ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਫ਼ਰਵਰੀ 2027 › ਫ਼ਰਵਰੀ 9
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 9 ਫ਼ਰਵਰੀ 2027
ਮੰਗਲਵਾਰ · ਆਮ ਸਮੇਂ ਦਾ ਪੰਜਵਾਂ ਹਫ਼ਤਾ
ਤਿਉਹਾਰ ਅਤੇ ਸੰਤ
ਆਮ ਸਮੇਂ ਦੇ ਪੰਜਵੇਂ ਹਫ਼ਤੇ ਦਾ ਮੰਗਲਵਾਰ
ਆਮ ਦਿਨ · ਉਪਾਸਨਾ ਦਾ ਰੰਗ: ਹਰਾ
ਦਿਨ ਦੇ ਪਾਠ
ਪਹਿਲਾ ਪਾਠ
20ਫੇਰ ਪਰਮੇਸ਼ੁਰ ਨੇ ਆਖਿਆ ਕਿ ਪਾਣੀ ਜੀਉਂਦੇ ਪ੍ਰਾਣੀਆਂ ਨਾਲ ਭਰ ਜਾਣ ਅਤੇ ਪੰਛੀ ਧਰਤੀ ਤੋਂ ਉਤਾਹਾਂ ਅਕਾਸ਼ ਦੇ ਅੰਬਰ ਵਿੱਚ ਉੱਡਣ। 21ਪਰਮੇਸ਼ੁਰ ਨੇ ਵੱਡੇ-ਵੱਡੇ ਜਲ ਜੰਤੂਆਂ ਨੂੰ ਅਤੇ ਸਾਰੇ ਚੱਲਣ ਵਾਲੇ ਜੀਉਂਦੇ ਪ੍ਰਾਣੀਆਂ ਨੂੰ ਉਤਪਤ ਕੀਤਾ, ਉਨ੍ਹਾਂ ਦੀ ਪ੍ਰਜਾਤੀ ਅਨੁਸਾਰ ਪਾਣੀ ਭਰ ਗਏ, ਨਾਲੇ ਸਾਰੇ ਪੰਛੀਆਂ ਨੂੰ ਵੀ ਉਨ੍ਹਾਂ ਦੀ ਪ੍ਰਜਾਤੀ ਅਨੁਸਾਰ ਉਤਪਤ ਕੀਤਾ, ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਹੈ। 22ਪਰਮੇਸ਼ੁਰ ਨੇ ਇਹ ਆਖ ਕੇ ਉਨ੍ਹਾਂ ਨੂੰ ਅਸੀਸ ਦਿੱਤੀ, ਫਲੋ ਅਤੇ ਵਧੋ ਤੇ ਸਮੁੰਦਰਾਂ ਦੇ ਪਾਣੀਆਂ ਨੂੰ ਭਰ ਦਿਓ ਅਤੇ ਪੰਛੀ ਧਰਤੀ ਉੱਤੇ ਵਧਣ। 23ਇਸ ਤਰ੍ਹਾਂ ਸ਼ਾਮ ਅਤੇ ਸਵੇਰ ਹੋਈ, ਇਹ ਪੰਜਵਾਂ ਦਿਨ ਹੋਇਆ। 24ਫੇਰ ਪਰਮੇਸ਼ੁਰ ਨੇ ਆਖਿਆ ਕਿ ਧਰਤੀ ਜੀਉਂਦੇ ਪ੍ਰਾਣੀਆਂ ਨੂੰ ਉਨ੍ਹਾਂ ਦੀ ਪ੍ਰਜਾਤੀ ਦੇ ਅਨੁਸਾਰ ਤੇ ਪਸ਼ੂਆਂ ਨੂੰ, ਘਿੱਸਰਨ ਵਾਲਿਆਂ ਨੂੰ, ਧਰਤੀ ਦੇ ਜਾਨਵਰਾਂ ਨੂੰ ਉਨ੍ਹਾਂ ਦੀ ਪ੍ਰਜਾਤੀ ਦੇ ਅਨੁਸਾਰ ਉਪਜਾਵੇ ਅਤੇ ਅਜਿਹਾ ਹੀ ਹੋ ਗਿਆ। 