Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਫ਼ਰਵਰੀ 2027 › ਫ਼ਰਵਰੀ 4

ਆਰਥੋਡਾਕਸ ਕੈਲੰਡਰ · 22 ਜਨਵਰੀ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 4 ਫ਼ਰਵਰੀ 2027

ਵੀਰਵਾਰ · ਪੰਤੇਕੁਸਤ ਤੋਂ ਬਾਅਦ 36ਵਾਂ ਹਫ਼ਤਾ · ਸੁਰ 2

ਤਿਉਹਾਰ ਅਤੇ ਸੰਤ

Apostle Timothy of the Seventy († 96)

ਵਰਤ

ਕੋਈ ਵਰਤ ਨਹੀਂ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

ਯਾਕੂ 1:19–27

19ਹੇ ਮੇਰੇ ਪਿਆਰੇ ਭਰਾਵੋ, ਇਹ ਗੱਲ ਤੁਸੀਂ ਜਾਣ ਲਵੋ ਕਿ ਹਰੇਕ ਮਨੁੱਖ ਸੁਣਨ ਵਿੱਚ ਤੇਜ ਅਤੇ ਬੋਲਣ ਵਿੱਚ ਧੀਮਾ ਅਤੇ ਕ੍ਰੋਧ ਵਿੱਚ ਵੀ ਧੀਮਾ ਹੋਵੇ। 20ਕਿਉਂ ਜੋ ਮਨੁੱਖ ਦਾ ਕ੍ਰੋਧ ਪਰਮੇਸ਼ੁਰ ਦੀ ਧਾਰਮਿਕਤਾ ਦਾ ਕੰਮ ਨਹੀਂ ਕਰਦਾ। 21ਇਸ ਲਈ ਤੁਸੀਂ ਹਰ ਪ੍ਰਕਾਰ ਦੇ ਗੰਦ-ਮੰਦ ਅਤੇ ਵੈਰ-ਵਿਰੋਧ ਨੂੰ ਦੂਰ ਕਰ ਕੇ, ਉਸ ਬੀਜੇ ਹੋਏ ਬਚਨ ਨੂੰ ਜਿਹੜਾ ਤੁਹਾਡੀਆਂ ਜਾਨਾਂ ਨੂੰ ਬਚਾ ਸਕਦਾ ਹੈ ਨਮਰਤਾ ਨਾਲ ਕਬੂਲ ਕਰ ਲਵੋ। 22ਪਰ ਬਚਨ ਉੱਤੇ ਅਮਲ ਕਰਨ ਵਾਲੇ ਬਣੋ ਅਤੇ ਆਪਣੇ ਆਪ ਨੂੰ ਧੋਖਾ ਦੇ ਕੇ ਕੇਵਲ ਸੁਣਨ ਵਾਲੇ ਹੀ ਨਾ ਹੋਵੋ। 23ਕਿਉਂਕਿ ਜੇ ਕੋਈ ਬਚਨ ਦਾ ਸੁਣਨ ਵਾਲਾ ਹੀ ਹੋਵੇ ਅਤੇ ਉਸ ਉੱਤੇ ਅਮਲ ਕਰਨ ਵਾਲਾ ਨਾ ਹੋਵੇ, ਤਾਂ ਉਹ ਉਸ ਮਨੁੱਖ ਵਰਗਾ ਹੈ ਜਿਹੜਾ ਆਪਣੇ ਅਸਲੀ ਸਰੂਪ ਨੂੰ ਸ਼ੀਸ਼ੇ ਵਿੱਚ ਵੇਖਦਾ ਹੈ। 24ਅਤੇ ਆਪਣੇ ਆਪ ਨੂੰ ਵੇਖ ਕੇ ਚਲਿਆ ਜਾਂਦਾ ਹੈ ਅਤੇ ਉਸੇ ਵੇਲੇ ਭੁੱਲ ਜਾਂਦਾ ਹੈ ਕਿ ਮੈਂ ਕਿਹੋ ਜਿਹਾ ਸੀ। 25ਪਰ ਜਿਹੜਾ ਇਨਸਾਨ ਅਜ਼ਾਦੀ ਦੀ ਸੰਪੂਰਨ ਬਿਵਸਥਾ ਉੱਤੇ ਗ਼ੌਰ ਨਾਲ ਧਿਆਨ ਕਰਦਾ ਰਹਿੰਦਾ ਹੈ, ਉਹ ਆਪਣੇ ਕੰਮ ਵਿੱਚ ਇਸ ਲਈ ਧੰਨ ਹੋਵੇਗਾ ਕਿ ਸੁਣ ਕੇ ਭੁੱਲਦਾ ਨਹੀਂ ਸਗੋਂ ਅਮਲ ਕਰਦਾ ਹੈ। 26ਜੇ ਕੋਈ ਆਪਣੇ ਆਪ ਨੂੰ ਭਗਤੀ ਕਰਨ ਵਾਲਾ ਸਮਝੇ ਅਤੇ ਆਪਣੀ ਜੀਭ ਨੂੰ ਲਗਾਮ ਨਾ ਦੇਵੇ ਸਗੋਂ ਆਪਣੇ ਹੀ ਦਿਲ ਨੂੰ ਧੋਖਾ ਦੇਵੇ ਤਾਂ ਉਸ ਮਨੁੱਖ ਦੀ ਭਗਤੀ ਵਿਅਰਥ ਹੈ। 27ਸਾਡੇ ਪਰਮੇਸ਼ੁਰ ਅਤੇ ਪਿਤਾ ਦੇ ਅੱਗੇ ਸ਼ੁੱਧ ਅਤੇ ਨਿਰਮਲ ਭਗਤੀ ਇਹ ਹੈ ਕਿ ਅਨਾਥਾਂ ਅਤੇ ਵਿਧਵਾਂ ਦੀ ਉਨ੍ਹਾਂ ਦੀਆਂ ਕਸ਼ਟਾਂ ਦੇ ਵੇਲੇ ਸੁੱਧ ਲੈਣੀ ਅਤੇ ਆਪਣੇ ਆਪ ਨੂੰ ਸੰਸਾਰ ਤੋਂ ਬੇਦਾਗ ਰੱਖਣਾ।

