ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜਨਵਰੀ 2027 › ਜਨਵਰੀ 26
ਆਰਥੋਡਾਕਸ ਕੈਲੰਡਰ · 13 ਜਨਵਰੀ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 26 ਜਨਵਰੀ 2027
ਮੰਗਲਵਾਰ · ਪੰਤੇਕੁਸਤ ਤੋਂ ਬਾਅਦ 35ਵਾਂ ਹਫ਼ਤਾ · ਸੁਰ 1
ਤਿਉਹਾਰ ਅਤੇ ਸੰਤ
Afterfeast of the Theophany
ਵਰਤ
ਕੋਈ ਵਰਤ ਨਹੀਂ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਪੱਤ੍ਰੀ
8ਇਸ ਤੋਂ ਪਵਿੱਤਰ ਆਤਮਾ ਇਹ ਦੱਸਦਾ ਸੀ ਕਿ ਜਦੋਂ ਤੱਕ ਪਵਿੱਤਰ ਡੇਰਾ ਖੜ੍ਹਾ ਹੈ ਉਸ ਸਮੇਂ ਤੱਕ ਪਵਿੱਤਰ ਸਥਾਨਾਂ ਦਾ ਰਾਹ ਪ੍ਰਗਟ ਨਹੀਂ ਹੈ। 9ਇਹ ਤੰਬੂ ਵਰਤਮਾਨ ਸਮੇਂ ਲਈ ਇੱਕ ਦ੍ਰਿਸ਼ਟਾਂਤ ਹੈ ਜਿਸ ਦੇ ਅਨੁਸਾਰ ਇਸ ਤਰ੍ਹਾਂ ਦੀਆਂ ਭੇਟਾਂ ਅਤੇ ਬਲੀਦਾਨ ਚੜ੍ਹਾਏ ਜਾਂਦੇ ਸਨ, ਜੋ ਬੰਦਗੀ ਕਰਨ ਵਾਲੇ ਦੇ ਵਿਵੇਕ ਨੂੰ ਸ਼ੁੱਧ ਨਹੀਂ ਕਰ ਸਕਦੇ। 10ਇਹ ਖਾਣ-ਪੀਣ ਅਤੇ ਭਾਂਤ-ਭਾਂਤ ਦੇ ਰਸਮੀ ਇਸ਼ਨਾਨ ਦੇ ਨਾਲ ਬਹੁਤ ਸਾਰੇ ਸਰੀਰਕ ਨਿਯਮ ਸਨ ਜਿਹੜੇ ਸੁਧਾਰ ਦੇ ਸਮੇਂ ਤੱਕ ਠਹਿਰਾਏ ਗਏ ਸਨ। 15ਇਸੇ ਕਾਰਨ ਉਹ ਨਵੇਂ ਨੇਮ ਦਾ ਵਿਚੋਲਾ ਹੈ ਕਿਉਂਕਿ ਇੱਕ ਮੌਤ ਹੋਈ ਹੈ ਜਿਹੜੀ ਪਹਿਲੇ ਨੇਮ ਦੇ ਅਪਰਾਧਾਂ ਤੋਂ ਛੁਡਾਉਂਦੀ ਹੈ ਕਿ ਉਹ ਜਿਹੜੇ ਸੱਦੇ ਹੋਏ ਹਨ ਸਦੀਪਕ ਕਾਲ ਦੇ ਵਿਰਸੇ ਦੇ ਵਾਇਦੇ ਨੂੰ ਪ੍ਰਾਪਤ ਕਰਨ। 16ਜਿੱਥੇ ਵਸੀਅਤ ਹੈ ਉੱਥੇ ਉਹ ਦੇ ਕਰਨ ਵਾਲੇ ਦੀ ਮੌਤ ਨੂੰ ਸਾਬਤ ਕਰਨਾ ਪੈਂਦਾ ਹੈ। 17ਕਿਉਂ ਜੋ ਵਸੀਅਤ ਤਾਂ ਹੀ ਪੱਕੀ ਹੁੰਦੀ ਹੈ ਜਦੋਂ ਮੌਤ ਹੋਈ ਹੋਵੇ ਅਤੇ ਜਿੰਨਾਂ ਚਿਰ ਵਸੀਅਤ ਕਰਨ ਵਾਲਾ ਜਿਉਂਦਾ ਹੈ ਉਹ ਕਿਸੇ ਕੰਮ ਦੀ ਨਹੀਂ ਹੈ। 18ਇਸ ਕਰਕੇ ਪਹਿਲਾ ਨੇਮ ਵੀ ਲਹੂ ਬਿਨ੍ਹਾਂ ਨਹੀਂ ਕੀਤਾ ਗਿਆ। 19ਕਿਉਂਕਿ ਜਦੋਂ ਮੂਸਾ ਦੀ ਬਿਵਸਥਾ ਦੇ ਅਨੁਸਾਰ ਸਾਰੀ ਪਰਜਾ ਨੂੰ ਹਰੇਕ ਹੁਕਮ ਸੁਣਾ ਦਿੱਤਾ ਤਾਂ ਵੱਛਿਆਂ ਅਤੇ ਬੱਕਰਿਆਂ ਦਾ ਲਹੂ, ਪਾਣੀ, ਕਿਰਮਚੀ ਉੱਨ ਅਤੇ ਜ਼ੂਫੇ ਨਾਲ ਲੈ ਕੇ ਉਸ ਪੁਸਤਕ ਅਤੇ ਸਾਰਿਆਂ ਲੋਕਾਂ ਉੱਤੇ ਛਿੜਕ ਕੇ ਆਖਿਆ 20ਭਈ ਇਹ ਉਸ ਨੇਮ ਦਾ ਲਹੂ ਹੈ ਜਿਸ ਦਾ ਪਰਮੇਸ਼ੁਰ ਨੇ ਤੁਹਾਨੂੰ ਹੁਕਮ ਦਿੱਤਾ। 21ਅਤੇ ਇਸੇ ਤਰ੍ਹਾਂ ਉਹ ਨੇ ਡੇਰੇ ਉੱਤੇ ਅਤੇ ਸੇਵਕਾਈ ਦੀ ਸਾਰੀ ਸਮੱਗਰੀ ਉੱਤੇ ਲਹੂ ਛਿੜਕਿਆ। 22ਅਤੇ ਬਿਵਸਥਾ ਦੇ ਅਨੁਸਾਰ ਲੱਗਭਗ ਸਾਰੀਆਂ ਵਸਤਾਂ ਲਹੂ ਨਾਲ ਸ਼ੁੱਧ ਕੀਤੀਆਂ ਜਾਂਦੀਆਂ ਹਨ ਅਤੇ ਬਿਨ੍ਹਾਂ ਲਹੂ ਬਹਾਏ ਮਾਫ਼ੀ ਹੁੰਦੀ ਹੀ ਨਹੀਂ। 23ਸੋ ਜ਼ਰੂਰੀ ਸੀ ਕਿ ਸਵਰਗ ਵਿਚਲੀਆਂ ਵਸਤਾਂ ਦੇ ਨਮੂਨੇ ਇਨ੍ਹਾਂ ਨਾਲ, ਪਰ ਸਵਰਗੀ ਵਸਤਾਂ ਆਪ ਹੀ ਇਨ੍ਹਾਂ ਤੋਂ ਉੱਤਮ ਬਲੀਦਾਨਾਂ ਨਾਲ ਸ਼ੁੱਧ ਕੀਤੀਆਂ ਜਾਣ।
ਇੰਜੀਲ
22ਫੇਰ ਉਹ ਬੈਤਸੈਦਾ ਵਿੱਚ ਆਏ, ਅਤੇ ਲੋਕ ਇੱਕ ਅੰਨ੍ਹੇ ਨੂੰ ਉਹ ਦੇ ਕੋਲ ਲਿਆਏ ਅਤੇ ਉਹ ਦੀ ਮਿੰਨਤ ਕੀਤੀ ਜੋ ਉਹ ਉਸ ਨੂੰ ਛੂਹੇ। 23ਉਹ ਉਸ ਅੰਨ੍ਹੇ ਦਾ ਹੱਥ ਫੜ੍ਹ ਕੇ ਉਸ ਨੂੰ ਪਿੰਡੋਂ ਬਾਹਰ ਲੈ ਗਿਆ ਅਤੇ ਉਸ ਦੀਆਂ ਅੱਖਾਂ ਵਿੱਚ ਥੁੱਕ ਕੇ ਉਸ ਉੱਤੇ ਹੱਥ ਰੱਖੇ ਅਤੇ ਉਸ ਨੂੰ ਪੁੱਛਿਆ, ਤੈਨੂੰ ਕੁਝ ਦਿਸਦਾ ਹੈ? 24ਉਸ ਨੇ ਨਜ਼ਰਾਂ ਚੁੱਕ ਕੇ ਵੇਖਿਆ ਅਤੇ ਕਿਹਾ, ਮੈਂ ਮਨੁੱਖਾਂ ਨੂੰ ਵੇਖਦਾ ਹਾਂ ਪਰ ਉਹ ਤੁਰਦੇ ਫਿਰਦੇ ਮੈਨੂੰ ਰੁੱਖਾਂ ਵਾਂਗੂੰ ਦਿਸਦੇ ਹਨ। 25ਤਦ ਉਹ ਨੇ ਫੇਰ ਉਸ ਦੀਆਂ ਅੱਖਾਂ ਉੱਤੇ ਹੱਥ ਰੱਖੇ ਅਤੇ ਉਸ ਨੇ ਨਜ਼ਰ ਟਿਕਾ ਕੇ ਵੇਖਿਆ ਤਾਂ ਉਹ ਸੁਜਾਖਾ ਹੋ ਕੇ ਸਭ ਕੁਝ ਸਾਫ਼-ਸਾਫ਼ ਵੇਖਣ ਲੱਗਾ। 26ਉਹ ਨੇ ਇਹ ਕਹਿ ਕੇ ਉਸ ਨੂੰ ਘਰ ਭੇਜਿਆ ਕਿ ਇਸ ਪਿੰਡ ਵਿੱਚ ਹੁਣ ਪੈਰ ਵੀ ਨਾ ਰੱਖੀਂ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਜਨਵਰੀ 13 ਸਿਵਲ ਕੈਲੰਡਰ ਦਾ ਜਨਵਰੀ 26 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