Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜਨਵਰੀ 2027 › ਜਨਵਰੀ 29

ਆਰਥੋਡਾਕਸ ਕੈਲੰਡਰ · 16 ਜਨਵਰੀ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 29 ਜਨਵਰੀ 2027

ਸ਼ੁੱਕਰਵਾਰ · ਪੰਤੇਕੁਸਤ ਤੋਂ ਬਾਅਦ 35ਵਾਂ ਹਫ਼ਤਾ · ਸੁਰ 1

ਤਿਉਹਾਰ ਅਤੇ ਸੰਤ

Veneration of the precious Chains of the Holy and All-Glorious Apostle Peter

ਵਰਤ ਦਾ ਦਿਨ

ਮੱਛੀ ਦੀ ਇਜਾਜ਼ਤ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

ਇਬਰਾ 11:8, 11–16

8ਵਿਸ਼ਵਾਸ ਨਾਲ ਹੀ ਅਬਰਾਹਾਮ ਜਦੋਂ ਬੁਲਾਇਆ ਗਿਆ ਤਾਂ ਉਸ ਥਾਂ ਜਾਣ ਦੀ ਆਗਿਆ ਮੰਨ ਲਈ ਜਿਸ ਨੂੰ ਉਹ ਨੇ ਅਧਿਕਾਰ ਵਿੱਚ ਲੈਣਾ ਸੀ, ਅਤੇ ਭਾਵੇਂ ਉਹ ਜਾਣਦਾ ਨਹੀਂ ਸੀ ਕਿ ਮੈਂ ਕਿੱਧਰ ਨੂੰ ਜਾਂਦਾ ਹਾਂ ਪਰ ਤਾਂ ਵੀ ਨਿੱਕਲ ਤੁਰਿਆ। 11ਵਿਸ਼ਵਾਸ ਨਾਲ ਸਾਰਾਹ ਨੇ ਬੁੱਢੀ ਹੋ ਜਾਣ ਤੇ ਵੀ ਗਰਭਵਤੀ ਹੋਣ ਦੀ ਸਮਰੱਥਾ ਪਾਈ, ਕਿਉਂਕਿ ਉਹ ਨੇ ਵਾਇਦਾ ਕਰਨ ਵਾਲੇ ਨੂੰ ਵਫ਼ਾਦਾਰ ਜਾਣਿਆ। 12ਉਪਰੰਤ ਇੱਕ ਮਨੁੱਖ ਤੋਂ ਜੋ ਮੁਰਦੇ ਜਿਹਾ ਸੀ ਐਨੇ ਉਤਪਤ ਹੋਏ, ਜਿੰਨੇ ਅਕਾਸ਼ ਦੇ ਤਾਰੇ ਅਤੇ ਸਮੁੰਦਰ ਦੇ ਕੰਢੇ ਉਤਲੀ ਰੇਤ ਦੇ ਦਾਣੇ ਹਨ, ਜੋ ਅਣਗਿਣਤ ਹਨ। 13ਇਹ ਸਭ ਵਿਸ਼ਵਾਸ ਵਿੱਚ ਮਰ ਗਏ ਅਤੇ ਉਨ੍ਹਾਂ ਨੇ ਵਾਇਦਾ ਕੀਤੀਆਂ ਹੋਈਆਂ ਵਸਤਾਂ ਨੂੰ ਪ੍ਰਾਪਤ ਨਾ ਕੀਤਾ ਪਰ ਉਹਨਾਂ ਨੇ ਦੂਰੋਂ ਉਨ੍ਹਾਂ ਨੂੰ ਵੇਖ ਕੇ ਜੀ ਆਇਆ ਨੂੰ ਆਖਿਆ ਅਤੇ ਮੰਨ ਲਿਆ ਕਿ ਅਸੀਂ ਧਰਤੀ ਉੱਤੇ ਪਰਾਏ ਅਤੇ ਪਰਦੇਸੀ ਹਾਂ। 14ਕਿਉਂਕਿ ਜਿਹੜੇ ਅਜਿਹੀਆਂ ਗੱਲਾਂ ਆਖਦੇ ਹਨ ਉਹ ਪਰਗਟ ਕਰਦੇ ਹਨ ਕਿ ਅਸੀਂ ਆਪਣੇ ਵਤਨ ਨੂੰ ਭਾਲਦੇ ਹਾਂ। 15ਅਤੇ ਜੇ ਉਸ ਦੇਸ ਨੂੰ ਜਿਸ ਤੋਂ ਨਿੱਕਲ ਆਏ ਸਨ ਚੇਤੇ ਰੱਖਦੇ ਤਾਂ ਉਨ੍ਹਾਂ ਕੋਲ ਮੁੜ ਜਾਣ ਦਾ ਮੌਕਾ ਹੁੰਦਾ। 16ਪਰ ਹੁਣ ਉਹ ਉਸ ਤੋਂ ਉੱਤਮ ਅਰਥਾਤ ਸਵਰਗੀ ਦੇਸ ਨੂੰ ਲੋਚਦੇ ਹਨ। ਇਸ ਕਾਰਨ ਪਰਮੇਸ਼ੁਰ ਉਨ੍ਹਾਂ ਦੀ ਵੱਲੋਂ ਨਹੀਂ ਸ਼ਰਮਾਉਂਦਾ ਜੋ ਉਹਨਾਂ ਦਾ ਪਰਮੇਸ਼ੁਰ ਅਖਵਾਵੇ, ਕਿਉਂ ਜੋ ਉਹ ਨੇ ਉਨ੍ਹਾਂ ਲਈ ਇੱਕ ਨਗਰੀ ਨੂੰ ਤਿਆਰ ਕੀਤਾ ਹੈ।

