ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਫ਼ਰਵਰੀ 2027 › ਫ਼ਰਵਰੀ 2
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 2 ਫ਼ਰਵਰੀ 2027
ਮੰਗਲਵਾਰ · ਆਮ ਸਮੇਂ ਦਾ ਚੌਥਾ ਹਫ਼ਤਾ
ਤਿਉਹਾਰ ਅਤੇ ਸੰਤ
ਪ੍ਰਭੂ ਦਾ ਹੈਕਲ ਵਿੱਚ ਸਮਰਪਣ
ਤਿਉਹਾਰ · ਉਪਾਸਨਾ ਦਾ ਰੰਗ: ਚਿੱਟਾ
ਦਿਨ ਦੇ ਪਾਠ
ਪਹਿਲਾ ਪਾਠ
ਜਾਂ: ਇਬਰਾ 2:14–18
1ਵੇਖੋ, ਮੈਂ ਆਪਣੇ ਦੂਤ ਨੂੰ ਭੇਜਦਾ ਹਾਂ, ਉਹ ਮੇਰੇ ਅੱਗੇ ਰਾਹ ਨੂੰ ਤਿਆਰ ਕਰੇਗਾ ਅਤੇ ਪ੍ਰਭੂ ਜਿਹ ਨੂੰ ਤੁਸੀਂ ਭਾਲਦੇ ਹੋ ਅਚਾਨਕ ਆਪਣੀ ਹੈਕਲ ਵਿੱਚ ਆ ਜਾਵੇਗਾ, ਹਾਂ, ਨੇਮ ਦਾ ਦੂਤ ਜਿਸ ਤੋਂ ਤੁਸੀਂ ਖੁਸ਼ ਹੋ, - ਵੇਖੋ, ਉਹ ਆਉਂਦਾ ਹੈ, ਸੈਨਾਂ ਦਾ ਯਹੋਵਾਹ ਆਖਦਾ ਹੈ। 2ਪਰ ਉਸ ਦੇ ਆਉਣ ਦੇ ਦਿਨ ਨੂੰ ਕੌਣ ਸਹਾਰ ਸਕਦਾ ਹੈ ਅਤੇ ਜਦ ਉਹ ਪਰਗਟ ਹੋਵੇਗਾ ਤਦ ਕੌਣ ਖੜ੍ਹਾ ਰਹਿ ਸਕੇਗਾ? ਕਿਉਂ ਜੋ ਉਹ ਸੁਨਿਆਰੇ ਦੀ ਅੱਗ ਅਤੇ ਧੋਬੀ ਦੇ ਸਾਬਣ ਵਰਗਾ ਹੈ। 3ਉਹ ਚਾਂਦੀ ਨੂੰ ਤਾਉਣ ਅਤੇ ਸਾਫ਼ ਕਰਨ ਲਈ ਬੈਠੇਗਾ, ਉਹ ਲੇਵੀਆਂ ਨੂੰ ਚਾਂਦੀ ਵਾਂਗੂੰ ਸਾਫ਼ ਕਰੇਗਾ, ਉਹਨਾਂ ਨੂੰ ਸੋਨੇ ਵਾਂਗੂੰ ਅਤੇ ਚਾਂਦੀ ਵਾਂਗੂੰ ਤਾਵੇਗਾ ਅਤੇ ਉਹ ਯਹੋਵਾਹ ਲਈ ਯੋਗ ਭੇਟ ਚੜ੍ਹਾਉਣਗੇ। 4ਤਦ ਯਹੂਦਾਹ ਅਤੇ ਯਰੂਸ਼ਲਮ ਦੀ ਭੇਟ ਯਹੋਵਾਹ ਨੂੰ ਪਸੰਦ ਆਵੇਗੀ, ਜਿਵੇਂ ਪ੍ਰਾਚੀਨ ਦਿਨਾਂ ਵਿੱਚ ਅਤੇ ਜਿਵੇਂ ਪਿੱਛਲਿਆਂ ਸਾਲਾਂ ਵਿੱਚ ਪਸੰਦ ਆਉਂਦੀ ਸੀ।
ਜਵਾਬੀ ਭਜਨ
