Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਫ਼ਰਵਰੀ 2027 › ਫ਼ਰਵਰੀ 13

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 13 ਫ਼ਰਵਰੀ 2027

ਸ਼ਨੀਵਾਰ · ਚਾਲੀਸਾ: ਸੁਆਹ ਬੁੱਧਵਾਰ ਤੋਂ ਬਾਅਦ ਦੇ ਦਿਨ

ਤਿਉਹਾਰ ਅਤੇ ਸੰਤ

ਸੁਆਹ ਬੁੱਧਵਾਰ ਤੋਂ ਬਾਅਦ ਦਾ ਸ਼ਨੀਵਾਰ

ਆਮ ਦਿਨ · ਉਪਾਸਨਾ ਦਾ ਰੰਗ: ਬੈਂਗਣੀ

ਦਿਨ ਦੇ ਪਾਠ

ਪਹਿਲਾ ਪਾਠ

ਯਸਾ 58:9–14

9ਜਦ ਤੂੰ ਪੁਕਾਰੇਂਗਾ ਤਦ ਯਹੋਵਾਹ ਉੱਤਰ ਦੇਵੇਗਾ, ਜਦ ਤੂੰ ਦੁਹਾਈ ਦੇਵੇਂਗਾ ਤਾਂ ਉਹ ਆਖੇਗਾ, ਮੈਂ ਇੱਥੇ ਹਾਂ। ਜੇ ਤੂੰ ਆਪਣੇ ਵਿੱਚੋਂ ਅਨ੍ਹੇਰ ਦਾ ਜੂਲਾ, ਉਂਗਲ ਚੁੱਕਣਾ ਅਤੇ ਦੁਰਬਚਨ ਬੋਲਣਾ ਦੂਰ ਕਰੇਂ, 10ਜੇ ਤੂੰ ਭੁੱਖੇ ਦੀ ਸਹਾਇਤਾ ਦਿਲ ਖੋਲ੍ਹ ਕੇ ਕਰੇਂ ਅਤੇ ਲੋੜਵੰਦਾਂ ਦੀਆਂ ਲੋੜਾਂ ਪੂਰੀਆਂ ਕਰੇਂ, ਤਾਂ ਤੇਰਾ ਚਾਨਣ ਹਨੇਰੇ ਵਿੱਚ ਚੜ੍ਹੇਗਾ, ਅਤੇ ਤੇਰਾ ਘੁੱਪ ਹਨ੍ਹੇਰਾ ਦੁਪਹਿਰ ਵਾਂਗੂੰ ਹੋਵੇਗਾ। 11ਯਹੋਵਾਹ ਤੇਰੀ ਅਗਵਾਈ ਸਦਾ ਕਰਦਾ ਰਹੇਗਾ, ਝੁਲਸਿਆਂ ਥਾਵਾਂ ਵਿੱਚ ਤੇਰੀ ਜਾਨ ਨੂੰ ਤ੍ਰਿਪਤ ਕਰੇਗਾ, ਅਤੇ ਤੇਰੀਆਂ ਹੱਡੀਆਂ ਨੂੰ ਮਜ਼ਬੂਤ ਕਰੇਗਾ, ਤੂੰ ਸਿੰਜੇ ਹੋਏ ਬਾਗ਼ ਜਿਹਾ ਹੋਵੇਂਗਾ, ਅਤੇ ਉਸ ਸੁੰਬ ਜਿਹਾ ਜਿਹ ਦਾ ਪਾਣੀ ਮੁੱਕਦਾ ਨਹੀਂ। 12ਤੇਰੇ ਲੋਕ ਪ੍ਰਾਚੀਨ ਖੰਡਰਾਂ ਨੂੰ ਉਸਾਰਨਗੇ, ਤੂੰ ਪਿਛਲੀਆਂ ਪੀੜ੍ਹੀਆਂ ਦੀਆਂ ਨੀਂਹਾਂ ਉੱਤੇ ਘਰ ਬਣਾਵੇਂਗਾ, ਅਤੇ ਤੂੰ “ਤੇੜ ਦੀ ਮੁਰੰਮਤ ਕਰਨ ਵਾਲਾ,” ਅਤੇ “ਵਸੇਬਿਆਂ ਦੇ ਰਾਹਾਂ ਦਾ ਸੁਧਾਰਕ” ਅਖਵਾਏਂਗਾ। 13ਜੇ ਤੂੰ ਸਬਤ ਦੇ ਦਿਨ ਨੂੰ ਅਸ਼ੁੱਧ ਨਾ ਕਰੇਂ ਅਤੇ ਮੇਰੇ ਪਵਿੱਤਰ ਦਿਨ ਵਿੱਚ ਆਪਣੇ ਪੈਰਾਂ ਨੂੰ ਆਪਣੀ ਮਰਜ਼ੀ ਪੂਰੀ ਕਰਨ ਤੋਂ ਰੋਕੇਂ, ਜੇ ਤੂੰ ਸਬਤ ਦੇ ਦਿਨ ਅਰਥਾਤ ਮੇਰੇ ਪਵਿੱਤਰ ਦਿਨ ਨੂੰ ਯਹੋਵਾਹ ਦਾ ਪਵਿੱਤਰ ਦਿਨ ਮੰਨ ਕੇ ਆਦਰ ਕਰੇਂ ਅਤੇ ਆਪਣੀਆਂ ਚਾਲਾਂ ਉੱਤੇ ਨਾ ਚੱਲ ਕੇ, ਅਤੇ ਆਪਣੀ ਇੱਛਾ ਪੂਰੀ ਨਾ ਕਰ ਕੇ, ਨਾ ਆਪਣੀਆਂ ਹੀ ਗੱਲਾਂ ਕਰ ਕੇ ਉਹ ਨੂੰ ਆਦਰ ਦੇਵੇਂ, 14ਤਦ ਤੂੰ ਯਹੋਵਾਹ ਵਿੱਚ ਮਗਨ ਰਹੇਂਗਾ, ਅਤੇ ਮੈਂ ਤੈਨੂੰ ਧਰਤੀ ਦੀਆਂ ਉਚਿਆਈਆਂ ਉੱਤੇ ਚੜ੍ਹਾਵਾਂਗਾ, ਤੇਰੇ ਪਿਤਾ ਯਾਕੂਬ ਦੀ ਵਿਰਾਸਤ ਵਿੱਚੋਂ ਖੁਆਵਾਂਗਾ, ਕਿਉਂ ਜੋ ਇਹ ਯਹੋਵਾਹ ਦਾ ਮੁੱਖ ਵਾਕ ਹੈ।

