ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜਨਵਰੀ 2027 › ਜਨਵਰੀ 20
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 20 ਜਨਵਰੀ 2027
ਬੁੱਧਵਾਰ · ਆਮ ਸਮੇਂ ਦਾ ਦੂਜਾ ਹਫ਼ਤਾ
ਤਿਉਹਾਰ ਅਤੇ ਸੰਤ
ਆਮ ਸਮੇਂ ਦੇ ਦੂਜੇ ਹਫ਼ਤੇ ਦਾ ਬੁੱਧਵਾਰ
ਇੱਛਿਕ ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਹਰਾ
ਸੰਤ ਫ਼ੇਬੀਅਨ, ਪੋਪ ਅਤੇ ਸ਼ਹੀਦ · ਇੱਛਿਕ ਯਾਦਗਾਰੀ ਦਿਨ
ਸੰਤ ਸੇਬੇਸਟੀਅਨ, ਸ਼ਹੀਦ · ਇੱਛਿਕ ਯਾਦਗਾਰੀ ਦਿਨ
ਦਿਨ ਦੇ ਪਾਠ
ਪਹਿਲਾ ਪਾਠ
1ਅਤੇ ਇਹ ਮਲਕਿਸਿਦਕ ਸਾਲੇਮ ਦਾ ਰਾਜਾ ਅਤੇ ਅੱਤ ਮਹਾਨ ਪਰਮੇਸ਼ੁਰ ਦਾ ਜਾਜਕ ਜਿਹੜਾ ਅਬਰਾਹਾਮ ਨੂੰ ਜਿਸ ਵੇਲੇ ਉਹ ਰਾਜਿਆਂ ਨੂੰ ਵੱਢ ਕੇ ਮੁੜਿਆ ਆਉਂਦਾ ਸੀ ਆ ਮਿਲਿਆ ਅਤੇ ਉਹ ਨੂੰ ਅਸੀਸ ਦਿੱਤੀ। 2ਜਿਸ ਨੂੰ ਅਬਰਾਹਾਮ ਨੇ ਸਾਰੀਆਂ ਵਸਤਾਂ ਦਾ ਦਸਵੰਧ ਦਿੱਤਾ ਉਹ ਪਹਿਲਾਂ ਆਪਣੇ ਨਾਮ ਦੇ ਅਨੁਸਾਰ ਧਰਮ ਦਾ ਰਾਜਾ ਅਤੇ ਫੇਰ ਸਾਲੇਮ ਦਾ ਰਾਜਾ ਵੀ ਅਰਥਾਤ ਸ਼ਾਂਤੀ ਦਾ ਰਾਜਾ। 3ਜਿਸ ਦਾ ਨਾ ਪਿਤਾ ਨਾ ਮਾਤਾ ਨਾ ਕੁੱਲਪੱਤ੍ਰੀ ਹੈ, ਜਿਸ ਦੇ ਨਾ ਦਿਨਾਂ ਦਾ ਆਦ ਅਤੇ ਨਾ ਜੀਵਨ ਦਾ ਅੰਤ ਹੈ ਪਰੰਤੂ ਪਰਮੇਸ਼ੁਰ ਦੇ ਪੁੱਤਰ ਦੇ ਸਮਾਨ ਕੀਤਾ ਹੋਇਆ ਸਦਾ ਜਾਜਕ ਬਣਿਆ ਰਹਿੰਦਾ ਹੈ। 15ਅਤੇ ਜਦੋਂ ਮਲਕਿਸਿਦਕ ਦੇ ਸਮਾਨ ਇੱਕ ਹੋਰ ਜਾਜਕ ਉੱਠਿਆ ਹੈ 16ਇਹ ਜਾਜਕ ਸਰੀਰ ਦੇ ਸੰਬੰਧੀ ਬਿਵਸਥਾ ਦੇ ਅਨੁਸਾਰ ਨਹੀਂ ਪਰ ਅਵਿਨਾਸ਼ੀ ਜੀਵਨ ਦੀ ਸਮਰੱਥਾ ਦੇ ਅਨੁਸਾਰ ਬਣਿਆ ਹੈ ਤਾਂ ਸਾਡਾ ਆਖਣਾ ਹੋਰ ਵੀ ਸਾਫ਼ ਹੁੰਦਾ ਹੈ। 17ਕਿਉਂ ਜੋ ਇਹ ਗਵਾਹੀ ਦਿੱਤੀ ਹੋਈ ਹੈ, ਤੂੰ ਮਲਕਿਸਿਦਕ ਦੀ ਪਦਵੀ ਦੇ ਅਨੁਸਾਰ, ਸਦਾ ਤੱਕ ਦਾ ਜਾਜਕ ਹੈਂ।
ਜਵਾਬੀ ਭਜਨ
