ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜਨਵਰੀ 2027 › ਜਨਵਰੀ 30
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 30 ਜਨਵਰੀ 2027
ਸ਼ਨੀਵਾਰ · ਆਮ ਸਮੇਂ ਦਾ ਤੀਜਾ ਹਫ਼ਤਾ
ਤਿਉਹਾਰ ਅਤੇ ਸੰਤ
ਆਮ ਸਮੇਂ ਦੇ ਤੀਜੇ ਹਫ਼ਤੇ ਦਾ ਸ਼ਨੀਵਾਰ
ਇੱਛਿਕ ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਹਰਾ
ਸ਼ਨੀਵਾਰ ਨੂੰ ਧੰਨ ਕੁਆਰੀ ਮਰਿਯਮ ਦਾ ਯਾਦਗਾਰੀ ਦਿਨ · ਇੱਛਿਕ ਯਾਦਗਾਰੀ ਦਿਨ
ਦਿਨ ਦੇ ਪਾਠ
ਪਹਿਲਾ ਪਾਠ
1ਹੁਣ ਵਿਸ਼ਵਾਸ ਆਸ ਕੀਤੀਆਂ ਹੋਈਆਂ ਗੱਲਾਂ ਦਾ ਪੱਕਾ ਭਰੋਸਾ ਅਤੇ ਅਣ ਦੇਖੀਆਂ ਵਸਤਾਂ ਦਾ ਸਬੂਤ ਹੈ। 2ਅਤੇ ਇਸ ਦੇ ਬਾਰੇ ਬਜ਼ੁਰਗਾਂ ਦੇ ਲਈ ਗਵਾਹੀ ਦਿੱਤੀ ਗਈ। 8ਵਿਸ਼ਵਾਸ ਨਾਲ ਹੀ ਅਬਰਾਹਾਮ ਜਦੋਂ ਬੁਲਾਇਆ ਗਿਆ ਤਾਂ ਉਸ ਥਾਂ ਜਾਣ ਦੀ ਆਗਿਆ ਮੰਨ ਲਈ ਜਿਸ ਨੂੰ ਉਹ ਨੇ ਅਧਿਕਾਰ ਵਿੱਚ ਲੈਣਾ ਸੀ, ਅਤੇ ਭਾਵੇਂ ਉਹ ਜਾਣਦਾ ਨਹੀਂ ਸੀ ਕਿ ਮੈਂ ਕਿੱਧਰ ਨੂੰ ਜਾਂਦਾ ਹਾਂ ਪਰ ਤਾਂ ਵੀ ਨਿੱਕਲ ਤੁਰਿਆ। 9ਵਿਸ਼ਵਾਸ ਨਾਲ ਉਹ ਵਾਇਦੇ ਵਾਲੀ ਧਰਤੀ ਵਿੱਚ ਜਾ ਵੱਸਿਆ, ਜਿਵੇਂ ਪਰਾਈ ਧਰਤੀ ਵਿੱਚ ਉਹ ਨੇ ਇਸਹਾਕ ਅਤੇ ਯਾਕੂਬ ਦੇ ਨਾਲ ਡੇਰਿਆਂ ਵਿੱਚ ਵਾਸ ਕੀਤਾ, ਜਿਹੜੇ ਉਹ ਦੇ ਨਾਲ ਉਸੇ ਵਾਇਦੇ ਦੇ ਅਧਿਕਾਰੀ ਸਨ। 