Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਫ਼ਰਵਰੀ 2027 › ਫ਼ਰਵਰੀ 11

ਆਰਥੋਡਾਕਸ ਕੈਲੰਡਰ · 29 ਜਨਵਰੀ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 11 ਫ਼ਰਵਰੀ 2027

ਵੀਰਵਾਰ · ਪੰਤੇਕੁਸਤ ਤੋਂ ਬਾਅਦ 37ਵਾਂ ਹਫ਼ਤਾ · ਸੁਰ 3

ਤਿਉਹਾਰ ਅਤੇ ਸੰਤ

Translation of the relics of the Hieromartyr Ignatius the God-bearer, Bishop of Antioch († 107)

ਵਰਤ

ਕੋਈ ਵਰਤ ਨਹੀਂ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

ਯਾਕੂ 4:7–5:9

7ਇਸ ਲਈ ਤੁਸੀਂ ਪਰਮੇਸ਼ੁਰ ਦੇ ਅਧੀਨ ਹੋ ਜਾਓ। ਪਰ ਸ਼ੈਤਾਨ ਦਾ ਸਾਹਮਣਾ ਕਰੋ ਤਾਂ ਉਹ ਤੁਹਾਡੇ ਕੋਲੋਂ ਭੱਜ ਜਾਵੇਗਾ। 8ਪਰਮੇਸ਼ੁਰ ਦੇ ਨੇੜੇ ਆਓ ਤਾਂ ਉਹ ਵੀ ਤੁਹਾਡੇ ਨੇੜੇ ਆਵੇਗਾ। ਹੇ ਪਾਪੀਓ, ਆਪਣੇ ਹੱਥ ਸ਼ੁੱਧ ਕਰੋ ਅਤੇ ਹੇ ਦੁਚਿੱਤਿਓ, ਆਪਣੇ ਦਿਲਾਂ ਨੂੰ ਪਵਿੱਤਰ ਕਰੋ। 9ਦੁੱਖੀ ਹੋਵੋ, ਸੋਗ ਕਰੋ ਅਤੇ ਰੋਵੋ। ਤੁਹਾਡਾ ਹਾਸਾ ਸੋਗ ਵਿੱਚ ਅਤੇ ਤੁਹਾਡਾ ਅਨੰਦ ਉਦਾਸੀ ਵਿੱਚ ਬਦਲ ਜਾਵੇ। 10ਪ੍ਰਭੂ ਦੇ ਸਾਹਮਣੇ ਨੀਵੇਂ ਬਣੋ ਤਾਂ ਉਹ ਤੁਹਾਨੂੰ ਉੱਚਾ ਕਰੇਗਾ। 