Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਫ਼ਰਵਰੀ 2027 › ਫ਼ਰਵਰੀ 7

ਆਰਥੋਡਾਕਸ ਕੈਲੰਡਰ · 25 ਜਨਵਰੀ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 7 ਫ਼ਰਵਰੀ 2027

ਐਤਵਾਰ · ਸੁਰ 3

ਤਿਉਹਾਰ ਅਤੇ ਸੰਤ

ਪੰਤੇਕੁਸਤ ਤੋਂ ਬਾਅਦ 36ਵਾਂ ਐਤਵਾਰ

ਰੂਸ ਦੇ ਨਵੇਂ ਸ਼ਹੀਦ ਅਤੇ ਵਿਸ਼ਵਾਸ ਦਾ ਇਕਰਾਰ ਕਰਨ ਵਾਲੇ

ਵਰਤ

ਕੋਈ ਵਰਤ ਨਹੀਂ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਸ਼ਾਮ ਦੀ ਪ੍ਰਾਰਥਨਾ: ਪਾਠ

ਕਹਾ 10; ਕਹਾ 3; ਕਹਾ 8 (ਚੁਣੀਆਂ ਆਇਤਾਂ)

ਸ਼ਾਮ ਦੀ ਪ੍ਰਾਰਥਨਾ: ਪਾਠ

ਕਹਾ 10 (ਚੁਣੀਆਂ ਆਇਤਾਂ)

