Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜਨਵਰੀ 2027 › ਜਨਵਰੀ 29

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 29 ਜਨਵਰੀ 2027

ਸ਼ੁੱਕਰਵਾਰ · ਆਮ ਸਮੇਂ ਦਾ ਤੀਜਾ ਹਫ਼ਤਾ

ਤਿਉਹਾਰ ਅਤੇ ਸੰਤ

ਆਮ ਸਮੇਂ ਦੇ ਤੀਜੇ ਹਫ਼ਤੇ ਦਾ ਸ਼ੁੱਕਰਵਾਰ

ਆਮ ਦਿਨ · ਉਪਾਸਨਾ ਦਾ ਰੰਗ: ਹਰਾ

ਵਰਤ ਅਤੇ ਤੋਬਾ

ਤੋਬਾ ਦਾ ਦਿਨ

ਹਰ ਸ਼ੁੱਕਰਵਾਰ ਤੋਬਾ ਦਾ ਦਿਨ ਹੈ; ਹਰ ਬਿਸ਼ਪ ਕਾਨਫ਼ਰੰਸ ਤੈਅ ਕਰਦੀ ਹੈ ਕਿ ਇਸ ਨੂੰ ਕਿਵੇਂ ਮਨਾਉਣਾ ਹੈ: ਮਾਸ ਤੋਂ ਪਰਹੇਜ਼ ਜਾਂ ਤੋਬਾ ਦਾ ਕੋਈ ਹੋਰ ਕੰਮ। ਵਰਤ 18 ਤੋਂ 59 ਸਾਲ ਤੱਕ, ਪਰਹੇਜ਼ 14 ਸਾਲ ਤੋਂ ਲਾਜ਼ਮੀ ਹੈ।

ਦਿਨ ਦੇ ਪਾਠ

ਪਹਿਲਾ ਪਾਠ

ਇਬਰਾ 10:32–39

32ਪਰ ਪਹਿਲਿਆਂ ਦਿਨਾਂ ਨੂੰ ਚੇਤੇ ਕਰੋ ਜਦੋਂ ਆਪਣੇ ਉਜਿਆਲੇ ਕੀਤੇ ਜਾਣ ਦੇ ਬਾਅਦ ਤੁਸੀਂ ਦੁੱਖਾਂ ਦੇ ਵੱਡੇ ਸੰਘਰਸ਼ ਨੂੰ ਸਹਿ ਲਿਆ। 33ਕਦੀ ਤਾਂ ਤੁਸੀਂ ਨਿੰਦਿਆ ਅਤੇ ਬਿਪਤਾ ਦੇ ਕਾਰਨ ਤਮਾਸ਼ਾ ਬਣੇ, ਅਤੇ ਕਦੀ ਉਹਨਾਂ ਦੇ ਸਾਂਝੀ ਹੋਏ ਜਿਨ੍ਹਾਂ ਨਾਲ ਇਸ ਤਰ੍ਹਾਂ ਦੁਰਦਸ਼ਾ ਹੁੰਦੀ ਸੀ। 34ਕਿਉਂ ਜੋ ਤੁਸੀਂ ਕੈਦੀਆਂ ਦੇ ਦਰਦੀ ਹੋਏ, ਨਾਲੇ ਆਪਣੇ ਧਨ ਦੇ ਲੁੱਟ ਜਾਣ ਨੂੰ ਅਨੰਦ ਮੰਨ ਲਿਆ ਇਹ ਜਾਣ ਕੇ ਭਈ ਸਾਡਾ ਇੱਕ ਧਨ ਇਸ ਨਾਲੋਂ ਉੱਤਮ ਅਤੇ ਅਟੱਲ ਹੈ। 35ਸੋ ਤੁਸੀਂ ਆਪਣੀ ਦਲੇਰੀ ਨੂੰ ਗੁਆ ਨਾ ਬੈਠਣਾ ਕਿਉਂ ਜੋ ਉਸਦਾ ਫਲ ਵੱਡਾ ਹੈ। 36ਕਿਉਂ ਜੋ ਤੁਹਾਨੂੰ ਧੀਰਜ ਕਰਨ ਦੀ ਲੋੜ ਹੈ ਕਿ ਤੁਸੀਂ ਪਰਮੇਸ਼ੁਰ ਦੀ ਇੱਛਾ ਨੂੰ ਪੂਰਾ ਕਰ ਕੇ ਵਾਇਦੇ ਨੂੰ ਪ੍ਰਾਪਤ ਕਰੋ। 37ਇਹ ਲਿਖਿਆ ਹੈ, ਹੁਣ ਥੋੜ੍ਹਾ ਜਿਹਾ ਸਮਾਂ ਹੈ, ਜੋ ਆਉਣ ਵਾਲਾ ਆਵੇਗਾ, ਅਤੇ ਸਮਾਂ ਨਾ ਲਾਵੇਗਾ। 38ਪਰ ਮੇਰਾ ਧਰਮੀ ਬੰਦਾ ਆਪਣੇ ਵਿਸ਼ਵਾਸ ਤੋਂ ਹੀ ਜੀਉਂਦਾ ਰਹੇਗਾ, ਅਤੇ ਜੇ ਉਹ ਪਿੱਛੇ ਹੱਟ ਜਾਵੇ, ਮੇਰਾ ਮਨ ਉਸ ਤੋਂ ਪ੍ਰਸੰਨ ਨਹੀਂ ਹੋਵੇਗਾ। 39ਪਰ ਅਸੀਂ ਉਹਨਾਂ ਵਿੱਚੋਂ ਨਹੀਂ ਜਿਹੜੇ ਪਿੱਛੇ ਹੱਟ ਕੇ ਨਸ਼ਟ ਹੋ ਜਾਂਦੇ ਹਨ ਸਗੋਂ ਉਹਨਾਂ ਵਿੱਚੋਂ ਹਾਂ ਜਿਹੜੇ ਵਿਸ਼ਵਾਸ ਕਰ ਕੇ ਜਾਨ ਬਚਾ ਰੱਖਦੇ ਹਨ।

