ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਫ਼ਰਵਰੀ 2027 › ਫ਼ਰਵਰੀ 11
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 11 ਫ਼ਰਵਰੀ 2027
ਵੀਰਵਾਰ · ਚਾਲੀਸਾ: ਸੁਆਹ ਬੁੱਧਵਾਰ ਤੋਂ ਬਾਅਦ ਦੇ ਦਿਨ
ਤਿਉਹਾਰ ਅਤੇ ਸੰਤ
ਸੁਆਹ ਬੁੱਧਵਾਰ ਤੋਂ ਬਾਅਦ ਦਾ ਵੀਰਵਾਰ
ਇੱਛਿਕ ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਬੈਂਗਣੀ
ਲੂਰਦ ਦੀ ਮਾਤਾ ਮਰਿਯਮ · ਯਾਦ
ਦਿਨ ਦੇ ਪਾਠ
ਪਹਿਲਾ ਪਾਠ
15ਵੇਖੋ, ਮੈਂ ਅੱਜ ਤੁਹਾਡੇ ਸਾਹਮਣੇ ਜੀਵਨ ਅਤੇ ਭਲਿਆਈ, ਮੌਤ ਅਤੇ ਬੁਰਿਆਈ ਰੱਖ ਦਿੱਤੀ ਹੈ। 16ਕਿਉਂਕਿ ਮੈਂ ਅੱਜ ਤੁਹਾਨੂੰ ਹੁਕਮ ਦਿੰਦਾ ਹਾਂ ਕਿ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਪ੍ਰੇਮ ਰੱਖੋ, ਉਸ ਦੇ ਮਾਰਗਾਂ ਉੱਤੇ ਚਲੋ ਅਤੇ ਉਸ ਦੇ ਹੁਕਮਾਂ, ਬਿਧੀਆਂ ਅਤੇ ਕਨੂੰਨਾਂ ਦੀ ਪਾਲਨਾ ਕਰੋ ਤਾਂ ਜੋ ਤੁਸੀਂ ਜੀਉਂਦੇ ਰਹੋ ਅਤੇ ਵਧੋ ਅਤੇ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਉਸ ਦੇਸ਼ ਵਿੱਚ ਜਿਸ ਉੱਤੇ ਅਧਿਕਾਰ ਕਰਨ ਲਈ ਤੁਸੀਂ ਜਾਂਦੇ ਹੋ, ਤੁਹਾਨੂੰ ਬਰਕਤ ਦੇਵੇ। 17ਪਰ ਜੇਕਰ ਤੁਹਾਡਾ ਮਨ ਫਿਰ ਜਾਵੇ ਅਤੇ ਤੁਸੀਂ ਨਾ ਸੁਣੋ ਪਰ ਤੁਸੀਂ ਭਟਕ ਕੇ ਦੂਜੇ ਦੇਵਤਿਆਂ ਦੇ ਅੱਗੇ ਮੱਥਾ ਟੇਕਦੇ ਫਿਰੋ ਅਤੇ ਉਹਨਾਂ ਦੀ ਪੂਜਾ ਕਰੋ 18ਤਾਂ ਮੈਂ ਤੁਹਾਨੂੰ ਅੱਜ ਦੱਸ ਦਿੰਦਾ ਹਾਂ ਕਿ ਤੁਸੀਂ ਜ਼ਰੂਰ ਹੀ ਨਾਸ ਹੋ ਜਾਓਗੇ। ਤੁਸੀਂ ਉਸ ਦੇਸ਼ ਵਿੱਚ ਬਹੁਤ ਦਿਨਾਂ ਤੱਕ ਨਹੀਂ ਰਹਿ ਸਕੋਗੇ ਜਿਸ ਉੱਤੇ ਅਧਿਕਾਰ ਕਰਨ ਲਈ ਤੁਸੀਂ ਯਰਦਨ ਨਦੀ ਦੇ ਪਾਰ ਜਾਂਦੇ ਹੋ। 19ਮੈਂ ਅੱਜ ਅਕਾਸ਼ ਅਤੇ ਧਰਤੀ ਨੂੰ ਤੁਹਾਡੇ ਵਿਰੁੱਧ ਗਵਾਹ ਬਣਾਉਂਦਾ ਹਾਂ ਕਿ ਮੈਂ ਤੁਹਾਡੇ ਅੱਗੇ ਜੀਵਨ ਅਤੇ ਮੌਤ, ਬਰਕਤ ਅਤੇ ਸਰਾਪ ਰੱਖਿਆ ਹੈ। ਇਸ ਲਈ ਜੀਵਨ ਨੂੰ ਚੁਣੋ ਤਾਂ ਜੋ ਤੁਸੀਂ ਅਤੇ ਤੁਹਾਡਾ ਵੰਸ਼ ਜੀਉਂਦਾ ਰਹੇ। 20ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਪ੍ਰੇਮ ਰੱਖੋ, ਉਸ ਦੀ ਅਵਾਜ਼ ਸੁਣੋ ਅਤੇ ਉਸ ਦੇ ਨਾਲ-ਨਾਲ ਲੱਗੇ ਰਹੋ ਕਿਉਂ ਜੋ ਉਹ ਹੀ ਤੁਹਾਡਾ ਜੀਵਨ ਅਤੇ ਤੁਹਾਡੀ ਲੰਮੀ ਉਮਰ ਦਿੰਦਾ ਹੈ, ਤਾਂ ਜੋ ਤੁਸੀਂ ਉਸ ਦੇਸ਼ ਵਿੱਚ ਵੱਸੇ ਰਹੋ ਜਿਸ ਨੂੰ ਦੇਣ ਦੀ ਯਹੋਵਾਹ ਨੇ ਤੁਹਾਡੇ ਪੁਰਖਿਆਂ ਅਰਥਾਤ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਸਹੁੰ ਖਾਧੀ ਸੀ।
ਜਵਾਬੀ ਭਜਨ
1ਧੰਨ ਹੈ ਉਹ ਮਨੁੱਖ ਜਿਹੜਾ ਦੁਸ਼ਟਾਂ ਦੀ ਸਮਝ ਉੱਤੇ ਨਹੀਂ ਚੱਲਦਾ, ਨਾ ਪਾਪੀਆਂ ਦੇ ਰਾਹ ਵਿੱਚ ਖੜ੍ਹਾ ਹੁੰਦਾ, ਅਤੇ ਨਾ ਮਖ਼ੌਲੀਆਂ ਦੀ ਮੰਡਲੀ ਵਿੱਚ ਬੈਠਦਾ ਹੈ! 2ਪਰ ਉਹ ਯਹੋਵਾਹ ਦੀ ਬਿਵਸਥਾ ਵਿੱਚ ਮਗਨ ਰਹਿੰਦਾ; ਅਤੇ ਦਿਨ ਰਾਤ ਉਸ ਦੀ ਬਿਵਸਥਾ ਉੱਤੇ ਧਿਆਨ ਕਰਦਾ ਹੈ। 3ਉਹ ਤਾਂ ਉਸ ਦਰਖ਼ਤ ਵਰਗਾ ਹੋਵੇਗਾ, ਜਿਹੜਾ ਵਗਦੇ ਪਾਣੀਆਂ ਉੱਤੇ ਲਾਇਆ ਹੋਇਆ ਹੈ, ਜਿਹੜਾ ਰੁੱਤ ਸਿਰ ਆਪਣਾ ਫਲ ਦਿੰਦਾ ਹੈ, ਜਿਸ ਦੇ ਪੱਤੇ ਨਹੀਂ ਕੁਮਲਾਉਂਦੇ, ਅਤੇ ਜੋ ਕੁਝ ਉਹ ਕਰੇ ਉਹ ਸਫ਼ਲ ਹੁੰਦਾ ਹੈ। 4ਦੁਸ਼ਟ ਅਜਿਹੇ ਨਹੀਂ ਹੁੰਦੇ ਪਰ ਉਹ ਘਾਹ-ਫੂਸ ਵਰਗੇ ਹੁੰਦੇ ਹਨ, ਜਿਸ ਨੂੰ ਪੌਣ ਉਡਾ ਲੈ ਜਾਂਦੀ ਹੈ। 6ਕਿਉਂ ਜੋ ਯਹੋਵਾਹ ਧਰਮੀਆਂ ਦਾ ਰਾਹ ਜਾਣਦਾ ਹੈ, ਪਰ ਦੁਸ਼ਟਾਂ ਦਾ ਰਾਹ ਨਾਸ ਹੋ ਜਾਵੇਗਾ।
ਇੰਜੀਲ
22ਤਦ ਯਿਸੂ ਨੇ ਉਹਨਾਂ ਨੂੰ ਆਖਿਆ ਇਹ ਜ਼ਰੂਰੀ ਹੈ ਕਿ ਮਨੁੱਖ ਦਾ ਪੁੱਤਰ ਬਹੁਤ ਦੁੱਖ ਝੱਲੇ ਅਤੇ ਬਜ਼ੁਰਗਾਂ, ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਦੁਆਰਾ ਰੱਦਿਆ ਜਾਏ ਅਤੇ ਮਾਰ ਸੁੱਟਿਆ ਜਾਏ ਅਤੇ ਤੀਜੇ ਦਿਨ ਜੀ ਉੱਠੇ। 23ਉਸ ਨੇ ਸਭਨਾਂ ਨੂੰ ਆਖਿਆ ਜੇ ਕੋਈ ਮੇਰੇ ਪਿੱਛੇ ਆਉਣਾ ਚਾਹੇ ਤਾਂ ਆਪਣੇ ਆਪ ਦਾ ਇਨਕਾਰ ਕਰੇ ਅਤੇ ਹਰ ਰੋਜ਼ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲੇ। 24ਕਿਉਂਕਿ ਜਿਹੜਾ ਆਪਣੀ ਜਾਨ ਬਚਾਉਣੀ ਚਾਹੇ ਉਹ ਉਸ ਨੂੰ ਗੁਆਵੇਗਾ ਪਰ ਜਿਹੜਾ ਮੇਰੇ ਲਈ ਆਪਣੀ ਜਾਨ ਗੁਆਵੇ ਉਹ ਉਸ ਨੂੰ ਬਚਾਵੇਗਾ। 25ਆਦਮੀ ਨੂੰ ਕੀ ਲਾਭ ਹੈ ਜੇ ਸਾਰਾ ਸੰਸਾਰ ਕਮਾਵੇ ਪਰ ਆਪਣੀ ਜਾਨ ਦਾ ਨਾਸ ਕਰੇ ਜਾਂ ਆਪ ਨੂੰ ਗੁਆਵੇ?
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