ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜਨਵਰੀ 2027 › ਜਨਵਰੀ 28
ਆਰਥੋਡਾਕਸ ਕੈਲੰਡਰ · 15 ਜਨਵਰੀ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 28 ਜਨਵਰੀ 2027
ਵੀਰਵਾਰ · ਪੰਤੇਕੁਸਤ ਤੋਂ ਬਾਅਦ 35ਵਾਂ ਹਫ਼ਤਾ · ਸੁਰ 1
ਤਿਉਹਾਰ ਅਤੇ ਸੰਤ
Venerable Paul of Thebes († 341)
ਵਰਤ
ਕੋਈ ਵਰਤ ਨਹੀਂ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਪੱਤ੍ਰੀ
35ਸੋ ਤੁਸੀਂ ਆਪਣੀ ਦਲੇਰੀ ਨੂੰ ਗੁਆ ਨਾ ਬੈਠਣਾ ਕਿਉਂ ਜੋ ਉਸਦਾ ਫਲ ਵੱਡਾ ਹੈ। 36ਕਿਉਂ ਜੋ ਤੁਹਾਨੂੰ ਧੀਰਜ ਕਰਨ ਦੀ ਲੋੜ ਹੈ ਕਿ ਤੁਸੀਂ ਪਰਮੇਸ਼ੁਰ ਦੀ ਇੱਛਾ ਨੂੰ ਪੂਰਾ ਕਰ ਕੇ ਵਾਇਦੇ ਨੂੰ ਪ੍ਰਾਪਤ ਕਰੋ। 37ਇਹ ਲਿਖਿਆ ਹੈ, ਹੁਣ ਥੋੜ੍ਹਾ ਜਿਹਾ ਸਮਾਂ ਹੈ, ਜੋ ਆਉਣ ਵਾਲਾ ਆਵੇਗਾ, ਅਤੇ ਸਮਾਂ ਨਾ ਲਾਵੇਗਾ। 38ਪਰ ਮੇਰਾ ਧਰਮੀ ਬੰਦਾ ਆਪਣੇ ਵਿਸ਼ਵਾਸ ਤੋਂ ਹੀ ਜੀਉਂਦਾ ਰਹੇਗਾ, ਅਤੇ ਜੇ ਉਹ ਪਿੱਛੇ ਹੱਟ ਜਾਵੇ, ਮੇਰਾ ਮਨ ਉਸ ਤੋਂ ਪ੍ਰਸੰਨ ਨਹੀਂ ਹੋਵੇਗਾ। 39ਪਰ ਅਸੀਂ ਉਹਨਾਂ ਵਿੱਚੋਂ ਨਹੀਂ ਜਿਹੜੇ ਪਿੱਛੇ ਹੱਟ ਕੇ ਨਸ਼ਟ ਹੋ ਜਾਂਦੇ ਹਨ ਸਗੋਂ ਉਹਨਾਂ ਵਿੱਚੋਂ ਹਾਂ ਜਿਹੜੇ ਵਿਸ਼ਵਾਸ ਕਰ ਕੇ ਜਾਨ ਬਚਾ ਰੱਖਦੇ ਹਨ। 11:1ਹੁਣ ਵਿਸ਼ਵਾਸ ਆਸ ਕੀਤੀਆਂ ਹੋਈਆਂ ਗੱਲਾਂ ਦਾ ਪੱਕਾ ਭਰੋਸਾ ਅਤੇ ਅਣ ਦੇਖੀਆਂ ਵਸਤਾਂ ਦਾ ਸਬੂਤ ਹੈ। 2ਅਤੇ ਇਸ ਦੇ ਬਾਰੇ ਬਜ਼ੁਰਗਾਂ ਦੇ ਲਈ ਗਵਾਹੀ ਦਿੱਤੀ ਗਈ। 