10ਕਿਉਂ ਜੋ ਉਹ ਉਸ ਨਗਰ ਦੀ ਉਡੀਕ ਕਰਦਾ ਸੀ ਜਿਸ ਦੀਆਂ ਨੀਹਾਂ ਹਨ ਅਤੇ ਜਿਸ ਦਾ ਕਾਰੀਗਰ ਅਤੇ ਬਣਾਉਣ ਵਾਲਾ ਪਰਮੇਸ਼ੁਰ ਹੈ। 11ਵਿਸ਼ਵਾਸ ਨਾਲ ਸਾਰਾਹ ਨੇ ਬੁੱਢੀ ਹੋ ਜਾਣ ਤੇ ਵੀ ਗਰਭਵਤੀ ਹੋਣ ਦੀ ਸਮਰੱਥਾ ਪਾਈ, ਕਿਉਂਕਿ ਉਹ ਨੇ ਵਾਇਦਾ ਕਰਨ ਵਾਲੇ ਨੂੰ ਵਫ਼ਾਦਾਰ ਜਾਣਿਆ। 12ਉਪਰੰਤ ਇੱਕ ਮਨੁੱਖ ਤੋਂ ਜੋ ਮੁਰਦੇ ਜਿਹਾ ਸੀ ਐਨੇ ਉਤਪਤ ਹੋਏ, ਜਿੰਨੇ ਅਕਾਸ਼ ਦੇ ਤਾਰੇ ਅਤੇ ਸਮੁੰਦਰ ਦੇ ਕੰਢੇ ਉਤਲੀ ਰੇਤ ਦੇ ਦਾਣੇ ਹਨ, ਜੋ ਅਣਗਿਣਤ ਹਨ। 13ਇਹ ਸਭ ਵਿਸ਼ਵਾਸ ਵਿੱਚ ਮਰ ਗਏ ਅਤੇ ਉਨ੍ਹਾਂ ਨੇ ਵਾਇਦਾ ਕੀਤੀਆਂ ਹੋਈਆਂ ਵਸਤਾਂ ਨੂੰ ਪ੍ਰਾਪਤ ਨਾ ਕੀਤਾ ਪਰ ਉਹਨਾਂ ਨੇ ਦੂਰੋਂ ਉਨ੍ਹਾਂ ਨੂੰ ਵੇਖ ਕੇ ਜੀ ਆਇਆ ਨੂੰ ਆਖਿਆ ਅਤੇ ਮੰਨ ਲਿਆ ਕਿ ਅਸੀਂ ਧਰਤੀ ਉੱਤੇ ਪਰਾਏ ਅਤੇ ਪਰਦੇਸੀ ਹਾਂ। 14ਕਿਉਂਕਿ ਜਿਹੜੇ ਅਜਿਹੀਆਂ ਗੱਲਾਂ ਆਖਦੇ ਹਨ ਉਹ ਪਰਗਟ ਕਰਦੇ ਹਨ ਕਿ ਅਸੀਂ ਆਪਣੇ ਵਤਨ ਨੂੰ ਭਾਲਦੇ ਹਾਂ। 15ਅਤੇ ਜੇ ਉਸ ਦੇਸ ਨੂੰ ਜਿਸ ਤੋਂ ਨਿੱਕਲ ਆਏ ਸਨ ਚੇਤੇ ਰੱਖਦੇ ਤਾਂ ਉਨ੍ਹਾਂ ਕੋਲ ਮੁੜ ਜਾਣ ਦਾ ਮੌਕਾ ਹੁੰਦਾ। 16ਪਰ ਹੁਣ ਉਹ ਉਸ ਤੋਂ ਉੱਤਮ ਅਰਥਾਤ ਸਵਰਗੀ ਦੇਸ ਨੂੰ ਲੋਚਦੇ ਹਨ। ਇਸ ਕਾਰਨ ਪਰਮੇਸ਼ੁਰ ਉਨ੍ਹਾਂ ਦੀ ਵੱਲੋਂ ਨਹੀਂ ਸ਼ਰਮਾਉਂਦਾ ਜੋ ਉਹਨਾਂ ਦਾ ਪਰਮੇਸ਼ੁਰ ਅਖਵਾਵੇ, ਕਿਉਂ ਜੋ ਉਹ ਨੇ ਉਨ੍ਹਾਂ ਲਈ ਇੱਕ ਨਗਰੀ ਨੂੰ ਤਿਆਰ ਕੀਤਾ ਹੈ। 