Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਫ਼ਰਵਰੀ 2027 › ਫ਼ਰਵਰੀ 1

ਆਰਥੋਡਾਕਸ ਕੈਲੰਡਰ · 19 ਜਨਵਰੀ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 1 ਫ਼ਰਵਰੀ 2027

ਸੋਮਵਾਰ · ਪੰਤੇਕੁਸਤ ਤੋਂ ਬਾਅਦ 36ਵਾਂ ਹਫ਼ਤਾ · ਸੁਰ 2

ਤਿਉਹਾਰ ਅਤੇ ਸੰਤ

Venerable Macarius the Great, of Egypt († c. 390-391)

ਵਰਤ

ਕੋਈ ਵਰਤ ਨਹੀਂ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

ਇਬਰਾ 11:17–23, 27–31

17ਵਿਸ਼ਵਾਸ ਨਾਲ ਹੀ ਅਬਰਾਹਾਮ ਨੇ ਜਦੋਂ ਪਰਖਿਆ ਗਿਆ ਤਾਂ ਇਸਹਾਕ ਨੂੰ ਬਲੀਦਾਨ ਲਈ ਚੜ੍ਹਾਇਆ। ਹਾਂ, ਆਪਣੇ ਇਕਲੌਤੇ ਨੂੰ ਜਿਸ ਨੂੰ ਵਾਇਦੇ ਦਿੱਤੇ ਗਏ ਸਨ ਚੜ੍ਹਾਉਣ ਲੱਗਾ। 18ਅਤੇ ਜਿਸ ਨੂੰ ਇਹ ਆਖਿਆ ਗਿਆ ਕਿ ਇਸਹਾਕ ਤੋਂ ਤੇਰੀ ਅੰਸ ਪੁਕਾਰੀ ਜਾਵੇਗੀ। 19ਕਿਉਂ ਜੋ ਉਹ ਨੇ ਵਿਚਾਰ ਕੀਤਾ ਜੋ ਪਰਮੇਸ਼ੁਰ ਮੁਰਦਿਆਂ ਵਿੱਚੋਂ ਵੀ ਜੀ ਉੱਠਾਲਣ ਦੀ ਸਮਰੱਥ ਰੱਖਦਾ ਹੈ ਜਿਨ੍ਹਾਂ ਵਿੱਚੋਂ ਉਹ ਨੇ ਮੰਨੋ ਉਹ ਨੂੰ ਪ੍ਰਾਪਤ ਵੀ ਕਰ ਲਿਆ। 20ਵਿਸ਼ਵਾਸ ਨਾਲ ਹੀ ਇਸਹਾਕ ਨੇ ਹੋਣ ਵਾਲੀਆਂ ਗੱਲਾਂ ਦੇ ਬਾਰੇ ਵੀ ਯਾਕੂਬ ਅਤੇ ਏਸਾਉ ਨੂੰ ਬਰਕਤ ਦਿੱਤੀ। 21ਵਿਸ਼ਵਾਸ ਨਾਲ ਯਾਕੂਬ ਨੇ ਮਰਨ ਲੱਗਿਆਂ ਯੂਸੁਫ਼ ਦੇ ਪੁੱਤਰਾਂ ਨੂੰ ਇੱਕ-ਇੱਕ ਕਰਕੇ ਬਰਕਤ ਦਿੱਤੀ ਅਤੇ ਆਪਣੀ ਲਾਠੀ ਦੇ ਸਿਰੇ ਉੱਤੇ ਮੱਥਾ ਟੇਕਿਆ। 