ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜਨਵਰੀ 2027 › ਜਨਵਰੀ 31
ਆਰਥੋਡਾਕਸ ਕੈਲੰਡਰ · 18 ਜਨਵਰੀ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 31 ਜਨਵਰੀ 2027
ਐਤਵਾਰ · ਸੁਰ 2
ਤਿਉਹਾਰ ਅਤੇ ਸੰਤ
ਪੰਤੇਕੁਸਤ ਤੋਂ ਬਾਅਦ 35ਵਾਂ ਐਤਵਾਰ
ਵਰਤ
ਕੋਈ ਵਰਤ ਨਹੀਂ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਸਵੇਰ ਦੀ ਪ੍ਰਾਰਥਨਾ ਦੀ ਦੂਜੀ ਇੰਜੀਲ
1ਜਦ ਸਬਤ ਦਾ ਦਿਨ ਬੀਤ ਗਿਆ ਤਾਂ ਮਰਿਯਮ ਮਗਦਲੀਨੀ ਅਤੇ ਯਾਕੂਬ ਦੀ ਮਾਤਾ ਮਰਿਯਮ ਅਤੇ ਸਲੋਮੀ ਨੇ ਸੁਗੰਧਾਂ ਮੁੱਲ ਲਈਆਂ ਕਿ ਜਾ ਕੇ ਉਸ ਉੱਤੇ ਮਲਣ। 2ਅਤੇ ਹਫ਼ਤੇ ਦੇ ਪਹਿਲੇ ਦਿਨ ਬਹੁਤ ਤੜਕੇ ਸੂਰਜ ਚੜ੍ਹਦੇ ਹੀ ਉਹ ਕਬਰ ਉੱਤੇ ਆਈਆਂ। 3ਅਤੇ ਆਪੋ ਵਿੱਚ ਕਹਿਣ ਲੱਗੀਆਂ ਜੋ ਸਾਡੇ ਲਈ ਪੱਥਰ ਨੂੰ ਕਬਰ ਦੇ ਮੂੰਹੋਂ ਕੌਣ ਰੇੜ੍ਹ ਕੇ ਪਾਸੇ ਕਰੂ? 4ਜਦ ਉਹਨਾਂ ਨੇ ਨਿਗਾਹ ਕੀਤੀ ਤਾਂ ਵੇਖਿਆ ਜੋ ਪੱਥਰ ਲਾਂਭੇ ਰਿੜ੍ਹਿਆ ਪਿਆ ਹੈ ਕਿਉਂ ਜੋ ਉਹ ਬਹੁਤ ਭਾਰਾ ਸੀ। 5ਅਤੇ ਕਬਰ ਵਿੱਚ ਜਾ ਕੇ ਉਨ੍ਹਾਂ ਇੱਕ ਜੁਆਨ ਨੂੰ ਚਿੱਟਾ ਬਸਤਰ ਪਹਿਨੀ ਸੱਜੇ ਪਾਸੇ ਬੈਠਾ ਵੇਖਿਆ ਅਤੇ ਉਹ ਹੈਰਾਨ ਹੋਈਆਂ। 6ਉਸ ਨੇ ਉਨ੍ਹਾਂ ਨੂੰ ਆਖਿਆ, ਹੈਰਾਨ ਨਾ ਹੋਵੋ, ਤੁਸੀਂ ਯਿਸੂ ਨਾਸਰੀ ਨੂੰ ਲੱਭਦੀਆ ਹੋ ਜਿਹੜਾ ਸਲੀਬ ਉੱਤੇ ਚੜ੍ਹਾਇਆ ਗਿਆ ਸੀ। ਉਹ ਤਾਂ ਜੀ ਉੱਠਿਆ ਹੈ, ਉਹ ਐਥੇ ਨਹੀਂ ਹੈ। ਲਉ ਇਹ ਥਾਂ ਹੈ ਜਿੱਥੇ ਉਨ੍ਹਾਂ ਉਸ ਨੂੰ ਰੱਖਿਆ ਸੀ। 