Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜਨਵਰੀ 2027 › ਜਨਵਰੀ 23

ਆਰਥੋਡਾਕਸ ਕੈਲੰਡਰ · 10 ਜਨਵਰੀ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 23 ਜਨਵਰੀ 2027

ਸ਼ਨੀਵਾਰ · ਪੰਤੇਕੁਸਤ ਤੋਂ ਬਾਅਦ 34ਵਾਂ ਹਫ਼ਤਾ · ਸੁਰ 8

ਤਿਉਹਾਰ ਅਤੇ ਸੰਤ

ਥਿਓਫ਼ਨੀ ਤੋਂ ਬਾਅਦ ਦਾ ਸ਼ਨੀਵਾਰ

ਵਰਤ

ਕੋਈ ਵਰਤ ਨਹੀਂ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ (ਥਿਓਫ਼ਨੀ ਤੋਂ ਬਾਅਦ ਦੇ ਸ਼ਨੀਵਾਰ ਲਈ)

ਅਫ਼ 6:10–17

10ਮੁੱਕਦੀ ਗੱਲ, ਪ੍ਰਭੂ ਵਿੱਚ ਅਤੇ ਉਹ ਦੀ ਸਮਰੱਥਾ ਦੀ ਸ਼ਕਤੀ ਵਿੱਚ ਤਕੜੇ ਹੋਵੋ! 11ਪਰਮੇਸ਼ੁਰ ਦੇ ਸਾਰੇ ਸ਼ਸਤਰ ਬਸਤਰ ਪਹਿਨ ਲਵੋ, ਤਾਂ ਜੋ ਤੁਸੀਂ ਸ਼ੈਤਾਨ ਦੀਆਂ ਚਲਾਕੀਆਂ ਦਾ ਸਾਹਮਣਾ ਕਰ ਸਕੋ। 12ਕਿਉਂ ਜੋ ਸਾਡੀ ਲੜਾਈ ਲਹੂ ਅਤੇ ਮਾਸ ਨਾਲ ਨਹੀਂ, ਸਗੋਂ ਹਕੂਮਤਾਂ, ਇਖ਼ਤਿਆਰਾਂ ਅਤੇ ਇਸ ਸੰਸਾਰ ਦੇ ਅੰਧਘੋਰ ਦੇ ਮਹਾਰਾਜਿਆਂ ਅਤੇ ਦੁਸ਼ਟ ਆਤਮਿਆਂ ਨਾਲ ਹੁੰਦੀ ਹੈ ਜੋ ਸਵਰਗੀ ਥਾਵਾਂ ਵਿੱਚ ਹਨ। 13ਇਸ ਕਾਰਨ ਤੁਸੀਂ ਪਰਮੇਸ਼ੁਰ ਦੇ ਸਾਰੇ ਸ਼ਸਤਰ ਬਸਤਰ ਲੈ ਲਵੋ, ਜੋ ਤੁਸੀਂ ਬੁਰੇ ਦਿਨ ਵਿੱਚ ਸਾਹਮਣਾ ਕਰ ਸਕੋ ਅਤੇ ਸੱਭੋ ਕੁਝ ਪੂਰਾ ਕਰਕੇ ਸਥਿਰ ਰਹਿ ਸਕੋ। 14ਸੋ ਤੁਸੀਂ ਆਪਣੀ ਕਮਰ ਸਚਿਆਈ ਨਾਲ ਕੱਸ ਕੇ ਅਤੇ ਧਰਮ ਦੀ ਸੰਜੋ ਪਹਿਨ ਕੇ। 15ਅਤੇ ਮਿਲਾਪ ਦੀ ਖੁਸ਼ਖਬਰੀ ਦੀ ਤਿਆਰੀ ਦੀ ਜੁੱਤੀ ਆਪਣੇ ਪੈਰੀਂ ਪਾ ਕੇ ਖੜੇ ਹੋ ਜਾਓ! 16ਇਹਨਾਂ ਸਭਨਾਂ ਤੋਂ ਵਧ ਕੇ, ਵਿਸ਼ਵਾਸ ਦੀ ਢਾਲ਼ ਲਵੋ ਜਿਹ ਦੇ ਨਾਲ ਤੁਸੀਂ ਉਸ ਦੁਸ਼ਟ ਦੇ ਸਾਰੇ ਅਗਨੀ ਬਾਣਾਂ ਨੂੰ ਬੁਝਾ ਸਕੋ। 17ਅਤੇ ਮੁਕਤੀ ਦਾ ਟੋਪ, ਆਤਮਾ ਦੀ ਤਲਵਾਰ ਜੋ ਪਰਮੇਸ਼ੁਰ ਦਾ ਬਚਨ ਹੈ, ਲੈ ਲਵੋ।

