Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਫ਼ਰਵਰੀ 2027 › ਫ਼ਰਵਰੀ 6

ਆਰਥੋਡਾਕਸ ਕੈਲੰਡਰ · 24 ਜਨਵਰੀ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 6 ਫ਼ਰਵਰੀ 2027

ਸ਼ਨੀਵਾਰ · ਪੰਤੇਕੁਸਤ ਤੋਂ ਬਾਅਦ 36ਵਾਂ ਹਫ਼ਤਾ · ਸੁਰ 2

ਤਿਉਹਾਰ ਅਤੇ ਸੰਤ

Venerable Xenia of Rome and her two female slaves (5th C)

ਵਰਤ

ਕੋਈ ਵਰਤ ਨਹੀਂ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

ਕੁਲੁੱ 1:3–6

3ਅਸੀਂ ਪਰਮੇਸ਼ੁਰ ਦਾ ਜੋ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਿਤਾ ਹੈ ਧੰਨਵਾਦ ਕਰਦੇ ਅਤੇ ਹਰ ਰੋਜ਼ ਤੁਹਾਡੇ ਲਈ ਪ੍ਰਾਰਥਨਾ ਕਰਦੇ ਹਾਂ। 4ਜਦੋਂ ਅਸੀਂ ਤੁਹਾਡੇ ਵਿਸ਼ਵਾਸ ਦੀ ਜਿਹੜਾ ਮਸੀਹ ਯਿਸੂ ਉੱਤੇ ਹੈ ਅਤੇ ਉਸ ਪਿਆਰ ਦੀ ਜੋ ਤੁਸੀਂ ਸਾਰੇ ਸੰਤਾਂ ਨਾਲ ਕਰਦੇ ਹੋ ਖ਼ਬਰ ਸੁਣੀ। 5ਇਹ ਉਸ ਆਸ ਦੇ ਕਾਰਨ ਹੈ ਜੋ ਤੁਹਾਡੇ ਲਈ ਸਵਰਗ ਵਿੱਚ ਰੱਖੀ ਹੋਈ ਹੈ ਜਿਸ ਦੀ ਖ਼ਬਰ ਤੁਸੀਂ ਖੁਸ਼ਖਬਰੀ ਦੀ ਸਚਿਆਈ ਦੇ ਬਚਨ ਵਿੱਚ ਅੱਗੋਂ ਸੁਣੀ। 6ਅਤੇ ਉਹ ਤੁਹਾਡੇ ਕੋਲ ਆ ਪਹੁੰਚੀ ਅਤੇ ਜਿਵੇਂ ਉਹ ਸਾਰੇ ਸੰਸਾਰ ਵਿੱਚ ਵੀ ਫੈਲਦੀ ਅਤੇ ਵਧਦੀ ਹੈ ਤਿਵੇਂ ਉਸ ਦਿਨ ਤੋਂ ਜਦ ਤੁਸੀਂ ਉਸ ਨੂੰ ਸੁਣਿਆ ਅਤੇ ਪਰਮੇਸ਼ੁਰ ਦੀ ਕਿਰਪਾ ਨੂੰ ਸਚਿਆਈ ਨਾਲ ਪਛਾਣਿਆ ਤੁਹਾਡੇ ਵਿੱਚ ਵੀ ਫੈਲਦੀ ਅਤੇ ਵਧਦੀ ਹੈ।

ਪੱਤ੍ਰੀ (ਰੋਮ ਦੀ ਸੰਤ ਕਸੇਨੀਆ ਲਈ)

ਗਲਾ 5:22–6:2

22ਪਰ ਆਤਮਾ ਦਾ ਫਲ ਇਹ ਹੈ - ਪਿਆਰ, ਅਨੰਦ, ਸ਼ਾਂਤੀ, ਧੀਰਜ, ਦਿਆਲਗੀ, ਭਲਿਆਈ, ਵਫ਼ਾਦਾਰੀ, 23ਨਰਮਾਈ, ਸੰਜਮ। ਇਹੋ ਜਿਹੀਆਂ ਗੱਲਾਂ ਦੇ ਵਿਰੁੱਧ ਕੋਈ ਬਿਵਸਥਾ ਨਹੀਂ ਹੈ। 24ਅਤੇ ਜਿਹੜੇ ਮਸੀਹ ਯਿਸੂ ਦੇ ਹਨ ਉਨ੍ਹਾਂ ਨੇ ਸਰੀਰ ਨੂੰ ਉਹ ਦੀਆਂ ਕਾਮਨਾਵਾਂ ਅਤੇ ਲਾਲਸਾ ਸਣੇ ਸਲੀਬ ਉੱਤੇ ਚੜ੍ਹਾ ਦਿੱਤਾ। 25ਜੇ ਅਸੀਂ ਆਤਮਾ ਦੁਆਰਾ ਜਿਉਂਦੇ ਹਾਂ ਤਾਂ ਆਤਮਾ ਦੁਆਰਾ ਚੱਲੀਏ ਵੀ। 26ਅਸੀਂ ਘਮੰਡੀ ਹੋ ਕੇ ਨਾ ਇੱਕ ਦੂਜੇ ਨੂੰ ਖਿਝਾਈਏ ਅਤੇ ਨਾ ਇੱਕ ਦੂਜੇ ਨਾਲ ਖਾਰ ਰੱਖੀਏ। 6:1ਹੇ ਭਰਾਵੋ, ਜੇ ਕੋਈ ਮਨੁੱਖ ਕਿਸੇ ਅਪਰਾਧ ਵਿੱਚ ਫੜਿਆ ਵੀ ਜਾਵੇ ਤਾਂ ਤੁਸੀਂ ਜਿਹੜੇ ਆਤਮਿਕ ਹੋ ਅਜਿਹੇ ਮਨੁੱਖ ਨੂੰ ਨਰਮਾਈ ਦੇ ਸੁਭਾਓ ਨਾਲ ਸੁਧਾਰੋ ਅਤੇ ਤੁਸੀਂ ਆਪਣੀ ਵੀ ਚੌਕਸੀ ਰੱਖੋ ਕਿਤੇ ਤੁਸੀਂ ਵੀ ਪਰਤਾਵੇ ਵਿੱਚ ਨਾ ਪੈ ਜਾਵੋ। 2ਤੁਸੀਂ ਇੱਕ ਦੂਜੇ ਦੇ ਭਾਰ ਚੁੱਕ ਲਵੋ ਅਤੇ ਇਉਂ ਮਸੀਹ ਦੀ ਬਿਵਸਥਾ ਨੂੰ ਪੂਰਾ ਕਰੋ।