11ਹੇ ਭਰਾਵੋ, ਇੱਕ ਦੂਜੇ ਦੇ ਵਿਰੁੱਧ ਨਾ ਬੋਲੋ, ਜੋ ਕੋਈ ਆਪਣੇ ਭਰਾ ਦੇ ਵਿਰੁੱਧ ਬੋਲਦਾ ਹੈ ਜਾਂ ਆਪਣੇ ਭਰਾ ਉੱਤੇ ਦੋਸ਼ ਲਾਉਂਦਾ ਹੈ ਸੋ ਪਰਮੇਸ਼ੁਰ ਦੀ ਬਿਵਸਥਾ ਦੇ ਵਿਰੁੱਧ ਬੋਲਦਾ ਹੈ ਅਤੇ ਪਰਮੇਸ਼ੁਰ ਦੀ ਬਿਵਸਥਾ ਉੱਤੇ ਦੋਸ਼ ਲਾਉਂਦਾ ਹੈ। ਪਰ ਜੇ ਤੂੰ ਬਿਵਸਥਾ ਉੱਤੇ ਦੋਸ਼ ਲਾਉਂਦਾ ਹੈਂ ਤਾਂ ਤੂੰ ਬਿਵਸਥਾ ਉੱਤੇ ਅਮਲ ਕਰਨ ਵਾਲਾ ਨਹੀਂ ਸਗੋਂ ਦੋਸ਼ ਲਾਉਣ ਵਾਲਾ ਹੋਇਆ। 12ਬਿਵਸਥਾ ਦੇਣ ਵਾਲਾ ਅਤੇ ਨਿਆਈਂ ਤਾਂ ਇੱਕੋ ਹੀ ਹੈ ਜਿਸ ਕੋਲ ਨਾਸ ਕਰਨ ਅਤੇ ਬਚਾਉਣ ਦਾ ਅਧਿਕਾਰ ਹੈ। ਪਰ ਤੂੰ ਆਪਣੇ ਗੁਆਂਢੀ ਉੱਤੇ ਦੋਸ਼ ਲਾਉਣ ਵਾਲਾ ਕੌਣ ਹੁੰਦਾ ਹੈਂ?। 13ਤੁਸੀਂ ਜੋ ਇਹ ਕਹਿੰਦੇ ਹੋ ਕਿ ਅਸੀਂ ਅੱਜ ਜਾਂ ਕੱਲ ਅਸੀਂ ਕਿਸੇ ਹੋਰ ਨਗਰ ਨੂੰ ਜਾਂਵਾਂਗੇ ਅਤੇ ਉੱਥੇ ਇੱਕ ਸਾਲ ਬਿਤਾਵਾਂਗੇ ਅਤੇ ਵਪਾਰ ਕਰਕੇ ਕੁਝ ਲਾਭ ਕਮਾਵਾਂਗੇ। 14ਭਾਵੇਂ ਤੁਸੀਂ ਜਾਣਦੇ ਹੀ ਨਹੀਂ ਜੋ ਕੱਲ ਕੀ ਹੋਵੇਗਾ! ਤੁਹਾਡਾ ਜੀਵਨ ਹੈ ਹੀ ਕੀ? ਕਿਉਂ ਜੋ ਤੁਸੀਂ ਤਾਂ ਭਾਫ਼ ਹੀ ਹੋ ਜਿਹੜੀ ਥੋੜ੍ਹਾ ਜਿਹਾ ਚਿਰ ਦਿੱਸਦੀ ਹੈ, ਫਿਰ ਅਲੋਪ ਹੋ ਜਾਂਦੀ ਹੈ। 15ਸਗੋਂ ਤੁਹਾਨੂੰ ਇਹ ਆਖਣਾ ਚਾਹੀਦਾ ਸੀ ਪ੍ਰਭੂ ਚਾਹੇ ਤਾਂ ਅਸੀਂ ਜਿਉਂਦੇ ਰਹਾਂਗੇ ਅਤੇ ਇਹ ਜਾਂ ਉਹ ਕੰਮ ਕਰਾਂਗੇ। 16ਪਰ ਹੁਣ ਤੁਸੀਂ ਆਪਣੀਆਂ ਗੱਪਾਂ ਉੱਤੇ ਘਮੰਡ ਕਰਦੇ ਹੋ। ਇਹੋ ਜਿਹਾ ਘਮੰਡ ਸਾਰਾ ਹੀ ਬੁਰਾ ਹੁੰਦਾ ਹੈ। 17ਇਸ ਲਈ ਜੋ ਕੋਈ ਭਲਾ ਕਰਨਾ ਜਾਣਦਾ ਹੈ ਅਤੇ ਨਹੀਂ ਕਰਦਾ, ਇਹ ਉਸ ਦੇ ਲਈ ਪਾਪ ਹੈ। 5:1ਹੇ ਧਨਵਾਨੋ, ਤੁਸੀਂ ਉਨ੍ਹਾਂ ਬਿਪਤਾ ਲਈ ਜਿਹੜੀਆਂ ਤੁਹਾਡੇ ਉੱਤੇ ਆਉਣ ਵਾਲੀਆਂ ਹਨ ਚੀਕਾਂ ਮਾਰ-ਮਾਰ ਕੇ ਰੋਵੋ! 