ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਫ਼ਰਵਰੀ 2027 › ਫ਼ਰਵਰੀ 5
ਆਰਥੋਡਾਕਸ ਕੈਲੰਡਰ · 23 ਜਨਵਰੀ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 5 ਫ਼ਰਵਰੀ 2027
ਸ਼ੁੱਕਰਵਾਰ · ਪੰਤੇਕੁਸਤ ਤੋਂ ਬਾਅਦ 36ਵਾਂ ਹਫ਼ਤਾ · ਸੁਰ 2
ਤਿਉਹਾਰ ਅਤੇ ਸੰਤ
Hieromartyr Clement, Bishop of Ancyra, and Martyr Agathangelus († c. 312)
ਵਰਤ ਦਾ ਦਿਨ
ਮੱਛੀ ਦੀ ਇਜਾਜ਼ਤ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਪੱਤ੍ਰੀ
1ਹੇ ਮੇਰੇ ਭਰਾਵੋ, ਸਾਡੇ ਪ੍ਰਤਾਪਵਾਨ ਪ੍ਰਭੂ ਯਿਸੂ ਮਸੀਹ ਉੱਤੇ ਤੁਹਾਡਾ ਵਿਸ਼ਵਾਸ ਕਿਸੇ ਤਰ੍ਹਾਂ ਦੇ ਪੱਖਪਾਤ ਨਾਲ ਨਾ ਹੋਵੇ। 2ਕਿਉਂਕਿ ਜੇ ਕੋਈ ਮਨੁੱਖ ਸੋਨੇ ਦੀ ਅੰਗੂਠੀ ਅਤੇ ਸੁੰਦਰ ਬਸਤਰ ਪਾ ਕੇ ਤੁਹਾਡੀ ਸਭਾ ਵਿੱਚ ਆਵੇ ਅਤੇ ਇੱਕ ਗਰੀਬ ਵੀ ਮੈਲ਼ੇ ਬਸਤਰ ਪਾ ਕੇ ਆਵੇ,। 3ਅਤੇ ਤੁਸੀਂ ਉਸ ਸੁੰਦਰ ਬਸਤਰਾਂ ਵਾਲੇ ਦਾ ਲਿਹਾਜ਼ ਕਰੋ ਅਤੇ ਉਸ ਨੂੰ ਕਹੋ, ਇੱਥੇ ਚੰਗੀ ਥਾਂ ਆ ਕੇ ਬੈਠ ਅਤੇ ਉਸ ਗਰੀਬ ਨੂੰ ਕਹੋ ਕਿ ਤੂੰ ਇੱਥੇ ਖੜ੍ਹਾ ਰਹਿ, ਜਾ ਮੇਰੇ ਪੈਰ ਰੱਖਣ ਦੀ ਚੌਂਕੀ ਕੋਲ ਬੈਠ। 4ਤਾਂ ਕੀ ਤੁਸੀਂ ਆਪਣਿਆਂ ਮਨਾਂ ਵਿੱਚ ਭੇਦਭਾਵ ਨਹੀਂ ਕੀਤਾ ਅਤੇ ਬੁਰਿਆਈ ਸੋਚਣ ਵਾਲੇ ਨਿਆਈਂ ਨਹੀਂ ਬਣੇ? 5ਹੇ ਮੇਰੇ ਪਿਆਰੇ ਭਰਾਵੋ, ਸੁਣੋ ਕੀ ਪਰਮੇਸ਼ੁਰ ਨੇ ਉਹਨਾਂ ਨੂੰ ਨਹੀਂ ਚੁਣਿਆ ਜਿਹੜੇ ਸੰਸਾਰ ਦੀ ਵੱਲੋਂ ਗਰੀਬ ਹਨ ਤਾਂ ਜੋ ਉਹ ਵਿਸ਼ਵਾਸ ਵਿੱਚ ਧਨੀ, ਅਤੇ ਉਸ ਰਾਜ ਦੇ ਅਧਿਕਾਰੀ ਹੋਣ ਜਿਸ ਦਾ ਵਾਇਦਾ ਉਹ ਨੇ ਆਪਣੇ ਪਿਆਰ ਕਰਨ ਵਾਲਿਆਂ ਨੂੰ ਦਿੱਤਾ ਸੀ? 6ਪਰ ਤੁਸੀਂ ਉਸ ਗਰੀਬ ਦਾ ਅਪਮਾਨ ਕੀਤਾ! ਭਲਾ, ਧਨਵਾਨ ਤੁਹਾਡੇ ਉੱਤੇ ਜ਼ੁਲਮ ਨਹੀਂ ਕਰਦੇ? ਅਤੇ ਆਪੇ ਤੁਹਾਨੂੰ ਅਦਾਲਤਾਂ ਵਿੱਚ ਖਿੱਚ ਕੇ ਨਹੀਂ ਲੈ ਜਾਂਦੇ? 