ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜਨਵਰੀ 2027 › ਜਨਵਰੀ 23
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 23 ਜਨਵਰੀ 2027
ਸ਼ਨੀਵਾਰ · ਆਮ ਸਮੇਂ ਦਾ ਦੂਜਾ ਹਫ਼ਤਾ
ਤਿਉਹਾਰ ਅਤੇ ਸੰਤ
ਆਮ ਸਮੇਂ ਦੇ ਦੂਜੇ ਹਫ਼ਤੇ ਦਾ ਸ਼ਨੀਵਾਰ
ਇੱਛਿਕ ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਹਰਾ
ਸ਼ਨੀਵਾਰ ਨੂੰ ਧੰਨ ਕੁਆਰੀ ਮਰਿਯਮ ਦਾ ਯਾਦਗਾਰੀ ਦਿਨ · ਇੱਛਿਕ ਯਾਦਗਾਰੀ ਦਿਨ
ਦਿਨ ਦੇ ਪਾਠ
ਪਹਿਲਾ ਪਾਠ
2ਕਿਉਂ ਜੋ ਇੱਕ ਡੇਰਾ ਬਣਾਇਆ ਗਿਆ ਅਰਥਾਤ ਪਹਿਲਾ, ਜਿਸ ਦੇ ਵਿੱਚ ਸ਼ਮਾਦਾਨ, ਮੇਜ਼ ਅਤੇ ਹਜ਼ੂਰੀ ਦੀਆਂ ਰੋਟੀਆਂ ਸਨ। ਇਹ ਪਵਿੱਤਰ ਸਥਾਨ ਅਖਵਾਉਂਦਾ ਹੈ। 3ਅਤੇ ਦੂਜੇ ਪੜਦੇ ਦੇ ਅੰਦਰ ਉਹ ਡੇਰਾ ਸੀ ਜਿਹੜਾ ਅੱਤ ਪਵਿੱਤਰ ਸਥਾਨ ਅਖਵਾਉਂਦਾ ਹੈ। 11ਪਰ ਜਦੋਂ ਮਸੀਹ ਆਉਣ ਵਾਲੀਆਂ ਉੱਤਮ ਵਸਤਾਂ ਦਾ ਪ੍ਰਧਾਨ ਜਾਜਕ ਹੋ ਕੇ ਆਇਆ ਤਾਂ ਪਹਿਲੇ ਨਾਲੋਂ ਉਸ ਵੱਡੇ ਅਤੇ ਪੂਰਨ ਤੰਬੂ ਦੇ ਰਾਹੀਂ ਜੋ ਹੱਥਾਂ ਦਾ ਬਣਾਇਆ ਹੋਇਆ ਨਹੀਂ ਅਰਥਾਤ ਇਸ ਸਰਿਸ਼ਟੀ ਦਾ ਨਹੀਂ ਹੈ। 12ਉਹ ਬੱਕਰਿਆਂ ਅਤੇ ਵੱਛਿਆਂ ਦੇ ਲਹੂ ਦੇ ਰਾਹੀਂ ਨਹੀਂ ਸਗੋਂ ਆਪਣੇ ਹੀ ਲਹੂ ਦੇ ਰਾਹੀਂ ਪਵਿੱਤਰ ਸਥਾਨਾਂ ਦੇ ਅੰਦਰ ਸਦੀਪਕ ਛੁਟਕਾਰਾ ਕਮਾ ਕੇ ਇੱਕੋ ਵਾਰ ਅੰਦਰ ਗਿਆ। 