Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਫ਼ਰਵਰੀ 2027 › ਫ਼ਰਵਰੀ 3

ਆਰਥੋਡਾਕਸ ਕੈਲੰਡਰ · 21 ਜਨਵਰੀ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 3 ਫ਼ਰਵਰੀ 2027

ਬੁੱਧਵਾਰ · ਪੰਤੇਕੁਸਤ ਤੋਂ ਬਾਅਦ 36ਵਾਂ ਹਫ਼ਤਾ · ਸੁਰ 2

ਤਿਉਹਾਰ ਅਤੇ ਸੰਤ

Venerable Maximus the Confessor († 662)

ਵਰਤ ਦਾ ਦਿਨ

ਮੱਛੀ ਦੀ ਇਜਾਜ਼ਤ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

ਯਾਕੂ 1:1–18

1ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੇ ਦਾਸ ਯਾਕੂਬ ਦੇ ਵੱਲੋਂ, ਉਨ੍ਹਾਂ ਬਾਰਾਂ ਗੋਤਾਂ ਨੂੰ ਜਿਹੜੇ ਸੰਸਾਰ ਭਰ ਵਿੱਚ ਖਿੰਡੇ ਹੋਏ ਹਨ; ਸੁੱਖ ਸ਼ਾਂਤੀ ਹੋਵੇ। 2ਹੇ ਮੇਰੇ ਭਰਾਵੋ, ਜਦੋਂ ਤੁਸੀਂ ਭਾਂਤ-ਭਾਂਤ ਦੇ ਪਰਤਾਵਿਆਂ ਵਿੱਚ ਪਵੋ ਤਾਂ ਇਹ ਨੂੰ ਪੂਰੇ ਅਨੰਦ ਦੀ ਗੱਲ ਸਮਝੋ। 3ਕਿਉਂ ਜੋ ਤੁਸੀਂ ਜਾਣਦੇ ਹੋ ਕਿ ਤੁਹਾਡੇ ਵਿਸ਼ਵਾਸ ਦੀ ਪ੍ਰੀਖਿਆ ਧੀਰਜ ਨੂੰ ਪੈਦਾ ਕਰਦੀ ਹੈ। 4ਅਤੇ ਧੀਰਜ ਨੂੰ ਆਪਣਾ ਕੰਮ ਪੂਰਾ ਕਰ ਲੈਣ ਦੇਵੋ ਤਾਂ ਜੋ ਤੁਸੀਂ ਸਿੱਧ ਅਤੇ ਸੰਪੂਰਨ ਹੋ ਜਾਵੋ ਅਤੇ ਤੁਹਾਨੂੰ ਕਿਸੇ ਗੱਲ ਦਾ ਘਾਟਾ ਨਾ ਹੋਵੇ। 5ਪਰ ਜੇ ਤੁਹਾਡੇ ਵਿੱਚੋਂ ਕਿਸੇ ਨੂੰ ਬੁੱਧ ਦਾ ਘਾਟਾ ਹੋਵੇ ਤਾਂ ਉਹ ਪਰਮੇਸ਼ੁਰ ਕੋਲੋਂ ਮੰਗੇ, ਜਿਹੜਾ ਉਹਨਾਂ ਸਾਰਿਆਂ ਨੂੰ ਖੁੱਲ੍ਹੇ ਦਿਲ ਦੇ ਨਾਲ ਬਿਨ੍ਹਾਂ ਉਲਾਂਭੇ ਦੇ ਦਿੰਦਾ ਹੈ ਜਿਹੜੇ ਉਸ ਕੋਲੋਂ ਮੰਗਦੇ ਹਨ, ਤਾਂ ਉਹ ਨੂੰ ਦਿੱਤੀ ਜਾਵੇਗੀ। 6ਪਰ ਵਿਸ਼ਵਾਸ ਨਾਲ ਮੰਗੇ, ਅਤੇ ਕੁਝ ਭਰਮ ਨਾ ਕਰੇ, ਕਿਉਂ ਜੋ ਭਰਮ ਕਰਨ ਵਾਲਾ ਸਮੁੰਦਰ ਦੀ ਲਹਿਰ ਵਰਗਾ ਹੈ ਜਿਹੜੀ ਹਵਾ ਦੇ ਨਾਲ ਵਗਦੀ ਅਤੇ ਉੱਛਲਦੀ ਹੈ। 7ਅਜਿਹਾ ਮਨੁੱਖ ਇਹ ਨਾ ਸਮਝੇ ਕਿ ਪ੍ਰਭੂ ਦੇ ਕੋਲੋਂ ਮੈਨੂੰ ਕੁਝ ਮਿਲੇਗਾ। 8ਉਹ ਦੁਚਿੱਤਾ ਮਨੁੱਖ ਹੈ ਅਤੇ ਆਪਣੀਆਂ ਸਾਰੀਆਂ ਗੱਲਾਂ ਵਿੱਚ ਚੰਚਲ ਹੈ। 