1ਦਾਊਦ ਦਾ ਭਜਨ ਯਹੋਵਾਹ ਦਾ ਮੇਰੇ ਪ੍ਰਭੂ ਲਈ ਇਹ ਵਾਕ ਹੈ ਕਿ ਤੂੰ ਮੇਰੇ ਸੱਜੇ ਹੱਥ ਬੈਠ ਜਦ ਤੱਕ ਮੈਂ ਤੇਰੇ ਵੈਰੀਆਂ ਨੂੰ ਤੇਰੇ ਪੈਰ ਰੱਖਣ ਦੀ ਚੌਂਕੀ ਨਾ ਕਰ ਦਿਆਂ। 2ਯਹੋਵਾਹ ਤੇਰੇ ਬਲ ਦੀ ਆਸਾ ਸੀਯੋਨ ਵਿੱਚੋਂ ਘੱਲੇਗਾ, ਤੂੰ ਆਪਣੇ ਵੈਰੀਆਂ ਦੇ ਵਿਚਕਾਰ ਰਾਜ ਕਰ। 3ਤੇਰੇ ਲੋਕ ਤੇਰੀ ਭਰਤੀ ਦੇ ਵੇਲੇ ਆਪਣੇ ਆਪ ਨੂੰ ਖੁਸ਼ੀ ਨਾਲ ਪੇਸ਼ ਕਰਦੇ ਹਨ, ਪਵਿੱਤਰ ਸਜਾਵਟ ਨਾਲ ਤੜਕੇ ਦੀ ਕੁੱਖੋਂ, ਤੇਰੇ ਜੁਆਨ ਤੇਰੇ ਲਈ ਤ੍ਰੇਲ ਵਰਗੇ ਹਨ। 4ਯਹੋਵਾਹ ਨੇ ਸਹੁੰ ਖਾਧੀ ਅਤੇ ਉਹ ਨਹੀਂ ਮੁੱਕਰੇਗਾ, ਤੂੰ ਮਲਕਿਸਿਦਕ ਦੀ ਪਦਵੀ ਦੇ ਅਨੁਸਾਰ ਸਦਾ ਤੱਕ ਦਾ ਜਾਜਕ ਹੈਂ।
ਇੰਜੀਲ
1ਯਿਸੂ ਫੇਰ ਉਨ੍ਹਾਂ ਦੇ ਪ੍ਰਾਰਥਨਾ ਘਰਾਂ ਵਿੱਚ ਗਿਆ ਅਤੇ ਉੱਥੇ ਇੱਕ ਮਨੁੱਖ ਸੀ, ਜਿਸ ਦਾ ਹੱਥ ਸੁੱਕਿਆ ਹੋਇਆ ਸੀ। 2ਅਤੇ ਉਹ ਉਸ ਦੀ ਤੱਕ ਵਿੱਚ ਲੱਗੇ ਹੋਏ ਸਨ, ਕਿ ਵੇਖੀਏ ਉਹ ਸਬਤ ਦੇ ਦਿਨ ਉਸ ਨੂੰ ਚੰਗਾ ਕਰਦਾ ਹੈ ਕਿ ਨਹੀਂ ਤਾਂ ਕਿ ਉਹ ਦੇ ਜੁੰਮੇ ਦੋਸ਼ ਲਾਉਣ। 3ਉਹ ਨੇ ਉਸ ਸੁੱਕੇ ਹੱਥ ਵਾਲੇ ਮਨੁੱਖ ਨੂੰ ਕਿਹਾ, ਵਿਚਕਾਰ ਖੜ੍ਹਾ ਹੋ। 4ਫੇਰ ਉਹ ਨੇ ਉਨ੍ਹਾਂ ਤੋਂ ਪੁੱਛਿਆ ਕਿ ਸਬਤ ਦੇ ਦਿਨ ਭਲਾ ਕਰਨਾ ਯੋਗ ਹੈ ਜਾਂ ਬੁਰਾ ਕਰਨਾ? ਜਾਨ ਬਚਾਉਣੀ ਜਾਂ ਜਾਨ ਨੂੰ ਮਾਰਨਾ? ਪਰ ਉਹ ਚੁੱਪ ਹੀ ਰਹੇ। 5ਤਦ ਉਹ ਨੇ ਉਨ੍ਹਾਂ ਦੀ ਸਖ਼ਤ ਦਿਲੀ ਦੇ ਕਾਰਨ ਉਦਾਸ ਹੋ ਕੇ ਉਨ੍ਹਾਂ ਵੱਲ ਗੁੱਸੇ ਨਾਲ ਚਾਰੇ-ਪਾਸੇ ਨਜ਼ਰ ਕੀਤੀ ਅਤੇ ਉਸ ਮਨੁੱਖ ਨੂੰ ਕਿਹਾ, ਆਪਣਾ ਹੱਥ ਵਧਾ। ਤਾਂ ਉਸ ਨੇ ਵਧਾਇਆ ਅਤੇ ਉਸ ਦਾ ਹੱਥ ਫੇਰ ਚੰਗਾ ਹੋ ਗਿਆ। 6ਤਦ ਫ਼ਰੀਸੀ ਨਿੱਕਲ ਕੇ ਉਸ ਵੇਲੇ ਹੇਰੋਦੀਆਂ ਨਾਲ ਉਹ ਦੇ ਵਿਰੁੱਧ ਯੋਜਨਾ ਬਣਾਉਣ ਲੱਗੇ ਜੋ ਕਿਸ ਤਰ੍ਹਾਂ ਉਹ ਦਾ ਨਾਸ ਕਰੀਏ।
ਅੱਜ ਦੇ ਸੰਤ
- ਸੰਤ ਫ਼ੇਬੀਅਨ, ਪੋਪ ਅਤੇ ਸ਼ਹੀਦ
- ਸੰਤ ਸੇਬੇਸਟੀਅਨ, ਸ਼ਹੀਦ
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