Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜਨਵਰੀ 2027 › ਜਨਵਰੀ 25

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 25 ਜਨਵਰੀ 2027

ਸੋਮਵਾਰ · ਆਮ ਸਮੇਂ ਦਾ ਤੀਜਾ ਹਫ਼ਤਾ

ਤਿਉਹਾਰ ਅਤੇ ਸੰਤ

ਰਸੂਲ ਸੰਤ ਪੌਲੁਸ ਦਾ ਮਨ ਫਿਰਾਉਣਾ

ਤਿਉਹਾਰ · ਉਪਾਸਨਾ ਦਾ ਰੰਗ: ਚਿੱਟਾ

ਦਿਨ ਦੇ ਪਾਠ

ਪਹਿਲਾ ਪਾਠ

ਰਸੂਲਾਂ 22:3–16

ਜਾਂ: ਰਸੂਲਾਂ 9:1–22

3ਮੈਂ ਇੱਕ ਯਹੂਦੀ ਮਨੁੱਖ ਹਾਂ, ਜਿਹੜਾ ਕਿਲਕਿਯਾ ਤੇ ਤਰਸੁਸ ਵਿੱਚ ਜੰਮਿਆ, ਪਰ ਇਸੇ ਸ਼ਹਿਰ ਵਿੱਚ ਗਮਲੀਏਲ ਦੇ ਚਰਨਾਂ ਵਿੱਚ ਪਲਿਆ ਅਤੇ ਪਿਉ-ਦਾਦਿਆਂ ਦੀ ਬਿਵਸਥਾ ਪੂਰੇ ਧਿਆਨ ਨਾਲ ਸਿੱਖੀ ਅਤੇ ਜਿਵੇਂ ਤੁਸੀਂ ਸਭ ਅੱਜ ਦੇ ਦਿਨ ਪਰਮੇਸ਼ੁਰ ਦੇ ਲਈ ਅਣਖੀ ਹੋ, ਮੈਂ ਵੀ ਅਜਿਹਾ ਹੀ ਅਣਖੀ ਸੀ। 4ਅਤੇ ਮੈਂ ਆਦਮੀ ਅਤੇ ਔਰਤਾਂ ਨੂੰ ਬੰਨ੍ਹ-ਬੰਨ੍ਹ ਕੇ ਅਤੇ ਕੈਦ ਵਿੱਚ ਪੁਆ ਕੇ, ਇਸ ਪੰਥ ਦੇ ਲੋਕਾਂ ਨੂੰ ਮੌਤ ਤੱਕ ਸਤਾਇਆ। 5ਜਿਵੇਂ ਪ੍ਰਧਾਨ ਜਾਜਕ ਅਤੇ ਬਜ਼ੁਰਗਾਂ ਦੀ ਪੰਚਾਇਤ ਮੇਰੇ ਲਈ ਗਵਾਹੀ ਦਿੰਦੀ ਹੈ ਕਿਉਂਕਿ ਉਹਨਾਂ ਕੋਲੋਂ ਮੈਂ ਭਰਾਵਾਂ ਦੇ ਨਾਮ ਚਿੱਠੀਆਂ ਲੈ ਕੇ ਦੰਮਿਸ਼ਕ ਨੂੰ ਜਾਂਦਾ ਸੀ ਤਾਂ ਕਿ ਉਹਨਾਂ ਨੂੰ ਵੀ ਜਿਹੜੇ ਉੱਥੇ ਸਨ ਸਜ਼ਾ ਦੇਣ ਲਈ ਬੰਨ ਕੇ ਯਰੂਸ਼ਲਮ ਵਿੱਚ ਲਿਆਵਾਂ। 6ਅਤੇ ਇਸ ਤਰ੍ਹਾਂ ਹੋਇਆ ਕਿ ਜਦੋਂ ਮੈਂ ਤੁਰਦੇ-ਤੁਰਦੇ ਦੰਮਿਸ਼ਕ ਦੇ ਨੇੜੇ ਪਹੁੰਚਿਆ ਤਾਂ ਦੁਪਹਿਰ ਦੇ ਵੇਲੇ ਚੁਫ਼ੇਰੇ ਅਚਾਨਕ ਅਕਾਸ਼ ਤੋਂ ਵੱਡੀ ਜੋਤ ਚਮਕੀ। 7ਅਤੇ ਮੈਂ ਧਰਤੀ ਉੱਤੇ ਡਿੱਗ ਪਿਆ ਅਤੇ ਇੱਕ ਅਵਾਜ਼ ਸੁਣੀ ਜੋ ਮੈਨੂੰ ਆਖਦੀ ਹੈ, ਹੇ ਸੌਲੁਸ ਹੇ ਸੌਲੁਸ, ਤੂੰ ਮੈਨੂੰ ਕਿਉਂ ਸਤਾਉਂਦਾ ਹੈਂ? 