22ਵਿਸ਼ਵਾਸ ਨਾਲ ਯੂਸੁਫ਼ ਨੇ ਆਪਣੇ ਅੰਤ ਦੇ ਸਮੇਂ ਇਸਰਾਏਲੀਆਂ ਦੇ ਮਿਸਰ ਵਿੱਚੋਂ ਕੂਚ ਕਰਨ ਦੀ ਗੱਲ ਕੀਤੀ ਅਤੇ ਆਪਣੀਆਂ ਹੱਡੀਆਂ ਦੇ ਬਾਰੇ ਹੁਕਮ ਦਿੱਤਾ। 23ਵਿਸ਼ਵਾਸ ਨਾਲ ਜਦੋਂ ਮੂਸਾ ਜੰਮਿਆ ਤਾਂ ਉਹ ਦੇ ਮਾਪਿਆਂ ਨੇ ਉਹ ਨੂੰ ਤਿੰਨਾਂ ਮਹੀਨਿਆਂ ਤੱਕ ਛਿਪਾ ਕੇ ਰੱਖਿਆ ਕਿਉਂ ਜੋ ਉਨ੍ਹਾਂ ਵੇਖਿਆ ਕਿ ਬਾਲਕ ਸੋਹਣਾ ਹੈ ਅਤੇ ਉਹ ਪਾਤਸ਼ਾਹ ਦੇ ਹੁਕਮ ਤੋਂ ਨਾ ਡਰੇ। 27ਵਿਸ਼ਵਾਸ ਨਾਲ ਉਹ ਨੇ ਪਾਤਸ਼ਾਹ ਦੇ ਕ੍ਰੋਧ ਤੋਂ ਨਾ ਡਰ ਕੇ ਮਿਸਰ ਨੂੰ ਛੱਡ ਦਿੱਤਾ, ਕਿਉਂ ਜੋ ਉਹ ਅਣ-ਦੇਖੇ ਪਰਮੇਸ਼ੁਰ ਨੂੰ ਜਾਣਦੇ ਹੋਏ ਵਿਸ਼ਵਾਸ ਵਿੱਚ ਦ੍ਰਿੜ੍ਹ ਬਣਿਆ ਰਿਹਾ। 28ਵਿਸ਼ਵਾਸ ਨਾਲ ਉਹ ਨੇ ਪਸਾਹ ਦੇ ਤਿਉਹਾਰ ਨੂੰ ਅਤੇ ਲਹੂ ਛਿੜਕਣ ਦੀ ਵਿਧੀ ਨੂੰ ਮੰਨਿਆ ਤਾਂ ਜੋ ਅਜਿਹਾ ਨਾ ਹੋਵੇ ਕਿ ਪਲੋਠਿਆਂ ਦਾ ਨਾਸ ਕਰਨ ਵਾਲਾ ਉਨ੍ਹਾਂ ਨੂੰ ਹੱਥ ਲਾਵੇ। 29ਵਿਸ਼ਵਾਸ ਨਾਲ ਉਹ ਲਾਲ ਸਮੁੰਦਰ ਦੇ ਵਿੱਚ ਦੀ ਜਿਵੇਂ ਸੁੱਕੀ ਜ਼ਮੀਨ ਉੱਤੋਂ ਦੀ ਪਾਰ ਲੰਘ ਗਏ, ਪਰ ਜਦੋਂ ਮਿਸਰੀਆਂ ਨੇ ਅਜਿਹਾ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਹ ਡੁੱਬ ਕੇ ਮਰ ਗਏ। 30ਵਿਸ਼ਵਾਸ ਨਾਲ ਯਰੀਹੋ ਦੀ ਸ਼ਹਿਰਪਨਾਹ ਜਦੋਂ ਸੱਤਾਂ ਦਿਨਾਂ ਤੱਕ ਘੇਰੀਂ ਗਈ ਤਾਂ ਡਿੱਗ ਗਈ। 31ਵਿਸ਼ਵਾਸ ਨਾਲ ਰਹਾਬ ਵੇਸਵਾ ਅਵਿਸ਼ਵਾਸੀਆਂ ਦੇ ਨਾਲ ਨਾਸ ਨਾ ਹੋਈ, ਕਿਉਂ ਜੋ ਉਹ ਨੇ ਖੋਜੀਆਂ ਨੂੰ ਸੁੱਖ ਸ਼ਾਂਤੀ ਨਾਲ ਆਪਣੇ ਘਰ ਉਤਾਰਿਆ।

ਪੱਤ੍ਰੀ (ਮੰਗਲਵਾਰ ਲਈ)

