Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਫ਼ਰਵਰੀ 2027 › ਫ਼ਰਵਰੀ 5

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 5 ਫ਼ਰਵਰੀ 2027

ਸ਼ੁੱਕਰਵਾਰ · ਆਮ ਸਮੇਂ ਦਾ ਚੌਥਾ ਹਫ਼ਤਾ

ਤਿਉਹਾਰ ਅਤੇ ਸੰਤ

ਆਮ ਸਮੇਂ ਦੇ ਚੌਥੇ ਹਫ਼ਤੇ ਦਾ ਸ਼ੁੱਕਰਵਾਰ

ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਲਾਲ

ਸੰਤ ਅਗਾਥਾ, ਕੁਆਰੀ ਅਤੇ ਸ਼ਹੀਦ · ਯਾਦਗਾਰੀ ਦਿਨ

ਵਰਤ ਅਤੇ ਤੋਬਾ

ਤੋਬਾ ਦਾ ਦਿਨ

ਹਰ ਸ਼ੁੱਕਰਵਾਰ ਤੋਬਾ ਦਾ ਦਿਨ ਹੈ; ਹਰ ਬਿਸ਼ਪ ਕਾਨਫ਼ਰੰਸ ਤੈਅ ਕਰਦੀ ਹੈ ਕਿ ਇਸ ਨੂੰ ਕਿਵੇਂ ਮਨਾਉਣਾ ਹੈ: ਮਾਸ ਤੋਂ ਪਰਹੇਜ਼ ਜਾਂ ਤੋਬਾ ਦਾ ਕੋਈ ਹੋਰ ਕੰਮ। ਵਰਤ 18 ਤੋਂ 59 ਸਾਲ ਤੱਕ, ਪਰਹੇਜ਼ 14 ਸਾਲ ਤੋਂ ਲਾਜ਼ਮੀ ਹੈ।

ਦਿਨ ਦੇ ਪਾਠ

ਪਹਿਲਾ ਪਾਠ

ਇਬਰਾ 13:1–8

1ਭਾਈਚਾਰੇ ਦਾ ਪਿਆਰ ਬਣਿਆ ਰਹੇ। 2ਪਰਾਹੁਣਚਾਰੀ ਕਰਨੀ ਨਾ ਭੁੱਲੋ, ਕਿਉਂ ਜੋ ਇਹ ਕਰ ਕੇ ਕਈਆਂ ਨੇ ਦੂਤਾਂ ਨੂੰ ਬਿਨ੍ਹਾਂ ਪਛਾਣੇ ਘਰ ਉਤਾਰਿਆ ਹੈ। 3ਬੰਧੂਆਂ ਨੂੰ ਇਸ ਤਰ੍ਹਾਂ ਚੇਤੇ ਰੱਖੋ ਜਿਵੇਂ ਤੁਸੀਂ ਆਪ ਵੀ ਉਹਨਾਂ ਦੇ ਨਾਲ ਬੰਧਨ ਵਿੱਚ ਪਏ ਹੋਏ ਹੋ ਅਤੇ ਉਹਨਾਂ ਨੂੰ ਜਿਹੜੇ ਜ਼ਬਰਦਸਤੀ ਝੱਲਦੇ ਹਨ ਚੇਤੇ ਰੱਖੋ ਇਹ ਜਾਣ ਕੇ ਭਈ ਤੁਸੀਂ ਆਪ ਵੀ ਸਰੀਰ ਵਾਲੇ ਹੋ। 4ਵਿਆਹ ਕਰਨਾ ਸਭਨਾਂ ਵਿੱਚ ਆਦਰਯੋਗ ਗਿਣਿਆ ਜਾਵੇ ਅਤੇ ਵਿਆਹ ਦਾ ਵਿਛਾਉਣਾ ਬੇਦਾਗ ਰਹੇ ਕਿਉਂਕਿ ਪਰਮੇਸ਼ੁਰ ਹਰਾਮਕਾਰਾਂ ਅਤੇ ਵਿਭਚਾਰੀਆਂ ਦਾ ਨਿਆਂ ਕਰੇਗਾ। 5ਤੁਹਾਡਾ ਜੀਵਨ ਮਾਇਆ ਦੇ ਲੋਭ ਤੋਂ ਦੂਰ ਰਹੇ। ਜੋ ਕੁਝ ਤੁਹਾਡੇ ਕੋਲ ਹੈ ਉਸ ਉੱਤੇ ਸਬਰ ਕਰੋ ਕਿਉਂ ਜੋ ਉਹ ਨੇ ਆਪ ਆਖਿਆ ਹੈ ਭਈ ਮੈਂ ਤੈਨੂੰ ਕਦੇ ਨਾ ਛੱਡਾਂਗਾ, ਨਾ ਕਦੇ ਤੈਨੂੰ ਤਿਆਗਾਂਗਾ। 6ਇਸ ਕਰਕੇ ਅਸੀਂ ਹੌਂਸਲੇ ਨਾਲ ਆਖਦੇ ਹਾਂ, - ਪ੍ਰਭੂ ਮੇਰਾ ਸਹਾਇਕ ਹੈ, ਮੈਂ ਨਾ ਡਰਾਂਗਾ, ਮਨੁੱਖ ਮੇਰਾ ਕੀ ਕਰ ਸਕਦਾ ਹੈ? 7ਤੁਸੀਂ ਆਪਣੇ ਆਗੂਆਂ ਨੂੰ ਚੇਤੇ ਰੱਖੋ ਜਿਨ੍ਹਾਂ ਤੁਹਾਨੂੰ ਪਰਮੇਸ਼ੁਰ ਦਾ ਬਚਨ ਸੁਣਾਇਆ। ਉਹਨਾਂ ਦੀ ਚਾਲ ਦੇ ਅੰਤ ਵੱਲ ਧਿਆਨ ਕਰ ਕੇ ਉਹਨਾਂ ਦੇ ਵਿਸ਼ਵਾਸ ਦੀ ਰੀਸ ਕਰੋ। 8ਯਿਸੂ ਮਸੀਹ ਕੱਲ, ਅੱਜ ਅਤੇ ਜੁੱਗੋ-ਜੁੱਗ ਇੱਕੋ ਜਿਹਾ ਹੈ।

