸੀਂ ਦੇਸ ਦੇ ਉੱਤਮ ਪਦਾਰਥ ਖਾਓਗੇ। 20ਪਰ ਜੇ ਤੁਸੀਂ ਨਾ ਮੰਨੋ ਅਤੇ ਵਿਦਰੋਹੀ ਹੋ ਜਾਓ, ਤਾਂ ਤੁਸੀਂ ਤਲਵਾਰ ਨਾਲ ਵੱਢੇ ਜਾਓਗੇ। ਇਹ ਯਹੋਵਾਹ ਦਾ ਮੁੱਖ ਵਾਕ ਹੈ।
ਸ਼ਾਮ ਦੀ ਪ੍ਰਾਰਥਨਾ: ਪਾਠ
1ਯਾਕੂਬ ਆਪਣੇ ਰਾਹ ਪੈ ਗਿਆ ਤਦ ਪਰਮੇਸ਼ੁਰ ਦੇ ਦੂਤ ਉਸ ਨੂੰ ਮਿਲੇ। 2ਯਾਕੂਬ ਨੇ ਉਨ੍ਹਾਂ ਨੂੰ ਵੇਖ ਕੇ ਆਖਿਆ ਕਿ ਇਹ ਤਾਂ ਪਰਮੇਸ਼ੁਰ ਦਾ ਲਸ਼ਕਰ ਹੈ ਅਤੇ ਉਸ ਥਾਂ ਦਾ ਨਾਮ ਮਹਨਇਮ ਰੱਖਿਆ। 3ਤਦ ਯਾਕੂਬ ਨੇ ਆਪਣੇ ਅੱਗੇ ਸੰਦੇਸ਼ਵਾਹਕਾਂ ਨੂੰ ਆਪਣੇ ਭਰਾ ਏਸਾਓ ਕੋਲ, ਸੇਈਰ ਦੇਸ਼ ਅਤੇ ਅਦੋਮ ਦੇ ਮੈਦਾਨ ਵਿੱਚ ਭੇਜਿਆ 4ਅਤੇ ਉਨ੍ਹਾਂ ਨੂੰ ਹੁਕਮ ਦੇ ਕੇ ਆਖਿਆ ਕਿ ਤੁਸੀਂ ਮੇਰੇ ਸੁਆਮੀ ਏਸਾਓ ਨੂੰ ਇਸ ਤਰ੍ਹਾਂ ਆਖੋ, ਤੁਹਾਡਾ ਦਾਸ ਯਾਕੂਬ ਇਹ ਆਖਦਾ ਹੈ ਕਿ ਮੈਂ ਲਾਬਾਨ ਕੋਲ ਜਾ ਠਹਿਰਿਆ ਅਤੇ ਹੁਣ ਤੱਕ ਉੱਥੇ ਹੀ ਰਿਹਾ। 5ਮੇਰੇ ਕੋਲ ਬਲ਼ਦ, ਗਧੇ, ਇੱਜੜ ਅਤੇ ਦਾਸ-ਦਾਸੀਆਂ ਹਨ ਅਤੇ ਮੈਂ ਆਪਣੇ ਸੁਆਮੀ ਨੂੰ ਇਹ ਦੱਸਣ ਲਈ ਇਨ੍ਹਾਂ ਨੂੰ ਭੇਜਿਆ ਹੈ ਕਿ ਤੁਹਾਡੀਆਂ ਅੱਖਾਂ ਵਿੱਚ ਮੇਰੇ ਲਈ ਦਯਾ ਹੋਵੇ। 6ਯਾਕੂਬ ਦੇ ਸੰਦੇਸ਼ਵਾਹਕਾਂ ਨੇ ਮੁੜ ਆ ਕੇ ਯਾਕੂਬ ਨੂੰ ਦੱਸਿਆ ਕਿ ਅਸੀਂ ਤੇਰੇ ਭਰਾ ਏਸਾਓ ਕੋਲ ਗਏ ਸੀ। ਉਹ ਵੀ ਤੁਹਾਨੂੰ ਮਿਲਣ ਲਈ ਆਉਂਦਾ ਹੈ ਅਤੇ ਉਹ ਦੇ ਨਾਲ ਚਾਰ ਸੌ ਆਦਮੀ ਹਨ। 7ਤਦ ਯਾਕੂਬ ਬਹੁਤ ਡਰ ਗਿਆ ਅਤੇ ਘਬਰਾਇਆ, ਉਪਰੰਤ ਉਸ ਨੇ ਆਪਣੇ ਨਾਲ ਦੇ ਲੋਕਾਂ, ਇੱਜੜਾਂ, ਬਲ਼ਦਾਂ ਅਤੇ ਊਠਾਂ ਨੂੰ ਲੈ ਕੇ ਉਨ੍ਹਾਂ ਦੀਆਂ ਦੋ ਟੋਲੀਆਂ ਬਣਾਈਆਂ 8ਅਤੇ ਆਖਿਆ, ਜੇਕਰ ਏਸਾਓ ਇੱਕ ਟੋਲੀ ਉੱਤੇ ਹਮਲਾ ਕਰੇ ਅਤੇ ਉਸ ਨੂੰ ਮਾਰ ਸੁੱਟੇ ਤਦ ਦੂਜੀ ਟੋਲੀ ਜਿਹੜੀ ਬਾਕੀ ਰਹੇ ਬਚ ਜਾਵੇਗੀ। 9ਫਿਰ ਯਾਕੂਬ ਨੇ ਆਖਿਆ, ਹੇ ਮੇਰੇ ਪਿਤਾ ਅਬਰਾਹਾਮ ਦੇ ਪਰਮੇਸ਼ੁਰ ਅਤੇ ਮੇਰੇ ਪਿਤਾ ਇਸਹਾਕ ਦੇ ਪਰਮੇਸ਼ੁਰ ਯਹੋਵਾਹ ਜਿਸ ਆਖਿਆ ਕਿ ਤੂੰ ਆਪਣੇ ਦੇਸ਼ ਅਤੇ ਆਪਣਿਆਂ ਸੰਬੰਧੀਆਂ ਕੋਲ ਮੁੜ ਜਾ ਅਤੇ ਮੈਂ ਤੇਰੇ ਸੰਗ ਭਲਿਆਈ ਕਰਾਂਗਾ: 10ਮੈਂ ਤਾਂ ਉਨ੍ਹਾਂ ਸਾਰੀਆਂ ਦਿਆਲ਼ਗੀਆਂ ਅਤੇ ਉਸ ਸਾਰੀ ਸਚਿਆਈ ਤੋਂ ਜਿਹੜੀ ਤੂੰ ਆਪਣੇ ਦਾਸ ਨਾਲ ਕੀਤੀ ਬਹੁਤ ਹੀ ਛੋਟਾ ਹਾਂ। ਮੈਂ ਤਾਂ ਆਪਣੀ ਲਾਠੀ ਦੇ ਨਾਲ ਹੀ ਯਰਦਨ ਦੇ ਪਾਰ ਲੰਘਿਆ ਸੀ ਪਰ ਹੁਣ ਮੈਂ ਦੋ ਟੋਲੀਆਂ ਹੋ ਗਿਆ ਹਾਂ।
ਸ਼ਾਮ ਦੀ ਪ੍ਰਾਰਥਨਾ: ਪਾਠ
5ਫ਼ਿਰਊਨ ਦੀ ਧੀ ਨਹਾਉਣ ਲਈ ਨੀਲ ਨਦੀ ਵਿੱਚ ਉੱਤਰੀ, ਜਦ ਉਸ ਦੀਆਂ ਸਹੇਲੀਆਂ ਦਰਿਆ ਦੇ ਕੰਢੇ-ਕੰਢੇ ਫਿਰਦੀਆਂ ਸਨ ਤਦ ਉਸ ਨੇ ਝਾੜੀਆਂ ਵਿੱਚ ਟੋਕਰੀ ਵੇਖੀ। ਉਸ ਨੇ ਆਪਣੀ ਦਾਸੀ ਨੂੰ ਉਹ ਟੋਕਰੀ ਲਿਆਉਣ ਲਈ ਭੇਜਿਆ। 6ਜਦ ਉਸ ਨੇ ਉਸ ਨੂੰ ਖੋਲ੍ਹਿਆ ਤਦ ਉਸ ਨੇ ਬੱਚੇ ਨੂੰ ਵੇਖਿਆ ਅਤੇ ਉਹ ਮੁੰਡਾ ਰੋ ਰਿਹਾ ਸੀ। ਉਸ ਨੂੰ ਉਸ ਬੱਚੇ ਉੱਤੇ ਤਰਸ ਆਇਆ, ਉਸ ਨੇ ਆਖਿਆ ਕਿ ਇਹ ਇਬਰਾਨੀਆਂ ਦੇ ਬੱਚਿਆਂ ਵਿੱਚੋਂ ਹੈ। 