3ਵਿਸ਼ਵਾਸ ਨਾਲ ਅਸੀਂ ਜਾਣਦੇ ਹਾਂ ਕਿ ਜਗਤ ਪਰਮੇਸ਼ੁਰ ਦੇ ਬਚਨ ਨਾਲ ਰਚਿਆ ਗਿਆ ਅਤੇ ਜੋ ਕੁਝ ਦਿਖਾਈ ਦਿੰਦਾ ਹੈ, ਉਹ ਦੇਖੀਆਂ ਹੋਈਆਂ ਵਸਤਾਂ ਤੋਂ ਨਹੀਂ ਬਣਿਆ। 4ਵਿਸ਼ਵਾਸ ਨਾਲ ਹੀ ਹਾਬਲ ਨੇ ਪਰਮੇਸ਼ੁਰ ਦੇ ਅੱਗੇ ਕਾਇਨ ਨਾਲੋਂ ਉੱਤਮ ਬਲੀਦਾਨ ਚੜ੍ਹਾਇਆ, ਜਿਸ ਕਰਕੇ ਇਹ ਗਵਾਹੀ ਦਿੱਤੀ ਗਈ ਕਿ ਉਹ ਧਰਮੀ ਹੈ ਕਿਉਂਕਿ ਪਰਮੇਸ਼ੁਰ ਨੇ ਉਹ ਦੀਆਂ ਭੇਟਾਂ ਦੇ ਬਾਰੇ ਗਵਾਹੀ ਦਿੱਤੀ ਅਤੇ ਉਸ ਵਿਸ਼ਵਾਸ ਦੇ ਦੁਆਰਾ ਉਹ ਹੁਣ ਤੱਕ ਬੋਲਦਾ ਹੈ, ਭਾਵੇਂ ਉਹ ਮਰ ਗਿਆ। 5ਵਿਸ਼ਵਾਸ ਨਾਲ ਹਨੋਕ ਉਤਾਹਾਂ ਉੱਠਾਇਆ ਗਿਆ ਤਾਂ ਜੋ ਮੌਤ ਨਾ ਵੇਖੇ ਅਤੇ ਉਹ ਦਾ ਪਤਾ ਨਾ ਲੱਗਾ ਕਿਉਂ ਜੋ ਪਰਮੇਸ਼ੁਰ ਨੇ ਉਸ ਨੂੰ ਉਤਾਹਾਂ ਉਠਾ ਲਿਆ, ਕਿਉਂ ਜੋ ਉਹ ਦੇ ਉਤਾਹਾਂ ਚੁੱਕੇ ਜਾਣ ਤੋਂ ਪਹਿਲਾਂ ਇਹ ਗਵਾਹੀ ਦਿੱਤੀ ਗਈ ਸੀ ਕਿ ਉਹ ਪਰਮੇਸ਼ੁਰ ਦੇ ਮਨ ਭਾਉਂਦਾ ਹੈ। 6ਅਤੇ ਵਿਸ਼ਵਾਸ ਤੋਂ ਬਿਨ੍ਹਾਂ ਉਹ ਦੇ ਮਨ ਨੂੰ ਪ੍ਰਸੰਨ ਕਰਨਾ ਅਸੰਭਵ ਹੈ, ਕਿਉਂਕਿ ਜਿਹੜਾ ਪਰਮੇਸ਼ੁਰ ਦੇ ਕੋਲ ਆਉਂਦਾ ਹੈ ਉਹ ਨੂੰ ਵਿਸ਼ਵਾਸ ਕਰਨਾ ਚਾਹੀਦਾ ਹੈ ਕਿ ਉਹ ਹੈ ਅਤੇ ਇਹ ਕਿ ਉਹ ਉਹਨਾਂ ਨੂੰ ਜਿਹੜੇ ਪੂਰੇ ਮਨ ਨਾਲ ਉਸ ਨੂੰ ਖੋਜਦੇ ਹਨ ਫਲ ਦੇਣ ਵਾਲਾ ਹੈ। 7ਵਿਸ਼ਵਾਸ ਨਾਲ ਨੂਹ ਨੇ ਪਰਮੇਸ਼ੁਰ ਕੋਲੋਂ ਉਨ੍ਹਾਂ ਵਸਤਾਂ ਦੀ ਜਿਹੜੀਆਂ ਅਜੇ ਦੇਖੀਆਂ ਨਹੀਂ ਗਈਆਂ ਸਨ, ਚਿਤਾਵਨੀ ਪਾ ਕੇ ਅਤੇ ਡਰ ਕੇ ਆਪਣੇ ਪਰਿਵਾਰ ਦੇ ਬਚਾਉ ਲਈ ਕਿਸ਼ਤੀ ਬਣਾਈ। ਉਸ ਵਿਸ਼ਵਾਸ ਦੇ ਕਾਰਨ ਉਹ ਨੇ ਸੰਸਾਰ ਨੂੰ ਦੋਸ਼ੀ ਠਹਿਰਾਇਆ ਅਤੇ ਉਸ ਧਾਰਮਿਕਤਾ ਦਾ ਅਧਿਕਾਰੀ ਹੋਇਆ ਜਿਹੜਾ ਵਿਸ਼ਵਾਸ ਤੋਂ ਹੀ ਹੁੰਦਾ ਹੈ।
