ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜਨਵਰੀ 2027 › ਜਨਵਰੀ 21
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 21 ਜਨਵਰੀ 2027
ਵੀਰਵਾਰ · ਆਮ ਸਮੇਂ ਦਾ ਦੂਜਾ ਹਫ਼ਤਾ
ਤਿਉਹਾਰ ਅਤੇ ਸੰਤ
ਆਮ ਸਮੇਂ ਦੇ ਦੂਜੇ ਹਫ਼ਤੇ ਦਾ ਵੀਰਵਾਰ
ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਲਾਲ
ਸੰਤ ਐਗਨੇਸ, ਕੁਆਰੀ ਅਤੇ ਸ਼ਹੀਦ · ਯਾਦਗਾਰੀ ਦਿਨ
ਦਿਨ ਦੇ ਪਾਠ
ਪਹਿਲਾ ਪਾਠ
25ਇਸ ਲਈ ਉਹ ਉਨ੍ਹਾਂ ਦਾ ਜਿਹੜੇ ਉਹ ਦੇ ਰਾਹੀਂ ਪਰਮੇਸ਼ੁਰ ਦੇ ਕੋਲ ਆਉਂਦੇ ਹਨ, ਪੂਰਾ ਛੁਟਕਾਰਾ ਕਰ ਸਕਦਾ ਹੈ ਕਿਉਂ ਜੋ ਉਹ ਉਨ੍ਹਾਂ ਦੀ ਸਿਫ਼ਾਰਸ਼ ਕਰਨ ਨੂੰ ਸਦਾ ਜਿਉਂਦਾ ਹੈ। 26ਇਹੋ ਜਿਹਾ ਪ੍ਰਧਾਨ ਜਾਜਕ ਸਾਡੇ ਲਈ ਫੱਬਦਾ ਸੀ ਜਿਹੜਾ ਪਵਿੱਤਰ, ਨਿਰਦੋਸ਼, ਨਿਰਮਲ, ਪਾਪੀਆਂ ਤੋਂ ਨਿਆਰਾ ਅਤੇ ਅਕਾਸ਼ਾਂ ਤੋਂ ਉੱਚਾ ਕੀਤਾ ਹੋਇਆ ਹੋਵੇ। 27ਜਿਸ ਨੂੰ ਉਨ੍ਹਾਂ ਪ੍ਰਧਾਨ ਜਾਜਕਾਂ ਵਾਂਗੂੰ ਲੋੜ ਨਹੀਂ ਕਿ ਪਹਿਲਾਂ ਆਪਣਿਆਂ ਅਤੇ ਫਿਰ ਪਰਜਾ ਦੇ ਪਾਪਾਂ ਲਈ ਬਲੀਦਾਨ ਹਰ ਰੋਜ਼ ਚੜ੍ਹਾਇਆ ਕਰੇ, ਕਿਉਂਕਿ ਉਹ ਨੇ ਆਪਣੇ ਆਪ ਨੂੰ ਬਲੀਦਾਨ ਕਰਕੇ ਚੜਾਉਣ ਦੁਆਰਾ ਇੱਕੋ ਵਾਰ ਇਹ ਕਰ ਦਿੱਤਾ। 28ਬਿਵਸਥਾ ਤਾਂ ਮਨੁੱਖਾਂ ਨੂੰ ਜਿਹੜੇ ਕਮਜ਼ੋਰ ਹਨ ਪ੍ਰਧਾਨ ਜਾਜਕ ਠਹਿਰਾਉਂਦੀ ਹੈ ਪਰ ਸਹੁੰ ਦਾ ਬਚਨ ਜਿਹੜਾ ਬਿਵਸਥਾ ਦੇ ਬਾਅਦ ਹੋਇਆ ਸੀ ਪੁੱਤਰ ਨੂੰ ਜੋ ਸਦਾ ਤੱਕ ਸਿੱਧ ਕੀਤਾ ਹੋਇਆ ਹੈ, ਪਰਧਾਨ ਜਾਜਕ ਠਹਿਰਾਉਂਦਾ ਹੈ। 8:1ਹੁਣ ਜਿਹੜੀਆਂ ਗੱਲਾਂ ਅਸੀਂ ਆਖਦੇ ਹਾਂ ਉਨ੍ਹਾਂ ਵਿੱਚੋਂ ਮੁੱਖ ਗੱਲ ਇਹ ਹੈ ਕਿ ਸਾਡਾ ਇਹੋ ਜਿਹਾ ਇੱਕ ਪ੍ਰਧਾਨ ਜਾਜਕ ਹੈ ਜਿਹੜਾ ਸਵਰਗ ਉੱਤੇ ਅੱਤ ਮਹਾਨ ਪਰਮੇਸ਼ੁਰ ਦੇ ਸਿੰਘਾਸਣ ਦੇ ਸੱਜੇ ਪਾਸੇ ਬਿਰਾਜਮਾਨ ਹੈ। 