Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜਨਵਰੀ 2027 › ਜਨਵਰੀ 24

ਆਰਥੋਡਾਕਸ ਕੈਲੰਡਰ · 11 ਜਨਵਰੀ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 24 ਜਨਵਰੀ 2027

ਐਤਵਾਰ · ਸੁਰ 1

ਤਿਉਹਾਰ ਅਤੇ ਸੰਤ

ਪੰਤੇਕੁਸਤ ਤੋਂ ਬਾਅਦ 34ਵਾਂ ਐਤਵਾਰ

ਥਿਓਫ਼ਨੀ ਤੋਂ ਬਾਅਦ ਦਾ ਐਤਵਾਰ

ਵਰਤ

ਕੋਈ ਵਰਤ ਨਹੀਂ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਸ਼ਾਮ ਦੀ ਪ੍ਰਾਰਥਨਾ: ਪਾਠ

ਇਸ ਅਨੁਵਾਦ ਵਿੱਚ ਨਹੀਂ

ਸ਼ਾਮ ਦੀ ਪ੍ਰਾਰਥਨਾ: ਪਾਠ

ਇਸ ਅਨੁਵਾਦ ਵਿੱਚ ਨਹੀਂ

ਸ਼ਾਮ ਦੀ ਪ੍ਰਾਰਥਨਾ: ਪਾਠ

ਇਸ ਅਨੁਵਾਦ ਵਿੱਚ ਨਹੀਂ

ਸਵੇਰ ਦੀ ਪ੍ਰਾਰਥਨਾ ਦੀ ਪਹਿਲੀ ਇੰਜੀਲ

ਮੱਤੀ 28:16–20

16ਫੇਰ ਉਹ ਗਿਆਰ੍ਹਾਂ ਚੇਲੇ ਗਲੀਲ ਵਿੱਚ ਉਸ ਪਹਾੜ ਉੱਤੇ ਗਏ ਜਿਹੜਾ ਯਿਸੂ ਨੇ ਉਨ੍ਹਾਂ ਲਈ ਠਹਿਰਾਇਆ ਹੋਇਆ ਸੀ। 17ਅਤੇ ਉਨ੍ਹਾਂ ਨੇ ਉਸ ਨੂੰ ਵੇਖ ਕੇ ਮੱਥਾ ਟੇਕਿਆ, ਪਰ ਕਈਆਂ ਨੇ ਸ਼ੱਕ ਕੀਤਾ। 18ਅਤੇ ਯਿਸੂ ਨੇ ਕੋਲ ਆ ਕੇ ਉਨ੍ਹਾਂ ਨਾਲ ਗੱਲਾਂ ਕੀਤੀਆਂ ਅਤੇ ਆਖਿਆ, ਸਵਰਗ ਅਤੇ ਧਰਤੀ ਦਾ ਸਾਰਾ ਅਧਿਕਾਰ ਮੈਨੂੰ ਦਿੱਤਾ ਗਿਆ ਹੈ। 19ਇਸ ਲਈ ਤੁਸੀਂ ਜਾ ਕੇ ਸਾਰੀਆਂ ਕੌਮਾਂ ਨੂੰ ਚੇਲੇ ਬਣਾਓ ਅਤੇ ਉਨ੍ਹਾਂ ਨੂੰ ਪਿਤਾ ਅਤੇ ਪੁੱਤਰ ਅਤੇ ਪਵਿੱਤਰ ਆਤਮਾ ਦੇ ਨਾਮ ਵਿੱਚ ਬਪਤਿਸਮਾ ਦਿਓ। 20ਅਤੇ ਉਨ੍ਹਾਂ ਨੂੰ ਸਿਖਾਓ ਕਿ ਉਨ੍ਹਾਂ ਸਾਰੀਆਂ ਗੱਲਾਂ ਦੀ ਪਾਲਨਾ ਕਰਨ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਹੈ ਅਤੇ ਵੇਖੋ ਮੈਂ ਸੰਸਾਰ ਦੇ ਅੰਤ ਤੱਕ ਹਰ ਵੇਲੇ ਤੁਹਾਡੇ ਨਾਲ ਹਾਂ।

ਪੱਤ੍ਰੀ (ਥਿਓਫ਼ਨੀ ਤੋਂ ਬਾਅਦ ਦੇ ਐਤਵਾਰ ਲਈ)