ਜਵਾਬੀ ਭਜਨ

ਜ਼ਬੂ 27:1, 3, 5, 8–9

1ਦਾਊਦ ਦਾ ਭਜਨ। ਯਹੋਵਾਹ ਮੇਰਾ ਚਾਨਣ ਅਤੇ ਮੇਰਾ ਬਚਾਓ ਹੈ, ਮੈਂ ਕਿਸ ਤੋਂ ਡਰਾਂ? ਯਹੋਵਾਹ ਮੇਰੇ ਜੀਉਣ ਦਾ ਗੜ੍ਹ ਹੈ, ਮੈਂ ਕਿਸ ਦਾ ਭੈਅ ਖਾਵਾਂ? 3ਭਾਵੇਂ ਇੱਕ ਦਲ ਮੇਰੇ ਵਿਰੁੱਧ ਡੇਰਾ ਲਾ ਲਵੇ, ਤਾਂ ਵੀ ਮੇਰਾ ਦਿਲ ਨਾ ਡਰੇਗਾ। ਭਾਵੇਂ ਮੇਰੇ ਵਿਰੁੱਧ ਯੁੱਧ ਉੱਠੇ, ਇਸ ਵਿੱਚ ਵੀ ਮੈਂ ਆਸਵੰਤ ਹਾਂ। 5ਬਿਪਤਾ ਦੇ ਦਿਨ ਉਹ ਤਾਂ ਮੈਨੂੰ ਆਪਣੇ ਮੰਡਪ ਵਿੱਚ ਲੁਕਾਵੇਗਾ, ਅਤੇ ਆਪਣੇ ਤੰਬੂ ਦੇ ਪਰਦੇ ਵਿੱਚ ਮੈਨੂੰ ਛਿਪਾਵੇਗਾ, ਉਹ ਮੈਨੂੰ ਚੱਟਾਨ ਤੇ ਉੱਚਾ ਕਰੇਗਾ। 8“ਮੇਰੇ ਦਰਸ਼ਣ ਦੀ ਖੋਜ ਕਰੋ,” ਤਾਂ ਮੇਰੇ ਮਨ ਨੇ ਤੈਨੂੰ ਆਖਿਆ, ਹੇ ਯਹੋਵਾਹ, ਮੈਂ ਤੇਰੇ ਦਰਸ਼ਣ ਦੀ ਖੋਜ ਕਰਾਂਗਾ। 9ਆਪਣਾ ਮੁੱਖ ਮੇਰੇ ਤੋਂ ਨਾ ਲੁਕਾ, ਆਪਣੇ ਦਾਸ ਨੂੰ ਕ੍ਰੋਧ ਨਾਲ ਦੂਰ ਨਾ ਕਰ, ਤੂੰ ਮੇਰਾ ਸਹਾਇਕ ਰਿਹਾ ਹੈਂ, ਨਾ ਮੈਨੂੰ ਛੱਡ, ਨਾ ਮੈਨੂੰ ਤਿਆਗ, ਹੇ ਮੇਰੇ ਮੁਕਤੀ ਦੇ ਪਰਮੇਸ਼ੁਰ!