ਜਵਾਬੀ ਭਜਨ

ਜ਼ਬੂ 37:3–6, 23–24, 39–40

3ਯਹੋਵਾਹ ਉੱਤੇ ਭਰੋਸਾ ਰੱਖ ਅਤੇ ਭਲਿਆਈ ਕਰ ਦੇਸ ਵਿੱਚ ਵੱਸ ਅਤੇ ਸਚਿਆਈ ਉੱਤੇ ਪਲ। 4ਤੂੰ ਯਹੋਵਾਹ ਵਿੱਚ ਨਿਹਾਲ ਰਹਿ, ਤਾਂ ਉਹ ਤੇਰੇ ਮਨੋਰਥਾਂ ਨੂੰ ਪੂਰਿਆਂ ਕਰੇਗਾ। 5ਆਪਣਾ ਰਾਹ ਯਹੋਵਾਹ ਦੇ ਵੱਸ ਵਿੱਚ ਕਰ, ਅਤੇ ਉਸ ਉੱਤੇ ਭਰੋਸਾ ਰੱਖ ਅਤੇ ਉਹ ਪੂਰਿਆਂ ਕਰੇਗਾ। 6ਉਹ ਤੇਰੇ ਧਰਮ ਨੂੰ ਚਾਨਣ ਵਾਂਗੂੰ ਅਤੇ ਤੇਰੇ ਨਿਆਂ ਨੂੰ ਦੁਪਹਿਰ ਵਾਂਗੂੰ ਪ੍ਰਕਾਸ਼ਮਾਨ ਕਰੇਗਾ। 23ਮਨੁੱਖ ਦੀ ਚਾਲ ਯਹੋਵਾਹ ਵੱਲੋਂ ਦ੍ਰਿੜ੍ਹ ਹੁੰਦੀ ਹੈ, ਅਤੇ ਉਸ ਦੇ ਰਾਹ ਤੋਂ ਉਹ ਪਰਸੰਨ ਰਹਿੰਦਾ ਹੈ। 24ਭਾਵੇਂ ਉਹ ਡਿੱਗ ਵੀ ਪਵੇ ਪਰ ਡਿੱਗਿਆ ਨਹੀਂ ਰਹੇਗਾ, ਕਿਉਂ ਜੋ ਯਹੋਵਾਹ ਉਸਦਾ ਹੱਥ ਸੰਭਾਲਦਾ ਹੈ। 39ਪਰ ਧਰਮੀਆਂ ਦਾ ਬਚਾਓ ਯਹੋਵਾਹ ਵੱਲੋਂ ਹੈ, ਅਤੇ ਦੁੱਖ ਦੇ ਸਮੇਂ ਉਹ ਉਨ੍ਹਾਂ ਦਾ ਗੜ੍ਹ ਹੈ, 40ਅਤੇ ਯਹੋਵਾਹ ਉਨ੍ਹਾਂ ਦੀ ਸਹਾਇਤਾ ਕਰਦਾ ਅਤੇ ਛੁਡਾਉਂਦਾ ਹੈ, ਉਹ ਉਨ੍ਹਾਂ ਨੂੰ ਦੁਸ਼ਟਾਂ ਤੋਂ ਛੁਡਾਉਂਦਾ ਅਤੇ ਬਚਾਉਂਦਾ ਹੈ, ਕਿਉਂ ਜੋ ਉਹ ਉਸ ਦੀ ਸ਼ਰਨ ਆਏ ਹਨ।