8ਤਦ ਮੈਂ ਉੱਤਰ ਦਿੱਤਾ ਕੀ ਪ੍ਰਭੂ ਜੀ ਤੁਸੀਂ ਕੌਣ ਹੋ? ਉਸ ਨੇ ਮੈਨੂੰ ਆਖਿਆ, ਮੈਂ ਯਿਸੂ ਨਾਸਰੀ ਹਾਂ ਜਿਸ ਨੂੰ ਤੂੰ ਸਤਾਉਂਦਾ ਹੈਂ। 9ਅਤੇ ਉਨ੍ਹਾਂ ਨੇ ਜੋ ਮੇਰੇ ਨਾਲ ਸਨ ਜੋਤ ਤਾਂ ਵੇਖੀ, ਪਰ ਉਹ ਦੀ ਅਵਾਜ਼ ਨਾ ਸੁਣੀ ਜੋ ਮੇਰੇ ਨਾਲ ਬੋਲਦਾ ਸੀ। 10ਫੇਰ ਮੈਂ ਕਿਹਾ, ਹੇ ਪ੍ਰਭੂ ਮੈਂ ਕੀ ਕਰਾਂ? ਪ੍ਰਭੂ ਨੇ ਮੈਨੂੰ ਆਖਿਆ, ਤੂੰ ਉੱਠ ਕੇ ਦੰਮਿਸ਼ਕ ਵਿੱਚ ਜਾ ਅਤੇ ਸਭ ਗੱਲਾਂ ਜੋ ਤੇਰੇ ਕਰਨ ਲਈ ਠਹਿਰਾਈਆਂ ਹੋਈਆਂ ਹਨ, ਸੋ ਉੱਥੇ ਹੀ ਤੈਨੂੰ ਦੱਸੀਆਂ ਜਾਣਗੀਆਂ। 11ਜਦੋਂ ਮੈਂ ਉਸ ਜੋਤ ਦੇ ਤੇਜ ਕਰਕੇ ਵੇਖ ਨਾ ਸਕਿਆ ਤਾਂ ਆਪਣੇ ਸਾਥੀਆਂ ਦੇ ਹੱਥ ਫੜ੍ਹ ਕੇ ਦੰਮਿਸ਼ਕ ਵਿੱਚ ਆਇਆ। 12ਅਤੇ ਹਨਾਨਿਯਾਹ ਨਾਮ ਦਾ ਇੱਕ ਮਨੁੱਖ ਜੋ ਬਿਵਸਥਾ ਦੇ ਅਨੁਸਾਰ ਭਗਤ ਸੀ ਅਤੇ ਸਾਰੇ ਯਹੂਦੀਆਂ ਵਿੱਚ ਜਿਹੜੇ ਉੱਥੇ ਰਹਿੰਦੇ ਸਨ ਨੇਕਨਾਮ ਸੀ। 13ਉਹ ਮੇਰੇ ਕੋਲ ਆਇਆ ਅਤੇ ਉਸ ਨੇ ਕੋਲ ਖੜੇ ਹੋ ਕੇ ਮੈਨੂੰ ਆਖਿਆ, ਭਾਈ ਸੌਲੁਸ ਫੇਰ ਵੇਖਣ ਲੱਗ ਜਾ, ਅਤੇ ਓਸੇ ਵੇਲੇ ਮੈਂ ਦੇਖਣ ਲੱਗ ਗਿਆ ਅਤੇ ਉਸ ਨੂੰ ਦੇਖਿਆ। 14ਉਹ ਬੋਲਿਆ, ਸਾਡੇ ਵੱਡਿਆਂ ਦੇ ਪਰਮੇਸ਼ੁਰ ਨੇ ਤੈਨੂੰ ਠਹਿਰਾਇਆ ਹੈ, ਜੋ ਤੂੰ ਉਹ ਦੀ ਮਰਜ਼ੀ ਨੂੰ ਜਾਣੇ, ਉਸ ਧਰਮੀ ਨੂੰ ਵੇਖੇਂ ਅਤੇ ਉਹ ਦੇ ਮੂੰਹ ਦਾ ਸ਼ਬਦ ਸੁਣੇਂ। 15ਕਿਉਂ ਜੋ ਉਸੇ ਦੇ ਲਈ ਤੂੰ ਸਭ ਮਨੁੱਖਾਂ ਦੇ ਅੱਗੇ ਉਨ੍ਹਾਂ ਗੱਲਾਂ ਦਾ ਗਵਾਹ ਹੋਵੇਂਗਾ, ਜਿਹੜੀਆਂ ਤੂੰ ਵੇਖੀਆਂ ਅਤੇ ਸੁਣੀਆਂ ਹਨ। 16ਹੁਣ ਤੂੰ ਕਿਉਂ ਢਿੱਲ ਕਰਦਾ ਹੈਂ? ਉੱਠ ਅਤੇ ਉਹ ਦਾ ਨਾਮ ਲੈਂਦਾ ਹੋਇਆ ਬਪਤਿਸਮਾ ਲੈ ਅਤੇ ਆਪਣੇ ਪਾਪ ਧੋ ਸੁੱਟ।

