ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜਨਵਰੀ 2027 › ਜਨਵਰੀ 22
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 22 ਜਨਵਰੀ 2027
ਸ਼ੁੱਕਰਵਾਰ · ਆਮ ਸਮੇਂ ਦਾ ਦੂਜਾ ਹਫ਼ਤਾ
ਤਿਉਹਾਰ ਅਤੇ ਸੰਤ
ਆਮ ਸਮੇਂ ਦੇ ਦੂਜੇ ਹਫ਼ਤੇ ਦਾ ਸ਼ੁੱਕਰਵਾਰ
ਇੱਛਿਕ ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਹਰਾ
ਸੰਤ ਵਿਨਸੈਂਟ, ਡੀਕਨ ਅਤੇ ਸ਼ਹੀਦ · ਇੱਛਿਕ ਯਾਦਗਾਰੀ ਦਿਨ
ਵਰਤ ਅਤੇ ਤੋਬਾ
ਤੋਬਾ ਦਾ ਦਿਨ
ਹਰ ਸ਼ੁੱਕਰਵਾਰ ਤੋਬਾ ਦਾ ਦਿਨ ਹੈ; ਹਰ ਬਿਸ਼ਪ ਕਾਨਫ਼ਰੰਸ ਤੈਅ ਕਰਦੀ ਹੈ ਕਿ ਇਸ ਨੂੰ ਕਿਵੇਂ ਮਨਾਉਣਾ ਹੈ: ਮਾਸ ਤੋਂ ਪਰਹੇਜ਼ ਜਾਂ ਤੋਬਾ ਦਾ ਕੋਈ ਹੋਰ ਕੰਮ। ਵਰਤ 18 ਤੋਂ 59 ਸਾਲ ਤੱਕ, ਪਰਹੇਜ਼ 14 ਸਾਲ ਤੋਂ ਲਾਜ਼ਮੀ ਹੈ।
ਦਿਨ ਦੇ ਪਾਠ
ਪਹਿਲਾ ਪਾਠ
6ਪਰ ਹੁਣ ਮਸੀਹ ਨੂੰ ਹੋਰ ਵੀ ਚੰਗੀ ਸੇਵਕਾਈ ਮਿਲੀ ਕਿਉਂਕਿ ਉਹ ਉੱਤਮ ਨੇਮ ਦਾ ਵਿਚੋਲਾ ਹੋਇਆ ਜਿਹੜਾ ਚੰਗੇ ਵਾਇਦਿਆਂ ਉੱਤੇ ਬੰਨ੍ਹਿਆ ਹੋਇਆ ਹੈ। 7ਪਰ ਜੇ ਉਹ ਪਹਿਲਾ ਨੇਮ ਬੇਦੋਸ਼ ਹੁੰਦਾ ਤਾਂ ਦੂਜੇ ਲਈ ਥਾਂ ਨਾ ਲੱਭੀ ਜਾਂਦੀ। 8ਕਿਉਂ ਜੋ ਉਹ ਉਨ੍ਹਾਂ ਉੱਤੇ ਦੋਸ਼ ਲਾ ਕੇ ਕਹਿੰਦਾ ਹੈ ਕਿ ਵੇਖੋ, ਉਹ ਦਿਨ ਆ ਰਹੇ ਹਨ, ਪ੍ਰਭੂ ਆਖਦਾ ਹੈ, ਕਿ ਮੈਂ ਇਸਰਾਏਲ ਦੇ ਘਰਾਣੇ ਅਤੇ ਯਹੂਦਾਹ ਦੇ ਘਰਾਣੇ ਨਾਲ ਇੱਕ ਨਵਾਂ ਨੇਮ ਬੰਨ੍ਹਾਂਗਾ, 9ਉਸ ਨੇਮ ਵਾਂਗੂੰ ਨਹੀਂ, ਜਿਹੜਾ ਮੈਂ ਉਹਨਾਂ ਦੇ ਪੁਰਖਿਆਂ ਨਾਲ ਉਸ ਦਿਨ ਬੰਨ੍ਹਿਆ ਸੀ ਜਿਸ ਦਿਨ ਮੈਂ ਉਹਨਾਂ ਦਾ ਹੱਥ ਫੜ੍ਹਿਆ ਕਿ ਉਹਨਾਂ ਨੂੰ ਮਿਸਰ ਦੇਸ ਵਿੱਚੋਂ ਬਾਹਰ ਲਿਆਵਾਂ, ਉਹ ਤਾਂ ਮੇਰੇ ਨਾਮ ਉੱਤੇ ਕਾਇਮ ਨਾ ਰਹੇ, ਅਤੇ ਮੈਂ ਉਹਨਾਂ ਦੀ ਕੁਝ ਪਰਵਾਹ ਨਾ ਕੀਤੀ, ਪ੍ਰਭੂ ਆਖਦਾ ਹੈ। 10ਇਹ ਉਹ ਨੇਮ ਹੈ ਜਿਹੜਾ ਮੈਂ ਇਸਰਾਏਲ ਦੇ ਘਰਾਣੇ ਨਾਲ ਬੰਨ੍ਹਾਂਗਾ, ਉਨ੍ਹਾਂ ਦਿਨਾਂ ਦੇ ਬਾਅਦ, ਪ੍ਰਭੂ ਆਖਦਾ ਹੈ, ਮੈਂ ਆਪਣੀ ਬਿਵਸਥਾ ਉਹਨਾਂ ਦੇ ਮਨਾਂ ਵਿੱਚ ਪਾਵਾਂਗਾ, ਅਤੇ ਉਹਨਾਂ ਦਿਆਂ ਦਿਲਾਂ ਉੱਤੇ ਉਨ੍ਹਾਂ ਨੂੰ ਲਿਖਾਂਗਾ। ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੀ ਪਰਜਾ ਹੋਣਗੇ। 11ਹਰ ਕੋਈ ਆਪਣੇ ਦੇਸ ਵਾਲਿਆਂ ਨੂੰ ਅਤੇ ਆਪਣੇ ਭਾਈ ਨੂੰ ਨਹੀਂ ਸਿਖਾਵੇਗਾ, ਕਿ ਤੁਸੀਂ ਪ੍ਰਭੂ ਨੂੰ ਜਾਣੋ, ਕਿਉਂ ਜੋ ਸਾਰੇ ਮੈਨੂੰ ਜਾਨਣਗੇ, ਉਹਨਾਂ ਦੇ ਛੋਟੇ ਤੋਂ ਲੈ ਕੇ ਵੱਡੇ ਤੱਕ। 12ਮੈਂ ਤਾਂ ਉਹਨਾਂ ਦੇ ਕੁਧਰਮਾਂ ਉੱਤੇ ਤਰਸਵਾਨ ਹੋਵਾਂਗਾ, ਅਤੇ ਉਹਨਾਂ ਦੇ ਪਾਪਾਂ ਨੂੰ ਫੇਰ ਕਦੇ ਚੇਤੇ ਨਾ ਕਰਾਂਗਾ। 13ਜਦੋਂ ਉਹ ਨੇ ਨਵਾਂ ਨੇਮ ਆਖਿਆ ਤਾਂ ਪਹਿਲੇ ਨੂੰ ਪੁਰਾਣਾ ਠਹਿਰਾਇਆ ਹੈ। ਪਰ ਜੋ ਕੁਝ ਪੁਰਾਣਾ ਹੋਇਆ ਅਤੇ ਬਹੁਤ ਸਮੇਂ ਤੋਂ ਹੈ ਉਹ ਅਲੋਪ ਹੋਣ ਦੇ ਨੇੜੇ ਹੈ।
ਜਵਾਬੀ ਭਜਨ
7ਹੇ ਯਹੋਵਾਹ, ਆਪਣੀ ਦਯਾ ਸਾਨੂੰ ਵਿਖਾ, ਅਤੇ ਆਪਣੀ ਮੁਕਤੀ ਸਾਨੂੰ ਬਖਸ਼!। 9ਨਿਸੰਗ ਉਹ ਦਾ ਛੁਟਕਾਰਾ ਉਹ ਦੇ ਭੈਅ ਮੰਨਣ ਵਾਲਿਆਂ ਦੇ ਨੇੜੇ ਹੈ, ਕਿ ਸਾਡੇ ਦੇਸ ਵਿੱਚ ਮਹਿਮਾ ਵੱਸੇ! 