ਸ਼ਾਮ ਦੀ ਪ੍ਰਾਰਥਨਾ: ਪਾਠ

ਇਸ ਅਨੁਵਾਦ ਵਿੱਚ ਨਹੀਂ

ਸਵੇਰ ਦੀ ਪ੍ਰਾਰਥਨਾ ਦੀ ਤੀਜੀ ਇੰਜੀਲ

ਮਰਕੁ 16:9–20

9ਹਫ਼ਤੇ ਦੇ ਪਹਿਲੇ ਦਿਨ ਉਹ ਨੇ ਤੜਕੇ ਜੀ ਉੱਠ ਕੇ ਪਹਿਲਾਂ ਮਰਿਯਮ ਮਗਦਲੀਨੀ ਨੂੰ ਜਿਹ ਦੇ ਵਿੱਚੋਂ ਉਹ ਨੇ ਸੱਤ ਭੂਤ ਕੱਢੇ ਸਨ, ਦਿਖਾਈ ਦਿੱਤਾ। 10ਉਸ ਨੇ ਜਾ ਕੇ ਉਹ ਦੇ ਸਾਥੀਆਂ ਨੂੰ ਜਿਹੜੇ ਸੋਗ ਕਰਦੇ ਅਤੇ ਰੋਂਦੇ ਸਨ ਖ਼ਬਰ ਦਿੱਤੀ। 11ਪਰ ਉਨ੍ਹਾਂ ਨੇ ਇਹ ਸੁਣ ਕੇ ਜੋ ਉਹ ਜਿਉਂਦਾ ਹੈ ਅਤੇ ਉਸ ਨੂੰ ਦਿਖਾਈ ਦਿੱਤਾ ਸੱਚ ਨਾ ਮੰਨਿਆ। 12ਇਹ ਦੇ ਪਿੱਛੋਂ ਉਹ ਨੇ ਹੋਰ ਰੂਪ ਵਿੱਚ ਹੋ ਕੇ ਉਨ੍ਹਾਂ ਵਿੱਚੋਂ ਦੋ ਜਣਿਆਂ ਨੂੰ ਜਦ ਉਹ ਚੱਲਦੇ ਅਤੇ ਪਿੰਡ ਦੀ ਵੱਲ ਤੁਰੇ ਜਾਂਦੇ ਸਨ ਦਿਖਾਈ ਦਿੱਤਾ। 13ਅਤੇ ਇਨ੍ਹਾਂ ਨੇ ਜਾ ਕੇ ਬਾਕੀ ਦਿਆਂ ਨੂੰ ਖ਼ਬਰ ਦਿੱਤੀ ਪਰ ਉਨ੍ਹਾਂ ਨੇ ਵੀ ਵਿਸ਼ਵਾਸ ਨਾ ਕੀਤਾ। 14ਇਹ ਦੇ ਮਗਰੋਂ ਉਸ ਨੇ ਉਨ੍ਹਾਂ ਗਿਆਰ੍ਹਾਂ ਨੂੰ ਜਦ ਉਹ ਖਾਣ ਬੈਠੇ ਸਨ ਦਿਖਾਈ ਦਿੱਤਾ ਉਨ੍ਹਾਂ ਦੇ ਅਵਿਸ਼ਵਾਸ ਅਤੇ ਸਖ਼ਤ ਦਿਲੀ ਦਾ ਉਲਾਂਭਾ ਦਿੱਤਾ ਕਿਉਂਕਿ ਜਿਨ੍ਹਾਂ ਉਸ ਨੂੰ ਜੀ ਉੱਠਿਆ ਹੋਇਆ ਵੇਖਿਆ ਸੀ ਉਨ੍ਹਾਂ ਦਾ ਵਿਸ਼ਵਾਸ ਨਾ ਕੀਤਾ। 15ਉਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਸਾਰੇ ਸੰਸਾਰ ਵਿੱਚ ਜਾ ਕੇ ਸਰਬੱਤ ਸ੍ਰਿਸ਼ਟੀ ਦੇ ਸਾਹਮਣੇ ਖੁਸ਼ਖਬਰੀ ਦਾ ਪਰਚਾਰ ਕਰੋ। 16ਜਿਹੜਾ ਵਿਸ਼ਵਾਸ ਕਰੇ ਅਤੇ ਬਪਤਿਸਮਾ ਲਵੇ ਉਹ ਬਚਾਇਆ ਜਾਵੇਗਾ ਪਰ ਜਿਹੜਾ ਪਰਤੀਤ ਨਾ ਕਰੇ ਉਸ ਉੱਤੇ ਸਜ਼ਾ ਦਾ ਹੁਕਮ ਕੀਤਾ ਜਾਵੇਗਾ। 17ਅਤੇ ਵਿਸ਼ਵਾਸ ਕਰਨ ਵਾਲਿਆਂ ਦੇ ਨਾਲ-ਨਾਲ ਇਹ ਨਿਸ਼ਾਨ ਹੋਣਗੇ ਜੋ ਉਹ ਮੇਰਾ ਨਾਮ ਲੈ ਕੇ ਭੂਤਾਂ ਨੂੰ ਕੱਢਣਗੇ, ਉਹ ਨਵੀਂਆਂ-ਨਵੀਂਆਂ ਭਾਸ਼ਾ ਬੋਲਣਗੇ, 18ਉਹ ਸੱਪਾਂ ਨੂੰ ਚੁੱਕ ਲੈਣਗੇ ਅਤੇ ਜੇ ਕੋਈ ਜ਼ਹਿਰ ਵਾਲੀ ਚੀਜ਼ ਪੀ ਲੈਣ ਤਾਂ ਉਨ੍ਹਾਂ ਦਾ ਕੁਝ ਨਹੀਂ ਵਿਗੜੇਗਾ। ਉਹ ਬਿਮਾਰਾਂ ਉੱਤੇ ਹੱਥ ਰੱਖਣਗੇ ਤਾਂ ਉਹ ਚੰਗੇ ਹੋ ਜਾਣਗੇ। 19ਫੇਰ ਪ੍ਰਭੂ ਯਿਸੂ ਜਦ ਉਨ੍ਹਾਂ ਨਾਲ ਬਚਨ ਕਰ ਹਟਿਆ, ਤਾਂ ਸਵਰਗ ਵਿੱਚ ਉੱਠਾਇਆ ਗਿਆ ਅਤੇ ਪਰਮੇਸ਼ੁਰ ਦੇ ਸੱਜੇ ਹੱਥ ਜਾ ਬੈਠਾ। 20ਅਤੇ ਉਨ੍ਹਾਂ ਨੇ ਬਾਹਰ ਜਾ ਕੇ ਹਰ ਥਾਂ ਪਰਚਾਰ ਕੀਤਾ ਅਤੇ ਪ੍ਰਭੂ ਉਨ੍ਹਾਂ ਦੇ ਨਾਲ ਹੋ ਕੇ ਕੰਮ ਕਰਦਾ ਸੀ ਅਤੇ ਬਚਨ ਨੂੰ ਉਨ੍ਹਾਂ ਚਮਤਕਾਰਾਂ ਦੇ ਰਾਹੀਂ ਜਿਹੜੇ ਨਾਲ-ਨਾਲ ਹੁੰਦੇ ਸਨ ਸਾਬਤ ਕਰਦਾ ਸੀ।

