ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਫ਼ਰਵਰੀ 2027 › ਫ਼ਰਵਰੀ 14
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 14 ਫ਼ਰਵਰੀ 2027
ਐਤਵਾਰ · ਚਾਲੀਸੇ ਦਾ ਪਹਿਲਾ ਹਫ਼ਤਾ
ਤਿਉਹਾਰ ਅਤੇ ਸੰਤ
ਚਾਲੀਸੇ ਦਾ ਪਹਿਲਾ ਐਤਵਾਰ
ਐਤਵਾਰ · ਉਪਾਸਨਾ ਦਾ ਰੰਗ: ਬੈਂਗਣੀ
ਦਿਨ ਦੇ ਪਾਠ
ਪਹਿਲਾ ਪਾਠ
8ਪਰਮੇਸ਼ੁਰ ਨੂਹ ਅਤੇ ਉਸ ਦੇ ਪੁੱਤਰਾਂ ਨਾਲ ਬੋਲਿਆ, 9ਮੈਂ, ਵੇਖੋ, ਮੈਂ ਹੀ ਆਪਣਾ ਨੇਮ ਤੁਹਾਡੇ ਨਾਲ ਅਤੇ ਤੁਹਾਡੇ ਬਾਅਦ ਤੁਹਾਡੀ ਅੰਸ ਨਾਲ ਬੰਨ੍ਹਾਂਗਾ, 10ਅਤੇ ਹਰੇਕ ਜੀਉਂਦੇ ਪ੍ਰਾਣੀ ਨਾਲ ਜੋ ਤੁਹਾਡੇ ਸੰਗ ਹੈ, ਅਰਥਾਤ ਹਰੇਕ ਪੰਛੀ, ਪਸ਼ੂ, ਧਰਤੀ ਦੇ ਹਰੇਕ ਜਾਨਵਰ, ਸਗੋਂ ਹਰ ਇੱਕ ਦੇ ਨਾਲ ਜਿਹੜਾ ਕਿਸ਼ਤੀ ਤੋਂ ਨਿੱਕਲਿਆ ਹੈ। 11ਮੈਂ ਆਪਣਾ ਨੇਮ ਤੁਹਾਡੇ ਨਾਲ ਬੰਨ੍ਹਦਾ ਹਾਂ ਕਿ ਸਾਰੇ ਪ੍ਰਾਣੀਆਂ ਦਾ ਨਾਸ ਫੇਰ ਕਦੇ ਜਲ ਪਰਲੋ ਨਾਲ ਨਹੀਂ ਕੀਤਾ ਜਾਵੇਗਾ ਅਤੇ ਧਰਤੀ ਦਾ ਨਾਸ ਕਰਨ ਲਈ ਫੇਰ ਕਦੇ ਜਲ ਪਰਲੋ ਨਾ ਆਵੇਗੀ। 12ਤਦ ਪਰਮੇਸ਼ੁਰ ਨੇ ਆਖਿਆ, ਇਹ ਉਸ ਨੇਮ ਦਾ ਨਿਸ਼ਾਨ ਹੈ ਜਿਹੜਾ ਮੈਂ ਆਪਣੇ ਅਤੇ ਤੁਹਾਡੇ ਅਤੇ ਹਰੇਕ ਜੀਵ-ਜੰਤੂ ਨਾਲ ਜੋ ਤੁਹਾਡੇ ਸੰਗ ਹੈ, ਪੀੜ੍ਹੀਓਂ ਪੀੜ੍ਹੀ ਸਦਾ ਲਈ ਦਿੰਦਾ ਹਾਂ। 13ਮੈਂ ਬੱਦਲਾਂ ਵਿੱਚ ਆਪਣੀ ਸਤਰੰਗੀ ਪੀਂਘ ਰੱਖੀ ਹੈ। ਇਹ ਮੇਰੇ ਅਤੇ ਧਰਤੀ ਦੇ ਵਿਚਕਾਰ ਨੇਮ ਦੀ ਨਿਸ਼ਾਨੀ ਹੋਵੇਗੀ। 14ਜਦੋਂ ਮੈਂ ਧਰਤੀ ਉੱਤੇ ਬੱਦਲਾਂ ਨੂੰ ਲਿਆਵਾਂਗਾ ਤਦ ਇਹ ਸਤਰੰਗੀ ਪੀਂਘ ਬੱਦਲਾਂ ਵਿੱਚ ਵਿਖਾਈ ਦੇਵੇਗੀ। 