ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਫ਼ਰਵਰੀ 2027 › ਫ਼ਰਵਰੀ 8
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 8 ਫ਼ਰਵਰੀ 2027
ਸੋਮਵਾਰ · ਆਮ ਸਮੇਂ ਦਾ ਪੰਜਵਾਂ ਹਫ਼ਤਾ
ਤਿਉਹਾਰ ਅਤੇ ਸੰਤ
ਆਮ ਸਮੇਂ ਦੇ ਪੰਜਵੇਂ ਹਫ਼ਤੇ ਦਾ ਸੋਮਵਾਰ
ਇੱਛਿਕ ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਹਰਾ
ਸੰਤ ਜੇਰੋਮ ਐਮੀਲਿਆਨੀ, ਪਾਦਰੀ · ਇੱਛਿਕ ਯਾਦਗਾਰੀ ਦਿਨ
ਸੰਤ ਜੋਸਫ਼ੀਨ ਬਖ਼ੀਤਾ, ਕੁਆਰੀ · ਇੱਛਿਕ ਯਾਦਗਾਰੀ ਦਿਨ
ਦਿਨ ਦੇ ਪਾਠ
ਪਹਿਲਾ ਪਾਠ
1ਆਦ ਵਿੱਚ ਪਰਮੇਸ਼ੁਰ ਨੇ ਅਕਾਸ਼ ਅਤੇ ਧਰਤੀ ਨੂੰ ਸਿਰਜਿਆ। 2ਧਰਤੀ ਬੇਡੌਲ ਅਤੇ ਵਿਰਾਨ ਸੀ ਅਤੇ ਡੁੰਘਿਆਈ ਉੱਤੇ ਹਨ੍ਹੇਰਾ ਸੀ, ਪਰਮੇਸ਼ੁਰ ਦਾ ਆਤਮਾ ਪਾਣੀਆਂ ਦੇ ਉੱਤੇ ਮੰਡਲਾਉਂਦਾ ਸੀ। 3ਪਰਮੇਸ਼ੁਰ ਨੇ ਆਖਿਆ, ਚਾਨਣ ਹੋਵੇ, ਤਦ ਚਾਨਣ ਹੋ ਗਿਆ। 4ਪਰਮੇਸ਼ੁਰ ਨੇ ਚਾਨਣ ਨੂੰ ਵੇਖਿਆ ਕਿ ਚੰਗਾ ਹੈ, ਪਰਮੇਸ਼ੁਰ ਨੇ ਚਾਨਣ ਨੂੰ ਹਨ੍ਹੇਰੇ ਤੋਂ ਵੱਖਰਾ ਕੀਤਾ। 5ਪਰਮੇਸ਼ੁਰ ਨੇ ਚਾਨਣ ਨੂੰ ਦਿਨ ਆਖਿਆ ਅਤੇ ਹਨ੍ਹੇਰੇ ਨੂੰ ਰਾਤ ਆਖਿਆ। ਇਸ ਤਰ੍ਹਾਂ ਸ਼ਾਮ ਤੇ ਸਵੇਰ ਹੋਈ, ਇਹ ਪਹਿਲਾ ਦਿਨ ਹੋਇਆ। 6ਫੇਰ ਪਰਮੇਸ਼ੁਰ ਨੇ ਆਖਿਆ, ਪਾਣੀਆਂ ਦੇ ਵਿਚਕਾਰ ਅੰਬਰ ਹੋਵੇ ਅਤੇ ਉਹ ਪਾਣੀਆਂ ਨੂੰ ਪਾਣੀਆਂ ਤੋਂ ਵੱਖਰਾ ਕਰੇ। 7ਸੋ ਪਰਮੇਸ਼ੁਰ ਨੇ ਅੰਬਰ ਨੂੰ ਬਣਾਇਆ ਅਤੇ ਅੰਬਰ ਦੇ ਹੇਠਲੇ ਪਾਣੀਆਂ ਨੂੰ ਅੰਬਰ ਦੇ ਉੱਪਰਲੇ ਪਾਣੀਆਂ ਤੋਂ ਵੱਖਰਾ ਕੀਤਾ ਅਤੇ ਅਜਿਹਾ ਹੀ ਹੋ ਗਿਆ। 