ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਫ਼ਰਵਰੀ 2027 › ਫ਼ਰਵਰੀ 3
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 3 ਫ਼ਰਵਰੀ 2027
ਬੁੱਧਵਾਰ · ਆਮ ਸਮੇਂ ਦਾ ਚੌਥਾ ਹਫ਼ਤਾ
ਤਿਉਹਾਰ ਅਤੇ ਸੰਤ
ਆਮ ਸਮੇਂ ਦੇ ਚੌਥੇ ਹਫ਼ਤੇ ਦਾ ਬੁੱਧਵਾਰ
ਇੱਛਿਕ ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਹਰਾ
ਸੰਤ ਆਂਸਗਰ, ਬਿਸ਼ਪ · ਇੱਛਿਕ ਯਾਦਗਾਰੀ ਦਿਨ
ਸੰਤ ਬਲੇਜ਼, ਬਿਸ਼ਪ ਅਤੇ ਸ਼ਹੀਦ · ਇੱਛਿਕ ਯਾਦਗਾਰੀ ਦਿਨ
ਦਿਨ ਦੇ ਪਾਠ
ਪਹਿਲਾ ਪਾਠ
4ਤੁਸੀਂ ਪਾਪ ਨਾਲ ਲੜਦੇ ਹੋਏ ਅਜੇ ਲਹੂ ਦੇ ਵਹਾਏ ਜਾਣ ਤੱਕ ਸਾਹਮਣਾ ਨਹੀਂ ਕੀਤਾ। 5ਅਤੇ ਤੁਸੀਂ ਉਸ ਉਪਦੇਸ਼ ਨੂੰ ਭੁੱਲ ਗਏ ਹੋ ਜਿਸ ਤੋਂ ਤੁਹਾਨੂੰ ਪੁੱਤਰਾਂ ਵਾਂਗੂੰ ਸਮਝਿਆ ਜਾਂਦਾ ਹੈ, - ਹੇ ਮੇਰੇ ਪੁੱਤਰ ਤੂੰ ਪ੍ਰਭੂ ਦੀ ਤਾੜ ਨੂੰ ਤੁੱਛ ਨਾ ਜਾਣ, ਅਤੇ ਜਦ ਉਹ ਤੈਨੂੰ ਝਿੜਕੇ ਤਾਂ ਤੂੰ ਸਾਹਸ ਨਾ ਛੱਡ, 6ਕਿਉਂ ਜੋ ਪ੍ਰਭੂ ਜਿਸ ਦੇ ਨਾਲ ਪਿਆਰ ਕਰਦਾ ਹੈ, ਉਸੇ ਨੂੰ ਤਾੜਦਾ ਹੈ, ਅਤੇ ਹਰੇਕ ਪੁੱਤਰ ਨੂੰ ਜਿਸ ਨੂੰ ਉਹ ਕਬੂਲ ਕਰਦਾ ਹੈ, ਉਹ ਕੋਰੜੇ ਮਾਰਦਾ ਹੈ। 7ਤੁਸੀਂ ਦੁੱਖ ਨੂੰ ਤਾੜਨਾ ਦੀ ਤਰ੍ਹਾਂ ਸਹਿ ਲਵੋ। ਪਰਮੇਸ਼ੁਰ ਤੁਹਾਡੇ ਨਾਲ ਪੁੱਤਰਾਂ ਦੀ ਤਰ੍ਹਾਂ ਵਿਵਹਾਰ ਕਰਦਾ ਹੈ, ਕਿਉਂ ਜੋ ਉਹ ਕਿਹੜਾ ਪੁੱਤ੍ਰ ਹੈ ਜਿਹ ਨੂੰ ਪਿਉ ਨਹੀਂ ਤਾੜਦਾ? 