ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜਨਵਰੀ 2027 › ਜਨਵਰੀ 31
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 31 ਜਨਵਰੀ 2027
ਐਤਵਾਰ · ਆਮ ਸਮੇਂ ਦਾ ਚੌਥਾ ਹਫ਼ਤਾ
ਤਿਉਹਾਰ ਅਤੇ ਸੰਤ
ਆਮ ਸਮੇਂ ਦਾ ਚੌਥਾ ਐਤਵਾਰ
ਐਤਵਾਰ · ਉਪਾਸਨਾ ਦਾ ਰੰਗ: ਹਰਾ
ਦਿਨ ਦੇ ਪਾਠ
ਪਹਿਲਾ ਪਾਠ
15ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਵਿੱਚੋਂ ਅਰਥਾਤ ਤੁਹਾਡੇ ਭਰਾਵਾਂ ਵਿੱਚੋਂ ਮੇਰੇ ਵਰਗਾ ਇੱਕ ਨਬੀ ਖੜ੍ਹਾ ਕਰੇਗਾ, ਤੁਸੀਂ ਉਸ ਦੀ ਸੁਣਿਓ। 16ਇਹ ਤੇਰੀ ਉਸ ਬੇਨਤੀ ਦੇ ਅਨੁਸਾਰ ਹੋਵੇਗਾ, ਜਿਹੜੀ ਨੂੰ ਹੋਰੇਬ ਪਰਬਤ ਦੇ ਕੋਲ ਸਭਾ ਦੇ ਦਿਨ ਆਪਣੇ ਪਰਮੇਸ਼ੁਰ ਯਹੋਵਾਹ ਦੇ ਅੱਗੇ ਕੀਤੀ ਸੀ, “ਅਸੀਂ ਫੇਰ ਯਹੋਵਾਹ ਆਪਣੇ ਪਰਮੇਸ਼ੁਰ ਦੀ ਆਵਾਜ਼ ਨਾ ਸੁਣੀਏ ਅਤੇ ਨਾ ਹੀ ਫੇਰ ਇਹ ਵੱਡੀ ਅੱਗ ਨੂੰ ਵੇਖੀਏ, ਤਾਂ ਜੋ ਅਸੀਂ ਮਰ ਨਾ ਜਾਈਏ।” 17ਤਦ ਯਹੋਵਾਹ ਨੇ ਮੈਨੂੰ ਆਖਿਆ, “ਉਹ ਜੋ ਕੁਝ ਆਖਦੇ ਹਨ, ਸੋ ਠੀਕ ਆਖਦੇ ਹਨ। 18ਮੈਂ ਉਨ੍ਹਾਂ ਦੇ ਲਈ ਉਨ੍ਹਾਂ ਦੇ ਭਰਾਵਾਂ ਵਿੱਚੋਂ ਤੇਰੇ ਵਰਗਾ ਇੱਕ ਨਬੀ ਖੜ੍ਹਾ ਕਰਾਂਗਾ ਅਤੇ ਮੈਂ ਆਪਣੇ ਸ਼ਬਦ ਉਸ ਦੇ ਮੂੰਹ ਵਿੱਚ ਪਾਵਾਂਗਾ ਅਤੇ ਉਹ ਇਹ ਸਾਰੇ ਹੁਕਮ ਜਿਹੜੇ ਮੈਂ ਉਹ ਨੂੰ ਦਿਆਂਗਾ, ਉਨ੍ਹਾਂ ਨੂੰ ਦੱਸੇਗਾ। 19ਤਦ ਅਜਿਹਾ ਹੋਵੇਗਾ ਕਿ ਜਿਹੜਾ ਮਨੁੱਖ ਮੇਰੇ ਉਨ੍ਹਾਂ ਸ਼ਬਦ ਨੂੰ ਨਾ ਸੁਣੇ, ਜੋ ਉਹ ਮੇਰੇ ਨਾਮ ਤੋਂ ਬੋਲੇਗਾ, ਮੈਂ ਉਸ ਤੋਂ ਉਸ ਦਾ ਲੇਖਾ ਲਵਾਂਗਾ। 20ਪਰ ਉਹ ਨਬੀ ਜਿਹੜਾ ਗੁਸਤਾਖ਼ੀ ਨਾਲ ਮੇਰੇ ਨਾਮ ਉੱਤੇ ਉਹ ਬਚਨ ਬੋਲੇ, ਜਿਸ ਦਾ ਹੁਕਮ ਮੈਂ ਉਸ ਨੂੰ ਨਹੀਂ ਦਿੱਤਾ ਜਾਂ ਦੂਜੇ ਦੇਵਤਿਆਂ ਦੇ ਨਾਮ ਤੋਂ ਕੁਝ ਬੋਲੇ, ਉਹ ਨਬੀ ਮਾਰਿਆ ਜਾਵੇ।”