7ਭਲਾ, ਧਨਵਾਨ ਉਸ ਉੱਤਮ ਨਾਮ ਦੀ ਨਿੰਦਿਆ ਨਹੀਂ ਕਰਦੇ ਜਿਸ ਤੋਂ ਤੁਸੀਂ ਜਾਣੇ ਜਾਂਦੇ ਹੋ? 8ਪਰ ਜੇ ਤੁਸੀਂ ਉਸ ਸ਼ਾਹੀ ਹੁਕਮ ਨੂੰ ਪੂਰਾ ਕਰਦੇ ਹੋ ਜਿਵੇਂ ਪਵਿੱਤਰ ਗ੍ਰੰਥ ਵਿੱਚ ਲਿਖਿਆ ਹੈ, ਕਿ ਤੂੰ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ, ਤਾਂ ਤੁਸੀਂ ਭਲਾ ਕਰਦੇ ਹੋ। 9ਪਰ ਜੇ ਤੁਸੀਂ ਪੱਖਪਾਤ ਕਰਦੇ ਹੋ ਤਾਂ ਪਾਪ ਕਰਦੇ ਹੋ ਅਤੇ ਅਪਰਾਧੀ ਬਣ ਕੇ ਬਿਵਸਥਾ ਤੋਂ ਦੋਸ਼ੀ ਠਹਿਰਾਏ ਜਾਂਦੇ ਹੋ। 10ਜੇ ਕੋਈ ਸਾਰੀ ਬਿਵਸਥਾ ਦੀ ਪਾਲਨਾ ਕਰੇ ਪਰ ਇੱਕ ਗੱਲ ਵਿੱਚ ਭੁੱਲ ਜਾਵੇ ਤਾਂ ਉਹ ਸਾਰੀਆਂ ਗੱਲਾਂ ਵਿੱਚ ਦੋਸ਼ੀ ਹੋਇਆ। 11ਕਿਉਂਕਿ ਜਿਸ ਨੇ ਕਿਹਾ ਕਿ ਵਿਭਚਾਰ ਨਾ ਕਰ, ਉਸ ਨੇ ਇਹ ਵੀ ਕਿਹਾ ਕਿ ਖੂਨ ਨਾ ਕਰ। ਸੋ ਜੇ ਤੂੰ ਵਿਭਚਾਰ ਨਾ ਕੀਤਾ ਪਰ ਖੂਨ ਕੀਤਾ ਤਾਂ ਬਿਵਸਥਾ ਦੀ ਉਲੰਘਣਾ ਕਰਨ ਵਾਲਾ ਹੋਇਆ। 12ਤੁਸੀਂ ਉਨ੍ਹਾ ਲੋਕਾਂ ਦੀ ਤਰ੍ਹਾਂ ਬਚਨ ਬੋਲੋ ਅਤੇ ਕੰਮ ਵੀ ਕਰੋ, ਜਿਨ੍ਹਾਂ ਦਾ ਨਿਆਂ ਅਜ਼ਾਦੀ ਦੀ ਬਿਵਸਥਾ ਦੇ ਅਨੁਸਾਰ ਹੋਣਾ ਹੈ। 13ਕਿਉਂਕਿ ਜਿਸ ਨੇ ਦਯਾ ਨਾ ਕੀਤੀ ਉਸ ਦਾ ਨਿਆਂ ਬਿਨ੍ਹਾਂ ਦਯਾ ਤੋਂ ਕੀਤਾ ਜਾਵੇਗਾ। ਦਯਾ ਨਿਆਂ ਦੇ ਉੱਤੇ ਜਿੱਤ ਪਾਉਂਦੀ ਹੈ।
ਇੰਜੀਲ
23ਤਦ ਯਿਸੂ ਨੇ ਚੁਫ਼ੇਰੇ ਨਿਗਾਹ ਕਰ ਕੇ ਆਪਣੇ ਚੇਲਿਆਂ ਨੂੰ ਕਿਹਾ, ਅਮੀਰਾਂ ਦਾ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਕਿੰਨ੍ਹਾਂ ਹੀ ਔਖਾ ਹੋਵੇਗਾ! 24ਚੇਲੇ ਉਹ ਦੀਆਂ ਗੱਲਾਂ ਤੋਂ ਹੈਰਾਨ ਹੋਏ, ਪਰ ਯਿਸੂ ਨੇ ਉਨ੍ਹਾਂ ਨੂੰ ਫੇਰ ਕਿਹਾ, ਹੇ ਬਾਲਕੋ, ਜਿਹੜੇ ਧਨ ਉੱਤੇ ਭਰੋਸਾ ਰੱਖਦੇ ਹਨ ਉਨ੍ਹਾਂ ਲਈ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਕਿੰਨ੍ਹਾਂ ਹੀ ਔਖਾ ਹੈ! 