Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਫ਼ਰਵਰੀ 2027 › ਫ਼ਰਵਰੀ 10

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 10 ਫ਼ਰਵਰੀ 2027

ਬੁੱਧਵਾਰ · ਚਾਲੀਸਾ: ਸੁਆਹ ਬੁੱਧਵਾਰ ਤੋਂ ਬਾਅਦ ਦੇ ਦਿਨ

ਤਿਉਹਾਰ ਅਤੇ ਸੰਤ

ਸੁਆਹ ਬੁੱਧਵਾਰ

ਆਮ ਦਿਨ · ਉਪਾਸਨਾ ਦਾ ਰੰਗ: ਬੈਂਗਣੀ

ਵਰਤ ਅਤੇ ਤੋਬਾ

ਵਰਤ ਅਤੇ ਮਾਸ ਤੋਂ ਪਰਹੇਜ਼

ਹਰ ਸ਼ੁੱਕਰਵਾਰ ਤੋਬਾ ਦਾ ਦਿਨ ਹੈ; ਹਰ ਬਿਸ਼ਪ ਕਾਨਫ਼ਰੰਸ ਤੈਅ ਕਰਦੀ ਹੈ ਕਿ ਇਸ ਨੂੰ ਕਿਵੇਂ ਮਨਾਉਣਾ ਹੈ: ਮਾਸ ਤੋਂ ਪਰਹੇਜ਼ ਜਾਂ ਤੋਬਾ ਦਾ ਕੋਈ ਹੋਰ ਕੰਮ। ਵਰਤ 18 ਤੋਂ 59 ਸਾਲ ਤੱਕ, ਪਰਹੇਜ਼ 14 ਸਾਲ ਤੋਂ ਲਾਜ਼ਮੀ ਹੈ।