7ਤਦ ਉਸ ਦੀ ਭੈਣ ਨੇ ਫ਼ਿਰਊਨ ਦੀ ਧੀ ਨੂੰ ਆਖਿਆ, “ਮੈਂ ਜਾ ਕੇ ਇਬਰਾਨਣਾਂ ਵਿੱਚੋਂ ਕਿਸੇ ਦੁੱਧ ਚੁੰਘਾਉਣ ਵਾਲੀ ਔਰਤ ਨੂੰ ਤੁਹਾਡੇ ਕੋਲ ਲਿਆਵਾਂ ਤਾਂ ਜੋ ਉਹ ਤੁਹਾਡੇ ਲਈ ਇਸ ਬੱਚੇ ਨੂੰ ਦੁੱਧ ਚੁੰਘਾਇਆ ਕਰੇ?” 8ਤਦ ਫ਼ਿਰਊਨ ਦੀ ਧੀ ਨੇ ਆਖਿਆ, “ਜਾ।” ਉਹ ਲੜਕੀ ਜਾ ਕੇ ਬੱਚੇ ਦੀ ਮਾਂ ਨੂੰ ਸੱਦ ਲਿਆਈ। 9ਤਦ ਫ਼ਿਰਊਨ ਦੀ ਧੀ ਨੇ ਉਸ ਨੂੰ ਆਖਿਆ, ਇਸ ਬੱਚੇ ਨੂੰ ਲੈ ਅਤੇ ਮੇਰੇ ਲਈ ਦੁੱਧ ਪਿਲਾ, ਮੈਂ ਤੈਨੂੰ ਮਜ਼ਦੂਰੀ ਦੇਵਾਂਗੀ। ਤਦ ਉਸ ਔਰਤ ਨੇ ਬੱਚੇ ਨੂੰ ਲੈ ਕੇ ਦੁੱਧ ਪਿਲਾਇਆ। 10ਜਦ ਬੱਚਾ ਵੱਡਾ ਹੋ ਗਿਆ ਤਦ ਉਹ ਉਸ ਨੂੰ ਫ਼ਿਰਊਨ ਦੀ ਧੀ ਕੋਲ ਲੈ ਆਈ। ਉਹ ਉਸ ਦਾ ਪੁੱਤਰ ਅਖਵਾਇਆ ਅਤੇ ਉਸ ਨੇ ਇਹ ਕਹਿ ਕੇ ਉਸ ਦਾ ਨਾਮ ਮੂਸਾ ਰੱਖਿਆ ਕਿ ਮੈਂ ਇਸ ਨੂੰ ਪਾਣੀ ਵਿੱਚੋਂ ਕੱਢਿਆ ਹੈ।
ਸ਼ਾਮ ਦੀ ਪ੍ਰਾਰਥਨਾ: ਪਾਠ
36ਤਦ ਗਿਦਾਊਨ ਨੇ ਪਰਮੇਸ਼ੁਰ ਨੂੰ ਕਿਹਾ, “ਜੇ ਤੂੰ ਚਾਹੁੰਦਾ ਹੈਂ ਕਿ ਇਸਰਾਏਲ ਦਾ ਛੁਟਕਾਰਾ ਮੇਰੇ ਹੱਥਾਂ ਤੋਂ ਕੀਤਾ ਜਾਵੇ, ਜਿਵੇਂ ਕਿ ਤੂੰ ਆਖਿਆ ਹੈ, 37ਤਾਂ ਵੇਖ, ਮੈਂ ਇੱਕ ਉੱਨ ਦਾ ਫੰਬਾ ਖੇਤ ਦੇ ਵਿੱਚ ਰੱਖਾਂਗਾ, ਅਤੇ ਜੇਕਰ ਤ੍ਰੇਲ ਸਿਰਫ਼ ਉੱਨ ਦੇ ਫੰਬੇ ਉੱਤੇ ਹੀ ਪਵੇ ਪਰ ਆਲੇ-ਦੁਆਲੇ ਦੀ ਸਾਰੀ ਧਰਤੀ ਸੁੱਕੀ ਰਹੇ ਤਾਂ ਮੈਂ ਸੱਚ-ਮੁੱਚ ਜਾਣਾਂਗਾ ਕਿ ਜਿਸ ਤਰ੍ਹਾਂ ਤੂੰ ਕਿਹਾ ਹੈ, ਉਸੇ ਤਰ੍ਹਾਂ ਹੀ ਤੂੰ ਇਸਰਾਏਲ ਨੂੰ ਮੇਰੇ ਹੱਥਾਂ ਤੋਂ ਛੁਟਕਾਰਾ ਦੇਵੇਂਗਾ।” 38ਤਾਂ ਅਜਿਹਾ ਹੀ ਹੋਇਆ ਅਤੇ ਜਦ ਉਹ ਸਵੇਰ ਨੂੰ ਉੱਠਿਆ ਅਤੇ ਉਸ ਉੱਨ ਦੇ ਫੰਬੇ ਵਿੱਚੋਂ ਤ੍ਰੇਲ ਨੂੰ ਘੁੱਟ ਕੇ ਨਿਚੋੜਿਆ ਤਾਂ ਪਾਣੀ ਦਾ ਇੱਕ ਕਟੋਰਾ ਭਰ ਗਿਆ। 39ਤਦ ਗਿਦਾਊਨ ਨੇ ਪਰਮੇਸ਼ੁਰ ਨੂੰ ਕਿਹਾ, “ਜੇਕਰ ਮੈਂ ਇੱਕ ਵਾਰੀ ਹੋਰ ਆਖਾਂ ਤਾਂ ਤੇਰਾ ਕ੍ਰੋਧ ਮੇਰੇ ਉੱਤੇ ਨਾ ਭੜਕੇ, ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਕਿ ਇੱਕ ਵਾਰੀ ਹੋਰ ਇਸ ਉੱਨ ਦੇ ਫੰਬੇ ਨਾਲ ਤੇਰੀ ਪ੍ਰੀਖਿਆ ਲਵਾਂ, ਇਸ ਵਾਰੀ ਸਿਰਫ਼ ਉੱਨ ਦਾ ਫੰਬਾ ਹੀ ਸੁੱਕਾ ਰਹੇ ਅਤੇ ਆਲੇ-ਦੁਆਲੇ ਦੀ ਸਾਰੀ ਧਰਤੀ ਉੱਤੇ ਤ੍ਰੇਲ ਪਵੇ।” 40ਉਸ ਰਾਤ ਪਰਮੇਸ਼ੁਰ ਨੇ ਅਜਿਹਾ ਹੀ ਕੀਤਾ, ਕਿਉਂ ਜੋ ਸਿਰਫ਼ ਉੱਨ ਦਾ ਫੰਬਾ ਹੀ ਸੁੱਕਾ ਰਿਹਾ ਅਤੇ ਬਾਕੀ ਸਾਰੀ ਧਰਤੀ ਉੱਤੇ ਤ੍ਰੇਲ ਪਈ ਸੀ।
ਸ਼ਾਮ ਦੀ ਪ੍ਰਾਰਥਨਾ: ਪਾਠ
30ਤਾਂ ਏਲੀਯਾਹ ਨੇ ਸਭਨਾਂ ਲੋਕਾਂ ਨੂੰ ਆਖਿਆ, ਮੇਰੇ ਨੇੜੇ ਆਓ ਅਤੇ ਸਭ ਲੋਕ ਉਹ ਦੇ ਨੇੜੇ ਗਏ ਤਾਂ ਉਸ ਨੇ ਯਹੋਵਾਹ ਦੀ ਟੁੱਟੀ ਹੋਈ ਜਗਵੇਦੀ ਦੀ ਮੁਰੰਮਤ ਕੀਤੀ। 31ਫੇਰ ਏਲੀਯਾਹ ਨੇ ਯਾਕੂਬ ਦੇ ਪੁੱਤਰਾਂ ਦੇ ਗੋਤਾਂ ਦੇ ਲੇਖੇ ਅਨੁਸਾਰ ਜਿਨ੍ਹਾਂ ਨੂੰ ਯਹੋਵਾਹ ਦਾ ਬਚਨ ਇਸ ਤਰ੍ਹਾਂ ਆਇਆ ਕਿ ਤੇਰਾ ਨਾਮ ਇਸਰਾਏਲ ਹੋਵੇਗਾ ਬਾਰਾਂ ਪੱਥਰ ਲਏ। 