2ਤੁਹਾਡਾ ਧਨ ਗਲ਼ ਗਿਆ ਅਤੇ ਤੁਹਾਡੇ ਬਸਤਰਾਂ ਨੂੰ ਕੀੜੇ ਖਾ ਗਏ। 3ਤੁਹਾਡੇ ਸੋਨੇ ਚਾਂਦੀ ਨੂੰ ਜੰਗਾਲ ਲੱਗਿਆ ਹੋਇਆ ਹੈ ਅਤੇ ਉਨ੍ਹਾਂ ਦਾ ਜੰਗਾਲ ਤੁਹਾਡੇ ਉੱਤੇ ਗਵਾਹੀ ਦੇਵੇਗਾ ਅਤੇ ਅੱਗ ਵਾਂਗੂੰ ਤੁਹਾਡਾ ਮਾਸ ਖਾ ਜਾਵੇਗਾ। ਤੁਸੀਂ ਅੰਤ ਦੇ ਦਿਨਾਂ ਵਿੱਚ ਧਨ ਜੋੜਿਆ ਹੈ। 4ਵੇਖੋ, ਜਿਨ੍ਹਾਂ ਮਜ਼ਦੂਰਾਂ ਨੇ ਤੁਹਾਡੇ ਖੇਤ ਵੱਢੇ ਉਹਨਾਂ ਦੀ ਮਜ਼ਦੂਰੀ ਜਿਹੜੀ ਤੁਸੀਂ ਧੋਖੇ ਨਾਲ ਦੱਬ ਰੱਖੀ ਹੈ ਫ਼ਰਿਆਦ ਕਰਦੀ ਹੈ ਅਤੇ ਵਾਢਿਆਂ ਦੀਆਂ ਦੁਹਾਈਆਂ ਸੈਨਾਂ ਦੇ ਪ੍ਰਭੂ ਦੇ ਕੰਨੀਂ ਪਹੁੰਚ ਗਈਆਂ ਹਨ! 5ਤੁਸੀਂ ਧਰਤੀ ਉੱਤੇ ਮੌਜਾਂ ਮਾਣੀਆਂ ਅਤੇ ਬੜਾ ਹੀ ਸੁੱਖ ਭੋਗਿਆ। ਤੁਸੀਂ ਨਾਸ ਦੇ ਦਿਨ ਲਈ ਆਪਣੇ ਹਿਰਦਿਆਂ ਨੂੰ ਪਾਲਿਆ ਹੈ! 6ਤੁਸੀਂ ਧਰਮੀ ਨੂੰ ਦੋਸ਼ੀ ਠਹਿਰਾ ਕੇ, ਉਸ ਨੂੰ ਮਾਰ ਦਿੱਤਾ ਉਹ ਤੁਹਾਡਾ ਸਾਹਮਣਾ ਨਹੀਂ ਕਰਦਾ। 7ਸੋ ਹੇ ਭਰਾਵੋ, ਪ੍ਰਭੂ ਦੇ ਆਉਣ ਤੱਕ ਧੀਰਜ ਕਰੋ, ਵੇਖੋ ਕਿਸਾਨ ਧਰਤੀ ਦੇ ਉੱਤਮ ਫਲ ਦੀ ਉਡੀਕ ਕਰਦਾ ਹੈ ਅਤੇ ਉਹ ਦੇ ਲਈ ਧੀਰਜ ਕਰਦਾ ਹੈ ਜਿਨ੍ਹਾਂ ਚਿਰ ਉਸ ਉੱਤੇ ਪਹਿਲੀ ਅਤੇ ਪਿੱਛਲੀ ਵਰਖਾ ਨਾ ਪਵੇ। 8ਤੁਸੀਂ ਵੀ ਧੀਰਜ ਕਰੋ। ਆਪਣਿਆਂ ਮਨਾਂ ਨੂੰ ਤਕੜਿਆਂ ਰੱਖੋ ਕਿਉਂ ਜੋ ਪ੍ਰਭੂ ਦਾ ਆਉਣਾ ਨੇੜੇ ਹੀ ਹੈ। 9ਹੇ ਭਰਾਵੋ, ਇੱਕ ਦੂਜੇ ਦੇ ਵਿਰੁੱਧ ਬੁੜ-ਬੁੜ ਨਾ ਕਰੋ ਕਿ ਤੁਸੀਂ ਦੋਸ਼ੀ ਨਾ ਠਹਿਰਾਏ ਜਾਓ। ਵੇਖੋ, ਨਿਆਈਂ ਬੂਹੇ ਉੱਤੇ ਖੜ੍ਹਾ ਹੈ!