25ਪਰਮੇਸ਼ੁਰ ਨੇ ਧਰਤੀ ਦੇ ਜਾਨਵਰਾਂ ਨੂੰ ਉਨ੍ਹਾਂ ਦੀ ਪ੍ਰਜਾਤੀ ਦੇ ਅਨੁਸਾਰ ਅਤੇ ਜਾਨਵਰਾਂ ਨੂੰ ਉਨ੍ਹਾਂ ਦੀ ਪ੍ਰਜਾਤੀ ਦੇ ਅਨੁਸਾਰ, ਜ਼ਮੀਨ ਦੇ ਸਾਰੇ ਘਿੱਸਰਨ ਵਾਲਿਆਂ ਨੂੰ ਉਨ੍ਹਾਂ ਦੀ ਪ੍ਰਜਾਤੀ ਦੇ ਅਨੁਸਾਰ ਬਣਾਇਆ ਅਤੇ ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਹੈ। 26ਪਰਮੇਸ਼ੁਰ ਨੇ ਆਖਿਆ ਕਿ ਅਸੀਂ ਮਨੁੱਖ ਨੂੰ ਆਪਣੇ ਸਰੂਪ ਵਿੱਚ ਅਤੇ ਆਪਣੇ ਵਰਗਾ ਬਣਾਈਏ ਅਤੇ ਓਹ ਸਮੁੰਦਰ ਦੀਆਂ ਮੱਛੀਆਂ ਉੱਤੇ, ਅਕਾਸ਼ ਦੇ ਪੰਛੀਆਂ, ਪਸ਼ੂਆਂ, ਸਗੋਂ ਸਾਰੀ ਧਰਤੀ ਉੱਤੇ ਅਤੇ ਧਰਤੀ ਉੱਤੇ ਸਾਰੇ ਘਿੱਸਰਨ ਵਾਲਿਆਂ ਜੀਵ-ਜੰਤੂਆਂ ਉੱਤੇ ਰਾਜ ਕਰਨ। 27ਇਸ ਤਰ੍ਹਾਂ ਪਰਮੇਸ਼ੁਰ ਨੇ ਮਨੁੱਖ ਦੀ ਰਚਨਾ ਆਪਣੇ ਸਰੂਪ ਵਿੱਚ ਕੀਤੀ। ਪਰਮੇਸ਼ੁਰ ਦੇ ਸਰੂਪ ਵਿੱਚ ਉਸ ਨੂੰ ਰਚਿਆ। ਉਸ ਨੇ ਨਰ ਨਾਰੀ ਦੀ ਸ੍ਰਿਸ਼ਟੀ ਕੀਤੀ। 28ਪਰਮੇਸ਼ੁਰ ਨੇ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਆਖਿਆ ਕਿ ਫਲੋ ਅਤੇ ਵਧੋ, ਧਰਤੀ ਨੂੰ ਭਰ ਦਿਓ ਅਤੇ ਉਹ ਨੂੰ ਆਪਣੇ ਵੱਸ ਵਿੱਚ ਕਰੋ ਅਤੇ ਸਮੁੰਦਰ ਦੀਆਂ ਮੱਛੀਆਂ, ਅਕਾਸ਼ ਦੇ ਪੰਛੀਆਂ ਅਤੇ ਧਰਤੀ ਉੱਤੇ ਘਿਸਰਨ ਵਾਲੇ ਸਾਰੇ ਜੀਵ-ਜੰਤੂਆਂ ਉੱਤੇ ਰਾਜ ਕਰੋ। 29ਪਰਮੇਸ਼ੁਰ ਨੇ ਆਖਿਆ, ਵੇਖੋ ਮੈਂ ਤੁਹਾਨੂੰ ਹਰੇਕ ਬੀਜ ਵਾਲਾ ਸਾਗ ਪੱਤ ਜਿਹੜਾ ਸਾਰੀ ਧਰਤੀ ਦੇ ਉੱਤੇ ਹੈ, ਹਰੇਕ ਰੁੱਖ ਜਿਹ ਦੇ ਵਿੱਚ ਉਸ ਦਾ ਬੀਜ ਵਾਲਾ ਫਲ ਹੈ, ਦੇ ਦਿੱਤਾ ਹੈ। ਇਹ ਤੁਹਾਡੇ ਲਈ ਭੋਜਨ ਹੈ। 