ਪੱਤ੍ਰੀ

ਅਫ਼ 2:11–13

11ਇਸ ਲਈ ਚੇਤੇ ਕਰੋ ਕਿ ਅੱਗੇ ਤੁਸੀਂ ਸਰੀਰ ਦੇ ਅਨੁਸਾਰ ਪਰਾਈਆਂ ਕੌਮਾਂ ਦੇ ਲੋਕ ਸੀ ਅਤੇ ਉਨ੍ਹਾਂ ਤੋਂ ਜਿਹਨਾਂ ਦੀ ਸੁੰਨਤ ਸਰੀਰ ਵਿੱਚ ਹੱਥਾਂ ਨਾਲ ਕੀਤੀ ਹੋਈ ਹੈ ਅਸੁੰਨਤੀ ਅਖਵਾਉਂਦੇ ਸੀ! 12ਨਾਲੇ ਤੁਸੀਂ ਉਸ ਸਮੇਂ ਮਸੀਹ ਤੋਂ ਵੱਖਰੇ, ਇਸਰਾਏਲ ਦੀ ਪਰਜਾ ਤੋਂ ਅਲੱਗ ਕੀਤੇ ਹੋਏ, ਬਚਨ ਦੇ ਵਾਅਦਿਆਂ ਤੋਂ ਬਾਹਰ, ਬਿਨ੍ਹਾਂ ਆਸ ਅਤੇ ਸੰਸਾਰ ਵਿੱਚ ਪਰਮੇਸ਼ੁਰ ਤੋਂ ਰਹਿਤ ਸੀ! 13ਪਰ ਹੁਣ ਮਸੀਹ ਯਿਸੂ ਵਿੱਚ ਤੁਸੀਂ ਜੋ ਪਹਿਲਾਂ ਦੂਰ ਸੀ, ਮਸੀਹ ਦੇ ਲਹੂ ਦੇ ਦੁਆਰਾ ਨੇੜੇ ਕੀਤੇ ਗਏ ਹੋ!

ਇੰਜੀਲ (ਥਿਓਫ਼ਨੀ ਤੋਂ ਬਾਅਦ ਦੇ ਸ਼ਨੀਵਾਰ ਲਈ)

