Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜਨਵਰੀ 2027 › ਜਨਵਰੀ 19

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 19 ਜਨਵਰੀ 2027

ਮੰਗਲਵਾਰ · ਆਮ ਸਮੇਂ ਦਾ ਦੂਜਾ ਹਫ਼ਤਾ

ਤਿਉਹਾਰ ਅਤੇ ਸੰਤ

ਆਮ ਸਮੇਂ ਦੇ ਦੂਜੇ ਹਫ਼ਤੇ ਦਾ ਮੰਗਲਵਾਰ

ਆਮ ਦਿਨ · ਉਪਾਸਨਾ ਦਾ ਰੰਗ: ਹਰਾ

ਦਿਨ ਦੇ ਪਾਠ

ਪਹਿਲਾ ਪਾਠ

ਇਬਰਾ 6:10–20

10ਕਿਉਂ ਜੋ ਪਰਮੇਸ਼ੁਰ ਅਨਿਆਈਂ ਨਹੀਂ ਜੋ ਤੁਹਾਡੇ ਕੰਮ ਨੂੰ ਅਤੇ ਉਸ ਪਿਆਰ ਨੂੰ ਭੁੱਲ ਜਾਵੇ ਜਿਹੜਾ ਤੁਸੀਂ ਉਹ ਦੇ ਨਾਮ ਨਾਲ ਵਿਖਾਇਆ ਕਿ ਤੁਸੀਂ ਸੰਤਾਂ ਦੀ ਸੇਵਾ ਕੀਤੀ, ਅਤੇ ਕਰਦੇ ਵੀ ਹੋ। 11ਅਤੇ ਅਸੀਂ ਚਾਹੁੰਦੇ ਹਾਂ ਜੋ ਤੁਹਾਡੇ ਵਿੱਚ ਹਰੇਕ ਆਸ ਦੀ ਭਰਪੂਰੀ ਲਈ ਅੰਤ ਤੱਕ ਇਸੇ ਤਰ੍ਹਾਂ ਦਾ ਯਤਨ ਕਰੇ। 12ਤਾਂ ਜੋ ਤੁਸੀਂ ਆਲਸੀ ਨਾ ਹੋਵੋ ਸਗੋਂ ਉਨ੍ਹਾਂ ਦੀ ਰੀਸ ਕਰੋ ਜਿਹੜੇ ਵਿਸ਼ਵਾਸ ਅਤੇ ਧੀਰਜ ਦੇ ਰਾਹੀਂ ਵਾਅਦਿਆਂ ਦੇ ਅਧਿਕਾਰੀ ਹੁੰਦੇ ਹਨ। 13ਜਦੋਂ ਪਰਮੇਸ਼ੁਰ ਨੇ ਅਬਰਾਹਾਮ ਨੂੰ ਵਾਇਦਾ ਕੀਤਾ ਤਾਂ ਇਸ ਕਰਕੇ ਜੋ ਆਪਣੇ ਨਾਲੋਂ ਵੱਡਾ ਕੋਈ ਨਾ ਵੇਖਿਆ ਜਿਸ ਦੀ ਉਹ ਸਹੁੰ ਖਾਂਦਾ ਉਹ ਨੇ ਆਪਣੀ ਹੀ ਸਹੁੰ ਖਾ ਕੇ ਆਖਿਆ 14ਕਿ ਮੈਂ ਤੈਨੂੰ ਬਰਕਤਾਂ ਤੇ ਬਰਕਤਾਂ ਦਿਆਂਗਾ ਅਤੇ ਤੇਰਾ ਵਾਧੇ ਤੇ ਵਾਧਾ ਕਰਾਂਗਾ। 15ਇਸੇ ਤਰ੍ਹਾਂ ਉਹ ਨੇ ਧੀਰਜ ਕਰ ਕੇ ਉਸ ਦਿੱਤੇ ਹੋਏ ਵਾਇਦੇ ਨੂੰ ਪ੍ਰਾਪਤ ਕੀਤਾ। 16ਮਨੁੱਖ ਤਾਂ ਆਪਣੇ ਨਾਲੋਂ ਕਿਸੇ ਵੱਡੇ ਦੀ ਸਹੁੰ ਖਾਂਦੇ ਹਨ ਅਤੇ ਉਹਨਾਂ ਦੇ ਹਰੇਕ ਝਗੜੇ ਦਾ ਫੈਸਲਾ ਸਹੁੰ ਤੇ ਖ਼ਤਮ ਹੋ ਜਾਂਦਾ ਹੈ। 17ਇਸ ਕਰਕੇ ਜਦੋਂ ਪਰਮੇਸ਼ੁਰ ਨੇ ਵਾਇਦੇ ਦੇ ਅਧਿਕਾਰੀਆਂ ਉੱਤੇ ਆਪਣੀ ਮਰਜ਼ੀ ਨੂੰ ਹੋਰ ਵੀ ਪੱਕਾ ਕਰ ਕੇ ਪਰਗਟ ਕਰਨਾ ਚਾਹਿਆ ਤਾਂ ਵਿਚਾਲੇ ਸਹੁੰ ਲਿਆਂਦੀ। 18ਭਈ ਦੋ ਪੱਕੀਆਂ ਗੱਲਾਂ ਦੇ ਦੁਆਰਾ ਜਿਨ੍ਹਾਂ ਵਿੱਚ ਪਰਮੇਸ਼ੁਰ ਦਾ ਝੂਠ ਬੋਲਣਾ ਅਣਹੋਣਾ ਹੈ, ਸਾਨੂੰ ਪੱਕਾ ਦਿਲਾਸਾ ਮਿਲੇ ਜਿਹੜੇ ਆਪਣੇ ਸਾਹਮਣੇ ਰੱਖੀ ਹੋਈ ਆਸ ਨੂੰ ਫੜ ਲੈਣ ਲਈ ਭੱਜ ਕੇ ਪਨਾਹ ਲੈਂਦੇ ਹਨ। 19ਅਤੇ ਉਹ ਆਸ ਸਾਡੀ ਜਾਨ ਦਾ ਲੰਗਰ ਹੈ ਜਿਹੜਾ ਪੱਕਾ ਅਤੇ ਸਥਿਰ ਹੈ ਅਤੇ ਉਸ ਥਾਂ ਪਹੁੰਚਦਾ ਹੈ ਜੋ ਪੜਦੇ ਦੇ ਅੰਦਰ ਹੈ। 20ਜਿੱਥੇ ਯਿਸੂ ਨੇ ਆਗੂ ਬਣ ਕੇ ਸਾਡੇ ਲਈ ਪਰਵੇਸ਼ ਕੀਤਾ ਜਿਹੜਾ ਮਲਕਿਸਿਦਕ ਦੀ ਪਦਵੀ ਦੇ ਅਨੁਸਾਰ ਸਦਾ ਤੱਕ ਦਾ ਪ੍ਰਧਾਨ ਜਾਜਕ ਬਣਿਆ।