7ਹੇ ਫਾਟਕੋ, ਆਪਣੇ ਸਿਰ ਉੱਚੇ ਕਰੋ, ਹੇ ਸਦੀਪਕ ਕਾਲ ਦੇ ਦਰਵਾਜ਼ਿਓ, ਉੱਚੇ ਹੋ ਜਾਓ! ਤਦ ਜਲਾਲ ਦਾ ਪਾਤਸ਼ਾਹ ਅੰਦਰ ਆਵੇਗਾ। 8ਇਹ ਜਲਾਲ ਦਾ ਪਾਤਸ਼ਾਹ ਕੌਣ ਹੈ? ਯਹੋਵਾਹ ਸਮਰੱਥੀ ਅਤੇ ਬਲੀ, ਯਹੋਵਾਹ ਯੁੱਧ ਵਿੱਚ ਬਲੀ ਹੈ। 9ਫਾਟਕੋ, ਆਪਣੇ ਸਿਰ ਉੱਚੇ ਕਰੋ, ਹੇ ਆਦਿ ਦਰਵਾਜ਼ਿਓ, ਉੱਚੇ ਹੋ ਜਾਓ! ਤਦ ਜਲਾਲ ਦਾ ਪਾਤਸ਼ਾਹ ਅੰਦਰ ਆਵੇਗਾ। 10ਇਹ ਜਲਾਲ ਦਾ ਪਾਤਸ਼ਾਹ ਕੌਣ ਹੈ? ਸੈਨਾਂ ਦਾ ਯਹੋਵਾਹ, ਉਹੋ ਜਲਾਲ ਦਾ ਪਾਤਸ਼ਾਹ ਹੈ। ਸਲਹ।
ਇੰਜੀਲ
22ਜਦ ਮੂਸਾ ਦੀ ਬਿਵਸਥਾ ਦੇ ਅਨੁਸਾਰ ਸ਼ੁੱਧ ਹੋਣ ਦੇ ਦਿਨ ਪੂਰੇ ਹੋਏ ਤਾਂ ਉਸ ਨੂੰ ਪ੍ਰਭੂ ਦੇ ਅੱਗੇ ਸਮਰਪਤ ਕਰਨ ਲਈ ਯਰੂਸ਼ਲਮ ਵਿੱਚ ਲਿਆਏ। 23ਜਿਵੇਂ ਪ੍ਰਭੂ ਦੀ ਬਿਵਸਥਾ ਵਿੱਚ ਲਿਖਿਆ ਹੋਇਆ ਹੈ, ਜੋ ਹਰੇਕ ਪਹਿਲੌਠਾ ਪ੍ਰਭੂ ਦੇ ਲਈ ਪਵਿੱਤਰ ਕਹਾਵੇਗਾ। 24ਅਤੇ ਉਸ ਗੱਲ ਅਨੁਸਾਰ ਜੋ ਪ੍ਰਭੂ ਦੀ ਬਿਵਸਥਾ ਵਿੱਚ ਲਿਖੀ ਹੋਈ ਹੈ ਅਰਥਾਤ ਘੁੱਗੀਆਂ ਦਾ ਇੱਕ ਜੋੜਾ ਜਾਂ ਕਬੂਤਰਾਂ ਦੇ ਦੋ ਬੱਚੇ ਬਲੀਦਾਨ ਕਰਨ। 25ਯਰੂਸ਼ਲਮ ਵਿੱਚ ਸ਼ਮਊਨ ਨਾਮ ਦਾ ਇੱਕ ਮਨੁੱਖ ਸੀ, ਉਹ ਧਰਮੀ ਅਤੇ ਭਗਤ ਸੀ ਅਤੇ ਇਸਰਾਏਲ ਦੀ ਸ਼ਾਂਤੀ ਦੀ ਉਡੀਕ ਵਿੱਚ ਸੀ ਅਤੇ ਉਹ ਪਵਿੱਤਰ ਆਤਮਾ ਨਾਲ ਭਰਪੂਰ ਸੀ। 26ਅਤੇ ਪਵਿੱਤਰ ਆਤਮਾ ਨੇ ਉਸ ਉੱਤੇ ਪਰਗਟ ਕੀਤਾ ਕਿ ਜਦ ਤੱਕ ਤੂੰ ਪ੍ਰਭੂ ਦੇ ਮਸੀਹ ਨੂੰ ਨਾ ਵੇਖੇਂ ਤੂੰ ਨਾ ਮਰੇਂਗਾ। 27ਉਹ ਆਤਮਾ ਦੀ ਅਗਵਾਈ ਨਾਲ ਹੈਕਲ ਵਿੱਚ ਆਇਆ ਅਤੇ ਜਦ ਮਾਤਾ-ਪਿਤਾ ਉਸ ਬਾਲਕ ਯਿਸੂ ਨੂੰ ਅੰਦਰ ਲਿਆਏ, ਤਾਂ ਜੋ ਬਿਵਸਥਾ ਦੀ ਵਿਧੀ ਨੂੰ ਪੂਰਾ ਕਰਨ। 28ਉਸ ਨੇ ਉਸ ਨੂੰ ਬਾਹਾਂ ਵਿੱਚ ਲਿਆ ਅਤੇ ਪਰਮੇਸ਼ੁਰ ਦਾ ਧੰਨਵਾਦ ਕਰਕੇ ਆਖਿਆ, 29ਹੇ ਮਾਲਕ, ਹੁਣ ਤੂੰ ਆਪਣੇ ਦਾਸ ਨੂੰ ਆਪਣੇ ਬਚਨ ਅਨੁਸਾਰ ਸ਼ਾਂਤੀ ਨਾਲ ਵਿਦਿਆ ਕਰ, 30ਕਿਉਂਕਿ ਮੇਰੀਆਂ ਅੱਖਾਂ ਨੇ ਤੇਰੀ ਮੁਕਤੀ ਨੂੰ ਵੇਖ ਲਿਆ ਹੈ, 31ਜਿਸ ਨੂੰ ਤੂੰ ਸਾਰੇ ਦੇਸਾਂ ਦੇ ਲੋਕਾਂ ਅੱਗੇ ਤਿਆਰ ਕੀਤਾ ਹੈ, 32ਕਿ ਪਰਾਈਆਂ ਕੌਮਾਂ ਨੂੰ ਪ੍ਰਕਾਸ਼ ਦੇਣ ਲਈ ਜੋਤ, ਅਤੇ ਆਪਣੀ ਪਰਜਾ ਇਸਰਾਏਲ ਦੇ ਲਈ ਮਹਿਮਾ ਹੋਵੇ। 