ਇੰਜੀਲ

ਮਰਕੁ 6:14–29

14ਅਤੇ ਜਦੋਂ ਰਾਜਾ ਹੇਰੋਦੇਸ ਨੇ ਪ੍ਰਭੂ ਯਿਸੂ ਦੀ ਚਰਚਾ ਸੁਣੀ, ਕਿਉਂ ਜੋ ਉਹ ਦਾ ਨਾਮ ਬਹੁਤ ਫੈਲ ਗਿਆ ਸੀ। ਤਾਂ ਉਸ ਨੇ ਆਖਿਆ, ਯੂਹੰਨਾ ਬਪਤਿਸਮਾ ਦੇਣ ਵਾਲਾ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਅਤੇ ਇਸੇ ਲਈ ਇਹ ਸ਼ਕਤੀਆਂ ਉਹ ਦੇ ਵਿੱਚ ਕੰਮ ਕਰ ਰਹੀਆਂ ਹਨ! 15ਪਰ ਕਈਆਂ ਨੇ ਆਖਿਆ ਉਹ ਏਲੀਯਾਹ ਹੈ, ਅਤੇ ਦੂਜਿਆਂ ਨੇ ਕਿਹਾ ਕਿ ਇਹ ਇੱਕ ਨਬੀ ਹੈ, ਪਰ ਕਈਆਂ ਨੇ ਆਖਿਆ ਨਬੀਆਂ ਵਰਗਾ। 16ਪਰ ਹੇਰੋਦੇਸ ਨੇ ਸੁਣ ਕੇ ਕਿਹਾ, ਯੂਹੰਨਾ ਜਿਸ ਦਾ ਸਿਰ ਮੈਂ ਵਢਵਾਇਆ ਸੀ ਉਹੋ ਜੀ ਉੱਠਿਆ ਹੈ। 17ਕਿਉਂਕਿ ਹੇਰੋਦੇਸ ਨੇ ਆਪਣੇ ਭਾਈ ਫ਼ਿਲਿਪੁੱਸ ਦੀ ਪਤਨੀ ਹੇਰੋਦਿਯਾਸ ਦੇ ਕਾਰਨ ਜਿਹ ਨੂੰ ਉਸ ਨੇ ਵਿਆਹ ਲਿਆ ਸੀ ਆਪੇ ਲੋਕਾਂ ਨੂੰ ਭੇਜ ਨੇ ਯੂਹੰਨਾ ਨੂੰ ਫੜਵਾਇਆ ਅਤੇ ਉਹ ਨੂੰ ਕੈਦਖ਼ਾਨੇ ਵਿੱਚ ਬੰਦ ਕੀਤਾ। 18ਇਸ ਲਈ ਜੋ ਯੂਹੰਨਾ ਨੇ ਹੇਰੋਦੇਸ ਨੂੰ ਆਖਿਆ ਸੀ ਕਿ ਆਪਣੇ ਭਰਾ ਦੀ ਪਤਨੀ ਦਾ ਰੱਖਣਾ ਤੇਰੇ ਲਈ ਠੀਕ ਨਹੀਂ। 19ਤਾਂ ਹੇਰੋਦਿਯਾਸ ਉਸ ਨਾਲ ਵੈਰ ਰੱਖਦੀ ਸੀ ਅਤੇ ਉਸ ਨੂੰ ਮਾਰ ਸੁੱਟਣਾ ਚਾਹੁੰਦੀ ਸੀ ਪਰ ਉਸਦਾ ਵੱਸ ਨਹੀਂ ਸੀ ਚੱਲਦਾ। 20ਕਿਉਂ ਜੋ ਹੇਰੋਦੇਸ ਯੂਹੰਨਾ ਨੂੰ ਧਰਮੀ ਅਤੇ ਪਵਿੱਤਰ ਪੁਰਖ ਜਾਣ ਕੇ ਉਸ ਕੋਲੋਂ ਡਰਦਾ ਅਤੇ ਉਸ ਨੂੰ ਬਚਾਈ ਰੱਖਦਾ ਸੀ ਅਤੇ ਉਹ ਦੀ ਸੁਣ ਕੇ ਬਹੁਤ ਦੁਬਧਾ ਵਿੱਚ ਪੈਂਦਾ ਜਾਂਦਾ ਪਰ ਖੁਸ਼ੀ ਨਾਲ ਉਸ ਦੀ ਸੁਣਦਾ ਸੀ। 21ਅਤੇ ਦਾਵਤ ਦਾ ਦਿਨ ਆ ਪਹੁੰਚਿਆ ਜਦੋਂ ਹੇਰੋਦੇਸ ਨੇ ਆਪਣੇ ਜਨਮ ਦਿਨ ਉੱਤੇ ਆਪਣੇ ਅਮੀਰਾਂ ਅਤੇ ਫ਼ੌਜ ਦੇ ਸਰਦਾਰਾਂ ਅਤੇ ਗਲੀਲ ਦੇ ਰਹੀਸਾਂ ਲਈ ਦਾਵਤ ਕੀਤੀ। 