17ਵਿਸ਼ਵਾਸ ਨਾਲ ਹੀ ਅਬਰਾਹਾਮ ਨੇ ਜਦੋਂ ਪਰਖਿਆ ਗਿਆ ਤਾਂ ਇਸਹਾਕ ਨੂੰ ਬਲੀਦਾਨ ਲਈ ਚੜ੍ਹਾਇਆ। ਹਾਂ, ਆਪਣੇ ਇਕਲੌਤੇ ਨੂੰ ਜਿਸ ਨੂੰ ਵਾਇਦੇ ਦਿੱਤੇ ਗਏ ਸਨ ਚੜ੍ਹਾਉਣ ਲੱਗਾ। 18ਅਤੇ ਜਿਸ ਨੂੰ ਇਹ ਆਖਿਆ ਗਿਆ ਕਿ ਇਸਹਾਕ ਤੋਂ ਤੇਰੀ ਅੰਸ ਪੁਕਾਰੀ ਜਾਵੇਗੀ। 19ਕਿਉਂ ਜੋ ਉਹ ਨੇ ਵਿਚਾਰ ਕੀਤਾ ਜੋ ਪਰਮੇਸ਼ੁਰ ਮੁਰਦਿਆਂ ਵਿੱਚੋਂ ਵੀ ਜੀ ਉੱਠਾਲਣ ਦੀ ਸਮਰੱਥ ਰੱਖਦਾ ਹੈ ਜਿਨ੍ਹਾਂ ਵਿੱਚੋਂ ਉਹ ਨੇ ਮੰਨੋ ਉਹ ਨੂੰ ਪ੍ਰਾਪਤ ਵੀ ਕਰ ਲਿਆ।
ਜਵਾਬੀ ਭਜਨ
69ਅਤੇ ਸਾਡੇ ਲਈ ਆਪਣੇ ਦਾਸ ਦਾਊਦ ਦੇ ਵੰਸ਼ ਵਿੱਚ ਮੁਕਤੀ ਦਾ ਸਿੰਗ ਖੜ੍ਹਾ ਕੀਤਾ, 70ਜਿਵੇਂ ਉਸ ਨੇ ਆਪਣੇ ਪਵਿੱਤਰ ਨਬੀਆਂ ਦੀ ਜ਼ਬਾਨੀ ਪਹਿਲਾਂ ਤੋਂ ਹੀ ਅਖਵਾਇਆ ਸੀ। 71ਅਤੇ ਉਹ ਸਾਨੂੰ ਸਾਡੇ ਵੈਰੀਆਂ ਤੋਂ ਅਤੇ ਉਨ੍ਹਾਂ ਸਭਨਾਂ ਦੇ ਹੱਥੋਂ ਜੋ ਸਾਡੇ ਨਾਲ ਵੈਰ ਰੱਖਦੇ ਹਨ ਛੁਟਕਾਰਾ ਦੇਵੇ, 72ਨਾਲੇ ਉਹ ਸਾਡੇ ਪਿਉ-ਦਾਦਿਆਂ ਉੱਤੇ ਦਯਾ ਕਰੇ, ਅਤੇ ਆਪਣੇ ਪਵਿੱਤਰ ਨੇਮ ਨੂੰ ਯਾਦ ਰੱਖੇ, 73ਅਰਥਾਤ ਉਸ ਸਹੁੰ ਨੂੰ ਜਿਹੜੀ ਉਸ ਨੇ ਸਾਡੇ ਪਿਤਾ ਅਬਰਾਹਾਮ ਨਾਲ ਖਾਧੀ, 74ਜੋ ਉਹ ਸਾਨੂੰ ਇਹ ਬਖ਼ਸ਼ੇ ਜੋ ਅਸੀਂ ਆਪਣੇ ਵੈਰੀਆਂ ਦੇ ਹੱਥੋਂ ਛੁੱਟ ਕੇ 75ਜੀਵਨ ਭਰ ਉਸ ਦੇ ਅੱਗੇ ਪਵਿੱਤਰਤਾਈ ਤੇ ਧਰਮ ਨਾਲ ਨਿਡਰ ਹੋ ਕੇ ਉਸ ਦੀ ਬੰਦਗੀ ਕਰੀਏ।