ਪੱਤ੍ਰੀ

1 ਤਿਮ 1:15–17

15ਇਹ ਬਚਨ ਪੱਕਾ ਹੈ ਅਤੇ ਪੂਰੀ ਤਰ੍ਹਾਂ ਮੰਨਣ ਯੋਗ ਹੈ ਕਿ ਮਸੀਹ ਯਿਸੂ ਪਾਪੀਆਂ ਨੂੰ ਬਚਾਉਣ ਲਈ ਸੰਸਾਰ ਵਿੱਚ ਆਇਆ, ਜਿੰਨ੍ਹਾ ਵਿੱਚੋਂ ਮਹਾਂ ਪਾਪੀ ਮੈਂ ਹਾਂ। 16ਪਰ ਮੇਰੇ ਉੱਤੇ ਇਸ ਕਾਰਨ ਦਯਾ ਹੋਈ ਕਿ ਮੇਰੇ ਕਾਰਨ ਜਿਹੜਾ ਮਹਾਂ ਪਾਪੀ ਹਾਂ, ਯਿਸੂ ਮਸੀਹ ਆਪਣੇ ਪੂਰੇ ਧੀਰਜ ਨੂੰ ਪਰਗਟ ਕਰੇ ਤਾਂ ਜੋ ਇਹ ਉਨ੍ਹਾਂ ਦੇ ਨਮਿੱਤ ਜਿਹੜੇ ਉਸ ਉੱਤੇ ਸਦੀਪਕ ਜੀਵਨ ਲਈ ਵਿਸ਼ਵਾਸ ਕਰਨਗੇ ਇੱਕ ਆਦਰਸ਼ ਹੋਵੇ। 17ਹੁਣ ਸਦੀਪਕ ਮਹਾਰਾਜ, ਅਵਿਨਾਸ਼, ਅਦਿੱਖ, ਅਦੁੱਤੀ ਪਰਮੇਸ਼ੁਰ ਦਾ ਆਦਰ ਅਤੇ ਮਹਿਮਾ ਜੁੱਗੋ-ਜੁੱਗ ਹੋਵੇ। ਆਮੀਨ।

ਪੱਤ੍ਰੀ (ਸੰਤ ਗ੍ਰੈਗਰੀ ਲਈ)

1 ਕੁਰਿੰਥੀ 12:7–11

7ਪਰ ਆਤਮਾ ਦਾ ਪਰਕਾਸ਼ ਜੋ ਸਭਨਾਂ ਦੇ ਲਾਭ ਲਈ ਹੈ ਹਰ ਇੱਕ ਨੂੰ ਦਿੱਤਾ ਜਾਂਦਾ ਹੈ। 8ਇੱਕ ਨੂੰ ਤਾਂ ਆਤਮਾ ਦੇ ਰਾਹੀਂ ਗਿਆਨ ਦੀ ਗੱਲ ਪ੍ਰਾਪਤ ਹੁੰਦੀ ਹੈ, ਦੂਜੇ ਨੂੰ ਉਸੇ ਆਤਮਾ ਦੇ ਅਨੁਸਾਰ ਵਿੱਦਿਆ ਦੀ ਗੱਲ, 9ਹੋਰ ਨੂੰ ਉਸੇ ਆਤਮਾ ਤੋਂ ਵਿਸ਼ਵਾਸ, ਹੋਰ ਕਿਸੇ ਨੂੰ ਉਸੇ ਇੱਕੋ ਆਤਮਾ ਤੋਂ ਚੰਗਾ ਕਰਨ ਦੀਆਂ ਦਾਤਾਂ। 10ਅਤੇ ਹੋਰ ਕਿਸੇ ਨੂੰ ਕਰਾਮਾਤਾਂ ਵਿਖਾਉਣ ਦੀ ਸਮਰੱਥਾ, ਹੋਰ ਕਿਸੇ ਨੂੰ ਭਵਿੱਖਬਾਣੀ ਅਤੇ ਹੋਰ ਕਿਸੇ ਨੂੰ ਆਤਮਿਆਂ ਦੀ ਪਛਾਣ, ਹੋਰ ਨੂੰ ਅਨੇਕ ਪ੍ਰਕਾਰ ਦੀਆਂ ਭਾਸ਼ਾ, ਹੋਰ ਕਿਸੇ ਨੂੰ ਭਾਸ਼ਾ ਦਾ ਅਰਥ ਕਰਨਾ। 11ਪਰ ਉਹ ਇੱਕੋ ਆਤਮਾ ਹੀ ਸਭ ਕੁਝ ਕਰਦਾ ਹੈ ਅਤੇ ਉਹ ਜਿਸ ਤਰ੍ਹਾਂ ਚਾਹੁੰਦਾ ਹੈ ਹਰੇਕ ਨੂੰ ਇੱਕ-ਇੱਕ ਕਰਕੇ ਵੰਡ ਦਿੰਦਾ ਹੈ।

