Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਫ਼ਰਵਰੀ 2027 › ਫ਼ਰਵਰੀ 10

ਆਰਥੋਡਾਕਸ ਕੈਲੰਡਰ · 28 ਜਨਵਰੀ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 10 ਫ਼ਰਵਰੀ 2027

ਬੁੱਧਵਾਰ · ਪੰਤੇਕੁਸਤ ਤੋਂ ਬਾਅਦ 37ਵਾਂ ਹਫ਼ਤਾ · ਸੁਰ 3

ਤਿਉਹਾਰ ਅਤੇ ਸੰਤ

Venerable Ephraim the Syrian († c. 373-379)

ਵਰਤ ਦਾ ਦਿਨ

ਮੱਛੀ ਦੀ ਇਜਾਜ਼ਤ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

ਯਾਕੂ 3:11–4:6

11ਭਲਾ, ਇੱਕੋ ਸੋਤੇ ਦੇ ਮੂੰਹ ਵਿੱਚੋਂ ਮਿੱਠਾ ਅਤੇ ਖਾਰਾ ਪਾਣੀ ਨਿੱਕਲ ਸਕਦਾ ਹੈ? 12ਹੇ ਮੇਰੇ ਭਰਾਵੋ, ਕੀ ਇਹ ਹੋ ਸਕਦਾ ਹੈ ਕਿ ਹੰਜ਼ੀਰ ਦੇ ਬੂਟੇ ਨੂੰ ਜ਼ੈਤੂਨ ਦਾ ਫਲ ਜਾਂ ਅੰਗੂਰੀ ਵੇਲ ਨੂੰ ਹੰਜ਼ੀਰ ਲੱਗ ਸਕਦੇ ਹਨ? ਉਸੇ ਤਰ੍ਹਾਂ ਖਾਰੇ ਪਾਣੀ ਵਿੱਚੋਂ ਵੀ ਮਿੱਠਾ ਪਾਣੀ ਨਹੀਂ ਨਿੱਕਲ ਸਕਦਾ। 13ਤੁਹਾਡੇ ਵਿੱਚ ਬੁੱਧਵਾਨ ਅਤੇ ਸਮਝਦਾਰ ਕੌਣ ਹੈ? ਜੋ ਅਜਿਹਾ ਹੋਵੇ ਉਹ ਆਪਣੇ ਕੰਮਾਂ ਨੂੰ ਚੰਗੇ ਚਾਲ-ਚਲਣ ਤੋਂ ਉਸ ਨਰਮਾਈ ਨਾਲ ਵਿਖਾਵੇ ਜੋ ਬੁੱਧ ਨਾਲ ਪੈਦਾ ਹੁੰਦੀ ਹੈ। 14ਪਰ ਜੇ ਤੁਸੀਂ ਆਪਣੇ ਮਨ ਵਿੱਚ ਖਾਰ ਅਤੇ ਵਿਰੋਧ ਕਰਦੇ ਹੋ ਤਾਂ ਸਚਿਆਈ ਦੇ ਵਿਰੁੱਧ ਘਮੰਡ ਨਾ ਕਰੋ, ਅਤੇ ਨਾ ਝੂਠ ਬੋਲੋ। 15ਇਹ ਤਾਂ ਉਹ ਬੁੱਧ ਨਹੀਂ ਜਿਹੜੀ ਉੱਪਰੋਂ ਉੱਤਰਦੀ ਹੈ ਸਗੋਂ ਸੰਸਾਰੀ, ਸਰੀਰਕ ਅਤੇ ਸ਼ੈਤਾਨੀ ਹੈ। 16ਕਿਉਂਕਿ ਜਿੱਥੇ ਈਰਖਾ ਅਤੇ ਵਿਰੋਧ ਹੁੰਦਾ ਹੈਂ ਉੱਥੇ ਘਮਸਾਣ ਅਤੇ ਹਰ ਪ੍ਰਕਾਰ ਦਾ ਬੁਰਾ ਕੰਮ ਵੀ ਹੁੰਦਾ ਹੈ। 