ਅਫ਼ 4:7–13

7ਪਰ ਸਾਡੇ ਵਿੱਚੋਂ ਹਰੇਕ ਉੱਤੇ ਮਸੀਹ ਦੀ ਦਾਤ ਦੇ ਮਾਪ ਅਨੁਸਾਰ ਕਿਰਪਾ ਕੀਤੀ ਗਈ! 8ਇਸ ਲਈ ਉਹ ਆਖਦਾ ਹੈ - ਜਦ ਉਹ ਉਤਾਹਾਂ ਉਠਾਇਆ ਗਿਆ, ਉਸ ਨੇ ਬੰਦੀਆਂ ਨੂੰ ਬੰਨ੍ਹ ਲਿਆ ਅਤੇ ਮਨੁੱਖਾਂ ਨੂੰ ਦਾਤਾਂ ਦਿੱਤੀਆਂ 9ਹੁਣ ਇਸ ਗੱਲ ਦਾ ਕੀ ਅਰਥ ਹੈ ਕਿ ਉਹ ਉਤਾਹਾਂ ਚੜ੍ਹਿਆ, ਇਹ ਵੀ ਕਿ ਉਹ ਧਰਤੀ ਦੇ ਹੇਠਲਿਆਂ ਥਾਵਾਂ ਵਿੱਚ ਵੀ ਉਤਰਿਆ ਸੀ! 10ਉਹ ਜਿਹੜਾ ਉਤਰਿਆ ਸੀ ਉਹੀ ਹੈ ਜੋ ਸਾਰੇ ਅਕਾਸ਼ਾਂ ਦੇ ਉਤਾਹਾਂ ਚੜ੍ਹਿਆ ਵੀ ਸੀ ਕਿ ਸੱਭੋ ਕੁਝ ਸੰਪੂਰਨ ਕਰੇ। 11ਉਹ ਨੇ ਕਈਆਂ ਨੂੰ ਰਸੂਲ, ਕਈਆਂ ਨੂੰ ਨਬੀ, ਕਈਆਂ ਨੂੰ ਪਰਚਾਰਕ, ਕਈਆਂ ਨੂੰ ਪਾਸਬਾਨ ਅਤੇ ਉਸਤਾਦ ਕਰਕੇ ਦੇ ਦਿੱਤਾ! 12ਤਾਂ ਜੋ ਸੇਵਕਾਈ ਦੇ ਕੰਮ ਲਈ ਸੰਤ ਸਿੱਧ ਹੋਣ ਅਤੇ ਮਸੀਹ ਦੀ ਦੇਹੀ ਦੀ ਉੱਨਤੀ ਹੋਵੇ! 13ਜਦੋਂ ਤੱਕ ਅਸੀਂ ਸਾਰੇ ਵਿਸ਼ਵਾਸ ਦੀ ਅਤੇ ਪਰਮੇਸ਼ੁਰ ਦੇ ਪੁੱਤਰ ਦੀ ਪਹਿਚਾਣ ਦੀ ਏਕਤਾ ਅਤੇ ਪੂਰੇ ਸਿਆਣਪੁਣੇ ਤੱਕ ਅਰਥਾਤ ਮਸੀਹ ਦੀ ਪੂਰੀ ਡੀਲ ਡੌਲ ਦੇ ਅੰਦਾਜ਼ੇ ਤੱਕ ਨਾ ਵੱਧ ਜਾਈਏ!

ਪੱਤ੍ਰੀ (ਸੰਤ ਥਿਓਡੋਸੀਅਸ ਲਈ)