8ਤਦ ਪਰਮੇਸ਼ੁਰ ਨੇ ਅੰਬਰ ਨੂੰ ਅਕਾਸ਼ ਆਖਿਆ, ਇਸ ਤਰ੍ਹਾਂ ਸ਼ਾਮ ਤੇ ਸਵੇਰ ਹੋਈ ਅਤੇ ਇਹ ਦੂਜਾ ਦਿਨ ਹੋਇਆ। 9ਫੇਰ ਪਰਮੇਸ਼ੁਰ ਨੇ ਆਖਿਆ ਕਿ ਅਕਾਸ਼ ਦੇ ਹੇਠਲੇ ਪਾਣੀ ਇੱਕ ਥਾਂ ਇਕੱਠੇ ਹੋ ਜਾਣ ਤਾਂ ਜੋ ਸੁੱਕੀ ਜ਼ਮੀਨ ਦਿਸੇ ਅਤੇ ਅਜਿਹਾ ਹੀ ਹੋ ਗਿਆ। 10ਪਰਮੇਸ਼ੁਰ ਨੇ ਸੁੱਕੀ ਜ਼ਮੀਨ ਨੂੰ ਧਰਤੀ ਆਖਿਆ, ਪਾਣੀਆਂ ਦੇ ਇਕੱਠ ਨੂੰ ਸਮੁੰਦਰ ਆਖਿਆ ਅਤੇ ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਹੈ। 11ਫੇਰ ਪਰਮੇਸ਼ੁਰ ਨੇ ਆਖਿਆ ਕਿ ਧਰਤੀ ਘਾਹ, ਬੀਜ ਵਾਲਾ ਸਾਗ ਪੱਤ ਅਤੇ ਫਲਦਾਰ ਰੁੱਖ ਉਗਾਵੇ ਜਿਹੜੇ ਆਪੋ-ਆਪਣੀ ਕਿਸਮ ਦੇ ਅਨੁਸਾਰ ਬੀਜ ਵਾਲਾ ਫਲ ਧਰਤੀ ਉੱਤੇ ਪੈਦਾ ਕਰਨ ਅਤੇ ਅਜਿਹਾ ਹੀ ਹੋ ਗਿਆ। 12ਸੋ ਧਰਤੀ ਨੇ ਘਾਹ ਤੇ ਬੀਜ ਵਾਲਾ ਸਾਗ ਪੱਤ ਉਹ ਦੀ ਕਿਸਮ ਦੇ ਅਨੁਸਾਰ ਤੇ ਫਲਦਾਰ ਰੁੱਖ ਜਿਨ੍ਹਾਂ ਵਿੱਚ ਆਪੋ-ਆਪਣੀ ਕਿਸਮ ਦੇ ਅਨੁਸਾਰ ਬੀਜ ਹੈ, ਉਗਾਇਆ ਅਤੇ ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਹੈ। 13ਇਸ ਤਰ੍ਹਾਂ ਸ਼ਾਮ ਤੇ ਸਵੇਰ ਹੋਈ, ਇਹ ਤੀਜਾ ਦਿਨ ਹੋਇਆ। 14ਪਰਮੇਸ਼ੁਰ ਨੇ ਆਖਿਆ ਕਿ ਅਕਾਸ਼ ਦੇ ਅੰਬਰ ਵਿੱਚ ਤੇਜ਼ ਰੌਸ਼ਨੀਆਂ ਚਮਕਣ ਜਿਹੜੀਆਂ ਦਿਨ ਨੂੰ ਰਾਤ ਤੋਂ ਅਲੱਗ ਕਰਨ, ਇਹ ਸਮਿਆਂ, ਨਿਸ਼ਾਨੀਆਂ, ਰੁੱਤਾਂ, ਵਰਿਆਂ ਅਤੇ ਦਿਨਾਂ ਨੂੰ ਠਹਿਰਾਉਣ। 15ਓਹ ਅਕਾਸ਼ ਦੇ ਅੰਬਰ ਵਿੱਚ ਤੇਜ਼ ਰੌਸ਼ਨੀਆਂ ਹੋਣ ਜੋ ਧਰਤੀ ਉੱਤੇ ਚਮਕਣ ਅਤੇ ਅਜਿਹਾ ਹੀ ਹੋ ਗਿਆ। 