ਇੰਜੀਲ

ਮਰਕੁ 10:17–27

17ਜਦ ਪ੍ਰਭੂ ਯਿਸੂ ਬਾਹਰ ਨਿੱਕਲ ਕੇ ਰਾਹ ਵੱਲ ਚਲੇ ਜਾਂਦੇ ਸਨ, ਤਾਂ ਇੱਕ ਮਨੁੱਖ ਉਹ ਦੇ ਕੋਲ ਦੌੜਿਆ ਆਇਆ ਅਤੇ ਉਹ ਦੇ ਅੱਗੇ ਗੋਡੇ ਟੇਕ ਕੇ ਉਹ ਨੂੰ ਪੁੱਛਿਆ, ਹੇ ਉੱਤਮ ਗੁਰੂ, ਮੈਂ ਅਜਿਹਾ ਕੀ ਕਰਾਂ ਜੋ ਸਦੀਪਕ ਜੀਵਨ ਦਾ ਅਧਿਕਾਰੀ ਹੋਵਾਂ? 18ਯਿਸੂ ਨੇ ਉਹ ਨੂੰ ਆਖਿਆ, ਤੂੰ ਮੈਨੂੰ ਉੱਤਮ ਕਿਉਂ ਕਹਿੰਦਾ ਹੈਂ? ਉੱਤਮ ਕੋਈ ਨਹੀਂ, ਪਰ ਕੇਵਲ ਇੱਕੋ ਪਰਮੇਸ਼ੁਰ। 19ਤੂੰ ਹੁਕਮਾਂ ਨੂੰ ਜਾਣਦਾ ਹੈਂ ਕਿ ਖੂਨ ਨਾ ਕਰ, ਵਿਭਚਾਰ ਨਾ ਕਰ, ਚੋਰੀ ਨਾ ਕਰ, ਝੂਠੀ ਗਵਾਹੀ ਨਾ ਦੇ, ਠੱਗੀ ਨਾ ਕਰ, ਆਪਣੇ ਮਾਤਾ-ਪਿਤਾ ਦਾ ਆਦਰ ਕਰ। 20ਉਸ ਨੇ ਉਹ ਨੂੰ ਕਿਹਾ, ਗੁਰੂ ਜੀ, ਮੈਂ ਆਪਣੇ ਬਚਪਨ ਤੋਂ ਇਨ੍ਹਾਂ ਸਭਨਾਂ ਨੂੰ ਮੰਨਦਾ ਆਇਆ ਹਾਂ। 21ਯਿਸੂ ਨੇ ਉਹ ਦੀ ਵੱਲ ਵੇਖ ਕੇ ਉਹ ਨੂੰ ਪਿਆਰ ਕੀਤਾ ਅਤੇ ਉਹ ਨੂੰ ਕਿਹਾ, ਤੇਰੇ ਵਿੱਚ ਇੱਕ ਗੱਲ ਦੀ ਕਮੀ ਹੈ। ਜਾ ਅਤੇ ਜੋ ਕੁਝ ਤੇਰਾ ਹੈ, ਸੋ ਵੇਚ ਅਤੇ ਕੰਗਾਲਾਂ ਨੂੰ ਵੰਡ ਦੇ ਤਾਂ ਤੈਨੂੰ ਸਵਰਗ ਵਿੱਚ ਧਨ ਮਿਲੇਗਾ ਅਤੇ ਆ, ਮੇਰੇ ਪਿੱਛੇ ਹੋ ਤੁਰ। 22ਪਰ ਇਸ ਗੱਲ ਤੋਂ ਉਸ ਦੇ ਚਿਹਰੇ ਤੇ ਉਦਾਸੀ ਛਾ ਗਈ ਅਤੇ ਉਹ ਉਦਾਸ ਹੋ ਕੇ ਚੱਲਿਆ ਗਿਆ ਕਿਉਂ ਜੋ ਉਹ ਵੱਡਾ ਧਨਵਾਨ ਸੀ। 