Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜਨਵਰੀ 2027 › ਜਨਵਰੀ 24

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 24 ਜਨਵਰੀ 2027

ਐਤਵਾਰ · ਆਮ ਸਮੇਂ ਦਾ ਤੀਜਾ ਹਫ਼ਤਾ

ਤਿਉਹਾਰ ਅਤੇ ਸੰਤ

ਆਮ ਸਮੇਂ ਦਾ ਤੀਜਾ ਐਤਵਾਰ

ਐਤਵਾਰ · ਉਪਾਸਨਾ ਦਾ ਰੰਗ: ਹਰਾ

ਦਿਨ ਦੇ ਪਾਠ

ਪਹਿਲਾ ਪਾਠ

ਯੂਨਾ 3:1–5, 10

1ਤਦ ਯਹੋਵਾਹ ਦਾ ਬਚਨ ਦੂਸਰੀ ਵਾਰ ਯੂਨਾਹ ਕੋਲ ਆਇਆ, 2“ਉੱਠ! ਉਸ ਵੱਡੇ ਸ਼ਹਿਰ ਨੀਨਵਾਹ ਦੇ ਲੋਕਾਂ ਕੋਲ ਜਾ ਅਤੇ ਉੱਥੇ ਇਸ ਗੱਲ ਦਾ ਪ੍ਰਚਾਰ ਕਰ, ਜਿਹੜੀ ਮੈਂ ਤੈਨੂੰ ਦੱਸਦਾ ਹਾਂ!” 3ਤਦ ਯੂਨਾਹ ਯਹੋਵਾਹ ਦੇ ਬਚਨ ਅਨੁਸਾਰ ਉੱਠ ਕੇ ਨੀਨਵਾਹ ਦੇ ਲੋਕਾਂ ਕੋਲ ਗਿਆ। ਨੀਨਵਾਹ ਇੱਕ ਬਹੁਤ ਹੀ ਵੱਡਾ ਸ਼ਹਿਰ ਸੀ, ਜਿਸ ਵਿੱਚ ਘੁੰਮਣ ਲਈ ਤਿੰਨ ਦਿਨਾਂ ਦਾ ਸਫ਼ਰ, ਤਕਰੀਬਨ ਸੋਲਾਂ ਕਿਲੋਮੀਟਰ ਦਾ ਸਫ਼ਰ ਕਰਨਾ ਪੈਂਦਾ ਸੀ। 4ਯੂਨਾਹ ਨੇ ਸ਼ਹਿਰ ਵਿੱਚ ਪ੍ਰਵੇਸ਼ ਕੀਤਾ ਅਤੇ ਇੱਕ ਦਿਨ ਦਾ ਸਫ਼ਰ ਪੂਰਾ ਕੀਤਾ, ਤਦ ਉਸ ਨੇ ਪੁਕਾਰ ਕੇ ਕਿਹਾ, “ਹੁਣ ਤੋਂ ਚਾਲ੍ਹੀ ਦਿਨ ਹੋਰ ਅਤੇ ਫੇਰ ਨੀਨਵਾਹ ਢਾਹਿਆ ਜਾਵੇਗਾ!” 5ਤਦ ਨੀਨਵਾਹ ਦੇ ਲੋਕਾਂ ਨੇ ਪਰਮੇਸ਼ੁਰ ਦੇ ਬਚਨ ਉੱਤੇ ਵਿਸ਼ਵਾਸ ਕੀਤਾ ਅਤੇ ਵਰਤ ਰੱਖਣ ਦੀ ਮੁਨਾਦੀ ਕੀਤੀ ਅਤੇ ਵੱਡਿਆਂ ਤੋਂ ਲੈ ਕੇ ਛੋਟਿਆਂ ਤੱਕ ਸਭ ਨੇ ਤੱਪੜ ਪਾ ਲਏ। 10ਜਦ ਪਰਮੇਸ਼ੁਰ ਨੇ ਉਹਨਾਂ ਦੇ ਕੰਮਾਂ ਨੂੰ ਵੇਖਿਆ ਕਿ ਉਹ ਆਪਣੇ ਭੈੜੇ ਰਾਹ ਤੋਂ ਮੁੜ ਗਏ ਹਨ, ਤਦ ਪਰਮੇਸ਼ੁਰ ਉਸ ਬੁਰਿਆਈ ਤੋਂ ਪਛਤਾਇਆ; ਜੋ ਉਸ ਨੇ ਕਿਹਾ ਸੀ ਕਿ ਉਹ ਉਹਨਾਂ ਨਾਲ ਕਰੇਗਾ, ਅਤੇ ਉਸ ਨੇ ਉਹ ਨਹੀਂ ਕੀਤੀ।

