Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜਨਵਰੀ 2027 › ਜਨਵਰੀ 27

ਆਰਥੋਡਾਕਸ ਕੈਲੰਡਰ · 14 ਜਨਵਰੀ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 27 ਜਨਵਰੀ 2027

ਬੁੱਧਵਾਰ · ਪੰਤੇਕੁਸਤ ਤੋਂ ਬਾਅਦ 35ਵਾਂ ਹਫ਼ਤਾ · ਸੁਰ 1

ਤਿਉਹਾਰ ਅਤੇ ਸੰਤ

Apodosis of the Theophany

ਵਰਤ ਦਾ ਦਿਨ

ਮੱਛੀ ਦੀ ਇਜਾਜ਼ਤ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

ਇਬਰਾ 10:1–18

1ਬਿਵਸਥਾ ਜਿਹੜੀ ਆਉਣ ਵਾਲੀਆਂ ਚੰਗੀਆਂ ਵਸਤਾਂ ਦਾ ਪਰਛਾਵਾਂ ਹੀ ਹੈ ਪਰ ਉਨ੍ਹਾਂ ਵਸਤਾਂ ਦਾ ਅਸਲੀ ਸਰੂਪ ਨਹੀਂ, ਕੋਲ ਆਉਣ ਵਾਲਿਆਂ ਨੂੰ ਜਿਹੜੇ ਸਾਲੋ ਸਾਲ ਸਦਾ ਇੱਕੋ ਤਰ੍ਹਾਂ ਦੇ ਬਲੀਦਾਨ ਚੜ੍ਹਾਉਂਦੇ ਹਨ ਕਦੇ ਪਵਿੱਤਰ ਨਹੀਂ ਕਰ ਸਕਦੀ ਹੈ। 2ਨਹੀਂ ਤਾਂ, ਕੀ ਉਨ੍ਹਾਂ ਦਾ ਚੜ੍ਹਾਉਣਾ ਬੰਦ ਨਾ ਹੋ ਜਾਣਾ ਸੀ ਇਸ ਲਈ ਕਿ ਜੇ ਬੰਦਗੀ ਕਰਨ ਵਾਲੇ ਇੱਕ ਵਾਰੀ ਸ਼ੁੱਧ ਹੋ ਜਾਂਦੇ ਤਾਂ ਉਹਨਾਂ ਨੂੰ ਪਾਪਾਂ ਦਾ ਖਿਆਲ ਹੀ ਨਾ ਹੁੰਦਾ? 3ਪਰ ਇਨ੍ਹਾਂ ਬਲੀਦਾਨਾਂ ਦੁਆਰਾ ਸਾਲੋ ਸਾਲ ਉਹਨਾਂ ਨੂੰ ਪਾਪ ਚੇਤੇ ਆਉਂਦੇ ਹਨ। 4ਕਿਉਂ ਜੋ ਅਣਹੋਣਾ ਹੈ ਭਈ ਵੱਛਿਆਂ ਅਤੇ ਬੱਕਰਿਆਂ ਦਾ ਲਹੂ ਪਾਪਾਂ ਨੂੰ ਲੈ ਜਾਵੇ। 5ਇਸ ਲਈ ਮਸੀਹ ਸੰਸਾਰ ਵਿੱਚ ਆਉਂਦਾ ਹੋਇਆ ਆਖਦਾ ਹੈ, ਬਲੀਦਾਨ ਅਤੇ ਭੇਟ ਤੂੰ ਨਹੀਂ ਚਾਹੀ, ਪਰ ਮੇਰੇ ਲਈ ਇੱਕ ਦੇਹੀ ਤਿਆਰ ਕੀਤੀ। 6ਹੋਮ ਬਲੀ ਅਤੇ ਪਾਪ ਬਲੀ ਤੋਂ ਤੂੰ ਪਰਸੰਨ ਨਹੀਂ ਹੁੰਦਾ, 7ਤਦ ਮੈਂ ਆਖਿਆ ਵੇਖ, ਮੈਂ ਆਇਆ ਹਾਂ, ਹੇ ਪਰਮੇਸ਼ੁਰ, ਕਿ ਤੇਰੀ ਇੱਛਿਆ ਨੂੰ ਪੂਰਿਆਂ ਕਰਾਂ, ਜਿਵੇਂ ਪੁਸਤਕ ਦੀ ਪੱਤਰੀ ਵਿੱਚ ਮੇਰੇ ਬਾਰੇ ਲਿਖਿਆ ਹੋਇਆ ਹੈ। 