33ਉਸ ਦੇ ਪਿਤਾ ਅਤੇ ਮਾਤਾ ਉਨ੍ਹਾਂ ਗੱਲਾਂ ਤੋਂ ਜੋ ਉਸ ਦੇ ਬਾਰੇ ਆਖੀਆਂ ਗਈਆਂ ਸਨ, ਸੁਣ ਕੇ ਹੈਰਾਨ ਹੁੰਦੇ ਸਨ। 34ਤਦ ਸ਼ਮਊਨ ਨੇ ਉਨ੍ਹਾਂ ਨੂੰ ਬਰਕਤ ਦਿੱਤੀ ਅਤੇ ਉਸ ਦੀ ਮਾਤਾ ਮਰਿਯਮ ਨੂੰ ਆਖਿਆ, ਵੇਖ ਇਹ ਬਾਲਕ ਇਸਰਾਏਲ ਵਿੱਚ ਬਹੁਤਿਆਂ ਦੇ ਡਿੱਗਣ ਅਤੇ ਉੱਠਣ ਲਈ ਇੱਕ ਨਿਸ਼ਾਨ ਠਹਿਰਾਇਆ ਹੋਇਆ ਹੈ, ਜਿਸ ਦੇ ਵਿਰੁੱਧ ਗੱਲਾਂ ਹੋਣਗੀਆਂ। 35ਸਗੋਂ ਤਲਵਾਰ ਵੀ ਤੇਰੇ ਦਿਲ ਵਿੱਚ ਖੁੱਭ ਜਾਵੇਗੀ ਤਾਂ ਜੋ ਬਹੁਤਿਆਂ ਦੇ ਮਨਾਂ ਦੀਆਂ ਗੱਲਾਂ ਪਰਗਟ ਹੋ ਜਾਣ। 36ਅਤੇ ਅਸ਼ੇਰ ਦੇ ਘਰਾਣੇ ਵਿੱਚੋਂ ਆੱਨਾ ਨਾਮ ਦੀ ਇੱਕ ਨਬੀਆ ਫ਼ਨੂਏਲ ਦੀ ਧੀ ਸੀ। ਉਹ ਬਜ਼ੁਰਗ ਸੀ ਅਤੇ ਆਪਣੇ ਵਿਆਹ ਹੋਣ ਤੋਂ ਬਾਅਦ ਸੱਤ ਸਾਲਾਂ ਤੱਕ ਹੀ ਆਪਣੇ ਪਤੀ ਨਾਲ ਰਹਿ ਸਕੀ ਸੀ। 37ਅਤੇ ਉਹ ਚੁਰਾਸੀਆਂ ਸਾਲਾਂ ਤੋਂ ਵਿਧਵਾ ਸੀ ਅਤੇ ਹੈਕਲ ਨੂੰ ਨਹੀਂ ਛੱਡਦੀ ਸੀ, ਪਰ ਵਰਤ ਰੱਖਣ ਅਤੇ ਬੇਨਤੀ ਕਰਨ ਨਾਲ ਰਾਤ-ਦਿਨ ਬੰਦਗੀ ਕਰਦੀ ਰਹਿੰਦੀ ਸੀ। 38ਉਸ ਨੇ ਉਸੇ ਸਮੇਂ ਉੱਥੇ ਆਣ ਕੇ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਉਸ ਦਾ ਜ਼ਿਕਰ ਉਨ੍ਹਾਂ ਸਭਨਾਂ ਨਾਲ ਕੀਤਾ ਜਿਹੜੇ ਯਰੂਸ਼ਲਮ ਦੇ ਛੁਟਕਾਰੇ ਦੀ ਉਡੀਕ ਵਿੱਚ ਸਨ। 39ਅਤੇ ਜਦ ਉਹ ਪ੍ਰਭੂ ਦੀ ਬਿਵਸਥਾ ਦੇ ਅਨੁਸਾਰ ਸਭ ਕੁਝ ਪੂਰਾ ਕਰ ਚੁੱਕੇ ਤਾਂ ਗਲੀਲ ਵੱਲ ਆਪਣੇ ਸ਼ਹਿਰ ਨਾਸਰਤ ਨੂੰ ਵਾਪਸ ਮੁੜੇ। 40ਉਹ ਬਾਲਕ ਵਧਦਾ ਅਤੇ ਗਿਆਨ ਨਾਲ ਭਰਪੂਰ ਹੋ ਕੇ ਜ਼ੋਰ ਫੜਦਾ ਗਿਆ, ਅਤੇ ਪਰਮੇਸ਼ੁਰ ਦੀ ਕਿਰਪਾ ਉਸ ਉੱਤੇ ਸੀ।
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