Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਫ਼ਰਵਰੀ 2027 › ਫ਼ਰਵਰੀ 7

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 7 ਫ਼ਰਵਰੀ 2027

ਐਤਵਾਰ · ਆਮ ਸਮੇਂ ਦਾ ਪੰਜਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਆਮ ਸਮੇਂ ਦਾ ਪੰਜਵਾਂ ਐਤਵਾਰ

ਐਤਵਾਰ · ਉਪਾਸਨਾ ਦਾ ਰੰਗ: ਹਰਾ

ਦਿਨ ਦੇ ਪਾਠ

ਪਹਿਲਾ ਪਾਠ

ਅੱਯੂਬ 7:1–4, 6–7

1“ਕੀ ਮਨੁੱਖ ਨੂੰ ਧਰਤੀ ਉੱਤੇ ਸਖ਼ਤ ਮਿਹਨਤ ਨਹੀਂ ਕਰਨੀ ਪੈਂਦੀ? ਅਤੇ ਉਹ ਦੇ ਦਿਨ ਮਜ਼ਦੂਰ ਦੇ ਦਿਨਾਂ ਦੀ ਤਰ੍ਹਾਂ ਨਹੀਂ ਹੁੰਦੇ? 2ਜਿਵੇਂ ਕੋਈ ਦਾਸ ਛਾਂ ਨੂੰ ਲੋਚਦਾ ਹੈ, ਅਤੇ ਮਜ਼ਦੂਰ ਆਪਣੀ ਮਜ਼ਦੂਰੀ ਨੂੰ ਉਡੀਕਦਾ ਹੈ, 3ਤਿਵੇਂ ਮੈਂ ਅਨਰਥ ਦੇ ਮਹੀਨਿਆਂ ਦਾ ਮਾਲਕ ਬਣਾਇਆ ਗਿਆ ਹਾਂ, ਅਤੇ ਕਲੇਸ਼ ਦੀਆਂ ਰਾਤਾਂ ਮੇਰੇ ਲਈ ਠਹਿਰਾਈਆਂ ਗਈਆਂ ਹਨ। 4ਜਦ ਮੈਂ ਲੰਮਾ ਪੈਂਦਾ ਹਾਂ ਤਾਂ ਮੈਂ ਸੋਚਦਾ ਹਾਂ, ਮੈਂ ਕਦ ਉੱਠਾਂਗਾ? ਪਰ ਰਾਤ ਲੰਮੀ ਹੁੰਦੀ ਹੈ, ਅਤੇ ਮੈਂ ਸਵੇਰ ਤੱਕ ਪਾਸੇ ਲੈਂਦਾ-ਲੈਂਦਾ ਥੱਕ ਜਾਂਦਾ ਹਾਂ। 6“ਮੇਰੇ ਦਿਨ ਜੁਲਾਹੇ ਦੀ ਨਾਲ ਤੋਂ ਵੀ ਕਾਹਲੇ ਹਨ, ਅਤੇ ਆਸ ਤੋਂ ਬਿਨ੍ਹਾਂ ਬੀਤਦੇ ਜਾਂਦੇ ਹਨ। 7ਯਾਦ ਰੱਖ ਕਿ ਮੇਰਾ ਜੀਵਨ ਸਾਹ ਹੀ ਹੈ, ਮੇਰੀ ਅੱਖ ਫੇਰ ਭਲਿਆਈ ਨਹੀਂ ਵੇਖੇਗੀ!

ਜਵਾਬੀ ਭਜਨ

ਜ਼ਬੂ 147:1–6

1ਹਲਲੂਯਾਹ! ਸਾਡੇ ਪਰਮੇਸ਼ੁਰ ਦਾ ਭਜਨ ਗਾਉਣਾ ਤਾਂ ਭਲਾ ਹੈ, ਉਸਤਤ ਕਰਨਾ ਮਨ ਭਾਉਣਾ ਤੇ ਸੋਹਣਾ ਹੈ! 2ਯਹੋਵਾਹ ਯਰੂਸ਼ਲਮ ਨੂੰ ਉਸਾਰਦਾ ਹੈ, ਉਹ ਇਸਰਾਏਲ ਦੇ ਦੇਸੋਂ ਕੱਢਿਆਂ ਨੂੰ ਇਕੱਠਾ ਕਰਦਾ ਹੈ। 3ਉਹ ਟੁੱਟੇ ਦਿਲਾਂ ਨੂੰ ਚੰਗਾ ਕਰਦਾ ਹੈ, ਅਤੇ ਉਨ੍ਹਾਂ ਦੇ ਸੋਗਾਂ ਉੱਤੇ ਪੱਟੀ ਬੰਨ੍ਹਦਾ ਹੈ। 4ਉਹ ਤਾਰਿਆਂ ਦੀ ਗਿਣਤੀ ਕਰਦਾ ਹੈ, ਅਤੇ ਉਨ੍ਹਾਂ ਸਾਰਿਆਂ ਦੇ ਨਾਮ ਬੁਲਾਉਂਦਾ ਹੈ। 5ਸਾਡਾ ਪ੍ਰਭੂ ਮਹਾਨ ਅਤੇ ਬਹੁਤ ਸ਼ਕਤੀਮਾਨ ਹੈ, ਉਹ ਦੀ ਸਮਝ ਦਾ ਕੋਈ ਪਾਰਾਵਾਰ ਨਹੀਂ ਹੈ। 6ਯਹੋਵਾਹ ਮਸਕੀਨਾਂ ਨੂੰ ਸੰਭਾਲਦਾ ਹੈ, ਉਹ ਦੁਸ਼ਟਾਂ ਨੂੰ ਧਰਤੀ ਤੱਕ ਨਿਵਾ ਦਿੰਦਾ ਹੈ।