11ਸਾਰੀ ਤਾੜਨਾ ਤਾਂ ਉਸ ਵੇਲੇ ਅਨੰਦ ਦੀ ਨਹੀਂ ਸਗੋਂ ਦੁੱਖ ਦੀ ਗੱਲ ਜਾਪਦੀ ਹੈ ਪਰ ਮਗਰੋਂ ਉਹ ਉਹਨਾਂ ਨੂੰ ਜਿਹੜੇ ਉਹ ਦੇ ਨਾਲ ਸਿਖਾਏ ਗਏ ਹਨ ਧਰਮ ਦਾ ਸ਼ਾਂਤੀ-ਦਾਇਕ ਫਲ ਦਿੰਦੀ ਹੈ। 12ਇਸ ਲਈ ਢਿੱਲਿਆਂ ਹੱਥਾਂ ਅਤੇ ਕਮਜ਼ੋਰ ਗੋਡਿਆਂ ਨੂੰ ਮਜ਼ਬੂਤ ਕਰੋ। 13ਅਤੇ ਆਪਣੇ ਪੈਰਾਂ ਲਈ ਸਿੱਧੇ ਰਾਹ ਬਣਾਓ ਭਈ ਜਿਹੜਾ ਲੰਗੜਾ ਹੋਵੇ ਉਹ ਜੋੜੋਂ ਨਾ ਉੱਖੜੇ ਸਗੋਂ ਚੰਗਾ ਹੋ ਜਾਵੇ!। 14ਸਭਨਾਂ ਨਾਲ ਮੇਲ-ਮਿਲਾਪ ਰੱਖੋ ਅਤੇ ਪਵਿੱਤਰਤਾਈ ਦੀ ਭਾਲ ਕਰੋ ਜਿਹ ਦੇ ਬਿਨ੍ਹਾਂ ਕੋਈ ਪ੍ਰਭੂ ਨੂੰ ਨਾ ਵੇਖੇਗਾ। 15ਵੇਖਣਾ ਭਈ ਕੋਈ ਪਰਮੇਸ਼ੁਰ ਦੀ ਕਿਰਪਾ ਤੋਂ ਵਾਂਝਾ ਨਾ ਰਹੇ ਅਤੇ ਨਾ ਹੋਵੇ ਭਈ ਕੋਈ ਕੁੜੱਤਣ ਦੀ ਜੜ੍ਹ ਫੁੱਟ ਕੇ ਦੁੱਖ ਦੇਵੇ ਅਤੇ ਉਹ ਦੇ ਕਾਰਨ ਬਹੁਤਿਆਂ ਦਾ ਜੀਵਨ ਭਰਿਸ਼ਟ ਹੋ ਜਾਵੇ।
ਜਵਾਬੀ ਭਜਨ
1ਦਾਊਦ ਦਾ ਭਜਨ ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ, ਅਤੇ ਜੋ ਕੁਝ ਮੇਰੇ ਅੰਦਰ ਹੈ, ਉਸ ਦੇ ਪਵਿੱਤਰ ਨਾਮ ਨੂੰ! 2ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ, ਅਤੇ ਉਹ ਦੇ ਸਾਰੇ ਉਪਕਾਰ ਨਾ ਵਿਸਾਰ! 13ਜਿਵੇਂ ਪਿਤਾ ਆਪਣੇ ਬੱਚਿਆਂ ਦਾ ਤਰਸ ਖਾਂਦਾ ਹੈ, ਤਿਵੇਂ ਯਹੋਵਾਹ ਆਪਣੇ ਡਰਨ ਵਾਲਿਆਂ ਦਾ ਤਰਸ ਖਾਂਦਾ ਹੈ। 14ਉਹ ਤਾਂ ਸਾਡੀ ਸਰਿਸ਼ਟ ਨੂੰ ਜਾਣਦਾ ਹੈ, ਉਹ ਨੂੰ ਚੇਤਾ ਹੈ ਕਿ ਅਸੀਂ ਮਿੱਟੀ ਹੀ ਹਾਂ। 17ਪਰ ਯਹੋਵਾਹ ਦੀ ਦਯਾ ਆਦ ਤੋਂ ਅੰਤ ਤੱਕ ਆਪਣੇ ਡਰਨ ਵਾਲਿਆਂ ਦੇ ਉੱਤੇ ਹੈ, ਅਤੇ ਉਹ ਦਾ ਧਰਮ ਪੁੱਤਰਾਂ ਪੋਤ੍ਰਿਆਂ ਤੱਕ, 18ਅਰਥਾਤ ਉਨ੍ਹਾਂ ਲਈ ਜਿਹੜੇ ਉਹ ਦੇ ਨੇਮ ਨੂੰ ਮੰਨਦੇ, ਤੇ ਉਹ ਦੇ ਫ਼ਰਮਾਨਾਂ ਨੂੰ ਚੇਤੇ ਰੱਖਦੇ ਤੇ ਪੂਰੇ ਕਰਦੇ ਹਨ।