7ਪਰ ਜਾਓ, ਉਸ ਦੇ ਚੇਲਿਆਂ ਅਤੇ ਪਤਰਸ ਨੂੰ ਆਖੋ ਜੋ ਉਹ ਤੁਹਾਡੇ ਤੋਂ ਅੱਗੇ ਹੀ ਗਲੀਲ ਨੂੰ ਜਾਂਦਾ ਹੈਂ। ਤੁਸੀਂ ਉਹ ਨੂੰ ਉੱਥੇ ਵੇਖੋਗੇ ਜਿਵੇਂ ਉਹ ਨੇ ਤੁਹਾਨੂੰ ਆਖਿਆ ਸੀ। 8ਅਤੇ ਉਹ ਨਿੱਕਲ ਕੇ ਕਬਰ ਪਾਸੋਂ ਨੱਸੀਆਂ ਕਿਉਂ ਜੋ ਉਹ ਕੰਬਦੀਆਂ ਅਤੇ ਘਬਰਾਉਂਦੀਆਂ ਸਨ, ਅਤੇ ਡਰ ਦੀਆਂ ਮਾਰੀਆਂ ਕਿਸੇ ਨਾਲ ਕੁਝ ਨਾ ਬੋਲੀਆਂ।
ਪੱਤ੍ਰੀ
12ਸੋ ਤੁਸੀਂ ਪਰਮੇਸ਼ੁਰ ਦੇ ਚੁਣਿਆਂ ਹੋਇਆਂ ਵਾਂਗੂੰ ਜਿਹੜੇ ਪਵਿੱਤਰ ਅਤੇ ਪਿਆਰੇ ਹਨ ਰਹਿਮ ਦਿਲ, ਦਿਆਲਗੀ, ਅਧੀਨਗੀ, ਨਰਮਾਈ ਅਤੇ ਸੰਜਮ ਨੂੰ ਪਹਿਨ ਲਓ। 13ਅਤੇ ਜੇ ਕੋਈ ਕਿਸੇ ਉੱਤੇ ਗਿਲਾ ਰੱਖਦਾ ਹੋਵੇ ਤਾਂ ਇੱਕ ਦੂਜੇ ਦੀ ਸਹਿ ਲਵੇ ਅਤੇ ਇੱਕ ਦੂਜੇ ਨੂੰ ਮਾਫ਼ ਕਰ ਦੇਵੇ। ਜਿਵੇਂ ਪ੍ਰਭੂ ਨੇ ਵੀ ਤੁਹਾਨੂੰ ਮਾਫ਼ ਕੀਤਾ ਹੈ ਉਸੇ ਤਰ੍ਹਾਂ ਤੁਸੀਂ ਵੀ ਕਰੋ। 14ਅਤੇ ਇਨ੍ਹਾਂ ਸਭ ਦੇ ਉੱਤੋਂ ਦੀ ਪਿਆਰ ਨੂੰ ਪਾ ਲਓ ਜਿਹੜਾ ਸੰਪੂਰਨਤਾਈ ਦਾ ਬੰਧ ਹੈ। 15ਅਤੇ ਮਸੀਹ ਦੀ ਸ਼ਾਂਤੀ ਜਿਸ ਦੇ ਲਈ ਤੁਸੀਂ ਇੱਕੋ ਦੇਹ ਹੋ ਕੇ ਸੱਦੇ ਵੀ ਗਏ ਹੋ, ਤੁਹਾਡਿਆਂ ਮਨਾਂ ਵਿੱਚ ਰਾਜ ਕਰੇ ਅਤੇ ਤੁਸੀਂ ਧੰਨਵਾਦ ਕਰਿਆ ਕਰੋ। 16ਮਸੀਹ ਦਾ ਬਚਨ ਪੂਰੀ ਬੁੱਧ ਨਾਲ ਤੁਹਾਡੇ ਵਿੱਚ ਬਹੁਤਾ ਕਰਕੇ ਵਸੇ ਅਤੇ ਤੁਸੀਂ ਜ਼ਬੂਰਾਂ, ਭਜਨਾਂ ਅਤੇ ਆਤਮਿਕ ਗੀਤਾਂ ਦੁਆਰਾ ਇੱਕ ਦੂਏ ਨੂੰ ਉਪਦੇਸ਼ ਦਿਆ ਕਰੋ ਅਤੇ ਸੁਚੇਤ ਕਰੋ ਅਤੇ ਧੰਨਵਾਦੀ ਹੋ ਕੇ ਪਰਮੇਸ਼ੁਰ ਦੇ ਲਈ ਆਪਣੇ ਮਨਾਂ ਵਿੱਚ ਗਾਇਆ ਕਰੋ।
ਪੱਤ੍ਰੀ (ਸੰਤ ਅਥਾਨਾਸੀਅਸ ਅਤੇ ਸੰਤ ਸਿਰਿਲ ਲਈ)