32ਅਤੇ ਇਨ੍ਹਾਂ ਪੱਥਰਾਂ ਨਾਲ ਯਹੋਵਾਹ ਦੇ ਨਾਮ ਉੱਤੇ ਇੱਕ ਜਗਵੇਦੀ ਬਣਾਈ ਅਤੇ ਜਗਵੇਦੀ ਦੇ ਚੁਫ਼ੇਰੇ ਉਸ ਨੇ ਅਜਿਹੀ ਵੱਡੀ ਖਾਈ ਪੁੱਟੀ ਜਿਹ ਦੇ ਵਿੱਚ ਵੀਹ ਕੁ ਸੇਰ ਬੀਜ ਸਮਾ ਜਾਣ। 33ਅਤੇ ਲੱਕੜੀਆਂ ਨੂੰ ਚਿਣਿਆ ਅਤੇ ਬਲ਼ਦ ਨੂੰ ਟੋਟੇ-ਟੋਟੇ ਕਰ ਕੇ ਲੱਕੜੀਆਂ ਉੱਤੇ ਰੱਖਿਆ ਅਤੇ ਆਖਿਆ ਚਾਰ ਘੜੇ ਪਾਣੀ ਦੇ ਭਰ ਕੇ ਹੋਮ ਦੀ ਬਲੀ ਅਤੇ ਬਾਲਣ ਉੱਤੇ ਡੋਹਲ ਦਿਓ। 34ਤਾਂ ਉਸ ਨੇ ਆਖਿਆ, ਦੂਜੀ ਵਾਰ ਕਰੋ। ਸੋ ਉਨ੍ਹਾਂ ਨੇ ਦੂਜੀ ਵਾਰ ਕੀਤਾ। ਫੇਰ ਉਸ ਨੇ ਆਖਿਆ, ਤੀਜੀ ਵਾਰ ਕਰੋ। ਸੋ ਉਨ੍ਹਾਂ ਨੇ ਤੀਜੀ ਵਾਰ ਨਹੀਂ ਕੀਤਾ। 35ਉਹ ਪਾਣੀ ਜਗਵੇਦੀ ਦੇ ਚੁਫ਼ੇਰੇ ਵੱਗਿਆ ਅਤੇ ਉਸ ਨੇ ਖਾਈ ਪਾਣੀ ਨਾਲ ਭਰ ਦਿੱਤੀ। 36ਤਾਂ ਤਕਾਲਾਂ ਦੀ ਭੇਟ ਚੜ੍ਹਾਉਣ ਦੇ ਵੇਲੇ ਇਸ ਤਰ੍ਹਾਂ ਹੋਇਆ ਕਿ ਏਲੀਯਾਹ ਨਬੀ ਨੇ ਨੇੜੇ ਆ ਕੇ ਆਖਿਆ, ਹੇ ਯਹੋਵਾਹ ਅਬਰਾਹਾਮ, ਇਸਹਾਕ ਤੇ ਇਸਰਾਏਲ ਦੇ ਪਰਮੇਸ਼ੁਰ, ਅੱਜ ਪਤਾ ਲੱਗ ਜਾਵੇ ਕਿ ਤੂੰ ਇਸਰਾਏਲ ਵਿੱਚ ਪਰਮੇਸ਼ੁਰ ਹੈਂ ਅਤੇ ਮੈਂ ਤੇਰਾ ਦਾਸ ਹਾਂ ਅਤੇ ਮੈਂ ਇਨ੍ਹਾਂ ਸਾਰੀਆਂ ਗੱਲਾਂ ਨੂੰ ਤੇਰੇ ਬਚਨ ਨਾਲ ਕੀਤਾ ਹੈ। 37ਮੇਰੀ ਸੁਣ, ਹੇ ਯਹੋਵਾਹ, ਮੇਰੀ ਸੁਣ, ਜੋ ਇਹ ਲੋਕ ਜਾਣਨ ਕਿ ਤੂੰ ਹੀ ਯਹੋਵਾਹ ਪਰਮੇਸ਼ੁਰ ਹੈਂ ਅਤੇ ਤੂੰ ਉਨ੍ਹਾਂ ਦਾ ਮਨ ਮੋੜ ਲਿਆ ਹੈ। 38ਤਦ ਯਹੋਵਾਹ ਦੀ ਅੱਗ ਆਣ ਪਈ ਅਤੇ ਉਸ ਨੂੰ ਹੋਮ ਦੀ ਬਲੀ ਅਤੇ ਬਾਲਣ ਅਤੇ ਪੱਥਰਾਂ ਅਤੇ ਮਿੱਟੀ ਨੂੰ ਸਾੜ ਸੁੱਟਿਆ ਅਤੇ ਜੋ ਪਾਣੀ ਖਾਈ ਵਿੱਚ ਸੀ ਉਹ ਨੂੰ ਚੱਟ ਲਿਆ। 39ਜਦ ਲੋਕਾਂ ਨੇ ਇਹ ਵੇਖਿਆ ਤਦ ਉਹ ਮੂੰਹਾਂ ਭਰ ਡਿੱਗੇ ਅਤੇ ਆਖਿਆ, ਯਹੋਵਾਹ ਉਹੋ ਪਰਮੇਸ਼ੁਰ ਹੈ! ਯਹੋਵਾਹ ਉਹੋ ਪਰਮੇਸ਼ੁਰ ਹੈ!
ਸ਼ਾਮ ਦੀ ਪ੍ਰਾਰਥਨਾ: ਪਾਠ
19ਉਸ ਸ਼ਹਿਰ ਦੇ ਲੋਕਾਂ ਨੇ ਅਲੀਸ਼ਾ ਨੂੰ ਆਖਿਆ, “ਵੇਖੋ, ਇਹ ਸ਼ਹਿਰ ਕਿੰਨ੍ਹੇ ਚੰਗੇ ਥਾਂ ਉੱਤੇ ਹੈ, ਜਿਵੇਂ ਸਾਡਾ ਸੁਆਮੀ ਵੀ ਵੇਖਦਾ ਹੈ ਪਰ ਪਾਣੀ ਖ਼ਰਾਬ ਤੇ ਧਰਤੀ ਬੰਜਰ ਜਿਹੀ ਹੈ।” 20ਉਹ ਬੋਲਿਆ, “ਮੈਨੂੰ ਇੱਕ ਨਵਾਂ ਭਾਂਡਾ ਲਿਆ ਦਿਓ ਅਤੇ ਉਹ ਦੇ ਵਿੱਚ ਲੂਣ ਪਾ ਦਿਓ।” ਤਦ ਉਹ ਉਸ ਦੇ ਕੋਲ ਲਿਆਏ। 21ਉਹ ਪਾਣੀ ਦੇ ਸੋਤੇ ਕੋਲ ਗਿਆ ਅਤੇ ਉਸ ਵਿੱਚ ਲੂਣ ਪਾ ਕੇ ਬੋਲਿਆ, “ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਮੈਂ ਇਸ ਪਾਣੀ ਨੂੰ ਠੀਕ ਕਰ ਦਿੱਤਾ ਹੈ, ਅੱਗੇ ਨੂੰ ਉਹ ਦੇ ਵਿੱਚੋਂ ਮੌਤ ਜਾਂ ਬੰਜਰਪਣ ਨਹੀਂ ਆਵੇਗਾ।” 22ਅਲੀਸ਼ਾ ਦੇ ਬਚਨ ਅਨੁਸਾਰ ਜੋ ਉਸ ਨੇ ਕੀਤਾ ਪਾਣੀ ਠੀਕ ਹੋ ਗਿਆ ਤੇ ਅੱਜ ਦੇ ਦਿਨ ਤੱਕ ਉਸੇ ਤਰ੍ਹਾਂ ਹੈ।
ਸ਼ਾਮ ਦੀ ਪ੍ਰਾਰਥਨਾ: ਪਾਠ