ਜਵਾਬੀ ਭਜਨ
1ਆਓ, ਅਸੀਂ ਯਹੋਵਾਹ ਲਈ ਜੈਕਾਰਾ ਗਜਾਈਏ, ਅਤੇ ਆਪਣੀ ਮੁਕਤੀ ਦੀ ਚੱਟਾਨ ਲਈ ਨਾਰਾ ਮਾਰੀਏ! 2ਧੰਨਵਾਦ ਕਰਦਿਆਂ ਉਹ ਦੇ ਹਜ਼ੂਰ ਵਿੱਚ, ਉਹ ਦੇ ਲਈ ਭਜਨਾਂ ਦੇ ਨਾਰੇ ਮਾਰਦਿਆਂ ਚੱਲੀਏ! 6ਆਓ, ਅਸੀਂ ਮੱਥਾ ਟੇਕੀਏ ਅਤੇ ਝੁੱਕ ਕੇ ਯਹੋਵਾਹ ਆਪਣੇ ਸਿਰਜਣਹਾਰ ਦੇ ਅੱਗੇ ਗੋਡੇ ਨਿਵਾਈਏ! 7ਉਹ ਤਾਂ ਸਾਡਾ ਪਰਮੇਸ਼ੁਰ ਹੈ, ਅਸੀਂ ਉਹ ਦੀ ਜੂਹ ਦੀ ਪਰਜਾ ਅਤੇ ਉਹ ਦੇ ਹੱਥ ਦੀਆਂ ਭੇਡਾਂ ਹਾਂ। ਕਾਸ਼ ਕਿ ਤੁਸੀਂ ਅੱਜ ਉਸ ਦੀ ਅਵਾਜ਼ ਸੁਣਦੇ! 8ਤੁਸੀਂ ਆਪਣੇ ਦਿਲਾਂ ਨੂੰ ਕਠੋਰ ਨਾ ਕਰੋ, ਜਿਵੇਂ ਮਰੀਬਾਹ ਤੇ ਮੱਸਾਹ ਦੇ ਵੇਲੇ ਉਜਾੜ ਵਿੱਚ ਕੀਤਾ, 9ਜਦ ਤੁਹਾਡੇ ਪੁਰਖਿਆਂ ਨੇ ਮੈਨੂੰ ਪਰਤਾਇਆ, ਮੇਰੀ ਜਾਚ ਕੀਤੀ ਅਤੇ ਮੇਰਾ ਕੰਮ ਵੇਖਿਆ।
ਦੂਜਾ ਪਾਠ
32ਪਰ ਮੈਂ ਇਹ ਚਾਹੁੰਦਾ ਹਾਂ ਜੋ ਤੁਸੀਂ ਬੇਫ਼ਿਕਰ ਰਹੋ। ਅਣਵਿਆਹਿਆਂ ਆਦਮੀ ਪ੍ਰਭੂ ਦੀਆਂ ਗੱਲਾਂ ਦੀ ਚਿੰਤਾ ਕਰਦਾ ਹੈ ਕਿ ਉਹ ਪ੍ਰਭੂ ਨੂੰ ਕਿਵੇਂ ਪਰਸੰਨ ਕਰੇ। 33ਪਰ ਵਿਆਹਿਆ ਹੋਇਆ ਸੰਸਾਰ ਦੀਆਂ ਗੱਲਾਂ ਦੀ ਚਿੰਤਾ ਕਰਦਾ ਹੈ, ਜੋ ਆਪਣੀ ਪਤਨੀ ਨੂੰ ਕਿਵੇਂ ਪਰਸੰਨ ਕਰੇ। 34ਅਤੇ ਉਹ ਦੁਬਧਾ ਵਿੱਚ ਪਿਆ ਰਹਿੰਦਾ ਹੈ। ਅਣਵਿਆਹੀ ਔਰਤ ਜਾਂ ਕੁਆਰੀ ਪ੍ਰਭੂ ਦੀਆਂ ਗੱਲਾਂ ਦੀ ਚਿੰਤਾ ਕਰਦੀ ਹੈ ਭਈ ਉਹ ਦੇਹ ਅਤੇ ਆਤਮਾ ਵਿੱਚ ਪਵਿੱਤਰ ਹੋਵੇ, ਪਰ ਜਿਹੜੀ ਵਿਆਹੀ ਹੈ ਉਹ ਸੰਸਾਰ ਦੀਆਂ ਗੱਲਾਂ ਦੀ ਚਿੰਤਾ ਕਰਦੀ ਹੈ ਜੋ ਆਪਣੇ ਪਤੀ ਨੂੰ ਕਿਵੇਂ ਪਰਸੰਨ ਕਰੇ। 35ਅਤੇ ਮੈਂ ਤੁਹਾਡੇ ਆਪਣੇ ਹੀ ਭਲੇ ਲਈ ਇਹ ਆਖਦਾ ਹਾਂ, ਨਾ ਇਸ ਲਈ ਜੋ ਤੁਹਾਡੇ ਉੱਤੇ ਬੰਦਿਸ਼ ਪਾਵਾਂ ਸਗੋਂ ਇਸ ਲਈ ਜੋ ਯੋਗ ਕੰਮ ਕੀਤਾ ਜਾਵੇ, ਨਾਲੇ ਤੁਸੀਂ ਬਿਨ੍ਹਾਂ ਘਬਰਾਏ ਪ੍ਰਭੂ ਦੀ ਸੇਵਾ ਵਿੱਚ ਲੱਗੇ ਰਹੋ।