ਪੱਤ੍ਰੀ (ਸ਼ਨੀਵਾਰ ਲਈ)

ਅਫ਼ 5:1–8

1ਸੋ ਤੁਸੀਂ ਪਿਆਰਿਆਂ ਬਾਲਕਾਂ ਵਾਂਗੂੰ ਪਰਮੇਸ਼ੁਰ ਦੀ ਰੀਸ ਕਰੋ। 2ਅਤੇ ਪਿਆਰ ਨਾਲ ਚੱਲੋ ਜਿਵੇਂ ਮਸੀਹ ਨੇ ਵੀ ਤੁਹਾਡੇ ਨਾਲ ਪਿਆਰ ਕੀਤਾ, ਅਤੇ ਸਾਡੇ ਲਈ ਆਪਣੇ ਆਪ ਨੂੰ ਪਰਮੇਸ਼ੁਰ ਦੇ ਅੱਗੇ ਭੇਟ ਅਤੇ ਬਲੀਦਾਨ ਕਰਕੇ ਸੁਗੰਧ ਦੀ ਤਰ੍ਹਾਂ ਦੇ ਦਿੱਤਾ। 3ਜਿਵੇਂ ਸੰਤਾਂ ਨੂੰ ਯੋਗ ਹੈ ਤੁਹਾਡੇ ਵਿੱਚ ਹਰਾਮਕਾਰੀ ਅਤੇ ਹਰ ਭਾਂਤ ਦੇ ਗੰਦ-ਮੰਦ ਅਥਵਾ ਲੋਭ ਦੀ ਚਰਚਾ ਵੀ ਨਾ ਹੋਵੇ। 4ਅਤੇ ਨਾ ਬੇਸ਼ਰਮੀ, ਨਾ ਮੂਰਖਤਾ ਦੇ ਬੋਲ ਅਥਵਾ ਠੱਠੇ ਬਾਜ਼ੀ ਜੋ ਅਯੋਗ ਹਨ ਅਤੇ ਤੁਹਾਡੇ ਵਿੱਚ ਨਹੀਂ ਹੋਣੀਆਂ ਚਾਹੀਦੀਆਂ ਪਰ ਧੰਨਵਾਦ ਹੋਇਆ ਕਰੇ। 5ਕਿਉਂ ਜੋ ਤੁਸੀਂ ਇਸ ਗੱਲ ਨੂੰ ਜਾਣਦੇ ਹੋ ਕਿ ਹਰਾਮਕਾਰ ਜਾਂ ਭਰਿਸ਼ਟ ਜਾਂ ਲੋਭੀ ਮਨੁੱਖ ਜੋ ਮੂਰਤੀ ਪੂਜਕ ਹੈ, ਮਸੀਹ ਅਤੇ ਪਰਮੇਸ਼ੁਰ ਦੇ ਰਾਜ ਵਿੱਚ ਵਾਰਿਸ ਨਹੀਂ ਹੋ ਸਕਦਾ। 6ਕੋਈ ਤੁਹਾਨੂੰ ਵਿਅਰਥ ਗੱਲਾਂ ਨਾਲ ਧੋਖਾ ਨਾ ਦੇਵੇ ਕਿਉਂ ਜੋ ਇਹਨਾਂ ਦੇ ਕਾਰਨ ਪਰਮੇਸ਼ੁਰ ਦਾ ਕੋਪ ਅਣ-ਆਗਿਆਕਾਰੀ ਦੇ ਪੁੱਤਰਾਂ ਉੱਤੇ ਪੈਂਦਾ ਹੈ। 7ਸੋ ਤੁਸੀਂ ਉਹਨਾਂ ਦੇ ਸਾਂਝੀ ਨਾ ਹੋਵੋ। 8ਕਿਉਂ ਜੋ ਤੁਸੀਂ ਅੱਗੇ ਹਨ੍ਹੇਰਾ ਸੀ ਪਰ ਹੁਣ ਪ੍ਰਭੂ ਵਿੱਚ ਹੋ ਕੇ ਚਾਨਣ ਹੋ, ਸੋ ਤੁਸੀਂ ਚਾਨਣ ਦੇ ਪੁੱਤਰਾਂ ਦੀ ਤਰ੍ਹਾਂ ਚਲੋ।