10ਦਯਾ ਅਤੇ ਸਚਿਆਈ ਆਪੋ ਵਿੱਚ ਮਿਲ ਗਈਆਂ, ਧਰਮ ਅਤੇ ਸ਼ਾਂਤੀ ਨੇ ਇੱਕ ਦੂਏ ਨੂੰ ਚੁੰਮਿਆ ਹੈ। 11ਸਚਿਆਈ ਧਰਤੀ ਵਿੱਚੋਂ ਉੱਗਦੀ ਹੈ, ਅਤੇ ਸਵਰਗ ਤੋਂ ਧਰਮ ਝਾਕਦਾ ਹੈ। 12ਫੇਰ ਯਹੋਵਾਹ ਉੱਤਮ ਪਦਾਰਥ ਬਖ਼ਸ਼ੇਗਾ, ਅਤੇ ਸਾਡੀ ਧਰਤੀ ਆਪਣੀ ਉਪਜ ਦੇਵੇਗੀ। 13ਧਰਮ ਉਹ ਦੇ ਅੱਗੇ-ਅੱਗੇ ਚੱਲੇਗਾ, ਅਤੇ ਉਹ ਦੇ ਖੁਰਿਆਂ ਨੂੰ ਇੱਕ ਰਸਤਾ ਬਣਾਵੇਗਾ।
ਇੰਜੀਲ
13ਫੇਰ ਉਹ ਪਹਾੜ ਉੱਤੇ ਚੜ੍ਹ ਕੇ ਜਿਨ੍ਹਾਂ ਨੂੰ ਉਹ ਆਪ ਚਾਹੁੰਦਾ ਸੀ, ਉਨ੍ਹਾਂ ਨੂੰ ਕੋਲ ਸੱਦਿਆ ਅਤੇ ਉਹ ਉਸ ਦੇ ਕੋਲ ਆਏ। 14ਅਤੇ ਉਹ ਨੇ ਬਾਰਾਂ ਪੁਰਸ਼ ਠਹਿਰਾਏ (ਉਹਨਾਂ ਨੂੰ ਉਸਨੇ ਰਸੂਲ ਆਖਿਆ) ਜੋ ਉਹ ਦੇ ਨਾਲ ਰਹਿਣ ਅਤੇ ਉਹ ਉਨ੍ਹਾਂ ਨੂੰ ਭੇਜੇ, ਜੋ ਪਰਚਾਰ ਕਰਨ। 15ਉਨ੍ਹਾਂ ਨੂੰ ਬਿਮਾਰਾਂ ਨੂੰ ਚੰਗੇ ਕਰਨ ਅਤੇ ਭੂਤਾਂ ਨੂੰ ਕੱਢਣ ਦਾ ਅਧਿਕਾਰ ਦਿੱਤਾ। 16ਅਤੇ ਉਹ ਇਹ ਹਨ, ਸ਼ਮਊਨ ਜਿਸ ਦਾ ਨਾਮ ਉਹ ਨੇ ਪਤਰਸ ਰੱਖਿਆ, 17ਅਤੇ ਜ਼ਬਦੀ ਦਾ ਪੁੱਤਰ ਯਾਕੂਬ ਅਤੇ ਯਾਕੂਬ ਦਾ ਭਰਾ ਯੂਹੰਨਾ ਜਿਨ੍ਹਾਂ ਦੋਵਾਂ ਦਾ ਨਾਮ ਉਹ ਨੇ ਬਨੀ-ਰੋਗਿਜ਼ ਰੱਖਿਆ ਅਰਥਾਤ ਗਰਜਣ ਦੇ ਪੁੱਤਰ 18ਅਤੇ ਅੰਦ੍ਰਿਯਾਸ ਅਤੇ ਫ਼ਿਲਿਪੁੱਸ ਅਤੇ ਬਰਥੁਲਮਈ ਅਤੇ ਮੱਤੀ ਅਤੇ ਥੋਮਾ ਅਤੇ ਹਲਫ਼ਾ ਦਾ ਪੁੱਤਰ ਯਾਕੂਬ ਅਤੇ ਥੱਦਈ ਅਤੇ ਸ਼ਮਊਨ ਕਨਾਨੀ 19ਅਤੇ ਯਹੂਦਾ ਇਸਕਰਿਯੋਤੀ, ਜਿਸ ਨੇ ਉਸ ਨੂੰ ਫੜਵਾ ਵੀ ਦਿੱਤਾ ਸੀ।
ਅੱਜ ਦੇ ਸੰਤ
- ਸੰਤ ਵਿਨਸੈਂਟ, ਡੀਕਨ ਅਤੇ ਸ਼ਹੀਦ
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