Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜਨਵਰੀ 2027 › ਜਨਵਰੀ 22

ਆਰਥੋਡਾਕਸ ਕੈਲੰਡਰ · 9 ਜਨਵਰੀ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 22 ਜਨਵਰੀ 2027

ਸ਼ੁੱਕਰਵਾਰ · ਪੰਤੇਕੁਸਤ ਤੋਂ ਬਾਅਦ 34ਵਾਂ ਹਫ਼ਤਾ · ਸੁਰ 8

ਤਿਉਹਾਰ ਅਤੇ ਸੰਤ

Afterfeast of the Theophany

ਵਰਤ ਦਾ ਦਿਨ

ਮੱਛੀ ਦੀ ਇਜਾਜ਼ਤ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

ਇਬਰਾ 7:18–25

18ਪਹਿਲਾ ਹੁਕਮ ਕਮਜ਼ੋਰ ਅਤੇ ਨਿਸਫਲ ਹੋਣ ਕਰਕੇ ਰੱਦੀ ਹੋ ਜਾਂਦਾ ਹੈ। 19ਕਿਉਂਕਿ ਬਿਵਸਥਾ ਨੇ ਕੁਝ ਵੀ ਸੰਪੂਰਨ ਨਹੀਂ ਕੀਤਾ, ਅਤੇ ਉਹ ਦੇ ਥਾਂ ਉਸ ਨਾਲੋਂ ਇੱਕ ਚੰਗੀ ਆਸ ਰੱਖੀ ਪਈ ਹੈ ਜਿਸ ਦੇ ਰਾਹੀਂ ਅਸੀਂ ਪਰਮੇਸ਼ੁਰ ਦੇ ਨੇੜੇ ਪਹੁੰਚਦੇ ਹਾਂ। 20ਅਤੇ ਮਸੀਹ ਦੀ ਨਿਯੁਕਤੀ ਬਿਨ੍ਹਾਂ ਸਹੁੰ ਖਾਧੇ ਨਹੀਂ ਹੋਈ 21ਕਿਉਂ ਜੋ ਉਹ ਬਿਨ੍ਹਾਂ ਸਹੁੰ ਖਾਧੇ ਜਾਜਕ ਬਣੇ ਹਨ ਪਰ ਇਹ ਸਹੁੰ ਖਾਣ ਨਾਲ ਉਸ ਤੋਂ ਬਣਿਆ ਜਿਸ ਨੇ ਉਸ ਨੂੰ ਆਖਿਆ, - 22ਪ੍ਰਭੂ ਨੇ ਸਹੁੰ ਖਾਧੀ, ਅਤੇ ਉਹ ਨਹੀਂ ਬਦਲੇਗਾ, ਤੂੰ ਸਦਾ ਤੱਕ ਦਾ ਜਾਜਕ ਹੈਂ। ਜੋ ਯਿਸੂ ਇੱਕ ਹੋਰ ਵੀ ਉੱਤਮ ਨੇਮ ਦਾ ਜ਼ਾਮਨ ਬਣਿਆ। 23ਪਹਿਲੇ ਸਮੇਂ ਵਿੱਚ ਬਹੁਤ ਸਾਰੀ ਸੰਖਿਆ ਵਿੱਚ ਜਾਜਕ ਬਣੇ ਸਨ ਕਿਉਂਕਿ ਮੌਤ ਨੇ ਉਨ੍ਹਾਂ ਨੂੰ ਟਿਕਣ ਨਾ ਦਿੱਤਾ। 24ਪਰ ਇਹ ਸਦਾ ਤੱਕ ਰਹਿੰਦਾ ਹੈ ਇਸ ਕਰਕੇ ਇਹ ਦੀ ਜਾਜਕਾਈ ਅਟੱਲ ਹੈ। 25ਇਸ ਲਈ ਉਹ ਉਨ੍ਹਾਂ ਦਾ ਜਿਹੜੇ ਉਹ ਦੇ ਰਾਹੀਂ ਪਰਮੇਸ਼ੁਰ ਦੇ ਕੋਲ ਆਉਂਦੇ ਹਨ, ਪੂਰਾ ਛੁਟਕਾਰਾ ਕਰ ਸਕਦਾ ਹੈ ਕਿਉਂ ਜੋ ਉਹ ਉਨ੍ਹਾਂ ਦੀ ਸਿਫ਼ਾਰਸ਼ ਕਰਨ ਨੂੰ ਸਦਾ ਜਿਉਂਦਾ ਹੈ।