16ਪਰਮੇਸ਼ੁਰ ਨੇ ਦੋ ਵੱਡੀਆਂ ਰੌਸ਼ਨੀਆਂ ਬਣਾਈਆਂ - ਵੱਡੀ ਰੋਸ਼ਨੀ ਜਿਹੜੀ ਦਿਨ ਉੱਤੇ ਰਾਜ ਕਰੇ ਅਤੇ ਛੋਟੀ ਰੋਸ਼ਨੀ ਜਿਹੜੀ ਰਾਤ ਉੱਤੇ ਰਾਜ ਕਰੇ, ਉਸ ਨੇ ਤਾਰੇ ਵੀ ਬਣਾਏ। 17ਪਰਮੇਸ਼ੁਰ ਨੇ ਉਨ੍ਹਾਂ ਨੂੰ ਅਕਾਸ਼ ਦੇ ਅੰਬਰ ਵਿੱਚ ਰੱਖਿਆ ਜੋ ਧਰਤੀ ਉੱਤੇ ਚਾਨਣ ਕਰਨ 18ਅਤੇ ਦਿਨ, ਰਾਤ ਉੱਤੇ ਰਾਜ ਕਰਨ ਅਤੇ ਚਾਨਣ ਨੂੰ ਹਨ੍ਹੇਰੇ ਤੋਂ ਅਲੱਗ ਕਰਨ। ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਹੈ। 19ਇਸ ਤਰ੍ਹਾਂ ਸ਼ਾਮ ਅਤੇ ਸਵੇਰ ਹੋਈ, ਇਹ ਚੌਥਾ ਦਿਨ ਹੋਇਆ।
ਜਵਾਬੀ ਭਜਨ
ਜ਼ਬੂ 104:1–2, 5–6, 10–12, 24, 35
1ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ, ਹੇ ਯਹੋਵਾਹ, ਮੇਰੇ ਪਰਮੇਸ਼ੁਰ, ਤੂੰ ਅੱਤ ਮਹਾਨ ਹੈਂ, ਤੂੰ ਤੇਜ ਅਤੇ ਉਪਮਾ ਦੀ ਪੁਸ਼ਾਕ ਪਹਿਨੀ ਹੋਈ ਹੈ! 2ਤੂੰ ਚਾਨਣ ਨੂੰ ਪੁਸ਼ਾਕ ਵਾਂਗੂੰ ਹੈਂ, ਤੂੰ ਅਕਾਸ਼ ਨੂੰ ਪੜਦੇ ਵਾਂਗੂੰ ਤਾਣਦਾ ਹੈਂ, 5ਤੂੰ ਧਰਤੀ ਦੀ ਨੀਂਹ ਨੂੰ ਕਾਇਮ ਕੀਤਾ, ਕਿ ਉਹ ਸਦਾ ਤੱਕ ਅਟੱਲ ਰਹੇ। 6ਤੂੰ ਉਹ ਨੂੰ ਡੂੰਘਿਆਈ ਨਾਲ ਇਉਂ ਕੱਜਿਆ ਜਿਵੇਂ ਪੁਸ਼ਾਕ ਨਾਲ, ਪਾਣੀ ਪਹਾੜਾਂ ਦੇ ਉੱਪਰ ਖਲੋ ਗਏ। 10ਤੂੰ ਚਸ਼ਮੇ ਵਾਦੀਆਂ ਵਿੱਚ ਵਗਾਉਂਦਾ ਹੈਂ, ਓਹ ਪਹਾੜਾਂ ਵਿੱਚ ਵੀ ਚੱਲਦੇ ਹਨ। 11ਰੜ ਦੇ ਜਾਨਵਰ ਉਨ੍ਹਾਂ ਤੋਂ ਪੀਂਦੇ ਹਨ, ਜੰਗਲੀ ਗਧੇ ਵੀ ਆਪਣੀ ਤੇਹ ਬੁਝਾਉਂਦੇ ਹਨ। 