ਇੰਜੀਲ
21ਫੇਰ ਉਹ ਕਫ਼ਰਨਾਹੂਮ ਵਿੱਚ ਆਏ ਅਤੇ ਸਬਤ ਦੇ ਦਿਨ ਉਹ ਤੁਰੰਤ ਪ੍ਰਾਰਥਨਾ ਘਰ ਵਿੱਚ ਜਾ ਕੇ ਉਪਦੇਸ਼ ਦੇਣ ਲੱਗਾ। 22ਅਤੇ ਉਹ ਉਸ ਦੇ ਉਪਦੇਸ਼ ਤੋਂ ਹੈਰਾਨ ਹੋਏ ਕਿਉਂ ਜੋ ਉਹ ਉਨ੍ਹਾਂ ਦੇ ਉਪਦੇਸ਼ਕਾਂ ਵਾਂਗੂੰ ਨਹੀਂ ਪਰ ਅਧਿਕਾਰ ਵਾਲੇ ਵਾਂਗੂੰ ਉਨ੍ਹਾਂ ਨੂੰ ਉਪਦੇਸ਼ ਦਿੰਦਾ ਸੀ। 23ਅਤੇ ਉਸ ਵੇਲੇ ਉਨ੍ਹਾਂ ਦੇ ਪ੍ਰਾਰਥਨਾ ਘਰ ਵਿੱਚ ਇੱਕ ਮਨੁੱਖ ਸੀ ਜਿਸ ਨੂੰ ਅਸ਼ੁੱਧ ਆਤਮਾ ਚਿੰਬੜਿਆ ਹੋਇਆ ਸੀ, ਅਤੇ ਉਹ ਉੱਚੀ ਅਵਾਜ਼ ਨਾਲ ਬੋਲਿਆ, 24ਹੇ ਯਿਸੂ ਨਾਸਰੀ ਤੇਰਾ ਸਾਡੇ ਨਾਲ ਕੀ ਕੰਮ? ਕੀ ਤੂੰ ਸਾਨੂੰ ਨਾਸ ਕਰਨ ਆਇਆ ਹੈਂ? ਮੈਂ ਤੈਨੂੰ ਜਾਣਦਾ ਹਾਂ ਜੋ ਤੂੰ ਕੌਣ ਹੈਂ। ਤੂੰ ਪਰਮੇਸ਼ੁਰ ਦਾ ਪਵਿੱਤਰ ਜਨ ਹੈਂ! 25ਤਾਂ ਯਿਸੂ ਨੇ ਉਹ ਨੂੰ ਝਿੜਕ ਕੇ ਕਿਹਾ, ਚੁੱਪ ਕਰ ਅਤੇ ਇਸ ਵਿੱਚੋਂ ਨਿੱਕਲ ਜਾ! 26ਸੋ ਉਹ ਅਸ਼ੁੱਧ ਆਤਮਾ ਉਸ ਨੂੰ ਮਰੋੜ ਕੇ ਵੱਡੀ ਅਵਾਜ਼ ਨਾਲ ਚੀਕਾਂ ਮਾਰਦਾ ਹੋਇਆ ਉਸ ਵਿੱਚੋਂ ਨਿੱਕਲ ਗਿਆ। 27ਅਤੇ ਉਹ ਸਾਰੇ ਲੋਕ ਇਸ ਗੱਲ ਤੋਂ ਹੈਰਾਨ ਹੋਏ ਕਿ ਆਪਸ ਵਿੱਚ ਚਰਚਾ ਕਰਨ ਲੱਗੇ ਜੋ ਇਹ ਕੀ ਗੱਲ ਹੈ? ਇਹ ਤਾਂ ਕੋਈ ਨਵੀਂ ਸਿੱਖਿਆ ਹੈ! ਉਹ ਤਾਂ ਅਸ਼ੁੱਧ ਆਤਮਾਵਾਂ ਨੂੰ ਅਧਿਕਾਰ ਨਾਲ ਹੁਕਮ ਦਿੰਦਾ ਹੈ, ਅਤੇ ਉਹ ਉਸ ਦੀ ਮੰਨ ਲੈਂਦੇ ਹਨ। 28ਅਤੇ ਗਲੀਲ ਦੇ ਸਾਰੇ ਇਲਾਕੇ ਵਿੱਚ ਉਹ ਦਾ ਨਾਮ ਫੈਲ ਗਿਆ।
ਅੱਜ ਦੇ ਸੰਤ
- ਸੰਤ ਜੌਨ ਬੋਸਕੋ, ਪਾਦਰੀ
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