ਦਿਨ ਦੇ ਪਾਠ

ਪਹਿਲਾ ਪਾਠ

ਯੋਏ 2:12–18

12ਪਰ ਹੁਣ ਵੀ, ਯਹੋਵਾਹ ਦਾ ਵਾਕ ਹੈ, ਵਰਤ ਰੱਖ ਕੇ ਰੋਂਦੇ ਹੋਏ ਅਤੇ ਛਾਤੀ ਪਿੱਟਦੇ ਹੋਏ ਆਪਣੇ ਸਾਰੇ ਦਿਲ ਨਾਲ ਮੇਰੇ ਵੱਲ ਮੁੜੋ। 13ਆਪਣੇ ਬਸਤਰ ਨਹੀਂ ਸਗੋਂ ਆਪਣੇ ਦਿਲਾਂ ਨੂੰ ਪਾੜ ਕੇ ਯਹੋਵਾਹ ਆਪਣੇ ਪਰਮੇਸ਼ੁਰ ਵੱਲ ਮੁੜੋ, ਉਹ ਤਾਂ ਦਿਆਲੂ ਅਤੇ ਕਿਰਪਾਲੂ ਹੈ, ਕ੍ਰੋਧ ਵਿੱਚ ਧੀਰਜੀ, ਭਲਿਆਈ ਨਾਲ ਭਰਪੂਰ ਅਤੇ ਦੁੱਖ ਦੇਣ ਤੋਂ ਪਛਤਾਉਂਦਾ ਹੈ। 14ਕੀ ਜਾਣੀਏ ਭਈ ਉਹ ਮੁੜੇ ਅਤੇ ਪਛਤਾਵੇ ਅਤੇ ਆਪਣੇ ਪਿੱਛੇ ਬਰਕਤ ਛੱਡ ਜਾਵੇ, ਤਾਂ ਜੋ ਮੈਦੇ ਦੀ ਭੇਟ ਅਤੇ ਪੀਣ ਦੀ ਭੇਟ ਤੁਹਾਡੇ ਪਰਮੇਸ਼ੁਰ ਯਹੋਵਾਹ ਲਈ ਹੋਣ? 15ਸੀਯੋਨ ਵਿੱਚ ਤੁਰ੍ਹੀ ਫੂਕੋ! ਪਵਿੱਤਰ ਵਰਤ ਰੱਖੋ, ਮਹਾਂ-ਸਭਾ ਬੁਲਾਓ! 16ਲੋਕਾਂ ਨੂੰ ਇਕੱਠਾ ਕਰੋ, ਸਭਾ ਨੂੰ ਪਵਿੱਤਰ ਕਰੋ, ਬਜ਼ੁਰਗਾਂ ਨੂੰ ਸੱਦੋ, ਨਿਆਣਿਆਂ ਨੂੰ, ਸਗੋਂ ਦੁੱਧ ਚੁੰਘਦਿਆਂ ਬੱਚਿਆਂ ਨੂੰ ਇਕੱਠੇ ਕਰੋ, ਲਾੜਾ ਆਪਣੀ ਕੋਠੜੀ ਵਿੱਚੋਂ, ਲਾੜੀ ਆਪਣੇ ਕਮਰੇ ਵਿੱਚੋਂ ਬਾਹਰ ਨਿੱਕਲ ਆਵੇ! 17ਡਿਉੜ੍ਹੀ ਅਤੇ ਜਗਵੇਦੀ ਦੇ ਵਿਚਕਾਰ ਜਾਜਕ, ਯਹੋਵਾਹ ਦੇ ਸੇਵਕ ਰੋਣ ਅਤੇ ਆਖਣ, ਹੇ ਯਹੋਵਾਹ, ਆਪਣੀ ਪਰਜਾ ਨੂੰ ਬਚਾ, ਆਪਣੇ ਨਿੱਜ-ਭਾਗ ਦੀ ਨਿੰਦਿਆ ਨਾ ਹੋਣ ਦੇ ਕਿ ਕੌਮਾਂ ਉਹਨਾਂ ਦੇ ਉੱਤੇ ਰਾਜ ਕਰਨ। ਦੇਸ਼-ਦੇਸ਼ ਦੇ ਲੋਕ ਇਹ ਕਿਉਂ ਆਖਣ, ਉਹਨਾਂ ਦਾ ਪਰਮੇਸ਼ੁਰ ਕਿੱਥੇ ਹੈ? 18ਤਦ ਯਹੋਵਾਹ ਆਪਣੇ ਦੇਸ਼ ਲਈ ਅਣਖੀ ਹੋਇਆ ਅਤੇ ਆਪਣੀ ਪਰਜਾ ਉੱਤੇ ਤਰਸ ਖਾਧਾ।