2ਉਹ ਪਵਿੱਤਰ ਸਥਾਨ ਦਾ ਅਤੇ ਉਸ ਡੇਰੇ ਦਾ ਸੇਵਕ ਹੈ ਜਿਸ ਨੂੰ ਮਨੁੱਖ ਨੇ ਨਹੀਂ ਸਗੋਂ ਪ੍ਰਭੂ ਨੇ ਖੜ੍ਹਾ ਕੀਤਾ। 3ਹਰੇਕ ਪ੍ਰਧਾਨ ਜਾਜਕ ਭੇਟਾਂ ਅਤੇ ਬਲੀਦਾਨ ਚੜ੍ਹਾਉਣ ਲਈ ਠਹਿਰਾਇਆ ਜਾਂਦਾ ਹੈ, ਇਸ ਕਾਰਨ ਜ਼ਰੂਰੀ ਸੀ ਕਿ ਇਹ ਦੇ ਕੋਲ ਵੀ ਚੜ੍ਹਾਉਣ ਨੂੰ ਕੁਝ ਹੋਵੇ। 4ਜੇ ਉਹ ਧਰਤੀ ਉੱਤੇ ਹੁੰਦਾ ਤਾਂ ਉਹ ਕਦੇ ਵੀ ਜਾਜਕ ਨਾ ਹੁੰਦਾ, ਕਿਉਂਕਿ ਬਿਵਸਥਾ ਦੇ ਅਨੁਸਾਰ ਭੇਟਾਂ ਚੜ੍ਹਾਉਣ ਵਾਲੇ ਇੱਥੇ ਹਨ। 5ਜਿਹੜੇ ਸਵਰਗੀ ਵਸਤਾਂ ਦੇ ਨਮੂਨੇ ਅਤੇ ਪਰਛਾਵੇਂ ਦੀ ਸੇਵਾ ਉਸੇ ਤਰ੍ਹਾਂ ਕਰਦੇ ਹਨ ਜਿਵੇਂ ਮੂਸਾ ਨੂੰ ਜਦੋਂ ਉਹ ਡੇਰਾ ਬਣਾਉਣ ਲੱਗਾ ਤਾਂ ਪਰਮੇਸ਼ੁਰ ਵੱਲੋਂ ਹੁਕਮ ਮਿਲਿਆ ਕਿ ਵੇਖ, ਸਭ ਕੁਝ ਉਸੇ ਨਮੂਨੇ ਦੇ ਅਨੁਸਾਰ ਬਣਾਈਂ ਜਿਹੜਾ ਤੈਨੂੰ ਪਰਬਤ ਉੱਤੇ ਵਿਖਾਇਆ ਗਿਆ ਸੀ। 6ਪਰ ਹੁਣ ਮਸੀਹ ਨੂੰ ਹੋਰ ਵੀ ਚੰਗੀ ਸੇਵਕਾਈ ਮਿਲੀ ਕਿਉਂਕਿ ਉਹ ਉੱਤਮ ਨੇਮ ਦਾ ਵਿਚੋਲਾ ਹੋਇਆ ਜਿਹੜਾ ਚੰਗੇ ਵਾਇਦਿਆਂ ਉੱਤੇ ਬੰਨ੍ਹਿਆ ਹੋਇਆ ਹੈ।
ਜਵਾਬੀ ਭਜਨ
6ਬਲੀਦਾਨ ਅਤੇ ਭੇਟ ਤੋਂ ਤੂੰ ਪਰਸੰਨ ਨਹੀਂ ਹੁੰਦਾ, ਤੂੰ ਮੇਰੇ ਕੰਨ ਖੋਲੇ ਹਨ, ਹੋਮ ਬਲੀ ਅਤੇ ਪਾਪ ਬਲੀ ਤੂੰ ਨਹੀਂ ਚਾਹੀ। 7ਤਦ ਮੈਂ ਆਖਿਆ, ਵੇਖ, ਮੈਂ ਆਇਆ ਹਾਂ! ਪੁਸਤਕ ਦੀ ਪੱਤ੍ਰੀ ਵਿੱਚ ਮੇਰੇ ਲਈ ਲਿਖਿਆ ਹੋਇਆ ਹੈ 8ਕਿ ਤੇਰੀ ਇੱਛਿਆ ਨੂੰ ਪੂਰਿਆਂ ਕਰਨ ਵਿੱਚ, ਹੇ ਮੇਰੇ ਪਰਮੇਸ਼ੁਰ, ਮੈਂ ਪਰਸੰਨ ਹਾਂ, ਅਤੇ ਤੇਰੀ ਬਿਵਸਥਾ ਮੇਰੇ ਹਿਰਦੇ ਦੇ ਅੰਦਰ ਹੈ। 9ਮੈਂ ਮਹਾਂ-ਸਭਾ ਵਿੱਚ ਧਰਮ ਦੀ ਖੁਸ਼ਖਬਰੀ ਦਾ ਪ੍ਰਚਾਰ ਕੀਤਾ ਹੈ, ਵੇਖ, ਮੈਂ ਆਪਣੇ ਬੁੱਲ੍ਹਾਂ ਨੂੰ ਨਹੀਂ ਰੋਕਾਂਗਾ, ਹੇ ਯਹੋਵਾਹ, ਤੂੰ ਇਹ ਜਾਣਦਾ ਹੈਂ। 16ਜਿੰਨੇ ਤੇਰੇ ਖੋਜ਼ੀ ਹਨ, ਓਹ ਤੇਰੇ ਵਿੱਚ ਖੁਸ਼ ਤੇ ਅਨੰਦ ਹੋਣ, ਅਤੇ ਜਿਹੜੇ ਤੇਰੀ ਮੁਕਤੀ ਦੇ ਪ੍ਰੇਮੀ ਹਨ, ਓਹ ਸਦਾ ਆਖਦੇ ਰਹਿਣ, “ਯਹੋਵਾਹ ਦੀ ਵਡਿਆਈ ਹੋਵੇ!”
