ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਫ਼ਰਵਰੀ 2027 › ਫ਼ਰਵਰੀ 2
ਆਰਥੋਡਾਕਸ ਕੈਲੰਡਰ · 20 ਜਨਵਰੀ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 2 ਫ਼ਰਵਰੀ 2027
ਮੰਗਲਵਾਰ · ਪੰਤੇਕੁਸਤ ਤੋਂ ਬਾਅਦ 36ਵਾਂ ਹਫ਼ਤਾ · ਸੁਰ 2
ਤਿਉਹਾਰ ਅਤੇ ਸੰਤ
Venerable Euthymius the Great († 473)
ਵਰਤ
ਕੋਈ ਵਰਤ ਨਹੀਂ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਸ਼ਾਮ ਦੀ ਪ੍ਰਾਰਥਨਾ: ਪਾਠ
ਇਸ ਅਨੁਵਾਦ ਵਿੱਚ ਨਹੀਂ
ਸ਼ਾਮ ਦੀ ਪ੍ਰਾਰਥਨਾ: ਪਾਠ
ਇਸ ਅਨੁਵਾਦ ਵਿੱਚ ਨਹੀਂ
ਸ਼ਾਮ ਦੀ ਪ੍ਰਾਰਥਨਾ: ਪਾਠ
ਇਸ ਅਨੁਵਾਦ ਵਿੱਚ ਨਹੀਂ
ਸਵੇਰ ਦੀ ਪ੍ਰਾਰਥਨਾ: ਇੰਜੀਲ
27ਸਭ ਕੁਝ ਮੇਰੇ ਪਿਤਾ ਨੇ ਮੈਨੂੰ ਸੌਂਪਿਆ ਹੋਇਆ ਹੈ! ਪਿਤਾ ਤੋਂ ਇਲਾਵਾ ਪੁੱਤਰ ਨੂੰ ਕੋਈ ਨਹੀਂ ਜਾਣਦਾ ਅਤੇ ਨਾ ਕੋਈ ਪੁੱਤਰ ਤੋਂ ਇਲਾਵਾ ਪਿਤਾ ਨੂੰ ਜਾਣਦਾ ਹੈ ਅਤੇ ਹੁਣ ਪੁੱਤਰ ਹੀ ਹੈ, ਜਿਸ ਉੱਤੇ ਉਹ ਨੂੰ ਪਰਗਟ ਕਰਨਾ ਚਾਹੇ। 28ਹੇ ਸਾਰੇ ਥੱਕੇ ਹੋਇਓ ਅਤੇ ਭਾਰ ਹੇਠ ਦੱਬੇ ਹੋਇਓ, ਮੇਰੇ ਕੋਲ ਆਓ ਤਾਂ ਮੈਂ ਤੁਹਾਨੂੰ ਅਰਾਮ ਦਿਆਂਗਾ। 29ਮੇਰਾ ਜੂਲਾ ਆਪਣੇ ਉੱਤੇ ਲੈ ਲਵੋ ਅਤੇ ਮੇਰੇ ਕੋਲੋਂ ਸਿੱਖੋ ਕਿਉਂ ਜੋ ਮੈਂ ਕੋਮਲ ਅਤੇ ਮਨ ਦਾ ਗਰੀਬ ਹਾਂ ਅਤੇ ਤੁਸੀਂ ਆਪਣੀਆਂ ਜ਼ਿੰਦਗੀਆਂ ਵਿੱਚ ਅਰਾਮ ਪਾਓਗੇ। 30ਕਿਉਂਕਿ ਮੇਰਾ ਜੂਲਾ ਸੁਖਾਲਾ ਅਤੇ ਮੇਰਾ ਭਾਰ ਹਲਕਾ ਹੈ।