ਜਵਾਬੀ ਭਜਨ

ਜ਼ਬੂ 51:1–4, 10–12, 15

1ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ, ਜਦੋਂ ਨਾਥਾਨ ਨਬੀ ਉਸ ਦੇ ਕੋਲ ਇਸ ਲਈ ਆਇਆ ਕਿ ਉਹ ਬਥ-ਸ਼ਬਾ ਦੇ ਕੋਲ ਗਿਆ ਸੀ। ਹੇ ਪਰਮੇਸ਼ੁਰ, ਆਪਣੀ ਕਿਰਪਾ ਦੇ ਅਨੁਸਾਰ ਮੇਰੇ ਉੱਤੇ ਦਯਾ ਕਰ, ਆਪਣੀਆਂ ਰਹਿਮਤਾਂ ਦੇ ਅਨੁਸਾਰ ਮੇਰੇ ਅਪਰਾਧ ਮਿਟਾ ਦੇ! 2ਮੇਰੀ ਬਦੀ ਤੋਂ ਮੈਨੂੰ ਚੰਗੀ ਤਰ੍ਹਾਂ ਧੋ, ਅਤੇ ਮੇਰੇ ਪਾਪ ਤੋਂ ਮੈਨੂੰ ਸ਼ੁੱਧ ਕਰ, 3ਕਿਉਂ ਜੋ ਮੈਂ ਆਪਣੇ ਅਪਰਾਧ ਜਾਣਦਾ ਹਾਂ, ਅਤੇ ਮੇਰਾ ਪਾਪ ਸਦਾ ਮੇਰੇ ਸਾਹਮਣੇ ਹੈ। 4ਮੈਂ ਤੇਰਾ, ਹਾਂ, ਤੇਰਾ ਹੀ ਪਾਪ ਕੀਤਾ, ਅਤੇ ਤੇਰੀ ਨਿਗਾਹ ਵਿੱਚ ਇਹ ਬੁਰਿਆਈ ਕੀਤੀ, ਤਾਂ ਜੋ ਤੂੰ ਆਪਣੇ ਫੈਸਲੇ ਵਿੱਚ ਧਰਮੀ ਠਹਿਰੇਂ, ਅਤੇ ਆਪਣੇ ਨਿਆਂ ਵਿੱਚ ਤੂੰ ਸਾਫ਼ ਨਿੱਕਲੇਂ। 10ਹੇ ਪਰਮੇਸ਼ੁਰ, ਮੇਰੇ ਲਈ ਇੱਕ ਪਾਕ ਮਨ ਉਤਪੰਨ ਕਰ, ਅਤੇ ਮੇਰੇ ਅੰਦਰ ਨਵੇਂ ਸਿਰੇ ਤੋਂ ਸਥਿਰ ਆਤਮਾ ਵੀ। 11ਮੈਨੂੰ ਆਪਣੇ ਹਜ਼ੂਰੋਂ ਨਾ ਧੱਕ, ਅਤੇ ਆਪਣਾ ਪਵਿੱਤਰ ਆਤਮਾ ਮੈਥੋਂ ਨਾ ਲੈ! 12ਆਪਣੀ ਮੁਕਤੀ ਦੀ ਖੁਸ਼ੀ ਮੈਨੂੰ ਮੋੜ ਦੇ, ਅਤੇ ਆਪਣੇ ਪਰਮ ਆਤਮਾ ਨਾਲ ਮੈਨੂੰ ਸੰਭਾਲ। 15ਹੇ ਪ੍ਰਭੂ, ਮੇਰੇ ਬੁੱਲ੍ਹਾਂ ਨੂੰ ਖੋਲ੍ਹ ਦੇ, ਤਾਂ ਮੇਰਾ ਮੂੰਹ ਤੇਰੀ ਉਸਤਤ ਸੁਣਾਵੇਗਾ।