ਪੱਤ੍ਰੀ (ਸ਼ੁੱਕਰਵਾਰ ਲਈ)

1 ਪਤ 1:1–2, 10–12; 2:6–10

1ਪਤਰਸ, ਯਿਸੂ ਮਸੀਹ ਦੇ ਰਸੂਲ ਵੱਲੋਂ ਉਹਨਾਂ ਪਰਦੇਸੀਆਂ ਨੂੰ ਜਿਹੜੇ ਪੁੰਤੁਸ, ਗਲਾਤਿਯਾ, ਕੱਪਦੁਕਿਯਾ, ਆਸਿਯਾ ਅਤੇ ਬਿਥੁਨੀਯਾ ਦੇ ਇਲਾਕਿਆਂ ਵਿੱਚ ਫ਼ੈਲੇ ਹੋਏ ਹਨ। 2ਜਿਹੜੇ ਪਹਿਲਾਂ ਤੋਂ ਹੀ ਪਿਤਾ ਪਰਮੇਸ਼ੁਰ ਦੇ ਗਿਆਨ ਅਨੁਸਾਰ ਆਤਮਾ ਤੋਂ ਪਵਿੱਤਰ ਹੋਣ ਦੇ ਲਈ ਚੁਣੇ ਗਏ ਕਿ ਆਗਿਆਕਰ ਹੋਣ ਅਤੇ ਯਿਸੂ ਮਸੀਹ ਦਾ ਲਹੂ ਉਹਨਾਂ ਉੱਤੇ ਛਿੜਕਿਆ ਜਾਵੇ। ਤੁਹਾਡੇ ਉੱਤੇ ਕਿਰਪਾ ਅਤੇ ਸ਼ਾਂਤੀ ਵੱਧਦੀ ਜਾਵੇ। 10ਇਸੇ ਮੁਕਤੀ ਦੇ ਬਾਰੇ ਉਹਨਾਂ ਨਬੀਆਂ ਨੇ ਵੱਡੀ ਭਾਲ ਅਤੇ ਖੋਜ ਵਿਚਾਰ ਕੀਤੀ, ਜਿਹਨਾਂ ਉਸ ਕਿਰਪਾ ਦੇ ਬਾਰੇ ਜੋ ਤੁਹਾਡੇ ਉੱਤੇ ਹੋਣ ਵਾਲੀ ਸੀ ਭਵਿੱਖਬਾਣੀ ਕੀਤੀ। 11ਅਤੇ ਉਹ ਇਹ ਖੋਜ ਵਿਚਾਰ ਕਰਦੇ ਸਨ ਕਿ ਮਸੀਹ ਦਾ ਆਤਮਾ ਜਿਹੜਾ ਉਹਨਾਂ ਵਿੱਚ ਸੀ, ਜਦ ਮਸੀਹ ਦੇ ਦੁੱਖਾਂ ਦੇ ਅਤੇ ਉਹਨਾਂ ਦੇ ਬਾਅਦ ਦੀ ਮਹਿਮਾ ਦੇ ਬਾਰੇ ਪਹਿਲਾਂ ਹੀ ਗਵਾਹੀ ਦਿੰਦਾ ਸੀ, ਤਦ ਉਹ ਕਿਹੜੇ ਅਥਵਾ ਕਿਹੋ ਜਿਹੇ ਸਮੇਂ ਦੇ ਬਾਰੇ ਦੱਸਦਾ ਸੀ। 12ਸੋ ਉਹਨਾਂ ਉੱਤੇ ਇਹ ਪ੍ਰਗਟ ਕੀਤਾ ਗਿਆ ਕਿ ਉਹ ਆਪਣੀ ਨਹੀਂ ਸਗੋਂ ਤੁਹਾਡੀ ਸੇਵਾ ਲਈ ਉਹ ਗੱਲਾਂ ਆਖਦੇ ਸਨ, ਜਿਹਨਾਂ ਦੀ ਖ਼ਬਰ ਹੁਣ ਤੁਹਾਨੂੰ ਉਹਨਾਂ ਤੋਂ ਮਿਲੀ ਜਿਹਨਾਂ ਸਵਰਗ ਤੋਂ ਭੇਜੇ ਗਏ ਪਵਿੱਤਰ ਆਤਮਾ ਨਾਲ ਤੁਹਾਨੂੰ ਖੁਸ਼ਖਬਰੀ ਸੁਣਾਈ ਅਤੇ ਸਵਰਗ ਦੂਤ ਵੱਡੀ ਇੱਛਾ ਨਾਲ ਇਹਨਾਂ ਗੱਲਾਂ ਦਾ ਪਤਾ ਕਰਨਾ ਚਾਹੁੰਦੇ ਹਨ। 