ਪੱਤ੍ਰੀ (ਸੰਤ ਯੂਥੀਮੀਅਸ ਲਈ)
17ਤੁਸੀਂ ਆਪਣੇ ਆਗੂਆਂ ਦੀ ਆਗਿਆਕਾਰੀ ਕਰੋ ਅਤੇ ਉਹਨਾਂ ਦੇ ਅਧੀਨ ਰਹੋ, ਕਿਉਂਕਿ ਉਹ ਉਨ੍ਹਾਂ ਵਾਂਗੂੰ ਜਿਨ੍ਹਾਂ ਲੇਖਾ ਦੇਣਾ ਹੈ ਤੁਹਾਡੀਆਂ ਜਾਨਾਂ ਦੇ ਨਮਿੱਤ ਜਾਗਦੇ ਰਹਿੰਦੇ ਹਨ ਤਾਂ ਕਿ ਉਹ ਇਹ ਕੰਮ ਅਨੰਦ ਨਾਲ ਕਰਨ, ਨਾ ਕਿ ਮਜ਼ਬੂਰੀ ਨਾਲ ਕਿਉਂ ਜੋ ਇਹ ਤੁਹਾਡੇ ਲਈ ਲਾਭਵੰਤ ਨਹੀਂ। 18ਸਾਡੇ ਲਈ ਪ੍ਰਾਰਥਨਾ ਕਰੋ, ਕਿਉਂ ਜੋ ਸਾਨੂੰ ਵਿਸ਼ਵਾਸ ਹੈ ਕਿ ਸਾਡਾ ਵਿਵੇਕ ਸ਼ੁੱਧ ਹੈ ਅਤੇ ਅਸੀਂ ਸਾਰੀਆਂ ਗੱਲਾਂ ਵਿੱਚ ਨੇਕੀ ਨਾਲ ਉਮਰ ਬਤੀਤ ਕਰਨੀ ਚਾਹੁੰਦੇ ਹਾਂ। 19ਅਤੇ ਮੈਂ ਹੋਰ ਵੀ ਮਿੰਨਤ ਨਾਲ ਬੇਨਤੀ ਕਰਦਾ ਹਾਂ ਕਿ ਤੁਸੀਂ ਇਹ ਕਰੋ ਤਾਂ ਜੋ ਮੈਂ ਤੁਹਾਡੇ ਕੋਲ ਮੁੜ ਛੇਤੀ ਪੁਚਾਇਆ ਜਾਂਵਾਂ। 20ਹੁਣ ਸ਼ਾਂਤੀ ਦਾਤਾ ਪਰਮੇਸ਼ੁਰ ਜਿਹੜਾ ਭੇਡਾਂ ਦੇ ਵੱਡੇ ਅਯਾਲੀ ਅਰਥਾਤ ਸਾਡੇ ਪ੍ਰਭੂ ਯਿਸੂ ਨੂੰ ਸਦੀਪਕ ਨੇਮ ਦੇ ਲਹੂ ਨਾਲ ਮੁਰਦਿਆਂ ਵਿੱਚੋਂ ਉੱਠਾ ਲਿਆਇਆ 21ਤੁਹਾਨੂੰ ਹਰੇਕ ਭਲੇ ਕੰਮ ਵਿੱਚ ਸੰਪੂਰਨ ਕਰੇ ਤਾਂ ਕਿ ਤੁਸੀਂ ਉਹ ਦੀ ਮਰਜ਼ੀ ਨੂੰ ਪੂਰਾ ਕਰੋ ਅਤੇ ਜੋ ਕੁਝ ਉਹ ਨੂੰ ਚੰਗਾ ਲੱਗਦਾ ਹੈ, ਉਹੋ ਸਾਡੇ ਵਿੱਚ ਯਿਸੂ ਮਸੀਹ ਦੇ ਦੁਆਰਾ ਕਰੇ, ਜਿਹ ਦੀ ਵਡਿਆਈ ਜੁੱਗੋ-ਜੁੱਗ ਹੋਵੇ!। ਆਮੀਨ।
ਇੰਜੀਲ (ਸੰਤ ਯੂਥੀਮੀਅਸ ਲਈ)