ਇੰਜੀਲ

ਲੂਕਾ 18:35–43

35ਇਸ ਤਰ੍ਹਾਂ ਹੋਇਆ ਕਿ ਜਦ ਯਿਸੂ ਯਰੀਹੋ ਦੇ ਨੇੜੇ ਪਹੁੰਚਿਆ ਤਾਂ ਇੱਕ ਅੰਨ੍ਹਾ ਸੜਕ ਦੇ ਕਿਨਾਰੇ ਬੈਠਾ ਭੀਖ ਮੰਗਦਾ ਸੀ। 36ਅਤੇ ਉਸ ਨੇ ਭੀੜ ਲੰਘਦੀ ਸੁਣ ਕੇ ਪੁੱਛਿਆ ਕਿ ਇਹ ਕੀ ਹੋ ਰਿਹਾ ਹੈ? 37ਲੋਕਾਂ ਨੇ ਉਸ ਨੂੰ ਦੱਸਿਆ ਜੋ ਯਿਸੂ ਨਾਸਰੀ ਇੱਥੋਂ ਲੰਘ ਰਿਹਾ ਹੈ। 38ਤਦ ਉਸ ਨੇ ਪੁਕਾਰ ਕੇ ਕਿਹਾ, ਹੇ ਯਿਸੂ ਦਾਊਦ ਦੇ ਪੁੱਤਰ, ਮੇਰੇ ਉੱਤੇ ਦਯਾ ਕਰੋ। 39ਜਿਹੜੇ ਅੱਗੇ ਜਾਂਦੇ ਸਨ, ਉਨ੍ਹਾਂ ਨੇ ਉਸ ਨੂੰ ਝਿੜਕਿਆ ਕਿ ਚੁੱਪ ਕਰ, ਪਰ ਉਹ ਸਗੋਂ ਹੋਰ ਵੀ ਉੱਚੀ ਅਵਾਜ਼ ਦੇ ਕੇ ਬੋਲਿਆ, ਹੇ ਦਾਊਦ ਦੇ ਪੁੱਤਰ, ਮੇਰੇ ਉੱਤੇ ਦਯਾ ਕਰੋ! 40ਤਦ ਯਿਸੂ ਨੇ ਰੁੱਕ ਕੇ ਉਸ ਨੂੰ ਆਪਣੇ ਕੋਲ ਲਿਆਉਣ ਦੀ ਆਗਿਆ ਦਿੱਤੀ ਅਤੇ ਜਦ ਉਹ ਉਸ ਕੋਲ ਆਇਆ ਤਾਂ ਉਸ ਨੂੰ ਪੁੱਛਿਆ, 41ਤੂੰ ਕੀ ਚਾਹੁੰਦਾ ਹੈਂ ਜੋ ਮੈਂ ਤੇਰੇ ਲਈ ਕਰਾਂ? ਉਸ ਨੇ ਕਿਹਾ, ਪ੍ਰਭੂ ਜੀ ਮੈਂ ਵੇਖਣ ਲੱਗ ਜਾਵਾਂ! 42ਤਦ ਯਿਸੂ ਨੇ ਉਸ ਨੂੰ ਕਿਹਾ, ਸੁਜਾਖਾ ਹੋ ਜਾ, ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ ਹੈ। 43ਅਤੇ ਉਸੇ ਸਮੇਂ ਉਹ ਵੇਖਣ ਲੱਗ ਪਿਆ ਅਤੇ ਪਰਮੇਸ਼ੁਰ ਦੀ ਵਡਿਆਈ ਕਰਦਾ ਹੋਇਆ ਉਸ ਦੇ ਮਗਰ ਤੁਰ ਪਿਆ ਅਤੇ ਸਭ ਲੋਕਾਂ ਨੇ ਵੇਖ ਕੇ ਪਰਮੇਸ਼ੁਰ ਦੀ ਉਸਤਤ ਕੀਤੀ।

ਇੰਜੀਲ (ਸੰਤ ਗ੍ਰੈਗਰੀ ਲਈ)