30ਮੈਂ ਧਰਤੀ ਦੇ ਹਰੇਕ ਜਾਨਵਰ, ਅਕਾਸ਼ ਦੇ ਹਰੇਕ ਪੰਛੀ, ਧਰਤੀ ਉੱਤੇ ਹਰ ਘਿੱਸਰਨ ਵਾਲੇ ਨੂੰ ਜਿਹਨਾਂ ਦੇ ਵਿੱਚ ਜੀਵਨ ਦਾ ਸਾਹ ਹੈ, ਉਹਨਾਂ ਦੇ ਖਾਣ ਲਈ ਹਰ ਕਿਸਮ ਦਾ ਸਾਗ ਪੱਤ ਦੇ ਦਿੱਤਾ ਅਤੇ ਅਜਿਹਾ ਹੀ ਹੋ ਗਿਆ। 31ਤਦ ਪਰਮੇਸ਼ੁਰ ਨੇ ਸਾਰੀ ਸਿਰਜਣਾ ਨੂੰ ਜਿਸ ਨੂੰ ਉਸ ਨੇ ਬਣਾਇਆ ਸੀ, ਵੇਖਿਆ ਅਤੇ ਵੇਖੋ ਉਹ ਬਹੁਤ ਹੀ ਚੰਗਾ ਸੀ। ਇਸ ਤਰ੍ਹਾਂ ਸ਼ਾਮ ਅਤੇ ਸਵੇਰ ਹੋਈ, ਇਹ ਛੇਵਾਂ ਦਿਨ ਹੋਇਆ। 2:1ਇਸ ਤਰ੍ਹਾਂ ਅਕਾਸ਼ ਅਤੇ ਧਰਤੀ ਅਤੇ ਉਨ੍ਹਾਂ ਦੀ ਸਾਰੀ ਵੱਸੋਂ ਦੀ ਸਿਰਜਣਾ ਪੂਰੀ ਕੀਤੀ ਗਈ। 2ਪਰਮੇਸ਼ੁਰ ਨੇ ਸੱਤਵੇਂ ਦਿਨ ਆਪਣੇ ਕਾਰਜ ਨੂੰ ਸੰਪੂਰਨ ਕੀਤਾ, ਅਤੇ ਉਸਨੇ ਸੱਤਵੇਂ ਦਿਨ ਆਪਣਿਆਂ ਸਾਰਿਆਂ ਕਾਰਜਾਂ ਤੋਂ ਅਰਾਮ ਕੀਤਾ। 3ਪਰਮੇਸ਼ੁਰ ਨੇ ਸੱਤਵੇਂ ਦਿਨ ਨੂੰ ਅਸੀਸ ਦਿੱਤੀ ਅਤੇ ਉਸ ਦਿਨ ਨੂੰ ਪਵਿੱਤਰ ਠਹਿਰਾਇਆ ਕਿਉਂ ਜੋ ਉਸੇ ਦਿਨ ਆਪਣੇ ਕਾਰਜ ਤੋਂ ਜਿਹੜਾ ਉਸ ਨੇ ਰਚਿਆ ਸੀ, ਆਰਾਮ ਕੀਤਾ। 4ਇਹ ਅਕਾਸ਼ ਅਤੇ ਧਰਤੀ ਦੀ ਸਿਰਜਣਾ ਦਾ ਵਰਣਨ ਹੈ ਜਦ ਓਹ ਉਤਪੰਨ ਹੋਏ ਅਰਥਾਤ ਜਿਸ ਦਿਨ ਯਹੋਵਾਹ ਪਰਮੇਸ਼ੁਰ ਨੇ ਅਕਾਸ਼ ਅਤੇ ਧਰਤੀ ਨੂੰ ਬਣਾਇਆ।
ਜਵਾਬੀ ਭਜਨ
3ਜਦ ਮੈਂ ਤੇਰੇ ਅਕਾਸ਼ ਨੂੰ ਵੇਖਦਾ ਹਾਂ, ਜਿਹੜਾ ਤੇਰੀ ਦਸਤਕਾਰੀ ਹੈ, ਨਾਲੇ ਚੰਦ ਅਤੇ ਤਾਰਿਆਂ ਨੂੰ ਜਿਹੜੇ ਤੂੰ ਕਾਇਮ ਕੀਤੇ ਹਨ, 4ਤਾਂ ਇਨਸਾਨ ਕੀ ਹੈ, ਜੋ ਤੂੰ ਉਸ ਨੂੰ ਚੇਤੇ ਵਿੱਚ ਲਿਆਵੇ, ਅਤੇ ਆਦਮੀ ਜਾਇਆ ਕੀ, ਜੋ ਤੂੰ ਉਸ ਦੀ ਸੁੱਧ ਲਵੇਂ? 