ਮੱਤੀ 4:1–11

1ਤਦ ਯਿਸੂ ਆਤਮਾ ਦੀ ਅਗਵਾਈ ਨਾਲ ਉਜਾੜ ਵਿੱਚ ਗਿਆ ਕਿ ਸ਼ੈਤਾਨ ਕੋਲੋਂ ਉਸ ਨੂੰ ਪਰਤਾਇਆ ਜਾਵੇ। 2ਜਦ ਉਸ ਨੇ ਚਾਲ੍ਹੀ ਦਿਨ ਅਤੇ ਰਾਤ ਵਰਤ ਰੱਖਿਆ ਤਾਂ ਅੰਤ ਵਿੱਚ ਉਹ ਨੂੰ ਭੁੱਖ ਲੱਗੀ। 3ਤਦ ਸ਼ੈਤਾਨ ਨੇ ਆ ਕੇ ਉਸ ਨੂੰ ਆਖਿਆ, ਜੇ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ ਤਾਂ ਆਖ ਜੋ ਇਹ ਪੱਥਰ ਰੋਟੀਆਂ ਬਣ ਜਾਣ। 4ਪਰ ਉਹ ਨੇ ਉੱਤਰ ਦਿੱਤਾ, ਜੋ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੈ ਕਿ ਮਨੁੱਖ ਸਿਰਫ਼ ਰੋਟੀ ਨਾਲ ਹੀ ਜੀਉਂਦਾ ਨਹੀਂ ਰਹੇਗਾ, ਪਰ ਹਰੇਕ ਬਚਨ ਨਾਲ ਜਿਹੜਾ ਪਰਮੇਸ਼ੁਰ ਦੇ ਮੂੰਹੋਂ ਨਿੱਕਲਦਾ ਹੈ। 5ਫਿਰ ਸ਼ੈਤਾਨ, ਉਹ ਨੂੰ ਪਵਿੱਤਰ ਸ਼ਹਿਰ ਵਿੱਚ ਲੈ ਗਿਆ ਅਤੇ ਹੈਕਲ ਦੇ ਸ਼ਿਖਰ ਉੱਤੇ ਖੜ੍ਹਾ ਕਰ ਕੇ ਉਹ ਨੂੰ ਕਿਹਾ, 6ਜੇ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ ਤਾਂ ਆਪਣੇ ਆਪ ਨੂੰ ਹੇਠਾਂ ਡੇਗ ਦੇ ਕਿਉਂ ਜੋ ਲਿਖਿਆ ਹੈ, ਉਹ ਆਪਣੇ ਦੂਤਾਂ ਨੂੰ ਤੇਰੇ ਲਈ ਹੁਕਮ ਦੇਵੇਗਾ, ਉਹ ਤੈਨੂੰ ਹੱਥਾਂ ਉੱਤੇ ਚੁੱਕ ਲੈਣਗੇ, ਕਿਤੇ ਅਜਿਹਾ ਨਾ ਹੋਵੇ ਕਿ ਪੱਥਰ ਨਾਲ ਤੇਰੇ ਪੈਰਾਂ ਨੂੰ ਸੱਟ ਲੱਗੇ। 7ਯਿਸੂ ਨੇ ਉਸ ਨੂੰ ਆਖਿਆ, ਇਹ ਵੀ ਲਿਖਿਆ ਹੈ ਜੋ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਦੀ ਪ੍ਰੀਖਿਆ ਨਾ ਲੈ। 8ਫਿਰ ਸ਼ੈਤਾਨ ਉਹ ਨੂੰ ਇੱਕ ਪਹਾੜ ਦੀ ਚੋਟੀ ਉੱਤੇ ਲੈ ਗਿਆ ਅਤੇ ਸੰਸਾਰ ਦੀਆਂ ਸਾਰੀਆਂ ਪਾਤਸ਼ਾਹੀਆਂ ਅਤੇ ਉਨ੍ਹਾਂ ਦਾ ਪ੍ਰਤਾਪ ਉਹ ਨੂੰ ਵਿਖਾਇਆ 9ਅਤੇ ਉਹ ਨੂੰ ਕਿਹਾ, ਜੇ ਤੂੰ ਝੁੱਕ ਕੇ ਮੈਨੂੰ ਮੱਥਾ ਟੇਕੇਂ ਤਾਂ ਇਹ ਸਭ ਕੁਝ ਮੈਂ ਤੈਨੂੰ ਦੇ ਦਿਆਂਗਾ। 10ਤਦ ਯਿਸੂ ਨੇ ਉਸ ਨੂੰ ਕਿਹਾ, ਹੇ ਸ਼ੈਤਾਨ ਦੂਰ ਹੋ ਜਾ! ਕਿਉਂ ਜੋ ਲਿਖਿਆ ਹੈ ਕਿ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਮੱਥਾ ਟੇਕ ਅਤੇ ਉਸੇ ਇਕੱਲੇ ਦੀ ਬੰਦਗੀ ਕਰ। 11ਤਦ ਸ਼ੈਤਾਨ ਉਹ ਦੇ ਕੋਲੋਂ ਚਲਿਆ ਗਿਆ ਅਤੇ ਵੇਖੋ ਸਵਰਗ ਦੂਤ ਕੋਲ ਆ ਕੇ ਉਹ ਦੀ ਸੇਵਾ ਟਹਿਲ ਕਰਨ ਲੱਗੇ।