ਇਬਰਾ 12:25–26; 13:22–25

25ਵੇਖੋ, ਤੁਸੀਂ ਉਸ ਤੋਂ ਜਿਹੜਾ ਬੋਲਦਾ ਹੈ ਮੂੰਹ ਨਾ ਮੋੜਨਾ, ਕਿਉਂਕਿ ਜਦੋਂ ਉਹ ਨਾ ਬਚੇ ਜਿਨ੍ਹਾਂ ਉਸ ਤੋਂ ਮੂੰਹ ਮੋੜੇ ਜਿਹੜਾ ਧਰਤੀ ਉੱਤੇ ਚਿਤਾਰਦਾ ਸੀ, ਤਾਂ ਉਸ ਤੋਂ ਕਿਵੇਂ ਬਚਾਂਗੇ ਜਿਹੜਾ ਸਵਰਗ ਉੱਤੋਂ ਚਿਤਾਰਦਾ ਹੈ। 26ਜਿਹ ਦੇ ਸ਼ਬਦ ਨੇ ਉਸ ਵੇਲੇ ਧਰਤੀ ਨੂੰ ਹਿਲਾ ਦਿੱਤਾ ਪਰ ਹੁਣ ਉਹ ਨੇ ਇਹ ਕਹਿ ਕੇ ਬਚਨ ਦਿੱਤਾ ਹੈ ਭਈ ਫੇਰ ਇੱਕ ਵਾਰੀ ਮੈਂ ਕੇਵਲ ਧਰਤੀ ਨੂੰ ਹੀ ਨਹੀਂ ਸਗੋਂ ਅਕਾਸ਼ ਨੂੰ ਵੀ ਹਿਲਾ ਦਿਆਂਗਾ। 13:22ਹੇ ਭਰਾਵੋ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਭਈ ਤੁਸੀਂ ਇਸ ਉਪਦੇਸ਼ ਦੇ ਬਚਨ ਨੂੰ ਸਹਿ ਲਵੋ, ਕਿਉਂ ਜੋ ਮੈਂ ਥੋੜ੍ਹੇ ਜਿਹੇ ਵਿੱਚ ਤੁਹਾਨੂੰ ਲਿਖ ਭੇਜਿਆ ਹੈ। 23ਤੁਹਾਨੂੰ ਪਤਾ ਹੋਵੇ ਕਿ ਸਾਡਾ ਭਰਾ ਤਿਮੋਥਿਉਸ ਕੈਦ ਵਿੱਚੋਂ ਛੁੱਟ ਗਿਆ। ਜੇ ਉਹ ਛੇਤੀ ਆਇਆ, ਤਾਂ ਮੈਂ ਉਹ ਦੇ ਨਾਲ ਆ ਕੇ ਤੁਹਾਡਾ ਦਰਸ਼ਣ ਕਰਾਂਗਾ। 24ਆਪਣੇ ਸਾਰੇ ਆਗੂਆਂ ਨੂੰ, ਨਾਲੇ ਸਾਰੇ ਸੰਤਾਂ ਨੂੰ ਸੁੱਖ-ਸਾਂਦ ਆਖੋ। ਜਿਹੜੇ ਇਤਾਲਿਯਾ ਦੇ ਹਨ ਉਹ ਤੁਹਾਡੀ ਸੁੱਖ-ਸਾਂਦ ਪੁੱਛਦੇ ਹਨ। 25ਤੁਹਾਡੇ ਸਾਰਿਆਂ ਉੱਤੇ ਕਿਰਪਾ ਹੁੰਦੀ ਰਹੇ। ਆਮੀਨ।

ਪੱਤ੍ਰੀ (ਸੰਤ ਮਕਾਰੀਅਸ ਮਹਾਨ ਲਈ)