2:6ਇਸ ਲਈ ਜੋ ਪਵਿੱਤਰ ਗ੍ਰੰਥ ਵਿੱਚ ਇਹ ਆਇਆ ਹੈ ਵੇਖੋ, ਮੈਂ ਸੀਯੋਨ ਵਿੱਚ ਇੱਕ ਖੂੰਜੇ ਦਾ ਪੱਥਰ, ਚੁਣਿਆ ਹੋਇਆ, ਬਹੁਮੁੱਲਾ ਰੱਖਦਾ ਹਾਂ, ਅਤੇ ਜਿਹੜਾ ਉਸ ਉੱਤੇ ਵਿਸ਼ਵਾਸ ਕਰਦਾ ਹੈ, ਕਦੇ ਸ਼ਰਮਿੰਦਾ ਨਾ ਹੋਵੇਗਾ। 7ਸੋ ਉਹ ਤੁਹਾਡੇ ਲਈ ਜਿਹੜੇ ਵਿਸ਼ਵਾਸ ਕਰਦੇ ਹੋ ਬਹੁਮੁੱਲਾ ਹੈ, ਪਰ ਜਿਹੜੇ ਵਿਸ਼ਵਾਸ ਨਹੀਂ ਕਰਦੇ ਉਹਨਾਂ ਲਈ, ਜਿਸ ਪੱਥਰ ਨੂੰ ਰਾਜ ਮਿਸਤਰੀਆਂ ਨੇ ਰੱਦਿਆ, ਸੋਈ ਖੂੰਜੇ ਦਾ ਸਿਰਾ ਹੋ ਗਿਆ 8ਅਤੇ, ਠੋਕਰ ਦਾ ਪੱਥਰ ਅਤੇ ਠੇਡਾ ਖਾਣ ਦੀ ਚੱਟਾਨ। ਉਹ ਅਣ-ਆਗਿਆਕਾਰੀ ਹੋ ਕੇ ਬਚਨ ਤੋਂ ਠੋਕਰ ਖਾਂਦੇ ਹਨ, ਜਿਹ ਦੇ ਲਈ ਉਹ ਠਹਿਰਾਏ ਵੀ ਗਏ ਸਨ 9ਪਰ ਤੁਸੀਂ ਪਰਮੇਸ਼ੁਰ ਦਾ ਚੁਣਿਆ ਹੋਇਆ ਵੰਸ਼, ਜਾਜਕਾਂ ਦੀ ਸ਼ਾਹੀ ਮੰਡਲੀ, ਪਵਿੱਤਰ ਕੌਮ, ਪਰਮੇਸ਼ੁਰ ਦੀ ਖ਼ਾਸ ਪਰਜਾ ਹੋ ਤਾਂ ਕਿ ਤੁਸੀਂ ਉਹ ਦੇ ਗੁਣਾ ਦਾ ਪ੍ਰਚਾਰ ਕਰੋ ਜਿਸ ਨੇ ਤੁਹਾਨੂੰ ਹਨੇਰੇ ਤੋਂ ਆਪਣੇ ਅਚਰਜ਼ ਚਾਨਣ ਵਿੱਚ ਸੱਦ ਲਿਆ 10ਤੁਸੀਂ ਤਾਂ ਅੱਗੇ ਪਰਜਾ ਹੀ ਨਹੀਂ ਸੀ ਪਰ ਹੁਣ ਪਰਮੇਸ਼ੁਰ ਦੀ ਪਰਜਾ ਹੋ ਗਏ ਹੋ। ਤੁਹਾਡੇ ਉੱਤੇ ਕਿਰਪਾ ਨਹੀਂ ਹੋਈ ਸੀ ਪਰ ਹੁਣ ਹੋਈ ਹੈ।