ਇੰਜੀਲ

ਮਰਕੁ 9:33–41

33ਫੇਰ ਉਹ ਕਫ਼ਰਨਾਹੂਮ ਵਿੱਚ ਆਏ ਅਤੇ ਜਦੋਂ ਉਹ ਘਰ ਵਿੱਚ ਸੀ ਤਾਂ ਉਸ ਨੇ ਉਨ੍ਹਾਂ ਨੂੰ ਪੁੱਛਿਆ, ਤੁਸੀਂ ਰਾਹ ਵਿੱਚ ਕੀ ਗੱਲਬਾਤ ਕਰਦੇ ਸੀ? 34ਪਰ ਉਹ ਚੁੱਪ ਹੀ ਰਹੇ ਇਸ ਲਈ ਜੋ ਉਨ੍ਹਾਂ ਨੇ ਰਾਹ ਵਿੱਚ ਇੱਕ ਦੂਜੇ ਨਾਲ ਇਹ ਬਹਿਸ ਕੀਤੀ ਸੀ, ਜੋ ਸਾਡੇ ਵਿੱਚੋਂ ਵੱਡਾ ਕੌਣ ਹੈ? 35ਫੇਰ ਉਹ ਨੇ ਬੈਠ ਕੇ ਉਨ੍ਹਾਂ ਬਾਰਾਂ ਨੂੰ ਸੱਦਿਆ ਅਤੇ ਉਨ੍ਹਾਂ ਨੂੰ ਕਿਹਾ, ਜੇ ਕੋਈ ਵੱਡਾ ਹੋਣਾ ਚਾਹੇ ਤਾਂ ਉਹ ਸਭਨਾਂ ਤੋਂ ਛੋਟਾ ਅਤੇ ਸਭਨਾਂ ਦਾ ਸੇਵਕ ਬਣੇ। 36ਅਤੇ ਇੱਕ ਛੋਟੇ ਬਾਲਕ ਨੂੰ ਲੈ ਕੇ ਉਸ ਨੂੰ ਉਨ੍ਹਾਂ ਦੇ ਵਿਚਕਾਰ ਖੜ੍ਹਾ ਕੀਤਾ। ਫੇਰ ਉਸ ਨੂੰ ਗੋਦੀ ਚੁੱਕ ਕੇ ਉਨ੍ਹਾਂ ਨੂੰ ਕਿਹਾ, 37ਜੋ ਕੋਈ ਮੇਰੇ ਨਾਮ ਕਰ ਕੇ ਅਜਿਹਿਆਂ ਬਾਲਕਾਂ ਵਿੱਚੋਂ ਇੱਕ ਨੂੰ ਕਬੂਲ ਕਰੇ ਸੋ ਮੈਨੂੰ ਕਬੂਲ ਕਰਦਾ ਹੈ ਅਤੇ ਜੋ ਕੋਈ ਮੈਨੂੰ ਕਬੂਲ ਕਰੇ ਸੋ ਮੈਨੂੰ ਨਹੀਂ ਸਗੋਂ ਮੇਰੇ ਭੇਜਣ ਵਾਲੇ ਨੂੰ ਕਬੂਲ ਕਰਦਾ ਹੈ। 38ਯੂਹੰਨਾ ਨੇ ਉਸ ਨੂੰ ਆਖਿਆ, ਗੁਰੂ ਜੀ, ਅਸੀਂ ਇੱਕ ਮਨੁੱਖ ਨੂੰ ਤੇਰੇ ਨਾਮ ਨਾਲ ਭੂਤ ਕੱਢਦੇ ਵੇਖਿਆ ਅਤੇ ਉਹ ਨੂੰ ਰੋਕਿਆ ਕਿਉਂਕਿ ਉਹ ਸਾਡੇ ਪਿੱਛੇ ਨਹੀਂ ਚੱਲਦਾ। 39ਪਰ ਯਿਸੂ ਨੇ ਉਨ੍ਹਾ ਨੂੰ ਕਿਹਾ, ਉਹ ਨੂੰ ਨਾ ਰੋਕੋ ਕਿਉਂਕਿ ਅਜਿਹਾ ਕੋਈ ਨਹੀਂ ਜੋ ਮੇਰਾ ਨਾਮ ਲੈ ਕੇ ਚਮਤਕਾਰ ਕਰੇ ਅਤੇ ਛੇਤੀ ਮੈਨੂੰ ਬੁਰਾ ਕਹਿ ਸਕੇ। 40ਜਿਹੜਾ ਸਾਡੇ ਵਿਰੁੱਧ ਨਹੀਂ ਉਹ ਸਾਡੀ ਵੱਲ ਹੈ। 41ਇਸ ਲਈ ਕਿ ਜਿਹੜਾ ਤੁਹਾਨੂੰ ਇੱਕ ਗਿਲਾਸ ਪਾਣੀ ਦਾ ਪੀਣ ਨੂੰ ਦੇਵੇ ਇਸ ਕਰ ਕੇ ਜੋ ਤੁਸੀਂ ਮਸੀਹ ਦੇ ਹੋ, ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਉਹ ਆਪਣਾ ਫਲ ਪਾਏ ਬਿਨ੍ਹਾਂ ਕਦੇ ਨਾ ਰਹੇਗਾ।