ਯੂਹ 10:9–16

9ਮੈਂ ਦਰਵਾਜ਼ਾ ਹਾਂ, ਜਿਹੜਾ ਆਦਮੀ ਮੇਰੇ ਰਾਹੀਂ ਵੜਦਾ ਹੈ, ਬਚਾਇਆ ਜਾਵੇਗਾ। ਉਹ ਅੰਦਰ-ਬਾਹਰ ਆਇਆ ਜਾਇਆ ਕਰੇਗਾ ਅਤੇ ਉਸ ਨੂੰ ਜੋ ਚਾਹੀਦਾ ਮਿਲ ਜਾਵੇਗਾ। 10ਚੋਰ, ਚੋਰੀ ਕਰਨ, ਮਾਰਨ ਅਤੇ ਨਾਸ ਕਰਨ ਲਈ ਆਉਂਦਾ ਹੈ, ਪਰ ਮੈਂ ਉਨ੍ਹਾਂ ਨੂੰ ਜੀਵਨ ਦੇਣ ਆਇਆ ਹਾਂ, ਸਗੋਂ ਚੋਖਾ ਜੀਵਨ। 11ਮੈਂ ਚੰਗਾ ਅਯਾਲੀ ਹਾਂ। ਇੱਕ ਚੰਗਾ ਅਯਾਲੀ ਭੇਡਾਂ ਦੀ ਖਾਤਰ ਆਪਣਾ ਜੀਵਨ ਕੁਰਬਾਨ ਕਰ ਦਿੰਦਾ ਹੈ। 12ਇੱਕ ਮਜ਼ਦੂਰ ਅਯਾਲੀ ਨਹੀਂ ਹੈ ਅਤੇ ਉਹ ਭੇਡਾਂ ਦਾ ਮਾਲਕ ਨਹੀਂ ਹੈ। ਕਿਉਂ ਜੋ ਉਹ ਬਘਿਆੜ ਨੂੰ ਆਉਂਦਿਆਂ ਹੀਂ ਵੇਖ ਕੇ ਉਹ ਭੱਜ ਜਾਂਦਾ ਹੈ। ਬਘਿਆੜ ਉਨ੍ਹਾਂ ਭੇਡਾਂ ਤੇ ਹਮਲਾ ਕਰਦਾ ਅਤੇ ਉਨ੍ਹਾਂ ਨੂੰ ਖਿੰਡਾ ਦਿੰਦਾ ਹੈ। 13ਮਜ਼ਦੂਰ ਭੱਜ ਜਾਂਦਾ ਹੈ ਕਿਉਂਕਿ ਉਹ ਸਿਰਫ਼ ਮਜ਼ਦੂਰੀ ਲਈ ਕੰਮ ਕਰਦਾ ਹੈ ਅਤੇ ਭੇਡਾਂ ਦਾ ਖਿਆਲ ਨਹੀਂ ਰੱਖਦਾ। 14ਮੈਂ ਚੰਗਾ ਅਯਾਲੀ ਹਾਂ, ਜੋ ਭੇਡਾਂ ਦਾ ਧਿਆਨ ਰੱਖਦਾ ਹਾਂ। ਉਵੇਂ ਹੀ ਜਿਵੇਂ ਕਿ ਪਿਤਾ ਮੈਨੂੰ ਜਾਣਦਾ ਹੈ, ਮੈਂ ਆਪਣੀਆਂ ਭੇਡਾਂ ਨੂੰ ਜਾਣਦਾ ਹਾਂ 15ਅਤੇ ਜਿਵੇਂ ਮੈਂ ਪਿਤਾ ਨੂੰ ਜਾਣਦਾ ਹਾਂ, ਮੇਰੀਆਂ ਭੇਡਾਂ ਵੀ ਮੈਨੂੰ ਜਾਣਦੀਆਂ ਹਨ। ਮੈਂ ਭੇਡਾਂ ਦੇ ਬਦਲੇ ਆਪਣੀ ਜਾਨ ਕੁਰਬਾਨ ਕਰਦਾ ਹਾਂ 16ਮੇਰੀਆਂ ਹੋਰ ਵੀ ਭੇਡਾਂ ਹਨ, ਜਿਹੜੀਆਂ ਇਸ ਇੱਜੜ ਵਿੱਚ ਨਹੀਂ ਹਨ। ਮੈਨੂੰ ਚਾਹੀਦਾ ਹੈ ਕਿ ਉਨ੍ਹਾਂ ਨੂੰ ਵੀ ਲਿਆਵਾਂ ਅਤੇ ਉਹ ਮੇਰੀ ਅਵਾਜ਼ ਸੁਣਨਗੀਆਂ ਅਤੇ ਇੱਕ ਇੱਜੜ ਅਤੇ ਇੱਕੋ ਅਯਾਲੀ ਹੋਵੇਗਾ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਜਨਵਰੀ 25 ਸਿਵਲ ਕੈਲੰਡਰ ਦਾ ਫ਼ਰਵਰੀ 7 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