ਜਵਾਬੀ ਭਜਨ

ਜ਼ਬੂ 86:1–6

1ਦਾਊਦ ਦੀ ਪ੍ਰਾਰਥਨਾ ਹੇ ਯਹੋਵਾਹ, ਆਪਣਾ ਕੰਨ ਝੁਕਾ ਅਤੇ ਮੈਨੂੰ ਉੱਤਰ ਦੇ! ਕਿਉਂ ਜੋ ਮੈਂ ਮਸਕੀਨ ਤੇ ਕੰਗਾਲ ਹਾਂ। 2ਮੇਰੀ ਜਾਨ ਦੀ ਰੱਖਿਆ ਕਰ ਕਿਉਂ ਜੋ ਮੈਂ ਤਾਂ ਇੱਕ ਭਗਤ ਹਾਂ, ਤੂੰ ਜੋ ਮੇਰਾ ਪਰਮੇਸ਼ੁਰ ਹੈਂ ਆਪਣੇ ਸੇਵਕ ਨੂੰ ਬਚਾ ਲਈ, ਮੈਂ ਤੇਰੇ ਉੱਤੇ ਭਰੋਸਾ ਰੱਖਦਾ ਹਾਂ। 3ਹੇ ਪ੍ਰਭੂ, ਮੇਰੇ ਉੱਤੇ ਕਿਰਪਾ ਕਰ, ਮੈਂ ਤਾਂ ਸਾਰਾ ਦਿਨ ਤੈਨੂੰ ਪੁਕਾਰਦਾ ਹਾਂ। 4ਆਪਣੇ ਸੇਵਕ ਦੇ ਜੀਅ ਨੂੰ ਅਨੰਦ ਕਰ, ਹੇ ਪ੍ਰਭੂ, ਮੈਂ ਤਾਂ ਆਪਣਾ ਜੀਅ ਤੇਰੇ ਵੱਲ ਲਾਉਂਦਾ ਹਾਂ। 5ਹੇ ਪ੍ਰਭੂ, ਤੂੰ ਭਲਾ ਤੇ ਦਯਾਲੂ ਹੈਂ, ਅਤੇ ਆਪਣੇ ਸਾਰੇ ਪੁਕਾਰਨ ਵਾਲਿਆਂ ਲਈ ਅੱਤ ਕਿਰਪਾਲੂ ਹੈਂ। 6ਹੇ ਪਰਮੇਸ਼ੁਰ, ਮੇਰੀ ਬੇਨਤੀ ਉੱਤੇ ਕੰਨ ਲਾ, ਅਤੇ ਮੇਰੀਆਂ ਅਰਦਾਸਾਂ ਦੀ ਅਵਾਜ਼ ਵੱਲ ਧਿਆਨ ਕਰ!