22ਅਤੇ ਜਦ ਹੇਰੋਦਿਯਾਸ ਦੀ ਧੀ ਆਪ ਅੰਦਰ ਆਣ ਕੇ ਨੱਚੀ ਅਤੇ ਹੇਰੋਦੇਸ ਤੇ ਉਹ ਦੇ ਨਾਲ ਬੈਠਣ ਵਾਲਿਆਂ ਨੂੰ ਖੁਸ਼ ਕੀਤਾ ਤਦ ਰਾਜਾ ਨੇ ਉਸ ਕੁੜੀ ਨੂੰ ਕਿਹਾ, ਜੋ ਤੂੰ ਚਾਹੇਂ ਸੋ ਮੇਰੇ ਕੋਲੋਂ ਮੰਗ ਤਾਂ ਮੈਂ ਤੈਨੂੰ ਦਿਆਂਗਾ। 23ਅਤੇ ਉਹ ਦੇ ਅੱਗੇ ਸਹੁੰ ਖਾਧੀ ਕਿ ਜੋ ਕੁਝ ਤੂੰ ਮੇਰੇ ਕੋਲੋਂ ਮੰਗੇਂ ਮੈਂ ਆਪਣੇ ਅੱਧੇ ਰਾਜ ਤੱਕ ਵੀ ਤੈਨੂੰ ਦਿਆਂਗਾ। 24ਤਦ ਉਸ ਨੇ ਬਾਹਰ ਜਾ ਕੇ ਆਪਣੀ ਮਾਂ ਨੂੰ ਕਿਹਾ, ਮੈਂ ਕੀ ਮੰਗਾਂ? ਉਹ ਬੋਲੀ, ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ! 25ਤਦ ਉਹ ਫੁਰਤੀ ਨਾਲ ਉਸੇ ਸਮੇਂ ਰਾਜਾ ਦੇ ਕੋਲ ਫੇਰ ਅੰਦਰ ਗਈ ਅਤੇ ਅਰਜ਼ ਕਰ ਕੇ ਕਿਹਾ, ਮੈਂ ਇਹ ਚਾਹੁੰਦੀ ਹਾਂ ਜੋ ਤੁਸੀਂ ਇੱਕ ਥਾਲ ਵਿੱਚ ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ ਮੈਨੂੰ ਹੁਣੇ ਦਿਓ! 26ਤਦ ਰਾਜਾ ਬਹੁਤ ਉਦਾਸ ਹੋਇਆ ਪਰ ਉਹ ਨੇ ਆਪਣੀ ਸਹੁੰ ਅਤੇ ਨਾਲ ਬੈਠਣ ਵਾਲਿਆਂ ਦੀ ਖ਼ਾਤਰ ਉਸ ਨੂੰ ਨਾਂਹ ਕਰਨੀ ਨਾ ਚਾਹੀ। 27ਤਾਂ ਰਾਜੇ ਨੇ ਝੱਟ ਇੱਕ ਸਿਪਾਹੀ ਨੂੰ ਹੁਕਮ ਦੇ ਕੇ ਭੇਜਿਆ ਜੋ ਯੂਹੰਨਾ ਦਾ ਸਿਰ ਲਿਆਏ। ਤਦ ਉਹ ਨੇ ਜਾ ਕੇ ਉਹ ਦਾ ਸਿਰ ਕੈਦਖ਼ਾਨੇ ਵਿੱਚ ਵੱਢਿਆ। 28ਅਤੇ ਇੱਕ ਥਾਲ ਵਿੱਚ ਰੱਖ ਕੇ ਲਿਆਂਦਾ ਅਤੇ ਕੁੜੀ ਨੂੰ ਦੇ ਦਿੱਤਾ ਅਤੇ ਕੁੜੀ ਨੇ ਉਹ ਆਪਣੀ ਮਾਂ ਨੂੰ ਦੇ ਦਿੱਤਾ। 29ਅਤੇ ਉਹ ਦੇ ਚੇਲੇ ਇਹ ਸੁਣ ਕੇ ਆਏ ਅਤੇ ਉਹ ਦੀ ਲੋਥ ਨੂੰ ਚੁੱਕ ਕੇ ਉਸ ਨੂੰ ਕਬਰ ਵਿੱਚ ਰੱਖਿਆ।

ਅੱਜ ਦੇ ਸੰਤ

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