ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜਨਵਰੀ 2027 › ਜਨਵਰੀ 25
ਆਰਥੋਡਾਕਸ ਕੈਲੰਡਰ · 12 ਜਨਵਰੀ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 25 ਜਨਵਰੀ 2027
ਸੋਮਵਾਰ · ਪੰਤੇਕੁਸਤ ਤੋਂ ਬਾਅਦ 35ਵਾਂ ਹਫ਼ਤਾ · ਸੁਰ 1
ਤਿਉਹਾਰ ਅਤੇ ਸੰਤ
Afterfeast of the Theophany
ਵਰਤ
ਕੋਈ ਵਰਤ ਨਹੀਂ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਪੱਤ੍ਰੀ
7ਪਰ ਜੇ ਉਹ ਪਹਿਲਾ ਨੇਮ ਬੇਦੋਸ਼ ਹੁੰਦਾ ਤਾਂ ਦੂਜੇ ਲਈ ਥਾਂ ਨਾ ਲੱਭੀ ਜਾਂਦੀ। 8ਕਿਉਂ ਜੋ ਉਹ ਉਨ੍ਹਾਂ ਉੱਤੇ ਦੋਸ਼ ਲਾ ਕੇ ਕਹਿੰਦਾ ਹੈ ਕਿ ਵੇਖੋ, ਉਹ ਦਿਨ ਆ ਰਹੇ ਹਨ, ਪ੍ਰਭੂ ਆਖਦਾ ਹੈ, ਕਿ ਮੈਂ ਇਸਰਾਏਲ ਦੇ ਘਰਾਣੇ ਅਤੇ ਯਹੂਦਾਹ ਦੇ ਘਰਾਣੇ ਨਾਲ ਇੱਕ ਨਵਾਂ ਨੇਮ ਬੰਨ੍ਹਾਂਗਾ, 9ਉਸ ਨੇਮ ਵਾਂਗੂੰ ਨਹੀਂ, ਜਿਹੜਾ ਮੈਂ ਉਹਨਾਂ ਦੇ ਪੁਰਖਿਆਂ ਨਾਲ ਉਸ ਦਿਨ ਬੰਨ੍ਹਿਆ ਸੀ ਜਿਸ ਦਿਨ ਮੈਂ ਉਹਨਾਂ ਦਾ ਹੱਥ ਫੜ੍ਹਿਆ ਕਿ ਉਹਨਾਂ ਨੂੰ ਮਿਸਰ ਦੇਸ ਵਿੱਚੋਂ ਬਾਹਰ ਲਿਆਵਾਂ, ਉਹ ਤਾਂ ਮੇਰੇ ਨਾਮ ਉੱਤੇ ਕਾਇਮ ਨਾ ਰਹੇ, ਅਤੇ ਮੈਂ ਉਹਨਾਂ ਦੀ ਕੁਝ ਪਰਵਾਹ ਨਾ ਕੀਤੀ, ਪ੍ਰਭੂ ਆਖਦਾ ਹੈ। 10ਇਹ ਉਹ ਨੇਮ ਹੈ ਜਿਹੜਾ ਮੈਂ ਇਸਰਾਏਲ ਦੇ ਘਰਾਣੇ ਨਾਲ ਬੰਨ੍ਹਾਂਗਾ, ਉਨ੍ਹਾਂ ਦਿਨਾਂ ਦੇ ਬਾਅਦ, ਪ੍ਰਭੂ ਆਖਦਾ ਹੈ, ਮੈਂ ਆਪਣੀ ਬਿਵਸਥਾ ਉਹਨਾਂ ਦੇ ਮਨਾਂ ਵਿੱਚ ਪਾਵਾਂਗਾ, ਅਤੇ ਉਹਨਾਂ ਦਿਆਂ ਦਿਲਾਂ ਉੱਤੇ ਉਨ੍ਹਾਂ ਨੂੰ ਲਿਖਾਂਗਾ। ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੀ ਪਰਜਾ ਹੋਣਗੇ। 11ਹਰ ਕੋਈ ਆਪਣੇ ਦੇਸ ਵਾਲਿਆਂ ਨੂੰ ਅਤੇ ਆਪਣੇ ਭਾਈ ਨੂੰ ਨਹੀਂ ਸਿਖਾਵੇਗਾ, ਕਿ ਤੁਸੀਂ ਪ੍ਰਭੂ ਨੂੰ ਜਾਣੋ, ਕਿਉਂ ਜੋ ਸਾਰੇ ਮੈਨੂੰ ਜਾਨਣਗੇ, ਉਹਨਾਂ ਦੇ ਛੋਟੇ ਤੋਂ ਲੈ ਕੇ ਵੱਡੇ ਤੱਕ। 12ਮੈਂ ਤਾਂ ਉਹਨਾਂ ਦੇ ਕੁਧਰਮਾਂ ਉੱਤੇ ਤਰਸਵਾਨ ਹੋਵਾਂਗਾ, ਅਤੇ ਉਹਨਾਂ ਦੇ ਪਾਪਾਂ ਨੂੰ ਫੇਰ ਕਦੇ ਚੇਤੇ ਨਾ ਕਰਾਂਗਾ। 13ਜਦੋਂ ਉਹ ਨੇ ਨਵਾਂ ਨੇਮ ਆਖਿਆ ਤਾਂ ਪਹਿਲੇ ਨੂੰ ਪੁਰਾਣਾ ਠਹਿਰਾਇਆ ਹੈ। ਪਰ ਜੋ ਕੁਝ ਪੁਰਾਣਾ ਹੋਇਆ ਅਤੇ ਬਹੁਤ ਸਮੇਂ ਤੋਂ ਹੈ ਉਹ ਅਲੋਪ ਹੋਣ ਦੇ ਨੇੜੇ ਹੈ।
ਇੰਜੀਲ
11ਤਦ ਫ਼ਰੀਸੀ ਨਿੱਕਲੇ ਅਤੇ ਉਸ ਦੇ ਪਰਤਾਉਣ ਲਈ ਸਵਰਗ ਵੱਲੋਂ ਕੋਈ ਨਿਸ਼ਾਨ ਉਸ ਤੋਂ ਮੰਗ ਕੇ ਉਸ ਦੇ ਨਾਲ ਵਾਦ-ਵਿਵਾਦ ਕਰਨ ਲੱਗੇ। 12ਅਤੇ ਉਸ ਨੇ ਆਪਣੇ ਆਤਮਾ ਵਿੱਚ ਹਾਉਕਾ ਭਰ ਕੇ ਕਿਹਾ, ਇਸ ਪੀੜ੍ਹੀ ਦੇ ਲੋਕ ਕਿਉਂ ਨਿਸ਼ਾਨ ਚਾਹੁੰਦੇ ਹਨ? ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਇਸ ਪੀੜ੍ਹੀ ਦੇ ਲੋਕਾਂ ਨੂੰ ਕੋਈ ਨਿਸ਼ਾਨ ਨਹੀਂ ਦਿੱਤਾ ਜਾਵੇਗਾ। 13ਅਤੇ ਉਹ ਉਨ੍ਹਾਂ ਨੂੰ ਛੱਡ ਕੇ ਫੇਰ ਬੇੜੀ ਉੱਤੇ ਚੜੇ ਅਤੇ ਪਾਰ ਚਲੇ ਗਏ। 14ਉਹ ਰੋਟੀ ਲੈਣੀ ਭੁੱਲ ਗਏ ਸਨ ਅਤੇ ਬੇੜੀ ਵਿੱਚ ਉਨ੍ਹਾਂ ਕੋਲ ਇੱਕੋ ਹੀ ਰੋਟੀ ਸੀ, ਬਿਨ੍ਹਾਂ ਇਸ ਦੇ ਉਨ੍ਹਾਂ ਕੋਲ ਹੋਰ ਕੁਝ ਵੀ ਨਾ ਸੀ। 