ਦੂਜਾ ਪਾਠ

2 ਕੁਰਿੰਥੀ 5:20–6:2

20ਅਸੀਂ ਮਸੀਹ ਦੇ ਰਾਜਦੂਤ ਹਾਂ, ਤੁਸੀਂ ਸਮਝੋ ਪਰਮੇਸ਼ੁਰ ਸਾਡੇ ਰਾਹੀਂ ਮਿੰਨਤ ਕਰਦਾ ਹੈ, ਸੋ ਅਸੀਂ ਮਸੀਹ ਵੱਲੋਂ ਬੇਨਤੀ ਕਰਦੇ ਹਾਂ ਜੋ ਤੁਸੀਂ ਪਰਮੇਸ਼ੁਰ ਨਾਲ ਮੇਲ-ਮਿਲਾਪ ਕਰ ਲਓ। 21ਪਰਮੇਸ਼ੁਰ ਨੇ ਯਿਸੂ ਨੂੰ ਜਿਹੜਾ ਪਾਪ ਨੂੰ ਜਾਣਦਾ ਤੱਕ ਨਹੀਂ ਸੀ ਸਾਡੀ ਖ਼ਾਤਰ ਪਾਪ ਠਹਿਰਾਇਆ ਤਾਂ ਜੋ ਅਸੀਂ ਉਸ ਵਿੱਚ ਹੋ ਕੇ ਪਰਮੇਸ਼ੁਰ ਦੀ ਧਾਰਮਿਕਤਾ ਬਣੀਏ। 6:1ਅਸੀਂ ਉਸ ਦੇ ਨਾਲ ਕੰਮ ਕਰਦੇ ਹੋਏ ਤੁਹਾਡੇ ਅੱਗੇ ਬੇਨਤੀ ਵੀ ਕਰਦੇ ਹਾਂ ਜੋ ਤੁਸੀਂ ਪਰਮੇਸ਼ੁਰ ਦੀ ਕਿਰਪਾ ਨੂੰ ਵਿਅਰਥ ਨਾ ਜਾਣੋ। 2ਕਿਉਂ ਜੋ ਪਰਮੇਸ਼ੁਰ ਆਖਦਾ ਹੈ ਜੋ ਮੈਂ ਮਨਭਾਉਂਦੇ ਸਮੇਂ ਵਿੱਚ ਤੇਰੀ ਸੁਣੀ ਅਤੇ ਮੁਕਤੀ ਦੇ ਦਿਨ ਤੇਰੀ ਸਹਾਇਤਾ ਕੀਤੀ। ਵੇਖੋ, ਹੁਣ ਹੀ ਮਨ ਭਾਉਂਦਾ ਸਮਾਂ ਹੈ, ਵੇਖੋ, ਹੁਣ ਹੀ ਮੁਕਤੀ ਦਾ ਦਿਨ ਹੈ!