12ਉਨ੍ਹਾਂ ਦੇ ਲਾਗੇ ਅਕਾਸ਼ ਦੇ ਪੰਖੇਰੂ ਵਸੇਰਾ ਕਰਦੇ ਹਨ, ਅਤੇ ਟਹਿਣੀਆਂ ਤੋਂ ਬੋਲਦੇ ਹਨ। 24ਹੇ ਯਹੋਵਾਹ, ਤੇਰੇ ਕੰਮ ਕੇਡੇ ਢੇਰ ਸਾਰੇ ਹਨ! ਤੂੰ ਇਨ੍ਹਾਂ ਸਾਰਿਆਂ ਨੂੰ ਬੁੱਧੀ ਨਾਲ ਸਾਜਿਆ ਹੈ, ਧਰਤੀ ਤੇਰੀਆਂ ਰਚਨਾਂ ਨਾਲ ਭਰੀ ਹੋਈ ਹੈ! 35ਪਾਪੀ ਧਰਤੀ ਤੋਂ ਮਿਟ ਜਾਣ, ਅਤੇ ਦੁਸ਼ਟ ਬਾਕੀ ਨਾ ਰਹਿਣ! ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ, ਹਲਲੂਯਾਹ!।
ਇੰਜੀਲ
53ਫੇਰ ਉਹ ਪਾਰ ਲੰਘ ਕੇ ਗਨੇਸਰਤ ਦੀ ਧਰਤੀ ਉੱਤੇ ਉੱਤਰੇ ਅਤੇ ਬੇੜੀ ਨੂੰ ਘਾਟ ਤੇ ਬੰਨ੍ਹਿਆ। 54ਜਦੋਂ ਉਹ ਬੇੜੀ ਉੱਤੋਂ ਉੱਤਰੇ ਤਾਂ ਲੋਕਾਂ ਨੇ ਪ੍ਰਭੂ ਯਿਸੂ ਨੂੰ ਝੱਟ ਸਿਆਣ ਲਿਆ। 55ਤਾਂ ਉਹ ਸਾਰੇ ਲੋਕ ਆਲੇ-ਦੁਆਲੇ ਦੇ ਨਗਰਾਂ ਵਿੱਚ ਦੌੜੇ ਅਤੇ ਜਦੋਂ ਉਨ੍ਹਾਂ ਨੇ ਸੁਣਿਆ ਕਿ ਪ੍ਰਭੂ ਯਿਸੂ ਉੱਥੇ ਹੈ, ਰੋਗੀਆਂ ਨੂੰ ਉਸ ਦੇ ਕੋਲ ਮੰਜੀਆਂ ਤੇ ਪਾ ਕੇ ਲੈ ਜਾਣ ਲੱਗੇ। 56ਅਤੇ ਪ੍ਰਭੂ ਯਿਸੂ ਜਿੱਥੇ ਕਿਤੇ ਪਿੰਡਾਂ, ਨਗਰਾਂ ਜਾਂ ਬਸਤੀਆਂ ਵਿੱਚ ਜਾਂਦੇ ਸਨ, ਅਤੇ ਲੋਕ ਉੱਥੇ ਹੀ ਬਿਮਾਰਾਂ ਨੂੰ ਬਜ਼ਾਰਾਂ ਵਿੱਚ ਲਿਆ ਕੇ ਰੱਖ ਦਿੰਦੇ ਸਨ ਅਤੇ ਉਹ ਦੀ ਮਿੰਨਤ ਕਰਦੇ ਸਨ ਕਿ ਉਹ ਆਪਣੇ ਕੱਪੜੇ ਦਾ ਪੱਲਾ ਹੀ ਉਨ੍ਹਾ ਨੂੰ ਛੂਹਣ ਦੇਵੇ ਅਤੇ ਜਿੰਨਿਆਂ ਨੇ ਉਸ ਨੂੰ ਛੂਹਿਆ ਸੋ ਚੰਗੇ ਹੋ ਗਏ।
ਅੱਜ ਦੇ ਸੰਤ
- ਸੰਤ ਜੇਰੋਮ ਐਮੀਲਿਆਨੀ, ਪਾਦਰੀ
- ਸੰਤ ਜੋਸਫ਼ੀਨ ਬਖ਼ੀਤਾ, ਕੁਆਰੀ
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