9ਪਰ ਉਹ ਭਰਾ ਜਿਹੜਾ ਦੀਨ ਹੈ, ਆਪਣੀ ਉੱਚੀ ਪਦਵੀ ਉੱਤੇ ਅਭਮਾਨ ਕਰੇ, 10ਇਸ ਲਈ ਧਨਵਾਨ ਆਪਣੀ ਨੀਵੀਂ ਪਦਵੀ ਉੱਤੇ ਅਭਮਾਨ ਕਰੇ ਇਸ ਲਈ ਜੋ ਉਹ ਘਾਹ ਦੇ ਫੁੱਲ ਵਾਂਗੂੰ ਜਾਂਦਾ ਰਹੇਗਾ। 11ਕਿਉਂ ਜੋ ਸੂਰਜ ਚੜ੍ਹਦਿਆਂ ਹੀ ਤੇਜ ਧੁੱਪ ਪੈਂਦੀ ਹੈ ਅਤੇ ਘਾਹ ਨੂੰ ਸੁਕਾ ਦਿੰਦੀ ਹੈ ਅਤੇ ਉਹ ਦਾ ਫੁੱਲ ਵੀ ਝੜ ਜਾਂਦਾ ਹੈ ਅਤੇ ਉਹ ਦੇ ਰੂਪ ਦੀ ਸੁੰਦਰਤਾ ਨਸ਼ਟ ਹੋ ਜਾਂਦੀ। ਇਸੇ ਤਰ੍ਹਾਂ ਧਨਵਾਨ ਵੀ ਆਪਣੀਆਂ ਚਾਲਾਂ ਵਿੱਚ ਕੁਮਲਾ ਜਾਵੇਗਾ। 12ਧੰਨ ਹੈ ਉਹ ਮਨੁੱਖ ਜਿਹੜਾ ਪਰਤਾਵੇ ਨੂੰ ਸਹਿ ਲੈਂਦਾ ਹੈ, ਕਿਉਂਕਿ ਜੇ ਉਹ ਖਰਾ ਨਿੱਕਲਿਆ ਤਾਂ ਉਹ ਨੂੰ ਜੀਵਨ ਦਾ ਉਹ ਮੁਕਟ ਪ੍ਰਾਪਤ ਹੋਵੇਗਾ ਜਿਸ ਦਾ ਪ੍ਰਭੂ ਨੇ ਆਪਣੇ ਪਿਆਰ ਕਰਨ ਵਾਲਿਆਂ ਨਾਲ ਵਾਇਦਾ ਕੀਤਾ ਹੈ। 13ਜਦੋਂ ਕੋਈ ਮਨੁੱਖ ਪਰਤਾਇਆ ਜਾਵੇ ਤਾਂ ਉਹ ਇਹ ਨਾ ਆਖੇ ਕਿ ਮੈਂ ਪਰਮੇਸ਼ੁਰ ਦੇ ਵੱਲੋਂ ਪਰਤਾਇਆ ਜਾਂਦਾ ਹਾਂ, ਕਿਉਂ ਜੋ ਪਰਮੇਸ਼ੁਰ ਬੁਰੀਆਂ ਗੱਲਾਂ ਨਾਲ ਪਰਤਾਇਆ ਨਹੀਂ ਜਾਂਦਾ ਅਤੇ ਨਾ ਹੀ ਉਹ ਆਪ ਕਿਸੇ ਨੂੰ ਬੁਰੀਆਂ ਗੱਲਾਂ ਨਾਲ ਪਰਤਾਉਂਦਾ ਹੈ। 14ਪਰ ਹਰ ਇੱਕ ਮਨੁੱਖ ਆਪਣੀਆਂ ਹੀ ਕਾਮਨਾਵਾਂ ਵਿੱਚ ਫਸ ਕੇ ਪਰਤਾਵੇ ਵਿੱਚ ਪੈਂਦਾ ਹੈ। 15ਫੇਰ ਕਾਮਨਾ ਗਰਭਵਤੀ ਹੋ ਕੇ ਪਾਪ ਨੂੰ ਜਨਮ ਦਿੰਦੀ ਹੈ, ਅਤੇ ਪਾਪ ਜਦੋਂ ਵੱਧ ਜਾਂਦਾ ਹੈ ਤਾਂ ਉਹ ਮੌਤ ਨੂੰ ਜਨਮ ਦਿੰਦਾ ਹੈ। 16ਹੇ ਮੇਰੇ ਪਿਆਰੇ ਭਰਾਵੋ, ਧੋਖਾ ਨਾ ਖਾਓ। 17ਕਿਉਂਕਿ ਹਰ ਇੱਕ ਚੰਗਾ ਦਾਨ ਅਤੇ ਹਰ ਇੱਕ ਸੰਪੂਰਨ ਵਰਦਾਨ ਉਤਾਹਾਂ ਤੋਂ ਹੀ ਹੈ ਅਤੇ ਜੋਤਾਂ ਦੇ ਪਿਤਾ ਵੱਲੋਂ ਮਿਲਦਾ ਹੈ, ਜਿਹ ਦੇ ਵਿੱਚ ਨਾ ਤਾਂ ਕੋਈ ਬਦਲਾਵ ਹੋ ਸਕਦਾ ਹੈ, ਅਤੇ ਨਾ ਅਦਲ-ਬਦਲ ਦੇ ਕਾਰਨ ਪਰਛਾਵਾਂ ਪੈਂਦਾ ਹੈ। 18ਉਸ ਨੇ ਆਪਣੀ ਹੀ ਮਰਜ਼ੀ ਨਾਲ ਸਾਨੂੰ ਸਚਿਆਈ ਦੇ ਬਚਨ ਨਾਲ ਜਨਮ ਦਿੱਤਾ ਤਾਂ ਜੋ ਅਸੀਂ ਉਹ ਦੀਆਂ ਰਚਨਾਂ ਵਿੱਚੋਂ ਪਹਿਲੇ ਫਲ ਜਿਹੇ ਹੋਈਏ।