ਇੰਜੀਲ

ਮਰਕੁ 11:27–33

27ਉਹ ਫੇਰ ਯਰੂਸ਼ਲਮ ਵਿੱਚ ਆਏ ਅਤੇ ਜਦ ਪ੍ਰਭੂ ਯਿਸੂ ਹੈਕਲ ਵਿੱਚ ਟਹਿਲ ਰਹੇ ਸਨ, ਤਦ ਮੁੱਖ ਜਾਜਕ ਅਤੇ ਉਪਦੇਸ਼ਕ ਅਤੇ ਬਜ਼ੁਰਗ ਉਹ ਦੇ ਕੋਲ ਆਏ। 28ਅਤੇ ਉਸ ਨੂੰ ਕਿਹਾ, ਤੂੰ ਕਿਹੜੇ ਅਧਿਕਾਰ ਨਾਲ ਇਹ ਕੰਮ ਕਰਦਾ ਹੈਂ? ਜਾਂ ਇਹ ਕੰਮ ਕਰਨ ਦਾ ਕਿਸ ਨੇ ਤੈਨੂੰ ਅਧਿਕਾਰ ਦਿੱਤਾ? 29ਯਿਸੂ ਨੇ ਉਨ੍ਹਾਂ ਨੂੰ ਆਖਿਆ, ਮੈਂ ਵੀ ਤੁਹਾਨੂੰ ਇੱਕ ਗੱਲ ਪੁੱਛਦਾ ਹਾਂ। ਤੁਸੀਂ ਮੈਨੂੰ ਉੱਤਰ ਦਿਓ ਤਾਂ ਮੈਂ ਤੁਹਾਨੂੰ ਦੱਸਾਂਗਾ ਜੋ ਕਿਹੜੇ ਅਧਿਕਾਰ ਨਾਲ ਇਹ ਕੰਮ ਕਰਦਾ ਹਾਂ। 30ਯੂਹੰਨਾ ਦਾ ਬਪਤਿਸਮਾ ਸਵਰਗ ਵੱਲੋਂ ਸੀ ਜਾਂ ਮਨੁੱਖਾਂ ਵੱਲੋਂ? ਮੈਨੂੰ ਉੱਤਰ ਦਿਓ! 31ਤਦ ਉਨ੍ਹਾਂ ਆਪੋ ਵਿੱਚ ਵਿਚਾਰ ਕਰ ਕੇ ਕਿਹਾ, ਜੇ ਅਸੀਂ ਆਖੀਏ ਸਵਰਗ ਵੱਲੋਂ ਤਾਂ ਉਹ ਕਹੇਗਾ ਫੇਰ ਤੁਸੀਂ ਉਸ ਉੱਤੇ ਵਿਸ਼ਵਾਸ ਕਿਉਂ ਨਾ ਕੀਤਾ? 32ਪਰ ਜੇ ਅਸੀਂ ਆਖੀਏ ਮਨੁੱਖਾਂ ਵੱਲੋਂ ਤਾਂ ਉਹ ਲੋਕਾਂ ਕੋਲੋਂ ਡਰਦੇ ਸਨ, ਕਿਉਂ ਜੋ ਸਾਰੇ ਯੂਹੰਨਾ ਨੂੰ ਮੰਨਦੇ ਸਨ ਜੋ ਉਹ ਸੱਚ-ਮੁੱਚ ਨਬੀ ਹੈ। 33ਤਦ ਉਨ੍ਹਾਂ ਨੇ ਯਿਸੂ ਨੂੰ ਉੱਤਰ ਦਿੱਤਾ, ਅਸੀਂ ਨਹੀਂ ਜਾਣਦੇ। ਫੇਰ ਯਿਸੂ ਨੇ ਉਨ੍ਹਾਂ ਨੂੰ ਕਿਹਾ, ਮੈਂ ਵੀ ਤੁਹਾਨੂੰ ਨਹੀਂ ਦੱਸਾਂਗਾ ਜੋ ਕਿਹੜੇ ਅਧਿਕਾਰ ਨਾਲ ਮੈਂ ਇਹ ਕੰਮ ਕਰਦਾ ਹਾਂ।