ਜਵਾਬੀ ਭਜਨ

ਜ਼ਬੂ 117:1–2

1ਹੇ ਸਾਰੀਓ ਕੌਮੋ, ਯਹੋਵਾਹ ਦੀ ਉਸਤਤ ਕਰੋ, ਹੇ ਸਾਰੀਓ ਉੱਮਤੋ, ਉਹ ਦੇ ਗੁਣ ਗਾਓ! 2ਉਹ ਦੀ ਦਯਾ ਸਾਡੇ ਉੱਤੇ ਡਾਢੀ ਜੋ ਹੈ, ਅਤੇ ਯਹੋਵਾਹ ਦੀ ਵਫ਼ਾਦਾਰੀ ਸਦੀਪਕ ਹੈ। ਹਲਲੂਯਾਹ!।

ਇੰਜੀਲ

ਮਰਕੁ 16:15–18

15ਉਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਸਾਰੇ ਸੰਸਾਰ ਵਿੱਚ ਜਾ ਕੇ ਸਰਬੱਤ ਸ੍ਰਿਸ਼ਟੀ ਦੇ ਸਾਹਮਣੇ ਖੁਸ਼ਖਬਰੀ ਦਾ ਪਰਚਾਰ ਕਰੋ। 16ਜਿਹੜਾ ਵਿਸ਼ਵਾਸ ਕਰੇ ਅਤੇ ਬਪਤਿਸਮਾ ਲਵੇ ਉਹ ਬਚਾਇਆ ਜਾਵੇਗਾ ਪਰ ਜਿਹੜਾ ਪਰਤੀਤ ਨਾ ਕਰੇ ਉਸ ਉੱਤੇ ਸਜ਼ਾ ਦਾ ਹੁਕਮ ਕੀਤਾ ਜਾਵੇਗਾ। 17ਅਤੇ ਵਿਸ਼ਵਾਸ ਕਰਨ ਵਾਲਿਆਂ ਦੇ ਨਾਲ-ਨਾਲ ਇਹ ਨਿਸ਼ਾਨ ਹੋਣਗੇ ਜੋ ਉਹ ਮੇਰਾ ਨਾਮ ਲੈ ਕੇ ਭੂਤਾਂ ਨੂੰ ਕੱਢਣਗੇ, ਉਹ ਨਵੀਂਆਂ-ਨਵੀਂਆਂ ਭਾਸ਼ਾ ਬੋਲਣਗੇ, 18ਉਹ ਸੱਪਾਂ ਨੂੰ ਚੁੱਕ ਲੈਣਗੇ ਅਤੇ ਜੇ ਕੋਈ ਜ਼ਹਿਰ ਵਾਲੀ ਚੀਜ਼ ਪੀ ਲੈਣ ਤਾਂ ਉਨ੍ਹਾਂ ਦਾ ਕੁਝ ਨਹੀਂ ਵਿਗੜੇਗਾ। ਉਹ ਬਿਮਾਰਾਂ ਉੱਤੇ ਹੱਥ ਰੱਖਣਗੇ ਤਾਂ ਉਹ ਚੰਗੇ ਹੋ ਜਾਣਗੇ।

ਅੱਜ ਦੇ ਸੰਤ

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