ਗਲਾ 5:22–6:2

22ਪਰ ਆਤਮਾ ਦਾ ਫਲ ਇਹ ਹੈ - ਪਿਆਰ, ਅਨੰਦ, ਸ਼ਾਂਤੀ, ਧੀਰਜ, ਦਿਆਲਗੀ, ਭਲਿਆਈ, ਵਫ਼ਾਦਾਰੀ, 23ਨਰਮਾਈ, ਸੰਜਮ। ਇਹੋ ਜਿਹੀਆਂ ਗੱਲਾਂ ਦੇ ਵਿਰੁੱਧ ਕੋਈ ਬਿਵਸਥਾ ਨਹੀਂ ਹੈ। 24ਅਤੇ ਜਿਹੜੇ ਮਸੀਹ ਯਿਸੂ ਦੇ ਹਨ ਉਨ੍ਹਾਂ ਨੇ ਸਰੀਰ ਨੂੰ ਉਹ ਦੀਆਂ ਕਾਮਨਾਵਾਂ ਅਤੇ ਲਾਲਸਾ ਸਣੇ ਸਲੀਬ ਉੱਤੇ ਚੜ੍ਹਾ ਦਿੱਤਾ। 25ਜੇ ਅਸੀਂ ਆਤਮਾ ਦੁਆਰਾ ਜਿਉਂਦੇ ਹਾਂ ਤਾਂ ਆਤਮਾ ਦੁਆਰਾ ਚੱਲੀਏ ਵੀ। 26ਅਸੀਂ ਘਮੰਡੀ ਹੋ ਕੇ ਨਾ ਇੱਕ ਦੂਜੇ ਨੂੰ ਖਿਝਾਈਏ ਅਤੇ ਨਾ ਇੱਕ ਦੂਜੇ ਨਾਲ ਖਾਰ ਰੱਖੀਏ। 6:1ਹੇ ਭਰਾਵੋ, ਜੇ ਕੋਈ ਮਨੁੱਖ ਕਿਸੇ ਅਪਰਾਧ ਵਿੱਚ ਫੜਿਆ ਵੀ ਜਾਵੇ ਤਾਂ ਤੁਸੀਂ ਜਿਹੜੇ ਆਤਮਿਕ ਹੋ ਅਜਿਹੇ ਮਨੁੱਖ ਨੂੰ ਨਰਮਾਈ ਦੇ ਸੁਭਾਓ ਨਾਲ ਸੁਧਾਰੋ ਅਤੇ ਤੁਸੀਂ ਆਪਣੀ ਵੀ ਚੌਕਸੀ ਰੱਖੋ ਕਿਤੇ ਤੁਸੀਂ ਵੀ ਪਰਤਾਵੇ ਵਿੱਚ ਨਾ ਪੈ ਜਾਵੋ। 2ਤੁਸੀਂ ਇੱਕ ਦੂਜੇ ਦੇ ਭਾਰ ਚੁੱਕ ਲਵੋ ਅਤੇ ਇਉਂ ਮਸੀਹ ਦੀ ਬਿਵਸਥਾ ਨੂੰ ਪੂਰਾ ਕਰੋ।

