Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਫ਼ਰਵਰੀ 2027 › ਫ਼ਰਵਰੀ 4

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 4 ਫ਼ਰਵਰੀ 2027

ਵੀਰਵਾਰ · ਆਮ ਸਮੇਂ ਦਾ ਚੌਥਾ ਹਫ਼ਤਾ

ਤਿਉਹਾਰ ਅਤੇ ਸੰਤ

ਆਮ ਸਮੇਂ ਦੇ ਚੌਥੇ ਹਫ਼ਤੇ ਦਾ ਵੀਰਵਾਰ

ਆਮ ਦਿਨ · ਉਪਾਸਨਾ ਦਾ ਰੰਗ: ਹਰਾ

ਦਿਨ ਦੇ ਪਾਠ

ਪਹਿਲਾ ਪਾਠ

ਇਬਰਾ 12:18–19, 21–24

18ਤੁਸੀਂ ਤਾਂ ਉਸ ਪਹਾੜ ਕੋਲ ਨਹੀਂ ਆਏ ਹੋ ਜਿਹ ਨੂੰ ਹੱਥ ਲਾਇਆ ਜਾਵੇ, ਜਿਹੜਾ ਅੱਗ ਨਾਲ ਬਲ ਉੱਠਿਆ, ਨਾ ਕਾਲੀ ਘਟਾ, ਨਾ ਘੁੱਪ ਹਨ੍ਹੇਰੇ, ਨਾ ਝੱਖੜ-ਝੋਲੇ, 19ਨਾ ਤੁਰ੍ਹੀ ਦੇ ਸ਼ਬਦ, ਨਾ ਗੱਲਾਂ ਦੀ ਅਵਾਜ਼ ਕੋਲ ਜਿਹ ਦੇ ਸੁਣਨ ਵਾਲਿਆਂ ਨੇ ਅਰਦਾਸ ਕੀਤੀ ਕਿ ਹੋਰ ਬਚਨ ਸਾਨੂੰ ਨਾ ਆਖਿਆ ਜਾਵੇ! 21ਅਤੇ ਉਹ ਜੋ ਦਿਖਾਈ ਦਿੱਤਾ ਸੋ ਅਜਿਹਾ ਭਿਆਨਕ ਸੀ ਜੋ ਮੂਸਾ ਨੇ ਆਖਿਆ ਕਿ ਮੈਂ ਬਹੁਤ ਹੀ ਡਰਦਾ ਅਤੇ ਥਰ-ਥਰ ਕੰਬਦਾ ਹਾਂ! 22ਸਗੋਂ ਤੁਸੀਂ ਸੀਯੋਨ ਦੇ ਪਹਾੜ ਕੋਲ ਆਏ ਹੋ ਅਤੇ ਅੱਤ ਮਹਾਨ ਪਰਮੇਸ਼ੁਰ ਦੀ ਨਗਰੀ ਸਵਰਗੀ ਯਰੂਸ਼ਲਮ ਕੋਲ ਅਤੇ ਜੋੜ ਮੇਲੇ ਵਿੱਚ ਲੱਖਾਂ ਦੂਤਾਂ ਕੋਲ। 23ਅਤੇ ਪਲੋਠਿਆਂ ਦੀ ਕਲੀਸਿਯਾ ਕੋਲ ਜਿਨ੍ਹਾਂ ਦੇ ਨਾਮ ਸਵਰਗ ਵਿੱਚ ਲਿਖੇ ਹੋਏ ਹਨ ਅਤੇ ਪਰਮੇਸ਼ੁਰ ਕੋਲ ਜਿਹੜਾ ਸਾਰਿਆਂ ਦਾ ਨਿਆਂ ਕਰਨ ਵਾਲਾ ਹੈ ਅਤੇ ਸਿੱਧ ਕੀਤਿਆਂ ਹੋਇਆ ਧਰਮੀਆਂ ਦੇ ਆਤਮਿਆਂ ਕੋਲ। 24ਅਤੇ ਯਿਸੂ ਕੋਲ ਜਿਹੜਾ ਨਵੇਂ ਨੇਮ ਦਾ ਵਿਚੋਲਾ ਹੈ ਅਤੇ ਛਿੜਕੇ ਹੋਏ ਲਹੂ ਦੇ ਕੋਲ ਜੋ ਹਾਬਲ ਦੇ ਲਹੂ ਨਾਲੋਂ ਉੱਤਮ ਗੱਲਾਂ ਕਰਦਾ ਹੈ।

