ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਫ਼ਰਵਰੀ 2027 › ਫ਼ਰਵਰੀ 8
ਆਰਥੋਡਾਕਸ ਕੈਲੰਡਰ · 26 ਜਨਵਰੀ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 8 ਫ਼ਰਵਰੀ 2027
ਸੋਮਵਾਰ · ਪੰਤੇਕੁਸਤ ਤੋਂ ਬਾਅਦ 37ਵਾਂ ਹਫ਼ਤਾ · ਸੁਰ 3
ਤਿਉਹਾਰ ਅਤੇ ਸੰਤ
Venerable Xenophon with his wife Mary, and their sons Arcadius and John of Constantinople (5th-6th C)
ਵਰਤ
ਕੋਈ ਵਰਤ ਨਹੀਂ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਪੱਤ੍ਰੀ
14ਹੇ ਮੇਰੇ ਭਰਾਵੋ, ਜੇ ਕੋਈ ਆਖੇ ਕਿ ਮੈਨੂੰ ਵਿਸ਼ਵਾਸ ਹੈ, ਪਰ ਉਹ ਅਮਲ ਨਾ ਕਰਦਾ ਹੋਵੇ ਤਾਂ ਕੀ ਲਾਭ ਹੋਇਆ? ਭਲਾ, ਇਹ ਵਿਸ਼ਵਾਸ ਉਸ ਨੂੰ ਬਚਾ ਸਕਦਾ ਹੈ? 15ਜੇ ਕੋਈ ਭਾਈ ਜਾਂ ਭੈਣ ਭੋਜਨ ਬਸਤਰ ਅਤੇ ਰੱਜਵੀਂ ਰੋਟੀ ਤੋਂ ਥੁੜਿਆ ਹੋਵੇ। 16ਅਤੇ ਤੁਹਾਡੇ ਵਿੱਚੋਂ ਕੋਈ ਉਨ੍ਹਾਂ ਨੂੰ ਆਖੇ ਕਿ ਸ਼ਾਂਤੀ ਨਾਲ ਜਾਓ। ਨਿੱਘੇ ਅਤੇ ਰੱਜੇ ਪੁੱਜੇ ਰਹੋ ਪਰ ਜਿਹੜੀਆਂ ਵਸਤਾਂ ਸਰੀਰ ਲਈ ਜ਼ਰੂਰੀ ਹਨ ਉਹ ਤੁਸੀਂ ਉਨ੍ਹਾਂ ਨੂੰ ਨਾ ਦਿੱਤੀਆਂ ਤਾਂ ਕੀ ਲਾਭ ਹੋਇਆ? 17ਇਸੇ ਪ੍ਰਕਾਰ ਵਿਸ਼ਵਾਸ ਜੋ ਅਮਲ ਸਹਿਤ ਨਾ ਹੋਵੇ ਤਾਂ ਆਪਣੇ ਆਪ ਵਿੱਚ ਮਰਿਆ ਹੋਇਆ ਹੈ। 18ਪਰ ਜੇ ਕੋਈ ਕਹੇ ਕਿ ਤੇਰੇ ਕੋਲ ਵਿਸ਼ਵਾਸ ਹੈ ਅਤੇ ਮੇਰੇ ਕੋਲ ਅਮਲ ਹਨ। ਤੂੰ ਆਪਣਾ ਵਿਸ਼ਵਾਸ ਕੰਮਾਂ ਤੋਂ ਬਿਨ੍ਹਾਂ ਮੈਨੂੰ ਵਿਖਾ ਅਤੇ ਮੈਂ ਆਪਣਿਆਂ ਕੰਮਾਂ ਨਾਲ ਤੈਨੂੰ ਆਪਣਾ ਵਿਸ਼ਵਾਸ ਵਿਖਾਵਾਂਗਾ। 