ਜਵਾਬੀ ਭਜਨ

ਜ਼ਬੂ 25:4–9

4ਹੇ ਯਹੋਵਾਹ, ਆਪਣੇ ਰਾਹ ਮੈਨੂੰ ਵਿਖਾਲ, ਅਤੇ ਆਪਣੇ ਮਾਰਗ ਮੈਨੂੰ ਸਿਖਲਾ। 5ਆਪਣੀ ਸੱਚਾਈ ਵਿੱਚ ਮੇਰੀ ਅਗਵਾਈ ਕਰ ਮੈਨੂੰ ਸਿਖਲਾ, ਕਿਉਂ ਜੋ ਤੂੰ ਮੇਰਾ ਮੁਕਤੀਦਾਤਾ ਪਰਮੇਸ਼ੁਰ ਹੈ, ਸਾਰਾ ਦਿਨ ਮੈਂ ਤੈਨੂੰ ਤੱਕਦਾ ਰਹਿੰਦਾ ਹਾਂ। 6ਹੇ ਯਹੋਵਾਹ, ਆਪਣੀਆਂ ਦਿਆਲ਼ਗੀਆਂ ਅਤੇ ਦਯਾ ਨੂੰ ਚੇਤੇ ਰੱਖ, ਉਹ ਤਾਂ ਮੁੱਢ ਤੋਂ ਹਨ। 7ਮੇਰੀ ਜਵਾਨੀ ਦੇ ਪਾਪਾਂ ਅਤੇ ਮੇਰੇ ਅਪਰਾਧ ਨੂੰ ਚੇਤੇ ਨਾ ਰੱਖ। ਹੇ ਯਹੋਵਾਹ, ਆਪਣੀ ਦਯਾ ਅਨੁਸਾਰ, ਤੇ ਆਪਣੀ ਭਲਾਈ ਦੇ ਕਾਰਨ ਤੂੰ ਮੈਨੂੰ ਚੇਤੇ ਰੱਖ। 8ਯਹੋਵਾਹ ਭਲਾ ਅਤੇ ਸੱਚਾ ਹੈ, ਇਸ ਕਰਕੇ ਉਹ ਪਾਪੀਆਂ ਨੂੰ ਆਪਣੇ ਰਾਹ ਸਿਖਲਾਏਗਾ। 9ਉਹ ਮਸਕੀਨਾਂ ਦੀ ਅਗਵਾਈ ਨਿਆਂ ਨਾਲ ਕਰੇਗਾ, ਅਤੇ ਅਧੀਨਾਂ ਨੂੰ ਆਪਣਾ ਰਾਹ ਸਿਖਾਲੇਗਾ।

ਦੂਜਾ ਪਾਠ

1 ਕੁਰਿੰਥੀ 7:29–31

29ਹੇ ਭਰਾਵੋ, ਮੈਂ ਇਹ ਆਖਦਾ ਹਾਂ ਜੋ ਸਮਾਂ ਘਟਾਇਆ ਗਿਆ ਹੈ, ਇਸ ਤੋਂ ਅੱਗੇ ਪਤਨੀ ਵਾਲੇ ਅਜਿਹੇ ਹੋਣ ਕਿ ਜਿਵੇਂ ਉਨ੍ਹਾਂ ਦੀਆਂ ਪਤਨੀਆਂ ਨਹੀਂ ਹਨ। 30ਅਤੇ ਰੋਣ ਵਾਲੇ ਅਜਿਹੇ ਹੋਣ ਕਿ ਉਹ ਨਹੀਂ ਰੋਂਦੇ ਅਤੇ ਅਨੰਦ ਕਰਨ ਵਾਲੇ ਅਜਿਹੇ ਕਿ ਉਹ ਅਨੰਦ ਨਹੀਂ ਕਰਦੇ ਅਤੇ ਮੁੱਲ ਲੈਣ ਵਾਲੇ ਕਿ ਉਨ੍ਹਾਂ ਦੇ ਕੋਲ ਮਾਲ ਨਹੀਂ ਹੈ। 31ਅਤੇ ਸੰਸਾਰ ਨੂੰ ਵਰਤਣ ਵਾਲੇ ਕਿ ਹੱਦੋਂ ਵੱਧਕੇ ਨਹੀਂ ਵਰਤਦੇ ਕਿਉਂ ਜੋ ਸੰਸਾਰ ਦਾ ਰੰਗ ਢੰਗ ਬੀਤਦਾ ਜਾਂਦਾ ਹੈ।

