ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜਨਵਰੀ 2027 › ਜਨਵਰੀ 20
ਆਰਥੋਡਾਕਸ ਕੈਲੰਡਰ · 7 ਜਨਵਰੀ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 20 ਜਨਵਰੀ 2027
ਬੁੱਧਵਾਰ · ਪੰਤੇਕੁਸਤ ਤੋਂ ਬਾਅਦ 34ਵਾਂ ਹਫ਼ਤਾ · ਸੁਰ 8
ਤਿਉਹਾਰ ਅਤੇ ਸੰਤ
Afterfeast of the Theophany
ਵਰਤ ਦਾ ਦਿਨ
ਮੱਛੀ ਦੀ ਇਜਾਜ਼ਤ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਪੱਤ੍ਰੀ (ਅਗਰਦੂਤ ਲਈ)
1ਇਸ ਤਰ੍ਹਾਂ ਹੋਇਆ ਕਿ ਜਦੋਂ ਅਪੁੱਲੋਸ ਕੁਰਿੰਥੁਸ ਸ਼ਹਿਰ ਵਿੱਚ ਸੀ ਤਾਂ ਪੌਲੁਸ ਉੱਪਰਲੇ ਇਲਾਕਿਆਂ ਵਿੱਚੋਂ ਦੀ ਲੰਘ ਕੇ ਅਫ਼ਸੁਸ ਨੂੰ ਆਇਆ। 2ਅਤੇ ਕਈ ਚੇਲਿਆਂ ਨੂੰ ਲੱਭ ਕੇ ਉਨ੍ਹਾਂ ਨੂੰ ਆਖਿਆ, ਜਦੋਂ ਤੁਸੀਂ ਵਿਸ਼ਵਾਸ ਕੀਤਾ ਤਾਂ ਕੀ ਤੁਹਾਨੂੰ ਪਵਿੱਤਰ ਆਤਮਾ ਮਿਲਿਆ? ਉਨ੍ਹਾਂ ਉਸ ਨੂੰ ਕਿਹਾ, ਅਸੀਂ ਤਾਂ ਇਹ ਸੁਣਿਆ ਵੀ ਨਹੀਂ ਕਿ ਪਵਿੱਤਰ ਆਤਮਾ ਹੈ। 3ਫਿਰ ਉਸ ਨੇ ਆਖਿਆ, ਫੇਰ ਤੁਸੀਂ ਕਿਸ ਦਾ ਬਪਤਿਸਮਾ ਲਿਆ? ਉਹਨਾਂ ਆਖਿਆ, ਅਸੀਂ ਯੂਹੰਨਾ ਦਾ ਬਪਤਿਸਮਾ ਲਿਆ। 4ਤਦ ਪੌਲੁਸ ਨੇ ਕਿਹਾ, ਯੂਹੰਨਾ ਤਾਂ ਤੋਬਾ ਦਾ ਬਪਤਿਸਮਾ ਦਿੰਦਾ ਅਤੇ ਲੋਕਾਂ ਨੂੰ ਆਖਦਾ ਸੀ ਕਿ ਤੁਸੀਂ ਉਸ ਉੱਤੇ ਜੋ ਮੇਰੇ ਤੋਂ ਬਾਅਦ ਆਉਣ ਵਾਲਾ ਹੈ ਅਰਥਾਤ ਯਿਸੂ ਉੱਤੇ ਵਿਸ਼ਵਾਸ ਕਰੋ। 5ਇਹ ਸੁਣ ਕੇ ਉਨ੍ਹਾਂ ਨੇ ਪ੍ਰਭੂ ਯਿਸੂ ਦੇ ਨਾਮ ਵਿੱਚ ਬਪਤਿਸਮਾ ਲਿਆ। 