2 ਕੁਰਿੰਥੀ 4:6–15

6ਕਿਉਂ ਜੋ ਪਰਮੇਸ਼ੁਰ ਜਿਸ ਨੇ ਆਖਿਆ ਸੀ ਜੋ ਚਾਨਣ ਹਨੇਰੇ ਵਿੱਚ ਚਮਕੇ, ਉਹ ਸਾਡਿਆਂ ਦਿਲਾਂ ਵਿੱਚ ਚਮਕਿਆ ਜੋ ਪਰਮੇਸ਼ੁਰ ਦੇ ਤੇਜ ਦਾ ਗਿਆਨ ਮਸੀਹ ਦੇ ਚਿਹਰੇ ਵਿੱਚ ਪ੍ਰਕਾਸ਼ ਕਰੇ। 7ਪਰ ਇਹ ਖ਼ਜ਼ਾਨਾ ਸਾਡੇ ਕੋਲ ਮਿੱਟੀ ਦੇ ਭਾਂਡਿਆਂ ਵਿੱਚ ਹੈ ਤਾਂ ਜੋ ਇਸ ਸਮਰੱਥਾ ਦੀ ਅੱਤ ਵੱਡੀ ਮਹਾਨਤਾ ਪਰਮੇਸ਼ੁਰ ਦੀ ਵੱਲੋਂ ਮਲੂਮ ਹੋਵੇ, ਨਾ ਕਿ ਸਾਡੀ ਵੱਲੋਂ,। 8ਅਸੀਂ ਸਭ ਪਾਸਿਓਂ ਕਸ਼ਟ ਵਿੱਚ ਹਾਂ ਪਰ ਮਿੱਧੇ ਨਹੀਂ ਗਏ, ਉਲਝਣ ਵਿੱਚ ਹਾਂ ਪਰ ਹੱਦੋਂ ਵੱਧ ਨਹੀਂ। 9ਸਤਾਏ ਜਾਂਦੇ ਹਾਂ ਪਰ ਇਕੱਲੇ ਨਹੀਂ ਛੱਡੇ ਜਾਂਦੇ, ਡੇਗੇ ਜਾਂਦੇ ਹਾਂ ਪਰ ਨਾਸ ਨਹੀਂ ਹੁੰਦੇ। 10ਅਸੀਂ ਯਿਸੂ ਦੀ ਮੌਤ ਨੂੰ ਆਪਣੇ ਸਰੀਰ ਵਿੱਚ ਹਮੇਸ਼ਾਂ ਲਈ ਫਿਰਦੇ ਹਾਂ ਤਾਂ ਜੋ ਯਿਸੂ ਦਾ ਜੀਵਨ ਵੀ ਸਾਡੇ ਸਰੀਰ ਵਿੱਚ ਪ੍ਰਗਟ ਹੋਵੇ। 11ਕਿਉਂਕਿ ਅਸੀਂ ਜੋ ਜਿਉਂਦੇ ਹਾਂ ਸੋ ਹਮੇਸ਼ਾਂ ਯਿਸੂ ਦੇ ਨਮਿੱਤ ਮੌਤ ਦੇ ਹੱਥ ਫੜਵਾਏ ਜਾਂਦੇ ਹਾਂ ਤਾਂ ਜੋ ਯਿਸੂ ਦਾ ਜੀਵਨ ਵੀ ਸਾਡੇ ਮਰਨਹਾਰ ਸਰੀਰ ਵਿੱਚ ਪਰਗਟ ਹੋਵੇ। 12ਸੋ ਮੌਤ ਤਾਂ ਸਾਡੇ ਵਿੱਚ ਪਰ ਜੀਵਨ ਤੁਹਾਡੇ ਵਿੱਚ ਪ੍ਰਭਾਵ ਪਾਉਂਦਾ ਹੈ। 13ਜਿਵੇਂ ਲਿਖਿਆ ਹੋਇਆ ਹੈ ਵਿਸ਼ਵਾਸ ਦਾ ਉਹੋ ਆਤਮਾ ਸਾਨੂੰ ਮਿਲਿਆ ਹੈ। ਮੈਂ ਵਿਸ਼ਵਾਸ ਕੀਤਾ, ਇਸ ਲਈ ਬੋਲਿਆ। ਸੋ ਅਸੀਂ ਵੀ ਵਿਸ਼ਵਾਸ ਕਰਦੇ ਹਾਂ ਇਸ ਲਈ ਬੋਲਦੇ ਵੀ ਹਾਂ। 14ਅਸੀਂ ਜਾਣਦੇ ਹਾਂ ਕਿ ਜਿਸ ਨੇ ਪ੍ਰਭੂ ਯਿਸੂ ਨੂੰ ਜਿਉਂਦਾ ਕੀਤਾ ਉਹ ਸਾਨੂੰ ਵੀ ਯਿਸੂ ਦੇ ਨਾਲ ਜਿਉਂਦਾ ਕਰੇਗਾ ਅਤੇ ਤੁਹਾਡੇ ਨਾਲ ਆਪਣੇ ਹਜ਼ੂਰ ਖੜ੍ਹਾ ਕਰੇਗਾ। 15ਕਿਉਂਕਿ ਸਭ ਕੁਝ ਤੁਹਾਡੇ ਹੀ ਲਈ ਹੈ, ਜੋ ਬਹੁਤਿਆਂ ਦੇ ਕਾਰਨ ਕਿਰਪਾ ਬਹੁਤ ਹੀ ਵੱਧ ਕੇ, ਪਰਮੇਸ਼ੁਰ ਦੀ ਵਡਿਆਈ ਲਈ ਧੰਨਵਾਦਾਂ ਨੂੰ ਬਹੁਤ ਹੀ ਵਧਾਵੇ।

ਇੰਜੀਲ (ਥਿਓਫ਼ਨੀ ਤੋਂ ਬਾਅਦ ਦੇ ਐਤਵਾਰ ਲਈ)