ਇੰਜੀਲ (ਸ਼ਨੀਵਾਰ ਲਈ)

ਲੂਕਾ 14:1–11

1ਸਬਤ ਦੇ ਦਿਨ ਉਹ ਫ਼ਰੀਸੀ ਸਰਦਾਰਾਂ ਵਿੱਚੋਂ ਕਿਸੇ ਦੇ ਘਰ ਭੋਜਨ ਕਰਨ ਲਈ ਗਿਆ ਤਦ ਉਹ ਉਸ ਤੇ ਨਜ਼ਰ ਰੱਖੇ ਹੋਏ ਸਨ। 2ਅਤੇ ਵੇਖੋ ਇੱਕ ਮਨੁੱਖ ਸੀ ਜਿਸ ਨੂੰ ਜਲੋਧਰੀ ਦੀ ਬਿਮਾਰੀ ਸੀ। 3ਯਿਸੂ ਨੇ ਬਿਵਸਥਾ ਦੇ ਉਪਦੇਸ਼ਕਾਂ ਅਤੇ ਫ਼ਰੀਸੀਆਂ ਨੂੰ ਪੁੱਛਿਆ, ਭਲਾ, ਸਬਤ ਦੇ ਦਿਨ ਚੰਗਾ ਕਰਨਾ ਯੋਗ ਹੈ ਕਿ ਨਹੀਂ? 4ਪਰ ਉਹਨਾਂ ਕੁਝ ਉੱਤਰ ਨਾ ਦਿੱਤਾ। ਤਾਂ ਯਿਸੂ ਨੇ ਉਸ ਨੂੰ ਛੂਹ ਕੇ ਚੰਗਾ ਕੀਤਾ ਅਤੇ ਤੋਰ ਦਿੱਤਾ। 5ਅਤੇ ਉਨ੍ਹਾਂ ਨੂੰ ਆਖਿਆ ਤੁਹਾਡੇ ਵਿੱਚੋਂ ਕੌਣ ਹੈ ਜੇਕਰ ਉਸ ਦਾ ਗਧਾ ਜਾਂ ਬੈਲ ਖੂਹ ਵਿੱਚ ਡਿੱਗ ਪਵੇ ਤਾਂ ਉਹ ਝੱਟ ਸਬਤ ਦੇ ਦਿਨ ਉਸ ਨੂੰ ਬਾਹਰ ਨਾ ਕੱਢੇਗਾ। 6ਅਤੇ ਉਹ ਯਿਸੂ ਨੂੰ ਇਸ ਦਾ ਉੱਤਰ ਨਾ ਦੇ ਸਕੇ। 7ਜਦ ਉਸ ਨੇ ਵੇਖਿਆ ਜੋ ਮਹਿਮਾਨ ਕਿਸ ਤਰ੍ਹਾਂ ਉੱਚੀਆਂ ਥਾਵਾਂ ਨੂੰ ਪਸੰਦ ਕਰਦੇ ਹਨ ਤਾਂ ਉਨ੍ਹਾਂ ਨੂੰ ਇਹ ਦ੍ਰਿਸ਼ਟਾਂਤ ਦੇ ਕੇ ਕਿਹਾ 8ਕਿ ਜਦ ਕੋਈ ਤੈਨੂੰ ਵਿਆਹ ਵਿੱਚ ਬੁਲਾਵੇ ਤਾਂ ਮੁੱਖ ਸਥਾਨ ਤੇ ਨਾ ਬੈਠ। ਕੀ ਜਾਣੀਏ ਕਿ ਉਸ ਨੇ ਤੇਰੇ ਨਾਲੋਂ ਕਿਸੇ ਆਦਰ ਵਾਲੇ ਨੂੰ ਬੁਲਾਇਆ ਹੋਵੇ। 