ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਫ਼ਰਵਰੀ 2027 › ਫ਼ਰਵਰੀ 6
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 6 ਫ਼ਰਵਰੀ 2027
ਸ਼ਨੀਵਾਰ · ਆਮ ਸਮੇਂ ਦਾ ਚੌਥਾ ਹਫ਼ਤਾ
ਤਿਉਹਾਰ ਅਤੇ ਸੰਤ
ਆਮ ਸਮੇਂ ਦੇ ਚੌਥੇ ਹਫ਼ਤੇ ਦਾ ਸ਼ਨੀਵਾਰ
ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਲਾਲ
ਸੰਤ ਪੌਲ ਮਿਕੀ ਅਤੇ ਸਾਥੀ, ਸ਼ਹੀਦ · ਯਾਦਗਾਰੀ ਦਿਨ
ਦਿਨ ਦੇ ਪਾਠ
ਪਹਿਲਾ ਪਾਠ
15ਸੋ ਅਸੀਂ ਉਹ ਦੇ ਦੁਆਰਾ ਉਸਤਤ ਦਾ ਬਲੀਦਾਨ ਅਰਥਾਤ ਉਨ੍ਹਾਂ ਬੁਲ੍ਹਾਂ ਦਾ ਫਲ ਜਿਹੜੇ ਉਹ ਦੇ ਨਾਮ ਨੂੰ ਮੰਨ ਲੈਂਦੇ ਹਨ, ਪਰਮੇਸ਼ੁਰ ਦੇ ਅੱਗੇ ਸਦਾ ਚੜ੍ਹਾਇਆ ਕਰੀਏ। 16ਪਰ ਭਲਾ ਕਰਨਾ ਅਤੇ ਪਰਉਪਕਾਰ ਕਰਨਾ ਨਾ ਭੁੱਲਿਓ, ਕਿਉਂਕਿ ਅਜਿਹੇ ਬਲੀਦਾਨਾਂ ਤੋਂ ਪਰਮੇਸ਼ੁਰ ਖੁਸ਼ ਹੁੰਦਾ ਹੈ। 17ਤੁਸੀਂ ਆਪਣੇ ਆਗੂਆਂ ਦੀ ਆਗਿਆਕਾਰੀ ਕਰੋ ਅਤੇ ਉਹਨਾਂ ਦੇ ਅਧੀਨ ਰਹੋ, ਕਿਉਂਕਿ ਉਹ ਉਨ੍ਹਾਂ ਵਾਂਗੂੰ ਜਿਨ੍ਹਾਂ ਲੇਖਾ ਦੇਣਾ ਹੈ ਤੁਹਾਡੀਆਂ ਜਾਨਾਂ ਦੇ ਨਮਿੱਤ ਜਾਗਦੇ ਰਹਿੰਦੇ ਹਨ ਤਾਂ ਕਿ ਉਹ ਇਹ ਕੰਮ ਅਨੰਦ ਨਾਲ ਕਰਨ, ਨਾ ਕਿ ਮਜ਼ਬੂਰੀ ਨਾਲ ਕਿਉਂ ਜੋ ਇਹ ਤੁਹਾਡੇ ਲਈ ਲਾਭਵੰਤ ਨਹੀਂ। 20ਹੁਣ ਸ਼ਾਂਤੀ ਦਾਤਾ ਪਰਮੇਸ਼ੁਰ ਜਿਹੜਾ ਭੇਡਾਂ ਦੇ ਵੱਡੇ ਅਯਾਲੀ ਅਰਥਾਤ ਸਾਡੇ ਪ੍ਰਭੂ ਯਿਸੂ ਨੂੰ ਸਦੀਪਕ ਨੇਮ ਦੇ ਲਹੂ ਨਾਲ ਮੁਰਦਿਆਂ ਵਿੱਚੋਂ ਉੱਠਾ ਲਿਆਇਆ 21ਤੁਹਾਨੂੰ ਹਰੇਕ ਭਲੇ ਕੰਮ ਵਿੱਚ ਸੰਪੂਰਨ ਕਰੇ ਤਾਂ ਕਿ ਤੁਸੀਂ ਉਹ ਦੀ ਮਰਜ਼ੀ ਨੂੰ ਪੂਰਾ ਕਰੋ ਅਤੇ ਜੋ ਕੁਝ ਉਹ ਨੂੰ ਚੰਗਾ ਲੱਗਦਾ ਹੈ, ਉਹੋ ਸਾਡੇ ਵਿੱਚ ਯਿਸੂ ਮਸੀਹ ਦੇ ਦੁਆਰਾ ਕਰੇ, ਜਿਹ ਦੀ ਵਡਿਆਈ ਜੁੱਗੋ-ਜੁੱਗ ਹੋਵੇ!। ਆਮੀਨ।
ਜਵਾਬੀ ਭਜਨ