23ਤਦ ਯਿਸੂ ਨੇ ਚੁਫ਼ੇਰੇ ਨਿਗਾਹ ਕਰ ਕੇ ਆਪਣੇ ਚੇਲਿਆਂ ਨੂੰ ਕਿਹਾ, ਅਮੀਰਾਂ ਦਾ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਕਿੰਨ੍ਹਾਂ ਹੀ ਔਖਾ ਹੋਵੇਗਾ! 24ਚੇਲੇ ਉਹ ਦੀਆਂ ਗੱਲਾਂ ਤੋਂ ਹੈਰਾਨ ਹੋਏ, ਪਰ ਯਿਸੂ ਨੇ ਉਨ੍ਹਾਂ ਨੂੰ ਫੇਰ ਕਿਹਾ, ਹੇ ਬਾਲਕੋ, ਜਿਹੜੇ ਧਨ ਉੱਤੇ ਭਰੋਸਾ ਰੱਖਦੇ ਹਨ ਉਨ੍ਹਾਂ ਲਈ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਕਿੰਨ੍ਹਾਂ ਹੀ ਔਖਾ ਹੈ! 25ਪਰਮੇਸ਼ੁਰ ਦੇ ਰਾਜ ਵਿੱਚ ਧਨਵਾਨ ਦੇ ਵੜਨ ਨਾਲੋਂ ਊਠ ਦਾ ਸੂਈ ਦੇ ਨੱਕੇ ਵਿੱਚੋਂ ਦੀ ਲੰਘਣਾ ਸੌਖਾ ਹੈ। 26ਉਹ ਬਹੁਤ ਹੀ ਹੈਰਾਨ ਹੋ ਕੇ ਆਪੋ ਵਿੱਚ ਕਹਿਣ ਲੱਗੇ, ਤਾਂ ਫਿਰ ਕੌਣ ਮੁਕਤੀ ਪਾ ਸਕਦਾ ਹੈ? 27ਯਿਸੂ ਨੇ ਉਨ੍ਹਾਂ ਵੱਲ ਵੇਖ ਕੇ ਆਖਿਆ, ਮਨੁੱਖਾਂ ਤੋਂ ਇਹ ਅਣਹੋਣਾ ਹੈ ਪਰ ਪਰਮੇਸ਼ੁਰ ਤੋਂ ਨਹੀਂ ਕਿਉਂਕਿ ਪਰਮੇਸ਼ੁਰ ਤੋਂ ਸਭ ਕੁਝ ਹੋ ਸਕਦਾ ਹੈ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਜਨਵਰੀ 22 ਸਿਵਲ ਕੈਲੰਡਰ ਦਾ ਫ਼ਰਵਰੀ 4 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