Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜਨਵਰੀ 2027 › ਜਨਵਰੀ 28

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 28 ਜਨਵਰੀ 2027

ਵੀਰਵਾਰ · ਆਮ ਸਮੇਂ ਦਾ ਤੀਜਾ ਹਫ਼ਤਾ

ਤਿਉਹਾਰ ਅਤੇ ਸੰਤ

ਆਮ ਸਮੇਂ ਦੇ ਤੀਜੇ ਹਫ਼ਤੇ ਦਾ ਵੀਰਵਾਰ

ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਚਿੱਟਾ

ਸੰਤ ਥਾਮਸ ਐਕੁਇਨਾਸ, ਪਾਦਰੀ ਅਤੇ ਕਲੀਸਿਯਾ ਦੇ ਆਚਾਰੀਆ · ਯਾਦਗਾਰੀ ਦਿਨ

ਦਿਨ ਦੇ ਪਾਠ

ਪਹਿਲਾ ਪਾਠ

ਇਬਰਾ 10:19–25

19ਉਪਰੰਤ ਹੇ ਭਰਾਵੋ, ਜਦੋਂ ਸਾਨੂੰ ਯਿਸੂ ਦੇ ਲਹੂ ਦੇ ਕਾਰਨ ਪਵਿੱਤਰ ਸਥਾਨ ਦੇ ਅੰਦਰ ਜਾਣ ਦੀ ਦਲੇਰੀ ਹੈ। 20ਅਰਥਾਤ ਉਸ ਨਵੇਂ ਅਤੇ ਜਿਉਂਦੇ ਰਾਹ ਨੂੰ ਜਿਹੜਾ ਉਹ ਨੇ ਪੜਦੇ ਜਾਣੀ ਆਪਣੇ ਸਰੀਰ ਦੇ ਰਾਹੀਂ ਸਾਡੇ ਲਈ ਖੋਲ੍ਹਿਆ। 21ਅਤੇ ਜਦੋਂ ਸਾਡਾ ਇੱਕ ਮਹਾਂ ਜਾਜਕ ਹੈ ਜਿਹੜਾ ਪਰਮੇਸ਼ੁਰ ਦੇ ਘਰ ਦੇ ਉੱਤੇ ਹੈ, 22ਤਾਂ ਆਓ, ਅਸੀਂ ਸੱਚੇ ਦਿਲ ਅਤੇ ਪੂਰੇ ਵਿਸ਼ਵਾਸ ਨਾਲ ਨੇੜੇ ਜਾਈਏ ਜਦੋਂ ਸਾਡੇ ਦਿਲ ਅਸ਼ੁੱਧ ਵਿਵੇਕ ਤੋਂ ਛਿੜਕਾਓ ਨਾਲ ਸ਼ੁੱਧ ਹੋਏ ਅਤੇ ਸਾਡੀ ਦੇਹੀ ਸਾਫ਼ ਪਾਣੀ ਨਾਲ ਨਹਿਲਾਈ ਗਈ। 23ਅਸੀਂ ਆਸ ਦੇ ਸੱਚੇ ਇਕਰਾਰ ਨੂੰ ਮਜ਼ਬੂਤੀ ਨਾਲ ਫੜੀ ਰੱਖੀਏ ਕਿਉਂਕਿ ਜਿਸ ਨੇ ਵਾਇਦਾ ਕੀਤਾ ਹੈ ਉਹ ਵਫ਼ਾਦਾਰ ਹੈ। 24ਪਿਆਰ ਅਤੇ ਸ਼ੁਭ ਕਰਮਾਂ ਲਈ ਉਭਾਰਨ ਨੂੰ ਅਸੀਂ ਇੱਕ ਦੂਜੇ ਦਾ ਧਿਆਨ ਰੱਖੀਏ। 25ਅਤੇ ਆਪਸ ਵਿੱਚੀਂ ਇਕੱਠੇ ਹੋਣ ਨੂੰ ਨਾ ਛੱਡੀਏ ਜਿਵੇਂ ਕਈਆਂ ਦੀ ਰੀਤੀ ਹੈ ਸਗੋਂ ਇੱਕ ਦੂਜੇ ਨੂੰ ਉਪਦੇਸ਼ ਕਰੀਏ ਅਤੇ ਇਹ ਉਨ੍ਹਾਂ ਹੀ ਵਧੀਕ ਹੋਵੇ ਜਿੰਨਾਂ ਤੁਸੀਂ ਵੇਖਦੇ ਹੋ ਕਿ ਉਹ ਦਿਨ ਨੇੜੇ ਆਉਂਦਾ ਹੈ।