ਇੰਜੀਲ

ਮਰਕੁ 10:11–16

11ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, ਜੋ ਕੋਈ ਆਪਣੀ ਪਤਨੀ ਨੂੰ ਤਿਆਗ ਦੇਵੇ ਅਤੇ ਦੂਸਰੀ ਨਾਲ ਵਿਆਹ ਕਰੇ ਉਹ ਉਸ ਦੇ ਵਿਰੁੱਧ ਵਿਭਚਾਰ ਕਰਦਾ ਹੈ। 12ਅਤੇ ਜੇ ਪਤਨੀ ਆਪਣੇ ਪਤੀ ਨੂੰ ਤਿਆਗ ਕੇ ਦੂਜੇ ਨਾਲ ਵਿਆਹ ਕਰੇ ਤਾਂ ਉਹ ਵੀ ਵਿਭਚਾਰ ਕਰਦੀ ਹੈ। 13ਫੇਰ ਲੋਕ ਆਪਣੇ ਛੋਟੇ ਬੱਚਿਆਂ ਨੂੰ ਉਹ ਦੇ ਕੋਲ ਲਿਆਏ ਤਾਂ ਜੋ ਉਹ ਉਨ੍ਹਾਂ ਉੱਤੇ ਹੱਥ ਰੱਖੇ, ਪਰ ਚੇਲਿਆਂ ਨੇ ਉਨ੍ਹਾਂ ਨੂੰ ਝਿੜਕਿਆ। 14ਤਾਂ ਪ੍ਰਭੂ ਯਿਸੂ ਇਹ ਵੇਖ ਕੇ ਬਹੁਤ ਨਰਾਜ਼ ਹੋਏ ਅਤੇ ਉਨ੍ਹਾਂ ਨੂੰ ਆਖਿਆ, ਛੋਟਿਆਂ ਬੱਚਿਆਂ ਨੂੰ ਮੇਰੇ ਕੋਲ ਆਉਣ ਦਿਓ। ਅਤੇ ਉਨ੍ਹਾਂ ਨੂੰ ਨਾ ਰੋਕੋ, ਕਿਉਂ ਜੋ ਪਰਮੇਸ਼ੁਰ ਦਾ ਰਾਜ ਇਹੋ ਜਿਹਿਆਂ ਦਾ ਹੀ ਹੈ। 15ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਜੋ ਕੋਈ ਪਰਮੇਸ਼ੁਰ ਦੇ ਰਾਜ ਨੂੰ ਛੋਟੇ ਬੱਚੇ ਦੀ ਤਰ੍ਹਾਂ ਕਬੂਲ ਨਾ ਕਰੇ ਉਹ ਉਸ ਵਿੱਚ ਕਦੇ ਨਾ ਵੜੇਗਾ। 16ਅਤੇ ਉਸ ਨੇ ਉਨ੍ਹਾਂ ਨੂੰ ਗੋਦ ਵਿੱਚ ਲਿਆ ਅਤੇ ਉਨ੍ਹਾਂ ਉੱਤੇ ਹੱਥ ਰੱਖ ਕੇ ਉਨ੍ਹਾਂ ਨੂੰ ਬਰਕਤ ਦਿੱਤੀ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਜਨਵਰੀ 21 ਸਿਵਲ ਕੈਲੰਡਰ ਦਾ ਫ਼ਰਵਰੀ 3 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