ਇੰਜੀਲ

ਮਰਕੁ 4:26–34

26ਫੇਰ ਉਹ ਨੇ ਕਿਹਾ, ਪਰਮੇਸ਼ੁਰ ਦਾ ਰਾਜ ਇਹੋ ਜਿਹਾ ਹੈ ਜਿਵੇਂ ਕੋਈ ਮਨੁੱਖ ਜ਼ਮੀਨ ਵਿੱਚ ਬੀਜ ਬੀਜੇ। 27ਅਤੇ ਬੀਜ ਬੀਜਣ ਵਾਲਾ ਰਾਤ ਨੂੰ ਸੌਂਦਾ ਅਤੇ ਦਿਨ ਵੇਲੇ ਜਾਗਦਾ, ਪਰ ਉਹ ਨਹੀਂ ਜਾਣਦਾ ਕਿ ਬੀਜ ਕਿਵੇਂ ਉੱਗ ਪਿਆ। 28ਜ਼ਮੀਨ ਤਾਂ ਆਪਣੇ ਆਪ ਫਲ ਲਿਆਉਂਦੀ ਹੈ, ਪਹਿਲਾਂ ਅੰਕੂਰ, ਫੇਰ ਸਿੱਟਾ, ਫੇਰ ਸਿੱਟੇ ਵਿੱਚ ਸਾਬਤ ਦਾਣੇ। 29ਅਤੇ ਜਦੋਂ ਫ਼ਸਲ ਪੱਕ ਜਾਂਦੀ ਹੈ ਤਾਂ ਉਹ ਝੱਟ ਦਾਤੀ ਲਾਉਂਦਾ ਹੈ ਕਿਉਂ ਜੋ ਵਾਢੀ ਦਾ ਵੇਲਾ ਆ ਗਿਆ। 30ਫੇਰ ਉਹ ਨੇ ਕਿਹਾ, ਅਸੀਂ ਪਰਮੇਸ਼ੁਰ ਦੇ ਰਾਜ ਨੂੰ ਕਿਹ ਦੇ ਵਰਗਾ ਦੱਸੀਏ ਜਾਂ ਉਹ ਦੇ ਲਈ ਕਿਹੜਾ ਦ੍ਰਿਸ਼ਟਾਂਤ ਦੇਈਏ? 31ਉਹ ਇੱਕ ਰਾਈ ਦੇ ਦਾਣੇ ਵਰਗਾ ਹੈ ਕਿ ਜਦ ਜ਼ਮੀਨ ਵਿੱਚ ਬੀਜਿਆ ਜਾਂਦਾ ਹੈ ਤਾਂ ਜ਼ਮੀਨ ਦੇ ਸਭਨਾਂ ਬੀਜਾਂ ਨਾਲੋਂ ਛੋਟਾ ਹੈ। 32ਪਰ ਜਦ ਬੀਜਿਆ ਗਿਆ ਤਦ ਉੱਗਦਾ ਹੈ ਅਤੇ ਸਾਰਿਆਂ ਪੋਦਿਆਂ ਨਾਲੋਂ ਵੱਡਾ ਹੋ ਜਾਂਦਾ ਹੈ ਅਤੇ ਅਜਿਹੀਆਂ ਵੱਡੀਆਂ ਟਹਿਣੀਆਂ ਫੁੱਟਦੀਆਂ ਹਨ ਜੋ ਅਕਾਸ਼ ਦੇ ਪੰਛੀ ਉਹ ਦੀ ਛਾਇਆ ਵਿੱਚ ਵਸੇਰਾ ਕਰ ਸਕਦੇ ਹਨ। 33ਉਹ ਇਹੋ ਜਿਹਿਆਂ ਬਹੁਤ ਦ੍ਰਿਸ਼ਟਾਂਤਾਂ ਵਿੱਚ ਉਨ੍ਹਾਂ ਨਾਲ ਬਚਨ ਕਰਦਾ ਸੀ ਜਿਸ ਤਰ੍ਹਾਂ ਉਹ ਸਮਝ ਸਕਦੇ ਸਨ। 34ਅਤੇ ਬਿਨ੍ਹਾਂ ਦ੍ਰਿਸ਼ਟਾਂਤ ਤੋਂ ਉਹ ਉਨ੍ਹਾਂ ਨਾਲ ਨਹੀਂ ਸੀ ਬੋਲਦਾ ਪਰ ਇਕਾਂਤ ਵਿੱਚ ਉਹ ਆਪਣੇ ਹੀ ਚੇਲਿਆਂ ਨੂੰ ਸਭ ਕੁਝ ਖੋਲ੍ਹ ਕੇ ਦੱਸਦਾ ਸੀ।

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