ਮੱਤੀ 4:12–17

12ਜਦੋਂ ਯਿਸੂ ਨੇ ਸੁਣਿਆ ਕਿ ਯੂਹੰਨਾ ਫੜ੍ਹਿਆ ਗਿਆ ਤਦ ਉਹ ਗਲੀਲ ਨੂੰ ਤੁਰ ਪਿਆ। 13ਅਤੇ ਨਾਸਰਤ ਨੂੰ ਛੱਡ ਕੇ ਕਫ਼ਰਨਾਹੂਮ ਵਿੱਚ ਰਹਿਣ ਲੱਗਿਆ, ਜਿਹੜਾ ਝੀਲ ਦੇ ਕੰਢੇ ਜ਼ਬੂਲੁਨ ਅਤੇ ਨਫ਼ਥਾਲੀ ਦੇ ਇਲਾਕੇ ਵਿੱਚ ਹੈ। 14ਕਿ ਯਸਾਯਾਹ ਨਬੀ ਦਾ ਵਾਕ ਪੂਰਾ ਹੋਵੇ ਕਿ 15ਜ਼ਬੂਲੁਨ ਦੀ ਧਰਤੀ ਅਤੇ ਨਫ਼ਤਾਲੀ ਦੀ ਧਰਤੀ, ਸਮੁੰਦਰ ਦੀ ਰਾਹ, ਯਰਦਨੋਂ ਪਾਰ, ਪਰਾਈਆਂ ਕੌਮਾਂ ਦੀ ਗਲੀਲ 16ਜਿਹੜੇ ਲੋਕ ਹਨੇਰੇ ਵਿੱਚ ਬੈਠੇ ਹੋਏ ਸਨ, ਉਨ੍ਹਾਂ ਨੇ ਵੱਡਾ ਚਾਨਣ ਵੇਖਿਆ, ਅਤੇ ਜਿਹੜੇ ਮੌਤ ਦੇ ਦੇਸ ਅਤੇ ਸਾਯੇ ਵਿੱਚ ਬੈਠੇ ਹੋਏ ਸਨ, ਉਨ੍ਹਾਂ ਲਈ ਚਾਨਣ ਪਰਗਟ ਹੋਇਆ। 17ਉਸੇ ਵੇਲੇ ਤੋਂ ਯਿਸੂ ਪਰਚਾਰ ਕਰਨ ਅਤੇ ਕਹਿਣ ਲੱਗਾ, ਤੋਬਾ ਕਰੋ ਕਿਉਂ ਜੋ ਸਵਰਗ ਰਾਜ ਨੇੜੇ ਆਇਆ ਹੈ।

ਇੰਜੀਲ (ਸੰਤ ਥਿਓਡੋਸੀਅਸ ਲਈ)

ਮੱਤੀ 11:27–30

27ਸਭ ਕੁਝ ਮੇਰੇ ਪਿਤਾ ਨੇ ਮੈਨੂੰ ਸੌਂਪਿਆ ਹੋਇਆ ਹੈ! ਪਿਤਾ ਤੋਂ ਇਲਾਵਾ ਪੁੱਤਰ ਨੂੰ ਕੋਈ ਨਹੀਂ ਜਾਣਦਾ ਅਤੇ ਨਾ ਕੋਈ ਪੁੱਤਰ ਤੋਂ ਇਲਾਵਾ ਪਿਤਾ ਨੂੰ ਜਾਣਦਾ ਹੈ ਅਤੇ ਹੁਣ ਪੁੱਤਰ ਹੀ ਹੈ, ਜਿਸ ਉੱਤੇ ਉਹ ਨੂੰ ਪਰਗਟ ਕਰਨਾ ਚਾਹੇ। 28ਹੇ ਸਾਰੇ ਥੱਕੇ ਹੋਇਓ ਅਤੇ ਭਾਰ ਹੇਠ ਦੱਬੇ ਹੋਇਓ, ਮੇਰੇ ਕੋਲ ਆਓ ਤਾਂ ਮੈਂ ਤੁਹਾਨੂੰ ਅਰਾਮ ਦਿਆਂਗਾ। 29ਮੇਰਾ ਜੂਲਾ ਆਪਣੇ ਉੱਤੇ ਲੈ ਲਵੋ ਅਤੇ ਮੇਰੇ ਕੋਲੋਂ ਸਿੱਖੋ ਕਿਉਂ ਜੋ ਮੈਂ ਕੋਮਲ ਅਤੇ ਮਨ ਦਾ ਗਰੀਬ ਹਾਂ ਅਤੇ ਤੁਸੀਂ ਆਪਣੀਆਂ ਜ਼ਿੰਦਗੀਆਂ ਵਿੱਚ ਅਰਾਮ ਪਾਓਗੇ। 30ਕਿਉਂਕਿ ਮੇਰਾ ਜੂਲਾ ਸੁਖਾਲਾ ਅਤੇ ਮੇਰਾ ਭਾਰ ਹਲਕਾ ਹੈ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਜਨਵਰੀ 11 ਸਿਵਲ ਕੈਲੰਡਰ ਦਾ ਜਨਵਰੀ 24 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