ਇੰਜੀਲ

ਮੱਤੀ 6:1–6, 16–18

1ਸਾਵਧਾਨ, ਤੁਸੀਂ ਆਪਣੇ ਧਾਰਮਿਕਤਾ ਦੇ ਕੰਮ ਮਨੁੱਖਾਂ ਦੇ ਸਾਹਮਣੇ ਦਿਖਾਵੇ ਲਈ ਨਾ ਕਰੋ, ਨਹੀਂ ਤਾਂ ਤੁਸੀਂ ਆਪਣੇ ਪਿਤਾ ਕੋਲੋਂ ਜਿਹੜਾ ਸਵਰਗ ਵਿੱਚ ਹੈ, ਕੁਝ ਵੀ ਫਲ ਪ੍ਰਾਪਤ ਨਾ ਕਰੋਗੇ। 2ਇਸ ਲਈ ਜਦੋਂ ਤੁਸੀਂ ਦਾਨ ਕਰੋਂ, ਜਿਸ ਤਰ੍ਹਾਂ ਕਪਟੀ ਪ੍ਰਾਰਥਨਾ ਘਰਾਂ ਅਤੇ ਰਸਤਿਆਂ ਵਿੱਚ ਆਪਣੇ ਅੱਗੇ ਚਰਚਾ ਕਰਵਾਉਂਦੇ ਹਨ ਕਿ ਲੋਕ ਉਨ੍ਹਾਂ ਦੀ ਵਡਿਆਈ ਕਰਨ, ਤੁਸੀਂ ਅਜਿਹਾ ਨਾ ਕਰੋ। ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਉਹ ਆਪਣਾ ਫਲ ਪਾ ਚੁੱਕੇ। 3ਪਰ ਜਦੋਂ ਤੂੰ ਦਾਨ ਦੇਵੇਂ ਤਾਂ ਜੋ ਕੁਝ ਤੂੰ ਸੱਜੇ ਹੱਥ ਨਾਲ ਦਿੰਦਾ ਤੇਰਾ ਖੱਬਾ ਹੱਥ ਨਾ ਜਾਣੇ, 4ਤੇਰਾ ਦਾਨ ਗੁਪਤ ਵਿੱਚ ਹੋਵੇ, ਤਾਂ ਜੋ ਤੇਰਾ ਪਿਤਾ ਜਿਹੜਾ ਗੁਪਤ ਵਿੱਚ ਵੇਖਦਾ ਹੈ, ਤੈਨੂੰ ਫਲ ਦੇਵੇ। 5ਜਦੋਂ ਤੁਸੀਂ ਪ੍ਰਾਰਥਨਾ ਕਰੋ ਤਾਂ ਕਪਟੀਆਂ ਦੀ ਤਰ੍ਹਾਂ ਨਾ ਕਰੋ ਕਿਉਂਕਿ ਉਹ ਪ੍ਰਾਰਥਨਾ ਘਰਾਂ ਅਤੇ ਚੌਕਾਂ ਵਿੱਚ ਖੜ੍ਹੇ ਹੋ ਕੇ ਪ੍ਰਾਰਥਨਾ ਕਰਨੀ ਪਸੰਦ ਕਰਦੇ ਹਨ, ਤਾਂ ਜੋ ਮਨੁੱਖ ਉਨ੍ਹਾਂ ਨੂੰ ਵੇਖਣ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਆਪਣਾ ਫਲ ਪਾ ਚੁੱਕੇ ਹਨ। 6ਪਰ ਜਦੋਂ ਤੁਸੀਂ ਪ੍ਰਾਰਥਨਾ ਕਰੋ ਤਾਂ ਆਪਣੇ ਕਮਰੇ ਵਿੱਚ ਜਾਓ ਅਤੇ ਦਰਵਾਜ਼ਾ ਬੰਦ ਕਰ ਕੇ, ਆਪਣੇ ਪਿਤਾ ਅੱਗੇ ਜਿਹੜਾ ਗੁਪਤ ਹੈ ਪ੍ਰਾਰਥਨਾ ਕਰੋ! ਅਤੇ ਤੇਰਾ ਪਿਤਾ ਜਿਹੜਾ ਗੁਪਤ ਵਿੱਚ ਵੇਖਦਾ ਹੈ, ਉਹ ਤੈਨੂੰ ਫਲ ਦੇਵੇਗਾ। 16ਜਦੋਂ ਤੁਸੀਂ ਵਰਤ ਰੱਖੋ ਤਾਂ ਕਪਟੀਆਂ ਦੀ ਤਰ੍ਹਾਂ ਉਦਾਸੀ ਵਾਲਾ ਚਿਹਰਾ ਨਾ ਬਣਾਓ, ਕਿਉਂ ਜੋ ਉਹ ਆਪਣੇ ਮੂੰਹ ਇਸ ਲਈ ਵਿਗਾੜਦੇ ਹਨ, ਕਿ ਲੋਕ ਜਾਨਣ ਜੋ ਉਹਨਾਂ ਨੇ ਵਰਤ ਰੱਖਿਆ ਹੈ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਆਪਣਾ ਫਲ ਪਾ ਚੁੱਕੇ ਹਨ। 17ਪਰ ਜਦੋਂ ਤੂੰ ਵਰਤ ਰੱਖੇਂ ਤਾਂ ਆਪਣੇ ਸਿਰ ਉੱਤੇ ਤੇਲ ਲਾ ਅਤੇ ਆਪਣਾ ਮੂੰਹ ਧੋ। 18ਤੂੰ ਮਨੁੱਖਾਂ ਨੂੰ ਨਹੀਂ ਪਰ ਆਪਣੇ ਪਿਤਾ ਨੂੰ ਜਿਹੜਾ ਗੁਪਤ ਹੈ ਵਰਤੀ ਮਲੂਮ ਹੋਵੇਂ ਅਤੇ ਤੇਰਾ ਪਿਤਾ ਜਿਹੜਾ ਗੁਪਤ ਵਿੱਚ ਵੇਖਦਾ ਹੈ ਤੈਨੂੰ ਫਲ ਦੇਵੇਗਾ।

ਅੱਜ ਦੇ ਸੰਤ

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