ਇੰਜੀਲ
7ਯਿਸੂ ਆਪਣੇ ਚੇਲਿਆਂ ਸਣੇ ਝੀਲ ਵੱਲ ਚੱਲਿਆ ਗਿਆ ਅਤੇ ਗਲੀਲ ਤੋਂ ਲੋਕਾਂ ਦੀ ਵੱਡੀ ਭੀੜ ਉਸ ਦੇ ਪਿੱਛੇ ਤੁਰ ਪਈ। 8ਯਹੂਦਿਯਾ, ਯਰੂਸ਼ਲਮ, ਅਦੂਮ ਅਤੇ ਯਰਦਨ ਦੇ ਪਾਰੋਂ ਅਤੇ ਸੂਰ ਅਤੇ ਸੈਦਾ ਦੇ ਆਲੇ ਦੁਆਲਿਓਂ ਇੱਕ ਵੱਡੀ ਭੀੜ ਇਹ ਸੁਣ ਕੇ ਜੋ ਉਹ ਕਿੰਨੇ ਵੱਡੇ-ਵੱਡੇ ਕੰਮ ਕਰਦਾ ਹੈ, ਉਹ ਦੇ ਕੋਲ ਆਈ। 9ਤਾਂ ਉਹ ਨੇ ਆਪਣੇ ਚੇਲਿਆਂ ਨੂੰ ਕਿਹਾ, ਭੀੜ ਦੇ ਕਾਰਨ ਇੱਕ ਕਿਸ਼ਤੀ ਮੇਰੇ ਲਈ ਤਿਆਰ ਕਰੋ ਤਾਂ ਕਿ ਲੋਕ ਮੈਨੂੰ ਦਬਾ ਨਾ ਲੈਣ। 10ਕਿਉਂਕਿ ਉਹ ਨੇ ਬਹੁਤਿਆਂ ਨੂੰ ਚੰਗਾ ਕੀਤਾ ਸੀ ਐਥੋਂ ਤੱਕ ਕਿ ਜਿੰਨੇ ਰੋਗੀ ਸਨ, ਉਹ ਉਸ ਨੂੰ ਛੋਹਣ ਲਈ ਉਸ ਉੱਤੇ ਡਿੱਗਦੇ ਜਾਂਦੇ ਸਨ। 11ਅਤੇ ਜਿਹਨਾਂ ਵਿੱਚ ਅਸ਼ੁੱਧ ਆਤਮਾਵਾਂ ਸਨ ਜਦੋਂ ਉਹ ਨੂੰ ਵੇਖਿਆ ਤਾਂ ਉਹ ਦੇ ਅੱਗੇ ਡਿੱਗ ਪਏ ਅਤੇ ਚੀਕਾਂ ਮਾਰ ਕੇ ਬੋਲੇ, ਤੂੰ ਪਰਮੇਸ਼ੁਰ ਦਾ ਪੁੱਤਰ ਹੈਂ! 12ਤਦ ਉਸ ਨੇ ਉਨ੍ਹਾਂ ਨੂੰ ਚਿਤਾਵਨੀ ਦੇ ਕੇ ਕਿਹਾ ਜੋ ਮੈਨੂੰ ਉਜਾਗਰ ਨਾ ਕਰੋ!।
ਅੱਜ ਦੇ ਸੰਤ
- ਸੰਤ ਐਗਨੇਸ, ਕੁਆਰੀ ਅਤੇ ਸ਼ਹੀਦ
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