7ਤੁਸੀਂ ਆਪਣੇ ਆਗੂਆਂ ਨੂੰ ਚੇਤੇ ਰੱਖੋ ਜਿਨ੍ਹਾਂ ਤੁਹਾਨੂੰ ਪਰਮੇਸ਼ੁਰ ਦਾ ਬਚਨ ਸੁਣਾਇਆ। ਉਹਨਾਂ ਦੀ ਚਾਲ ਦੇ ਅੰਤ ਵੱਲ ਧਿਆਨ ਕਰ ਕੇ ਉਹਨਾਂ ਦੇ ਵਿਸ਼ਵਾਸ ਦੀ ਰੀਸ ਕਰੋ। 8ਯਿਸੂ ਮਸੀਹ ਕੱਲ, ਅੱਜ ਅਤੇ ਜੁੱਗੋ-ਜੁੱਗ ਇੱਕੋ ਜਿਹਾ ਹੈ। 9ਤੁਸੀਂ ਰੰਗ ਬਰੰਗੀਆਂ ਅਤੇ ਓਪਰੀਆਂ ਸਿੱਖਿਆਂਵਾਂ ਨਾਲ ਭਰਮਾਏ ਨਾ ਜਾਓ, ਕਿਉਂ ਜੋ ਚੰਗਾ ਇਹ ਹੈ ਕਿ ਮਨ ਕਿਰਪਾ ਨਾਲ ਤਕੜਾ ਕੀਤਾ ਜਾਵੇ, ਨਾ ਕਿ ਭੋਜਨਾਂ ਨਾਲ ਜਿਨ੍ਹਾਂ ਤੋਂ ਉਨ੍ਹਾਂ ਦੇ ਵਰਤਣ ਵਾਲਿਆਂ ਨੂੰ ਕੁਝ ਲਾਭ ਨਾ ਹੋਇਆ। 10ਸਾਡੀ ਤਾਂ ਇੱਕ ਜਗਵੇਦੀ ਹੈ ਜਿਸ ਉੱਤੋਂ ਡੇਰੇ ਦੇ ਸੇਵਕਾਂ ਨੂੰ ਖਾਣ ਦਾ ਹੱਕ ਨਹੀਂ। 11ਕਿਉਂਕਿ ਜਿਨ੍ਹਾਂ ਪਸ਼ੂਆਂ ਦਾ ਲਹੂ ਪ੍ਰਧਾਨ ਜਾਜਕ ਪਵਿੱਤਰ ਸਥਾਨ ਵਿੱਚ ਪਾਪ ਦੇ ਲਈ ਲੈ ਜਾਂਦਾ ਹੈ ਉਨ੍ਹਾਂ ਦੇ ਸਰੀਰ ਡੇਰਿਓਂ ਬਾਹਰ ਸਾੜੇ ਜਾਂਦੇ ਹਨ। 12ਇਸ ਲਈ ਯਿਸੂ ਨੇ ਵੀ ਫਾਟਕੋਂ ਬਾਹਰ ਦੁੱਖ ਝੱਲਿਆ ਕਿ ਲੋਕਾਂ ਨੂੰ ਆਪਣੇ ਲਹੂ ਨਾਲ ਪਵਿੱਤਰ ਕਰੇ। 13ਸੋ ਆਓ, ਅਸੀਂ ਉਹ ਦੇ ਨਮਿੱਤ ਨਿੰਦਿਆ ਸਹਿੰਦੇ ਹੋਏ ਤੰਬੂ ਤੋਂ ਬਾਹਰ ਉਹ ਦੇ ਕੋਲ ਚੱਲੀਏ। 14ਕਿਉਂ ਜੋ ਸਾਡਾ ਇੱਥੇ ਕੋਈ ਸਥਿਰ ਰਹਿਣ ਵਾਲਾ ਸ਼ਹਿਰ ਨਹੀਂ ਹੈ, ਸਗੋਂ ਅਸੀਂ ਆਉਣ ਵਾਲੇ ਸ਼ਹਿਰ ਨੂੰ ਭਾਲਦੇ ਹਾਂ। 15ਸੋ ਅਸੀਂ ਉਹ ਦੇ ਦੁਆਰਾ ਉਸਤਤ ਦਾ ਬਲੀਦਾਨ ਅਰਥਾਤ ਉਨ੍ਹਾਂ ਬੁਲ੍ਹਾਂ ਦਾ ਫਲ ਜਿਹੜੇ ਉਹ ਦੇ ਨਾਮ ਨੂੰ ਮੰਨ ਲੈਂਦੇ ਹਨ, ਪਰਮੇਸ਼ੁਰ ਦੇ ਅੱਗੇ ਸਦਾ ਚੜ੍ਹਾਇਆ ਕਰੀਏ। 16ਪਰ ਭਲਾ ਕਰਨਾ ਅਤੇ ਪਰਉਪਕਾਰ ਕਰਨਾ ਨਾ ਭੁੱਲਿਓ, ਕਿਉਂਕਿ ਅਜਿਹੇ ਬਲੀਦਾਨਾਂ ਤੋਂ ਪਰਮੇਸ਼ੁਰ ਖੁਸ਼ ਹੁੰਦਾ ਹੈ।