ਇੰਜੀਲ

ਮਰਕੁ 9:42–10:1

42ਅਤੇ ਜੋ ਕੋਈ ਇਹਨਾਂ ਛੋਟਿਆਂ ਵਿੱਚੋਂ ਜਿਹੜੇ ਮੇਰੇ ਉੱਤੇ ਵਿਸ਼ਵਾਸ ਕਰਦੇ ਹਨ ਇੱਕ ਨੂੰ ਠੋਕਰ ਖੁਆਵੇ ਉਹ ਦੇ ਲਈ ਭਲਾ ਹੁੰਦਾ ਜੋ ਚੱਕੀ ਦਾ ਪੁੜ ਉਹ ਦੇ ਗਲ਼ ਵਿੱਚ ਬੰਨ੍ਹਿਆ ਜਾਂਦਾ ਅਤੇ ਉਹ ਸਮੁੰਦਰ ਵਿੱਚ ਸੁੱਟਿਆ ਜਾਂਦਾ! 43ਅਤੇ ਜੇ ਤੇਰਾ ਹੱਥ ਤੇਰੇ ਕੋਲੋਂ ਪਾਪ ਕਰਾਵੇ ਤਾਂ ਉਸ ਨੂੰ ਵੱਢ ਕੇ ਸੁੱਟ ਦੇ। ਟੁੰਡਾ ਹੋ ਕੇ ਜੀਉਣ ਵਿੱਚ ਵੜਨਾ, ਤੇਰੇ ਲਈ ਇਸ ਨਾਲੋਂ ਚੰਗਾ ਹੈ ਜੋ ਦੋ ਹੱਥ ਹੁੰਦਿਆਂ ਤੂੰ ਨਰਕ ਵਿੱਚ ਉਸ ਅੱਗ ਵਿੱਚ ਜਾਵੇਂ, ਜਿਹੜੀ ਬੁਝਣ ਵਾਲੀ ਨਹੀਂ। 44ਉੱਥੋਂ ਦਾ ਕੀੜਾ ਕਦੇ ਨਹੀਂ ਮਰਦਾ ਅਤੇ ਉੱਥੋਂ ਦੀ ਅੱਗ ਕਦੇ ਨਹੀਂ ਬੁਝਦੀ। 45ਅਤੇ ਜੇ ਤੇਰਾ ਪੈਰ ਤੈਨੂੰ ਠੋਕਰ ਖੁਆਵੇ ਤਾਂ ਉਹ ਨੂੰ ਵੱਢ ਕੇ ਸੁੱਟ ਦੇ। ਲੰਗੜਾ ਹੋ ਕੇ ਜੀਉਣ ਵਿੱਚ ਵੜਨਾ ਤੇਰੇ ਲਈ ਇਸ ਨਾਲੋਂ ਚੰਗਾ ਹੈ ਜੋ ਦੋ ਪੈਰ ਹੁੰਦਿਆਂ ਤੂੰ ਨਰਕ ਵਿੱਚ ਸੁੱਟਿਆ ਜਾਵੇਂ। 46ਉੱਥੋਂ ਦਾ ਕੀੜਾ ਕਦੇ ਨਹੀਂ ਮਰਦਾ ਅਤੇ ਉੱਥੋਂ ਦੀ ਅੱਗ ਕਦੇ ਨਹੀਂ ਬੁਝਦੀ। 47ਅਤੇ ਜੇ ਤੇਰੀ ਅੱਖ ਤੇਰੇ ਤੋਂ ਪਾਪ ਕਰਾਵੇ ਤਾਂ ਉਸ ਨੂੰ ਕੱਢ ਕੇ ਸੁੱਟ ਦੇ। ਇੱਕ ਅੱਖ ਨਾਲ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਤੇਰੇ ਲਈ ਇਸ ਨਾਲੋਂ ਚੰਗਾ ਹੈ, ਜੋ ਦੋ ਅੱਖਾਂ ਹੁੰਦਿਆਂ ਤੂੰ ਨਰਕ ਵਿੱਚ ਸੁੱਟਿਆ ਜਾਵੇਂ। 48ਉੱਥੋਂ ਦਾ ਕੀੜਾ ਕਦੇ ਨਹੀਂ ਮਰਦਾ ਅਤੇ ਉੱਥੋਂ ਦੀ ਅੱਗ ਕਦੇ ਨਹੀਂ ਬੁਝਦੀ। 49ਕਿਉਂਕਿ ਹਰ ਇੱਕ ਜਨ ਅੱਗ ਨਾਲ ਸਲੂਣਾ ਕੀਤਾ ਜਾਵੇਗਾ। 50ਲੂਣ ਚੰਗਾ ਹੈ, ਪਰ ਜੇ ਲੂਣ ਬੇਸੁਆਦ ਜੋ ਜਾਏ ਤਾਂ ਤੁਸੀਂ ਉਹ ਨੂੰ ਕਿਵੇਂ ਸਲੂਣਾ ਕਰੋਗੇ? ਇਸ ਲਈ ਆਪਣੇ ਵਿੱਚ ਲੂਣ ਰੱਖੋ ਅਤੇ ਇੱਕ ਦੂਜੇ ਨਾਲ ਮੇਲ-ਮਿਲਾਪ ਰੱਖੋ। 10:1ਫੇਰ ਪ੍ਰਭੂ ਯਿਸੂ ਉੱਥੋਂ ਉੱਠ ਕੇ ਯਹੂਦਿਯਾ ਦੀਆਂ ਹੱਦਾਂ ਵਿੱਚ ਅਤੇ ਯਰਦਨ ਦੇ ਪਾਰ ਪਹੁੰਚੇ ਅਤੇ ਬਹੁਤ ਲੋਕ ਉਨ੍ਹਾ ਦੇ ਕੋਲ ਫੇਰ ਆਣ ਇਕੱਠੇ ਹੋਏ ਅਤੇ ਉਹ ਆਪਣੇ ਦਸਤੂਰ ਅਨੁਸਾਰ ਫੇਰ ਉਨ੍ਹਾਂ ਨੂੰ ਉਪਦੇਸ਼ ਦੇਣ ਲੱਗਾ।

