ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜਨਵਰੀ 2027 › ਜਨਵਰੀ 21
ਆਰਥੋਡਾਕਸ ਕੈਲੰਡਰ · 8 ਜਨਵਰੀ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 21 ਜਨਵਰੀ 2027
ਵੀਰਵਾਰ · ਪੰਤੇਕੁਸਤ ਤੋਂ ਬਾਅਦ 34ਵਾਂ ਹਫ਼ਤਾ · ਸੁਰ 8
ਤਿਉਹਾਰ ਅਤੇ ਸੰਤ
Afterfeast of the Theophany
ਵਰਤ
ਕੋਈ ਵਰਤ ਨਹੀਂ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਪੱਤ੍ਰੀ
1ਅਤੇ ਇਹ ਮਲਕਿਸਿਦਕ ਸਾਲੇਮ ਦਾ ਰਾਜਾ ਅਤੇ ਅੱਤ ਮਹਾਨ ਪਰਮੇਸ਼ੁਰ ਦਾ ਜਾਜਕ ਜਿਹੜਾ ਅਬਰਾਹਾਮ ਨੂੰ ਜਿਸ ਵੇਲੇ ਉਹ ਰਾਜਿਆਂ ਨੂੰ ਵੱਢ ਕੇ ਮੁੜਿਆ ਆਉਂਦਾ ਸੀ ਆ ਮਿਲਿਆ ਅਤੇ ਉਹ ਨੂੰ ਅਸੀਸ ਦਿੱਤੀ। 2ਜਿਸ ਨੂੰ ਅਬਰਾਹਾਮ ਨੇ ਸਾਰੀਆਂ ਵਸਤਾਂ ਦਾ ਦਸਵੰਧ ਦਿੱਤਾ ਉਹ ਪਹਿਲਾਂ ਆਪਣੇ ਨਾਮ ਦੇ ਅਨੁਸਾਰ ਧਰਮ ਦਾ ਰਾਜਾ ਅਤੇ ਫੇਰ ਸਾਲੇਮ ਦਾ ਰਾਜਾ ਵੀ ਅਰਥਾਤ ਸ਼ਾਂਤੀ ਦਾ ਰਾਜਾ। 3ਜਿਸ ਦਾ ਨਾ ਪਿਤਾ ਨਾ ਮਾਤਾ ਨਾ ਕੁੱਲਪੱਤ੍ਰੀ ਹੈ, ਜਿਸ ਦੇ ਨਾ ਦਿਨਾਂ ਦਾ ਆਦ ਅਤੇ ਨਾ ਜੀਵਨ ਦਾ ਅੰਤ ਹੈ ਪਰੰਤੂ ਪਰਮੇਸ਼ੁਰ ਦੇ ਪੁੱਤਰ ਦੇ ਸਮਾਨ ਕੀਤਾ ਹੋਇਆ ਸਦਾ ਜਾਜਕ ਬਣਿਆ ਰਹਿੰਦਾ ਹੈ। 4ਹੁਣ ਧਿਆਨ ਕਰੋ ਕਿ ਇਹ ਕਿੰਨ੍ਹਾਂ ਮਹਾਨ ਸੀ ਜਿਸ ਨੂੰ ਘਰਾਣੇ ਦੇ ਹਾਕਮ ਅਬਰਾਹਾਮ ਨੇ ਲੁੱਟ ਦੇ ਮਾਲ ਵਿੱਚੋਂ ਸਭ ਤੋਂ ਚੰਗੀਆਂ ਵਸਤਾਂ ਦਾ ਦਸਵੰਧ ਦਿੱਤਾ। 5ਅਤੇ ਲੇਵੀ ਦੀ ਸੰਤਾਨ ਵਿੱਚੋਂ ਜਿਨ੍ਹਾਂ ਨੂੰ ਜਾਜਕਾਂ ਦੀ ਪਦਵੀ ਮਿਲਦੀ ਹੈ, ਉਨ੍ਹਾਂ ਨੂੰ ਉਸ ਪਰਜਾ ਤੋਂ ਅਰਥਾਤ ਆਪਣਿਆਂ ਭਰਾਵਾਂ ਤੋਂ ਭਾਵੇਂ ਉਹ ਅਬਰਾਹਾਮ ਦੀ ਅੰਸ ਵਿੱਚੋਂ ਹਨ ਬਿਵਸਥਾ ਦੇ ਅਨੁਸਾਰ ਦਸਵੰਧ ਲੈਣ ਦਾ ਹੁਕਮ ਹੈ। 6ਪਰ ਜਿਸ ਦੀ ਕੁੱਲਪੱਤ੍ਰੀ ਉਨ੍ਹਾਂ ਨਾਲ ਰਲਦੀ ਨਹੀਂ ਸੀ ਉਹ ਨੇ ਅਬਰਾਹਾਮ ਤੋਂ ਦਸਵੰਧ ਲਿਆ ਅਤੇ ਉਹ ਨੂੰ ਬਰਕਤ ਦਿੱਤੀ ਜਿਸ ਨੂੰ ਵਾਇਦੇ ਦਿੱਤੇ ਹੋਏ ਸਨ।
ਇੰਜੀਲ
28ਜਦ ਇਹ ਗੱਲਾਂ ਪੂਰੀਆਂ ਹੋਣ ਲੱਗਣ ਤਾਂ ਆਪਣੇ ਸਿਰ ਉੱਪਰ ਉੱਠਾਓ, ਇਸ ਲਈ ਜੋ ਤੁਹਾਡਾ ਛੁਟਕਾਰਾ ਨੇੜੇ ਆਇਆ ਹੈ।” 29ਉਸ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਦਿੱਤਾ ਕਿ ਹੰਜ਼ੀਰ ਦੇ ਰੁੱਖ ਨੂੰ ਅਤੇ ਸਾਰਿਆਂ ਰੁੱਖਾਂ ਨੂੰ ਵੇਖੋ। 30ਜਦ ਉਨ੍ਹਾਂ ਦੇ ਪੱਤੇ ਨਿੱਕਲਦੇ ਹਨ ਤਾਂ ਤੁਸੀਂ ਵੇਖ ਕੇ ਆਪੇ ਜਾਣ ਲੈਂਦੇ ਹੋ ਜੋ ਹੁਣ ਗਰਮੀ ਦੀ ਰੁੱਤ ਨੇੜੇ ਹੈ। 31ਇਸੇ ਪ੍ਰਕਾਰ ਹੀ ਜਦ ਤੁਸੀਂ ਵੇਖੋ ਜੋ ਇਹ ਗੱਲਾਂ ਹੁੰਦੀਆਂ ਹਨ ਤਾਂ ਜਾਣ ਲਓ ਕਿ ਪਰਮੇਸ਼ੁਰ ਦਾ ਰਾਜ ਨੇੜੇ ਹੈ। 32ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦ ਤੱਕ ਸਭ ਗੱਲਾਂ ਨਾ ਹੋ ਜਾਣ ਇਸ ਪੀੜ੍ਹੀ ਦਾ ਅੰਤ ਨਾ ਹੋਵੇਗਾ। 33ਅਕਾਸ਼ ਅਤੇ ਧਰਤੀ ਟਲ ਜਾਣਗੇ, ਪਰ ਮੇਰੇ ਬਚਨ ਕਦੀ ਨਾ ਟਲਣਗੇ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਜਨਵਰੀ 8 ਸਿਵਲ ਕੈਲੰਡਰ ਦਾ ਜਨਵਰੀ 21 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