ਜਵਾਬੀ ਭਜਨ

ਜ਼ਬੂ 48:1–3, 8–10

1ਗੀਤ। ਭਜਨ। ਕੋਰਹ ਵੰਸ਼ੀਆਂ ਦਾ। ਯਹੋਵਾਹ ਮਹਾਨ ਹੈ ਅਤੇ ਅੱਤ ਉਸਤਤ ਦੇ ਜੋਗ ਹੈ, ਸਾਡੇ ਪਰਮੇਸ਼ੁਰ ਦੇ ਨਗਰ ਵਿੱਚ ਉਹ ਦੇ ਪਰਬਤ ਉੱਤੇ! 2ਉਚਿਆਈ ਕਰਕੇ ਸੁੰਦਰ, ਸਾਰੀ ਧਰਤੀ ਦੀ ਖੁਸ਼ੀ, ਸੀਯੋਨ ਪਰਬਤ ਹੈ ਜਿਹੜਾ ਉੱਤਰ ਦੀ ਵੱਲ ਮਹਾਰਾਜਾ ਦਾ ਸ਼ਹਿਰ ਹੈ। 3ਪਰਮੇਸ਼ੁਰ ਨੇ ਉਹ ਦੇ ਮਹਿਲਾਂ ਵਿੱਚ ਇੱਕ ਉੱਚਾ ਗੜ੍ਹ ਹੋ ਕੇ ਆਪਣੇ ਆਪ ਨੂੰ ਪਰਗਟ ਕੀਤਾ। 8ਜਿਵੇਂ ਅਸੀਂ ਸੁਣਿਆ ਹੈ ਤਿਵੇਂ ਸੈਨਾਂ ਦੇ ਯਹੋਵਾਹ ਦੇ ਸ਼ਹਿਰ ਵਿੱਚ, ਸਾਡੇ ਪਰਮੇਸ਼ੁਰ ਦੇ ਸ਼ਹਿਰ ਵਿੱਚ ਅਸੀਂ ਵੇਖਿਆ ਵੀ ਹੈ। ਪਰਮੇਸ਼ੁਰ ਉਹ ਨੂੰ ਸਦਾ ਤੱਕ ਕਾਇਮ ਰੱਖੇਗਾ। ਸਲਹ। 9ਹੇ ਪਰਮੇਸ਼ੁਰ, ਅਸੀਂ ਤੇਰੀ ਹੈਕਲ ਦੇ ਵਿੱਚ ਤੇਰੀ ਦਯਾ ਉੱਤੇ ਵਿਚਾਰ ਕੀਤਾ ਹੈ। 10ਹੇ ਪਰਮੇਸ਼ੁਰ, ਜਿਵੇਂ ਤੇਰਾ ਨਾਮ, ਤਿਵੇਂ ਤੇਰੀ ਉਸਤਤ ਧਰਤੀ ਦੇ ਬੰਨਿਆਂ ਤੱਕ ਹੈ, ਤੇਰਾ ਸੱਜਾ ਹੱਥ ਧਰਮ ਨਾਲ ਭਰਿਆ ਹੋਇਆ ਹੈ।

ਇੰਜੀਲ

ਮਰਕੁ 6:7–13

7ਫੇਰ ਪ੍ਰਭੂ ਯਿਸੂ ਨੇ ਉਨ੍ਹਾਂ ਬਾਰਾਂ ਚੇਲਿਆਂ ਨੂੰ ਕੋਲ ਬੁਲਾ ਕੇ ਉਨ੍ਹਾਂ ਨੂੰ ਦੋ-ਦੋ ਕਰ ਕੇ ਭੇਜਿਆ ਅਤੇ ਉਸ ਨੇ ਉਨ੍ਹਾਂ ਨੂੰ ਅਸ਼ੁੱਧ ਆਤਮਾਵਾਂ ਉੱਤੇ ਅਧਿਕਾਰ ਦਿੱਤਾ। 8ਅਤੇ ਉਨ੍ਹਾਂ ਨੂੰ ਹੁਕਮ ਦਿੱਤਾ ਕਿ ਰਾਹ ਦੇ ਲਈ ਲਾਠੀ ਤੋਂ ਬਿਨ੍ਹਾਂ ਹੋਰ ਕੁਝ ਨਾ ਲਓ, ਨਾ ਰੋਟੀ, ਨਾ ਝੋਲਾ, ਅਤੇ ਨਾ ਜੇਬ ਵਿੱਚ ਪੈਸੇ 9ਪਰ ਜੁੱਤੀ ਪਾਓ ਅਤੇ ਦੋ ਕੁੜਤੇ ਨਾ ਲਵੋ। 10ਉਸ ਨੇ ਉਨ੍ਹਾਂ ਨੂੰ ਆਖਿਆ ਕਿ ਜਿੱਥੇ ਕਿਤੇ ਤੁਸੀਂ ਕਿਸੇ ਘਰ ਵਿੱਚ ਜਾਓ ਤਾਂ ਜਿੰਨਾਂ ਚਿਰ ਉੱਥੋਂ ਨਾ ਤੁਰੋ, ਉੱਥੇ ਹੀ ਟਿਕੋ। 11ਪਰ ਜਿਸ ਨਗਰ ਦੇ ਲੋਕ ਤੁਹਾਨੂੰ ਕਬੂਲ ਨਾ ਕਰਨ ਅਤੇ ਤੁਹਾਡੀ ਨਾ ਸੁਣਨ ਤਾਂ ਉੱਥੋਂ ਨਿੱਕਲ ਕੇ ਉਨ੍ਹਾਂ ਉੱਤੇ ਗਵਾਹੀ ਲਈ ਆਪਣੇ ਪੈਰਾਂ ਦੀ ਧੂੜ ਝਾੜ ਸੁੱਟੋ। 12ਤਾਂ ਉਹ ਬਾਹਰ ਜਾ ਕੇ ਪਰਚਾਰ ਕਰਨ ਲੱਗੇ ਜੋ ਆਪਣਿਆਂ ਪਾਪਾਂ ਤੋਂ ਤੋਬਾ ਕਰੋ। 13ਅਤੇ ਬਹੁਤ ਸਾਰਿਆਂ ਭੂਤਾਂ ਨੂੰ ਕੱਢ ਦਿੱਤਾ ਅਤੇ ਬਹੁਤ ਸਾਰੇ ਰੋਗੀਆਂ ਉੱਤੇ ਤੇਲ ਮਲ ਕੇ ਉਨ੍ਹਾਂ ਨੂੰ ਚੰਗਾ ਕੀਤਾ।

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