1ਦਾਊਦ ਦਾ ਭਜਨ। ਯਹੋਵਾਹ ਮੇਰਾ ਅਯਾਲੀ ਹੈ, ਮੈਨੂੰ ਥੁੜ ਨਹੀਂ ਹੋਵੇਗੀ। 2ਉਹ ਮੈਨੂੰ ਹਰੇ ਹਰੇ ਘਾਹ ਦੀਆਂ ਜੂਹਾਂ ਵਿੱਚ ਬਿਠਾਉਂਦਾ ਹੈ, ਉਹ ਮੈਨੂੰ ਸੁਖਦਾਇਕ ਪਾਣੀਆਂ ਕੋਲ ਲੈ ਜਾਂਦਾ ਹੈ। 3ਉਹ ਮੇਰੀ ਜਾਨ ਵਿੱਚ ਜਾਨ ਪਾਉਂਦਾ ਹੈ, ਧਰਮ ਦੇ ਮਾਰਗਾਂ ਵਿੱਚ ਉਹ ਆਪਣੇ ਨਾਮ ਦੇ ਨਮਿੱਤ ਮੇਰੀ ਅਗਵਾਈ ਕਰਦਾ ਹੈ। 4ਭਾਵੇ ਮੈਂ ਮੌਤ ਦੀ ਛਾਂ ਦੀ ਵਾਦੀ ਵਿੱਚ ਫਿਰਾਂ, ਮੈਂ ਕਿਸੇ ਬਦੀ ਤੋਂ ਨਹੀਂ ਡਰਾਂਗਾ, ਤੂੰ ਜੋ ਮੇਰੇ ਨਾਲ ਹੈ। ਤੇਰੀ ਸੋਟੀ ਤੇ ਤੇਰੀ ਲਾਠੀ, ਇਹ ਮੈਨੂੰ ਤਸੱਲੀ ਦਿੰਦੀਆਂ ਹਨ। 5ਤੂੰ ਮੇਰੇ ਵਿਰੋਧੀਆਂ ਦੇ ਸਨਮੁਖ ਮੇਰੇ ਅੱਗੇ ਮੇਜ਼ ਵਿਛਾਉਂਦਾ ਹੈ, ਤੂੰ ਮੇਰੇ ਸਿਰ ਉੱਤੇ ਤੇਲ ਝੱਸਿਆ ਹੈ, ਮੇਰਾ ਕਟੋਰਾ ਬਰਕਤਾਂ ਨਾਲ ਭਰਿਆ ਹੋਇਆ ਹੈ। 6ਸੱਚ-ਮੁੱਚ ਭਲਿਆਈ ਅਤੇ ਦਯਾ ਜਿਉਣ ਭਰ ਮੇਰਾ ਪਿੱਛਾ ਕਰਨਗੀਆਂ, ਅਤੇ ਮੈਂ ਸਦਾ ਯਹੋਵਾਹ ਦੇ ਘਰ ਵਿੱਚ ਵਸਾਂਗਾ!
ਇੰਜੀਲ
30ਫੇਰ ਰਸੂਲ ਯਿਸੂ ਦੇ ਕੋਲ ਇਕੱਠੇ ਹੋਏ ਅਤੇ ਜੋ ਕੁਝ ਉਨ੍ਹਾਂ ਨੇ ਕੀਤਾ ਅਤੇ ਜੋ ਉਪਦੇਸ਼ ਦਿੱਤਾ ਸੀ ਸਭ ਉਸ ਨੂੰ ਦੱਸਿਆ। 31ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਆਪ ਕਿਸੇ ਉਜਾੜ ਥਾਂ ਵਿੱਚ ਜਾ ਕੇ ਅਲੱਗ ਚਲੇ ਜਾਓ ਅਤੇ ਥੋੜ੍ਹਾ ਜਿਹਾ ਆਰਾਮ ਕਰ ਲਵੋ; ਕਿਉਂਕਿ ਬਹੁਤ ਲੋਕ ਆਉਂਦੇ ਜਾਂਦੇ ਸਨ ਅਤੇ ਉਨ੍ਹਾਂ ਕੋਲ ਰੋਟੀ ਖਾਣ ਦਾ ਵੀ ਸਮਾਂ ਨਹੀਂ ਸੀ ਹੁੰਦਾ। 32ਸੋ ਉਹ ਬੇੜੀ ਉੱਤੇ ਇੱਕ ਉਜਾੜ ਥਾਂ ਵਿੱਚ ਅਲੱਗ ਚਲੇ ਗਏ। 33ਪਰ ਲੋਕਾਂ ਨੇ ਉਨ੍ਹਾਂ ਨੂੰ ਜਾਂਦੇ ਵੇਖਿਆ ਅਤੇ ਬਹੁਤਿਆਂ ਨੇ ਉਨ੍ਹਾਂ ਨੂੰ ਪਛਾਣ ਲਿਆ ਅਤੇ ਸਾਰਿਆਂ ਨਗਰਾਂ ਤੋਂ ਪੈਦਲ ਉੱਧਰ ਨੂੰ ਇਕੱਠੇ ਦੌੜੇ ਅਤੇ ਉਨ੍ਹਾਂ ਤੋਂ ਪਹਿਲਾਂ ਹੀ ਜਾ ਪਹੁੰਚੇ। 34ਤਾਂ ਉਸ ਨੇ ਨਿੱਕਲ ਕੇ ਇੱਕ ਵੱਡੀ ਭੀੜ ਵੇਖੀ ਅਤੇ ਉਨ੍ਹਾਂ ਤੇ ਤਰਸ ਖਾਧਾ ਇਸ ਲਈ ਜੋ ਉਹ ਉਨ੍ਹਾਂ ਭੇਡਾਂ ਵਾਗੂੰ ਸਨ ਜਿਨ੍ਹਾਂ ਦਾ ਚਰਵਾਹਾ ਨਾ ਹੋਵੇ। ਉਹ ਉਨ੍ਹਾਂ ਨੂੰ ਬਹੁਤ ਗੱਲਾਂ ਦਾ ਉਪਦੇਸ਼ ਦੇਣ ਲੱਗਾ।
ਅੱਜ ਦੇ ਸੰਤ
- ਸੰਤ ਪੌਲ ਮਿਕੀ ਅਤੇ ਸਾਥੀ, ਸ਼ਹੀਦ
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