Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜਨਵਰੀ 2027 › ਜਨਵਰੀ 26

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 26 ਜਨਵਰੀ 2027

ਮੰਗਲਵਾਰ · ਆਮ ਸਮੇਂ ਦਾ ਤੀਜਾ ਹਫ਼ਤਾ

ਤਿਉਹਾਰ ਅਤੇ ਸੰਤ

ਆਮ ਸਮੇਂ ਦੇ ਤੀਜੇ ਹਫ਼ਤੇ ਦਾ ਮੰਗਲਵਾਰ

ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਚਿੱਟਾ

ਸੰਤ ਤਿਮੋਥਿਉਸ ਅਤੇ ਤੀਤੁਸ, ਬਿਸ਼ਪ · ਯਾਦਗਾਰੀ ਦਿਨ

ਦਿਨ ਦੇ ਪਾਠ

ਪਹਿਲਾ ਪਾਠ

2 ਤਿਮ 1:1–8

ਜਾਂ: ਤੀਤੁ 1:1–5

1ਪੌਲੁਸ, ਜੋ ਉਸ ਜੀਵਨ ਦੇ ਵਾਅਦੇ ਦੇ ਅਨੁਸਾਰ ਜਿਹੜਾ ਮਸੀਹ ਯਿਸੂ ਵਿੱਚ ਹੈ, ਪਰਮੇਸ਼ੁਰ ਦੀ ਮਰਜ਼ੀ ਤੋਂ ਮਸੀਹ ਯਿਸੂ ਦਾ ਰਸੂਲ ਹਾਂ। 2ਪਿਆਰੇ ਪੁੱਤਰ ਤਿਮੋਥਿਉਸ ਨੂੰ ਪਿਤਾ ਪਰਮੇਸ਼ੁਰ ਅਤੇ ਮਸੀਹ ਯਿਸੂ ਸਾਡੇ ਪ੍ਰਭੂ ਦੀ ਵੱਲੋਂ ਕਿਰਪਾ, ਦਯਾ, ਅਤੇ ਸ਼ਾਂਤੀ ਮਿਲਦੀ ਰਹੇ। 3ਮੈਂ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ, ਜਿਸ ਦੀ ਸੇਵਾ ਮੈਂ ਆਪਣੇ ਪੁਰਖਿਆਂ ਦੀ ਤਰ੍ਹਾਂ ਸ਼ੁੱਧ ਵਿਵੇਕ ਨਾਲ ਕਰਦਾ ਹਾਂ! ਜਦ ਮੈਂ ਆਪਣੀਆਂ ਪ੍ਰਾਰਥਨਾਵਾਂ ਵਿੱਚ ਦਿਨ ਰਾਤ ਤੈਨੂੰ ਚੇਤੇ ਕਰਦਾ ਹਾਂ। 4ਅਤੇ ਤੇਰਿਆਂ ਹੰਝੂਆਂ ਨੂੰ ਚੇਤੇ ਕਰ ਕੇ ਤੈਨੂੰ ਵੇਖਣ ਨੂੰ ਲੋਚਦਾ ਹਾਂ ਕਿ ਅਨੰਦ ਨਾਲ ਭਰ ਜਾਂਵਾਂ। 5ਮੈਨੂੰ ਤੇਰੀ ਖਰੀ ਵਿਸ਼ਵਾਸ ਚੇਤੇ ਆਉਂਦੀ ਹੈ, ਜਿਹੜੀ ਪਹਿਲਾਂ ਤੇਰੀ ਨਾਨੀ ਲੋਇਸ ਅਤੇ ਤੇਰੀ ਮਾਤਾ ਯੂਨੀਕਾ ਵਿੱਚ ਸੀ ਅਤੇ ਮੈਨੂੰ ਭਰੋਸਾ ਹੈ ਜੋ ਉਹ ਤੇਰੇ ਵਿੱਚ ਵੀ ਹੈ। 6ਇਸ ਕਾਰਨ ਮੈਂ ਤੈਨੂੰ ਚਿਤਾਰਦਾ ਹਾਂ ਕਿ ਤੂੰ ਪਰਮੇਸ਼ੁਰ ਦੀ ਉਸ ਦਾਤ ਨੂੰ ਚਮਕਾ, ਜੋ ਮੇਰੇ ਹੱਥ ਰੱਖਣ ਦੁਆਰਾ ਤੈਨੂੰ ਮਿਲੀ। 7ਕਿਉਂ ਜੋ ਪਰਮੇਸ਼ੁਰ ਨੇ ਸਾਨੂੰ ਡਰ ਦਾ ਆਤਮਾ ਨਹੀਂ, ਸਗੋਂ ਸਮਰੱਥਾ, ਪਿਆਰ ਅਤੇ ਸੰਜਮ ਦਾ ਆਤਮਾ ਦਿੱਤਾ ਹੈ। 8ਇਸ ਲਈ ਤੂੰ ਸਾਡੇ ਪ੍ਰਭੂ ਦੀ ਗਵਾਹੀ ਤੋਂ ਨਾ ਸ਼ਰਮਾਵੀਂ, ਨਾ ਮੇਰੇ ਤੋਂ, ਜੋ ਉਹ ਦਾ ਬੰਧੂਆ ਹਾਂ, ਸਗੋਂ ਪਰਮੇਸ਼ੁਰ ਦੀ ਸਮਰੱਥਾ ਦੇ ਅਨੁਸਾਰ ਖੁਸ਼ਖਬਰੀ ਲਈ ਦੁੱਖਾਂ ਵਿੱਚ ਮੇਰੇ ਨਾਲ ਸਾਂਝੀ ਹੋਵੀਂ।