5ਕਿ ਤੂੰ ਉਸ ਨੂੰ ਦੂਤਾਂ ਨਾਲੋਂ ਥੋੜਾ ਜਿਹਾ ਘੱਟ ਕੀਤਾ ਹੈ, ਅਤੇ ਮਹਿਮਾ ਅਤੇ ਆਦਰ ਦਾ ਮੁਕਟ ਉਸ ਦੇ ਸਿਰ ਉੱਤੇ ਰੱਖਿਆ ਹੈ! 6ਤੂੰ ਆਪਣੀ ਦਸਤਕਾਰੀ ਉੱਤੇ ਉਹ ਨੂੰ ਹਕੂਮਤ ਦਿੱਤੀ, ਤੂੰ ਸਭ ਕੁਝ ਉਹ ਦੇ ਪੈਰਾਂ ਹੇਠ ਕਰ ਦਿੱਤਾ ਹੈ, 7ਸਾਰੇ ਇੱਜੜ ਅਤੇ ਵੱਗ, ਸਗੋਂ ਮੈਦਾਨ ਦੇ ਸਾਰੇ ਜਾਨਵਰ, 8ਅਕਾਸ਼ ਦੇ ਪੰਛੀ ਅਤੇ ਸਮੁੰਦਰ ਦੀਆਂ ਮੱਛੀਆਂ, ਅਤੇ ਸਭ ਕੁਝ ਜੋ ਸਮੁੰਦਰ ਦੇ ਵਿੱਚ ਫਿਰਦਾ ਹੈ।
ਇੰਜੀਲ
1ਫ਼ਰੀਸੀ ਅਤੇ ਕਈ ਉਪਦੇਸ਼ਕ ਯਰੂਸ਼ਲਮ ਤੋਂ ਆ ਕੇ ਪ੍ਰਭੂ ਯਿਸੂ ਦੇ ਕੋਲ ਇਕੱਠੇ ਹੋਏ। 2ਅਤੇ ਉਨ੍ਹਾਂ ਨੇ ਉਹ ਦੇ ਕਿੰਨਿਆਂ ਚੇਲਿਆਂ ਨੂੰ ਅਸ਼ੁੱਧ ਅਰਥਾਤ ਬਿਨ੍ਹਾਂ ਹੱਥ ਧੋਤੇ ਰੋਟੀ ਖਾਂਦੇ ਵੇਖਿਆ ਸੀ। 3(ਕਿਉਂ ਜੋ ਫ਼ਰੀਸੀ ਅਤੇ ਸਾਰੇ ਯਹੂਦੀ ਬਜ਼ੁਰਗਾਂ ਦੀ ਰੀਤ ਅਨੁਸਾਰ ਜਦੋਂ ਤੱਕ ਉਹ ਆਪਣੇ ਹੱਥਾਂ ਨੂੰ ਚੰਗੀ ਤਰ੍ਹਾਂ ਧੋ ਨਾ ਲੈਣ ਉਦੋਂ ਤੱਕ ਰੋਟੀ ਨਹੀਂ ਸੀ ਖਾਂਦੇ। 4ਅਤੇ ਬਜਾਰੋਂ ਆਣ ਕੇ ਨਹੀਂ ਖਾਂਦੇ ਜਿੰਨਾਂ ਚਿਰ ਨਹਾ ਨਾ ਲੈਣ ਅਤੇ ਹੋਰ ਬਥੇਰੀਆਂ ਗੱਲਾਂ ਹਨ ਜਿਹੜੀਆਂ ਉਨ੍ਹਾਂ ਨੇ ਮੰਨਣ ਲਈ ਕਬੂਲ ਕੀਤੀਆਂ ਹਨ ਜਿਵੇਂ ਕਟੋਰਿਆਂ ਅਤੇ ਗੜਵਿਆਂ ਅਤੇ ਪਿੱਤਲ ਦੇ ਭਾਂਡਿਆਂ ਨੂੰ ਧੋਣਾ) 5ਤਦ ਫ਼ਰੀਸੀਆਂ ਅਤੇ ਉਪਦੇਸ਼ਕਾਂ ਨੇ ਉਹ ਨੂੰ ਪੁੱਛਿਆ, ਤੇਰੇ ਚੇਲੇ ਵੱਡਿਆਂ-ਬਜ਼ੁਰਗਾਂ ਦੀ ਰੀਤ ਉੱਤੇ ਕਿਉਂ ਨਹੀਂ ਚੱਲਦੇ ਅਤੇ ਬਿਨ੍ਹਾਂ ਹੱਥ ਧੋਤੇ ਰੋਟੀ ਕਿਉਂ ਖਾਂਦੇ ਹਨ? 