8ਯਹੋਵਾਹ ਇਹ ਆਖਦਾ ਹੈ, ਮੈਂ ਮਨਭਾਉਂਦੇ ਸਮੇਂ ਤੇਰੀ ਸੁਣ ਲਈ, ਮੈਂ ਮੁਕਤੀ ਦੇ ਦਿਨ ਤੇਰੀ ਸਹਾਇਤਾ ਕੀਤੀ, ਅਤੇ ਮੈਂ ਤੇਰੀ ਰੱਖਿਆ ਕਰਾਂਗਾ ਅਤੇ ਤੈਨੂੰ ਪਰਜਾ ਦੇ ਨੇਮ ਲਈ ਦਿਆਂਗਾ, ਤਾਂ ਜੋ ਤੂੰ ਦੇਸ ਨੂੰ ਬਹਾਲ ਕਰੇਂ, ਵਿਰਾਨ ਵਿਰਾਸਤਾਂ ਨੂੰ ਵੰਡੇਂ, 9ਗੁਲਾਮਾਂ ਨੂੰ ਇਹ ਆਖੇਂ ਕਿ ਨਿੱਕਲ ਜਾਓ! ਅਤੇ ਉਹਨਾਂ ਨੂੰ ਜੋ ਹਨੇਰੇ ਵਿੱਚ ਹਨ, ਆਪਣੇ ਆਪ ਨੂੰ ਵਿਖਲਾਓ। ਉਹ ਰਾਹਾਂ ਦੇ ਨਾਲ-ਨਾਲ ਚਰਨਗੇ, ਅਤੇ ਸਾਰੀਆਂ ਨੰਗੀਆਂ ਟੀਸੀਆਂ ਉੱਤੇ ਉਹਨਾਂ ਦੀਆਂ ਜੂਹਾਂ ਹੋਣਗੀਆਂ। 10ਉਹ ਨਾ ਭੁੱਖੇ ਹੋਣਗੇ, ਨਾ ਤਿਹਾਏ ਹੋਣਗੇ, ਨਾ ਲੂ, ਨਾ ਧੁੱਪ ਉਹਨਾਂ ਨੂੰ ਮਾਰੇਗੀ, ਕਿਉਂ ਜੋ ਉਹਨਾਂ ਉੱਤੇ ਦਯਾ ਕਰਨ ਵਾਲਾ ਉਹਨਾਂ ਦੀ ਅਗਵਾਈ ਕਰੇਗਾ, ਅਤੇ ਪਾਣੀ ਦੇ ਸੋਤਿਆਂ ਕੋਲ ਉਹਨਾਂ ਨੂੰ ਲੈ ਜਾਵੇਗਾ। 11ਮੈਂ ਆਪਣੇ ਸਾਰੇ ਪਰਬਤਾਂ ਨੂੰ ਰਾਹ ਬਣਾਵਾਂਗਾ, ਅਤੇ ਮੇਰੀਆਂ ਸੜਕਾਂ ਉੱਚੀਆਂ ਕੀਤੀਆਂ ਜਾਣਗੀਆਂ। 12ਵੇਖੋ, ਉਹ ਦੂਰੋਂ ਆਉਣਗੇ, ਅਤੇ ਵੇਖੋ, ਉਹ ਉੱਤਰ ਵੱਲੋਂ ਤੇ ਪੱਛਮ ਵੱਲੋਂ, ਅਤੇ ਅਸਵਨ ਦੇਸ ਤੋਂ ਆਉਣਗੇ। 13ਹੇ ਅਕਾਸ਼ੋ, ਜੈਕਾਰਾ ਗਜਾਓ! ਹੇ ਧਰਤੀ, ਬਾਗ-ਬਾਗ ਹੋ! ਹੇ ਪਰਬਤੋ, ਜੈ ਜੈ ਕਾਰ ਦੇ ਨਾਰੇ ਮਾਰੋ! ਕਿਉਂਕਿ ਯਹੋਵਾਹ ਨੇ ਆਪਣੀ ਪਰਜਾ ਨੂੰ ਦਿਲਾਸਾ ਦਿੱਤਾ, ਅਤੇ ਆਪਣੇ ਦੁਖਿਆਰਿਆਂ ਉੱਤੇ ਰਹਮ ਕੀਤਾ ਹੈ। 14ਪਰ ਸੀਯੋਨ ਨੇ ਆਖਿਆ, ਯਹੋਵਾਹ ਨੇ ਮੈਨੂੰ ਛੱਡ ਦਿੱਤਾ, ਅਤੇ ਪ੍ਰਭੂ ਨੇ ਮੈਨੂੰ ਭੁਲਾ ਦਿੱਤਾ ਹੈ। 15ਭਲਾ, ਮਾਂ ਆਪਣੇ ਦੁੱਧ ਚੁੰਘਦੇ ਬੱਚੇ ਨੂੰ ਭੁਲਾ ਸਕਦੀ ਹੈ ਕਿ ਉਹ ਆਪਣੀ ਕੁੱਖ ਤੋਂ ਜੰਮੇ ਹੋਏ ਬਾਲ ਉੱਤੇ ਰਹਮ ਨਾ ਕਰੇ? ਉਹ ਤਾਂ ਭਾਵੇਂ ਭੁੱਲ ਜਾਵੇ ਪਰ ਮੈਂ ਤੈਨੂੰ ਨਹੀਂ ਭੁੱਲਾਂਗਾ।
ਪੱਤ੍ਰੀ (ਥਿਓਫ਼ਨੀ ਦੀ ਪਹਿਲੀ ਸ਼ਾਮ ਲਈ)
19ਭਾਵੇਂ ਮੈਂ ਸਭਨਾਂ ਤੋਂ ਅਜ਼ਾਦ ਸੀ ਤਾਂ ਵੀ ਆਪਣੇ ਆਪ ਨੂੰ ਸਭਨਾਂ ਦਾ ਦਾਸ ਕੀਤਾ ਤਾਂ ਜੋ ਮੈਂ ਬਹੁਤਿਆਂ ਨੂੰ ਪ੍ਰਭੂ ਵੱਲ ਖਿੱਚ ਲਿਆਵਾਂ। 20ਅਤੇ ਯਹੂਦੀਆਂ ਲਈ ਮੈਂ ਯਹੂਦੀ ਜਿਹਾ ਬਣਿਆ ਤਾਂ ਜੋ ਯਹੂਦੀ ਨੂੰ ਖਿੱਚ ਲਿਆਵਾਂ ਅਤੇ ਭਾਵੇਂ ਆਪ ਬਿਵਸਥਾ ਅਧੀਨ ਨਹੀਂ ਹਾਂ ਤਾਂ ਵੀ ਬਿਵਸਥਾ ਅਧੀਨਾਂ ਲਈ ਮੈਂ ਅਧੀਨ ਜਿਹਾ ਬਣਿਆ ਤਾਂ ਜੋ ਮੈਂ ਬਿਵਸਥਾ ਅਧੀਨਾਂ ਨੂੰ ਖਿੱਚ ਲਿਆਵਾਂ। 21ਮੈਂ ਜੋ ਪਰਮੇਸ਼ੁਰ ਦੇ ਭਾਣੇ ਬਿਵਸਥਾ ਹੀਣ ਨਹੀਂ ਹਾਂ ਸਗੋਂ ਮਸੀਹ ਦੇ ਭਾਣੇ ਬਿਵਸਥਾ ਅਧੀਨ ਹਾਂ ਬਿਵਸਥਾ ਹੀਣਾਂ ਲਈ ਮੈਂ ਬਿਵਸਥਾ ਹੀਣ ਜਿਹਾ ਬਣਿਆ ਤਾਂ ਜੋ ਮੈਂ ਬਿਵਸਥਾ ਹੀਣਾਂ ਨੂੰ ਖਿੱਚ ਲਿਆਵਾਂ। 22ਮੈਂ ਕਮਜ਼ੋਰਾਂ ਲਈ ਕਮਜ਼ੋਰ ਬਣਿਆ ਤਾਂ ਜੋ ਕਮਜ਼ੋਰਾਂ ਨੂੰ ਖਿੱਚ ਲਿਆਵਾਂ। ਮੈਂ ਸਭਨਾਂ ਲਈ ਸਭ ਕੁਝ ਬਣਿਆ ਹਾਂ ਤਾਂ ਜੋ ਮੈਂ ਹਰ ਤਰ੍ਹਾਂ ਨਾਲ ਕਈਆਂ ਨੂੰ ਬਚਾਵਾਂ। 23ਅਤੇ ਮੈਂ ਸਭ ਕੁਝ ਖੁਸ਼ਖਬਰੀ ਦੇ ਨਮਿੱਤ ਕਰਦਾ ਹਾਂ ਤਾਂ ਜੋ ਮੈਂ ਹੋਰਨਾਂ ਨਾਲ ਰਲ ਕੇ ਉਸ ਵਿੱਚ ਸਾਂਝੀ ਹੋ ਜਾਂਵਾਂ। 24ਕੀ ਤੁਸੀਂ ਇਹ ਨਹੀਂ ਜਾਣਦੇ ਕਿ ਦੌੜ ਵਿੱਚ ਜਿਹੜੇ ਦੌੜਦੇ ਹਨ ਤਾਂ ਸਭ ਦੌੜਦੇ ਹਨ ਪਰ ਇਨਾਮ ਇੱਕੋ ਲੈ ਜਾਂਦਾ ਹੈ? ਇਉਂ ਤੁਸੀਂ ਵੀ ਦੌੜੋ ਤਾਂ ਜੋ ਤੁਸੀਂ ਹੀ ਇਨਾਮ ਲੈ ਜਾਓ। 