ਦੂਜਾ ਪਾਠ

1 ਕੁਰਿੰਥੀ 9:16–19, 22–23

16ਭਾਵੇਂ ਮੈਂ ਖੁਸ਼ਖਬਰੀ ਸੁਣਾਵਾਂ ਤਾਂ ਵੀ ਮੇਰਾ ਕੋਈ ਘਮੰਡ ਨਹੀਂ ਇਸ ਕਰਕੇ ਜੋ ਇਹ ਤਾਂ ਮੇਰੇ ਲਈ ਜ਼ਰੂਰੀ ਹੈ। ਹਾਏ ਮੇਰੇ ਉੱਤੇ ਜੇ ਮੈਂ ਖੁਸ਼ਖਬਰੀ ਨਾ ਸੁਣਾਵਾਂ! 17ਇਸ ਲਈ ਕੀ ਜੇ ਮੈਂ ਇਹ ਕੰਮ ਆਪਣੀ ਹੀ ਮਰਜ਼ੀ ਨਾਲ ਕਰਦਾ ਹਾਂ ਤਾਂ ਮੇਰੇ ਲਈ ਫਲ ਹੈ ਪਰ ਜੇ ਆਪਣੀ ਮਰਜ਼ੀ ਤੋਂ ਬਿਨ੍ਹਾਂ ਤਾਂ ਭੰਡਾਰੀਪਣ ਮੈਨੂੰ ਸੌਂਪਿਆ ਗਿਆ ਹੈ। 18ਤਾਂ ਮੇਰੇ ਲਈ ਕੀ ਫਲ ਹੈ? ਇਹ, ਕਿ ਜਦ ਮੈਂ ਖੁਸ਼ਖਬਰੀ ਸੁਣਾਵਾਂ ਤਾਂ ਖੁਸ਼ਖਬਰੀ ਨੂੰ ਮੁਫ਼ਤ ਰੱਖਾਂ ਤਾਂ ਜੋ ਖੁਸ਼ਖਬਰੀ ਵਿੱਚ ਜੋ ਮੇਰਾ ਹੱਕ ਹੈ ਮੈਂ ਉਹ ਨੂੰ ਪੂਰਾ ਨਾ ਕਰਾਂ। 19ਭਾਵੇਂ ਮੈਂ ਸਭਨਾਂ ਤੋਂ ਅਜ਼ਾਦ ਸੀ ਤਾਂ ਵੀ ਆਪਣੇ ਆਪ ਨੂੰ ਸਭਨਾਂ ਦਾ ਦਾਸ ਕੀਤਾ ਤਾਂ ਜੋ ਮੈਂ ਬਹੁਤਿਆਂ ਨੂੰ ਪ੍ਰਭੂ ਵੱਲ ਖਿੱਚ ਲਿਆਵਾਂ। 22ਮੈਂ ਕਮਜ਼ੋਰਾਂ ਲਈ ਕਮਜ਼ੋਰ ਬਣਿਆ ਤਾਂ ਜੋ ਕਮਜ਼ੋਰਾਂ ਨੂੰ ਖਿੱਚ ਲਿਆਵਾਂ। ਮੈਂ ਸਭਨਾਂ ਲਈ ਸਭ ਕੁਝ ਬਣਿਆ ਹਾਂ ਤਾਂ ਜੋ ਮੈਂ ਹਰ ਤਰ੍ਹਾਂ ਨਾਲ ਕਈਆਂ ਨੂੰ ਬਚਾਵਾਂ। 23ਅਤੇ ਮੈਂ ਸਭ ਕੁਝ ਖੁਸ਼ਖਬਰੀ ਦੇ ਨਮਿੱਤ ਕਰਦਾ ਹਾਂ ਤਾਂ ਜੋ ਮੈਂ ਹੋਰਨਾਂ ਨਾਲ ਰਲ ਕੇ ਉਸ ਵਿੱਚ ਸਾਂਝੀ ਹੋ ਜਾਂਵਾਂ।