ਇੰਜੀਲ
18ਇੱਕ ਅਧਿਕਾਰੀ ਨੇ ਉਸ ਅੱਗੇ ਬੇਨਤੀ ਕਰ ਕੇ ਆਖਿਆ, ਉੱਤਮ ਗੁਰੂ ਜੀ, ਮੈਂ ਕੀ ਕਰਾਂ ਜੋ ਸਦੀਪਕ ਜੀਵਨ ਦਾ ਅਧਿਕਾਰੀ ਹੋਵਾਂ? 19ਯਿਸੂ ਨੇ ਉਸ ਨੂੰ ਕਿਹਾ, ਤੂੰ ਮੈਨੂੰ ਉੱਤਮ ਕਿਉਂ ਆਖਦਾ ਹੈਂ? ਉੱਤਮ ਕੋਈ ਨਹੀਂ ਪਰ ਕੇਵਲ ਇੱਕੋ ਪਰਮੇਸ਼ੁਰ। 20ਤੂੰ ਹੁਕਮਾਂ ਨੂੰ ਜਾਣਦਾ ਹੈਂ, ਵਿਭਚਾਰ ਨਾ ਕਰ, ਖੂਨ ਨਾ ਕਰ, ਚੋਰੀ ਨਾ ਕਰ, ਝੂਠੀ ਗਵਾਹੀ ਨਾ ਦੇ, ਆਪਣੇ ਮਾਤਾ-ਪਿਤਾ ਦਾ ਆਦਰ ਕਰ। 21ਉਸ ਨੇ ਯਿਸੂ ਨੂੰ ਉੱਤਰ ਦਿੱਤਾ, ਮੈਂ ਆਪਣੇ ਬਚਪਨ ਤੋਂ ਹੀ ਇਨ੍ਹਾਂ ਸਭ ਗੱਲਾਂ ਨੂੰ ਮੰਨਦਾ ਆਇਆ ਹਾਂ। 22ਯਿਸੂ ਨੇ ਸੁਣ ਕੇ ਉਸ ਨੂੰ ਆਖਿਆ, ਅਜੇ ਤੇਰੇ ਵਿੱਚ ਇੱਕ ਗੱਲ ਦੀ ਕਮੀ ਹੈ। ਜੋ ਕੁਝ ਤੇਰਾ ਹੈ ਵੇਚ ਅਤੇ ਕੰਗਾਲਾਂ ਨੂੰ ਦੇ, ਤਾਂ ਤੈਨੂੰ ਸਵਰਗ ਵਿੱਚ ਧਨ ਮਿਲੇਗਾ ਅਤੇ ਆ ਕੇ ਮੇਰੇ ਪਿੱਛੇ ਹੋ ਤੁਰ। 23ਪਰ ਉਹ ਇਹ ਸੁਣ ਕੇ ਬਹੁਤ ਉਦਾਸ ਹੋਇਆ ਕਿਉਂ ਜੋ ਉਹ ਵੱਡਾ ਧਨਵਾਨ ਆਦਮੀ ਸੀ। 24ਯਿਸੂ ਨੇ ਉਸ ਨੂੰ ਵੇਖ ਕੇ ਆਖਿਆ ਜੋ ਧਨਵਾਨ ਹਨ ਉਨ੍ਹਾਂ ਦਾ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਬਹੁਤ ਔਖਾ ਹੋਵੇਗਾ! 25ਕਿਉਂ ਜੋ ਸੂਈ ਦੇ ਨੱਕੇ ਵਿੱਚੋਂ ਦੀ ਊਠ ਦਾ ਵੜਨਾ, ਧਨਵਾਨ ਦਾ ਪਰਮੇਸ਼ੁਰ ਦੇ ਰਾਜ ਵਿੱਚ ਵੜਨ ਨਾਲੋਂ ਸੌਖਾ ਹੈ। 26ਤਾਂ ਸੁਣਨ ਵਾਲਿਆਂ ਨੇ ਕਿਹਾ, ਤਾਂ ਫਿਰ ਕੌਣ ਮੁਕਤੀ ਪਾ ਸਕਦਾ ਹੈ? 27ਤਾਂ ਉਸ ਨੇ ਆਖਿਆ ਕਿ ਜਿਹੜੀਆਂ ਗੱਲਾਂ ਮਨੁੱਖਾਂ ਤੋਂ ਨਹੀਂ ਹੋ ਸਕਦੀਆਂ ਹਨ ਉਹ ਪਰਮੇਸ਼ੁਰ ਤੋਂ ਹੋ ਸਕਦੀਆਂ ਹਨ।