17ਅਤੇ ਉਹ ਉਨ੍ਹਾਂ ਨਾਲ ਉਤਰ ਕੇ ਪੱਧਰੇ ਥਾਂ ਖੜ੍ਹਾ ਹੋਇਆ, ਉਸ ਦੇ ਨਾਲ ਚੇਲਿਆਂ ਦੀ ਵੱਡੀ ਮੰਡਲੀ ਅਤੇ ਲੋਕਾਂ ਦੀ ਵੱਡੀ ਭੀੜ ਜਿਹੜੇ ਸਾਰੇ ਯਹੂਦਿਯਾ, ਯਰੂਸ਼ਲਮ, ਸੂਰ ਅਤੇ ਸੈਦਾ ਦੇ ਸਮੁੰਦਰ ਦੇ ਕੰਢਿਓਂ ਉਸ ਦੀ ਸੁਣਨ ਲਈ ਅਤੇ ਆਪਣਿਆਂ ਰੋਗਾਂ ਤੋਂ ਚੰਗੇ ਹੋਣ ਲਈ ਆਏ ਸਨ। 18ਅਤੇ ਜਿਹੜੇ ਅਸ਼ੁੱਧ ਆਤਮਾਵਾਂ ਤੋਂ ਦੁੱਖੀ ਸਨ ਉਹ ਚੰਗੇ ਕੀਤੇ ਗਏ। 19ਅਤੇ ਸਾਰੇ ਲੋਕ ਉਸ ਨੂੰ ਛੂਹਣਾ ਚਾਹੁੰਦੇ ਸਨ ਇਸ ਲਈ ਜੋ ਸਮਰੱਥਾ ਉਸ ਤੋਂ ਨਿੱਕਲ ਕੇ ਸਭਨਾਂ ਨੂੰ ਚੰਗਾ ਕਰਦੀ ਸੀ। 20ਤਦ ਉਸ ਨੇ ਆਪਣਿਆਂ ਚੇਲਿਆਂ ਉੱਤੇ ਨਿਗਾਹ ਕਰ ਕੇ ਆਖਿਆ, ਧੰਨ ਹੋ ਤੁਸੀਂ ਜਿਹੜੇ ਗਰੀਬ ਹੋ ਕਿਉਂ ਜੋ ਸਵਰਗ ਰਾਜ ਤੁਹਾਡਾ ਹੈ। 21ਧੰਨ ਹੋ ਤੁਸੀਂ ਜਿਹੜੇ ਹੁਣ ਭੁੱਖੇ ਹੋ ਕਿਉਂ ਜੋ ਤੁਸੀਂ ਰਜਾਏ ਜਾਓਗੇ। ਧੰਨ ਹੋ ਤੁਸੀਂ ਜਿਹੜੇ ਹੁਣ ਰੋਂਦੇ ਹੋ ਕਿਉਂ ਜੋ ਹੱਸੋਗੇ। 22ਧੰਨ ਹੋ ਤੁਸੀਂ ਜਦ ਮਨੁੱਖ ਦੇ ਪੁੱਤਰ ਦੇ ਕਾਰਨ ਮਨੁੱਖ ਤੁਹਾਡੇ ਨਾਲ ਵੈਰ ਰੱਖਣਗੇ ਅਤੇ ਤੁਹਾਨੂੰ ਛੱਡ ਦੇਣਗੇ, ਮੰਦਾ ਆਖਣਗੇ ਅਤੇ ਤੁਹਾਡਾ ਨਾਮ ਬੁਰਾ ਜਾਣ ਕੇ ਕੱਢ ਸੁੱਟਣਗੇ। 23ਉਸ ਦਿਨ ਅਨੰਦ ਮਨਾਉਣਾ ਤੇ ਖੁਸ਼ੀ ਨਾਲ ਉੱਛਲਣਾ ਕਿਉਂ ਜੋ ਵੇਖੋ ਤੁਹਾਡਾ ਫਲ ਸਵਰਗ ਵਿੱਚ ਵੱਡਾ ਹੈ, ਕਿਉਂ ਜੋ ਉਨ੍ਹਾਂ ਦੇ ਪਿਉ-ਦਾਦਿਆਂ ਨੇ ਨਬੀਆਂ ਨਾਲ ਵੀ ਇਸੇ ਤਰ੍ਹਾਂ ਕੀਤਾ ਸੀ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਜਨਵਰੀ 20 ਸਿਵਲ ਕੈਲੰਡਰ ਦਾ ਫ਼ਰਵਰੀ 2 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