Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਫ਼ਰਵਰੀ 2027 › ਫ਼ਰਵਰੀ 12

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 12 ਫ਼ਰਵਰੀ 2027

ਸ਼ੁੱਕਰਵਾਰ · ਚਾਲੀਸਾ: ਸੁਆਹ ਬੁੱਧਵਾਰ ਤੋਂ ਬਾਅਦ ਦੇ ਦਿਨ

ਤਿਉਹਾਰ ਅਤੇ ਸੰਤ

ਸੁਆਹ ਬੁੱਧਵਾਰ ਤੋਂ ਬਾਅਦ ਦਾ ਸ਼ੁੱਕਰਵਾਰ

ਆਮ ਦਿਨ · ਉਪਾਸਨਾ ਦਾ ਰੰਗ: ਬੈਂਗਣੀ

ਵਰਤ ਅਤੇ ਤੋਬਾ

ਮਾਸ ਤੋਂ ਪਰਹੇਜ਼

ਹਰ ਸ਼ੁੱਕਰਵਾਰ ਤੋਬਾ ਦਾ ਦਿਨ ਹੈ; ਹਰ ਬਿਸ਼ਪ ਕਾਨਫ਼ਰੰਸ ਤੈਅ ਕਰਦੀ ਹੈ ਕਿ ਇਸ ਨੂੰ ਕਿਵੇਂ ਮਨਾਉਣਾ ਹੈ: ਮਾਸ ਤੋਂ ਪਰਹੇਜ਼ ਜਾਂ ਤੋਬਾ ਦਾ ਕੋਈ ਹੋਰ ਕੰਮ। ਵਰਤ 18 ਤੋਂ 59 ਸਾਲ ਤੱਕ, ਪਰਹੇਜ਼ 14 ਸਾਲ ਤੋਂ ਲਾਜ਼ਮੀ ਹੈ।