ਜਵਾਬੀ ਭਜਨ

ਜ਼ਬੂ 111:1–2, 4–5, 9–10

1ਹਲਲੂਯਾਹ! ਮੈਂ ਆਪਣੇ ਸਾਰੇ ਦਿਲ ਨਾਲ, ਸਿੱਧਿਆਂ ਦੀ ਪਰਿਹਾ ਤੇ ਮੰਡਲੀ ਵਿੱਚ ਯਹੋਵਾਹ ਦਾ ਧੰਨਵਾਦ ਕਰਾਂਗਾ। 2ਯਹੋਵਾਹ ਦੇ ਕੰਮ ਵੱਡੇ ਹਨ, ਓਹ ਸਾਰੇ ਜਿਹੜੇ ਉਨ੍ਹਾਂ ਵਿੱਚ ਪਰਸੰਨ ਰਹਿੰਦੇ ਹਨ ਉਨ੍ਹਾਂ ਨੂੰ ਭਾਲਦੇ ਹਨ। 4ਉਹ ਨੇ ਆਪਣੇ ਅਚਰਜ਼ ਕੰਮਾਂ ਨੂੰ ਇੱਕ ਯਾਦਗਾਰ ਬਣਾਇਆ, ਯਹੋਵਾਹ ਦਯਾਲੂ ਤੇ ਕਿਰਪਾਲੂ ਹੈ। 5ਉਹ ਨੇ ਆਪਣੇ ਡਰਨ ਵਾਲਿਆਂ ਨੂੰ ਖਾਣਾ ਦਿੱਤਾ, ਉਹ ਆਪਣੇ ਨੇਮ ਨੂੰ ਸਦਾ ਲਈ ਚੇਤੇ ਰੱਖੇਗਾ। 9ਉਹ ਨੇ ਆਪਣੀ ਪਰਜਾ ਲਈ ਛੁਟਕਾਰਾ ਭੇਜਿਆ, ਉਹ ਨੇ ਆਪਣੇ ਨੇਮ ਦਾ ਸਦਾ ਲਈ ਹੁਕਮ ਦਿੱਤਾ ਹੈ, ਉਹ ਦਾ ਨਾਮ ਪਵਿੱਤਰ ਤੇ ਭੈਅ ਦਾਇਕ ਹੈ! 10ਯਹੋਵਾਹ ਦਾ ਭੈਅ ਬੁੱਧ ਦਾ ਮੁੱਢ ਹੈ, ਜਿੰਨੇ ਉਨ੍ਹਾਂ ਨੂੰ ਪੂਰਾ ਕਰਦੇ ਹਨ ਉਨ੍ਹਾਂ ਦੀ ਸਮਝ ਚੰਗੀ ਹੈ, ਉਹ ਦੀ ਉਸਤਤ ਸਦਾ ਤੱਕ ਬਣੀ ਰਹੇਗੀ।