ਇੰਜੀਲ

ਲੂਕਾ 16:10–15

10ਜੋ ਥੋੜ੍ਹੇ ਤੋਂ ਥੋੜ੍ਹੇ ਵਿੱਚ ਇਮਾਨਦਾਰ ਹੈ ਸੋ ਬਹੁਤ ਵਿੱਚ ਵੀ ਇਮਾਨਦਾਰ ਹੈ, ਅਤੇ ਜੋ ਥੋੜ੍ਹੇ ਤੋਂ ਥੋੜ੍ਹੇ ਵਿੱਚ ਬੇਈਮਾਨ ਹੈ ਸੋ ਬਹੁਤ ਵਿੱਚ ਵੀ ਬੇਈਮਾਨ ਹੈ। 11ਸੋ ਜੇ ਤੁਸੀਂ ਕੁਧਰਮ ਦੇ ਧਨ ਵਿੱਚ ਇਮਾਨਦਾਰ ਨਾ ਹੋਏ ਤਾਂ ਸੱਚਾ ਧਨ ਤੁਹਾਨੂੰ ਕੌਣ ਸੌਂਪੇਗਾ?। 12ਅਤੇ ਜੇ ਤੁਸੀਂ ਪਰਾਏ ਧਨ ਵਿੱਚ ਇਮਾਨਦਾਰ ਨਾ ਹੋਏ ਤਾਂ ਤੁਹਾਡਾ ਆਪਣਾ ਹੀ ਕੌਣ ਤੁਹਾਨੂੰ ਦੇਵੇਗਾ? 13ਕੋਈ ਨੌਕਰ ਦੋ ਮਾਲਕਾਂ ਦੀ ਸੇਵਾ ਨਹੀਂ ਕਰ ਸਕਦਾ, ਉਹ ਇੱਕ ਨਾਲ ਵੈਰ ਅਤੇ ਦੂਜੇ ਨਾਲ ਪਿਆਰ ਰੱਖੇਗਾ, ਜਾਂ ਇੱਕ ਨਾਲ ਮਿਲਿਆ ਰਹੇਗਾ ਅਤੇ ਦੂਜੇ ਨੂੰ ਤੁੱਛ ਜਾਣੇਗਾ। ਤੁਸੀਂ ਪਰਮੇਸ਼ੁਰ ਅਤੇ ਧਨ ਦੋਵਾਂ ਦੀ ਸੇਵਾ ਨਹੀਂ ਕਰ ਸਕਦੇ। 14ਫ਼ਰੀਸੀ ਜੋ ਲਾਲਚੀ ਸਨ ਇਹ ਗੱਲਾਂ ਸੁਣ ਕੇ ਉਸ ਨੂੰ ਮਖ਼ੌਲ ਕਰਨ ਲੱਗੇ। 15ਯਿਸੂ ਨੇ ਉਨ੍ਹਾਂ ਨੂੰ ਆਖਿਆ ਕਿ ਤੁਸੀਂ ਉਹੋ ਹੋ ਜਿਹੜੇ ਮਨੁੱਖਾਂ ਅੱਗੇ ਆਪਣੇ ਆਪ ਨੂੰ ਧਰਮੀ ਠਹਿਰਾਉਂਦੇ ਹੋ ਪਰ ਪਰਮੇਸ਼ੁਰ ਤੁਹਾਡੇ ਦਿਲਾਂ ਨੂੰ ਜਾਣਦਾ ਹੈ ਕਿਉਂਕਿ ਜੋ ਮਨੁੱਖਾਂ ਦੀ ਨਜ਼ਰ ਵਿੱਚ ਉੱਤਮ ਹੈ ਸੋ ਪਰਮੇਸ਼ੁਰ ਦੀ ਨਜ਼ਰ ਵਿੱਚ ਘਿਣਾਉਣੀ ਹੈ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਜਨਵਰੀ 24 ਸਿਵਲ ਕੈਲੰਡਰ ਦਾ ਫ਼ਰਵਰੀ 6 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