19ਤੂੰ ਵਿਸ਼ਵਾਸ ਕਰਦਾ ਹੈਂ ਕਿ ਪਰਮੇਸ਼ੁਰ ਇੱਕ ਹੀ ਹੈ। ਇਹ ਤੂੰ ਚੰਗਾ ਕਰਦਾ ਹੈਂ, ਭੂਤਾਂ ਵੀ ਇਹ ਵਿਸ਼ਵਾਸ ਕਰਦੀਆਂ ਅਤੇ ਕੰਬਦੀਆਂ ਹਨ। 20ਪਰ ਹੇ ਨਿਕੰਮਿਆ ਮਨੁੱਖਾ, ਕੀ ਤੂੰ ਇਹ ਨਹੀਂ ਜਾਣਦਾ ਕਿ ਅਮਲਾਂ ਤੋਂ ਬਿਨ੍ਹਾਂ ਵਿਸ਼ਵਾਸ ਵਿਅਰਥ ਹੈ? 21ਕੀ ਸਾਡਾ ਪਿਤਾ ਅਬਰਾਹਾਮ ਅਮਲਾਂ ਨਾਲ ਧਰਮੀ ਨਹੀਂ ਸੀ ਠਹਿਰਾਇਆ ਗਿਆ ਜਦੋਂ ਉਸ ਨੇ ਆਪਣੇ ਪੁੱਤਰ ਇਸਹਾਕ ਨੂੰ ਜਗਵੇਦੀ ਉੱਤੇ ਚੜ੍ਹਾ ਦਿੱਤਾ? 22ਤੂੰ ਵੇਖਦਾ ਹੈਂ ਕਿ ਵਿਸ਼ਵਾਸ ਉਹ ਦੇ ਕੰਮਾਂ ਦੇ ਕਾਰਨ ਗੁਣਕਾਰ ਹੋਇਆ ਅਤੇ ਕੰਮਾਂ ਤੋਂ ਵਿਸ਼ਵਾਸ ਸੰਪੂਰਨ ਹੋਇਆ। 23ਅਤੇ ਪਵਿੱਤਰ ਗ੍ਰੰਥ ਦਾ ਇਹ ਬਚਨ ਪੂਰਾ ਹੋਇਆ ਕਿ ਅਬਰਾਹਾਮ ਨੇ ਪਰਮੇਸ਼ੁਰ ਤੇ ਵਿਸ਼ਵਾਸ ਕੀਤਾ ਅਤੇ ਇਹ ਉਹ ਦੇ ਲਈ ਧਾਰਮਿਕਤਾ ਗਿਣੀ ਗਈ ਅਤੇ ਉਹ ਪਰਮੇਸ਼ੁਰ ਦਾ ਮਿੱਤਰ ਅਖਵਾਇਆ। 24ਤੁਸੀਂ ਵੇਖਦੇ ਹੋ ਕਿ ਮਨੁੱਖ ਕੇਵਲ ਵਿਸ਼ਵਾਸ ਨਾਲ ਹੀ ਨਹੀਂ ਸਗੋਂ ਕੰਮਾਂ ਨਾਲ ਵੀ ਧਰਮੀ ਠਹਿਰਾਇਆ ਜਾਂਦਾ ਹੈ। 25ਕੀ ਉਸੇ ਹੀ ਤਰ੍ਹਾਂ ਰਹਾਬ ਵੇਸਵਾ ਵੀ ਅਮਲਾਂ ਹੀ ਨਾਲ ਧਰਮੀ ਨਾ ਠਹਿਰਾਈ ਗਈ ਜਦੋਂ ਉਹ ਨੇ ਭੇਤੀਆਂ ਨੂੰ ਆਪਣੇ ਘਰ ਉਤਾਰਿਆ ਅਤੇ ਉਨ੍ਹਾਂ ਨੂੰ ਦੂਸਰੇ ਰਾਹ ਵੱਲੋਂ ਭੇਜ ਦਿੱਤਾ? 26ਜਿਸ ਤਰ੍ਹਾਂ ਸਰੀਰ ਆਤਮਾ ਤੋਂ ਬਿਨ੍ਹਾਂ ਮੁਰਦਾ ਹੈ ਉਸੇ ਤਰ੍ਹਾਂ ਵਿਸ਼ਵਾਸ ਕੰਮਾਂ ਤੋਂ ਬਿਨ੍ਹਾਂ ਮੁਰਦਾ ਹੈ।
ਇੰਜੀਲ