6ਅਤੇ ਜਦੋਂ ਪੌਲੁਸ ਨੇ ਉਨ੍ਹਾਂ ਉੱਤੇ ਹੱਥ ਰੱਖੇ ਤਾਂ ਪਵਿੱਤਰ ਆਤਮਾ ਉਨ੍ਹਾਂ ਤੇ ਉੱਤਰਿਆ ਅਤੇ ਉਹ ਤਰ੍ਹਾਂ-ਤਰ੍ਹਾਂ ਦੀਆਂ ਭਾਸ਼ਾ ਬੋਲਣ ਅਤੇ ਭਵਿੱਖਬਾਣੀ ਕਰਨ ਲੱਗੇ। 7ਉਹ ਸਾਰੇ ਬਾਰਾਂ ਕੁ ਮਨੁੱਖ ਸਨ। 8ਫਿਰ ਪੌਲੁਸ ਪ੍ਰਾਰਥਨਾ ਘਰ ਵਿੱਚ ਜਾ ਕੇ, ਤਿੰਨ ਮਹੀਨੇ ਤੱਕ ਨਿਡਰਤਾ ਨਾਲ ਪਰਮੇਸ਼ੁਰ ਦੇ ਰਾਜ ਦੇ ਬਾਰੇ ਬਚਨ ਸੁਣਾਉਂਦਾ ਅਤੇ ਲੋਕਾਂ ਨੂੰ ਸਮਝਾਉਂਦਾ ਰਿਹਾ।
ਪੱਤ੍ਰੀ
11ਉਹ ਦੇ ਵਿਖੇ ਅਸੀਂ ਬਹੁਤ ਕੁਝ ਆਖਣਾ ਹੈ ਜਿਸ ਦਾ ਅਰਥ ਕਰਨਾ ਔਖਾ ਹੈ ਕਿਉਂਕਿ ਤੁਸੀਂ ਕੰਨਾਂ ਤੋਂ ਬੋਲੇ ਹੋ ਗਏ ਹੋ। 12ਕਿਉਂ ਜੋ ਬਹੁਤ ਚਿਰ ਹੋਣ ਕਰਕੇ ਤੁਹਾਨੂੰ ਉਪਦੇਸ਼ਕ ਹੋਣਾ ਚਾਹੀਦਾ ਸੀ ਪਰ ਤੁਹਾਨੂੰ ਲੋੜ ਹੈ ਕਿ ਕੋਈ ਤੁਹਾਨੂੰ ਪਰਮੇਸ਼ੁਰ ਦੇ ਬਚਨਾਂ ਦੇ ਮੁੱਢਲੇ ਸਿਧਾਂਤਾਂ ਨੂੰ ਫਿਰ ਸਿਖਾਵੇ ਅਤੇ ਤੁਸੀਂ ਅਜਿਹੇ ਬਣ ਗਏ ਹੋ ਜੋ ਤੁਹਾਨੂੰ ਅੰਨ ਦੀ ਨਹੀਂ ਸਗੋਂ ਦੁੱਧ ਦੀ ਲੋੜ ਪਈ ਹੋਈ ਹੈ! 13ਹਰੇਕ ਜਿਹੜਾ ਦੁੱਧ ਹੀ ਵਰਤਦਾ ਹੈ ਉਹ ਧਰਮ ਦੇ ਬਚਨ ਤੋਂ ਅਣਜਾਣ ਹੈ ਕਿਉਂਕਿ ਉਹ ਬੱਚਾ ਹੈ। 14ਪਰ ਅੰਨ ਸਿਆਣਿਆਂ ਲਈ ਹੈ, ਜਿਨ੍ਹਾਂ ਦੀਆਂ ਗਿਆਨ ਇੰਦਰੀਆਂ ਅਭਿਆਸ ਦੇ ਕਾਰਨ ਭਲੇ ਬੁਰੇ ਦੀ ਪਹਿਚਾਣ ਕਰਨ ਵਿੱਚ ਜਾਣਕਾਰ ਹੋ ਗਈਆਂ ਹਨ। 6:1ਇਸ ਕਾਰਨ ਅਸੀਂ ਮਸੀਹ ਦੀ ਸਿੱਖਿਆ ਦੀਆਂ ਪੁਰਾਣੀਆਂ ਗੱਲਾਂ ਨੂੰ ਛੱਡ ਕੇ ਸਿਆਣਪੁਣੇ ਦੀ ਵੱਲ ਅੱਗੇ ਵਧਦੇ ਜਾਈਏ ਅਤੇ ਮੁਰਦਿਆਂ ਕੰਮਾਂ ਤੋਂ ਤੋਬਾ ਕਰਨ ਦੀ ਨੀਂਹ ਮੁੜ ਕੇ ਨਾ ਰੱਖੀਏ, ਨਾਲੇ ਪਰਮੇਸ਼ੁਰ ਉੱਤੇ ਵਿਸ਼ਵਾਸ ਕਰਨ ਦੀ, 2ਬਪਤਿਸਮੇ ਦੀ ਸਿੱਖਿਆ ਦੀ, ਹੱਥ ਰੱਖਣ ਦੀ, ਮੁਰਦਿਆਂ ਦੇ ਜੀ ਉੱਠਣ ਦੀ ਅਤੇ ਸਦੀਪਕ ਨਿਆਂ ਦੀ। 