15ਉਸ ਨੇ ਉਨ੍ਹਾਂ ਨੂੰ ਚਿਤਾਵਨੀ ਨਾਲ ਆਖਿਆ ਕਿ ਫ਼ਰੀਸੀਆਂ ਦੇ ਖ਼ਮੀਰ ਅਤੇ ਹੇਰੋਦੇਸ ਦੇ ਖ਼ਮੀਰ ਤੋਂ ਚੌਕਸ ਰਹੋ! 16ਤਦ ਉਹ ਆਪਸ ਵਿੱਚ ਵਿਚਾਰ ਕਰ ਕੇ ਆਖਣ ਲੱਗੇ ਕਿ ਸਾਡੇ ਕੋਲ ਰੋਟੀ ਨਹੀਂ ਹੈ। 17ਯਿਸੂ ਨੇ ਇਹ ਜਾਣ ਕੇ ਉਨ੍ਹਾਂ ਨੂੰ ਆਖਿਆ, ਤੁਸੀਂ ਕਿਉਂ ਵਿਚਾਰ ਕਰਦੇ ਹੋ ਜੋ ਸਾਡੇ ਕੋਲ ਰੋਟੀ ਨਹੀਂ? ਭਲਾ, ਤੁਸੀਂ ਅਜੇ ਨਹੀਂ ਜਾਣਦੇ ਅਤੇ ਨਹੀਂ ਸਮਝਦੇ? ਕੀ ਤੁਹਾਡਾ ਮਨ ਕਠੋਰ ਹੋ ਗਿਆ ਹੈ? 18ਅੱਖਾਂ ਦੇ ਹੁੰਦੇ ਹੋਏ ਵੀ, ਕੀ ਤੁਸੀਂ ਨਹੀਂ ਵੇਖਦੇ ਅਤੇ ਕੰਨਾਂ ਦੇ ਹੁੰਦਿਆਂ ਹੋਇਆ ਵੀ ਕੀ ਤੁਸੀਂ ਨਹੀਂ ਸੁਣਦੇ ਅਤੇ ਚੇਤੇ ਨਹੀਂ ਰੱਖਦੇ? 19ਕਿ ਜਦੋਂ ਮੈਂ ਉਹ ਪੰਜ ਰੋਟੀਆਂ ਪੰਜਾਂ ਹਜ਼ਾਰਾਂ ਲਈ ਤੋੜੀਆਂ ਤਦ ਤੁਸੀਂ ਟੁੱਕੜਿਆਂ ਦੀਆਂ ਕਿੰਨੀਆਂ ਟੋਕਰੀਆਂ ਭਰੀਆਂ ਹੋਈਆਂ ਚੁੱਕੀਆਂ? ਉਨ੍ਹਾਂ ਨੇ ਉਸ ਨੂੰ ਆਖਿਆ, ਬਾਰਾਂ। 20ਅਤੇ ਜਦ ਸੱਤ ਰੋਟੀਆਂ ਚਾਰ ਹਜ਼ਾਰ ਲਈ ਤੋੜੀਆਂ ਤਦ ਤੁਸੀਂ ਟੁੱਕੜਿਆਂ ਦੇ ਕਿੰਨੇ ਟੋਕਰੇ ਭਰੇ ਹੋਏ ਚੁੱਕੇ? ਫੇਰ ਉਨ੍ਹਾਂ ਨੇ ਉਸ ਨੂੰ ਆਖਿਆ, ਸੱਤ। 21ਤਦ ਉਸ ਨੇ ਉਨ੍ਹਾਂ ਨੂੰ ਕਿਹਾ, ਤੁਹਾਨੂੰ ਅਜੇ ਤੱਕ ਸਮਝ ਨਹੀਂ ਆਈ?
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਜਨਵਰੀ 12 ਸਿਵਲ ਕੈਲੰਡਰ ਦਾ ਜਨਵਰੀ 25 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