ਇੰਜੀਲ

ਮਰਕੁ 1:14–20

14ਉਪਰੰਤ ਯੂਹੰਨਾ ਦੇ ਫੜਵਾਏ ਜਾਣ ਦੇ ਪਿੱਛੋਂ ਯਿਸੂ ਗਲੀਲ ਵਿੱਚ ਆਇਆ ਅਤੇ ਉਸ ਨੇ ਪਰਮੇਸ਼ੁਰ ਦੇ ਰਾਜ ਦੀ ਖੁਸ਼ਖਬਰੀ ਦਾ ਪਰਚਾਰ ਕਰ ਕੇ ਆਖਿਆ, 15ਸਮਾਂ ਪੂਰਾ ਹੋਇਆ ਅਤੇ ਪਰਮੇਸ਼ੁਰ ਦਾ ਰਾਜ ਨੇੜੇ ਆ ਗਿਆ ਹੈ। ਤੋਬਾ ਕਰੋ ਅਤੇ ਖੁਸ਼ਖਬਰੀ ਉੱਤੇ ਵਿਸ਼ਵਾਸ ਕਰੋ। 16ਗਲੀਲ ਦੀ ਝੀਲ ਦੇ ਕੰਢੇ ਉੱਤੇ ਫਿਰਦਿਆਂ ਉਸ ਨੇ ਸ਼ਮਊਨ ਅਤੇ ਉਸ ਦੇ ਭਰਾ ਅੰਦ੍ਰਿਯਾਸ ਨੂੰ ਝੀਲ ਵਿੱਚ ਜਾਲ਼ ਪਾਉਂਦਿਆਂ ਵੇਖਿਆ, ਕਿਉਂ ਜੋ ਉਹ ਮਛਵਾਰੇ ਸਨ। 17ਯਿਸੂ ਨੇ ਉਨ੍ਹਾਂ ਨੂੰ ਆਖਿਆ, ਮੇਰੇ ਪਿੱਛੇ ਆਓ ਤਾਂ ਮੈਂ ਤੁਹਾਨੂੰ ਮਨੁੱਖਾਂ ਦੇ ਮਛਵਾਰੇ ਬਣਾਵਾਂਗਾ। 18ਅਤੇ ਉਹ ਉਸੇ ਵੇਲੇ ਆਪਣੇ ਜਾਲ਼ਾਂ ਨੂੰ ਛੱਡ ਕੇ ਉਸ ਦੇ ਮਗਰ ਹੋ ਤੁਰੇ। 19ਅਤੇ ਥੋੜੀ ਦੂਰ ਅੱਗੇ ਵੱਧ ਕੇ ਉਹ ਨੇ ਜ਼ਬਦੀ ਦੇ ਪੁੱਤਰ ਯਾਕੂਬ ਅਤੇ ਉਸ ਦੇ ਭਰਾ ਯੂਹੰਨਾ ਨੂੰ ਵੇਖਿਆ ਜੋ ਬੇੜੀ ਉੱਤੇ ਆਪਣੇ ਜਾਲ਼ਾਂ ਨੂੰ ਸਾਫ਼ ਕਰਦੇ ਸਨ। 20ਅਤੇ ਉਸ ਨੇ ਤੁਰੰਤ ਉਨ੍ਹਾਂ ਨੂੰ ਸੱਦਿਆ ਅਤੇ ਉਹ ਆਪਣੇ ਪਿਤਾ ਜ਼ਬਦੀ ਨੂੰ ਮਜ਼ਦੂਰਾਂ ਨਾਲ ਬੇੜੀ ਵਿੱਚ ਛੱਡ ਕੇ ਉਸ ਦੇ ਮਗਰ ਤੁਰ ਪਏ।

ਅੱਜ ਦੇ ਸੰਤ

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