9ਅਤੇ ਜਿਸ ਨੇ ਤੈਨੂੰ ਅਤੇ ਉਸ ਨੂੰ ਬੁਲਾਇਆ ਹੈ ਤੇਰੇ ਕੋਲ ਆਣ ਕੇ ਆਖੇ ਕਿ ਇਹ ਜਗ੍ਹਾ ਛੱਡ ਅਤੇ ਤੈਨੂੰ ਸ਼ਰਮਿੰਦਗੀ ਨਾਲ ਸਭ ਤੋਂ ਮਗਰ ਬੈਠਣਾ ਪਵੇ। 10ਪਰ ਜਦ ਤੈਨੂੰ ਬੁਲਇਆ ਜਾਵੇ ਤਾਂ ਸਭ ਤੋਂ ਪਿਛੇ ਬੈਠ, ਫੇਰ ਜਿਸ ਨੇ ਤੈਨੂੰ ਬੁਲਾਇਆ ਹੈ ਜਦ ਆਵੇ ਤਦ ਤੈਨੂੰ ਆਖੇ, “ਮਿੱਤਰਾ, ਅੱਗੇ ਆ ਜਾ” ਤਾਂ ਉਨ੍ਹਾਂ ਸਭਨਾਂ ਦੇ ਸਾਹਮਣੇ ਜੋ ਤੇਰੇ ਨਾਲ ਖਾਣ ਬੈਠੇ ਹਨ ਤੇਰਾ ਆਦਰ ਹੋਵੇਗਾ। 11ਕਿਉਂਕਿ ਹਰੇਕ ਜੋ ਆਪਣੇ ਆਪ ਨੂੰ ਉੱਚਾ ਕਰਦਾ ਹੈ ਸੋ ਨੀਵਾਂ ਕੀਤਾ ਜਾਵੇਗਾ ਅਤੇ ਜੋ ਆਪਣੇ ਆਪ ਨੂੰ ਨੀਵਾਂ ਕਰਦਾ ਹੈ ਸੋ ਉੱਚਾ ਕੀਤਾ ਜਾਵੇਗਾ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਜਨਵਰੀ 16 ਸਿਵਲ ਕੈਲੰਡਰ ਦਾ ਜਨਵਰੀ 29 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