8ਉੱਪਰ ਜੋ ਕਹਿੰਦਾ ਹੈ ਕਿ ਤੂੰ ਬਲੀਦਾਨਾਂ, ਭੇਟਾਂ, ਹੋਮ ਬਲੀਆਂ ਅਤੇ ਪਾਪ ਬਲੀਆਂ ਨੂੰ ਨਾ ਚਾਹਿਆ, ਨਾ ਉਨ੍ਹਾਂ ਤੋਂ ਪਰਸੰਨ ਹੋਇਆ, ਪਰ ਇਹ ਬਿਵਸਥਾ ਦੇ ਅਨੁਸਾਰ ਚੜ੍ਹਾਏ ਜਾਂਦੇ ਹਨ 9ਫਿਰ ਇਹ ਵੀ ਆਖਿਆ, ਵੇਖ, ਮੈਂ ਤੇਰੀ ਮਰਜ਼ੀ ਨੂੰ ਪੂਰਾ ਕਰਨ ਆਇਆ ਹਾਂ। ਉਹ ਪਹਿਲੇ ਨੂੰ ਹਟਾਉਂਦਾ ਹੈ ਕਿ ਦੂਜੇ ਨੂੰ ਕਾਇਮ ਕਰੇ। 10ਅਤੇ ਉਸੇ ਇੱਛਾ ਕਰਕੇ ਅਸੀਂ ਯਿਸੂ ਮਸੀਹ ਦੀ ਦੇਹੀ ਦੇ ਇੱਕੋ ਵਾਰ ਬਲੀਦਾਨ ਚੜ੍ਹਾਏ ਜਾਣ ਦੇ ਰਾਹੀਂ ਪਵਿੱਤਰ ਕੀਤੇ ਗਏ ਹਾਂ। 11ਅਤੇ ਹਰੇਕ ਜਾਜਕ ਨਿੱਤ ਖੜ੍ਹਾ ਹੋ ਕੇ ਸੇਵਾ ਕਰਦਾ ਹੈ ਅਤੇ ਇੱਕੋ ਪ੍ਰਕਾਰ ਦੇ ਬਲੀਦਾਨ ਜਿਹੜੇ ਪਾਪਾਂ ਨੂੰ ਕਦੇ ਲੈ ਨਹੀਂ ਸਕਦੇ ਵਾਰ-ਵਾਰ ਚੜ੍ਹਾਉਂਦਾ ਹੈ। 12ਪਰ ਮਸੀਹ ਪਾਪਾਂ ਦੇ ਬਦਲੇ ਇੱਕੋ ਬਲੀਦਾਨ ਸਦਾ ਲਈ ਚੜ੍ਹਾ ਕੇ ਪਰਮੇਸ਼ੁਰ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ। 13ਅਤੇ ਇਸ ਤੋਂ ਅੱਗੇ ਉਡੀਕ ਕਰਦਾ ਹੈ ਜੋ ਉਹ ਦੇ ਵੈਰੀ ਉਹ ਦੇ ਪੈਰ ਰੱਖਣ ਦੀ ਚੌਂਕੀ ਕੀਤੇ ਜਾਣ। 14ਕਿਉਂ ਜੋ ਉਹ ਨੇ ਇੱਕੋ ਚੜ੍ਹਾਵੇ ਨਾਲ ਉਨ੍ਹਾਂ ਨੂੰ ਜਿਹੜੇ ਪਵਿੱਤਰ ਕੀਤੇ ਜਾਂਦੇ ਹਨ ਸਦਾ ਲਈ ਸੰਪੂਰਨ ਕੀਤਾ ਹੈ। 15ਅਤੇ ਪਵਿੱਤਰ ਆਤਮਾ ਵੀ ਸਾਨੂੰ ਗਵਾਹੀ ਦਿੰਦਾ ਹੈ ਕਿਉਂ ਜੋ ਇਹ ਦੇ ਮਗਰੋਂ ਜਦ ਆਖਿਆ ਸੀ, 16ਇਹ ਉਹ ਨੇਮ ਹੈ ਜਿਹੜਾ ਮੈਂ ਉਹਨਾਂ ਨਾਲ ਬੰਨ੍ਹਾਂਗਾ, ਉਨ੍ਹਾਂ ਦਿਨਾਂ ਦੇ ਬਾਅਦ, ਪ੍ਰਭੂ ਆਖਦਾ ਹੈ, ਮੈਂ ਆਪਣੀ ਬਿਵਸਥਾ ਉਹਨਾਂ ਦੇ ਮਨਾਂ ਵਿੱਚ ਪਾਵਾਂਗਾ, ਅਤੇ ਉਹਨਾਂ ਦਿਆਂ ਦਿਲਾਂ ਉੱਤੇ ਉਨ੍ਹਾਂ ਨੂੰ ਲਿਖਾਂਗਾ, 17ਅਤੇ ਉਹਨਾਂ ਦੇ ਪਾਪਾਂ ਨੂੰ, ਅਤੇ ਉਹਨਾਂ ਦੇ ਕੁਧਰਮ ਨੂੰ ਫੇਰ ਕਦੇ ਚੇਤੇ ਨਾ ਕਰਾਂਗਾ। 18ਇਸ ਲਈ ਜਿੱਥੇ ਇਨ੍ਹਾਂ ਦੀ ਮਾਫ਼ੀ ਹੈ ਉੱਥੇ ਪਾਪ ਲਈ ਫੇਰ ਭੇਟ ਨਹੀਂ ਚੜ੍ਹਾਈ ਜਾਂਦੀ।