ਇੰਜੀਲ

ਲੂਕਾ 13:18–29

18ਯਿਸੂ ਨੇ ਉਸ ਨੂੰ ਆਖਿਆ ਕਿ ਪਰਮੇਸ਼ੁਰ ਦਾ ਰਾਜ ਕਿਸ ਵਰਗਾ ਹੈ ਅਤੇ ਇਸ ਦੀ ਤੁਲਨਾ ਮੈਂ ਕਿਸ ਤਰ੍ਹਾਂ ਕਰਾਂ? 19ਉਹ ਰਾਈ ਦੇ ਦਾਣੇ ਵਰਗਾ ਹੈ ਜਿਸ ਨੂੰ ਇੱਕ ਮਨੁੱਖ ਨੇ ਲੈ ਕੇ ਆਪਣੇ ਬਾਗ਼ ਵਿੱਚ ਬੀਜਿਆ ਅਤੇ ਉਹ ਉੱਗਿਆ ਅਤੇ ਰੁੱਖ ਬਣ ਗਿਆ ਅਤੇ ਅਕਾਸ਼ ਦੇ ਪੰਛੀਆਂ ਨੇ ਉਸ ਦੀਆਂ ਟਹਿਣੀਆਂ ਉੱਤੇ ਆਲ੍ਹਣੇ ਪਾਏ। 20ਉਸ ਨੇ ਫੇਰ ਆਖਿਆ, ਮੈਂ ਪਰਮੇਸ਼ੁਰ ਦੇ ਰਾਜ ਦੀ ਤੁਲਨਾ ਕਿਸ ਨਾਲ ਕਰਾਂ? 21ਪਰਮੇਸ਼ੁਰ ਦਾ ਰਾਜ ਖ਼ਮੀਰ ਵਰਗਾ ਹੈ ਜਿਸ ਨੂੰ ਇੱਕ ਔਰਤ ਨੇ ਲੈ ਕੇ ਤਿੰਨ ਕਿੱਲੋ ਆਟੇ ਵਿੱਚ ਗੁਨਿਆਂ ਸੋ ਸਾਰਾ ਆਟਾ ਖ਼ਮੀਰਾ ਹੋ ਗਿਆ। 22ਉਹ ਉਪਦੇਸ਼ ਦਿੰਦਾ ਹੋਇਆ ਨਗਰੋਂ ਨਗਰ ਅਤੇ ਪਿੰਡੋਂ ਪਿੰਡ ਹੋ ਕੇ ਯਰੂਸ਼ਲਮ ਦੀ ਵੱਲ ਜਾ ਰਿਹਾ ਸੀ। 23ਤਦ ਇੱਕ ਨੇ ਉਸ ਨੂੰ ਆਖਿਆ, ਪ੍ਰਭੂ ਜੀ ਕੀ ਮੁਕਤੀ ਪਾਉਂਣ ਵਾਲੇ ਥੋੜ੍ਹੇ ਹੀ ਹਨ? 24ਯਿਸੂ ਨੇ ਉੱਤਰ ਦਿੱਤਾ, ਤੁਸੀਂ ਭੀੜੇ ਫਾਟਕ ਤੋਂ ਵੜਨ ਦਾ ਵੱਡਾ ਯਤਨ ਕਰੋ, ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਬਹੁਤੇ ਵੜਨ ਨੂੰ ਤਾਂ ਚਾਹੁਣਗੇ ਪਰ ਵੜ ਨਾ ਸਕਣਗੇ। 25ਜਦੋਂ ਘਰ ਦਾ ਮਾਲਕ ਉੱਠ ਕੇ ਦਰਵਾਜ਼ਾ ਬੰਦ ਕਰ ਦੇਵੇ ਅਤੇ ਤੁਸੀਂ ਬਾਹਰ ਖੜ੍ਹੇ ਇਹ ਕਹਿ ਕੇ ਦਰਵਾਜ਼ਾ ਖੜ੍ਹਕਾਉਣ ਲੱਗੋਗੇ ਕਿ ਹੇ ਪ੍ਰਭੂ, ਸਾਡੇ ਲਈ ਖੋਲ੍ਹੋ! ਅਤੇ ਉਹ ਤੁਹਾਨੂੰ ਉੱਤਰ ਦੇਵੇਗਾ ਜੋ ਮੈਂ ਤੁਹਾਨੂੰ ਨਹੀਂ ਜਾਣਦਾ ਜੋ ਤੁਸੀਂ ਕੌਣ ਹੋ। 26ਤਦ ਤੁਸੀਂ ਆਖਣ ਲੱਗੋਗੇ ਕਿ ਅਸੀਂ ਤੁਹਾਡੇ ਨਾਲ ਖਾਧਾ ਪੀਤਾ ਅਤੇ ਤੁਸੀਂ ਸਾਡੇ ਚੌਕਾਂ ਵਿੱਚ ਉਪਦੇਸ਼ ਦਿੱਤਾ ਹੈ। 27ਫੇਰ ਉਹ ਬੋਲੇਗਾ, ਮੈਂ ਤੁਹਾਨੂੰ ਆਖਦਾ ਹਾਂ ਕਿ ਮੈਂ ਨਹੀਂ ਜਾਣਦਾ ਜੋ ਤੁਸੀਂ ਕੌਣ ਹੋ। ਹੇ ਸਭ ਕੁਧਰਮੀਓ, ਮੇਰੇ ਕੋਲੋਂ ਦੂਰ ਹੋ ਜਾਓ! 28ਉੱਥੇ ਰੋਣਾ ਅਤੇ ਦੰਦਾਂ ਦਾ ਪੀਸਣਾ ਹੋਵੇਗਾ। ਜਦ ਤੁਸੀਂ ਅਬਰਾਹਾਮ, ਇਸਹਾਕ, ਯਾਕੂਬ ਅਤੇ ਸਾਰੇ ਨਬੀਆਂ ਨੂੰ ਪਰਮੇਸ਼ੁਰ ਦੇ ਰਾਜ ਵਿੱਚ ਅਤੇ ਆਪਣੇ ਆਪ ਨੂੰ ਬਾਹਰ ਕੱਢੇ ਹੋਏ ਵੇਖੋਗੇ! 29ਅਤੇ ਲੋਕ ਪੂਰਬ, ਪੱਛਮ, ਉੱਤਰ ਅਤੇ ਦੱਖਣ ਤੋਂ ਆਣ ਕੇ ਪਰਮੇਸ਼ੁਰ ਦੇ ਰਾਜ ਦੇ ਭੋਜ ਵਿੱਚ ਬੈਠਣਗੇ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਜਨਵਰੀ 10 ਸਿਵਲ ਕੈਲੰਡਰ ਦਾ ਜਨਵਰੀ 23 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