3ਜੇਕਰ ਪਰਮੇਸ਼ੁਰ ਚਾਹੇ ਤਾਂ ਅਸੀਂ ਇਹੋ ਹੀ ਕਰਾਂਗੇ। 4ਕਿਉਂਕਿ ਉਹ ਜਿਹੜੇ ਇੱਕ ਵਾਰੀ ਉਜਿਆਲੇ ਕੀਤੇ ਗਏ ਅਤੇ ਸਵਰਗੀ ਵਰਦਾਨ ਦਾ ਸੁਆਦ ਚੱਖਿਆ ਅਤੇ ਪਵਿੱਤਰ ਆਤਮਾ ਵਿੱਚ ਸਾਂਝੀ ਹੋਏ 5ਅਤੇ ਪਰਮੇਸ਼ੁਰ ਦੇ ਸ਼ੁਭ ਬਚਨ ਅਤੇ ਆਉਣ ਵਾਲੇ ਜੁੱਗ ਦੀਆਂ ਸ਼ਕਤੀਆਂ ਦਾ ਸੁਆਦ ਚੱਖਿਆ 6ਅਤੇ ਜੇਕਰ ਉਹ ਭਟਕ ਜਾਣ ਤਾਂ ਉਨ੍ਹਾਂ ਤੋਂ ਫੇਰ ਨਵੇਂ ਸਿਰਿਓਂ ਤੋਬਾ ਕਰਾਉਣੀ ਅਣਹੋਣੀ ਹੈ ਇਸ ਲਈ ਜੋ ਉਹ ਪਰਮੇਸ਼ੁਰ ਦੇ ਪੁੱਤਰ ਨੂੰ ਆਪਣੀ ਵੱਲੋਂ ਦੂਜੀ ਵਾਰ ਸਲੀਬ ਉੱਤੇ ਚਾੜ੍ਹਦੇ ਅਤੇ ਬੇਇੱਜ਼ਤ ਕਰਦੇ ਹਨ। 7ਜਿਹੜੀ ਭੂਮੀ ਉਸ ਵਰਖਾ ਨੂੰ ਜੋ ਉਸ ਉੱਤੇ ਵਾਰ-ਵਾਰ ਪੈਂਦੀ ਹੈ ਪੀ ਗਈ ਅਤੇ ਜਿਨ੍ਹਾਂ ਲਈ ਵਾਹੀ ਜਾਂਦੀ ਹੈ ਉਨ੍ਹਾਂ ਦੇ ਯੋਗ ਸਾਗ ਪੱਤ ਉਗਾਉਂਦੀ ਹੈ ਉਹ ਨੂੰ ਪਰਮੇਸ਼ੁਰ ਤੋਂ ਬਰਕਤ ਮਿਲਦੀ ਹੈ। 8ਪਰ ਜੇ ਉਹ ਕੰਡਿਆਲੀ ਅਤੇ ਭੱਖੜੇ ਉਗਾਵੇ, ਤਾਂ ਅਪਰਵਾਨ ਹੁੰਦੀ ਅਤੇ ਸਰਾਪੀ ਜਾਣ ਦੇ ਨੇੜੇ ਹੈ ਜਿਸ ਦਾ ਅੰਤ ਭਸਮ ਕੀਤਾ ਜਾਣਾ ਹੈ।
ਇੰਜੀਲ (ਅਗਰਦੂਤ ਲਈ)
29ਅਗਲੇ ਦਿਨ ਯੂਹੰਨਾ ਨੇ ਯਿਸੂ ਨੂੰ ਆਪਣੇ ਵੱਲ ਆਉਂਦਿਆਂ ਦੇਖਿਆ। ਯੂਹੰਨਾ ਨੇ ਆਖਿਆ, “ਵੇਖੋ, ਪਰਮੇਸ਼ੁਰ ਦਾ ਲੇਲਾ, ਉਹ ਸੰਸਾਰ ਦੇ ਪਾਪ ਚੁੱਕ ਕੇ ਲੈ ਜਾਂਦਾ ਹੈ।” 