17ਪਰ ਜਿਹੜੀ ਬੁੱਧ ਉੱਪਰੋਂ ਆਉਂਦੀ ਹੈ ਉਹ ਪਹਿਲਾਂ ਤਾਂ ਪਵਿੱਤਰ ਹੁੰਦੀ ਹੈ, ਫਿਰ ਮਿਲਣਸਾਰ, ਕੋਮਲ, ਹਠ ਤੋਂ ਰਹਿਤ, ਦਯਾ ਅਤੇ ਚੰਗਿਆਂ ਫਲਾਂ ਨਾਲ ਭਰਪੂਰ, ਪੱਖਪਾਤ ਤੋਂ ਰਹਿਤ ਅਤੇ ਨਿਸ਼ਕਪਟ ਹੁੰਦੀ ਹੈ। 18ਮੇਲ-ਮਿਲਾਪ ਕਰਵਾਉਣ ਵਾਲਿਆਂ ਦੁਆਰਾ ਧਾਰਮਿਕਤਾ ਦਾ ਫਲ ਸ਼ਾਂਤੀ ਨਾਲ ਬੀਜਿਆ ਜਾਂਦਾ ਹੈ। 4:1ਤੁਹਾਡੇ ਵਿੱਚ ਲੜਾਈਆਂ ਅਤੇ ਝਗੜੇ ਕਿੱਥੋਂ ਆ ਗਏ? ਕੀ ਉਨ੍ਹਾਂ ਭੋਗ ਬਿਲਾਸਾਂ ਤੋਂ ਨਹੀਂ ਜਿਹੜੇ ਤੁਹਾਡੀਆਂ ਇੰਦਰੀਆਂ ਵਿੱਚ ਯੁੱਧ ਕਰਦੇ ਹਨ? 2ਤੁਸੀਂ ਲੋਭ ਕਰਦੇ ਹੋ ਅਤੇ ਪੱਲੇ ਕੁਝ ਨਹੀਂ ਪੈਂਦਾ। ਤੁਸੀਂ ਹੱਤਿਆ ਅਤੇ ਈਰਖਾ ਕਰਦੇ ਹੋ ਅਤੇ ਕੁਝ ਪ੍ਰਾਪਤ ਨਹੀਂ ਕਰ ਸਕਦੇ। ਤੁਸੀਂ ਝਗੜਾ ਅਤੇ ਲੜਾਈ ਕਰਦੇ ਹੋ। ਤੁਹਾਨੂੰ ਇਸ ਲਈ ਨਹੀਂ ਮਿਲਦਾ, ਜੋ ਮੰਗਦੇ ਨਹੀਂ। 3ਤੁਸੀਂ ਮੰਗਦੇ ਹੋ ਪਰ ਮਿਲਦਾ ਨਹੀਂ ਕਿਉਂ ਜੋ ਬੁਰੀ ਨੀਤ ਨਾਲ ਮੰਗਦੇ ਹੋ ਤਾਂ ਜੋ ਆਪਣਿਆਂ ਭੋਗ ਬਿਲਾਸਾਂ ਵਿੱਚ ਉਡਾ ਦਿਓ। 4ਹੇ ਹਰਾਮਕਾਰੋ, ਕੀ ਤੁਸੀਂ ਨਹੀਂ ਜਾਣਦੇ ਕਿ ਸੰਸਾਰ ਨਾਲ ਮਿੱਤਰਤਾ ਕਰਨੀ ਪਰਮੇਸ਼ੁਰ ਨਾਲ ਵੈਰ ਕਰਨਾ ਹੈ? ਫੇਰ ਜੋ ਕੋਈ ਸੰਸਾਰ ਦਾ ਮਿੱਤਰ ਹੋਣਾ ਚਾਹੁੰਦਾ ਹੈ ਸੋ ਆਪਣੇ ਆਪ ਨੂੰ ਪਰਮੇਸ਼ੁਰ ਦਾ ਵੈਰੀ ਬਣਾਉਂਦਾ ਹੈ। 5ਕੀ ਤੁਸੀਂ ਇਹ ਸਮਝਦੇ ਹੋ, ਜੋ ਪਵਿੱਤਰ-ਸ਼ਾਸਤਰ ਵਿਅਰਥ ਕਹਿੰਦਾ ਹੈ? ਕਿ ਜਿਸ ਆਤਮਾ ਨੂੰ ਉਸ ਨੇ ਸਾਡੇ ਵਿੱਚ ਵਸਾਇਆ ਹੈ, ਕੀ ਉਹ ਅਜਿਹੀ ਲਾਲਸਾ ਕਰਦਾ ਹੈ, ਜਿਸ ਦਾ ਫਲ ਈਰਖਾ ਹੋਵੇ? 6ਪਰ ਉਹ ਹੋਰ ਵੀ ਕਿਰਪਾ ਕਰਦਾ ਹੈ ਇਸ ਕਾਰਨ ਇਹ ਲਿਖਿਆ ਹੈ, ਕਿ ਪਰਮੇਸ਼ੁਰ ਹੰਕਾਰੀਆਂ ਦਾ ਸਾਹਮਣਾ ਕਰਦਾ ਹੈ ਪਰ ਹਲੀਮਾਂ ਉੱਤੇ ਕਿਰਪਾ ਕਰਦਾ ਹੈ।