6ਉਸ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਕਪਟੀਆਂ ਦੇ ਵਿਖੇ; ਯਸਾਯਾਹ ਨੇ ਠੀਕ ਭਵਿੱਖਬਾਣੀ ਕੀਤੀ, ਜਿਵੇਂ ਲਿਖਿਆ ਹੋਇਆ ਹੈ ਕਿ ਇਹ ਲੋਕ ਆਪਣੇ ਬੁੱਲ੍ਹਾਂ ਨਾਲ ਤਾਂ ਮੇਰਾ ਆਦਰ ਕਰਦੇ ਹਨ, ਪਰ ਇਨ੍ਹਾਂ ਦੇ ਦਿਲ ਮੇਰੇ ਤੋਂ ਦੂਰ ਹਨ। 7ਉਹ ਵਿਅਰਥ ਮੇਰੀ ਬੰਦਗੀ ਕਰਦੇ ਹਨ, ਉਹ ਮਨੁੱਖਾਂ ਦੇ ਹੁਕਮਾਂ ਦੀ ਸਿੱਖਿਆ ਦਿੰਦੇ ਹਨ। 8ਤੁਸੀਂ ਪਰਮੇਸ਼ੁਰ ਦੇ ਹੁਕਮ ਨੂੰ ਛੱਡ ਕੇ ਮਨੁੱਖਾਂ ਦੀ ਰੀਤ ਨੂੰ ਮੰਨ ਲੈਂਦੇ ਹੋ। 9ਅਤੇ ਉਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਪਰਮੇਸ਼ੁਰ ਦੇ ਹੁਕਮ ਨੂੰ ਚੰਗੀ ਤਰ੍ਹਾਂ ਟਾਲ ਦਿੰਦੇ ਹੋ ਤਾਂ ਜੋ ਆਪਣੀ ਰੀਤ ਨੂੰ ਕਾਇਮ ਰੱਖੋ। 10ਕਿਉਂਕਿ ਮੂਸਾ ਨੇ ਕਿਹਾ ਸੀ ਕਿ ਆਪਣੇ ਪਿਤਾ ਅਤੇ ਆਪਣੀ ਮਾਤਾ ਦਾ ਆਦਰ ਕਰ ਅਤੇ ਜਿਹੜਾ ਪਿਤਾ ਜਾਂ ਮਾਤਾ ਨੂੰ ਬੁਰਾ ਬੋਲੇ ਉਹ ਜਾਨੋਂ ਮਾਰਿਆ ਜਾਵੇ। 11ਪਰ ਤੁਸੀਂ ਆਖਦੇ ਹੋ, ਜੇ ਕੋਈ ਮਨੁੱਖ ਪਿਤਾ ਜਾਂ ਮਾਤਾ ਨੂੰ ਕਹੇ ਭਈ ਜੋ ਕੁਝ ਮੇਰੇ ਕੋਲੋਂ ਤੈਨੂੰ ਲਾਭ ਹੋ ਸਕਦਾ ਸੀ ਸੋ ਕੁਰਬਾਨ ਅਰਥਾਤ ਭੇਟ ਚੜ੍ਹਾ ਦਿੱਤਾ ਹੈ। 12ਤੁਸੀਂ ਫੇਰ ਉਹ ਨੂੰ ਉਹ ਦੇ ਪਿਤਾ ਜਾਂ ਮਾਤਾ ਦੇ ਲਈ ਕੁਝ ਨਹੀਂ ਕਰਨ ਦਿੰਦੇ। 13ਇਸ ਤਰ੍ਹਾਂ ਤੁਸੀਂ ਪਰਮੇਸ਼ੁਰ ਦੇ ਬਚਨ ਨੂੰ ਆਪਣੀ ਰੀਤ ਨਾਲ ਜਿਹੜੀ ਤੁਸੀਂ ਚਲਾਈ ਹੈ, ਟਾਲ ਦਿੰਦੇ ਹੋ ਅਤੇ ਹੋਰ ਬਥੇਰੇ ਏਹੋ ਜਿਹੇ ਕੰਮ ਤੁਸੀਂ ਕਰਦੇ ਹੋ।
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