ਇੰਜੀਲ

ਲੂਕਾ 21:37–22:8

37ਉਹ ਦਿਨ ਦੇ ਸਮੇਂ ਹੈਕਲ ਵਿੱਚ ਉਪਦੇਸ਼ ਕਰਦਾ ਅਤੇ ਰਾਤ ਨੂੰ ਬਾਹਰ ਜਾ ਕੇ ਜੈਤੂਨ ਦੇ ਪਹਾੜ ਉੱਤੇ ਟਿਕਦਾ ਹੁੰਦਾ ਸੀ। 38ਅਤੇ ਸਭ ਲੋਕ ਉਸ ਦਾ ਉਪਦੇਸ਼ ਸੁਣਨ ਲਈ ਹੈਕਲ ਵਿੱਚ ਤੜਕੇ ਉਸ ਦੇ ਕੋਲ ਆਉਂਦੇ ਸਨ। 22:1ਅਖ਼ਮੀਰੀ ਰੋਟੀ ਦਾ ਤਿਉਹਾਰ ਜਿਸ ਨੂੰ ਪਸਾਹ ਕਹਿੰਦੇ ਹਨ ਨੇੜੇ ਆ ਪੁੱਜਿਆ। 2ਅਤੇ ਮੁੱਖ ਜਾਜਕ ਅਤੇ ਉਪਦੇਸ਼ਕ ਇਸ ਗੱਲ ਦੇ ਪਿੱਛੇ ਲੱਗੇ ਕਿ ਯਿਸੂ ਉਸ ਨੂੰ ਕਿਵੇਂ ਜਾਨੋਂ ਮਾਰੀਏ? ਕਿਉਂ ਜੋ ਉਹ ਲੋਕਾਂ ਤੋਂ ਡਰਦੇ ਸਨ। 3ਤਦ ਸ਼ੈਤਾਨ ਯਹੂਦਾ ਵਿੱਚ ਸਮਾਇਆ, ਜਿਹੜਾ ਇਸਕਰਿਯੋਤੀ ਕਰਕੇ ਅਖਵਾਉਂਦਾ ਹੈ ਅਤੇ ਉਹ ਉਨ੍ਹਾਂ ਬਾਰਾਂ ਰਸੂਲਾਂ ਵਿੱਚੋਂ ਇੱਕ ਸੀ। 4ਅਤੇ ਉਸ ਨੇ ਜਾ ਕੇ ਮੁੱਖ ਜਾਜਕਾਂ ਅਤੇ ਸਰਦਾਰਾਂ ਦੇ ਨਾਲ ਯੋਜਨਾ ਬਣਾਈ ਜੋ ਯਿਸੂ ਨੂੰ ਉਨ੍ਹਾਂ ਦੇ ਹੱਥ ਕਿਸ ਤਰ੍ਹਾਂ ਫੜ੍ਹਵਾ ਦੇਵੇ। 5ਉਹ ਬਹੁਤ ਖੁਸ਼ ਹੋਏ ਅਤੇ ਰੁਪਏ ਦੇਣ ਦਾ ਉਸ ਨਾਲ ਵਾਇਦਾ ਕੀਤਾ। 6ਉਸ ਨੇ ਮੰਨ ਲਿਆ ਅਤੇ ਮੌਕਾ ਲੱਭਦਾ ਸੀ ਜੋ ਉਸ ਨੂੰ ਭੀੜ ਦੇ ਨਾ ਹੁੰਦਿਆਂ ਉਨ੍ਹਾਂ ਦੇ ਹੱਥ ਫੜ੍ਹਵਾਏ। 7ਅਖ਼ਮੀਰੀ ਰੋਟੀ ਦਾ ਦਿਨ ਆਇਆ ਜਿਸ ਵਿੱਚ ਪਸਾਹ ਦੇ ਲਈ ਬਲੀਦਾਨ ਕਰਨਾ ਸੀ। 8ਅਤੇ ਯਿਸੂ ਨੇ ਪਤਰਸ ਅਤੇ ਯੂਹੰਨਾ ਨੂੰ ਇਹ ਕਹਿ ਕੇ ਭੇਜਿਆ ਕਿ ਜਾ ਕੇ ਸਾਡੇ ਲਈ ਪਸਾਹ ਤਿਆਰ ਕਰੋ ਤਾਂ ਜੋ ਅਸੀਂ ਖਾਈਏ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਜਨਵਰੀ 9 ਸਿਵਲ ਕੈਲੰਡਰ ਦਾ ਜਨਵਰੀ 22 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