15ਅਤੇ ਮੈਂ ਆਪਣੇ ਨੇਮ ਨੂੰ ਜੋ ਮੇਰੇ ਅਤੇ ਤੁਹਾਡੇ ਵਿਚਕਾਰ ਅਤੇ ਸਾਰੇ ਜੀਉਂਦੇ ਪ੍ਰਾਣੀਆਂ ਦੇ ਨਾਲ ਹੈ, ਯਾਦ ਕਰਾਂਗਾ ਅਤੇ ਅਜਿਹੀ ਜਲ ਪਰਲੋ ਫੇਰ ਕਦੇ ਨਾ ਹੋਵੇਗੀ ਜਿਹੜੀ ਸਾਰੇ ਪ੍ਰਾਣੀਆਂ ਦਾ ਨਾਸ ਕਰੇ।
ਜਵਾਬੀ ਭਜਨ
4ਹੇ ਯਹੋਵਾਹ, ਆਪਣੇ ਰਾਹ ਮੈਨੂੰ ਵਿਖਾਲ, ਅਤੇ ਆਪਣੇ ਮਾਰਗ ਮੈਨੂੰ ਸਿਖਲਾ। 5ਆਪਣੀ ਸੱਚਾਈ ਵਿੱਚ ਮੇਰੀ ਅਗਵਾਈ ਕਰ ਮੈਨੂੰ ਸਿਖਲਾ, ਕਿਉਂ ਜੋ ਤੂੰ ਮੇਰਾ ਮੁਕਤੀਦਾਤਾ ਪਰਮੇਸ਼ੁਰ ਹੈ, ਸਾਰਾ ਦਿਨ ਮੈਂ ਤੈਨੂੰ ਤੱਕਦਾ ਰਹਿੰਦਾ ਹਾਂ। 6ਹੇ ਯਹੋਵਾਹ, ਆਪਣੀਆਂ ਦਿਆਲ਼ਗੀਆਂ ਅਤੇ ਦਯਾ ਨੂੰ ਚੇਤੇ ਰੱਖ, ਉਹ ਤਾਂ ਮੁੱਢ ਤੋਂ ਹਨ। 7ਮੇਰੀ ਜਵਾਨੀ ਦੇ ਪਾਪਾਂ ਅਤੇ ਮੇਰੇ ਅਪਰਾਧ ਨੂੰ ਚੇਤੇ ਨਾ ਰੱਖ। ਹੇ ਯਹੋਵਾਹ, ਆਪਣੀ ਦਯਾ ਅਨੁਸਾਰ, ਤੇ ਆਪਣੀ ਭਲਾਈ ਦੇ ਕਾਰਨ ਤੂੰ ਮੈਨੂੰ ਚੇਤੇ ਰੱਖ। 8ਯਹੋਵਾਹ ਭਲਾ ਅਤੇ ਸੱਚਾ ਹੈ, ਇਸ ਕਰਕੇ ਉਹ ਪਾਪੀਆਂ ਨੂੰ ਆਪਣੇ ਰਾਹ ਸਿਖਲਾਏਗਾ। 9ਉਹ ਮਸਕੀਨਾਂ ਦੀ ਅਗਵਾਈ ਨਿਆਂ ਨਾਲ ਕਰੇਗਾ, ਅਤੇ ਅਧੀਨਾਂ ਨੂੰ ਆਪਣਾ ਰਾਹ ਸਿਖਾਲੇਗਾ।
ਦੂਜਾ ਪਾਠ
18ਕਿਉਂ ਜੋ ਮਸੀਹ ਨੇ ਵੀ ਇੱਕ ਵਾਰ ਪਾਪਾਂ ਦੇ ਕਾਰਨ ਦੁੱਖ ਝੱਲਿਆ ਅਰਥਾਤ ਧਰਮੀ ਨੇ ਕੁਧਰਮੀਆਂ ਦੇ ਲਈ ਤਾਂ ਕਿ ਉਹ ਸਾਨੂੰ ਪਰਮੇਸ਼ੁਰ ਦੇ ਕੋਲ ਲੈ ਜਾਵੇ ਉਹ ਤਾਂ ਸਰੀਰ ਕਰਕੇ ਮਾਰਿਆ ਗਿਆ ਪਰ ਆਤਮਾ ਕਰਕੇ ਜਿਉਂਦਾ ਕੀਤਾ ਗਿਆ 19ਜਿਸ ਦੇ ਵਿੱਚ ਹੋ ਕੇ ਉਹ ਨੇ ਉਹਨਾਂ ਆਤਮਿਆਂ ਦੇ ਕੋਲ ਜਿਹੜੇ ਕੈਦ ਵਿੱਚ ਸਨ ਜਾ ਕੇ ਪ੍ਰਚਾਰ ਕੀਤਾ 20ਜਿਹੜੇ ਪਿਛਲੇ ਸਮੇਂ ਅਣ-ਆਗਿਆਕਾਰੀ ਸਨ ਜਿਸ ਵੇਲੇ ਪਰਮੇਸ਼ੁਰ ਨੂਹ ਦੇ ਦਿਨਾਂ ਵਿੱਚ ਧੀਰਜ ਨਾਲ ਉਡੀਕ ਕਰਦਾ ਸੀ ਜਦ ਕਿਸ਼ਤੀ ਤਿਆਰ ਹੁੰਦੀ ਸੀ ਜਿਸ ਦੇ ਵਿੱਚ ਅੱਠ ਜਣੇ ਪਾਣੀ ਤੋਂ ਬਚ ਗਏ 21ਇਹ ਬਪਤਿਸਮੇ ਨੂੰ ਦਰਸਾਉਂਦਾ ਹੈ ਜੋ ਹੁਣ ਤੁਹਾਨੂੰ ਵੀ ਯਿਸੂ ਮਸੀਹ ਦੇ ਜੀ ਉੱਠਣ ਦੇ ਕਾਰਨ ਬਚਾਉਂਦਾ ਹੈ, ਇਹ ਸਰੀਰ ਦੀ ਮੈਲ਼ ਧੋਣਾ ਨਹੀਂ ਪਰ ਸ਼ੁੱਧ ਮਨ ਨਾਲ ਪਰਮੇਸ਼ੁਰ ਨੂੰ ਖੋਜਣਾ ਹੈ। 22ਉਹ ਸਵਰਗ ਵਿੱਚ ਜਾ ਕੇ ਪਰਮੇਸ਼ੁਰ ਦੇ ਸੱਜੇ ਹੱਥ ਹੈ, ਦੂਤ ਅਤੇ ਅਧਿਕਾਰ ਰੱਖਣ ਵਾਲੇ, ਸਮਰੱਥਾ ਰੱਖਣ ਵਾਲੇ ਉਸ ਦੇ ਅਧੀਨ ਕੀਤੇ ਗਏ ਹਨ।
ਇੰਜੀਲ
12ਤਦ ਪਵਿੱਤਰ ਆਤਮਾ ਉਸੇ ਸਮੇਂ ਉਸ ਨੂੰ ਉਜਾੜ ਵਿੱਚ ਲੈ ਗਿਆ। 13ਅਤੇ ਉਜਾੜ ਵਿੱਚ ਚਾਲ੍ਹੀ ਦਿਨਾਂ ਤੱਕ ਸ਼ੈਤਾਨ ਨੇ ਉਸ ਨੂੰ ਪਰਤਾਇਆ ਅਤੇ ਉਹ ਜੰਗਲੀ ਜਾਨਵਰਾਂ ਦੇ ਨਾਲ ਰਿਹਾ ਅਤੇ ਸਵਰਗ ਦੂਤ ਉਸ ਦੀ ਸੇਵਾ ਟਹਿਲ ਕਰਦੇ ਰਹੇ। 14ਉਪਰੰਤ ਯੂਹੰਨਾ ਦੇ ਫੜਵਾਏ ਜਾਣ ਦੇ ਪਿੱਛੋਂ ਯਿਸੂ ਗਲੀਲ ਵਿੱਚ ਆਇਆ ਅਤੇ ਉਸ ਨੇ ਪਰਮੇਸ਼ੁਰ ਦੇ ਰਾਜ ਦੀ ਖੁਸ਼ਖਬਰੀ ਦਾ ਪਰਚਾਰ ਕਰ ਕੇ ਆਖਿਆ, 15ਸਮਾਂ ਪੂਰਾ ਹੋਇਆ ਅਤੇ ਪਰਮੇਸ਼ੁਰ ਦਾ ਰਾਜ ਨੇੜੇ ਆ ਗਿਆ ਹੈ। ਤੋਬਾ ਕਰੋ ਅਤੇ ਖੁਸ਼ਖਬਰੀ ਉੱਤੇ ਵਿਸ਼ਵਾਸ ਕਰੋ।
ਅੱਜ ਦੇ ਸੰਤ
- ਸੰਤ ਸਿਰਿਲ, ਮੱਠਵਾਸੀ, ਅਤੇ ਸੰਤ ਮੈਥੋਡੀਅਸ, ਬਿਸ਼ਪ
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