ਇੰਜੀਲ

ਲੂਕਾ 5:27–32

27ਇਸ ਤੋਂ ਬਾਅਦ ਉਹ ਬਾਹਰ ਗਿਆ ਅਤੇ ਲੇਵੀ ਨਾਮ ਦੇ ਇੱਕ ਚੂੰਗੀ ਲੈਣ ਵਾਲੇ ਨੂੰ ਚੂੰਗੀ ਦੀ ਚੌਂਕੀ ਉੱਤੇ ਬੈਠੇ ਵੇਖਿਆ ਅਤੇ ਉਸ ਨੂੰ ਆਖਿਆ ਕਿ ਮੇਰੇ ਪਿੱਛੇ ਹੋ ਤੁਰ। 28ਤਦ ਉਹ ਸਭ ਕੁਝ ਛੱਡ ਕੇ ਉੱਠਿਆ ਅਤੇ ਉਸ ਦੇ ਪਿੱਛੇ ਤੁਰ ਪਿਆ। 29ਫਿਰ ਲੇਵੀ ਨੇ ਆਪਣੇ ਘਰ ਉਸ ਦੇ ਲਈ ਵੱਡੀ ਦਾਵਤ ਕੀਤੀ ਅਤੇ ਉੱਥੇ ਚੂੰਗੀ ਲੈਣ ਵਾਲੇ ਅਤੇ ਹੋਰਾਂ ਦੀ ਜੋ ਉਨ੍ਹਾਂ ਦੇ ਨਾਲ ਖਾਣ ਬੈਠੇ ਸਨ ਵੱਡੀ ਭੀੜ ਸੀ। 30ਫ਼ਰੀਸੀ ਅਤੇ ਉਪਦੇਸ਼ਕ ਉਸ ਦੇ ਚੇਲਿਆਂ ਉੱਤੇ ਬੁੜਬੁੜਾ ਕੇ ਕਹਿਣ ਲੱਗੇ ਕਿ ਤੁਸੀਂ ਕਿਉਂ ਚੂੰਗੀ ਲੈਣ ਵਾਲਿਆਂ ਅਤੇ ਪਾਪੀਆਂ ਨਾਲ ਖਾਂਦੇ-ਪੀਂਦੇ ਹੋ? 31ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਕਿ ਨਰੋਇਆਂ ਨੂੰ ਨਹੀਂ ਪਰ ਰੋਗੀਆਂ ਨੂੰ ਹਕੀਮ ਦੀ ਲੋੜ ਹੈ। 32ਮੈਂ ਧਰਮੀਆਂ ਨੂੰ ਨਹੀਂ ਸਗੋਂ ਪਾਪੀਆਂ ਨੂੰ ਤੋਬਾ ਦੇ ਲਈ ਬੁਲਾਉਣ ਆਇਆ ਹਾਂ।

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