ਇੰਜੀਲ

ਮਰਕੁ 8:30–34

30ਤਦ ਉਸ ਨੇ ਉਨ੍ਹਾਂ ਨੂੰ ਚਿਤਾਵਨੀ ਦੇ ਕੇ ਆਖਿਆ ਜੋ ਮੇਰੇ ਵਿਖੇ ਕਿਸੇ ਨੂੰ ਨਾ ਦੱਸੋ! 31ਫੇਰ ਉਹ ਉਨ੍ਹਾਂ ਨੂੰ ਸਿਖਾਉਣ ਲੱਗਾ ਕਿ ਜ਼ਰੂਰ ਹੈ ਜੋ ਮਨੁੱਖ ਦਾ ਪੁੱਤਰ ਬਹੁਤ ਦੁੱਖ ਝੱਲੇ ਅਤੇ ਬਜ਼ੁਰਗਾਂ ਅਤੇ ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਦੁਆਰਾ ਤੁੱਛ ਸਮਝ ਕੇ ਜਾਨੋਂ ਮਾਰਿਆ ਜਾਏ ਅਤੇ ਤਿੰਨਾਂ ਦਿਨਾਂ ਪਿੱਛੋਂ ਫ਼ੇਰ ਜੀ ਉੱਠੇ। 32ਅਤੇ ਉਹ ਨੇ ਇਹ ਗੱਲ ਖੋਲ੍ਹ ਕੇ ਕਹਿ ਦਿੱਤੀ। ਤਦ ਪਤਰਸ ਉਹ ਨੂੰ ਇੱਕ ਪਾਸੇ ਕਰ ਕੇ ਝਿੜਕਣ ਲੱਗਾ। 33ਪਰ ਉਹ ਨੇ ਮੂੰਹ ਫੇਰ ਲਿਆ ਅਤੇ ਆਪਣੇ ਚੇਲਿਆਂ ਵੱਲ ਵੇਖ ਕੇ ਪਤਰਸ ਨੂੰ ਝਿੜਕਿਆ ਅਤੇ ਕਿਹਾ, ਹੇ ਸ਼ੈਤਾਨ ਮੇਰੇ ਕੋਲੋਂ ਦੂਰ ਹੋ ਜਾ! ਕਿਉਂ ਜੋ ਤੂੰ ਪਰਮੇਸ਼ੁਰ ਦੀਆਂ ਨਹੀਂ, ਪਰ ਮਨੁੱਖਾਂ ਦੀਆਂ ਗੱਲਾਂ ਉੱਤੇ ਧਿਆਨ ਰੱਖਦਾ ਹੈਂ। 34ਤਦ ਪ੍ਰਭੂ ਯਿਸੂ ਨੇ ਭੀੜ ਨੂੰ ਆਪਣੇ ਚੇਲਿਆਂ ਸਣੇ ਕੋਲ ਬੁਲਾ ਕੇ ਉਨ੍ਹਾਂ ਨੂੰ ਆਖਿਆ, ਜੇ ਕੋਈ ਮੇਰੇ ਪਿੱਛੇ ਆਉਣਾ ਚਾਹੇ ਉਹ ਆਪਣੇ ਆਪ ਦਾ ਇਨਕਾਰ ਕਰੇ ਅਤੇ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲੇ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਜਨਵਰੀ 14 ਸਿਵਲ ਕੈਲੰਡਰ ਦਾ ਜਨਵਰੀ 27 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