25ਪਰਮੇਸ਼ੁਰ ਦੇ ਰਾਜ ਵਿੱਚ ਧਨਵਾਨ ਦੇ ਵੜਨ ਨਾਲੋਂ ਊਠ ਦਾ ਸੂਈ ਦੇ ਨੱਕੇ ਵਿੱਚੋਂ ਦੀ ਲੰਘਣਾ ਸੌਖਾ ਹੈ। 26ਉਹ ਬਹੁਤ ਹੀ ਹੈਰਾਨ ਹੋ ਕੇ ਆਪੋ ਵਿੱਚ ਕਹਿਣ ਲੱਗੇ, ਤਾਂ ਫਿਰ ਕੌਣ ਮੁਕਤੀ ਪਾ ਸਕਦਾ ਹੈ? 27ਯਿਸੂ ਨੇ ਉਨ੍ਹਾਂ ਵੱਲ ਵੇਖ ਕੇ ਆਖਿਆ, ਮਨੁੱਖਾਂ ਤੋਂ ਇਹ ਅਣਹੋਣਾ ਹੈ ਪਰ ਪਰਮੇਸ਼ੁਰ ਤੋਂ ਨਹੀਂ ਕਿਉਂਕਿ ਪਰਮੇਸ਼ੁਰ ਤੋਂ ਸਭ ਕੁਝ ਹੋ ਸਕਦਾ ਹੈ। 28ਤਦ ਪਤਰਸ ਨੇ ਪ੍ਰਭੂ ਯਿਸੂ ਨੂੰ ਆਖਿਆ, ਵੇਖੋ ਅਸੀਂ ਸਭ ਕੁਝ ਛੱਡ ਕੇ ਤੇਰੇ ਪਿੱਛੇ ਹੋ ਤੁਰੇ ਹਾਂ। 29ਯਿਸੂ ਨੇ ਆਖਿਆ, ਮੈਂ ਤੁਹਾਨੂੰ ਸੱਚ ਆਖਦਾ ਹਾਂ ਅਜਿਹਾ ਕੋਈ ਨਹੀਂ ਜਿਸ ਨੇ ਘਰ, ਭਾਈਆਂ, ਭੈਣਾਂ, ਮਾਤਾ, ਪਿਤਾ, ਬਾਲ ਬੱਚਿਆਂ ਜਾਂ ਜ਼ਮੀਨਾਂ ਨੂੰ ਮੇਰੇ ਅਤੇ ਮੇਰੀ ਖੁਸ਼ਖਬਰੀ ਦੇ ਲਈ ਛੱਡਿਆ ਹੋਵੇ। 30ਅਤੇ ਹੁਣ ਇਸ ਸਮੇਂ ਵਿੱਚ ਸੌ ਗੁਣਾ ਨਾ ਪਾਵੇ, ਘਰ ਅਤੇ ਭਾਈ ਭੈਣਾਂ ਅਤੇ ਮਾਵਾਂ ਅਤੇ ਬਾਲ ਬੱਚੇ ਅਤੇ ਜ਼ਮੀਨਾਂ ਨੂੰ ਪਰ ਦੁੱਖਾਂ ਨਾਲ ਅਤੇ ਅਗਲੇ ਯੁੱਗ ਵਿੱਚ ਸਦੀਪਕ ਜੀਵਨ। 31ਪਰ ਬਥੇਰੇ ਜੋ ਪਹਿਲੇ ਹਨ ਸੋ ਪਿਛਲੇ ਹੋਣਗੇ ਅਤੇ ਪਿਛਲੇ, ਪਹਿਲੇ। 32ਉਹ ਯਰੂਸ਼ਲਮ ਨੂੰ ਜਾਣ ਵਾਲੇ ਰਾਹ ਉੱਤੇ ਸਨ ਅਤੇ ਪ੍ਰਭੂ ਯਿਸੂ ਉਨ੍ਹਾਂ ਦੇ ਅੱਗੇ-ਅੱਗੇ ਤੁਰਿਆ ਜਾਂਦਾ ਸੀ ਅਤੇ ਉਹ ਹੈਰਾਨ ਹੋਏ ਅਤੇ ਜੋ ਉਨ੍ਹਾ ਦੇ ਪਿੱਛੇ-ਪਿੱਛੇ ਚੱਲਦੇ ਸਨ ਉਹ ਡਰਨ ਲੱਗੇ ਅਤੇ ਫੇਰ ਉਹ ਉਨ੍ਹਾਂ ਬਾਰਾਂ ਨੂੰ ਲੈ ਕੇ ਜੋ ਕੁਝ ਉਸ ਉੱਤੇ ਬੀਤਣਾ ਸੀ ਉਨ੍ਹਾਂ ਨੂੰ ਦੱਸਣ ਲੱਗਾ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਜਨਵਰੀ 23 ਸਿਵਲ ਕੈਲੰਡਰ ਦਾ ਫ਼ਰਵਰੀ 5 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