ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਫ਼ਰਵਰੀ 2027 › ਫ਼ਰਵਰੀ 1
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 1 ਫ਼ਰਵਰੀ 2027
ਸੋਮਵਾਰ · ਆਮ ਸਮੇਂ ਦਾ ਚੌਥਾ ਹਫ਼ਤਾ
ਤਿਉਹਾਰ ਅਤੇ ਸੰਤ
ਆਮ ਸਮੇਂ ਦੇ ਚੌਥੇ ਹਫ਼ਤੇ ਦਾ ਸੋਮਵਾਰ
ਆਮ ਦਿਨ · ਉਪਾਸਨਾ ਦਾ ਰੰਗ: ਹਰਾ
ਦਿਨ ਦੇ ਪਾਠ
ਪਹਿਲਾ ਪਾਠ
32ਹੁਣ ਮੈਂ ਹੋਰ ਕੀ ਆਖਾਂ? ਕਿਉਂ ਜੋ ਸਮਾਂ ਨਹੀਂ ਹੈ ਕਿ ਗਿਦੌਨ, ਬਾਰਕ, ਸਮਸੂਨ, ਯਿਫਤਾ, ਦਾਊਦ, ਸਮੂਏਲ ਅਤੇ ਨਬੀਆਂ ਦੇ ਬਾਰੇ ਗੱਲ ਕਰਾਂ। 33ਜਿਨ੍ਹਾਂ ਨੇ ਵਿਸ਼ਵਾਸ ਦੇ ਰਾਹੀਂ ਪਾਤਸ਼ਾਹੀਆਂ ਦੇ ਉੱਤੇ ਜਿੱਤ ਪ੍ਰਾਪਤ ਕੀਤੀ, ਧਰਮ ਦੇ ਕੰਮ ਕੀਤੇ, ਵਾਇਦਿਆਂ ਨੂੰ ਪ੍ਰਾਪਤ ਕੀਤਾ, ਬੱਬਰ ਸ਼ੇਰਾਂ ਦੇ ਮੂੰਹ ਬੰਦ ਕੀਤੇ, 34ਅੱਗ ਦੇ ਸੇਕ ਨੂੰ ਠੰਡਿਆਂ ਕੀਤਾ, ਤਲਵਾਰ ਦੀਆਂ ਧਾਰਾਂ ਤੋਂ ਬਚ ਨਿੱਕਲੇ, ਉਹ ਕਮਜ਼ੋਰੀ ਵਿੱਚ ਤਕੜੇ ਹੋਏ, ਯੁੱਧ ਵਿੱਚ ਸੂਰਮੇ ਬਣੇ ਅਤੇ ਓਪਰਿਆਂ ਦੀਆਂ ਫ਼ੌਜਾਂ ਨੂੰ ਭਜਾ ਦਿੱਤਾ। 35ਇਸਤਰੀਆਂ ਨੇ ਆਪਣਿਆਂ ਮੁਰਦਿਆਂ ਨੂੰ ਫੇਰ ਜੀ ਉੱਠਿਆ ਹੋਇਆਂ ਨੂੰ ਲੱਭਿਆ। ਕਈ ਡਾਂਗਾਂ ਨਾਲ ਜਾਨੋਂ ਮਾਰੇ ਗਏ ਅਤੇ ਛੁਟਕਾਰਾ ਨਾ ਚਾਹਿਆ ਤਾਂ ਜੋ ਹੋਰ ਵੀ ਉੱਤਮ ਕਿਆਮਤ ਨੂੰ ਪ੍ਰਾਪਤ ਕਰਨ। 