ਇੰਜੀਲ
35ਉਸੇ ਦਿਨ ਜਦੋਂ ਸ਼ਾਮ ਹੋਈ ਤਾਂ ਉਸ ਨੇ ਉਨ੍ਹਾਂ ਨੂੰ ਕਿਹਾ, ਆਓ ਅਸੀਂ ਉਸ ਪਾਰ ਚੱਲੀਏ। 36ਅਤੇ ਉਹ ਭੀੜ ਨੂੰ ਛੱਡ ਕੇ ਜਿਵੇਂ ਉਹ ਬੇੜੀ ਉੱਤੇ ਸੀ ਤਿਵੇਂ ਹੀ ਉਹ ਨੂੰ ਲੈ ਚੱਲੇ ਅਤੇ ਹੋਰ ਬੇੜੀਆਂ ਵੀ ਉਹ ਦੇ ਨਾਲ ਸਨ। 37ਤਦ ਇੱਕ ਵੱਡਾ ਤੂਫ਼ਾਨ ਆਇਆ, ਅਨ੍ਹੇਰੀ ਵਗੀ ਅਤੇ ਲਹਿਰਾਂ ਬੇੜੀ ਉੱਤੇ ਐਥੋਂ ਤੱਕ ਪਹੁੰਚ ਗਈਆਂ ਜੋ ਬੇੜੀ ਪਾਣੀ ਨਾਲ ਭਰ ਚੱਲੀ ਸੀ। 38ਅਤੇ ਯਿਸੂ ਆਪ ਬੇੜੀ ਦੇ ਪਿਛਲੇ ਸਿਰੇ ਵੱਲ ਇੱਕ ਸਿਰਾਹਣਾ ਰੱਖ ਕੇ ਸੁੱਤੇ ਪਏ ਸਨ। ਤਦ ਉਨ੍ਹਾਂ ਨੇ ਉਹ ਨੂੰ ਜਗਾਇਆ ਅਤੇ ਉਹ ਨੂੰ ਆਖਿਆ, ਗੁਰੂ ਜੀ ਤੁਹਾਨੂੰ ਸਾਡਾ ਕੋਈ ਫ਼ਿਕਰ ਨਹੀਂ ਜੋ ਅਸੀਂ ਡੁੱਬ ਚੱਲੇ ਹਾਂ? 39ਤਦ ਉਸ ਨੇ ਉੱਠ ਕੇ ਤੂਫ਼ਾਨ ਨੂੰ ਝਿੜਕਿਆ ਅਤੇ ਝੀਲ ਨੂੰ ਕਿਹਾ, ਚੁੱਪ ਕਰ ਥੰਮ੍ਹ ਜਾ! ਅਤੇ ਤੂਫ਼ਾਨ ਥੰਮ੍ਹ ਗਿਆ ਅਤੇ ਵੱਡਾ ਚੈਨ ਹੋ ਗਿਆ। 40ਉਸ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਕਿਉਂ ਡਰਦੇ ਹੋ? ਅਜੇ ਤੱਕ ਤੁਹਾਨੂੰ ਵਿਸ਼ਵਾਸ ਨਹੀਂ ਆਇਆ? 41ਤਾਂ ਉਹ ਬਹੁਤ ਡਰ ਗਏ ਅਤੇ ਆਪਸ ਵਿੱਚ ਕਹਿਣ ਲੱਗੇ, ਇਹ ਕੌਣ ਹੈ ਕਿ ਤੂਫ਼ਾਨ ਅਤੇ ਝੀਲ ਵੀ ਉਹ ਦੀ ਗੱਲ ਮੰਨ ਲੈਂਦੇ ਹਨ?
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