ਇੰਜੀਲ (ਸ਼ੁੱਕਰਵਾਰ ਲਈ)

ਮਰਕੁ 12:1–12

1ਫੇਰ ਪ੍ਰਭੂ ਯਿਸੂ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਦਿੱਤਾ, ਕਿ ਇੱਕ ਮਨੁੱਖ ਨੇ ਅੰਗੂਰਾਂ ਦਾ ਬਾਗ਼ ਲਾਇਆ ਅਤੇ ਉਹ ਦੇ ਚੁਫ਼ੇਰੇ ਵਾੜ ਦਿੱਤੀ ਅਤੇ ਰਸ ਲਈ ਇੱਕ ਹੋਦ ਬਣਾਇਆ ਅਤੇ ਇੱਕ ਬੁਰਜ ਉਸਾਰਿਆ ਅਤੇ ਉਹ ਨੂੰ ਮਾਲੀਆਂ ਦੇ ਹੱਥ ਸੌਂਪ ਕੇ ਆਪ ਪਰਦੇਸ ਚੱਲਿਆ ਗਿਆ। 2ਅਤੇ ਉਸ ਨੇ ਰੁੱਤ ਸਿਰ ਇੱਕ ਨੌਕਰ ਨੂੰ ਮਾਲੀਆਂ ਕੋਲ ਭੇਜਿਆ ਜੋ ਉਹ ਮਾਲੀਆਂ ਤੋਂ ਬਾਗ਼ ਦੇ ਫਲ ਵਿੱਚੋਂ ਕੁਝ ਲੈ ਕੇ ਆਵੇ। 3ਅਤੇ ਉਨ੍ਹਾਂ ਨੇ ਉਸ ਨੂੰ ਫੜ੍ਹ ਕੇ ਕੁੱਟਿਆ ਅਤੇ ਖਾਲੀ ਹੱਥੀਂ ਮੋੜ ਦਿੱਤਾ। 4ਉਸ ਨੇ ਇੱਕ ਹੋਰ ਨੌਕਰ ਉਨ੍ਹਾਂ ਦੇ ਕੋਲ ਭੇਜਿਆ ਅਤੇ ਉਨ੍ਹਾਂ ਨੇ ਉਹ ਦਾ ਸਿਰ ਭੰਨਿਆ ਅਤੇ ਉਹ ਨੂੰ ਬੇਇੱਜ਼ਤ ਕੀਤਾ। 5ਫੇਰ ਉਸ ਨੇ ਇੱਕ ਹੋਰ ਭੇਜਿਆ ਅਤੇ ਉਨ੍ਹਾਂ ਨੇ ਉਹ ਨੂੰ ਵੀ ਮਾਰ ਸੁੱਟਿਆ ਅਤੇ ਉਸ ਨੇ ਹੋਰ ਬਹੁਤ ਸਾਰੇ ਭੇਜੇ ਅਤੇ ਉਨ੍ਹਾਂ ਨੇ ਕਈਆਂ ਨੂੰ ਕੁੱਟਿਆ ਅਤੇ ਕਈਆਂ ਨੂੰ ਮਾਰ ਦਿੱਤਾ। 6ਅਜੇ ਉਸ ਦੇ ਕੋਲ ਇੱਕ ਰਹਿੰਦਾ ਸੀ, ਉਸ ਦਾ ਪਿਆਰਾ ਪੁੱਤਰ। ਆਖੀਰ ਉਸ ਨੇ ਉਹ ਨੂੰ ਵੀ ਉਨ੍ਹਾਂ ਕੋਲ ਇਹ ਕਹਿ ਕੇ ਭੇਜਿਆ ਜੋ ਉਹ ਮੇਰੇ ਪੁੱਤਰ ਦਾ ਮਾਣ ਰੱਖਣਗੇ। 