ਦਿਨ ਦੇ ਪਾਠ

ਪਹਿਲਾ ਪਾਠ

ਯਸਾ 58:1–9

1ਸੰਘ ਅੱਡ ਕੇ ਪੁਕਾਰ, ਸਰਫ਼ਾ ਨਾ ਕਰ, ਤੁਰ੍ਹੀ ਵਾਂਗੂੰ ਆਪਣੀ ਅਵਾਜ਼ ਉੱਚੀ ਕਰ! ਮੇਰੀ ਪਰਜਾ ਨੂੰ ਉਹਨਾਂ ਦੇ ਅਪਰਾਧ, ਅਤੇ ਯਾਕੂਬ ਦੇ ਘਰਾਣੇ ਨੂੰ ਉਹਨਾਂ ਦੇ ਪਾਪ ਦੱਸ! 2ਉਹ ਨਿੱਤ ਦਿਹਾੜੇ ਮੈਨੂੰ ਭਾਲਦੇ ਹਨ, ਅਤੇ ਮੇਰੇ ਰਾਹ ਜਾਣਨ ਦੀ ਅਜਿਹੀ ਇੱਛਾ ਰੱਖਦੇ ਹਨ ਜਾਣੋ ਉਹ ਅਜਿਹੀ ਧਰਮੀ ਕੌਮ ਹਨ, ਜਿਸ ਨੇ ਧਰਮ ਕਮਾਇਆ, ਅਤੇ ਆਪਣੇ ਪਰਮੇਸ਼ੁਰ ਦੇ ਹੁਕਮਨਾਮੇ ਨੂੰ ਨਹੀਂ ਤਿਆਗਿਆ, ਉਹ ਧਰਮ ਦੇ ਨਿਯਮ ਮੇਰੇ ਤੋਂ ਪੁੱਛਦੇ ਹਨ, ਉਹ ਪਰਮੇਸ਼ੁਰ ਦੇ ਨੇੜੇ ਆਉਣ ਵਿੱਚ ਖੁਸ਼ ਹੁੰਦੇ ਹਨ। 3ਉਹ ਆਖਦੇ ਹਨ, ਕੀ ਕਾਰਨ ਹੈ ਕਿ ਅਸੀਂ ਵਰਤ ਰੱਖਿਆ ਪਰ ਤੂੰ ਵੇਖਦਾ ਨਹੀਂ? ਅਸੀਂ ਆਪਣੀਆਂ ਜਾਨਾਂ ਨੂੰ ਦੁੱਖ ਦਿੱਤਾ ਪਰ ਤੂੰ ਖ਼ਿਆਲ ਨਹੀਂ ਕਰਦਾ? ਵੇਖੋ, ਵਰਤ ਦੇ ਦਿਨ ਤੁਸੀਂ ਆਪਣੀ ਹੀ ਖੁਸ਼ੀ ਲੱਭਦੇ ਹੋ, ਅਤੇ ਆਪਣੇ ਸਾਰੇ ਕਾਮਿਆਂ ਨੂੰ ਧੱਕੀ ਫਿਰਦੇ ਹੋ। 4ਵੇਖੋ, ਤੁਸੀਂ ਝਗੜੇ-ਰਗੜੇ ਲਈ, ਅਤੇ ਬੁਰਿਆਈ ਦੇ ਹੂਰੇ ਮਾਰਨ ਲਈ ਵਰਤ ਰੱਖਦੇ ਹੋ, ਜਿਹੋ ਜਿਹੇ ਵਰਤ ਤੁਸੀਂ ਰੱਖਦੇ ਹੋ ਉਸ ਨਾਲ ਤੁਹਾਡੀ ਅਵਾਜ਼ ਉਚਿਆਈ ਤੇ ਨਹੀਂ ਸੁਣੇਗੀ। 5ਭਲਾ, ਇਹ ਇਹੋ ਜਿਹਾ ਵਰਤ ਹੈ ਜਿਸ ਨੂੰ ਮੈਂ ਚੁਣਿਆ, ਅਰਥਾਤ ਇੱਕ ਦਿਨ ਜਿਸ ਦੇ ਵਿੱਚ ਮਨੁੱਖ ਆਪਣੇ ਆਪ ਨੂੰ ਦੀਨ ਕਰੇ? ਭਲਾ, ਸਿਰ ਨੂੰ ਕਾਨੇ ਵਾਂਗੂੰ ਝੁਕਾਉਣਾ, ਅਤੇ ਆਪਣੇ ਥੱਲੇ ਤੱਪੜ ਅਤੇ ਸੁਆਹ ਵਿਛਾਉਣਾ, ਭਲਾ, ਇਸ ਨੂੰ ਤੁਸੀਂ ਵਰਤ ਆਖੋਗੇ, ਇੱਕ ਦਿਨ ਜਿਹੜਾ ਯਹੋਵਾਹ ਨੂੰ ਭਾਵੇ? 6ਜਿਹੜਾ ਵਰਤ ਮੈਂ ਚੁਣਿਆ ਕੀ ਉਹ ਇਹ ਨਹੀਂ ਹੈ ਕਿ ਤੁਸੀਂ ਅਨਿਆਂ ਦੇ ਬੰਧਨਾਂ ਨੂੰ ਖੋਲ੍ਹੋ, ਅਤੇ ਅਨ੍ਹੇਰ ਦੇ ਜੂਲੇ ਦੇ ਬੰਧਨਾਂ ਨੂੰ ਤੋੜੋ? ਕੁਚਲੇ ਹੋਇਆਂ ਨੂੰ ਛੁਡਾਓ ਅਤੇ ਹਰੇਕ ਜੂਲੇ ਨੂੰ ਭੰਨ ਸੁੱਟੋ? 7ਕੀ ਇਹ ਨਹੀਂ ਕਿ ਤੁਸੀਂ ਆਪਣੀ ਰੋਟੀ ਭੁੱਖਿਆਂ ਨੂੰ ਵੰਡ ਦਿਓ, ਅਤੇ ਬੇ-ਘਰੇ ਭਟਕਣ ਵਾਲਿਆਂ ਨੂੰ ਆਪਣੇ ਘਰ ਲਿਆਓ? ਜਦ ਤੁਸੀਂ ਕਿਸੇ ਨੂੰ ਨੰਗੇ ਵੇਖੋ ਤਾਂ ਉਹ ਨੂੰ ਕੱਜੋ, ਅਤੇ ਆਪਣੇ ਸਾਥੀਆਂ ਤੋਂ ਆਪਣਾ ਮੂੰਹ ਨਾ ਲੁਕਾਓ? 8ਫੇਰ ਤੇਰਾ ਚਾਨਣ ਸਵੇਰ ਵਾਂਗੂੰ ਫੁੱਟ ਨਿੱਕਲੇਗਾ, ਅਤੇ ਤੇਰੀ ਤੰਦਰੁਸਤੀ ਛੇਤੀ ਪਰਗਟ ਹੋਵੇਗੀ। ਤੇਰਾ ਧਰਮ ਤੇਰੇ ਅੱਗੇ-ਅੱਗੇ ਚੱਲੇਗਾ, ਯਹੋਵਾਹ ਦਾ ਪਰਤਾਪ ਤੇਰੇ ਪਿੱਛੇ ਰਾਖ਼ਾ ਹੋਵੇਗਾ। 9ਜਦ ਤੂੰ ਪੁਕਾਰੇਂਗਾ ਤਦ ਯਹੋਵਾਹ ਉੱਤਰ ਦੇਵੇਗਾ, ਜਦ ਤੂੰ ਦੁਹਾਈ ਦੇਵੇਂਗਾ ਤਾਂ ਉਹ ਆਖੇਗਾ, ਮੈਂ ਇੱਥੇ ਹਾਂ। ਜੇ ਤੂੰ ਆਪਣੇ ਵਿੱਚੋਂ ਅਨ੍ਹੇਰ ਦਾ ਜੂਲਾ, ਉਂਗਲ ਚੁੱਕਣਾ ਅਤੇ ਦੁਰਬਚਨ ਬੋਲਣਾ ਦੂਰ ਕਰੇਂ,