ਇੰਜੀਲ

ਮਰਕੁ 11:23–26

23ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੋ ਕੋਈ ਇਸ ਪਹਾੜ ਨੂੰ ਕਹੇ, ਉੱਠ ਅਤੇ ਸਮੁੰਦਰ ਵਿੱਚ ਜਾ ਪਉ ਅਤੇ ਆਪਣੇ ਮਨ ਵਿੱਚ ਭਰਮ ਨਾ ਕਰੇ ਪਰ ਵਿਸ਼ਵਾਸ ਕਰੇ, ਕਿ ਜਿਹੜੀਆਂ ਗੱਲਾਂ ਮੈਂ ਆਖਦਾ ਹਾਂ ਉਹ ਹੁੰਦੀਆਂ ਹਨ, ਤਾਂ ਉਹ ਦੇ ਲਈ ਹੋ ਜਾਵੇਗਾ। 24ਇਸ ਲਈ ਮੈਂ ਤੁਹਾਨੂੰ ਆਖਦਾ ਹਾਂ ਕਿ ਸਭ ਕੁਝ ਤੁਸੀਂ ਪ੍ਰਾਰਥਨਾ ਕਰ ਕੇ ਮੰਗੋ ਵਿਸ਼ਵਾਸ ਕਰੋ ਜੋ ਸਾਨੂੰ ਮਿਲ ਗਿਆ, ਤਾਂ ਤੁਹਾਨੂੰ ਮਿਲੇਗਾ। 25ਜਦ ਕਦੇ ਤੁਸੀਂ ਖੜ੍ਹ ਕੇ ਪ੍ਰਾਰਥਨਾ ਕਰਦੇ ਹੋ, ਜੇ ਤੁਹਾਡਾ ਕਿਸੇ ਨਾਲ ਵਿਰੋਧ ਹੋਵੇ ਤਾਂ ਉਹ ਨੂੰ ਮਾਫ਼ ਕਰੋ ਤਾਂ ਜੋ ਤੁਹਾਡਾ ਪਿਤਾ ਵੀ ਜਿਹੜਾ ਸਵਰਗ ਵਿੱਚ ਹੈ, ਤੁਹਾਡਿਆਂ ਅਪਰਾਧਾਂ ਨੂੰ ਮਾਫ਼ ਕਰੇ। 26ਪਰ ਜੇ ਤੁਸੀਂ ਮਾਫ਼ ਨਾ ਕਰੋ, ਤਾਂ ਤੁਹਾਡਾ ਪਿਤਾ ਵੀ ਜੋ ਸਵਰਗ ਵਿੱਚ ਹੈ, ਤੁਹਾਡੇ ਅਪਰਾਧ ਮਾਫ਼ ਨਹੀਂ ਕਰੇਗਾ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਜਨਵਰੀ 28 ਸਿਵਲ ਕੈਲੰਡਰ ਦਾ ਫ਼ਰਵਰੀ 10 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