36ਅਤੇ ਕਈ ਠੱਠਿਆਂ ਵਿੱਚ ਉਡਾਏ ਜਾਣ, ਕੋਰੜੇ ਖਾਣ ਸਗੋਂ ਜਕੜੇ ਜਾਣ ਅਤੇ ਕੈਦ ਹੋਣ ਦੁਆਰਾ ਪਰਖੇ ਗਏ। 37ਉਹਨਾਂ ਤੇ ਪਥਰਾਉ ਕੀਤੇ ਗਿਆ, ਆਰਿਆਂ ਨਾਲ ਚੀਰੇ ਗਏ, ਪਰਖੇ ਗਏ, ਤਲਵਾਰਾਂ ਨਾਲ ਵੱਢੇ ਗਏ, ਕੰਗਾਲ ਹੋਏ, ਦੁੱਖੀ ਹੋਏ ਅਤੇ ਜ਼ਬਰਦਸਤੀ ਸਹਿੰਦੇ ਹੋਏ ਭੇਡਾਂ ਅਤੇ ਬੱਕਰਿਆਂ ਦੀਆਂ ਖੱਲਾਂ ਪਹਿਨੇ ਮਾਰੇ-ਮਾਰੇ ਫਿਰਦੇ ਰਹੇ, - 38ਸੰਸਾਰ ਉਹਨਾਂ ਦੇ ਯੋਗ ਨਹੀਂ ਸੀ - ਉਹ ਉਜਾੜਾਂ, ਪਹਾੜਾਂ, ਗੁਫ਼ਾਂਵਾਂ ਅਤੇ ਧਰਤੀ ਦੀਆਂ ਖੁੱਡਾਂ ਵਿੱਚ ਲੁੱਕਦੇ ਫਿਰੇ। 39ਅਤੇ ਇਹ ਸਾਰੇ ਭਾਵੇਂ ਉਹਨਾਂ ਲਈ ਉਹਨਾਂ ਦੇ ਵਿਸ਼ਵਾਸ ਦੇ ਕਾਰਨ ਗਵਾਹੀ ਦਿੱਤੀ ਗਈ, ਤਾਂ ਵੀ ਵਾਇਦੇ ਨੂੰ ਪ੍ਰਾਪਤ ਨਾ ਹੋਏ। 40ਕਿਉਂ ਜੋ ਸਾਡੇ ਲਈ ਪਰਮੇਸ਼ੁਰ ਨੇ ਹੋਰ ਵੀ ਇੱਕ ਚੰਗੀ ਗੱਲ ਪਹਿਲਾਂ ਸੋਚ ਰੱਖੀ ਸੀ ਕਿ ਉਹ ਸਾਡੇ ਤੋਂ ਬਿਨ੍ਹਾਂ ਸਿੱਧ ਨਾ ਹੋਣ।
ਜਵਾਬੀ ਭਜਨ
19ਕਿੰਨ੍ਹੀ ਵੱਡੀ ਹੈ ਤੇਰੀ ਭਲਿਆਈ! ਜਿਹੜੀ ਤੂੰ ਆਪਣੇ ਭੈਅ ਮੰਨਣ ਵਾਲਿਆਂ ਦੇ ਲਈ ਗੁਪਤ ਕਰ ਰੱਖੀ ਹੈ, ਜਿਹੜੀ ਤੂੰ ਆਪਣੇ ਸ਼ਰਨਾਰਥੀਆਂ ਲਈ ਆਦਮ ਵੰਸ਼ ਦੇ ਸਨਮੁਖ ਪਰਗਟ ਕੀਤੀ ਹੈ। 20ਤੂੰ ਉਨ੍ਹਾਂ ਨੂੰ ਆਪਣੀ ਹਜ਼ੂਰੀ ਦੀ ਓਟ ਵਿੱਚ ਮਨੁੱਖ ਦੀਆਂ ਜੁਗਤਾਂ ਤੋਂ ਛਿਪਾਵੇਂਗਾ, ਤੂੰ ਉਨ੍ਹਾਂ ਨੂੰ ਜੀਭਾਂ ਦੇ ਝਗੜੇ ਤੋਂ ਆਪਣੇ ਮੰਡਪ ਵਿੱਚ ਲੁਕਾ ਰੱਖੇਂਗਾ। 