ਇੰਜੀਲ (ਸੰਤ ਅਥਾਨਾਸੀਅਸ ਅਤੇ ਸੰਤ ਸਿਰਿਲ ਲਈ)
14ਤੁਸੀਂ ਸੰਸਾਰ ਦੇ ਚਾਨਣ ਹੋ। ਜਿਹੜਾ ਨਗਰ ਪਹਾੜ ਉੱਤੇ ਵੱਸਦਾ ਹੈ ਉਹ ਲੁਕਿਆ ਨਹੀਂ ਰਹਿ ਸਕਦਾ। 15ਲੋਕ ਦੀਵਾ ਬਾਲ ਕੇ ਟੋਕਰੇ ਹੇਠਾਂ ਨਹੀਂ ਰੱਖਦੇ ਸਗੋਂ ਦੀਵਟ ਉੱਤੇ ਰੱਖਦੇ ਹਨ ਤਾਂ ਜੋ ਜਿਹੜੇ ਘਰ ਵਿੱਚ ਹਨ ਉਹਨਾਂ ਨੂੰ ਚਾਨਣ ਦੇਵੇ। 16ਤੁਹਾਡਾ ਚਾਨਣ ਲੋਕਾਂ ਦੇ ਸਾਹਮਣੇ ਅਜਿਹਾ ਚਮਕੇ ਕਿ ਉਹ ਤੁਹਾਡੇ ਚੰਗੇ ਕੰਮਾਂ ਨੂੰ ਵੇਖ ਕੇ ਤੁਹਾਡੇ ਪਿਤਾ ਦੀ ਵਡਿਆਈ ਕਰਨ, ਜਿਹੜਾ ਸਵਰਗ ਵਿੱਚ ਹੈ। 17ਇਹ ਨਾ ਸੋਚੋ ਕਿ ਮੈਂ ਮੂਸਾ ਦੀ ਬਿਵਸਥਾ ਜਾਂ ਨਬੀਆਂ ਦੇ ਉਪਦੇਸ਼ ਨੂੰ ਰੱਦ ਕਰਨ ਆਇਆ ਹਾਂ। ਮੈਂ ਰੱਦ ਕਰਨ ਨਹੀਂ ਸਗੋਂ ਪੂਰਾ ਕਰਨ ਆਇਆ ਹਾਂ। 18ਕਿਉਂ ਜੋ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦੋਂ ਤੱਕ ਅਕਾਸ਼ ਅਤੇ ਧਰਤੀ ਟਲ ਨਾ ਜਾਣ, ਬਿਵਸਥਾ ਵਿੱਚੋਂ ਇੱਕ ਅੱਖਰ ਜਾਂ ਇੱਕ ਬਿੰਦੀ ਵੀ ਨਾ ਟਲੇਗੀ, ਜਦ ਤੱਕ ਸਭ ਕੁਝ ਪੂਰਾ ਨਾ ਹੋਵੇ। 19ਸੋ ਜੋ ਕੋਈ ਇਨ੍ਹਾਂ ਸਭਨਾਂ ਤੋਂ ਛੋਟਿਆਂ ਹੁਕਮਾਂ ਵਿੱਚੋਂ ਇੱਕ ਦੀ ਵੀ ਉਲੰਘਣਾ ਕਰੇ ਅਤੇ ਇਸੇ ਤਰ੍ਹਾਂ ਦੂਜਿਆਂ ਨੂੰ ਸਿਖਾਵੇ ਸੋ ਸਵਰਗ ਰਾਜ ਵਿੱਚ ਸਭਨਾਂ ਨਾਲੋਂ ਛੋਟਾ ਕਹਾਵੇਗਾ ਪਰ ਜਿਹੜਾ ਉਨ੍ਹਾਂ ਦੀ ਪਾਲਨਾ ਕਰੇ ਅਤੇ ਸਿਖਾਵੇ ਉਹ ਸਵਰਗ ਰਾਜ ਵਿੱਚ ਮਹਾਨ ਕਹਾਵੇਗਾ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਜਨਵਰੀ 18 ਸਿਵਲ ਕੈਲੰਡਰ ਦਾ ਜਨਵਰੀ 31 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