25ਹਰੇਕ ਪਹਿਲਵਾਨ ਸਭਨੀਂ ਗੱਲੀਂ ਸੰਜਮੀ ਹੁੰਦਾ ਹੈ। ਸੋ ਉਹ ਤਾਂ ਨਾਸਵਾਨ ਇਨਾਮ ਨੂੰ, ਪਰ ਅਸੀਂ ਅਵਿਨਾਸ਼ੀ ਇਨਾਮ ਨੂੰ ਲੈਣ ਲਈ ਇਹ ਕਰਦੇ ਹਾਂ। 26ਸੋ ਮੈਂ ਆਪਣੇ ਨਿਸ਼ਾਨੇ ਦੇ ਵੱਲ ਦੌੜਦਾ ਹਾਂ, ਮੈਂ ਅਜਿਹਾ ਨਹੀਂ ਲੜਦਾ ਜਿਵੇਂ ਹਵਾ ਵਿੱਚ ਮੁੱਕੇ ਮਾਰਦਾ ਹੋਵੇ। 27ਸਗੋਂ ਆਪਣੇ ਸਰੀਰ ਨੂੰ ਮਾਰਦਾ ਕੁੱਟਦਾ ਅਤੇ ਉਹ ਨੂੰ ਆਪਣੇ ਵੱਸ ਵਿੱਚ ਲਿਆਉਂਦਾ ਹਾਂ ਕਿਤੇ ਅਜਿਹਾ ਨਾ ਹੋਵੇ ਜੋ ਕਿਤੇ ਮੈਂ ਹੋਰਨਾਂ ਨੂੰ ਉਪਦੇਸ਼ ਕਰ ਕੇ ਆਪ ਪਰਮੇਸ਼ੁਰ ਅੱਗੇ ਨਿਕੰਮਾ ਹੋ ਜਾਂਵਾਂ।
ਇੰਜੀਲ (ਥਿਓਫ਼ਨੀ ਦੀ ਪਹਿਲੀ ਸ਼ਾਮ ਲਈ)
1ਫੇਰ ਤਿਬਿਰਿਯਾਸ ਕੈਸਰ ਦੇ ਰਾਜ ਦੇ ਪੰਦਰਵੇਂ ਸਾਲ ਜਦ ਪੁੰਤਿਯੁਸ ਪਿਲਾਤੁਸ ਯਹੂਦਿਯਾ ਦਾ ਹਾਕਮ ਸੀ, ਅਤੇ ਹੇਰੋਦੇਸ ਗਲੀਲ ਦਾ ਰਾਜਾ ਅਤੇ ਉਸ ਦਾ ਭਰਾ ਫ਼ਿਲਿਪੁੱਸ ਇਤੂਰਿਯਾ ਅਤੇ ਤਰਖੋਨੀਤਿਸ ਦੇਸ ਦਾ ਰਾਜਾ ਅਤੇ ਲੁਸਾਨਿਯੁਸ ਅਬਿਲੇਨੇ ਦਾ ਰਾਜਾ ਸੀ। 2ਹੱਨਾ ਅਤੇ ਕਾਇਫਾ ਸਰਦਾਰ ਜਾਜਕਾਂ ਦੇ ਸਮੇਂ, ਪਰਮੇਸ਼ੁਰ ਦਾ ਬਚਨ ਉਜਾੜ ਵਿੱਚ ਜ਼ਕਰਯਾਹ ਦੇ ਪੁੱਤਰ ਯੂਹੰਨਾ ਨੂੰ ਪਹੁੰਚਿਆ। 3ਅਤੇ ਉਹ ਯਰਦਨ ਦੇ ਸਾਰੇ ਆਲੇ-ਦੁਆਲੇ ਦੇ ਖੇਤਰ ਵਿੱਚ ਗਿਆ ਅਤੇ ਪਾਪਾਂ ਦੀ ਮਾਫ਼ੀ ਲਈ ਤੋਬਾ ਦੇ ਬਪਤਿਸਮੇ ਦਾ ਪਰਚਾਰ ਕਰਦਾ ਰਿਹਾ। 4ਜਿਸ ਤਰ੍ਹਾਂ ਯਸਾਯਾਹ ਨਬੀ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ, ਉਜਾੜ ਵਿੱਚ ਇੱਕ ਪੁਕਾਰਨ ਵਾਲੇ ਦੀ ਅਵਾਜ਼, “ਪ੍ਰਭੂ ਦੇ ਰਸਤੇ ਨੂੰ ਤਿਆਰ ਕਰੋ, ਉਸ ਦੇ ਰਾਹਾਂ ਨੂੰ ਸਿੱਧੇ ਕਰੋ”। 5ਹਰੇਕ ਘਾਟੀ ਭਰ ਦਿੱਤੀ ਜਾਵੇਗੀ, ਅਤੇ ਹਰੇਕ ਪਰਬਤ ਅਤੇ ਟਿੱਬਾ ਨੀਵਾਂ ਕੀਤਾ ਜਾਵੇਗਾ, ਅਤੇ ਟੇਡੇ ਮੇਢੇ ਅਤੇ ਖੁਰਦਲੇ ਰਸਤੇ ਸਿੱਧੇ ਅਤੇ ਪੱਧਰੇ ਕੀਤੇ ਜਾਣਗੇ, 6ਅਤੇ ਸਭ ਲੋਕ ਪਰਮੇਸ਼ੁਰ ਦੀ ਮੁਕਤੀ ਵੇਖਣਗੇ। 7ਤਦ ਉਸ ਨੇ ਉਸ ਭੀੜ ਨੂੰ ਜੋ ਉਸ ਤੋਂ ਬਪਤਿਸਮਾ ਲੈਣ ਲਈ ਆਉਂਦੇ ਸਨ, ਆਖਿਆ, “ਹੇ ਸੱਪਾਂ ਦੇ ਬੱਚਿਓ! ਤੁਹਾਨੂੰ ਆਉਣ ਵਾਲੇ ਕਹਿਰ ਤੋਂ ਭੱਜਣ ਲਈ ਕਿਸ ਨੇ ਚਿਤਾਵਨੀ ਦਿੱਤੀ?” 8ਸੋ ਤੁਸੀਂ ਤੋਬਾ ਦੇ ਯੋਗ ਫਲ ਲਿਆਓ ਅਤੇ ਆਪਣੇ ਮਨ ਵਿੱਚ ਇਹ ਨਾ ਸੋਚੋ ਕਿ ਅਬਰਾਹਾਮ ਸਾਡਾ ਪਿਤਾ ਹੈ ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਪਰਮੇਸ਼ੁਰ ਅਬਰਾਹਾਮ ਦੇ ਲਈ ਇਨ੍ਹਾਂ ਪੱਥਰਾਂ ਵਿੱਚੋਂ ਵੀ ਸੰਤਾਨ ਪੈਦਾ ਕਰ ਸਕਦਾ ਹੈ। 9ਹੁਣ ਕੁਹਾੜਾ ਰੁੱਖਾਂ ਦੀ ਜੜ੍ਹ ਉੱਤੇ ਰੱਖਿਆ ਹੋਇਆ ਹੈ। ਸੋ ਹਰੇਕ ਰੁੱਖ ਜਿਹੜਾ ਚੰਗਾ ਫਲ ਨਹੀਂ ਦਿੰਦਾ ਉਹ ਵੱਢਿਆ ਅਤੇ ਅੱਗ ਵਿੱਚ ਸੁੱਟਿਆ ਜਾਂਦਾ ਹੈ। 10ਤਦ ਲੋਕਾਂ ਨੇ ਉਸ ਤੋਂ ਪੁੱਛਿਆ, ਫੇਰ ਅਸੀਂ ਕੀ ਕਰੀਏ? 11ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਕਿ ਜਿਸ ਦੇ ਕੋਲ ਦੋ ਕੁੜਤੇ ਹੋਣ, ਉਹ ਉਸ ਨੂੰ ਦੇ ਦੇਵੇ ਜਿਸ ਦੇ ਕੋਲ ਨਹੀਂ ਹੈ ਅਤੇ ਜਿਸ ਦੇ ਕੋਲ ਖਾਣ ਨੂੰ ਹੋਵੇ ਉਹ ਵੀ ਇਸੇ ਤਰ੍ਹਾਂ ਕਰੇ। 