21ਯਹੋਵਾਹ ਮੁਬਾਰਕ ਹੋਵੇ, ਕਿਉਂ ਜੋ ਉਸ ਨੇ ਇੱਕ ਘੇਰੇ ਹੋਏ ਸ਼ਹਿਰ ਵਿੱਚ ਮੇਰੇ ਉੱਤੇ ਆਪਣੀ ਅਚਰਜ਼ ਦਯਾ ਕੀਤੀ ਹੈ। 22ਪਰ ਮੈਂ ਆਪਣੀ ਘਬਰਾਹਟ ਵਿੱਚ ਆਖਿਆ ਸੀ ਕਿ ਤੇਰੀਆਂ ਅੱਖੀਆਂ ਦੇ ਅੱਗੋਂ ਮੈਂ ਕੱਟਿਆਂ ਗਿਆ ਹਾਂ, ਤਾਂ ਵੀ ਜਦੋਂ ਮੈਂ ਤੇਰੀ ਦੁਹਾਈ ਦਿੱਤੀ ਤੂੰ ਮੇਰੀਆਂ ਬੇਨਤੀਆਂ ਦੀ ਅਵਾਜ਼ ਸੁਣੀ। 23ਹੇ ਯਹੋਵਾਹ ਦੇ ਸਾਰੇ ਸੰਤੋ, ਉਹ ਦੇ ਨਾਲ ਪ੍ਰੇਮ ਰੱਖੋ, ਯਹੋਵਾਹ ਸੱਚਿਆਂ ਦਾ ਰਾਖ਼ਾ ਹੈ, ਪਰ ਹੰਕਾਰੀਆਂ ਨੂੰ ਪੂਰੀ ਸਜ਼ਾ ਦਿੰਦਾ ਹੈ।
ਇੰਜੀਲ
1ਉਹ ਝੀਲ ਦੇ ਪਾਰ ਗਿਰਸੇਨੀਆਂ ਦੇ ਦੇਸ ਵਿੱਚ ਪਹੁੰਚੇ। 2ਅਤੇ ਜਦੋਂ ਉਹ ਬੇੜੀ ਤੋਂ ਉਤਰਿਆ ਤਾਂ ਉਸੇ ਵੇਲੇ ਇੱਕ ਮਨੁੱਖ ਜਿਸ ਵਿੱਚ ਅਸ਼ੁੱਧ ਆਤਮਾ ਸੀ ਕਬਰਾਂ ਵਿੱਚੋਂ ਨਿੱਕਲ ਕੇ ਉਹ ਨੂੰ ਆ ਮਿਲਿਆ। 3ਉਹ ਕਬਰਾਂ ਵਿੱਚ ਰਹਿੰਦਾ ਸੀ ਅਤੇ ਕੋਈ ਉਹ ਨੂੰ ਸੰਗਲਾਂ ਨਾਲ ਵੀ ਜਕੜ ਨਹੀਂ ਸੀ ਸਕਦਾ। 4ਉਹ ਤਾਂ ਕਈ ਵਾਰੀ ਬੇੜੀਆਂ ਅਤੇ ਸੰਗਲਾਂ ਨਾਲ ਜਕੜਿਆ ਗਿਆ ਸੀ ਪਰ ਉਹ ਨੇ ਸੰਗਲ ਤੋੜ ਸੁੱਟੇ ਅਤੇ ਬੇੜੀਆਂ ਦੇ ਟੋਟੇ-ਟੋਟੇ ਕਰ ਦਿੱਤੇ ਸਨ ਅਤੇ ਕੋਈ ਵੀ ਉਹ ਨੂੰ ਕਾਬੂ ਨਹੀਂ ਕਰ ਸਕਦਾ ਸੀ। 5ਉਹ ਰਾਤ-ਦਿਨ ਨਿੱਤ ਕਬਰਾਂ ਅਤੇ ਪਹਾੜਾਂ ਵਿੱਚ ਚੀਕਾਂ ਮਾਰਦਾ ਅਤੇ ਆਪਣੇ ਆਪ ਨੂੰ ਪੱਥਰਾਂ ਨਾਲ ਜ਼ਖਮੀ ਕਰਦਾ ਹੁੰਦਾ ਸੀ। 