ਜਵਾਬੀ ਭਜਨ

ਜ਼ਬੂ 40:1, 3, 6–7, 9–10

1ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ। ਮੈਂ ਸਬਰ ਨਾਲ ਯਹੋਵਾਹ ਨੂੰ ਉਡੀਕਿਆ, ਅਤੇ ਉਸ ਨੇ ਮੇਰੀ ਵੱਲ ਝੁੱਕ ਕੇ ਮੇਰੀ ਦੁਹਾਈ ਸੁਣ ਲਈ। 3ਉਸ ਨੇ ਇੱਕ ਨਵਾਂ ਗੀਤ ਮੇਰੇ ਮੂੰਹ ਵਿੱਚ ਪਾਇਆ, ਅਰਥਾਤ ਸਾਡੇ ਪਰਮੇਸ਼ੁਰ ਦੀ ਉਸਤਤ ਦਾ। ਬਹੁਤੇ ਵੇਖਣਗੇ ਅਤੇ ਡਰ ਜਾਣਗੇ, ਅਤੇ ਯਹੋਵਾਹ ਉੱਤੇ ਭਰੋਸਾ ਰੱਖਣਗੇ। 6ਬਲੀਦਾਨ ਅਤੇ ਭੇਟ ਤੋਂ ਤੂੰ ਪਰਸੰਨ ਨਹੀਂ ਹੁੰਦਾ, ਤੂੰ ਮੇਰੇ ਕੰਨ ਖੋਲੇ ਹਨ, ਹੋਮ ਬਲੀ ਅਤੇ ਪਾਪ ਬਲੀ ਤੂੰ ਨਹੀਂ ਚਾਹੀ। 7ਤਦ ਮੈਂ ਆਖਿਆ, ਵੇਖ, ਮੈਂ ਆਇਆ ਹਾਂ! ਪੁਸਤਕ ਦੀ ਪੱਤ੍ਰੀ ਵਿੱਚ ਮੇਰੇ ਲਈ ਲਿਖਿਆ ਹੋਇਆ ਹੈ 9ਮੈਂ ਮਹਾਂ-ਸਭਾ ਵਿੱਚ ਧਰਮ ਦੀ ਖੁਸ਼ਖਬਰੀ ਦਾ ਪ੍ਰਚਾਰ ਕੀਤਾ ਹੈ, ਵੇਖ, ਮੈਂ ਆਪਣੇ ਬੁੱਲ੍ਹਾਂ ਨੂੰ ਨਹੀਂ ਰੋਕਾਂਗਾ, ਹੇ ਯਹੋਵਾਹ, ਤੂੰ ਇਹ ਜਾਣਦਾ ਹੈਂ। 10ਮੈਂ ਤੇਰੇ ਧਰਮ ਨੂੰ ਆਪਣੇ ਮਨ ਵਿੱਚ ਲੋਕਾਂ ਨਹੀਂ ਛੱਡਿਆ, ਮੈਂ ਸਗੋਂ ਤੇਰੀ ਵਫ਼ਾਦਾਰੀ ਅਤੇ ਤੇਰੀ ਮੁਕਤੀ ਦਾ ਚਰਚਾ ਕੀਤਾ, ਮੈਂ ਤੇਰੀ ਦਯਾ ਅਤੇ ਸਚਿਆਈ ਮਹਾਂ-ਸਭਾ ਤੋਂ ਨਹੀਂ ਛਿਪਾਈ।

ਇੰਜੀਲ

ਮਰਕੁ 3:31–35

31ਤਦ ਉਹ ਦੀ ਮਾਤਾ ਅਤੇ ਉਹ ਦੇ ਭਰਾ ਆਏ ਅਤੇ ਬਾਹਰ ਖੜੇ ਹੋ ਕੇ ਉਹ ਨੂੰ ਬੁਲਾਵਾ ਭੇਜਿਆ। 32ਅਤੇ ਬਹੁਤ ਲੋਕ ਉਹ ਦੇ ਚੁਫ਼ੇਰੇ ਬੈਠੇ ਸਨ ਸੋ ਉਹ ਨੂੰ ਕਹਿਣ ਲੱਗੇ, ਵੇਖੋ ਤੁਹਾਡੀ ਮਾਤਾ ਅਤੇ ਤੁਹਾਡੇ ਭਰਾ ਬਾਹਰ ਖੜ੍ਹੇ ਹਨ। 33ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਕੌਣ ਹੈ ਮੇਰੀ ਮਾਤਾ ਅਤੇ ਮੇਰੇ ਭਰਾ? 34ਅਤੇ ਉਸ ਨੇ ਉਨ੍ਹਾਂ ਵੱਲ ਜਿਹੜੇ ਉਸ ਦੇ ਆਲੇ-ਦੁਆਲੇ ਬੈਠੇ ਸਨ, ਚਾਰੇ ਪਾਸੇ ਵੇਖ ਕੇ ਕਿਹਾ, ਇਹ ਵੇਖੋ ਮੇਰੀ ਮਾਤਾ ਅਤੇ ਮੇਰੇ ਭਰਾ ਇਹ ਹਨ। 35ਕਿਉਂਕਿ ਜੋ ਕੋਈ ਪਰਮੇਸ਼ੁਰ ਦੀ ਮਰਜ਼ੀ ਉੱਤੇ ਚੱਲਦਾ ਹੈ, ਉਹੀ ਮੇਰਾ ਭਰਾ ਅਤੇ ਭੈਣ ਅਤੇ ਮਾਤਾ ਹੈ।

ਅੱਜ ਦੇ ਸੰਤ

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