ਇੰਜੀਲ
10ਅਤੇ ਉਹ ਉਸ ਗੱਲ ਨੂੰ ਆਪਣੇ ਹੀ ਵਿੱਚ ਰੱਖ ਕੇ ਇੱਕ ਦੂਜੇ ਨਾਲ ਚਰਚਾ ਕਰਨ ਲੱਗੇ ਜੋ ਮੁਰਦਿਆਂ ਵਿੱਚੋਂ ਜੀ ਉੱਠਣ ਦਾ ਕੀ ਅਰਥ ਹੈ? 11ਅਤੇ ਉਨ੍ਹਾਂ ਨੇ ਉਸ ਅੱਗੇ ਅਰਜ਼ ਕੀਤੀ ਕਿ ਉਪਦੇਸ਼ਕ ਕਿਉਂ ਆਖਦੇ ਹਨ ਕਿ ਏਲੀਯਾਹ ਦਾ ਪਹਿਲਾਂ ਆਉਣਾ ਜ਼ਰੂਰੀ ਹੈ? 12ਉਸ ਨੇ ਉਨ੍ਹਾਂ ਨੂੰ ਉਤਰ ਦਿੱਤਾ ਕਿ ਏਲੀਯਾਹ ਤਾਂ ਠੀਕ ਪਹਿਲਾਂ ਆਣ ਕੇ ਸਭ ਕੁਝ ਬਹਾਲ ਕਰੇਗਾ, ਪਰ ਮਨੁੱਖ ਦੇ ਪੁੱਤਰ ਦੇ ਹੱਕ ਵਿੱਚ ਇਹ ਕਿਉਂ ਲਿਖਿਆ ਹੈ ਜੋ ਉਹ ਬਹੁਤ ਦੁੱਖ ਝੱਲੇਗਾ ਅਤੇ ਤੁੱਛ ਗਿਣਿਆ ਜਾਵੇਗਾ? 13ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਏਲੀਯਾਹ ਤਾਂ ਆ ਚੁੱਕਿਆ, ਨਾਲੇ ਜਿਵੇਂ ਉਹ ਦੇ ਹੱਕ ਵਿੱਚ ਲਿਖਿਆ ਹੈ, ਉਨ੍ਹਾਂ ਨੇ ਉਹ ਦੇ ਨਾਲ ਜੋ ਚਾਹਿਆ ਸੋਈ ਕੀਤਾ। 14ਜਦੋਂ ਪ੍ਰਭੂ ਯਿਸੂ ਚੇਲਿਆਂ ਦੇ ਕੋਲ ਆਏ ਤਾਂ ਉਨ੍ਹਾਂ ਦੇ ਚੁਫ਼ੇਰੇ ਵੱਡੀ ਭੀੜ ਅਤੇ ਉਨ੍ਹਾਂ ਨਾਲ ਉਪਦੇਸ਼ਕਾਂ ਨੂੰ ਵਾਦ-ਵਿਵਾਦ ਕਰਦੇ ਵੇਖਿਆ। 15ਅਤੇ ਝੱਟ ਸਾਰੀ ਭੀੜ ਉਹ ਨੂੰ ਵੇਖ ਕੇ ਹੈਰਾਨ ਹੋਈ ਅਤੇ ਲੋਕ ਉਸ ਦੇ ਕੋਲ ਭੱਜੇ ਅਤੇ ਉਸਦਾ ਸਵਾਗਤ ਕੀਤਾ। 16ਤਦ ਉਸ ਨੇ ਉਨ੍ਹਾਂ ਨੂੰ ਪੁੱਛਿਆ, ਤੁਸੀਂ ਇਨ੍ਹਾਂ ਨਾਲ ਕੀ ਸਵਾਲ-ਜ਼ਵਾਬ ਕਰਦੇ ਹੋ?
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਜਨਵਰੀ 15 ਸਿਵਲ ਕੈਲੰਡਰ ਦਾ ਜਨਵਰੀ 28 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