13ਕਿਉਂਕਿ ਜੇ ਬੱਕਰਿਆਂ ਅਤੇ ਵੱਛਿਆਂ ਦਾ ਲਹੂ ਅਤੇ ਵਹਿੜ ਦੀ ਸੁਆਹ ਜਿਹੜੀ ਭਰਿਸ਼ਟ ਲੋਕਾਂ ਉੱਤੇ ਛਿੜਕੀ ਜਾਵੇ ਸਰੀਰ ਦੇ ਸ਼ੁੱਧ ਕਰਨ ਲਈ ਪਵਿੱਤਰ ਕਰਦੀ ਹੈ 14ਤਾਂ ਕਿੰਨ੍ਹਾਂ ਹੀ ਵੱਧ ਮਸੀਹ ਦਾ ਲਹੂ ਜਿਸ ਨੇ ਸਦੀਪਕ ਆਤਮਾ ਦੇ ਰਾਹੀਂ ਆਪਣੇ ਆਪ ਨੂੰ ਦੋਸ਼ ਰਹਿਤ ਪਰਮੇਸ਼ੁਰ ਦੇ ਅੱਗੇ ਚੜ੍ਹਾਇਆ ਤੁਹਾਡੇ ਵਿਵੇਕ ਨੂੰ ਮੁਰਦਿਆਂ ਕੰਮਾਂ ਤੋਂ ਸ਼ੁੱਧ ਕਰੇਗਾ ਕਿ ਤੁਸੀਂ ਜਿਉਂਦੇ ਪਰਮੇਸ਼ੁਰ ਦੀ ਬੰਦਗੀ ਕਰੋ।
ਜਵਾਬੀ ਭਜਨ
1ਪ੍ਰਧਾਨ ਵਜਾਉਣ ਵਾਲੇ ਦੇ ਲਈ ਕੋਰਹ ਵੰਸ਼ੀਆਂ ਦਾ ਇੱਕ ਭਜਨ। ਹੇ ਸਭ ਲੋਕੋ, ਤਾੜੀਆਂ ਵਜਾਓ, ਜੈ-ਜੈਕਾਰ ਦੇ ਸ਼ਬਦ ਨਾਲ ਪਰਮੇਸ਼ੁਰ ਲਈ ਲਲਕਾਰੋ, 2ਕਿਉਂ ਜੋ ਯਹੋਵਾਹ ਅੱਤ ਮਹਾਨ ਤੇ ਭਿਆਨਕ ਹੈ, ਉਹ ਸਾਰੇ ਜਗਤ ਦਾ ਮਹਾਰਾਜਾ ਹੈ! 5ਪਰਮੇਸ਼ੁਰ ਲਲਕਾਰ ਨਾਲ ਉੱਪਰ ਚੜ੍ਹ ਗਿਆ ਹੈ, ਯਹੋਵਾਹ ਨਰਸਿੰਗੇ ਦੀ ਅਵਾਜ਼ ਨਾਲ। 6ਪਰਮੇਸ਼ੁਰ ਦਾ ਭਜਨ ਗਾਓ, ਅਰਾਧਨਾ ਕਰੋ, ਸਾਡੇ ਪਾਤਸ਼ਾਹ ਦੇ ਗੁਣ ਗਾਓ, ਗੁਣ ਗਾਓ! 7ਪਰਮੇਸ਼ੁਰ ਸਾਰੇ ਜਗਤ ਦਾ ਪਾਤਸ਼ਾਹ ਜੋ ਹੈ, ਸੁਰ ਤਾਲ ਨਾਲ ਅਰਾਧਨਾ ਕਰੋ! 8ਪਰਮੇਸ਼ੁਰ ਪਰਾਈਆਂ ਕੌਮਾਂ ਉੱਤੇ ਰਾਜ ਕਰਦਾ ਹੈ, ਪਰਮੇਸ਼ੁਰ ਆਪਣੇ ਪਵਿੱਤਰ ਸਿੰਘਾਸਣ ਉੱਤੇ ਬੈਠਾ ਹੈ।
ਇੰਜੀਲ
20ਯਿਸੂ ਆਪਣੇ ਘਰ ਆਇਆ ਅਤੇ ਫੇਰ ਐਨੀ ਵੱਡੀ ਭੀੜ ਇਕੱਠੀ ਹੋ ਗਈ, ਜੋ ਉਹ ਰੋਟੀ ਵੀ ਨਾ ਖਾ ਸਕੇ। 21ਜਦੋਂ ਉਹ ਦੇ ਰਿਸ਼ਤੇਦਾਰਾਂ ਨੇ ਇਹ ਸੁਣਿਆ ਤਾਂ ਉਹ ਉਸ ਨੂੰ ਫੜਨ ਲਈ ਨਿੱਕਲੇ ਕਿਉਂ ਜੋ ਉਨ੍ਹਾਂ ਨੇ ਆਖਿਆ, ਉਹ ਆਪਣੇ ਆਪ ਤੋਂ ਬਾਹਰ ਹੋ ਗਿਆ ਹੈ।
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