6ਜਦੋਂ ਉਸ ਨੇ ਯਿਸੂ ਨੂੰ ਦੂਰੋਂ ਵੇਖਿਆ ਤਾਂ ਦੌੜ ਕੇ ਆਇਆ ਅਤੇ ਉਹ ਨੂੰ ਮੱਥਾ ਟੇਕਿਆ। 7ਅਤੇ ਉੱਚੀ ਅਵਾਜ਼ ਨਾਲ ਪੁਕਾਰ ਕੇ ਬੋਲਿਆ, ਹੇ ਯਿਸੂ ਅੱਤ ਮਹਾਨ ਪਰਮੇਸ਼ੁਰ ਦੇ ਪੁੱਤਰ, ਤੇਰਾ ਮੇਰੇ ਨਾਲ ਕੀ ਕੰਮ? ਮੈਂ ਤੈਨੂੰ ਪਰਮੇਸ਼ੁਰ ਦੀ ਸਹੁੰ ਦਿੰਦਾ ਹਾਂ, ਮੈਨੂੰ ਦੁੱਖ ਨਾ ਦੇ! 8ਕਿਉਂ ਜੋ ਉਸ ਨੇ ਉਹ ਨੂੰ ਕਿਹਾ ਸੀ ਕਿ ਹੇ ਅਸ਼ੁੱਧ ਆਤਮਾ, ਇਸ ਮਨੁੱਖ ਵਿੱਚੋਂ ਨਿੱਕਲ ਜਾ! 9ਫਿਰ ਯਿਸੂ ਨੇ ਉਹ ਨੂੰ ਪੁੱਛਿਆ, ਤੇਰਾ ਕੀ ਨਾਮ ਹੈ? ਉਹ ਨੇ ਉਸ ਨੂੰ ਕਿਹਾ, ਮੇਰਾ ਨਾਮ ਲਸ਼ਕਰ ਅਰਥਾਤ ਸੈਨਾਂ ਹੈ ਕਿਉਂ ਜੋ ਅਸੀਂ ਬਹੁਤ ਸਾਰੇ ਹਾਂ। 10ਅਤੇ ਉਹ ਨੇ ਉਸ ਦੀ ਬਹੁਤ ਮਿੰਨਤ ਕੀਤੀ ਕਿ ਸਾਨੂੰ ਇਸ ਦੇਸ ਵਿੱਚੋਂ ਨਾ ਕੱਢ! 11ਉੱਥੇ ਪਹਾੜ ਦੇ ਨੇੜੇ ਸੂਰਾਂ ਦਾ ਇੱਕ ਵੱਡਾ ਇੱਜੜ ਚੁੱਗਦਾ ਸੀ। 12ਅਤੇ ਉਨ੍ਹਾਂ ਨੇ ਉਸ ਦੀ ਮਿੰਨਤ ਕੀਤੀ ਕਿ ਸਾਨੂੰ ਸੂਰਾਂ ਵਿੱਚ ਭੇਜ ਦੇ ਤਾਂ ਜੋ ਅਸੀਂ ਉਨ੍ਹਾਂ ਵਿੱਚ ਜਾ ਵੜੀਏ। 13ਅਤੇ ਉਸ ਨੇ ਉਨ੍ਹਾਂ ਨੂੰ ਆਗਿਆ ਦਿੱਤੀ। ਤਦ ਅਸ਼ੁੱਧ ਆਤਮਾਵਾਂ ਨਿੱਕਲ ਕੇ ਸੂਰਾਂ ਵਿੱਚ ਜਾ ਵੜੇ ਅਤੇ ਸਾਰਾ ਇੱਜੜ ਭੱਜ ਕੇ ਝੀਲ ਵਿੱਚ ਜਾ ਪਿਆ। ਉਹ ਗਿਣਤੀ ਵਿੱਚ ਲੱਗਭੱਗ ਦੋ ਹਜ਼ਾਰ ਸਨ ਅਤੇ ਉਹ ਝੀਲ ਵਿੱਚ ਡੁੱਬ ਕੇ ਮਰ ਗਏ। 