46ਉਹ ਯਰੀਹੋ ਵਿੱਚ ਆਏ ਅਤੇ ਜਦ ਉਹ ਅਤੇ ਉਹ ਦੇ ਚੇਲੇ ਅਤੇ ਬਹੁਤ ਲੋਕ ਯਰੀਹੋ ਤੋਂ ਨਿੱਕਲ ਰਹੇ ਸਨ, ਤਾਂ ਤਿਮਈ ਦਾ ਪੁੱਤਰ ਬਰਤਿਮਈ ਇੱਕ ਅੰਨ੍ਹਾ ਭਿਖਾਰੀ ਸੜਕ ਦੇ ਕਿਨਾਰੇ ਬੈਠਾ ਸੀ। 47ਜਦ ਉਸ ਨੇ ਇਹ ਸੁਣਿਆ ਕੇ ਯਿਸੂ ਨਾਸਰੀ ਹੈ, ਤਾਂ ਉੱਚੀ ਅਵਾਜ਼ ਨਾਲ ਕਹਿਣ ਲੱਗਾ, ਹੇ ਦਾਊਦ ਦੇ ਪੁੱਤਰ, ਹੇ ਯਿਸੂ ਨਾਸਰੀ ਮੇਰੇ ਉੱਤੇ ਦਯਾ ਕਰ! 48ਬਹੁਤਿਆਂ ਨੇ ਉਹ ਨੂੰ ਝਿੜਕਿਆ ਕਿ ਚੁੱਪ ਰਹਿ ਪਰ ਉਹ ਹੋਰ ਵੀ ਉੱਚੀ ਅਵਾਜ਼ ਨਾਲ ਬੋਲਿਆ, ਹੇ ਦਾਊਦ ਦੇ ਪੁੱਤਰ, ਮੇਰੇ ਉੱਤੇ ਦਯਾ ਕਰ! 49ਤਦ ਯਿਸੂ ਨੇ ਖਲੋ ਕੇ ਕਿਹਾ, ਉਹ ਨੂੰ ਬੁਲਾ ਲਿਆਓ। ਸੋ ਉਨ੍ਹਾਂ ਨੇ ਉਸ ਅੰਨ੍ਹੇ ਨੂੰ ਇਹ ਕਹਿ ਕੇ ਬੁਲਾਇਆ ਕਿ ਹੌਂਸਲਾ ਰੱਖ, ਉੱਠ, ਉਹ ਤੈਨੂੰ ਬੁਲਾਉਂਦਾ ਹੈ। 50ਤਾਂ ਉਹ ਆਪਣਾ ਕੱਪੜਾ ਸੁੱਟ ਕੇ ਉੱਠ ਖੜ੍ਹਾ ਹੋਇਆ ਅਤੇ ਯਿਸੂ ਕੋਲ ਆਇਆ। 51ਪ੍ਰਭੂ ਯਿਸੂ ਨੇ ਉਹ ਨੂੰ ਆਖਿਆ, ਤੂੰ ਕੀ ਚਾਹੁੰਦਾ ਹੈਂ ਜੋ ਮੈਂ ਤੇਰੇ ਲਈ ਕਰਾਂ? ਅੰਨ੍ਹੇ ਨੇ ਉਹ ਨੂੰ ਕਿਹਾ, ਪ੍ਰਭੂ ਜੀ ਮੈਂ ਸੁਜਾਖਾ ਹੋ ਜਾਂਵਾਂ! 52ਪ੍ਰਭੂ ਯਿਸੂ ਨੇ ਉਹ ਨੂੰ ਕਿਹਾ, ਜਾ, ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ, ਅਤੇ ਉਸੇ ਵੇਲੇ ਉਹ ਵੇਖਣ ਲੱਗਾ, ਅਤੇ ਉਸ ਰਾਹ ਵਿੱਚ ਉਹ ਦੇ ਮਗਰ ਤੁਰ ਪਿਆ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਜਨਵਰੀ 26 ਸਿਵਲ ਕੈਲੰਡਰ ਦਾ ਫ਼ਰਵਰੀ 8 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