ਇੰਜੀਲ

ਮਰਕੁ 1:29–39

29ਉਹ ਤੁਰੰਤ ਪ੍ਰਾਰਥਨਾ ਘਰ ਵਿੱਚੋਂ ਬਾਹਰ ਨਿੱਕਲ ਕੇ, ਯਾਕੂਬ ਅਤੇ ਯੂਹੰਨਾ ਸਣੇ ਸ਼ਮਊਨ ਤੇ ਅੰਦ੍ਰਿਯਾਸ ਦੇ ਘਰ ਆਏ। 30ਅਤੇ ਸ਼ਮਊਨ ਦੀ ਸੱਸ ਬੁਖ਼ਾਰ ਨਾਲ ਦੁਖੀ ਪਈ ਸੀ ਤਦ ਉਨ੍ਹਾਂ ਨੇ ਉਸੇ ਵੇਲੇ ਯਿਸੂ ਨੂੰ ਖ਼ਬਰ ਦਿੱਤੀ। 31ਤਦ ਉਹ ਉਸ ਕੋਲ ਆਇਆ ਅਤੇ ਉਸ ਦਾ ਹੱਥ ਫੜ੍ਹ ਕੇ ਉੱਠਾਇਆ ਤਾਂ ਉਹ ਦਾ ਬੁਖ਼ਾਰ ਉਤਰ ਗਿਆ ਅਤੇ ਉਸ ਨੇ ਉਨ੍ਹਾਂ ਦੀ ਸੇਵਾ ਕੀਤੀ। 32ਅਤੇ ਸ਼ਾਮ ਨੂੰ ਜਦੋਂ ਸੂਰਜ ਡੁੱਬ ਗਿਆ ਤਾਂ ਲੋਕ ਸਾਰੇ ਰੋਗੀਆਂ ਅਤੇ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ, ਉਸ ਕੋਲ ਲਿਆਏ। 33ਅਤੇ ਸਾਰਾ ਨਗਰ ਦਰਵਾਜ਼ੇ ਉੱਤੇ ਇਕੱਠਾ ਹੋਇਆ। 34ਅਤੇ ਉਸ ਨੇ ਬਹੁਤਿਆਂ ਨੂੰ ਜਿਹੜੇ ਭਾਂਤ-ਭਾਂਤ ਦੇ ਰੋਗੀ ਸਨ, ਚੰਗਾ ਕੀਤਾ ਅਤੇ ਬਹੁਤ ਸਾਰੇ ਭੂਤਾਂ ਨੂੰ ਕੱਢ ਦਿੱਤਾ ਅਤੇ ਭੂਤਾਂ ਨੂੰ ਬੋਲਣ ਨਾ ਦਿੱਤਾ ਕਿਉਂ ਜੋ ਉਹ ਉਸ ਨੂੰ ਪਛਾਣਦੀਆਂ ਸਨ। 35ਉਹ ਵੱਡੇ ਤੜਕੇ, ਦਿਨ ਨਿੱਕਲਣ ਤੋਂ ਬਹੁਤ ਪਹਿਲਾਂ ਉੱਠ ਕੇ ਬਾਹਰ ਨਿੱਕਲਿਆ ਅਤੇ ਇੱਕ ਉਜਾੜ ਥਾਂ ਵਿੱਚ ਜਾ ਕੇ ਉੱਥੇ ਪ੍ਰਾਰਥਨਾ ਕੀਤੀ। 36ਅਤੇ ਸ਼ਮਊਨ ਅਤੇ ਉਹ ਦੇ ਸਾਥੀ ਉਸ ਦੇ ਪਿੱਛੇ ਗਏ। 37ਅਤੇ ਜਦੋਂ ਉਨ੍ਹਾਂ ਨੇ ਉਸ ਨੂੰ ਲੱਭ ਲਿਆ ਤਾਂ ਉਸ ਨੂੰ ਕਿਹਾ, ਤੁਹਾਨੂੰ ਸਭ ਲੱਭਦੇ ਹਨ। 38ਉਸ ਨੇ ਉਨ੍ਹਾਂ ਨੂੰ ਕਿਹਾ, ਆਓ, ਕਿਸੇ ਹੋਰ ਪਾਸੇ ਨੇੜੇ ਦੇ ਨਗਰਾਂ ਵਿੱਚ ਚੱਲੀਏ ਤਾਂ ਜੋ ਮੈਂ ਉੱਥੇ ਵੀ ਪਰਚਾਰ ਕਰਾਂ ਕਿਉਂਕਿ ਮੈਂ ਇਸੇ ਲਈ ਨਿੱਕਲਿਆ ਹਾਂ। 39ਉਹ ਸਾਰੇ ਗਲੀਲ ਵਿੱਚ ਉਨ੍ਹਾਂ ਦੇ ਪ੍ਰਾਰਥਨਾ ਘਰਾਂ ਵਿੱਚ ਜਾ ਕੇ ਪਰਚਾਰ ਕਰਦਾ ਅਤੇ ਭੂਤਾਂ ਨੂੰ ਕੱਢਦਾ ਰਿਹਾ।

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