ਇੰਜੀਲ (ਮੰਗਲਵਾਰ ਲਈ)

ਮਰਕੁ 10:2–12

2ਫ਼ਰੀਸੀਆਂ ਨੇ ਕੋਲ ਆ ਕੇ ਉਸ ਦੀ ਪ੍ਰੀਖਿਆ ਲੈਣ ਲਈ ਉਹ ਨੂੰ ਪੁੱਛਿਆ, ਭਲਾ, ਇਹ ਯੋਗ ਹੈ ਜੋ ਆਦਮੀ ਆਪਣੀ ਪਤਨੀ ਨੂੰ ਤਿਆਗ ਦੇਵੇ? 3ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਮੂਸਾ ਨੇ ਤੁਹਾਨੂੰ ਇਸ ਬਾਰੇ ਕੀ ਹੁਕਮ ਦਿੱਤਾ? 4ਉਹ ਬੋਲੇ, ਮੂਸਾ ਨੇ ਤਾਂ ਸਾਨੂੰ ਇਜ਼ਾਜਤ ਦਿੱਤੀ ਹੈ, ਜੋ ਆਦਮੀ ਤਿਆਗ ਪੱਤਰ ਲਿਖ ਕੇ ਤਿਆਗ ਦੇਵੇ। 5ਪ੍ਰਭੂ ਯਿਸੂ ਨੇ ਉਨ੍ਹਾਂ ਨੂੰ ਆਖਿਆ, ਉਹ ਨੇ ਤੁਹਾਡੀ ਸਖ਼ਤ ਦਿਲੀ ਦੇ ਕਾਰਨ ਤੁਹਾਡੇ ਲਈ ਇਹ ਹੁਕਮ ਲਿਖਿਆ। 6ਪਰ ਸ੍ਰਿਸ਼ਟੀ ਦੇ ਮੁੱਢੋਂ ਪਰਮੇਸ਼ੁਰ ਨੇ ਉਨ੍ਹਾਂ ਨੂੰ ਨਰ ਅਤੇ ਨਾਰੀ ਬਣਾਇਆ ਸੀ। 7ਇਸ ਕਾਰਨ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਦੋਵੇਂ ਇੱਕ ਸਰੀਰ ਹੋਣਗੇ। 8ਸੋ ਹੁਣ ਉਹ ਦੋ ਨਹੀਂ ਪਰ ਇੱਕ ਸਰੀਰ ਹਨ। 9ਇਸ ਲਈ ਜਿਹਨਾਂ ਨੂੰ ਪਰਮੇਸ਼ੁਰ ਨੇ ਜੋੜਿਆ ਹੈ, ਮਨੁੱਖ ਉਸ ਨੂੰ ਵੱਖ ਨਾ ਕਰੇ। 10ਫੇਰ ਘਰ ਵਿੱਚ ਚੇਲਿਆਂ ਨੇ ਇਸ ਗੱਲ ਦੇ ਬਾਰੇ ਪ੍ਰਭੂ ਨੂੰ ਫਿਰ ਪੁੱਛਿਆ। 11ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, ਜੋ ਕੋਈ ਆਪਣੀ ਪਤਨੀ ਨੂੰ ਤਿਆਗ ਦੇਵੇ ਅਤੇ ਦੂਸਰੀ ਨਾਲ ਵਿਆਹ ਕਰੇ ਉਹ ਉਸ ਦੇ ਵਿਰੁੱਧ ਵਿਭਚਾਰ ਕਰਦਾ ਹੈ। 12ਅਤੇ ਜੇ ਪਤਨੀ ਆਪਣੇ ਪਤੀ ਨੂੰ ਤਿਆਗ ਕੇ ਦੂਜੇ ਨਾਲ ਵਿਆਹ ਕਰੇ ਤਾਂ ਉਹ ਵੀ ਵਿਭਚਾਰ ਕਰਦੀ ਹੈ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਜਨਵਰੀ 19 ਸਿਵਲ ਕੈਲੰਡਰ ਦਾ ਫ਼ਰਵਰੀ 1 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