7ਅਤੇ ਉਨ੍ਹਾਂ ਮਾਲੀਆਂ ਨੇ ਆਪੋ ਵਿੱਚ ਕਿਹਾ, ਵਾਰਿਸ ਇਹੋ ਹੈ। ਆਓ ਇਹ ਨੂੰ ਮਾਰ ਸੁੱਟੀਏ ਤਾਂ ਵਿਰਾਸਤ ਸਾਡੀ ਹੋ ਜਾਵੇਗੀ। 8ਅਤੇ ਉਨ੍ਹਾਂ ਨੇ ਉਹ ਨੂੰ ਫੜ੍ਹ ਕੇ ਮਾਰ ਦਿੱਤਾ ਅਤੇ ਉਹ ਨੂੰ ਬਾਗ਼ੋਂ ਬਾਹਰ ਸੁੱਟਿਆ। 9ਸੋ ਬਾਗ਼ ਦਾ ਮਾਲਕ ਹੁਣ ਕੀ ਕਰੇਗਾ? ਉਹ ਆਵੇਗਾ ਅਤੇ ਮਾਲੀਆਂ ਦਾ ਨਾਸ ਕਰੇਗਾ ਅਤੇ ਅੰਗੂਰਾਂ ਦਾ ਬਾਗ਼ ਹੋਰਨਾਂ ਨੂੰ ਸੌਂਪੇਗਾ। 10ਕੀ ਤੁਸੀਂ ਇਹ ਲਿਖਤ ਵੀ ਨਹੀਂ ਪੜ੍ਹੀ? ਕਿ ਜਿਸ ਪੱਥਰ ਨੂੰ ਰਾਜ ਮਿਸਤਰੀਆਂ ਨੇ ਰੱਦਿਆ, ਸੋਈ ਖੂੰਜੇ ਦਾ ਸਿਰਾ ਹੋ ਗਿਆ। 11ਇਹ ਪ੍ਰਭੂ ਦੀ ਵੱਲੋਂ ਹੋਇਆ, ਅਤੇ ਸਾਡੀ ਨਜ਼ਰ ਵਿੱਚ ਅਨੋਖਾ ਹੈ। 12ਤਦ ਉਨ੍ਹਾਂ ਨੇ ਚਾਹਿਆ ਜੋ ਉਹ ਨੂੰ ਫੜ ਲੈਣ ਪਰ ਲੋਕਾਂ ਤੋਂ ਡਰੇ ਕਿਉਂ ਜੋ ਉਨ੍ਹਾਂ ਨੇ ਜਾਣ ਲਿਆ ਭਈ ਉਸ ਨੇ ਸਾਡੇ ਉੱਤੇ ਇਹ ਦ੍ਰਿਸ਼ਟਾਂਤ ਦਿੱਤਾ ਹੈ, ਅਤੇ ਉਹ ਉਸ ਨੂੰ ਛੱਡ ਕੇ ਚਲੇ ਗਏ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਜਨਵਰੀ 29 ਸਿਵਲ ਕੈਲੰਡਰ ਦਾ ਫ਼ਰਵਰੀ 11 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