30ਮੈਂ ਉਸ ਬਾਰੇ ਹੀ ਗੱਲ ਕਰ ਰਿਹਾ ਸੀ ਜਦੋਂ ਮੈਂ ਆਖਿਆ ਸੀ “ਇੱਕ ਮਨੁੱਖ ਮੇਰੇ ਬਾਅਦ ਆਵੇਗਾ ਤੇ ਉਹ ਮੇਰੇ ਤੋਂ ਵੀ ਮਹਾਨ ਹੈ, ਕਿਉਂਕਿ ਉਹ ਮੇਰੇ ਤੋਂ ਵੀ ਪਹਿਲਾਂ ਸੀ। 31ਮੈਂ ਨਹੀਂ ਜਾਣਦਾ ਸੀ ਉਹ ਕੌਣ ਹੈ। ਪਰ ਮੈਂ ਲੋਕਾਂ ਨੂੰ ਜਲ ਨਾਲ ਬਪਤਿਸਮਾ ਦੇਣ ਲਈ ਆਇਆ ਹਾਂ ਤਾਂ ਜੋ ਇਸਰਾਏਲ ਉਸ ਬਾਰੇ ਜਾਣ ਸਕੇ।” 32ਯੂਹੰਨਾ ਨੇ ਗਵਾਹੀ ਦੇ ਕੇ ਆਖਿਆ, ਮੈਂ ਆਤਮਾ ਨੂੰ ਸਵਰਗ ਤੋਂ ਘੁੱਗੀ ਦੀ ਤਰ੍ਹਾਂ ਉੱਤਰਦਿਆਂ ਅਤੇ ਉਸ ਉੱਪਰ ਠਹਿਰਿਆ ਵੇਖਿਆ। 33“ਮੈਂ ਵੀ ਨਹੀਂ ਜਾਣਦਾ ਸੀ ਕਿ ਮਸੀਹ ਕੌਣ ਹੈ, ਪਰ ਮੈਨੂੰ ਪਰਮੇਸ਼ੁਰ ਨੇ ਭੇਜਿਆ ਕਿ ਮੈਂ ਲੋਕਾਂ ਨੂੰ ਜਲ ਨਾਲ ਬਪਤਿਸਮਾ ਦੇਵਾਂ ਤੇ ਪਰਮੇਸ਼ੁਰ ਨੇ ਮੈਨੂੰ ਦੱਸਿਆ, ਤੂੰ ਆਤਮਾ ਨੂੰ ਸਵਰਗ ਤੋਂ ਉੱਤਰਦਿਆਂ ਅਤੇ ਇੱਕ ਮਨੁੱਖ ਉੱਤੇ ਠਹਿਰਦਿਆਂ ਵੇਖੇਂਗਾ ਤੇ ਉਹ ਪਵਿੱਤਰ ਆਤਮਾ ਨਾਲ ਲੋਕਾਂ ਨੂੰ ਬਪਤਿਸਮਾ ਦੇਵੇਗਾ 34ਮੈਂ ਗਵਾਹੀ ਦਿੰਦਾ ਹਾਂ ਕਿ ਉਹੀ ਪਰਮੇਸ਼ੁਰ ਦਾ ਪੁੱਤਰ ਹੈ।”
ਇੰਜੀਲ
5ਜਦ ਬਹੁਤ ਲੋਕ ਹੈਕਲ ਦੇ ਬਾਰੇ ਗੱਲਾਂ ਕਰਦੇ ਸਨ ਜੋ ਉਹ ਸੋਹਣੇ ਪੱਥਰਾਂ ਅਤੇ ਭੇਟਾਂ ਨਾਲ ਕਿਹੋ ਜਿਹੀ ਸੁਆਰੀ ਹੋਈ ਹੈ ਤਾਂ ਉਸ ਨੇ ਆਖਿਆ। 6ਜੋ ਇਹ ਚੀਜ਼ਾਂ ਜਿਹੜੀਆਂ ਤੁਸੀਂ ਵੇਖਦੇ ਹੋ ਉਹ ਦਿਨ ਆਉਣਗੇ ਜਿਨ੍ਹਾਂ ਵਿੱਚ ਇੱਥੇ ਪੱਥਰ ਉੱਤੇ ਪੱਥਰ ਨਾ ਛੱਡਿਆ ਜਾਵੇਗਾ ਜਿਹੜਾ ਡੇਗਿਆ ਨਾ ਜਾਵੇਗਾ। 7ਅੱਗੋਂ ਉਨ੍ਹਾਂ ਨੇ ਯਿਸੂ ਤੋਂ ਪੁੱਛਿਆ, ਫਿਰ ਗੁਰੂ ਜੀ, ਇਹ ਗੱਲਾਂ ਕਦੋਂ ਹੋਣਗੀਆਂ ਅਤੇ ਉਸ ਸਮੇਂ ਦਾ ਕੀ ਚਿੰਨ੍ਹ ਹੈ, ਜਦ ਇਹ ਗੱਲਾਂ ਹੋਣ ਲੱਗਣਗੀਆਂ? 