14ਤਦ ਉਨ੍ਹਾਂ ਦੇ ਚੁਗਾਉਣ ਵਾਲਿਆਂ ਨੇ ਭੱਜ ਕੇ ਨਗਰ ਅਤੇ ਪਿੰਡਾਂ ਵਿੱਚ ਖ਼ਬਰ ਪੁਚਾਈ ਅਤੇ ਲੋਕ ਇਹ ਵੇਖਣ ਲਈ ਨਿੱਕਲੇ ਜੋ ਕੀ ਹੋਇਆ ਹੈ। 15ਅਤੇ ਯਿਸੂ ਦੇ ਕੋਲ ਆਣ ਕੇ ਉਸ ਭੂਤ ਵਾਲੇ ਨੂੰ ਜਿਸ ਉੱਤੇ ਲਸ਼ਕਰ ਦਾ ਸਾਯਾ ਸੀ ਕੱਪੜੇ ਪਹਿਨੀ ਅਤੇ ਸੁਰਤ ਸਮ੍ਹਾਲੀ ਬੈਠਾ ਵੇਖਿਆ ਅਤੇ ਉਹ ਡਰ ਗਏ। 16ਤਾਂ ਵੇਖਣ ਵਾਲਿਆਂ ਨੇ ਉਸ ਦੁਸ਼ਟ ਆਤਮਾ ਵਾਲੇ ਦਾ ਅਤੇ ਸੂਰਾਂ ਦਾ ਸਾਰਾ ਹਾਲ ਉਨ੍ਹਾਂ ਨੂੰ ਦੱਸਿਆ। 17ਤਦ ਉਹ ਯਿਸੂ ਦੀ ਮਿੰਨਤ ਕਰਨ ਲੱਗੇ ਜੋ ਸਾਡੀ ਹੱਦੋਂ ਬਾਹਰ ਨਿੱਕਲ ਜਾਓ। 18ਅਤੇ ਜਦੋਂ ਉਹ ਬੇੜੀ ਉੱਤੇ ਚੜ੍ਹਨ ਲੱਗਾ ਤਾਂ ਉਸ ਭੂਤ ਵਾਲੇ ਨੇ ਉਸ ਦੇ ਨਾਲ ਰਹਿਣ ਲਈ ਬੇਨਤੀ ਕੀਤੀ। 19ਪਰ ਉਸ ਨੇ ਉਹ ਨੂੰ ਆਗਿਆ ਨਾ ਦਿੱਤੀ ਪਰ ਉਹ ਨੂੰ ਆਖਿਆ, ਆਪਣੇ ਘਰ ਅਤੇ ਆਪਣੇ ਲੋਕਾਂ ਕੋਲ ਜਾ ਅਤੇ ਉਨ੍ਹਾਂ ਨੂੰ ਦੱਸ ਜੋ ਪ੍ਰਭੂ ਨੇ ਤੇਰੇ ਲਈ ਕਿੰਨੇ ਵੱਡੇ ਕੰਮ ਕੀਤੇ ਹਨ ਅਤੇ ਤੇਰੇ ਉੱਤੇ ਦਯਾ ਕੀਤੀ। 20ਤਾਂ ਉਹ ਚੱਲਿਆ ਗਿਆ ਅਤੇ ਦਿਕਾਪੁਲਿਸ ਵਿੱਚ ਦੱਸਣ ਲੱਗਾ ਜੋ ਯਿਸੂ ਨੇ ਮੇਰੇ ਲਈ ਕਿੰਨੇ ਵੱਡੇ ਕੰਮ ਕੀਤੇ ਤਾਂ ਸਾਰੇ ਲੋਕ ਹੈਰਾਨ ਹੋਏ।
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