ਜਵਾਬੀ ਭਜਨ

ਜ਼ਬੂ 51:1–4, 16–17

1ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ, ਜਦੋਂ ਨਾਥਾਨ ਨਬੀ ਉਸ ਦੇ ਕੋਲ ਇਸ ਲਈ ਆਇਆ ਕਿ ਉਹ ਬਥ-ਸ਼ਬਾ ਦੇ ਕੋਲ ਗਿਆ ਸੀ। ਹੇ ਪਰਮੇਸ਼ੁਰ, ਆਪਣੀ ਕਿਰਪਾ ਦੇ ਅਨੁਸਾਰ ਮੇਰੇ ਉੱਤੇ ਦਯਾ ਕਰ, ਆਪਣੀਆਂ ਰਹਿਮਤਾਂ ਦੇ ਅਨੁਸਾਰ ਮੇਰੇ ਅਪਰਾਧ ਮਿਟਾ ਦੇ! 2ਮੇਰੀ ਬਦੀ ਤੋਂ ਮੈਨੂੰ ਚੰਗੀ ਤਰ੍ਹਾਂ ਧੋ, ਅਤੇ ਮੇਰੇ ਪਾਪ ਤੋਂ ਮੈਨੂੰ ਸ਼ੁੱਧ ਕਰ, 3ਕਿਉਂ ਜੋ ਮੈਂ ਆਪਣੇ ਅਪਰਾਧ ਜਾਣਦਾ ਹਾਂ, ਅਤੇ ਮੇਰਾ ਪਾਪ ਸਦਾ ਮੇਰੇ ਸਾਹਮਣੇ ਹੈ। 4ਮੈਂ ਤੇਰਾ, ਹਾਂ, ਤੇਰਾ ਹੀ ਪਾਪ ਕੀਤਾ, ਅਤੇ ਤੇਰੀ ਨਿਗਾਹ ਵਿੱਚ ਇਹ ਬੁਰਿਆਈ ਕੀਤੀ, ਤਾਂ ਜੋ ਤੂੰ ਆਪਣੇ ਫੈਸਲੇ ਵਿੱਚ ਧਰਮੀ ਠਹਿਰੇਂ, ਅਤੇ ਆਪਣੇ ਨਿਆਂ ਵਿੱਚ ਤੂੰ ਸਾਫ਼ ਨਿੱਕਲੇਂ। 16ਤੂੰ ਤਾਂ ਬਲੀਦਾਨ ਨਾਲ ਪਰਸੰਨ ਨਹੀਂ ਹੁੰਦਾ, ਨਹੀਂ ਤਾਂ ਮੈਂ ਉਹ ਦਿੰਦਾ, ਹੋਮ ਬਲੀ ਤੋਂ ਤੂੰ ਖੁਸ਼ ਨਹੀਂ ਹੁੰਦਾ। 17ਪਰਮੇਸ਼ੁਰ ਦਾ ਬਲੀਦਾਨ ਟੁੱਟਾ ਹੋਇਆ ਆਤਮਾ ਹੈ, ਹੇ ਪਰਮੇਸ਼ੁਰ, ਟੁੱਟੇ ਅਤੇ ਕੁਚਲੇ ਹੋਏ ਮਨ ਨੂੰ ਤੂੰ ਤੁੱਛ ਨਾ ਜਾਣੇਗਾ।

ਇੰਜੀਲ

ਮੱਤੀ 9:14–15

14ਫਿਰ ਯੂਹੰਨਾ ਦੇ ਚੇਲਿਆਂ ਨੇ ਉਹ ਦੇ ਕੋਲ ਆ ਕੇ ਕਿਹਾ, “ਜੋ ਇਹ ਦਾ ਕੀ ਕਾਰਨ ਹੈ ਕਿ ਅਸੀਂ ਅਤੇ ਫ਼ਰੀਸੀ ਵਰਤ ਰੱਖਦੇ ਹਾਂ, ਪਰ ਤੇਰੇ ਚੇਲੇ ਵਰਤ ਨਹੀਂ ਰੱਖਦੇ?” 15ਯਿਸੂ ਨੇ ਉਨ੍ਹਾਂ ਨੂੰ ਆਖਿਆ, “ਜਿੰਨਾਂ ਚਿਰ ਲਾੜਾ ਬਰਾਤੀਆਂ ਦੇ ਨਾਲ ਹੈ ਕੀ ਉਹ ਸੋਗ ਕਰ ਸਕਦੇ ਹਨ? ਪਰ ਉਹ ਦਿਨ ਆਉਣਗੇ ਜਦ ਲਾੜਾ ਉਨ੍ਹਾਂ ਤੋਂ ਅਲੱਗ ਕੀਤਾ ਜਾਵੇਗਾ, ਫਿਰ ਉਹ ਵਰਤ ਰੱਖਣਗੇ।

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