12ਤਦ ਚੂੰਗੀ ਲੈਣ ਵਾਲੇ ਵੀ ਉਸ ਕੋਲ ਬਪਤਿਸਮਾ ਲੈਣ ਲਈ ਆਏ ਅਤੇ ਉਸ ਨੂੰ ਕਿਹਾ, ਗੁਰੂ ਜੀ ਅਸੀਂ ਕੀ ਕਰੀਏ? 13ਉਸ ਨੇ ਉਨ੍ਹਾਂ ਨੂੰ ਆਖਿਆ, ਤੁਹਾਡੇ ਲਈ ਜੋ ਠਹਿਰਾਇਆ ਹੋਇਆ ਹੈ ਉਸ ਨਾਲੋਂ ਵੱਧ ਵਸੂਲ ਨਾ ਕਰੋ। 14ਸਿਪਾਹੀਆਂ ਨੇ ਵੀ ਉਸ ਤੋਂ ਪੁੱਛਿਆ ਕਿ “ਅਸੀਂ ਕੀ ਕਰੀਏ”? ਉਸ ਨੇ ਉਨ੍ਹਾਂ ਨੂੰ ਆਖਿਆ, ਕਿਸੇ ਉੱਤੇ ਜ਼ੁਲਮ ਨਾ ਕਰੋ, ਨਾ ਕਿਸੇ ਉੱਤੇ ਝੂਠਾ ਦੋਸ਼ ਲਾਓ ਪਰ ਆਪਣੀ ਤਨਖਾਹ ਉੱਤੇ ਸੰਤੋਖ ਕਰੋ। 15ਜਦ ਲੋਕ ਮਸੀਹ ਦੇ ਆਉਣ ਦੀ ਉਡੀਕ ਵਿੱਚ ਸਨ ਅਤੇ ਸਾਰੇ ਆਪਣੇ ਮਨ ਵਿੱਚ ਯੂਹੰਨਾ ਦੇ ਬਾਰੇ ਵਿਚਾਰ ਕਰਦੇ ਸਨ ਕਿ ਕਿਤੇ ਇਹੋ ਤਾਂ ਮਸੀਹ ਨਹੀਂ ਹੈ? 16ਤਦ ਯੂਹੰਨਾ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਤੇ ਕਿਹਾ ਕਿ ਮੈਂ ਤਾਂ ਤੁਹਾਨੂੰ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ, ਪਰ ਇੱਕ ਬਲਵੰਤ ਮੇਰੇ ਮਗਰੋਂ ਆਉਂਦਾ ਹੈ, ਜਿਸ ਦੀ ਜੁੱਤੀ ਦਾ ਤਸਮਾ ਖੋਲ੍ਹਣ ਦੇ ਵੀ ਮੈਂ ਯੋਗ ਨਹੀਂ ਹਾਂ, ਉਹ ਤੁਹਾਨੂੰ ਪਵਿੱਤਰ ਆਤਮਾ ਅਤੇ ਅੱਗ ਨਾਲ ਬਪਤਿਸਮਾ ਦੇਵੇਗਾ। 17ਉਹ ਦੀ ਤੰਗੁਲੀ ਉਹ ਦੇ ਹੱਥ ਵਿੱਚ ਹੈ ਕਿ ਉਹ ਆਪਣੇ ਪਿੜ ਨੂੰ ਚੰਗੀ ਤਰ੍ਹਾਂ ਸਾਫ਼ ਕਰੇਗਾ ਅਤੇ ਕਣਕ ਨੂੰ ਆਪਣੇ ਗੋਦਾਮ ਵਿੱਚ ਜਮਾਂ ਕਰੇਗਾ ਪਰ ਉਹ ਤੂੜੀ ਨੂੰ ਉਸ ਅੱਗ ਵਿੱਚ ਸਾੜੇਗਾ ਜਿਹੜੀ ਕਦੇ ਬੁਝਦੀ ਨਹੀਂ। 18ਫੇਰ ਉਹ ਹੋਰ ਬਥੇਰੀਆਂ ਗੱਲਾਂ ਨਾਲ ਲੋਕਾਂ ਨੂੰ ਉਪਦੇਸ਼ ਕਰਦਾ ਅਤੇ ਖੁਸ਼ਖਬਰੀ ਸੁਣਾਉਂਦਾ ਰਿਹਾ।
ਪਾਣੀਆਂ ਦੀ ਵੱਡੀ ਬਰਕਤ
1ਉਜਾੜ ਅਤੇ ਥਲ ਦੇਸ ਖੁਸ਼ੀ ਮਨਾਉਣਗੇ, ਰੜਾ ਮੈਦਾਨ ਬਾਗ-ਬਾਗ ਹੋਵੇਗਾ, ਅਤੇ ਨਰਗਸ ਵਾਂਗੂੰ ਖਿੜੇਗਾ। 2ਉਹ ਬਹੁਤਾ ਖਿੜੇਗਾ, ਅਤੇ ਖੁਸ਼ੀ ਤੇ ਜੈਕਾਰਿਆਂ ਨਾਲ ਬਾਗ-ਬਾਗ ਹੋਵੇਗਾ, ਲਬਾਨੋਨ ਦੀ ਸ਼ੋਭਾ, ਕਰਮਲ ਅਤੇ ਸ਼ਾਰੋਨ ਦੀ ਸ਼ਾਨ ਉਹ ਨੂੰ ਦਿੱਤੀ ਜਾਵੇਗੀ, ਉਹ ਯਹੋਵਾਹ ਦਾ ਪਰਤਾਪ, ਸਾਡੇ ਪਰਮੇਸ਼ੁਰ ਦੀ ਸ਼ਾਨ ਵੇਖਣਗੇ। 3ਢਿੱਲੇ ਹੱਥਾਂ ਨੂੰ ਤਕੜੇ ਕਰੋ, ਅਤੇ ਕੰਬਦੇ ਗੋਡਿਆਂ ਨੂੰ ਮਜ਼ਬੂਤ ਕਰੋ! 4ਘਬਰਾਉਂਦੇ ਦਿਲ ਵਾਲਿਆਂ ਨੂੰ ਆਖੋ, ਤਕੜੇ ਹੋਵੋ! ਨਾ ਡਰੋ! ਆਪਣੇ ਪਰਮੇਸ਼ੁਰ ਨੂੰ ਵੇਖੋ! ਉਹ ਬਦਲਾ ਲੈਣ ਲਈ, ਅਤੇ ਫਲ ਦੇਣ ਲਈ ਆ ਰਿਹਾ, ਉਹ ਆਵੇਗਾ ਅਤੇ ਤੁਹਾਨੂੰ ਬਚਾਵੇਗਾ। 5ਤਦ ਅੰਨ੍ਹਿਆਂ ਦੀਆਂ ਅੱਖਾਂ ਸੁਜਾਖੀਆਂ ਹੋ ਜਾਣਗੀਆਂ, ਅਤੇ ਬੋਲ਼ਿਆਂ ਦੇ ਕੰਨ ਖੁੱਲ੍ਹ ਜਾਣਗੇ। 6ਤਦ ਲੰਗੜਾ ਹਿਰਨ ਵਾਂਗੂੰ ਚੌਂਕੜੀਆਂ ਭਰੇਗਾ, ਅਤੇ ਗੁੰਗੇ ਦੀ ਜ਼ਬਾਨ ਜੈਕਾਰਾ ਗਜਾਵੇਗੀ, ਕਿਉਂ ਜੋ ਉਜਾੜ ਵਿੱਚ ਪਾਣੀ, ਅਤੇ ਰੜੇ ਮੈਦਾਨ ਵਿੱਚ ਨਦੀਆਂ ਫੁੱਟ ਨਿੱਕਲਣਗੀਆਂ। 7ਤੱਪਦੀ ਰੇਤ ਤਲਾਬ ਬਣ ਜਾਵੇਗੀ, ਅਤੇ ਤਿਹਾਈ ਜ਼ਮੀਨ ਪਾਣੀ ਦੇ ਸੁੰਬ। ਜਿਹੜੇ ਟਿਕਾਣਿਆਂ ਵਿੱਚ ਗਿੱਦੜ ਬੈਠਦੇ ਸਨ, ਉੱਥੇ ਘਾਹ, ਕਾਨੇ ਅਤੇ ਦਬ ਹੋਣਗੇ। 