ਜਵਾਬੀ ਭਜਨ

ਜ਼ਬੂ 24:1–6

1ਦਾਊਦ ਦਾ ਭਜਨ। ਧਰਤੀ ਅਤੇ ਉਸ ਦੀ ਭਰਪੂਰੀ ਯਹੋਵਾਹ ਦੀ ਹੈ, ਜਗਤ ਅਤੇ ਉਸ ਦੇ ਨਿਵਾਸੀ। 2ਉਸ ਨੇ ਉਸ ਦੀ ਨੀਂਹ ਸਮੁੰਦਰਾਂ ਉੱਤੇ ਰੱਖੀ, ਅਤੇ ਉਸ ਨੂੰ ਵਗਦੇ ਪਾਣੀਆਂ ਉੱਤੇ ਕਾਇਮ ਕੀਤਾ। 3ਯਹੋਵਾਹ ਦੇ ਪਰਬਤ ਉੱਤੇ ਕੌਣ ਚੜ੍ਹੇਗਾ, ਅਤੇ ਉਸ ਦੇ ਪਵਿੱਤਰ ਸਥਾਨ ਵਿੱਚ ਕੌਣ ਖੜ੍ਹਾ ਹੋਵੇਗਾ? 4ਉਹ ਜਿਸ ਦੇ ਹੱਥ ਪਾਕ ਅਤੇ ਮਨ ਪਵਿੱਤਰ ਹੈ, ਅਤੇ ਜਿਸ ਨੇ ਆਪਣਾ ਜੀਅ ਬਦੀ ਵੱਲ ਨਹੀਂ ਲਾਇਆ, ਅਤੇ ਛਲਣ ਲਈ ਸਹੁੰ ਨਹੀਂ ਖਾਧੀ। 5ਉਸ ਨੂੰ ਯਹੋਵਾਹ ਵੱਲੋਂ ਬਰਕਤ ਅਤੇ ਆਪਣੇ ਮੁਕਤੀਦਾਤੇ ਪਰਮੇਸ਼ੁਰ ਕੋਲੋਂ ਧਰਮ ਮਿਲੇਗਾ। 6ਇਹ ਪੀੜ੍ਹੀ ਉਹ ਦੇ ਖੋਜੀਆਂ ਦੀ ਹੈ, ਜਿਹੜੀ ਤੇਰੇ ਦਰਸ਼ਣ ਭਾਲਦੀ ਹੈ, ਹੇ ਯਾਕੂਬ। ਸਲਹ।

ਇੰਜੀਲ

ਮਰਕੁ 4:21–25

21ਉਸ ਨੇ ਉਨ੍ਹਾਂ ਨੂੰ ਆਖਿਆ, ਕੀ ਦੀਵਾ ਇਸ ਲਈ ਲਿਆਉਂਦੇ ਹਨ ਕਿ ਟੋਕਰੇ ਜਾਂ ਮੰਜੇ ਥੱਲੇ ਰੱਖਿਆ ਜਾਵੇ, ਕੀ ਇਸ ਲਈ ਨਹੀਂ ਕੀ ਉਹ ਦੀਵਟ ਉੱਤੇ ਰੱਖਿਆ ਜਾਵੇ? 22ਕੋਈ ਚੀਜ਼ ਗੁਪਤ ਨਹੀਂ ਪਰ ਇਸ ਲਈ ਜੋ ਉਹ ਪਰਗਟ ਕੀਤੀ ਜਾਏ ਅਤੇ ਨਾ ਕੋਈ ਵਸਤੂ ਛਿਪਾਈ ਗਈ ਪਰ ਇਸ ਲਈ ਜੋ ਉਹ ਉਜਾਗਰ ਹੋਵੇ। 23ਜੇ ਕਿਸੇ ਦੇ ਸੁਣਨ ਦੇ ਕੰਨ ਹੋਣ ਤਾਂ ਉਹ ਸੁਣੇ। 24ਫੇਰ ਉਸ ਨੇ ਉਨ੍ਹਾਂ ਨੂੰ ਕਿਹਾ, ਚੌਕਸ ਰਹੋ ਜੋ ਕੀ ਸੁਣਦੇ ਹੋ! ਜਿਸ ਮਾਪ ਨਾਲ ਤੁਸੀਂ ਮਿਣਦੇ ਹੋ ਉਸੇ ਨਾਲ ਤੁਹਾਡੇ ਲਈ ਮਿਣਿਆ ਜਾਵੇਗਾ ਅਤੇ ਤੁਹਾਨੂੰ ਵਧੀਕ ਦਿੱਤਾ ਜਾਵੇਗਾ। 25ਕਿਉਂਕਿ ਜਿਹ ਦੇ ਕੋਲ ਕੁਝ ਹੈ ਉਹ ਨੂੰ ਦਿੱਤਾ ਜਾਵੇਗਾ ਅਤੇ ਜਿਸ ਦੇ ਕੋਲ ਨਹੀਂ ਉਸ ਤੋਂ ਜੋ ਕੁਝ ਹੈ ਸੋ ਵੀ ਲੈ ਲਿਆ ਜਾਵੇਗਾ।

ਅੱਜ ਦੇ ਸੰਤ

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