ਇੰਜੀਲ
1ਫਿਰ ਪ੍ਰਭੂ ਯਿਸੂ ਉੱਥੋਂ ਤੁਰ ਕੇ ਆਪਣੇ ਦੇਸ ਵਿੱਚ ਆਏ ਅਤੇ ਉਹ ਦੇ ਚੇਲੇ ਉਹ ਦੇ ਪਿੱਛੇ ਹੋ ਤੁਰੇ। 2ਜਦੋਂ ਸਬਤ ਦਾ ਦਿਨ ਆਇਆ ਤਾਂ ਪ੍ਰਭੂ ਪ੍ਰਾਰਥਨਾ ਘਰ ਵਿੱਚ ਉਪਦੇਸ਼ ਦੇਣ ਲੱਗੇ ਅਤੇ ਬਹੁਤੇ ਸੁਣ ਕੇ ਹੈਰਾਨ ਹੋਏ ਅਤੇ ਬੋਲੇ ਕਿ ਇਹ ਗੱਲਾਂ ਇਸ ਨੂੰ ਕਿੱਥੋਂ ਆਈਆਂ? ਅਤੇ ਇਹ ਕਿਹੋ ਜਿਹਾ ਗਿਆਨ ਹੈ ਜੋ ਇਸ ਨੂੰ ਦਿੱਤਾ ਗਿਆ? ਅਤੇ ਇਹ ਕਿਹੋ ਜਿਹੇ ਚਮਤਕਾਰ ਹਨ ਜੋ ਉਹ ਦੇ ਹੱਥੋਂ ਹੁੰਦੇ ਹਨ? 3ਭਲਾ, ਇਹ ਤਰਖਾਣ ਨਹੀਂ ਹੈ, ਮਰਿਯਮ ਦਾ ਪੁੱਤਰ ਅਤੇ ਯਾਕੂਬ, ਯੋਸੇਸ, ਯਹੂਦਾਹ ਅਤੇ ਸ਼ਮਊਨ ਦਾ ਭਰਾ ਅਤੇ ਉਹ ਦੀਆਂ ਭੈਣਾਂ ਇੱਥੇ ਸਾਡੇ ਕੋਲ ਨਹੀਂ ਹਨ? ਸੋ ਉਨ੍ਹਾਂ ਨੇ ਇਸ ਗੱਲ ਤੋਂ ਠੋਕਰ ਖਾਧੀ। 4ਪ੍ਰਭੂ ਯਿਸੂ ਮਸੀਹ ਨੇ ਉਨ੍ਹਾਂ ਨੂੰ ਆਖਿਆ, ਨਬੀ ਦਾ ਆਪਣੇ ਦੇਸ ਅਤੇ ਆਪਣੇ ਪਰਿਵਾਰ ਤੋਂ ਇਲਾਵਾ ਹਰੇਕ ਜਗ੍ਹਾ ਤੇ ਆਦਰ ਹੁੰਦਾ ਹੈ। 5ਅਤੇ ਉਹ ਉੱਥੇ ਕੋਈ ਚਮਤਕਾਰ ਨਾ ਵਿਖਾ ਸਕਿਆ ਪਰ ਥੋੜ੍ਹੇ ਜਿਹੇ ਰੋਗੀਆਂ ਉੱਤੇ ਹੱਥ ਰੱਖ ਕੇ ਉਨ੍ਹਾਂ ਨੂੰ ਚੰਗਾ ਕੀਤਾ। 6ਅਤੇ ਪ੍ਰਭੂ ਉਨ੍ਹਾਂ ਦੇ ਅਵਿਸ਼ਵਾਸ ਉੱਤੇ ਹੈਰਾਨ ਹੋਇਆ ਅਤੇ ਉਹ ਆਲੇ-ਦੁਆਲੇ ਦੇ ਪਿੰਡਾਂ ਵਿੱਚ ਉਪਦੇਸ਼ ਦਿੰਦਾ ਰਿਹਾ।
ਅੱਜ ਦੇ ਸੰਤ
- ਸੰਤ ਆਂਸਗਰ, ਬਿਸ਼ਪ
- ਸੰਤ ਬਲੇਜ਼, ਬਿਸ਼ਪ ਅਤੇ ਸ਼ਹੀਦ
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