8ਉੱਥੇ ਇੱਕ ਸ਼ਾਹੀ ਮਾਰਗ ਹੋਵੇਗਾ, ਅਤੇ ਉਹ ਮਾਰਗ “ਪਵਿੱਤਰ ਮਾਰਗ” ਕਹਾਵੇਗਾ, ਕੋਈ ਅਸ਼ੁੱਧ ਉਹ ਦੇ ਉੱਤੋਂ ਦੀ ਨਹੀਂ ਲੰਘੇਗਾ, ਉਹ ਮਾਰਗ ਛੁਡਾਏ ਹੋਇਆਂ ਦੇ ਲਈ ਹੋਵੇਗਾ। ਉਸ ਉੱਤੇ ਚੱਲਣ ਵਾਲੇ ਭਾਵੇਂ ਮੂਰਖ ਹੋਣ, ਤਾਂ ਵੀ ਕੁਰਾਹੇ ਨਾ ਪੈਣਗੇ। 9ਉੱਥੇ ਕੋਈ ਬੱਬਰ ਸ਼ੇਰ ਨਹੀਂ ਹੋਵੇਗਾ, ਕੋਈ ਪਾੜਨ ਵਾਲਾ ਜਾਨਵਰ ਉਸ ਉੱਤੇ ਨਾ ਚੜ੍ਹੇਗਾ, ਉਹ ਉੱਥੇ ਨਾ ਲੱਭਣਗੇ, ਪਰ ਛੁਡਾਏ ਹੋਏ ਉੱਥੇ ਹਮੇਸ਼ਾ ਚੱਲਣਗੇ। 10ਯਹੋਵਾਹ ਦੇ ਮੁੱਲ ਲਏ ਹੋਏ ਮੁੜ ਆਉਣਗੇ, ਉਹ ਜੈਕਾਰਿਆਂ ਨਾਲ ਸੀਯੋਨ ਨੂੰ ਆਉਣਗੇ, ਅਤੇ ਸਦੀਪਕ ਅਨੰਦ ਉਹਨਾਂ ਦੇ ਸਿਰਾਂ ਉੱਤੇ ਹੋਵੇਗਾ। ਉਹ ਖੁਸ਼ੀ ਅਤੇ ਅਨੰਦ ਪਰਾਪਤ ਕਰਨਗੇ, ਸੋਗ ਅਤੇ ਹਾਉਂਕੇ ਉੱਥੋਂ ਨੱਠ ਜਾਣਗੇ।
ਪਾਣੀਆਂ ਦੀ ਵੱਡੀ ਬਰਕਤ
1ਆਓ, ਹਰੇਕ ਜੋ ਤਿਹਾਇਆ ਹੈ, ਤੁਸੀਂ ਪਾਣੀ ਲਈ ਆਓ, ਅਤੇ ਜਿਸ ਦੇ ਕੋਲ ਚਾਂਦੀ ਨਹੀਂ, ਤੁਸੀਂ ਵੀ ਆਓ, ਲੈ ਲਓ ਅਤੇ ਖਾਓ, ਆਓ, ਬਿਨ੍ਹਾਂ ਚਾਂਦੀ, ਬਿਨ੍ਹਾਂ ਮੁੱਲ ਮਧ ਤੇ ਦੁੱਧ ਲੈ ਲਓ! 2ਜਿਹੜੀ ਰੋਟੀ ਨਹੀਂ, ਉਹ ਦੇ ਲਈ ਤੁਸੀਂ ਆਪਣੀ ਚਾਂਦੀ ਅਤੇ ਜਿਹੜੀ ਚੀਜ਼ ਰਜਾਉਂਦੀ ਨਹੀਂ ਉਹ ਦੇ ਲਈ ਆਪਣੀ ਮਿਹਨਤ ਕਿਉਂ ਖਰਚਦੇ ਹੋ? ਧਿਆਨ ਨਾਲ ਮੇਰੀ ਸੁਣੋ ਅਤੇ ਚੰਗਾ ਖਾਓ, ਤੁਹਾਡਾ ਜੀ ਚਿਕਨਾਈ ਨਾਲ ਤ੍ਰਿਪਤ ਹੋ ਜਾਵੇ। 3ਕੰਨ ਲਾਓ ਅਤੇ ਮੇਰੇ ਵੱਲ ਆਓ, ਸੁਣੋ ਤਾਂ ਤੁਸੀਂ ਜੀਉਂਦੇ ਰਹੋਗੇ, ਅਤੇ ਮੈਂ ਤੁਹਾਡੇ ਨਾਲ ਇੱਕ ਸਦੀਪਕ ਨੇਮ ਬੰਨ੍ਹਾਂਗਾ, ਅਰਥਾਤ ਦਾਊਦ ਨਾਲ ਬੰਨ੍ਹੀਆਂ ਅਟੱਲ ਦਿਆਲ਼ਗੀਆਂ ਦਾ ਨੇਮ। 4ਵੇਖ, ਮੈਂ ਉਹ ਨੂੰ ਕੌਮਾਂ ਲਈ ਗਵਾਹ ਠਹਿਰਾਇਆ ਹੈ, ਲੋਕਾਂ ਲਈ ਪ੍ਰਧਾਨ ਅਤੇ ਹਾਕਮ। 5ਵੇਖ, ਤੂੰ ਇੱਕ ਕੌਮ ਨੂੰ ਸੱਦੇਂਗਾ ਜਿਸ ਨੂੰ ਤੂੰ ਨਹੀਂ ਜਾਣਦਾ, ਅਤੇ ਅਜਿਹੀਆਂ ਕੌਮਾਂ ਨੂੰ ਜੋ ਤੈਨੂੰ ਨਹੀਂ ਜਾਣਦੀਆਂ, ਤੇਰੇ ਕੋਲ ਭੱਜੀਆਂ ਆਉਣਗੀਆਂ, ਇਹ ਯਹੋਵਾਹ ਤੇਰੇ ਪਰਮੇਸ਼ੁਰ ਅਤੇ ਇਸਰਾਏਲ ਦੇ ਪਵਿੱਤਰ ਪੁਰਖ ਦੇ ਕਾਰਨ ਹੋਵੇਗਾ, ਜਿਸ ਨੇ ਤੈਨੂੰ ਸ਼ੋਭਾਮਾਨ ਕੀਤਾ ਹੈ। 6ਯਹੋਵਾਹ ਨੂੰ ਭਾਲੋ ਜਦ ਤੱਕ ਉਹ ਲੱਭ ਸਕੇ, ਉਹ ਨੂੰ ਪੁਕਾਰੋ ਜਦ ਤੱਕ ਉਹ ਨੇੜੇ ਹੈ। 7ਦੁਸ਼ਟ ਆਪਣੇ ਰਾਹ ਨੂੰ ਤਿਆਗੇ, ਅਤੇ ਬੁਰਿਆਰ ਆਪਣੇ ਖ਼ਿਆਲਾਂ ਨੂੰ, ਉਹ ਯਹੋਵਾਹ ਵੱਲ ਮੁੜੇ ਅਤੇ ਉਹ ਉਸ ਦੇ ਉੱਤੇ ਰਹਮ ਕਰੇਗਾ, ਅਤੇ ਸਾਡੇ ਪਰਮੇਸ਼ੁਰ ਵੱਲ ਜੋ ਅੱਤ ਦਿਆਲੂ ਹੈ, 8ਕਿਉਂ ਜੋ ਮੇਰੇ ਖ਼ਿਆਲ ਤੁਹਾਡੇ ਖ਼ਿਆਲ ਨਹੀਂ, ਅਤੇ ਨਾ ਤੁਹਾਡੇ ਰਾਹ ਮੇਰੇ ਰਾਹ ਹਨ, ਯਹੋਵਾਹ ਦਾ ਵਾਕ ਹੈ। 9ਜਿਵੇਂ ਅਕਾਸ਼ ਧਰਤੀ ਤੋਂ ਉੱਚੇ ਹਨ, ਤਿਵੇਂ ਮੇਰੇ ਰਾਹ ਤੁਹਾਡੇ ਰਾਹਾਂ ਤੋਂ, ਅਤੇ ਮੇਰੇ ਖ਼ਿਆਲ ਤੁਹਾਡੇ ਖ਼ਿਆਲਾਂ ਤੋਂ ਉੱਚੇ ਹਨ। 