10ਤਦ ਉਸ ਨੇ ਉਹਨਾਂ ਨੂੰ ਕਿਹਾ, ਕੌਮ-ਕੌਮ ਉੱਤੇ ਅਤੇ ਪਾਤਸ਼ਾਹੀ-ਪਾਤਸ਼ਾਹੀ ਉੱਤੇ ਚੜ੍ਹਾਈ ਕਰੇਗੀ। 11ਅਤੇ ਥਾਂ-ਥਾਂ ਕਾਲ ਅਤੇ ਵੱਡੇ ਭੂਚਾਲ ਅਤੇ ਮਹਾਂਮਾਰੀਆਂ ਪੈਣਗੀਆਂ ਅਤੇ ਭਿਆਨਕ ਚੀਜ਼ਾਂ ਅਤੇ ਵੱਡੀਆਂ ਨਿਸ਼ਾਨੀਆਂ ਅਕਾਸ਼ੋਂ ਪਰਗਟ ਹੋਣਗੀਆਂ। 20ਜਦ ਤੁਸੀਂ ਯਰੂਸ਼ਲਮ ਨੂੰ ਫ਼ੌਜਾਂ ਨਾਲ ਘੇਰਿਆ ਹੋਇਆ ਵੇਖੋ ਤਾਂ ਜਾਣੋ ਉਸ ਦੀ ਬਰਬਾਦੀ ਨੇੜੇ ਆ ਪਹੁੰਚੀ ਹੈ। 21ਤਦ ਉਹ ਜਿਹੜੇ ਯਹੂਦਿਯਾ ਵਿੱਚ ਹੋਣ ਪਹਾੜਾਂ ਵੱਲ ਭੱਜ ਜਾਣ ਅਤੇ ਉਹ ਜਿਹੜੇ ਉਸ ਦੇ ਵਿੱਚ ਹੋਣ ਸੋ ਨਿੱਕਲ ਜਾਣ ਅਤੇ ਜਿਹੜੇ ਖੇਤਾਂ ਵਿੱਚ ਹੋਣ ਉਸ ਦੇ ਅੰਦਰ ਨਾ ਵੜਨ। 22ਕਿਉਂ ਜੋ ਇਹ ਬਦਲਾ ਲੈਣ ਦੇ ਦਿਨ ਹਨ, ਇਸ ਲਈ ਜੋ ਸਭ ਲਿਖੀਆਂ ਹੋਈਆਂ ਗੱਲਾਂ ਪੂਰੀਆਂ ਹੋਣ। 23ਅਫ਼ਸੋਸ ਉਨ੍ਹਾਂ ਉੱਤੇ ਜਿਹੜੀਆਂ ਉਨ੍ਹਾਂ ਦਿਨਾਂ ਵਿੱਚ ਗਰਭਵਤੀਆਂ ਅਤੇ ਦੁੱਧ ਚੁੰਘਾਉਣ ਵਾਲੀਆਂ ਹੋਣ ਕਿਉਂ ਜੋ ਧਰਤੀ ਉੱਤੇ ਵੱਡਾ ਕਲੇਸ਼ ਅਤੇ ਇਸ ਪਰਜਾ ਉੱਤੇ ਕ੍ਰੋਧ ਹੋਵੇਗਾ। 24ਉਹ ਤਲਵਾਰ ਦੀ ਧਾਰ ਨਾਲ ਮਾਰੇ ਜਾਣਗੇ ਅਤੇ ਗੁਲਾਮ ਹੋ ਕੇ ਸਭ ਕੌਮਾਂ ਵਿੱਚ ਪੁਚਾਏ ਜਾਣਗੇ ਅਤੇ ਯਰੂਸ਼ਲਮ ਪਰਾਈਆਂ ਕੌਮਾਂ ਤੋਂ ਲਤਾੜਿਆ ਜਾਵੇਗਾ ਜਦ ਤੱਕ ਪਰਾਈਆਂ ਕੌਮਾਂ ਦੇ ਸਮੇਂ ਪੂਰੇ ਨਾ ਹੋਣ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਜਨਵਰੀ 7 ਸਿਵਲ ਕੈਲੰਡਰ ਦਾ ਜਨਵਰੀ 20 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