ਇੰਜੀਲ

ਮਰਕੁ 2:23–28

23ਤਾਂ ਐਉਂ ਹੋਇਆ ਜੋ ਉਹ ਸਬਤ ਦੇ ਦਿਨ ਖੇਤਾਂ ਵਿੱਚੋਂ ਦੀ ਲੰਘਦਾ ਸੀ ਅਤੇ ਉਹ ਦੇ ਚੇਲੇ ਰਾਹ ਵਿੱਚ ਚੱਲਦੇ ਹੋਏ ਸਿੱਟੇ ਤੋੜਨ ਲੱਗੇ। 24ਅਤੇ ਫ਼ਰੀਸੀਆਂ ਨੇ ਉਹ ਨੂੰ ਕਿਹਾ, ਵੇਖ ਇਹ ਸਬਤ ਦੇ ਦਿਨ ਉਹ ਕੰਮ ਕਿਉਂ ਕਰਦੇ ਹਨ ਜਿਹੜਾ ਕਰਨਾ ਯੋਗ ਨਹੀਂ ਹੈ? 25ਉਸ ਨੇ ਉਨ੍ਹਾਂ ਨੂੰ ਕਿਹਾ, ਭਲਾ, ਤੁਸੀਂ ਕਦੇ ਇਹ ਨਹੀਂ ਪੜ੍ਹਿਆ ਕਿ ਦਾਊਦ ਨੇ ਕੀ ਕੀਤਾ ਜਦ ਉਸ ਨੂੰ ਲੋੜ ਸੀ ਅਤੇ ਉਹ ਤੇ ਉਸ ਦੇ ਸਾਥੀ ਭੁੱਖੇ ਸਨ? 26ਜੋ ਉਹ ਕਿਵੇਂ ਪ੍ਰਧਾਨ ਜਾਜਕ ਅਬਯਾਥਾਰ ਦੇ ਸਮੇਂ ਪਰਮੇਸ਼ੁਰ ਦੇ ਘਰ ਵਿੱਚ ਗਿਆ ਅਤੇ ਚੜ੍ਹਾਵੇ ਦੀਆਂ ਰੋਟੀਆਂ ਖਾਧੀਆਂ ਜਿਨ੍ਹਾਂ ਦਾ ਖਾਣਾ ਜਾਜਕਾਂ ਦੇ ਬਿਨ੍ਹਾਂ ਹੋਰ ਕਿਸੇ ਨੂੰ ਯੋਗ ਨਹੀਂ ਸੀ ਅਤੇ ਆਪਣੇ ਸਾਥੀਆਂ ਨੂੰ ਵੀ ਦਿੱਤੀਆਂ? 27ਉਸ ਨੇ ਉਨ੍ਹਾਂ ਨੂੰ ਆਖਿਆ, ਸਬਤ ਦਾ ਦਿਨ ਮਨੁੱਖ ਦੇ ਲਈ ਬਣਿਆ ਹੈ, ਨਾ ਕਿ ਮਨੁੱਖ ਸਬਤ ਦੇ ਲਈ। 28ਇਸ ਲਈ ਮਨੁੱਖ ਦਾ ਪੁੱਤਰ ਸਬਤ ਦੇ ਦਿਨ ਦਾ ਵੀ ਮਾਲਕ ਹੈ।

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