10ਜਿਵੇਂ ਵਰਖਾ ਅਤੇ ਬਰਫ਼ ਅਕਾਸ਼ ਤੋਂ ਪੈਂਦੀ ਹੈ, ਅਤੇ ਉੱਥੇ ਮੁੜ ਨਹੀਂ ਜਾਂਦੀ, ਸਗੋਂ ਧਰਤੀ ਨੂੰ ਸਿੰਜ ਕੇ ਉਸ ਨੂੰ ਜਮਾਉਂਦੀ ਅਤੇ ਖਿੜਾਉਂਦੀ ਹੈ, ਇਸ ਤਰ੍ਹਾਂ ਬੀਜਣ ਵਾਲੇ ਨੂੰ ਬੀਜ ਅਤੇ ਖਾਣ ਵਾਲੇ ਨੂੰ ਰੋਟੀ ਦਿੰਦੀ ਹੈ, 11ਉਸੇ ਤਰ੍ਹਾਂ ਮੇਰਾ ਬਚਨ ਹੋਵੇਗਾ ਜੋ ਮੇਰੇ ਮੂੰਹੋਂ ਨਿੱਕਲਦਾ ਹੈ, ਉਹ ਮੇਰੀ ਵੱਲ ਅਵਿਰਥਾ ਨਹੀਂ ਮੁੜੇਗਾ, ਪਰ ਜੋ ਮੈਂ ਠਾਣਿਆ ਉਸ ਨੂੰ ਪੂਰਾ ਕਰੇਗਾ, ਅਤੇ ਜਿਸ ਕੰਮ ਲਈ ਮੈਂ ਉਹ ਨੂੰ ਭੇਜਿਆ, ਉਸ ਵਿੱਚ ਸਫ਼ਲ ਹੋਵੇਗਾ। 12ਕਿਉਂਕਿ ਤੁਸੀਂ ਖੁਸ਼ੀ ਨਾਲ ਨਿੱਕਲੋਗੇ ਅਤੇ ਸ਼ਾਂਤੀ ਨਾਲ ਤੋਰੇ ਜਾਓਗੇ, ਪਰਬਤ ਅਤੇ ਟਿੱਬੇ ਤੁਹਾਡੇ ਅੱਗੇ ਖੁੱਲ੍ਹ ਕੇ ਜੈਕਾਰੇ ਗਜਾਉਣਗੇ, ਅਤੇ ਖੇਤ ਦੇ ਸਾਰੇ ਰੁੱਖ ਤਾੜੀਆਂ ਵਜਾਉਣਗੇ। 13ਕੰਡਿਆਂ ਦੇ ਥਾਂ ਸਰੂ ਉੱਗੇਗਾ, ਕੰਟੀਲੀ ਝਾੜੀਆਂ ਦੀ ਥਾਂ ਮਹਿੰਦੀ ਉੱਗੇਗੀ, ਇਸ ਤੋਂ ਯਹੋਵਾਹ ਲਈ ਨਾਮ ਹੋਵੇਗਾ ਅਤੇ ਇਹ ਸਦੀਪਕ ਨਿਸ਼ਾਨ ਹੋਵੇਗਾ ਜੋ ਕਦੀ ਮਿਟੇਗਾ ਨਹੀਂ।
ਪਾਣੀਆਂ ਦੀ ਵੱਡੀ ਬਰਕਤ
3ਮੁਕਤੀ ਦੇ ਸੋਤਿਆਂ ਤੋਂ, ਤੁਸੀਂ ਖੁਸ਼ੀ ਨਾਲ ਪਾਣੀ ਭਰੋਗੇ। 4ਅਤੇ ਉਸ ਦਿਨ ਤੁਸੀਂ ਆਖੋਗੇ, ਯਹੋਵਾਹ ਦਾ ਧੰਨਵਾਦ ਕਰੋ, ਉਹ ਦੇ ਨਾਮ ਉੱਤੇ ਪੁਕਾਰੋ, ਲੋਕਾਂ ਵਿੱਚ ਉਹ ਦੇ ਕੰਮਾਂ ਦਾ ਵਰਣਨ ਕਰੋ, ਪਰਚਾਰ ਕਰੋ ਕਿ ਉਹ ਦਾ ਨਾਮ ਉੱਤਮ ਹੈ। 5ਯਹੋਵਾਹ ਲਈ ਗਾਓ, ਕਿਉਂ ਜੋ ਉਸ ਨੇ ਸ਼ਾਨਦਾਰ ਕੰਮ ਕੀਤੇ ਹਨ, ਇਹ ਸਾਰੀ ਧਰਤੀ ਵਿੱਚ ਜਾਣਿਆ ਜਾਵੇ। 6ਹੇ ਸੀਯੋਨ ਦੀਏ ਵਾਸਣੇ, ਜੈਕਾਰਾ ਗਜਾ ਅਤੇ ਅਨੰਦ ਨਾਲ ਗੀਤ ਗਾ, ਕਿਉਂ ਜੋ ਤੇਰੇ ਵਿੱਚ ਇਸਰਾਏਲ ਦਾ ਪਵਿੱਤਰ ਪੁਰਖ ਮਹਾਨ ਹੈ।
ਪਾਣੀਆਂ ਦੀ ਵੱਡੀ ਬਰਕਤ (ਪੱਤ੍ਰੀ)
1ਹੇ ਭਰਾਵੋ, ਮੈਂ ਨਹੀਂ ਚਾਹੁੰਦਾ ਜੋ ਤੁਸੀਂ ਇਸ ਤੋਂ ਅਣਜਾਣ ਰਹੋ ਕਿ ਸਾਡੇ ਪਿਉ-ਦਾਦੇ ਬੱਦਲ ਦੇ ਹੇਠ ਸਨ ਅਤੇ ਉਹ ਸਾਰੇ ਸਮੁੰਦਰ ਦੇ ਵਿੱਚੋਂ ਦੀ ਲੰਘ ਗਏ। 2ਅਤੇ ਸਭਨਾਂ ਨੂੰ ਉਸ ਬੱਦਲ ਅਤੇ ਉਸ ਸਮੁੰਦਰ ਵਿੱਚ ਮੂਸਾ ਦਾ ਬਪਤਿਸਮਾ ਮਿਲਿਆ। 3ਸਭਨਾਂ ਨੇ ਇੱਕੋ ਆਤਮਿਕ ਭੋਜਨ ਖਾਧਾ। 4ਅਤੇ ਸਭਨਾਂ ਨੇ ਇੱਕੋ ਆਤਮਿਕ ਜਲ ਪੀਤਾ ਕਿਉਂ ਜੋ ਉਹਨਾਂ ਨੇ ਉਸ ਆਤਮਿਕ ਚੱਟਾਨ ਤੋਂ ਜਲ ਪੀਤਾ, ਜਿਹੜਾ ਉਹਨਾਂ ਦੇ ਮਗਰ-ਮਗਰ ਚੱਲਦਾ ਸੀ ਅਤੇ ਉਹ ਚੱਟਾਨ ਮਸੀਹ ਸੀ।
ਪਾਣੀਆਂ ਦੀ ਵੱਡੀ ਬਰਕਤ (ਇੰਜੀਲ)
9ਉਨ੍ਹਾਂ ਦਿਨਾਂ ਵਿੱਚ ਅਜਿਹਾ ਹੋਇਆ ਜੋ ਯਿਸੂ ਨੇ ਗਲੀਲ ਦੇ ਨਾਸਰਤ ਤੋਂ ਆਣ ਕੇ ਯਰਦਨ ਨਦੀ ਵਿੱਚ ਯੂਹੰਨਾ ਦੇ ਹੱਥੋਂ ਬਪਤਿਸਮਾ ਲਿਆ। 10ਅਤੇ ਪਾਣੀ ਵਿੱਚੋਂ ਨਿੱਕਲਦੇ ਸਾਰ ਉਸ ਨੇ ਅਕਾਸ਼ ਨੂੰ ਖੁੱਲਦਿਆਂ ਅਤੇ ਪਵਿੱਤਰ ਆਤਮਾ ਨੂੰ ਆਪਣੇ ਉੱਤੇ ਘੁੱਗੀ ਵਾਂਗੂੰ ਉੱਤਰਦਿਆਂ ਵੇਖਿਆ। 11ਅਤੇ ਇੱਕ ਸਵਰਗੀ ਬਾਣੀ ਆਈ ਜੋ ਤੂੰ ਮੇਰਾ ਪਿਆਰਾ ਪੁੱਤਰ ਹੈਂ, ਤੇਰੇ ਤੋਂ ਮੈਂ ਖੁਸ਼ ਹਾਂ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਜਨਵਰੀ 5 ਸਿਵਲ ਕੈਲੰਡਰ ਦਾ ਜਨਵਰੀ 18 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